ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552

ਪਹਿਲਾ ਸਫ਼ਾ

ਕੇਂਦਰ ਵਲੋਂ ਸੂਬਿਆਂ ਲਈ 15 ਹਜ਼ਾਰ ਕਰੋੜ ਦਾ ਐਮਰਜੈਂਸੀ ਪੈਕੇਜ ਮਨਜ਼ੂਰ

ਨਿੱਜੀ ਸੁਰੱਖਿਆ ਉਪਕਰਨ, ਐੱਨ-95 ਮਾਸਕ ਤੇ ਵੈਂਟੀਲੇਟਰ ਖ਼ਰੀਦਣ ਦੀ ਹਦਾਇਤ ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਰਾਸ਼ਟਰ ਪੱਧਰ ਅਤੇ ਸੂਬਾ ਪੱਧਰ 'ਤੇ ਸਿਹਤ ਸੇਵਾ ਸਿਸਟਮ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ 15 ...

ਪੂਰੀ ਖ਼ਬਰ »

ਪੰਜਾਬ ਵਿਚ ਤੇਜ਼ੀ ਨਾਲ ਪੈਰ ਪਸਾਰਨ ਲੱਗਾ ਕੋਰੋਨਾ ਵਾਇਰਸ

17 ਮਾਮਲੇ ਹੋਰ ਵਧੇ ਜਲੰਧਰ 'ਚ ਪਹਿਲੀ ਮੌਤ ਚੰਡੀਗੜ੍ਹ, 9 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਅੱਜ ਸੂਬੇ 'ਚ ਜਿੱਥੇ 17 ਨਵੇਂ ...

ਪੂਰੀ ਖ਼ਬਰ »

ਭਾਰੀ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਦੇ ਦਖ਼ਲ ਨਾਲ ਹੋਇਆ ਸਸਕਾਰ

ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਜਲੰਧਰ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਕੋਵਿਡ-19 ਤੋਂ ਪੀੜਤ ਮਰੀਜ਼ ਪ੍ਰਵੀਨ ਸ਼ਰਮਾ (59) ਵਾਸੀ ਲਾਵਾਂ ਮੁਹੱਲਾ, ਮਿੱਠਾ ਬਾਜ਼ਾਰ, ਜਲੰਧਰ ਦੀ ਅੱਜ ਤੜਕੇ 2.30 ਵਜੇ ਦੇ ਕਰੀਬ ਮੌਤ ਹੋ ਗਈ। 4 ਅਪ੍ਰੈਲ ਤੋਂ ਸਿਵਲ ਹਸਪਤਾਲ 'ਚ ਦਾਖ਼ਲ ਹੋਏ ...

ਪੂਰੀ ਖ਼ਬਰ »

ਬੁਢਲਾਡਾ 'ਚ ਜਮਾਤ ਨਾਲ ਸਬੰਧਿਤ 6 ਨਵੇਂ ਮਾਮਲੇ

ਮਾਨਸਾ/ਬੁਢਲਾਡਾ, 9 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)-ਬੁਢਲਾਡਾ ਸ਼ਹਿਰ ਦੀ ਮਸਜਿਦ 'ਚ ਠਹਿਰੇ ਛੱਤੀਸਗੜ੍ਹ ਦੇ 10 ਮਰਦ ਤੇ ਔਰਤਾਂ 'ਚੋਂ 5 ਦੇ ਪਿਛਲੇ ਦਿਨੀਂ ਆਏ ਪਾਜ਼ੀਟਿਵ ਨਤੀਜਿਆਂ ਤੋਂ ਬਾਅਦ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਲੁਧਿਆਣਾ 'ਚ 4 ਨਵੇਂ ਮਾਮਲੇ

ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਅੱਜ 4 ਹੋਰ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 12 ਤੱਕ ਪਹੁੰਚ ਗਿਆ ਹੈ, ਇਨ੍ਹਾਂ ਮਰੀਜ਼ਾਂ 'ਚ ਇਕ ਔਰਤ ਜਲੰਧਰ ਤੇ ਦੂਜੀ ਬਰਨਾਲਾ ...

ਪੂਰੀ ਖ਼ਬਰ »

ਦੇਸ਼ ਭਰ 'ਚ ਹੋਰ ਭਿਆਨਕ ਹੋਈ ਕੋਰੋਨਾ ਦੀ ਸਥਿਤੀ-225 ਮੌਤਾਂ

6624 'ਤੇ ਪਹੁੰਚਿਆ ਪੀੜਤਾਂ ਦਾ ਅੰਕੜਾ ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਪਿਛਲੇ ਤਕਰੀਬਨ ਇਕ ਹਫ਼ਤੇ ਤੋਂ ਹਰ ਰੋਜ਼ ਲਗਾਤਾਰ 500 ਤੋਂ ਵੱਧ ਕੋਰੋਨਾ ਪ੍ਰਭਾਵਿਤ ਮਾਮਲੇ ਸਾਹਮਣੇ ਆਉਣ ਦੀ ਰਫ਼ਤਾਰ ਦੀ ਤਰਜ਼ 'ਤੇ ਵੀਰਵਾਰ ਨੂੰ ਵੀ ਕੋਰੋਨਾ ਦੇ 591 ਨਵੇਂ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ

ਚੰਡੀਗੜ੍ਹ, 9 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੋਵਿਡ-19 ਦੇ ਫੈਲਣ ਕਾਰਨ ਲੋਕਾਂ ਲਈ ਮੂੰਹ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਆਪਣੇ ਫੇਸਬੁੱਕ ਪੇਜ 'ਤੇ ਕੀਤਾ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ ਹੈ ਕਿ ਪੰਜਾਬ 'ਚ ਮਾਸਕ ਹੁਣ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮਾਸਕ ਇਕ ਕੱਪੜੇ ਦਾ ਟੋਟਾ ਹੈ ਜੋ ਘਰ ਤੋਂ ਬਾਹਰ ਆਉਣ ਸਮੇਂ ਮੂੰਹ 'ਤੇ ਪਾਉਣਾ ਹੈ। ਬੀਤੇ ਕੁਝ ਦਿਨਾਂ ਤੋਂ ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਵਾਧਾ ਹੋਇਆ ਹੈ।
ਪੰਜਾਬ 'ਚ ਹੁਣ ਰੋਜ਼ਾਨਾ ਹੋਣਗੇ 800 ਟੈਸਟ
ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ. ਮਸ਼ੀਨਾਂ ਅਤੇ 4 ਆਰ. ਐਨ. ਏ. ਐਕਸਟ੍ਰੇਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ 'ਚ ਹੁਣ ਰੋਜ਼ਾਨਾ 400-400 ਟੈਸਟ ਕੀਤੇ ਜਾ ਸਕਣਗੇ। ਉਕਤ ਜਾਣਕਾਰੀ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ. ਟੀ. ਪੀ. ਸੀ. ਆਰ. ਮਸ਼ੀਨਾਂ ਦੀ ਖ਼ਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਹਨ। ਇਸੇ ਤਰ੍ਹਾਂ ਹੁਣ ਰਾਜ 'ਚ ਕੁਲ 8 ਆਰ. ਟੀ. ਪੀ. ਸੀ. ਆਰ. ਮਸ਼ੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ. ਐਨ. ਏ. ਐਕਸਟ੍ਰੇਕਸ਼ਨ ਮਸ਼ੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਹਨ ਅਤੇ ਇਹ ਮਸ਼ੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ, ਜਿਸ ਸਦਕੇ ਹੁਣ ਰਾਜ 'ਚ ਕੁਲ 800 ਟੈਸਟ ਰੋਜ਼ਾਨਾ ਹੋਣਗੇ। ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ 'ਚ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਟੈਸਟ ਸ਼ੁਰੂ ਕਰਨ ਲਈ ਆਈ.ਸੀ.ਐਮ.ਆਰ. ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇੱਥੇ ਰੋਜ਼ਾਨਾ 40 ਟੈਸਟ ਕਰਨ ਨਾਲ ਸ਼ੁਰੂਆਤ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਗੁਜਰਾਤ ਸਰਹੱਦ 'ਤੇ ਫਸੇ 300 ਪੰਜਾਬੀ ਟਰੱਕ

ਮੇਜਰ ਸਿੰਘ ਜਲੰਧਰ, 9 ਅਪ੍ਰੈਲ-ਕੋਰੋਨਾ ਵਾਇਰਸ ਤੋਂ ਲਾਕਡਾਊਨ ਹੇਠ ਚੱਲ ਰਹੇ ਭਾਰਤ 'ਚ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਖੁਰਾਕੀ ਵਸਤਾਂ ਦੀ ਆਵਾਜਾਈ ਬਰਕਰਾਰ ਰੱਖਣ ਲਈ ਟਰੱਕਾਂ ਨੂੰ ਚੱਲਣ ਦੀ ਖੁੱਲ੍ਹ ਦਾ ਫ਼ੈਸਲਾ ਕੀਤਾ ਸੀ ਤੇ ਇਸੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 15 ਲੱਖ ਤੋਂ ਟੱਪੀ-93 ਹਜ਼ਾਰ ਤੋਂ ਵੱਧ ਮੌਤਾਂ

ਵਾਸ਼ਿੰਗਟਨ/ਪੈਰਿਸ/ਮੈਡਰਿਡ/ਤਹਿਰਾਨ, 9 ਅਪ੍ਰੈਲ (ਏਜੰਸੀ)-ਦੁਨੀਆ ਭਰ 'ਚ ਮਹਾਂਮਾਰੀ ਬਣ ਕੇ ਫੈਲ ਚੁੱਕੇ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 93 ਹਜ਼ਾਰ ਨੂੰ ਪਾਰ ਕਰ ਗਈ ਹੈ ਜਦਕਿ ਪੀੜਤਾਂ ਦੀ ਗਿਣਤੀ ਵੀ 15 ਲੱਖ ਤੋਂ ਟੱਪ ਗਈ ਹੈ। ਇਸ ਦੌਰਾਨ ਅਮਰੀਕਾ 'ਚ ...

ਪੂਰੀ ਖ਼ਬਰ »

ਅੱਜ ਮੰਤਰੀ ਮੰਡਲ ਦੀ ਬੈਠਕ 'ਚ ਕਰਫ਼ਿਊ ਵਧਾਉਣ 'ਤੇ ਹੋਵੇਗਾ ਵਿਚਾਰ ਵਟਾਂਦਰਾ

ਚੰਡੀਗੜ੍ਹ, 9 ਅਪ੍ਰੈਲ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੱਲ੍ਹ ਵੀਡੀਓ ਕਾਨਫਰੰਸ ਰਾਹੀਂ ਲਈ ਜਾ ਰਹੀ ਬੈਠਕ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਕੁਝ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਣਾ ...

ਪੂਰੀ ਖ਼ਬਰ »

ਜੰਡਿਆਲਾ ਗੁਰੂ 'ਚ ਪਹਿਲਾ ਮਾਮਲਾ

ਜੰਡਿਆਲਾ ਗੁਰੂ, 9 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ 'ਚ ਇੰਗਲੈਂਡ ਤੋਂ ਕੁਝ ਦਿਨ ਪਹਿਲਾਂ ਆਏ ਇਕ ਨੌਜਵਾਨ (23) ਦਾ ਕੋਵਿਡ-19 ਦਾ ਟੈਸਟ ਅੱਜ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਹਰਿਆਣਾ 'ਚ ਕੋਰੋਨਾ ਨਾਲ ਜੂਝਦੇ ਡਾਕਟਰਾਂ, ਨਰਸਾਂ ਨੂੰ ਮਿਲੇਗੀ ਦੁੱਗਣੀ ਤਨਖ਼ਾਹ-ਖੱਟਰ

ਚੰਡੀਗੜ੍ਹ, 9 ਅਪ੍ਰੈਲ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕੋਰੋਨਾ ਵਾਇਰਸ ਨਾਲ ਜੂਝ ਰਹੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼, ਦਰਜਾ ਚਾਰ ਕਰਮਚਾਰੀਆਂ, ਐਂਬੂਲੈਂਸ ਸਟਾਫ਼ ਤੇ ਲੈਬਾਰਟਰੀ ਸਟਾਫ਼ ਦੇ ਨਾਲ-ਨਾਲ ਦੇਖਭਾਲ 'ਚ ਲੱਗੇ ...

ਪੂਰੀ ਖ਼ਬਰ »

15 ਅਪ੍ਰੈਲ ਤੋਂ ਰੇਲ ਗੱਡੀਆਂ ਚਲਾਉਣ ਦੀ ਕੋਈ ਯੋਜਨਾ ਨਹੀਂ-ਰੇਲਵੇ

ਨਵੀਂ ਦਿੱਲੀ, 9 ਅਪ੍ਰੈਲ (ਏਜੰਸੀ)- ਭਾਰਤੀ ਰੇਲਵੇ ਨੇ ਵੀਰਵਾਰ ਨੂੰ ਉਨ੍ਹਾਂ ਸਾਰੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਸੀ ਕਿ 21 ਦਿਨਾਂ ਦੇ ਦੇਸ਼-ਵਿਆਪੀ ਲਾਕਡਾਊਨ ਦੇ ਖ਼ਤਮ ਹੋਣ ਦੇ ਬਾਅਦ 15 ਅਪ੍ਰੈਲ ਤੋਂ ਰੇਲ ਗੱਡੀਆਂ ਦਾ ਸੰਚਾਲਨ ਫਿਰ ਤੋਂ ...

ਪੂਰੀ ਖ਼ਬਰ »

ਵਿਸ਼ਵ 1930 ਦੀ ਮਹਾਂਮੰਦੀ ਤੋਂ ਵੀ ਬਦਤਰ ਸਥਿਤੀ ਵੱਲ ਵਧ ਰਿਹੈ

ਵਾਸ਼ਿੰਗਟਨ, 9 ਅਪ੍ਰੈਲ (ਏਜੰਸੀ)- ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐਮ. ਐਫ.) ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਲੀਨਾ ਜਾਰਗੀਏਵਾ ਨੇ ਵੀਰਵਾਰ ਨੂੰ ਕਿਹਾ ਕਿ ਸਾਲ 2020 'ਚ ਕੋਰੋਨਾ ਵਾਇਰਸ ਦੇ ਚੱਲਦਿਆਂ 1930 ਦੇ ਦਹਾਕੇ 'ਚ ਆਈ ਮਹਾਂਮੰਦੀ ਤੋਂ ਬਾਅਦ ਸਭ ਤੋਂ ਭੈੜੀ ਵਿਸ਼ਵ ਆਰਥਿਕ ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਭਾਰਤੀ ਨਿਗਰਾਨੀ ਡਰੋਨ ਨੂੰ ਸੁੱਟਣ ਦਾ ਦਾਅਵਾ

ਅੰਮ੍ਰਿਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਦਾਅਵਾ ਕੀਤਾ ਕਿ ਕੰਟਰੋਲ ਰੇਖਾ ਦੇ ਨਾਲ ਲੱਗਦੇ ਹਵਾਈ ਖ਼ੇਤਰ 'ਚ ਕਥਿਤ ਉਲੰਘਣਾ ਨੂੰ ਲੈ ਕੇ ਉਨ੍ਹਾਂ ਨੇ ਇਕ ਭਾਰਤੀ ਛੋਟੇ ਨਿਗਰਾਨੀ ਡਰੋਨ ਨੂੰ ਸੁੱਟਣ 'ਚ ਕਾਮਯਾਬੀ ਹਾਸਲ ਕੀਤੀ ਹੈ। ਪਾਕਿਸਤਾਨੀ ਸੈਨਾ ...

ਪੂਰੀ ਖ਼ਬਰ »

ਚੀਨ ਵਿਚ 63 ਨਵੇਂ ਮਾਮਲੇ ਗਿਣਤੀ 1,100 ਤੋਂ ਟੱਪੀ

ਬੀਜਿੰਗ/ਵੁਹਾਨ, 9 ਅਪ੍ਰੈਲ (ਏਜੰਸੀ)- ਚੀਨ 'ਚ ਕੋਰੋਨਾ ਵਾਇਰਸ ਦੇ 63 ਨਵੇਂ ਮਾਮਲਿਆਂ ਦੇ ਸਾਹਮਣੇ ਆਉਣ 'ਤੇ ਤਾਜ਼ਾ ਗਿਣਤੀ 1,104 'ਤੇ ਪੁੱਜ ਗਈ ਹੈ, ਭਾਵੇਂ ਕਿ ਬੀਤੇ ਦਿਨ ਵਿਸ਼ਵ 'ਚ ਮਹਾਂਮਾਰੀ ਦਾ ਰੂਪ ਧਾਰਨ ਕਰਕੇ ਫੈਲਣ ਵਾਲੇ ਕੋਰੋਨਾ ਵਾਇਰਸ ਦਾ ਕੇਂਦਰ ਬਿੰਦੂ ਰਹੇ ਵੁਹਾਨ ...

ਪੂਰੀ ਖ਼ਬਰ »

ਪਾਕਿ ਨੇ ਅਫ਼ਗਾਨਿਸਤਾਨ ਤੋਂ ਕਾਬੁਲ ਗੁਰਦੁਆਰਾ ਹਮਲੇ ਦੇ ਸਾਜਿਸ਼ਕਾਰ ਦੀ ਮੰਗੀ ਸਪੁਰਦਗੀ

ਇਸਲਾਮਾਬਾਦ, 9 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਅੱਜ ਅਫ਼ਗਾਨਿਸਤਾਨ ਤੋਂ ਅੱਤਵਾਦੀ ਸੰਗਠਨ ਇਸਲਾਮਿਕ ਸਟੇਟਸ ਖੋਰਾਸਨ (ਆਈ.ਐਸ.ਆਈ.ਐਸ-ਕੇ) ਦੇ ਮੁਖੀ ਅਸਲਮ ਫ਼ਾਰੂਕੀ ਦੀ ਸਪੁਰਦਗੀ ਦੀ ਮੰਗ ਕੀਤੀ ਹੈ, ਜਿਸ ਨੂੰ ਪਿਛਲੇ ਮਹੀਨੇ ਕਾਬੁਲ ਦੇ ਇਤਿਹਾਸਕ ਗੁਰਦੁਆਰੇ 'ਤੇ ਹੋਏ ...

ਪੂਰੀ ਖ਼ਬਰ »

ਅਖ਼ਬਾਰ ਉਦਯੋਗ ਨੇ ਸਰਕਾਰ ਤੋਂ ਕੀਤੀ ਰਾਹਤ ਪੈਕੇਜ ਦੀ ਮੰਗ

ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਤਾਲਾਬੰਦੀ ਦੀ ਮਾਰ ਝੱਲ ਰਹੇ ਪ੍ਰਿੰਟ ਮੀਡੀਆ ਨੂੰ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਇੰਡੀਅਨ ਨਿਊਜ਼ਪੇਪਰ ਸੁਸਾਇਟੀ ਦੇ ਪ੍ਰਧਾਨ ਸੈਲੇਸ਼ ਗੁਪਤਾ ਨੇ ਇਸ ਸਬੰਧ 'ਚ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੂੰ ...

ਪੂਰੀ ਖ਼ਬਰ »

ਭਾਰਤ 'ਚ ਤੇਲ ਦੀ ਖ਼ਪਤ 18 ਫ਼ੀਸਦੀ ਘਟੀ

ਨਵੀਂ ਦਿੱਲੀ, 9 ਅਪ੍ਰੈਲ (ਏਜੰਸੀ)- ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੇ ਚੱਲਦਿਆਂ ਭਾਰਤ 'ਚ ਮਾਰਚ ਮਹੀਨੇ ਤੇਲ ਦੀ ਖ਼ਪਤ 18 ਫ਼ੀਸਦੀ ਘਟ ਗਈ ਹੈ, ਜੋ ਇਕ ਦਹਾਕੇ ਤੋਂ ਵੱਧ ਸਮੇਂ 'ਚ ਸਭ ਤੋਂ ਵੱਡੀ ਗਿਰਾਵਟ ਹੈ। ਜ਼ਿਕਰਯੋਗ ਹੈ ਕਿ ਭਾਰਤ 'ਚ ਤਾਲਾਬੰਦੀ ਕਾਰਨ ਆਰਥਿਕ ਗਤੀਵਿਧੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX