ਤਾਜਾ ਖ਼ਬਰਾਂ


ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  10 minutes ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 1 hour ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 minute ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 1 hour ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 4 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 5 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 5 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 5 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 6 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 5 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552

ਸੰਪਾਦਕੀ

ਬੇਰੁਜ਼ਗਾਰੀਚਿੰਤਾਜਨਕ ਸਥਿਤੀ

ਕੋਰੋਨਾ ਵਾਇਰਸ ਦੇ ਕਹਿਰ ਕਾਰਨ ਸਮੁੱਚੀ ਦੁਨੀਆ ਦਾ ਢਾਂਚਾ ਇਕ ਵਾਰ ਪੂਰੀ ਤਰ੍ਹਾਂ ਹਿੱਲ ਗਿਆ ਹੈ। ਇਸ ਦੇ ਪੈਣ ਵਾਲੇ ਪ੍ਰਭਾਵਾਂ ਦੇ ਬੇਹੱਦ ਮਾਰੂ ਹੋਣ ਦੀ ਸੰਭਾਵਨਾ ਬਣ ਗਈ ਹੈ। ਦੇਸ਼ ਵਿਚ ਤਾਲਾਬੰਦੀ ਦੇ ਐਲਾਨ ਤੋਂ ਬਾਅਦ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲਈ ਇਕ ਵੱਡੀ ਚੁਣੌਤੀ ਹੈ ਕਣਕ ਦੀ ਖਰੀਦ

ਬੇਸ਼ੱਕ ਇਸ ਵੇਲੇ ਸਾਰੀ ਦੁਨੀਆ, ਦੇਸ਼ ਅਤੇ ਪੰਜਾਬ ਵੀ ਕੋਰੋਨਾ ਵਾਇਰਸ (ਕੋਵਿਡ-19) ਦੀ ਲਪੇਟ ਵਿਚ ਹੈ। ਸਰਕਾਰਾਂ ਲਈ ਆਪਣੇ ਨਾਗਰਿਕਾਂ ਦੀ ਜਾਨ ਬਚਾਉਣੀ ਤੇ ਹਰ ਸੰਭਵ ਇਲਾਜ ਦੇਣਾ ਇਸ ਵੇਲੇ ਦੀ ਸਭ ਤੋਂ ਵੱਡੀ ਚੁਣੌਤੀ ਹੈ। ਹਸਪਤਾਲਾਂ ਵਿਚ ਡਾਕਟਰ ਆਪਣੇ-ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ। ਉਨ੍ਹਾਂ ਨੂੰ ਨਿੱਜੀ ਸੁਰੱਖਿਆ ਦੇ ਪੂਰੇ ਸਾਧਨ ਵੀ ਉਪਲਬੱਧ ਨਹੀਂ ਹਨ। ਪਦਮਸ੍ਰੀ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਅਤੇ ਕਈ ਹੋਰ ਕੋਰੋਨਾ ਮਰੀਜ਼ਾਂ ਵਲੋਂ ਕੀਤੇ ਇੰਕਸ਼ਾਫ਼ ਸਾਫ਼ ਪ੍ਰਗਟ ਕਰਦੇ ਹਨ ਕਿ ਹਸਪਤਾਲਾਂ ਵਿਚ ਮਰੀਜ਼ਾਂ ਦਾ ਇਲਾਜ ਤੇ ਦੇਖ-ਰੇਖ ਕਿਸ ਤਰ੍ਹਾਂ ਦੀ ਹੋ ਰਹੀ ਹੈ।
ਪਰ ਇਸ ਵੇਲੇ ਦੇਸ਼ ਲਈ ਤੇ ਖ਼ਾਸ ਕਰ ਪੰਜਾਬ ਲਈ ਇਕ ਹੋਰ ਫੌਰੀ ਚੁਣੌਤੀ ਦਰਪੇਸ਼ ਹੈ ਕਿ ਕਣਕਾਂ ਪੱਕ ਚੱਲੀਆਂ ਹਨ ਤੇ ਕੋਰੋਨਾ ਦੇ ਸਾਏ ਹੇਠ ਇਨ੍ਹਾਂ ਦੀ ਵਾਢੀ, ਖ਼ਰੀਦ ਤੇ ਸਾਂਭ-ਸੰਭਾਲ ਕਿਵੇਂ ਕਰਨੀ ਹੈ? ਤਾਂ ਜੋ ਮੰਡੀਆਂ ਵਿਚ ਇਕੱਠੀ ਹੋਈ ਭੀੜ ਕਿਤੇ ਕੋਰੋਨਾ ਨੂੰ ਫੈਲਾਉਣ ਦਾ ਕਾਰਨ ਹੀ ਨਾ ਬਣ ਜਾਵੇ। ਪੰਜਾਬ ਸਰਕਾਰ ਵਲੋਂ ਜੋ ਪ੍ਰਬੰਧ ਕੀਤੇ ਗਏ ਹਨ, ਕੀ ਉਹ ਕਾਫ਼ੀ ਹਨ? ਕੀ ਸਰਕਾਰ ਆਪਣੇ ਬਣਾਏ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਲਾਗੂ ਕਰ ਸਕੇਗੀ? ਇਸ ਬਾਰੇ ਖ਼ਦਸ਼ੇ ਅਜੇ ਬਣੇ ਹੋਏ ਹਨ। ਕਿਸਾਨੀ ਦੇ ਸਹਾਇਕ ਧੰਦੇ ਵੀ ਬੁਰੀ ਤਰ੍ਹਾਂ ਨੁਕਸਾਨੇ ਜਾ ਰਹੇ ਹਨ। ਮੁਰਗੀ ਪਾਲਣ ਦਾ ਧੰਦਾ ਤਾਂ ਲਗਪਗ ਬਰਬਾਦ ਹੀ ਹੋ ਗਿਆ ਹੈ। ਸਬਜ਼ੀਆਂ ਇਕ ਪਾਸੇ ਵਰਤੋਂਕਾਰ ਆਮ ਆਦਮੀ ਨੂੰ ਬਹੁਤ ਮਹਿੰਗੀਆਂ ਮਿਲ ਰਹੀਆਂ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਬਹੁਤ ਘੱਟ ਕੀਮਤ ਮਿਲ ਰਹੀ ਹੈ। ਕਈ ਥਾਵਾਂ 'ਤੇ ਤਾਂ ਕਿਸਾਨਾਂ ਕੋਲੋਂ ਕਰਫ਼ਿਊ ਦੇ ਚਲਦਿਆਂ ਮੰਡੀਆਂ ਵਿਚ ਪਹੁੰਚਿਆ ਹੀ ਨਹੀਂ ਜਾ ਰਿਹਾ। ਸਿੱਧਾ ਘਰਾਂ ਵਿਚ ਦੁੱਧ ਲੈਣ ਵਾਲਿਆਂ ਨੂੰ ਦੁੱਧ ਪਹਿਲੇ ਭਾਅ 'ਤੇ ਹੀ ਮਿਲ ਰਿਹਾ ਹੈ। ਪਰ ਦੁੱਧ ਪਲਾਂਟਾਂ ਨੇ ਦੁੱਧ ਦੀ ਖ਼ਰੀਦ ਦੇ ਰੇਟ ਘਟਾ ਦਿੱਤੇ ਹਨ, ਜੋ ਸਿੱਧੇ ਤੌਰ 'ਤੇ ਕਿਸਾਨਾਂ ਦਾ ਹੀ ਨੁਕਸਾਨ ਹੈ। ਖੈਰ ਕਿਸਾਨ ਆਪਣੀ ਲੁੱਟ ਤੇ ਬਰਬਾਦੀ ਦਾ ਰੌਲਾ ਤਾਂ ਪਾ ਰਿਹਾ ਹੈ ਪਰ ਦੂਜੇ ਪਾਸੇ ਮਧਿਅਮ ਵਰਗ ਖ਼ਾਸ ਕਰ ਦੁਕਾਨਦਾਰ ਤੇ ਛੋਟੇ ਉਦਯੋਗਪਤੀ ਵੀ ਬਰਬਾਦੀ ਵੱਲ ਵਧ ਰਹੇ ਹਨ ਤੇ ਉਨ੍ਹਾਂ ਲਈ ਬੋਲਣ ਵਾਲਾ ਵੀ ਕੋਈ ਨਹੀਂ ਹੈ।
ਕਣਕ ਦੀ ਖ਼ਰੀਦ ਦੇ ਇੰਤਜ਼ਾਮ
ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਨੁਸਾਰ ਕੋਰੋਨਾ ਦੇ ਸਾਏ ਵਿਚ ਕਣਕ ਦੀ ਖ਼ਰੀਦ ਸੋਸ਼ਲ ਡਿਸਟੈਂਸਿੰਗ ਰੱਖ ਕੇ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਅਨੁਸਾਰ ਇਸ ਵਾਰ 1820 ਮੰਡੀਆਂ ਦੀ ਥਾਂ 3800 ਖ਼ਰੀਦ ਕੇਂਦਰ ਬਣਾ ਦਿੱਤੇ ਗਏ ਹਨ। ਜਿਨ੍ਹਾਂ ਵਿਚੋਂ ਕਈ ਤਾਂ ਚੌਲ ਮਿੱਲਾਂ ਵਿਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਰੀਬ 12 ਹਜ਼ਾਰ ਪਿੰਡ ਹਨ।
ਇਸ ਤਰ੍ਹਾਂ ਖ਼ਰੀਦ ਕੇਂਦਰ ਨਾਲ ਦੋ ਜਾਂ ਤਿੰਨ ਪਿੰਡ ਹੀ ਜੋੜੇ ਗਏ ਹਨ। ਇਸ ਵਾਰ ਕਣਕ ਖ਼ਰੀਦ ਦਾ ਸੀਜ਼ਨ ਵੀ ਲੰਮਾ ਚੱਲੇਗਾ ਜੋ 15 ਜੂਨ ਤੱਕ ਚੱਲਣ ਦੀ ਉਮੀਦ ਹੈ। ਹਰ ਖ਼ਰੀਦ ਕੇਂਦਰ ਵਿਚ ਸਿਰਫ ਇਕ ਏਜੰਸੀ ਹੀ ਖ਼ਰੀਦ ਕਰੇਗੀ। ਕੋਰੋਨਾ ਤੋਂ ਬਚਾਅ ਲਈ ਸੈਨੀਟਾਈਜ਼ਰ ਤੇ ਪੀਣ ਵਾਲੇ ਪਾਣੀ ਲਈ ਹੱਥਾਂ ਦੀ ਥਾਂ ਪੈਰਾਂ ਨਾਲ ਚੱਲਣ ਵਾਲੇ ਸਿਸਟਮ ਲਾਏ ਜਾ ਰਹੇ ਹਨ। ਕਿਸਾਨਾਂ ਨੂੰ ਆੜ੍ਹਤੀਆਂ ਨਾਲ ਸਲਾਹ ਕਰਕੇ ਮੰਡੀ ਬੋਰਡ ਵਲੋਂ ਕਰਫ਼ਿਊ ਪਾਸ ਜਾਰੀ ਕੀਤੇ ਜਾਣਗੇ। ਜਿਸ ਨਾਲ ਹਰ ਰੋਜ਼ ਇਕ ਨਿਸਚਿਤ ਗਿਣਤੀ ਵਿਚ ਹੀ ਕਿਸਾਨ ਮੰਡੀ ਵਿਚ ਆ ਸਕਣਗੇ। ਉਨ੍ਹਾਂ ਅਨੁਸਾਰ ਇਸ ਵਾਰ 130 ਲੱਖ ਟਨ ਤੋਂ 135 ਲੱਖ ਟਨ ਕਣਕ ਦੀ ਆਮਦ ਦੀ ਉਮੀਦ ਹੈ।
ਇਸ ਲਈ ਕੇਂਦਰ ਸਰਕਾਰ ਤੋਂ 22 ਹਜ਼ਾਰ ਕਰੋੜ ਦੀ ਕੈਸ਼ ਕਰੈਡਿਟ ਲਿਮਟ ਮਿਲ ਚੁੱਕੀ ਹੈ। ਜੋ 1 ਮਈ ਨੂੰ ਨਵੀਂ ਹੋਵੇਗੀ ਤਾਂ ਜਿੰਨੇ ਹੋਰ ਪੈਸਿਆਂ ਦੀ ਲੋੜ ਹੋਵੇਗੀ, ਉਹ ਵੀ ਮਿਲ ਜਾਣਗੇ। ਬਾਰਦਾਨੇ ਦਾ ਇੰਤਜ਼ਾਮ ਹੋ ਚੁੱਕਾ ਹੈ। ਕਣਕ ਦੀ ਵਾਢੀ ਲਈ ਕੰਬਾਈਨਾਂ ਸਮੇਂ ਸਿਰ ਪਹੁੰਚ ਜਾਣ ਦਾ ਭਰੋਸਾ ਹੈ। ਕਿਉਂਕਿ ਪੰਜਾਬ ਦੀਆਂ ਕੰਬਾਈਨਾਂ ਮੱਧ ਪ੍ਰਦੇਸ਼ ਵਿਚ ਵਾਢੀ ਕਰਨ ਉਪਰੰਤ ਉੱਤਰ ਪ੍ਰਦੇਸ਼ ਵਿਚ ਹਨ ਤੇ 15 ਅਪ੍ਰੈਲ ਤੱਕ ਇਹ ਪੰਜਾਬ ਪਹੁੰਚ ਜਾਣਗੀਆਂ। ਲੇਬਰ ਦੀ ਘਾਟ ਨੂੰ ਪੂਰਾ ਕਰਨ ਲਈ ਮਨਰੇਗਾ ਮਜ਼ਦੂਰਾਂ ਦੇ ਨਾਲ-ਨਾਲ ਸ਼ੈਲਰਾਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ ਲਾਗੂ ਰੱਖਣ ਲਈ ਪੁਲਿਸ ਨਾਲ ਤਾਲਮੇਲ ਵੀ ਹੋ ਚੁੱਕਾ ਹੈ। ਇਸ ਤਰ੍ਹਾਂ ਕਾਗਜ਼ਾਂ ਵਿਚ ਤਾਂ ਸਾਰੇ ਸ਼ਾਨਦਾਰ ਇੰਤਜ਼ਾਮ ਹੋ ਚੁੱਕੇ ਹਨ। ਪਰ ਅਮਲੀ ਤੌਰ 'ਤੇ ਇਸ ਚੁਣੌਤੀ ਨਾਲ ਨਿਪਟਣ ਵਿਚ ਪੰਜਾਬ ਸਰਕਾਰ ਕਿੰਨਾ ਸਫ਼ਲ ਰਹਿੰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ।
'ਸਾਂਭ-ਸੰਭਾਲ' ਤੇ ਬੋਨਸ ਦੀ ਸਥਿਤੀ
ਉਂਜ ਤਾਂ ਕਿਸਾਨਾਂ ਕੋਲ ਕਣਕ ਭੰਡਾਰਨ ਦੇ ਨਿੱਜੀ ਇੰਤਜ਼ਾਮ ਬਹੁਤ ਘੱਟ ਹਨ ਤੇ ਉੱਪਰੋਂ ਮੌਸਮ ਦਾ ਕੋਈ ਭਰੋਸਾ ਨਹੀਂ ਕਿ ਬਰਸਾਤ ਕਦੋਂ ਹੋ ਜਾਵੇ। ਬੀ.ਕੇ.ਯੂ. ਨੇਤਾ ਬਲਵੀਰ ਸਿੰਘ ਰਾਜੇਵਾਲ ਅਨੁਸਾਰ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਮਹੀਨਾ ਦੋ ਮਹੀਨੇ ਲੇਟ ਹੋਣ ਦੀ ਹਾਲਤ ਵਿਚ ਕਣਕ ਦੀ ਸੰਭਾਲ ਲਈ ਪੁਰਾਣੇ ਪਿੜ ਬਣਾਉਣ ਦੇ ਤਰੀਕੇ ਅਪਣਾਉਣੇ ਪੈਣਗੇ। ਪਰ ਇਹ ਤਾਂ ਹੀ ਸੰਭਵ ਹੈ ਜੇਕਰ ਆੜ੍ਹਤੀ ਤੇ ਮੰਡੀ ਬੋਰਡ ਕਿਸਾਨਾਂ ਨੂੰ ਤਿਰਪਾਲਾਂ ਮੁਹੱਈਆ ਕਰਵਾਉਣਗੇ।
ਇਸ ਦਰਮਿਆਨ ਪਤਾ ਲੱਗਾ ਹੈ ਕਿ ਪੰਜਾਬ ਤੇ ਹਰਿਆਣਾ ਦੇ ਖੁਰਾਕ ਸਪਲਾਈ ਮੰਤਰੀਆਂ ਨੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਵੀਡੀਓ ਕਾਨਫ਼ਰੰਸ ਵਿਚ ਫ਼ਸਲ ਮੰਡੀਆਂ ਵਿਚ ਦੇਰ ਨਾਲ ਲਿਆਉਣ ਵਾਲੇ ਕਿਸਾਨਾਂ ਲਈ ਬੋਨਸ ਦੀ ਮੰਗ ਕੀਤੀ ਹੈ। ਸਾਡੀ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਦੇ ਮੰਤਰੀਆਂ ਨੇ 15 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਕਣ ਵਾਲੀ ਕਣਕ 'ਤੇ ਬੋਨਸ ਨਹੀਂ ਮੰਗਿਆ। ਪਰ 1 ਮਈ ਤੋਂ 31 ਮਈ ਤੱਕ ਮੰਡੀ ਵਿਚ ਆਉਣ ਵਾਲੀ ਕਣਕ ਲਈ ਹਰਿਆਣਾ ਨੇ ਪ੍ਰਤੀ ਕੁਇੰਟਲ 50 ਰੁਪਏ ਅਤੇ ਪੰਜਾਬ ਨੇ 100 ਰੁਪਏ 'ਸਾਂਭ-ਸੰਭਾਲ' ਬੋਨਸ ਦੀ ਮੰਗ ਕੀਤੀ ਹੈ। ਜਦੋਂ ਕਿ 1 ਜੂਨ ਤੋਂ 15 ਜੂਨ ਵਿਚਕਾਰ ਆਉਣ ਵਾਲੀ ਕਣਕ ਤੇ ਹਰਿਆਣਾ ਨੇ 100 ਰੁਪਏ ਅਤੇ ਪੰਜਾਬ ਨੇ 200 ਰੁਪਏ 'ਸਾਂਭ-ਸੰਭਾਲ' ਬੋਨਸ ਦੀ ਮੰਗ ਕੀਤੀ ਹੈ। ਸਾਡੀ ਜਾਣਕਾਰੀ ਅਨੁਸਾਰ ਕੇਂਦਰੀ ਖੇਤੀ ਮੰਤਰਾਲੇ ਦਾ ਰਵੱਈਆ ਕਿਸਾਨਾਂ ਪ੍ਰਤੀ ਹਮਦਰਦੀ ਵਾਲਾ ਹੈ ਤੇ ਉਸ ਨੇ ਇਸ ਦੇ ਹੱਕ ਵਿਚ ਸਿਫ਼ਾਰਸ਼ ਕਰਕੇ ਫਾਈਲ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਹੈ। ਹੁਣ ਗੇਂਦ ਪ੍ਰਧਾਨ ਮੰਤਰੀ ਦੇ ਪਾਲੇ ਵਿਚ ਹੈ।
ਛੋਟੇ ਦੁਕਾਨਦਾਰ, ਵਪਾਰੀ ਤੇ ਉਦਯੋਗਪਤੀ ਪ੍ਰੇਸ਼ਾਨ
ਹਾਲਾਂ ਕਿ ਕੇਂਦਰੀ ਵਿੱਤ ਮੰਤਰਾਲੇ ਨੇ ਕੋਰੋਨਾ ਕਰਕੇ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਬੈਂਕਾਂ ਨੂੰ ਕਿਸ਼ਤਾਂ ਅੱਗੇ ਪਾਉਣ ਲਈ ਵੀ ਕਿਹਾ ਗਿਆ ਹੈ ਤੇ ਆਮਦਨ ਟੈਕਸ ਵਿਭਾਗ ਨੇ ਵੀ ਰਿਟਰਨਾਂ ਤੇ ਹੋਰ ਕਾਗਜ਼ੀ ਕੰਮ 31 ਮਾਰਚ ਦੀ ਥਾਂ 30 ਜੂਨ ਤੱਕ ਮੁਕਾਉਣ ਦਾ ਸਮਾਂ ਦਿੱਤਾ ਹੈ। ਪਰ ਬੈਂਕ ਅਧਿਕਾਰੀਆਂ ਦਾ ਵਤੀਰਾ ਵਪਾਰੀਆਂ ਤੇ ਉਦਯੋਗਪਤੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ। ਉਹ ਬੈਂਕ ਲਿਮਟਾਂ ਦਾ ਨਵੀਨੀਕਰਨ ਕਰਨ ਲਈ ਕਾਗਜ਼ ਮੰਗ ਰਹੇ ਹਨ, ਕਿਸ਼ਤਾਂ ਜਮ੍ਹਾਂ ਨਾ ਹੋਣ 'ਤੇ ਕਰਜ਼ਿਆਂ 'ਤੇ ਪਾਬੰਦੀਆਂ ਲਾ ਰਹੇ ਹਨ। ਮੱਧ ਵਰਗ ਦੇ ਦੁਕਾਨਦਾਰਾਂ, ਵਪਾਰਕ ਅਦਾਰਿਆਂ ਨੂੰ ਬਿਜਲੀ ਦੀ ਵਰਤੋਂ ਨਾ ਹੋਣ ਦੇ ਬਾਵਜੂਦ ਪਿਛਲੀ ਵਰਤੋਂ ਦੇ ਹਿਸਾਬ ਨਾਲ ਔਸਤ ਬਿੱਲ ਭੇਜੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਜੋ ਕਿ ਬੰਦ ਤੇ ਕਰਫ਼ਿਊ ਦੀ ਮਾਰ ਵਿਚ ਆਏ ਵਪਾਰਕ ਅਦਾਰਿਆਂ ਲਈ ਧੱਕੇ ਵਾਲੀ ਗੱਲ ਹੈ।
ਇਸ ਤੋਂ ਇਲਾਵਾ ਰਿਜ਼ਰਵ ਬੈਂਕ ਨੇ ਵਿਆਜ ਦਰਾਂ ਘਟਾਈਆਂ ਹਨ ਪਰ ਸਿਤਮ-ਜ਼ਰੀਫ਼ੀ ਦੇਖੋ, ਬੈਂਕਾਂ ਨੇ ਤੇ ਕਈ ਸਰਕਾਰੀ ਬੈਂਕਾਂ ਨੇ ਵੀ ਫਿਕਸਡ ਡਿਪਾਜ਼ਿਟ ਤੇ ਛੋਟੀਆਂ ਬੱਚਤਾਂ 'ਤੇ ਲੋਕਾਂ ਨੂੰ ਦਿੱਤੇ ਜਾਣ ਵਾਲੀ ਵਿਆਜ ਦਰ ਘਟਾਉਣ 'ਤੇ ਤਾਂ ਕੋਈ ਸਮਾਂ ਨਹੀਂ ਲਾਇਆ ਪਰ ਲੋਕਾਂ ਨੂੰ ਦਿੱਤੇ ਕਰਜ਼ਿਆਂ ਦੀਆਂ ਲਿਮਟਾਂ ਉੱਪਰ ਵਿਆਜ ਦਰ ਘਟਾਉਣ ਦੀ ਕੋਈ ਖ਼ਬਰ ਨਹੀਂ ਹੈ। ਮੱਧ ਵਰਗ ਲਈ ਵੱਡੀ ਮੁਸ਼ਕਿਲ ਇਹ ਵੀ ਹੈ ਕਿ ਉਨ੍ਹਾਂ ਨੂੰ ਤਾਂ ਆਪਣੇ ਕਰਮਚਾਰੀਆਂ ਨੂੰ ਘਰ ਬੈਠੇ ਤਨਖਾਹਾਂ ਦੇਣੀਆਂ ਪੈ ਰਹੀਆਂ ਹਨ, ਕਿਉਂਕਿ ਜੇ ਹੁਣ ਮੁਸ਼ਕਿਲ ਦੀ ਘੜੀ ਵਿਚ ਉਹ ਤਨਖਾਹਾਂ ਨਹੀਂ ਦੇਣਗੇ ਤਾਂ ਕਰਫ਼ਿਊ ਤੋਂ ਬਾਅਦ ਕਾਰੋਬਾਰ ਚਲਾਉਣ ਲਈ ਵਰਕਰ ਹੀ ਨਹੀਂ ਮਿਲਣਗੇ। ਪਰ ਇਸ ਤਬਕੇ ਨੂੰ ਸਰਕਾਰ ਵਲੋਂ ਕੋਈ ਸਹੂਲਤ, ਕੋਈ ਸਹਾਇਤਾ ਦਿੱਤੇ ਜਾਣ ਦੀ ਗੱਲ ਅਜੇ ਤੱਕ ਨਹੀਂ ਕੀਤੀ ਜਾ ਰਹੀ।
ਲੋਕਾਂ ਦੀ ਮਾਨਸਿਕ ਸਿਹਤ ਦਾ ਖਿਆਲ ਜ਼ਰੂਰੀ
ਜਿਸ ਤਰ੍ਹਾਂ ਕੋਰੋਨਾ ਬਾਰੇ ਟੀ.ਵੀ., ਸੋਸ਼ਲ ਮੀਡੀਆ ਤੇ ਹੋਰ ਬਿਜਲਈ ਮਾਧਿਅਮਾਂ ਰਾਹੀਂ ਖ਼ਬਰਾਂ ਤੇ ਹੋਰ ਪ੍ਰੋਗਰਾਮ ਦਿਖਾਏ ਜਾ ਰਹੇ ਹਨ, ਉਹ ਲੋਕਾਂ ਦੀ ਮਾਨਸਿਕ ਸਿਹਤ ਲਈ ਬਹੁਤ ਖ਼ਤਰਨਾਕ ਹਨ। ਸਾਰਾ ਦਿਨ ਲਗਾਤਾਰ ਨੋਵਿਲ ਕੋਰੋਨਾ ਵਾਇਰਸ ਕੋਵਿਡ-19 ਦੇ ਫੈਲਦੇ ਜਾਣ ਤੇ ਮੌਤਾਂ ਬਾਰੇ ਪ੍ਰਚਾਰ ਲੋਕਾਂ ਦੇ ਦਿਲਾਂ ਵਿਚ ਡਰ ਤੇ ਸਹਿਮ ਪੈਦਾ ਕਰ ਰਿਹਾ ਹੈ। ਕਈ ਲੋਕ ਤਾਂ ਖ਼ੁਦਕੁਸ਼ੀਆਂ ਵੀ ਕਰ ਗਏ ਹਨ ਤੇ ਇਹ ਸਹਿਮ ਬਿਮਾਰ ਹੋਣ ਵਾਲਿਆਂ ਦਾ ਮਨੋਬਲ ਵੀ ਤੋੜ ਰਿਹਾ ਹੈ। ਸਚਾਈ ਇਹ ਹੈ ਕਿ ਟੁੱਟੇ ਮਨੋਬਲ ਵਾਲਾ ਮਰੀਜ਼ ਕੋਰੋਨਾ ਨਾਲ ਲੜਾਈ ਲੜਨ ਤੋਂ ਅਸਮਰੱਥ ਹੋ ਜਾਵੇਗਾ। ਇਸ ਲਈ ਜ਼ਰੂਰੀ ਹੈ ਕਿ ਸਰਕਾਰ ਬਿਜਲਈ ਮੀਡੀਆ ਅਤੇ ਸੋਸ਼ਲ ਮੀਡੀਆ ਲਈ ਹਦਾਇਤਾਂ ਜਾਰੀ ਕਰੇ ਕਿ ਉਹ ਲੋਕਾਂ ਦਾ ਮਨੋਬਲ ਤੋੜਨ ਦੀ ਥਾਂ ਮਨੋਬਲ ਉੱਚਾ ਚੁੱਕਣ ਤੇ ਇਸ ਗੱਲ ਦਾ ਪ੍ਰਚਾਰ ਜ਼ਿਆਦਾ ਕਰਨ ਕਿ 100 ਵਿਚੋਂ 94 ਤੋਂ 98 ਮਰੀਜ਼ ਕੋਰੋਨਾ ਹੋਣ ਦੇ ਬਾਵਜੂਦ ਬਚ ਜਾਂਦੇ ਹਨ।

-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ: 92168-60000
E. mail : hslall@ymail.com

ਖ਼ਬਰ ਸ਼ੇਅਰ ਕਰੋ

 

ਜਨਮ ਦਿਨ 'ਤੇ ਵਿਸ਼ੇਸ਼

ਹੋਮਿਓਪੈਥੀ ਦਵਾਈਆਂ ਦੇ ਖੋਜੀ ਡਾ: ਹੈਨੇਮਨ

ਡਾ: ਸੈਮਿਉਲ ਹੈਨੇਮਨ ਦਾ ਜਨਮ 10 ਅਪ੍ਰੈਲ, 1755 ਨੂੰ ਜਰਮਨ (ਯੂਰਪ) ਦੇ ਪਿੰਡ ਮੀਸ਼ਨ ਵਿਚ ਹੋਇਆ। ਡਾ: ਸੈਮਿਉਲ ਹੈਨੇਮਨ ਨੇ 24 ਸਾਲ ਦੀ ਉਮਰ ਵਿਚ ਮੈਡੀਕਲ ਸਾਇੰਸ ਵਿਚ ਵੱਡੀਆਂ ਮੱਲਾਂ ਮਾਰਦੇ ਹੋਏ ਡਾਕਟਰੀ ਦੀ ਵੱਡੀ ਡਿਗਰੀ ਐਮ.ਡੀ. ਕਰ ਲਈ ਸੀ, ਇਹ ਡਿਗਰੀ ਮਿਲਦਿਆਂ ਹੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਕਿਵੇਂ ਹੋਵੇ ?

ਭਾਰਤੀ ਮੂਲ ਦੇ ਵਿਗਿਆਨੀ ਵਲੋਂ ਟਰੰਪ ਨੂੰ ਪੱਤਰ (2)

(ਕੱਲ੍ਹ ਤੋਂ ਅੱਗੇ) ਕਦਮ ਨੰ. 2 ਹਰੇਕ ਗਰੁੱਪ ਦਾ ਇਲਾਜ-ਪ੍ਰੋਟੋਕਾਲ ਅਲੱਗ-ਅਲੱਗ ਹੋਵੇ ਗਰੁੱਪ ਨੰ: 1. ਕੋਵਿਡ-19 ਪਾਜ਼ੀਟਿਵ ਪਰ ਗੰਭੀਰ ਬਿਮਾਰ ਨਹੀਂ। * ਉਨ੍ਹਾਂ ਨੂੰ ਆਮ ਲੋਕਾਂ ਨੂੰ ਮਿਲਣ ਤੋਂ ਵਰਜਿਆ ਜਾਵੇ। * ਵਿਟਾਮਿਨ ਏ ਦਿੱਤਾ ਜਾਵੇ-4 ਲੱਖ ਯੂਨਿਟ ਦੋ ਦਿਨ ਲਈ। * ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX