ਤਾਜਾ ਖ਼ਬਰਾਂ


ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  25 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 5 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 9 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਚੇਤ ਸੰਮਤ 552

ਕਪੂਰਥਲਾ / ਫਗਵਾੜਾ

ਸੁਖਾਣੀ ਵਿਖੇ ਕੋਰੋਨਾ ਵਾਇਰਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੌਕ ਡਰਿੱਲ ਕਰਵਾਈ

ਕਾਲਾ ਸੰਘਿਆਂ, 17 ਮਾਰਚ (ਬਲਜੀਤ ਸਿੰਘ ਸੰਘਾ)-ਪਿੰਡ ਸੁਖਾਣੀ ਵਿਖੇ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨਿਕ ਅਤੇ ਸਿਹਤ ...

ਪੂਰੀ ਖ਼ਬਰ »

ਹਰ ਤਰ੍ਹਾਂ ਦੇ ਕੋਚਿੰਗ ਸੈਂਟਰ 31 ਤੱਕ ਬੰਦ ਰੱਖਣ ਦੇ ਹੁਕਮ

ਕਪੂਰਥਲਾ, 17 ਮਾਰਚ (ਸਡਾਨਾ)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ 'ਦਾ ਐਪੀਡੈਮਿਕ ਡਿਸੀਜ਼ਜ਼ ਐਕਟ 1897' ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ...

ਪੂਰੀ ਖ਼ਬਰ »

ਨੱਥੂ ਚਾਹਲ ਵਾਲਾ ਗੁਰਮਤਿ ਸਮਾਗਮ ਮੁਲਤਵੀ

ਕਾਲਾ ਸੰਘਿਆਂ, 17 ਮਾਰਚ (ਸੰਘਾ)-ਪਿੰਡ ਨੱਥੂ ਚਾਹਲ ਵਿਖੇ 20 ਤੇ 21 ਮਾਰਚ ਨੂੰ ਕਰਵਾਇਆ ਜਾ ਰਿਹਾ ਦੂਸਰਾ ਮਹਾਨ ਗੁਰਮਤਿ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ | ਪਿੰਡ ਦੇ ਸਰਪੰਚ ਇੰਦਰਜੀਤ ਸਿੰਘ ਚਾਹਲ ਅਤੇ ਭਾਈ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਾਰਨ ...

ਪੂਰੀ ਖ਼ਬਰ »

ਦੇਸ਼ ਦੀ ਅੱਠਵੀਂ ਜਨਗਣਨਾ ਲਈ ਚਾਰਜ ਅਫ਼ਸਰਾਂ ਦੀ 2 ਰੋਜ਼ਾ ਸਿਖਲਾਈ ਸ਼ੁਰੂ

ਕਪੂਰਥਲਾ, 17 ਮਾਰਚ (ਸਡਾਨਾ) -ਦੇਸ਼ ਦੀ ਅੱਠਵੀਂ ਜਨਗਣਨਾ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਚਾਰਜ ਅਫ਼ਸਰਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ ਹੋ ਗਈ, ਜਿਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਜਨਗਣਨਾ ਅਫ਼ਸਰ ਸ੍ਰੀ ਰਾਹੁਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫਗਵਾੜਾ, 17 ਮਾਰਚ (ਵਿ. ਪ੍ਰ.)-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਰਿਹਾਣਾ ਜੱਟਾਂ ਦੇ ਨੇੜੇ ਕਾਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਜੂਲ ਪੁੱਤਰ ਮੋਤੀ ਲਾਲ ਵਾਸੀ ਯੂ.ਪੀ. ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ਰਿਹਾਣਾ ਜੱਟਾਂ ਦੇ ਨੇੜੇ ਸੜਕ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਲੈਕਚਰਾਰਾਂ ਵਲੋਂ ਅਣਮਿੱਥੇ ਸਮੇਂ ਦੀ ਕੀਤੀ ਹੜਤਾਲ ਰੱਦ

ਕਪੂਰਥਲਾ, 17 ਮਾਰਚ (ਸਡਾਨਾ)-ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪੋ੍ਰਫੈਸਰ ਐਸੋਸੀਏਸ਼ਨ ਵਲੋਂ ਕੀਤੀ ਗਈ ਸੂਬਾ ਪੱਧਰੀ ਹੜਤਾਲ ਸੂਬਾ ਕਮੇਟੀ ਵਲੋਂ ਦੇਸ਼ ਵਿਚ ਬਣੇ ਹਾਲਾਤ ਨੂੰ ਦੇਖਦੇ ਹੋਏ ਫ਼ਿਲਹਾਲ ਰੱਦ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੜਕੀ ਵਲੋਂ ਐਕਟਿਵਾ ਚੋਰੀ

ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ 'ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ, 17 ਮਾਰਚ (ਸਡਾਨਾ) -ਅੱਜ ਦਿਨ ਦੇ ਸਮੇਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਵੇਰਵੇ ਅਨੁਸਾਰ ਚੂਹੜਵਾਲ ਚੁੰਗੀ ਨੇੜੇ ਮਿ੍ਤਕ ਨੌਜਵਾਨ ਰੂਪਪ੍ਰੀਤ ਸਿੰਘ ਵਾਸੀ ਪੱਤੜ ਕਲਾਂ ਬੱਜਰੀ ਦੇ ਟਿੱਪਰ ਉੱਪਰ ਬੱਜਰੀ ਠੀਕ ਕਰਨ ਲਈ ਚੜਿ੍ਹਆ ਤੇ ...

ਪੂਰੀ ਖ਼ਬਰ »

ਓਵਰਲੋਡ ਟਰਾਲੇ ਮਿੱਟੀ ਖਿਲਾਰਦੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਢਿਲਵਾਂ, 17 ਮਾਰਚ (ਪਲਵਿੰਦਰ, ਸੁਖੀਜਾ)–ਸ਼ੇਰਸ਼ਾਹ ਸੂਰੀ ਮਾਰਗ ਅਤੇ ਢਿਲਵਾਂ ਤੋਂ ਨਡਾਲਾ ਸੜਕ, ਅੱਡਾ ਮਿਆਣੀ ਬਾਕਰਪੁਰ ਤੋਂ ਉੱਚਾ ਬੇਟ ਨੂੰ ਅਕਸਰ ਵੱਡੀ ਪੱਧਰ 'ਤੇ ਓਵਰਲੋਡ ਟਰਾਲੇ ਮਿੱਟੀ ਖਿਲਾਰਦੇ ਲੰਘਦੇ ਹਨ, ਜਿਸ ਕਾਰਨ ਸਫ਼ਰ ਕਰਨ ਵਾਲੇ ਦੋਪਹੀਆ ਵਾਹਨ ਚਲਾਉਣ ਵਾਲਿਆਂ ਦਾ ਸਿਰ ਅਤੇ ਅੱਖਾਂ ਅਤੇ ਕੱਪੜੇ ਮਿੱਟੀ ਨਾਲ ਭਰ ਜਾਂਦੇ ਹਨ ਅਤੇ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਮਨਰਾਜ ਸਿੰਘ ਕੌਾਸਲਰ, ਪ੍ਰਭਦਿਆਲ ਸਿੰਘ ਧਾਲੀਵਾਲ, ਰੋਜ਼ਾਨਾ ਸਫ਼ਰ ਕਰਨ ਵਾਲਿਆਂ ਨੇ ਦੱਸਿਆ ਕਿ ਅੱਖਾਂ ਵਿਚ ਮਿੱਟੀ ਪੈਣ ਨਾਲ ਕੋਈ ਵਾਹਨ ਚਾਲਕ ਦੁਰਘਟਨਾ ਦਾ ਵੀ ਸ਼ਿਕਾਰ ਹੋ ਸਕਦਾ ਹੈ | ਕਈ ਟਰਾਲੇ ਬਿਨਾਂ ਨੰਬਰ ਦੇ ਹੀ ਚੱਲ ਰਹੇ ਹਨ | ਉਕਤ ਟਰਾਲਿਆਂ ਅਤੇ ਟਿੱਪਰ ਦੀ ਬਾਡੀ ਤੋਂ ਉੱਪਰ ਤੱਕ ਲੋਡ ਕੀਤੀ ਮਿੱਟੀ ਸੜਕਾਂ 'ਤੇ ਖਿੱਲਰਦੀ ਜਾਂਦੀ ਹੈ | ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ, ਦੋ ਜ਼ਖ਼ਮੀ

ਕਪੂਰਥਲਾ, 17 ਮਾਰਚ (ਸਡਾਨਾ) -ਅੱਜ ਦੁਪਹਿਰ ਦੇ ਸਮੇਂ ਕਪੂਰਥਲਾ ਸੁਭਾਨਪੁਰ ਸੜਕ 'ਤੇ ਪਿੰਡ ਬੂਟਾਂ ਨੇੜੇ ਖੜ੍ਹੇ ਇਕ ਔਰਤ ਸਮੇਤ 2 ਵਿਅਕਤੀਆਂ ਦੀ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਕਾਰਨ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਸਲਾਮਤਪੁਰ (ਭੁਲੱਥ) ਵਿਖੇ ਕੋਰੋਨਾ ਵਾਇਰਸ ਸਬੰਧੀ ਕਰਵਾਈ ਮੌਕ ਡਰਿੱਲ

ਭੁਲੱਥ, 17 ਮਾਰਚ (ਮਨਜੀਤ ਸਿੰਘ ਰਤਨ)-ਭੁਲੱਥ ਦੇ ਮੁਹੱਲਾ ਸਲਾਮਤਪੁਰ ਵਿਖੇ ਕੋਰੋਨਾ ਵਾਇਰਸ ਦੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭੁਲੱਥ ਪ੍ਰਸ਼ਾਸਨ ਵਲੋਂ ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਇਕ ਮੌਕ ਡਰਿੱਲ ਕਰਵਾਈ ਗਈ | ਇਹ ਮੌਕ ਡਰਿੱਲ ਦੌਰਾਨ ...

ਪੂਰੀ ਖ਼ਬਰ »

ਪਿੰਡ ਬ੍ਰਹਮਪੁਰ ਵਿਖੇ ਮੈਡੀਕਲ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਐੱਮ. ਓ. ਪਾਂਛਟ ਡਾ. ਰੀਟਾ ਬਾਲਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬ੍ਰਹਮਪੁਰ ਵਿਖੇ ਮੈਡੀਕਲ ਜਾਂਚ ਅਤੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਗਿਰਨ ਜਠੇਰਿਆਂ ਦਾ ਮੇਲਾ ਰੱਦ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ)-ਮੇਲਾ ਗਿਰਨ ਜਠੇਰੇ ਪੱਲੀਆ ਖ਼ੁਰਦ ਦਾ ਸਾਲਾਨਾ ਜੋੜ ਮੇਲਾ ਕੋਰੋਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਇਹ ਮੇਲਾ ਰੱਦ ...

ਪੂਰੀ ਖ਼ਬਰ »

23 ਨੂੰ ਹੋਣ ਵਾਲਾ ਕੰਡਾ ਗੋਤਰ ਸਾਲਾਨਾ ਜੋੜ ਮੇਲਾ ਮੁਲਤਵੀ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ)-ਜਠੇਰੇ ਕੰਡਾ ਗੋਤਰ (ਮੈੜ ਰਾਜਪੂਤ) ਮੇਹਲੀ ਗੇਟ ਤਲਾਅ ਅਰੋੜਿਆਂ ਫਗਵਾੜਾ ਦੇ ਕਮੇਟੀ ਸਕੱਤਰ ਅਨਿਲ ਕੰਡਾ ਅਤੇ ਪੁਰੋਹਿਤ ਜਤਿੰਦਰ ਮਾਰਕੰਡਾ ਨੇ ਦੱਸਿਆ ਕਿ ਭਾਰਤ ਸਮੇਤ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸੁਮਨਪ੍ਰੀਤ ਕੌਰ ਨੇ ਅਰਥ-ਸ਼ਾਸਤਰ 'ਚੋਂ ਲਿਆ ਪਹਿਲਾ ਸਥਾਨ

ਕਪੂਰਥਲਾ, 17 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਬੀ. ਐੱਸ. ਸੀ. ਅਰਥ ਸ਼ਾਸਤਰ ਸਮੈਸਟਰ ਤੀਜਾ ਵਿਚ 77.7 ਫੀਸਦੀ, ਹਰਪ੍ਰੀਤ ਕੌਰ ਨੇ 62.2 ਫੀਸਦੀ, ਸੰਦੀਪ ਕੌਰ ਨੇ 60.5 ਫੀਸਦੀ, ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਖਲਵਾੜਾ ਨੂੰ ਸਹਾਇਤਾ ਰਾਸ਼ੀ ਭੇਟ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)-ਪ੍ਰਵਾਸੀ ਭਾਰਤੀ ਬਲਵੀਰ ਸਿੰਘ (ਯੂ.ਕੇ.) ਨੇ ਪ.ਸ.ਵ.ਕ. ਦੇ ਚੇਅਰਮੈਨ ਸੰਤੋਖ ਸਿੰਘ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਭਜਨ ਖਲਵਾੜਾ ਦੀ ਪੇ੍ਰਰਨਾ ਸਦਕਾ ਸਰਕਾਰੀ ਹਾਈ ਸਕੂਲ ਪਿੰਡ ਖਲਵਾੜਾ ਦੇ ਵਿਕਾਸ ਕਾਰਜਾਂ ਲਈ 5 ...

ਪੂਰੀ ਖ਼ਬਰ »

ਬਿਨਾਂ ਕਾਗਜ਼ਾਤ ਵਾਲੇ ਮੋਟਰਸਾਈਕਲਾਂ ਦੇ ਕੱਟੇ ਚਲਾਨ

ਨਡਾਲਾ, 17 ਮਾਰਚ (ਮਾਨ)-ਨਡਾਲਾ ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਿਖ਼ਲਾਫ਼ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ | ਇਸ ਸਬੰਧੀ ਬੀਤੀ ਸ਼ਾਮ ਨਡਾਲਾ ਚੌਕ ਦੀ ਪੂਰੀ ਨਾਕਾਬੰਦੀ ਕਰਕੇ ਬਿਨਾਂ ਕਾਗ਼ਜ਼ਾਤ, ਬਿਨਾਂ ਹੈਲਮੇਟ ਘੁੰਮਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ 3 ਸਾਲ 'ਚ ਜਨਤਾ ਦੀਆਂ ਉਮੀਦਾਂ ਮੁਤਾਬਿਕ ਕੰਮ ਕੀਤੇ-ਮਾਨ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੇਸ਼ ਕੀਤੇ 3 ਸਾਲ ਦੇ ਰਿਪੋਰਟ ਕਾਰਡ ਪ੍ਰਤੀ ਟਿੱਪਣੀ ਕਰਦਿਆਂ ਅੱਜ ਪੰਜਾਬ ਐਗਰੋ ਇੰਡਸਟਰੀਜ਼ ਲਿਮ. ਦੇ ਚੇਅਰਮੈਨ ਅਤੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹੋਇਆ ਕਿੰਡਰ ਗਾਰਟਨ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ

ਕਪੂਰਥਲਾ, 17 ਮਾਰਚ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਕਿੰਡਰ ਗਾਰਟਨ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਕਿੰਡਰ ਗਾਰਟਨ ਦੇ ਬੱਚਿਆਂ ਨੇ ਸ਼ਬਦ ਗਾਇਣ ਨਾਲ ਕੀਤੀ | ਉਪਰੰਤ ਯੂ. ਕੇ. ਜੀ. ਦੇ ਬੱਚਿਆਂ ਨੇ ਗੀਤ ਪੇਸ਼ ਕਰਕੇ ਆਏ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਵਿਖੇ ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਭੁਲੱਥ, 17 ਮਾਰਚ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਕਾਰਜਸਾਧਕ ਅਫ਼ਸਰ ਚਰਨ ਦਾਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਦਫ਼ਤਰੀ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਸਮੂਹ ਕਰਮਚਾਰੀਆਂ ਨੂੰ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੁਲਤਾਨਪੁਰ ਲੋਧੀ, 17 ਮਾਰਚ (ਹੈਪੀ, ਥਿੰਦ)-ਵਿਸ਼ਵ ਭਰ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੀ ਮਾਨਵਤਾ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਅਖੰਡ ਪਾਠ ਦੀ ਆਰੰਭਤਾ ਕਰਵਾਈ ਗਈ ਹੈ | ਸ੍ਰੀ ਅਖੰਡ ਪਾਠ ਦੀ ਆਰੰਭਤਾ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹੈ-ਡਾ. ਚਾਰੂਮਿਤਾ

ਸੁਲਤਾਨਪੁਰ ਲੋਧੀ, 17 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਚੱਕੇ ਜਾ ਰਹੇ ਅਹਤਿਆਤੀ ਕਦਮਾਂ ਤਹਿਤ ਅੱਜ ਪ੍ਰਸ਼ਾਸਨ ਵਲੋਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਅਮਾਨੀਪੁਰ ਵਿਖੇ ਐੱਸ. ਡੀ. ਐੱਮ. ਡਾ. ਚਾਰੂਮਿਤਾ ...

ਪੂਰੀ ਖ਼ਬਰ »

ਡਾ. ਅਮਨਪ੍ਰੀਤ ਨੇ ਅੰਤੜੀਆਂ ਦਾ ਆਪ੍ਰੇਸ਼ਨ ਕਰ ਕੇ ਮਰੀਜ਼ ਨੂੰ ਦਿੱਤੀ ਨਵੀਂ ਜ਼ਿੰਦਗੀ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਪਿਛਲੇ 6 ਸਾਲਾਂ ਤੋਂ ਸਿਹਤ ਦੀਆਂ ਸ਼ਾਨਦਾਰ ਸੇਵਾਵਾਂ ਦੇ ਰਹੇ ਮਲਟੀਸ਼ਪੈਸ਼ੈਲਟੀ ਅਮਨਪ੍ਰੀਤ ਹਸਪਤਾਲ ਵਿਖੇ ਡਾ. ਅਮਨਪ੍ਰੀਤ ਸਿੰਘ (ਐੱਮ.ਐੱਸ. ਜਨਰਲ ਸਰਜਰੀ) ਵਲੋਂ ਅੰਤੜੀਆਂ ਦਾ ...

ਪੂਰੀ ਖ਼ਬਰ »

ਬ੍ਰਹਮਪੁਰ ਵਿਖੇ ਲਗਾਇਆ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ. ਪਾਂਸ਼ਟ ਡਾ. ਰੀਟਾ ਬਾਲਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬ੍ਰਹਮਪੁਰ ਵਿਖੇ ਮੈਡੀਕਲ ਜਾਂਚ ਅਤੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਜਲੰਧਰ ਵਾਇਆ ਕਾਲਾ ਸੰਘਿਆਂ ਨਵਾਂ ਸਮਾਂ ਸ਼ੁਰੂ

ਕਾਲਾ ਸੰਘਿਆਂ, 17 ਮਾਰਚ (ਸੰਘਾ)-ਪੰਜਾਬ ਰੋਡਵੇਜ਼ ਵਲੋਂ ਸੁਲਤਾਨਪੁਰ ਲੋਧੀ ਤੋਂ ਜਲੰਧਰ ਲਈ ਸ਼ਾਮ ਦੇ ਨਵਾਂ ਸਮਾਂ ਸ਼ੁਰੂ ਕੀਤਾ ਗਿਆ | ਇਸ ਸਬੰਧੀ ਮਨਦੀਪ ਕੌਰ ਬਾਦਲ ਤੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਲਈ ਬੇਨਤੀ ਕੀਤੀ ਗਈ ਸੀ, ਜਿਸ ਨੂੰ ਪ੍ਰਵਾਨ ਕਰਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਮੁਕਤੀ ਲਈ ਸਾਈਾ ਕਰਨੈਲ ਸ਼ਾਹ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)-ਸੰਸਾਰ |ਚ ਫੈਲੀ ਕੋਰੋਨਾ ਵਾਇਰਸ ਨਾਲ ਹੋਣ ਵਾਲੀ ਮਹਾਂਮਾਰੀ ਨੂੰ ਦੇਖਦੇ ਹੋਏ ਡੇਰਾ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਗੱਦੀਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਹਰਬੰਸਪੁਰ/ਜਗਜੀਤਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)-ਸੰਤ ਬਾਬਾ ਇੰਦਰ ਦਾਸ ਜੀ ਅਤੇ ਸੰਤ ਬਾਬਾ ਸ਼ੀਤਲ ਦਾਸ ਜੀ ਸ਼ਾਮ ਚੁਰਾਸੀ ਦੀ ਅਪਾਰ ਕ੍ਰਿਪਾ ਨਾਲ ਪਿੰਡ ਹਰਬੰਸਪੁਰ/ਜਗਜੀਤਪੁਰ 'ਚ ਕਾਂਗਰਸ ਐੱਸ. ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਪ੍ਰੇਮ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਵੀ. ਐੱਲ. ਸੀ. ਸੀ. ਯੂਨੀਵਰਸਿਟੀ ਵਿਖੇ ਕੋਰੋਨਾ ਵਾਇਰਸ ਜਾਗਰੂਕਤਾ ਵਿਸ਼ੇ 'ਤੇ ਸੈਮੀਨਾਰ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਾਇਰਸ ਪ੍ਰਤੀ ਸਿੱਖਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਵੀ. ਐੱਲ. ਸੀ. ਸੀ. ਇੰਸਟੀਚਿਊਟ ਵਿਖੇ ਸ਼ਲਾਘਾਯੋਗ ਉਪਰਾਲਾ ਕਰਦਿਆਂ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ...

ਪੂਰੀ ਖ਼ਬਰ »

ਗਾਹਕਾਂ ਦੀ ਸਹੂਲਤ ਲਈ ਬੈਂਕ ਦੇ ਮੁੱਖ ਦੁਆਰ ਵਿਖੇ ਸੈਨੇਟਾਈਜ਼ਰ ਰੱਖੇ ਗਏ ਹਨ-ਮੈਨੇਜਰ

ਸੁਲਤਾਨਪੁਰ ਲੋਧੀ, 17 ਮਾਰਚ (ਹੈਪੀ, ਥਿੰਦ)-ਸਾਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਹੈ, ਬਲਕਿ ਸਾਵਧਾਨੀਆਂ ਵਰਤਣ ਦੀ ਲੋੜ ਹੈ | ਇਹ ਪ੍ਰਗਟਾਵਾ ਐੱਸ. ਬੀ. ਆਈ. ਦੇ ਚੀਫ਼ ਮੈਨੇਜਰ ਮਨਜੀਤ ਮਹੇ ਨੇ ਆਪਣੇ ਬੈਂਕ ਦੇ ਸਮੂਹ ਸਟਾਫ਼ ਨੂੰ ਸੈਨੇਟਾਈਜ਼ਰ ਵੰਡਣ ਉਪਰੰਤ ...

ਪੂਰੀ ਖ਼ਬਰ »

ਸੁੰਨੜਵਾਲ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਪਹਿਲਵਾਨ ਪਿ੍ਤਪਾਲ ਫਗਵਾੜਾ ਨੇ ਜਿੱਤੀ

ਕਪੂਰਥਲਾ/ਕਾਲਾ ਸੰਘਿਆਂ, 17 ਮਾਰਚ (ਵਿ.ਪ੍ਰ., ਪ.ਪ੍ਰ.)-ਬੀਤੇ ਦਿਨ ਪਿੰਡ ਸੁੰਨੜਵਾਲ 'ਚ ਸਾਲਾਨਾ ਛਿੰਝ ਮੇਲਾ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਤੇ ਮੇਲਾ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਮੇਜਰ ਦੀ ਅਗਵਾਈ ਵਿਚ ਕਰਵਾਇਆ ਗਿਆ | ਪਟਕੇ ਦੀ ਕੁਸ਼ਤੀ ਦੇ ਮੁਕਾਬਲੇ 'ਚ ਪਹਿਲਵਾਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕ ਸਰਕਾਰਾਂ ਦਾ ਸਾਥ ਦੇਣ-ਜੈਨਪੁਰੀ

ਸੁਲਤਾਨਪੁਰ ਲੋਧੀ, 17 ਮਾਰਚ (ਹੈਪੀ, ਥਿੰਦ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਪਿਆਰਾ ਸਿੰਘ ਜੈਨਪੁਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੋਰੋਨਾ ਵਾਇਰਸ ਛੂਤ ਦੀ ਬਿਮਾਰੀ ਹੈ ਜਿਹੜੀ ਕਿ ਇਕ ਦੂਜੇ ਤੋਂ ਤੁਰੰਤ ਹੋ ਜਾਂਦੀ ...

ਪੂਰੀ ਖ਼ਬਰ »

ਪਿੰਡ ਸਾਹਨੀ ਸਥਿਤ ਬਿਰਧ ਆਸ਼ਰਮ ਦੇ ਸੇਵਾਦਾਰ ਵਲੋਂ ਇਲਾਕਾ ਨਿਵਾਸੀਆਂ ਨੂੰ ਆਰਥਿਕ ਮਦਦ ਦੀ ਅਪੀਲ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)-ਗੁਰੂ ਨਾਨਕ ਬਿਰਧ ਅਨਾਥ ਅਪਾਹਜ ਅਤੇ ਨੇਤਰਹੀਣ ਆਸ਼ਰਮ ਪਾਂਸ਼ਟਾ ਰੋਡ ਪਿੰਡ ਸਾਹਨੀ ਵਿਖੇ ਰਹਿ ਰਹੇ ਆਸਿ੍ਤਾਂ ਦੀ ਸਹਾਇਤਾ ਲਈ ਆਸ਼ਰਮ ਦੇ ਸੇਵਾਦਾਰ ਰਣਜੀਤ ਸਿੰਘ ਨੇ ਇਲਾਕਾ ਨਿਵਾਸੀਆਂ ਅਤੇ ਧਾਰਮਿਕ ਸਮਾਜਿਕ ਜਥੇਬੰਦੀਆਂ ...

ਪੂਰੀ ਖ਼ਬਰ »

ਹਰਪ੍ਰੀਤ ਰੰਧਾਵਾ ਸੂਫ਼ੀਆਨਾ ਕਲਾਮ 'ਕਾਫਰ ਕਾਫਰ' ਨਾਲ ਫਿਰ ਹਾਜ਼ਰ

ਕਾਲਾ ਸੰਘਿਆਂ, 17 ਮਾਰਚ (ਸੰਘਾ)-ਅਨੇਕਾਂ ਸੱਭਿਆਚਾਰਕ ਤੇ ਧਾਰਮਿਕ ਗੀਤਾਂ ਨੂੰ ਅਵਾਜ਼ ਦੇਣ ਵਾਲੇ ਕੈਨੇਡਾ ਵੱਸਦੇ ਨੌਜਵਾਨ ਗਾਇਕ ਹਰਪ੍ਰੀਤ ਰੰਧਾਵਾ ਇਕ ਹੋਰ ਸੂਫ਼ੀਆਨਾ ਕਲਾਮ 'ਜੇ ਸੱਚਿਆਂ ਸੰਗ ਬਹਿਣਾ ਏ ਲੋਕਾਂ ਕਾਫਰ ਕਾਫਰ ਕਹਿਣਾ ਏ' ਲੈ ਕੇ ਹਾਜ਼ਰ ਹੋਇਆ ਹੈ ਜੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਫਗਵਾੜਾ ਦੇ ਨਰੇਸ਼ ਭਾਰਦਵਾਜ ਚੇਅਰਮੈਨ ਬਣੇ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ)–ਫਗਵਾੜਾ ਮਾਰਕੀਟ ਕਮੇਟੀ ਦੇ ਨਰੇਸ਼ ਭਾਰਦਵਾਜ ਚੇਅਰਮੈਨ ਤੇ ਜਗਜੀਵਨ ਲਾਲ ਵਾਈਸ ਚੇਅਰਮੈਨ ਬਣੇ | ਉਨ੍ਹਾਂ ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ, ...

ਪੂਰੀ ਖ਼ਬਰ »

ਨੰਬਰਦਾਰ ਭਜਨ ਸਿੰਘ ਭਦਾਸ ਸਰਕਲ ਬੇਗੋਵਾਲ ਦਿਹਾਤੀ ਦੇ ਪ੍ਰਧਾਨ ਬਣੇ

ਨਡਾਲਾ, 17 ਮਾਰਚ (ਮਾਨ)-ਨੰਬਰਦਾਰ ਭਜਨ ਸਿੰਘ ਭਦਾਸ ਨੂੰ ਨੰਬਰਦਾਰ ਯੂਨੀਅਨ ਦਾ ਸਰਕਲ ਬੇਗੋਵਾਲ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਨੰਬਰਦਾਰ ਭਜਨ ਸਿੰਘ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ 'ਚ ਸਾਲਾਨਾ ਜੋਤਿ ਸਮਾਗਮ 30 ਤੋਂ

ਢਿਲਵਾਂ, 17 ਮਾਰਚ (ਸੁਖੀਜਾ, ਪਲਵਿੰਦਰ)-ਮੰਦਿਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ, ਖ਼ਜ਼ਾਨਚੀ ਵਿਸ਼ਾਲ ਅਰੋੜਾ, ਵਿਸ਼ਾਲ ਸੁਖੀਜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਏ ਬਜ਼ੁਰਗ ਵਿਅਕਤੀ ਦੀ ਨਹੀਂ ਹੋ ਸਕੀ ਪਛਾਣ

ਚੁਗਿੱਟੀ/ਜੰਡੂਸਿੰਘਾ, 17 ਮਾਰਚ (ਨਰਿੰਦਰ ਲਾਗੂ)-ਮੰਗਲਵਾਰ ਨੂੰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਦੇ ਨਜ਼ਦੀਕ ਰੇਲ ਗੱਡੀ ਦੇ ਹੇਠਾਂ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਸਮੇਤ ਪੁਲਿਸ ਪਾਰਟੀ ਪਹੁੰਚੇ ਥਾਣਾ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਨੇ ਉੱਘੇ ਸ਼ਾਇਰ ਸਵ. ਖੜਗ ਨੂੰ ਕੀਤਾ ਯਾਦ

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਬੀਤੇ ਦਿਨੀਂ ਮਾਂ ਬੋਲੀ ਦੇ ਉੱਘੇ ਲਿਖਾਰੀ ਤੇ ਸ਼ਾਇਰ ਸਵ: ਰਣਜੀਤ ਸਿੰਘ ਖੜਗ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕੀਤਾ ਗਿਆ¢ ਸਮਾਗਮ ਦੀ ਪ੍ਰਧਾਨਗੀ ਪ੍ਰੋ. ਅਕਵਿੰਦਰ ਕੌਰ, ਬੇਅੰਤ ਸਿੰਘ ...

ਪੂਰੀ ਖ਼ਬਰ »

ਝਗੜੇ ਦੌਰਾਨ ਪਤੀ ਦੀ ਨੱਕ ਦੀ ਹੱਡੀ ਤੋੜੀ- ਮੁਕੱਦਮਾ ਦਰਜ

ਜਲੰਧਰ, 17 ਮਾਰਚ (ਐੱਮ.ਐੱਸ. ਲੋਹੀਆ)-ਪਤੀ-ਪਤਨੀ ਦੇ ਹੋ ਰਹੇ ਆਪਸੀ ਝਗੜੇ ਦੌਰਾਨ ਪਤਨੀ ਨੇ ਪਤੀ ਦੇ ਨੱਕ 'ਤੇ ਸਿਰ ਦੀ ਟੱਕਰ ਮਾਰ ਕੇ ਨੱਕ ਦੀ ਹੱਡੀ ਤੋੜ ਦਿੱਤੀ, ਜਿਸ ਸਬੰਧੀ ਮਿਲੀ ਸ਼ਿਕਾਇਤ 'ਤੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਐਡਵੋਕੇਟ ਸੁੱਚਾ ਸਿੰਘ ਮੋਮੀ ਦੀ ਪਤਨੀ ਜਸਬੀਰ ਕੌਰ ਦਾ ਅੰਤਿਮ ਸੰਸਕਾਰ

ਕਪੂਰਥਲਾ, 17 ਮਾਰਚ (ਵਿ.ਪ੍ਰ.)-ਸੀਨੀਅਰ ਐਡਵੋਕੇਟ ਸੁੱਚਾ ਸਿੰਘ ਮੋਮੀ ਦੀ ਪਤਨੀ, ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਥਿੰਦ, ਕਰਨਲ ਸਰਦੂਲ ਸਿੰਘ ਤੇ ਸੇਵਾ ਮੁਕਤ ਪਿ੍ੰਸੀਪਲ ਡਾਇਰੈਕਟਰ ਮਨਿਸਟਰੀਅਲ ਆਫ਼ ਡਿਫੈਂਸ ਮਨਜੀਤ ਸਿੰਘ ਤੇ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਘਰੇਲੂ, ਵਪਾਰਕ ਖੇਤਰ ਨੂੰ ਰਾਹਤ ਦੇਣ ਦੀ ਤਿਆਰੀ

ਜਲੰਧਰ, 17 ਮਾਰਚ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਮਹਿੰਗੀ ਬਿਜਲੀ ਨੂੰ ਲੈ ਕੇ ਬਣਦੇ ਜਾ ਰਹੇ ਸਿਆਸੀ ਮੁੱਦੇ ਤੋਂ ਚਿੰਤਤ ਸਰਕਾਰ ਇਸ ਮਹੀਨੇ ਦੇ ਆਖ਼ਰੀ ਦਿਨਾਂ 'ਚ ਇਸ ਵਿੱਤੀ ਵਰੇ੍ਹ ਦੀਆਂ ਨਵੀਆਂ ਬਿਜਲੀ ਦਰਾਂ ਵਿਚ ਘਰੇਲੂ ਅਤੇ ਵਪਾਰਕ ਵਰਗ ਨੂੰ ਰਾਹਤ ਦੇਣ ਦਾ ਐਲਾਨ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਬਜ਼ੀ ਮੰਡੀਆਂ ਦੀ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ-ਦੀਪਤੀ ਉੱਪਲ

ਕਪੂਰਥਲਾ, 17 ਮਾਰਚ (ਅਮਰਜੀਤ ਕੋਮਲ)-ਸ਼ਹਿਰ ਦੀਆਂ ਸਬਜ਼ੀ ਮੰਡੀਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤੇ ਮੰਡੀਆਂ 'ਚੋਂ ਰੋਜ਼ਾਨਾ ਕੂੜਾ ਚੁੱਕਣਾ ਯਕੀਨੀ ਬਣਾਇਆ ਜਾਵੇ | ਇਹ ਸ਼ਬਦ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸ਼ਹਿਰ ਦੀ ਪੁਰਾਣੀ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 17 ਮਾਰਚ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੀਆਂ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਬੀ. ਐੱਸ. ਸੀ. ਮੈਡੀਕਲ ਤੇ ਨਾਨ-ਮੈਡੀਕਲ ਦੇ ...

ਪੂਰੀ ਖ਼ਬਰ »

ਆਰਥੋਨੋਵਾ ਹਸਪਤਾਲ 'ਚੋਂ ਭੱਜੀ ਇਟਲੀ ਤੋਂ ਆਈ ਔਰਤ

ਜਲੰਧਰ, 17 ਮਾਰਚ (ਐੱਮ.ਐੱਸ. ਲੋਹੀਆ)-ਇਟਲੀ ਤੋਂ 3 ਮਾਰਚ 2020 ਨੂੰ ਆਈ ਕਪੂਰਥਲਾ ਦੇ ਖੇਤਰ 'ਚ ਰਹਿਣ ਵਾਲੀ ਔਰਤ ਨੇ ਅੱਜ ਜਲੰਧਰ ਦੇ ਆਰਥੋਨੋਵਾ ਹਸਪਤਾਲ 'ਚ ਆਪਣੀ ਜਾਂਚ ਕਰਵਾਈ ਤਾਂ ਡਾਕਟਰ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਸਿਵਲ ਹਸਪਤਾਲ ਤੋਂ ਜਾਂਚ ਕਰਵਾਉਣ ਦੀ ਸਲਾਹ ਦਿੱਤੀ ...

ਪੂਰੀ ਖ਼ਬਰ »

656 ਮਰੀਜ਼ਾਂ ਦੀ ਸਿਹਤ ਜਾਂਚ ਕਾਲਾ ਸੰਘਿਆਂ 'ਚ ਮੁਫ਼ਤ ਮੈਡੀਕਲ ਕੈਂਪ

ਕਾਲਾ ਸੰਘਿਆਂ, 17 ਮਾਰਚ (ਸੰਘਾ)- ਸੰਤ ਬਾਬਾ ਕਾਹਨ ਦਾਸ ਟਰੱਸਟ ਵੈਨਕੂਵਰ ਕੈਨੇਡਾ ਵਲੋਂ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਅੱਖਾਂ ਦੇ ਪ੍ਰਸਿੱਧ ਡਾ. ਪਰਮਜੀਤ ਸਿੰਘ ਵਲੋਂ ਅੱਖਾਂ ਦਾ ਮੁਆਇਨਾ ਕੀਤਾ ਗਿਆ ਅਤੇ 62 ...

ਪੂਰੀ ਖ਼ਬਰ »

ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ– ਡਾ. ਸੰਦੀਪ ਭੋਲਾ

ਕਾਲਾ ਸੰਘਿਆਂ, 17 ਮਾਰਚ (ਸੰਘਾ) -ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਭ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੰਦੀਪ ਭੋਲਾ ਨੋਡਲ ਅਫ਼ਸਰ ਮੈਨਟਲੀ ਹੈਲਥ ਅਤੇ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਕਪੂਰਥਲਾ ਨੇ ਸੀ.ਐਚ.ਸੀ. ...

ਪੂਰੀ ਖ਼ਬਰ »

ਇਟਲੀ ਤੋਂ ਪਰਤੇ ਪਤੀ-ਪਤਨੀ ਦਾ ਟੈੱਸਟ ਨੈਗਟਿਵ ਆਇਆ

ਸੁਲਤਾਨਪੁਰ ਲੋਧੀ, 17 ਮਾਰਚ (ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਵਿਖੇ ਕੋਰੋਨਾ ਵਾਇਰਸ ਦੇ ਮਰੀਜ਼ ਹੋਣ ਦੀ ਅਫ਼ਵਾਹ ਨੇ ਚਾਰੇ ਪਾਸੇ ਭਾਜੜਾਂ ਪਾ ਦਿੱਤੀਆਂ | ਹੋਇਆ ਇਹ ਆਸ਼ਿਮਾਪੁਰੀ ਤੇ ਉਸ ਦੇ ਪਤੀ ਆਕਾਸ਼ ਜੋ ਬੀਤੀ 3-4 ਮਾਰਚ ਤੋਂ ਇਟਲੀ ਤੋਂ ਆਏ ਸਨ, ਆਪਣੀ ਜਾਂਚ ਕਰਵਾਉਣ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਸਥਾਨਕ ਧਰਮਕੋਟ ਮੁਹੱਲੇ ਵਿਚ ਦੋ ਧਿਰਾਂ ਵਿਚ ਹੋਏ ਝਗੜੇ ਤੋਂ ਬਾਅਦ ਸਿਵਲ ਹਸਪਤਾਲ ਦੇ ਵਿਚ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ | ਪੁਲਿਸ ਨੇ ਮੌਕੇ 'ਤੇ ਪਹੁੰਚੇ ਕੇ ਮਾਮਲੇ ਸ਼ਾਂਤ ਕਰਵਾਇਆ | ਇਸ ਝਗੜੇ 'ਚ ਜ਼ਖ਼ਮੀ ਔਰਤ ਲਾਡੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX