ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਸਥਾਨਕ ਮਾਰਕੀਟ ਕਮੇਟੀ ਵਿਖੇ ਐਸ.ਡੀ.ਐਮ. ਗੋਪਾਲ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ...

ਪੂਰੀ ਖ਼ਬਰ »

'ਆਪ' ਦੇ ਯੂਥ ਆਗੂ ਅੰਗਰੇਜ਼ ਸਿੰਘ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅੰਗਰੇਜ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ ਸਿੰਘ (33) ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਕਚਹਿਰੀ ਕੰਪਲੈਕਸ ਦੇ ਬਾਹਰ ਕਿਸਾਨਾਂ ਦਾ ਰੋਸ ਧਰਨਾ ਜਾਰੀ

ਗਿੱਦੜਬਾਹਾ, 15 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਘਟੀਆ ਕਿਸਮ ਦੇ ਬੀਜਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਧਰਨਾ ਅੱਜ ਬਲਾਕ ਪ੍ਰਧਾਨ ਗੋਰਾ ਸਿੰਘ ਫ਼ਕਰਸਰ ਦੀ ਅਗਵਾਈ ਵਿਚ 12ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜ਼ਿਲਿ੍ਹਆਂ ਵਿਚ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੰੁਚਿਆ ਹੈ | ਇਸ ਤੋਂ ਇਲਾਵਾ ਸਰੋ੍ਹਾ, ਬਰਸੀਮ ਅਤੇ ਸਬਜ਼ੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਚਿੰਤਨ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਲਾਸਫ਼ੀ ਅਤੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਮੰਗਾ ਸਿੰਘ ਸਿੱਧੂ ਪਿੰਡ ਗੋਨਿਆਣਾ ਦੇ ਨੰਬਰਦਾਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਮਿ੍ਤਕ ਮੇਵਾ ਸਿੰਘ ਨੰਬਰਦਾਰ ਦੀ ਥਾਂ 'ਤੇ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਮੰਗਾ ਸਿੰਘ ਸਿੱਧੂ ਪੁੱਤਰ ਸਵ: ਨਾਜਰ ਸਿੰਘ ਸਿੱਧੂ ਨੂੰ ...

ਪੂਰੀ ਖ਼ਬਰ »

ਟੈੱਸਟ ਪਾਸ ਨੌਜਵਾਨਾਂ ਨੇ ਨੌਕਰੀ ਦੇਣ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿਲੈੱਕਸ਼ਨ ਬੋਰਡ ਦਾ ਟੈੱਸਟ ਪਾਸ ਨੌਜਵਾਨਾਂ ਦੀ ਮੀਟਿੰਗ ਅੱਜ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੌਕਰੀ ਦੇਣ ਮੰਗ ਕੀਤੀ ਗਈ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰਾਂ ਤੇ ਸਰਕਲ ਪ੍ਰਧਾਨਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਲ ਡੈਲੀਗੇਟ ਮੀਟਿੰਗ ਦੌਰਾਨ ਵੱਖ-ਵੱਖ ਕੋਆਰਡੀਨੇਟਰਾਂ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕੀਤੀ ਗਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 28 ਤੋਂ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਬਾਬਾ ਜਰਮਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸਰਾਏਨਾਗਾ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 28, ...

ਪੂਰੀ ਖ਼ਬਰ »

ਪਿੰਡ ਕੋਟਲੀ ਸੰਘਰ ਵਿਖੇ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ, ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ. ਦੇ ਸਹਿਯੋਗ ਨਾਲ ਕਰਵਾਇਆ ਗਿਆ ਪਹਿਲਾ ਸ਼ਾਨਦਾਰ ਕਬੱਡੀ ਕੱਪ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵੱਖ-ਵੱਖ ਸਕੂਲਾਂ ਵਿਚ ਅਮਨ-ਅਮਾਨ ਨਾਲ ਸ਼ੁਰੂ ਹੋ ਗਈ | ਸ੍ਰੀ ਮੁਕਤਸਰ ਸਾਹਿਬ ਦੇ ਦੋ ਬਲਾਕਾਂ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ, ਸੰਗੂਧੌਣ, ਬਰਕੰਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਜਗਸੀਰ ਨੰਬਰਦਾਰ ਦਾ ਸਨਮਾਨ

ਦੋਦਾ, 15 ਮਾਰਚ (ਰਵੀਪਾਲ)-ਜਗਸੀਰ ਸਿੰਘ ਸੁਖਨਾ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਜਾਹਰ ਕਰਦੇ ਪਿੰਡ ਸੁਖਨਾ ਅਬਲੂ ਵਾਸੀਆਂ ਵਲੋਂ ਨੰਬਰਦਾਰ ਦਾ ਸਨਮਾਨ ਕੀਤਾ ਗਿਆ | ਸਨਮਾਨ ਪ੍ਰੋਗਰਾਮ ਦੌਰਾਨ ਸਾਬਕਾ ਸਰਪੰਚ ਗੁਰਪ੍ਰੇਮ ਸਿੰਘ ਗੋਪੀ, ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਬਰਾੜ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 15 ਮਾਰਚ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੀ ਧੀ ਲਵਪ੍ਰੀਤ ਕੌਰ ਬਰਾੜ ਦੇ ਜੱਜ ਬਣਨ 'ਤੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ: ਫ਼ਰੀਦਕੋਟ ਲੰਗਰ ਮਾਤਾ ਖੀਵੀ ਜੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਪੇਟ ਤੇ ਜਿਗਰ ਦੇ ਰੋਗਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਮਾਰਚ (ਸਟਾਫ਼ ਰਿਪੋਰਟਰ)-ਡਾ. ਜਗਜੀਤ ਸਿੰਘ ਬੁੁੱਟਰ ਮੈਮੋਰੀਅਲ ਜੀ.ਐਸ. ਆਯੂਰਵੈਦਿਕ ਸੈਂਟਰ ਫ਼ਰੀਦਕੋਟ ਵਲੋਂ ਪੇਟ ਅਤੇ ਜਿਗਰ ਦੇ ਰੋਗਾਂ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਸੈਮੀਨਾਰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਗੜਿਆਂ ਕਾਰਨ ਸੈਂਕੜੇ ਏਕੜ ਟਮਾਟਰ ਅਤੇ ਗੋਭੀ ਦੀ ਫ਼ਸਲ ਤਬਾਹ

ਗੋਲੇਵਾਲਾ, 15 ਮਾਰਚ (ਅਮਰਜੀਤ ਬਰਾੜ)-ਪਿਛਲੇ ਦਿਨੀਂ ਭਾਰੀ ਮੀਂਹ ਅਤੇ ਗੜਿ੍ਹਆਂ ਕਾਰਨ ਪਿੰਡ ਘੁਗਿਆਣਾ ਅਤੇ ਆਸ ਪਾਸ ਦੇ ਪਿੰਡਾਂ ਵਿਚ ਟਮਾਟਰ ਅਤੇ ਗੋਭੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ | ਇਨ੍ਹਾਂ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਇਹ ਉਹ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀਕਾ ਵਿਖੇ ਲੱਗਣ ਵਾਲਾ ਕੈਂਸਰ ਜਾਂਚ ਕੈਂਪ ਮੁਲਤਵੀ

ਬਰਗਾੜੀ, 15 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪਿੰਡ ਬੁਰਜ ਹਰੀਕਾ ਵਿਖੇ ਮਨੁੱਖੀ ਸਰੀਰ ਦੀਆਂ ਬੀਮਾਰੀਆਂ ਅਤੇ ਕੈਂਸਰ ਜਾਂਚ ਕੈਂਪ ਜੋ 17 ਮਾਰਚ ਦਿਨ ਮੰਗਲਵਾਰ ਨੂੰ ਲਾਇਆ ਜਾ ਰਿਹਾ ਸੀ | ਇਹ ...

ਪੂਰੀ ਖ਼ਬਰ »

ਕਈ ਦਵਾਈ ਵਿਕਰੇਤਾ ਘਟੀਆ ਮਾਸਕ ਤੇ ਸੈਨੇਟਾਈਜ਼ਰ ਵੇਚ ਕੇ ਲੋਕਾਂ ਨੂੰ ਲਾ ਰਹੇ ਹਨ ਚੂਨਾ

ਕੋਟਕਪੂਰਾ, 15 ਮਾਰਚ (ਮੇਘਰਾਜ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਬਜਾਏ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਵਿਭਾਗ ਵਲੋਂ ਇਸ਼ਤਿਹਾਰਾਂ, ਸੈਮੀਨਾਰਾਂ ਅਤੇ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਜਿੱਥੇ ਸਾਬਣ ਨਾਲ ਵਾਰ-ਵਾਰ ਹੱਥ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ 'ਮੈਂਬਰਸ਼ਿਪ ਮੁਹਿੰਮ' ਤਹਿਤ ਪਿੰਡਾਂ 'ਚ ਕੈਂਪ ਲਾਏ

ਕੋਟਕਪੂਰਾ, 15 ਮਾਰਚ (ਮੇਘਰਾਜ)-ਆਮ ਆਦਮੀ ਪਾਰਟੀ ਨੇ ਦੇਸ਼ ਭਰ ਵਿਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ | ਇਸੇ ਲੜ੍ਹੀ ਤਹਿਤ ਆਮ ਆਦਮੀ ਪਾਰਟੀ ਕੋਟਕਪੂਰਾ ਇਕਾਈ ਨੇ ਹਲਕੇ ਦੇ ਪਿੰਡ ਵਾਂਦਰ ਜਟਾਣਾ ਅਤੇ ਢੀਮਾਂਵਾਲੀ ਵਿਖੇ ਪਿੰਡ ਵਾਸੀਆਂ ਨੂੰ ਪਾਰਟੀ ਨਾਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਾਜਾਖਾਨਾ, 15 ਮਾਰਚ (ਜੀਵਨ ਗਰਗ)-ਗਊਸ਼ਾਲਾ ਦਬੜ੍ਹੀਖਾਨਾ ਰੋਡ ਬਾਜਾਖਾਨਾ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਿਮਰਜੀਤ ਕੌਰ ਢਿੱਲੋਂ ਨਿਊਜ਼ੀਲੈਂਡ ਪੁੱਤਰੀ ਸਮਾਜ ਸੇਵੀ ਮੈਂਗਲ ਸਿੰਘ ਢਿੱਲੋਂ ਨੇ ਲੋੜਵੰਦ 7 ਪਰਿਵਾਰਾਂ ਨੂੰ ਸ਼ਾਲ ਦਾਨ ...

ਪੂਰੀ ਖ਼ਬਰ »

ਸੁਖਾਨੰਦ ਕਾਲਜ 'ਚ ਉਪਭੋਗਤਾ ਅਧਿਕਾਰ ਦਿਵਸ ਮਨਾਇਆ

ਬਾਜਾਖਾਨਾ, 15 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਅਰਥ-ਸ਼ਾਸਤਰ ਵਿਭਾਗ ਦੀ ਐਡਮ ਸਮਿਥ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਉਪਭੋਗਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਕਾਲਜ ਪੱਧਰ 'ਤੇ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਵਿਭਾਗ ਮੁਖੀ ਮਨਦੀਪ ਕੌਰ ਵਲੋਂ ਉਪਭੋਗਤਾ ਜਾਂ ਗਾਹਕਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਕੀਤੀ ਗਈ | ਵਿਦਿਆਰਥਣ ਲਵਪ੍ਰੀਤ ਕੌਰ, ਬੀ.ਏ. ਭਾਗ ਪਹਿਲਾ ਨੇ ਸੋਨੇ ਦੀ ਪਰਖ ਅਤੇ ਸ਼ੁੱਧਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੋਨੇ ਦੀ ਖ਼ਰੀਦਦਾਰੀ ਕਰਦੇ ਸਮੇਂ ਉਸ ਉੱਪਰ ਲੱਗੀ ਮੋਹਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਬੀ.ਏ. ਭਾਗ ਦੂਜਾ ਦੀ ਮਨਪ੍ਰੀਤ ਕੌਰ ਨੇ ਮੁਫ਼ਤ ਕਾਲਾਂ ਅਤੇ ਮੁਫ਼ਤ ਮੈਸੇਜ ਜਾਂ ਮੇਲ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਅਤੇ ਇੰਟਰਨੈੱਟ ਦੀ ਸੁਯੋਗ ਅਤੇ ਸਾਵਧਾਨੀ ਨਾਲ ਵਰਤੋਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਵਿਦਿਆਰਥਣ ਅਮਨਪ੍ਰੀਤ ਨੇ ਦੱਸਿਆ ਕਿ ਜੇਕਰ ਕੋਈ ਦੁਕਾਨਦਾਰ ਫ਼ਾਲਤੂ ਵਸਤੂ ਸਾਨੂੰ ਵੇਚਦਾ ਹੈ ਜਾਂ ਉਹ ਨਕਲੀ ਅਤੇ ਨੁਕਸਾਨਦਾਇਕ ਹੈ ਤਾਂ ਅਜਿਹੇ ਵਿਅਕਤੀ ਦੀ ਸ਼ਿਕਾਇਤ ਉਪਭੋਗਤਾ ਕੋਰਟ 'ਚ ਕੀਤੀ ਜਾ ਸਕਦੀ ਹੈ | ਸੈਮੀਨਾਰ ਦੇ ਅੰਤ 'ਚ ਮਨਦੀਪ ਕੌਰ ਨੇ ਹਰ ਵਿਅਕਤੀ ਨੂੰ ਆਪਣੇ ਅਧਿਕਾਰਾਂ ਪ੍ਰਤੀ ਹਰ ਵੇਲੇ ਜਾਗਰੂਕ ਰਹਿਣ ਅਤੇ ਬੇਈਮਾਨੀ ਦੇ ਖਿਲਾਫ਼ ਖੁੱਲ੍ਹ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦਾ ਲਾਭ ਦੂਸਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੀ ਲਿਆ | ਇਸ ਵਿਚਾਰ ਚਰਚਾ 'ਚ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕੌਰ, ਉਪ ਪਿ੍ੰਸੀਪਲ ਗੁਰਜੀਤ ਕੌਰ ਅਤੇ ਹੋਰ ਵਿਭਾਗਾਂ ਦੇ ਸਹਾਇਕ ਪ੍ਰੋਫੈਸਰ ਵੀ ਮੌਜੂਦ ਰਹੇ |

ਖ਼ਬਰ ਸ਼ੇਅਰ ਕਰੋ

 

ਸਾਬਣ ਤੇ ਸੈਨੀਟਾਈਜ਼ਰ ਤੋਂ ਸੱਖਣੇ ਹਨ ਸਿਵਲ ਹਸਪਤਾਲ 'ਚ ਮਰੀਜ਼ਾਂ ਲਈ ਬਣੇ ਪਖ਼ਾਨੇ

ਕੋਟਕਪੂਰਾ, 15 ਮਾਰਚ (ਮੇਘਰਾਜ)-ਬੀਤੇ ਦਿਨੀਂ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਕੌਮੀ ਆਫ਼ਤ ਐਲਾਨ ਦਿੱਤਾ ਹੈ | ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਮੁੱਖ਼ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਲੈਣ ਤੋਂ ਬਾਅਦ ਜਿੰਮ, ਸਿਨੇਮਾ ਘਰਾਂ ਅਤੇ ...

ਪੂਰੀ ਖ਼ਬਰ »

ਲੜਕੀਆਂ ਦਾ ਕੋਰਸ ਪੂਰਾ ਹੋਣ ਉਪਰੰਤ ਸਿਲਾਈ ਕਿੱਟਾਂ ਤੇ ਪ੍ਰਮਾਣ-ਪੱਤਰ ਵੰਡੇ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਅਤੇ ਲੇਖਾਕਾਰ ਮੈਡਮ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿਚ ਚੱਲ ਰਹੇ ਸਿਲਾਈ ਕਟਾਈ ਸੈਂਟਰ ਵਿਖੇ ...

ਪੂਰੀ ਖ਼ਬਰ »

ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਵਾਂਗੇ-ਰੰਗਪੁਰੀ, ਵੱਟੂ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਗਏ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ ਅਤੇ ਰਾਜਿੰਦਰ ਸਿੰਘ ਵੱਟੂ ਸਰਕਲ ਪ੍ਰਧਾਨ ਦਿਹਾਤੀ ਬਰੀਵਾਲਾ ਨੇ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਸਰਪੰਚ ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਉਦੇਕਰਨ ਤੋਂ ਨਵੇਂ ਚੁਣੇ ਗਏ ਪ੍ਰਧਾਨ ਸ਼ਮਿੰਦਰ ਸਿੰਘ ਗੋਗੀ ਬਰਾੜ ਸਰਪੰਚ ਪਿੰਡ ਅਕਾਲਗੜ੍ਹ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਅਹੁਦੇਦਾਰੀ ਉਪਰੰਤ ਜਦੋਂ ...

ਪੂਰੀ ਖ਼ਬਰ »

ਸੜਕ ਕੰਢੇ ਖੜ੍ਹੇ ਸਫ਼ੈਦੇ ਦੀ ਕਟਾਈ ਦਾ ਮਸਲਾ ਭਖਿਆ

ਮੰਡੀ ਕਿੱਲਿਆਂਵਾਲੀ, 15 ਮਾਰਚ (ਇਕਬਾਲ ਸਿੰਘ ਸ਼ਾਂਤ)-ਨਿੱਜੀ ਹਿੱਤਾਂ ਲਈ ਵਾਤਾਵਰਨ ਅਤੇ ਕਾਨੂੰਨੀ ਨਿਯਮਾਂ ਨਾਲ ਖਿਲਵਾੜ ਆਮ ਵਰਤਾਰਾ ਹੋ ਗਿਆ ਹੈ | ਇੱਥੇ ਬਾਦਲ ਕਾਲੋਨੀ 'ਚ ਇੱਕ ਪਲਾਟ ਮਾਲਕ ਵਲੋਂ ਕਟਵਾਏ ਜਾ ਰਹੇ ਸੜਕ ਕੰਢੇ ਖੜ੍ਹੇ ਸਫ਼ੈਦੇ ਦੇ ਹਰੇ-ਭਰੇ ਵੱਡੇ ...

ਪੂਰੀ ਖ਼ਬਰ »

ਬੰਦ ਪਏ ਸੀ. ਸੀ. ਟੀ. ਵੀ. ਕੈਮਰੇ ਚਾਲੂ ਕੀਤੇ

ਮਲੋਟ, 15 ਮਾਰਚ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਅਤੇ ਵੱਧ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਐਸ.ਡੀ.ਐਮ. ਗੋਪਾਲ ਸਿੰਘ ਅਤੇ ਡੀ.ਐਸ.ਪੀ. ਮਨਮੋਹਨ ਸਿੰਘ ਔਲਖ ਦੇ ਉਪਰਾਲੇ ਸਦਕਾ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ...

ਪੂਰੀ ਖ਼ਬਰ »

ਬੱਸ ਅੱਡੇ ਵਿਚ ਕੂੜੇ ਦੇ ਢੇਰਾਂ ਤੋਂ ਬੱਸਾਂ ਦੇ ਕਰਮਚਾਰੀ ਤੇ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਚ ਸਫਾਈ ਦੇ ਮੰਦੇ ਹਾਲ ਤੋਂ ਬੱਸਾਂ ਦੇ ਕਰਮਚਾਰੀ ਅਤੇ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਬਿੰਦਰ ਸਿੰਘ ਸੂਰੇਵਾਲਾ ਅਤੇ ਕੰਡਕਟਰ ਸੇਵਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੋਟਲੀ ਸੰਘਰ ਵਿਚ ਲੱਗਾ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਮਾਰਚ (ਨਿਰਭੋਲ ਸਿੰਘ)-ਸਿਵਲ ਸਰਜਨ ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਜਗਦੀਪ ਕੌਰ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਕੋਟਲੀ ਸੰਘਰ ਵਿਚ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਖਿਡਾਰੀਆਂ ਦੀ ਕੀਤੀ ਹੌ ਾਸਲਾ ਅਫ਼ਜਾਈ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਗੁਲਾਬੇਵਾਲਾ ਸੰਤ ਬਾਬਾ ਬ੍ਰਹਮਦਾਸ ਦੀ ਯਾਦ ਵਿਚ 30ਵਾਂ ਵਾਲੀਬਾਲ ਸ਼ੂਟਿੰਗ ਮੀਡੀਅਮ (ਨਿਰੋਲ) ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ...

ਪੂਰੀ ਖ਼ਬਰ »

ਬਸਪਾ ਦੇ ਸਮਾਗਮ 'ਚ ਸ਼ਾਮਿਲ ਹੋਣ ਪਾਰਟੀ ਵਰਕਰ ਹੋਏ ਰਵਾਨਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਸਮਾਜਿਕ ਪਰਿਵਰਤਨ ਲਈ ਬਹੁਜਨ ਸਮਾਜ ਪਾਰਟੀ ਕੋਲ ਸੱਤਾ ਦਾ ਹੋਣਾ ਬਹੁਤ ਜ਼ਰੂਰੀ ਹੈ, ਜਿਸ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਬਾਨੀ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਉਤਸਵ ਵਜੋਂ ਮਨਾਉਣ ਅਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਹੋਣ ਦੀ ਲੋੜ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਜਾਗਰੂਕਤਾ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਪਿੰਡ ਬੁੱਟਰ ਬਖੂਆ ਦੇ ਲੋਕ

ਗਿੱਦੜਬਾਹਾ, 15 ਮਾਰਚ (ਬਲਦੇਵ ਸਿੰਘ ਘੱਟੋਂ)-ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਤਿੰਨ ਸਾਲਾਂ ਵਿਚ ਹਲਕਾ ਗਿੱਦੜਬਾਹਾ ਦਾ ਵਿਕਾਸ ਅਕਾਲੀ ਸਰਕਾਰ ਦੇ 15 ਸਾਲਾਂ ਤੋਂ ਵੱਧ ਹੋਣ ਦੇ ਦਿੱਤੇ ਜਾ ਰਹੇ ਬਿਆਨਾਂ ਦੀ ਹਵਾ ਕੱਢਦਿਆਂ ਅੱਜ ਗਿੱਦੜਬਾਹਾ ਦੇ ...

ਪੂਰੀ ਖ਼ਬਰ »

'ਵਿਲੇਜ਼ ਪੁਲਿਸ ਅਫ਼ਸਰ' ਲੋਕਾਂ ਨਾਲ ਸਿੱਧਾ ਰਾਬਤਾ ਕਰ ਕੇ ਸੁਣ ਰਹੇ ਹਨ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਅੰਦਰ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਲਗਾਏ ਗਏ 'ਵਿਲੇਜ ਪੁਲਿਸ ਅਫ਼ਸਰਾਂ' ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਦੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਟੀਮ ਇੰਚਾਰਜ ਏ.ਐਸ.ਆਈ ਗੁਰਾਂਦਿਤਾ ਸਿੰਘ ਵਲੋਂ ਪਿੰਡ ਉਦੇਕਰਨ, ਸਰਾਏਨਾਗਾ ਅਤੇ ਵੜਿੰਗ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਅਤੇ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ 20000 ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ | ਜ਼ਿਲ੍ਹਾ ਇਕਾਈ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੱਸਿਆ ਕਿ ਸ਼ਮਸ਼ੇਰ ਸਿੰਘ ਸਾਹੀ ਕੈਲੇਫੋਰਨੀਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹੱਥ ਮਿਲਾ ਕੇ ਨਹੀਂ ਹੱਥ ਜੋੜ ਕੀਤਾ ਜਾਵੇ ਸਵਾਗਤ-ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੋਰੋਨਾ ਵਾਇਰਸ ਦੇ ਡਰ ਦੇ ਚਲਦਿਆਂ ਕਿਹਾ ਕਿ ਸਾਨੂੰ ਸਭ ਨੂੰ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX