ਤਾਜਾ ਖ਼ਬਰਾਂ


ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  2 minutes ago
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  44 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  1 minute ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 9 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਹਾੜ ਸੰਮਤ 552

ਲੁਧਿਆਣਾ

ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਵੇਲੇ ਵਰਿੰਦਰ ਸ਼ਰਮਾ ਬੋਲੇ 'ਸਤਿ ਸ੍ਰੀ ਅਕਾਲ', 'ਨਮਸਤੇ' ਲੁਧਿਆਣਾ, ਤੁਸੀਂ ਸਿਹਤਮੰਦ ਤੇ ਤੰਦਰੁਸਤ ਰਹੋ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਆਪਣੇ ਸੰਬੋਧਨ 'ਚ ਵਰਿੰਦਰ ਸ਼ਰਮਾ ਨੇ ਲੁਧਿਆਣਾ ਵਾਸੀਆਂ ਨੂੰ ਸਤਿ ਸ੍ਰੀ ਅਕਾਲ ਤੇ ਨਮਸਤੇ ਆਖਿਆ | ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਸਿਹਤਮੰਦ ਤੇ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ/ਫੁੱਲਾਾਵਾਲ 15 ਜੂਨ (ਪਰਮਿੰਦਰ ਸਿੰਘ ਆਹੂਜਾ/ਮਨਜੀਤ ਸਿੰਘ ਦੁੱਗਰੀ)-ਪੁਲਿਸ ਚੌਕੀ ਬਸੰਤ ਐਵਨਿਊ ਅਧੀਨ ਆਉਂਦੀ ਸਰਪੰਚ ਕਾਲੋਨੀ ਨੇੜੇ ਸੈਕਟਰ ਸੋਲ ਕਾਨਵੈਂਟ ਸਕੂਲ ਧਾਾਦਰਾ ਰੋਡ ਵਿਖੇ ਇਕ 35 ਸਾਲਾ ਨੌਜਵਾਨ ਵਲੋਂ ਭੇਦਭਰੀ ਹਾਲਾਤ ਵਿਚ ਖੁਦਕੁਸ਼ੀ ਕਰਨ ਦਾ ...

ਪੂਰੀ ਖ਼ਬਰ »

ਅਨੇਕਾਂ ਪੈਟਰੋਲ ਪੰਪਾਂ 'ਤੇ ਤਾਇਨਾਤ ਕਰਮਚਾਰੀਆਂ ਦਾ ਵਤੀਰਾ ਠੀਕ ਨਹੀਂ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਤੈਨਾਤ ਕੁਝ ਕਰਮਚਾਰੀਆਂ ਦਾ ਵਤੀਰਾ ਕਥਿਤ ਤੌਰ 'ਤੇ ਗ੍ਰਾਹਕਾਂ ਪ੍ਰਤੀ ਠੀਕ ਨਹੀਂ ਹੈ, ਜਿਸ ਨਾਲ ਲੋਕਾਂ ਦੇ ਵਿਚ ਨਰਾਜ਼ਗੀ ਜਿਹੀ ਪਾਈ ਜਾਂਦੀ ਹੈ | ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਆਈਸ ਕਰੀਮ ਬਣਾਉਣ ਵਾਲੇ 400 ਕਾਰਖਾਨਿਆਂ 'ਚੋਂ ਅੱਧੇ ਬੰਦ ਹੋਣ ਕਿਨਾਰੇ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਕੋਰੋਨਾ ਵਾਇਰਸ ਨੇ ਖਾਣ ਪੀਣ ਵਾਲੀਆਂ ਵਸਤਾਂ ਬਣਾਉਣ ਵਾਲੀਆਂ ਸਨਅਤਾਂ ਵਿਚੋਂ ਜੇਕਰ ਕਿਸੇ ਸਨਅਤ ਨੂੰ ਸਭ ਤੋਂ ਵੱਧ ਸੱਟ ਮਾਰੀ ਹੈ | ਉਹ ਪੰਜਾਬ ਦੀ ਆਈਸ ਕਰੀਮ ਸਨਅਤ ਹੈ | ਕੋਰੋਨਾ ਦੇ ਕਹਿਰ ਕਰਕੇ ਪੰਜਾਬ ਦੇ ਆਈਸ ਕਰੀਮ ਬਣਾਉਣ ਵਾਲੇ 400 ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ¢ ਮਿ੍ਤਕ ਮਰੀਜ਼ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਸੀ ¢ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਹਰਦੀਪ ...

ਪੂਰੀ ਖ਼ਬਰ »

ਵਿਹੜਿਆਂ 'ਚ ਕੋਰੋਨਾ ਫੈਲਣ ਪਿੱਛੋਂ ਲੋਕਾਂ 'ਚ ਮਚੀ ਹਾਹਾਕਾਰ

ਲੁਧਿਆਣਾ, 15 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਜ਼ਬਰਦਸਤ ਧਮਾਕਾ ਹੋਇਆ ਹੈ, ਕਿਉਂਕਿ ਅੱਜ ਸਵੇਰੇ 72 ਸਾਲਾ ਕੋਰੋਨਾ ਪੀੜਤ ਇਕ ਮਰੀਜ਼ ਦੀ ਮੌਤ ਹੋਣ ਤੋਂ ਇਲਾਵਾ 45 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ¢ ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਪੀੜਤਾਾ ਵਿਚ 35 ਸਾਲਾ ਵਾਸੀ ਪਾਇਲ 40 ਸਾਲਾ ਵਾਸੀ ਬੋਹਾਪੁਰ 30, 38, 34,ਅਤੇ 43 ਸਾਲਾ ਵਿਅਕਤੀ ਤੋਂ ਇਲਾਵਾ 42 ਸਾਲਾ ਔਰਤ ਵਾਸੀ ਹਬੀਬ ਗੰਜ, 36 ਸਾਲਾ ਵਾਸੀ ਫੀਲਡ ਗੰਜ 29 ਸਾਲਾ ਵਾਸੀ ਅਮਰਪੁਰਾ, 33 ਸਾਲਾ ਵਾਸੀ ਦੁਰਗਾਪੁਰੀ ਹੈਬੋਵਾਲ, 39 ਸਾਲਾ ਵਾਸੀ ਹਰਗੋਬਿੰਦ ਨਗਰ, 62 ਸਾਲਾ ਔਰਤ ਅਤੇ 66 ਸਾਲਾ ਵਿਅਕਤੀ ਵਾਸੀ ਇਸਲਾਮਗੰਜ, 16 ਅਤੇ 17 ਸਾਲਾ ਲੜਕੀ, 48 ਸਾਲਾ ਔਰਤ ਸਮੇਤ 10 ਸਾਲਾ ਬੱਚਾ 18, 20, 20 ਸਾਲਾ ਲੜਕੇ, 41, 37 ਅਤੇ 53 ਸਾਲਾ ਵਿਅਕਤੀ ਵਾਸੀ ਵਿਹੜਾ (ਨਿਊ ਜੰਤਾ ਨਗਰ), 27 ਸਾਲਾ ਵਾਸੀ ਗੁਰਮੇਲ ਪਾਰਕ ਟਿੱਬਾ ਰੋਡ, 33 ਸਾਲਾ (ਤਪਦਿਕ ਪੀੜ੍ਹਤ) ਵਾਸੀ ਨਿਊ ਸਰਪੰਚ ਕਾਲੋਨੀ ਜਮਾਲਪੁਰ, 17 ਸਾਲਾ (ਤਪਦਿਕ ਪੀੜ੍ਹਤ) ਵਾਸੀ ਆਦਰਸ਼ ਕਾਲੋਨੀ ਸ਼ੇਰ ਪੁਰ, 42 ਸਾਲਾ (ਤਪਦਿਕ ਪੀੜ੍ਹਤ), ਵਾਸੀ ਰਣਜੀਤ ਨਗਰ ਸ਼ੇਰ ਪੁਰ, 20 ਸਾਲਾ ਲੜਕੀ (ਤਪਦਿਕ ਪੀੜ੍ਹਤ) ਵਾਸੀ ਗਗਨ ਨਗਰ ਗਿਆਸਪੁਰਾ, 24 ਸਾਲਾ (ਤਪਦਿਕ ) ਵਾਸੀ ਘਾਹ ਮੰਡੀ, 52 ਸਾਲਾ ਔਰਤ ਅਤੇ ਉਸ ਦਾ 24 ਸਾਲਾ ਬੇਟਾ ਵਾਸੀ ਸਰਜੋਤ ਨਗਰ, 36 ਸਾਲਾ (ਹਵਾਲਾਤੀ) ਵਾਸੀ ਡਾਬਾ, 30 ਸਾਲਾ ਵਾਸੀ ਵਿਜੇ ਨਗਰ, 28 ਸਾਲਾ ਵਾਸੀ ਅੰਬੇਦਕਰ ਨਗਰ, 63 ਸਾਲਾ ਔਰਤ ਵਾਸੀ ਜਗਰਾਓਾ, 72 ਸਾਲਾ (ਮਿ੍ਤਕ) ਵਾਸੀ ਮਨਸੂਰਾਾ, 57 ਸਾਲਾ ਵਾਸੀ ਰਾਜਗੁਰੂ ਨਗਰ ਵਿਚ ਜਾਾਚ ਦੌਰਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ¢ ਇਕ ਹੋਰ ਜਾਣਕਾਰੀ ਮੁਤਾਬਕ ਕੰਗਣਵਾਲ ਚੌਕੀ ਵਿਚ ਪੁਲਿਸ ਵਲੋਂ ਕਥਿਤ ਤੌਰ 'ਤੇ ਚੋਰੀ ਦੇ ਮਾਮਲੇ ਵਿਚ ਦੋ ਦੋਸ਼ੀਆਾ ਨੂੰ ਗਿ੍ਫਤਾਰ ਕੀਤਾ ਸੀ, ਉਹ ਦੋਵੇਂ ਕੋਰੋਨਾ ਪੀੜਤ ਪਾਏ ਗਏ ਹਨ ¢ ਉਹ 36 ਸਾਲ ਅਤੇ 45 ਸਾਲ ਦੀ ਉਮਰ ਦੇ ਵਿਅਕਤੀ ਹਨ ¢ ਜਾਣਕਾਰੀ ਅਨੁਸਾਰ ਉਕਤ ਦੋਵਾਾ ਦੋਸ਼ੀਆਾ ਨੂੰ ਗਿ੍ਫਤਾਰ ਕਰਨ ਵਾਲੇ ਪੁਲਿਸ ਮੁਲਾਜਮਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ ¢ ਇਕ ਹੋਰ ਜਾਣਕਾਰੀ ਮੁਤਾਬਕ ਪੀੜਤਾਾ ਵਿਚ ਪਟਿਆਲਾ ਨਾਲ ਸਬੰਧਤ 18 ਸਾਲਾ ਉਮਰ ਦਾ ਇਕ ਲੜਕਾ ਵੀ ਸ਼ਾਮਿਲ ਹੈ ¢ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਲੁਧਿਆਣਾ ਨਾਲ ਸਬੰਧਤ ਕੋਰੋਨਾ ਪੀੜਤ ਮਰੀਜ਼ਾਾ ਦੀ ਗਿਣਤੀ ਦਾ ਅੰਕੜਾ ਅੱਜ 396 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿਆਾ ਅਤੇ ਸੂਬਿਆਾ ਨਾਲ ਸਬੰਧਤ ਮਰੀਜਾਾ ਦੀ ਗਿਣਤੀ 129 ਹੋ ਗਈ ਹੈ ¢ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਾ ਦੀ ਗਿਣਤੀ 12 ਹੋ ਗਈ ਹੈ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿਆਾ ਅਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਾ ਦੀ ਗਿਣਤੀ 8 ਹੈ ¢ ਲੁਧਿਆਣਾ ਵਿਚ ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਾ ਦੀ ਗਿਣਤੀ ਦਾ ਅੰਕੜਾ 218 ਤੱਕ ਪਹੁੰਚ ਗਿਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਹੁਣ ਤੱਕ 18557 ਸ਼ੱਕੀ ਮਰੀਜ਼ਾਾ ਦੀ ਜਾਾਚ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ 17425 ਜਾਾਚ ਨਤੀਜੇ ਮਿਲਣ ਪਿੱਛੋਂ 16900 ਨਮੂਨੇ ਨੈਗੇਟਿਵ ਪਾਏ ਗਏ ਹਨ ¢ ਅੱਜ ਹੋਰ 403 ਸ਼ੱਕੀਆਂ ਨੂੰ ਇਕਾਾਤਵਾਸ ਕੀਤਾ ਗਿਆ ਹੈ ਜਦਕਿ ਇਸ ਵੇਲੇ 3229 ਸ਼ੱਕੀ ਵਿਅਕਤੀ ਆਪਣੇ ਘਰਾਾ ਵਿਚ ਐਕਟਿਵ ਸ਼ੱਕੀਆਾ ਦੇ ਤੌਰ 'ਤੇ ਇਕਾਾਤਵਾਸ ਕੀਤੇ ਗਏ ਹਨ ¢
ਇਕੱਠੀ ਕੀਤੀ ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ 'ਚ ਲੋਕਾਾ ਵਲੋਂ ਆਪਣੇ ਘਰਾਾ ਵਿਚ ਕਿਰਾਏਦਾਰ ਰੱਖਣ ਲਈ ਕੁਆਰਟਰ ਬਣਾਏ ਹੋਏ ਹਨ ਨੂੰ 'ਵਿਹੜੇ' ਕਿਹਾ ਜਾਾਦਾ ਹੈ¢ ਇੰਨਾ ਵਿਹੜਿਆਾ ਵਿਚ ਬਣਾਏ ਛੋਟੇ ਛੋਟੇ ਕਮਰਿਆਾ ਵਿਚ ਕਈ ਕਈ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰਾਾ ਨਾਲ ਰਹਿੰਦੇ ਹਨ, ਹੁਣ ਇੰਨਾ ਵਿਹੜਿਆਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਜੋ ਬਹੁਤ ਹੀ ਚਿੰਤਾਜਨਕ ਹੈ ¢ ਜਾਣਕਾਰੀ ਅਨੁਸਾਰ ਨਿਊ ਜੰਤਾ ਨਗਰ ਸਥਿਤ ਇਕ ਵਿਹੜੇ ਵਿਚ ਇਕੋ ਵੇਲੇ 10 ਮਰੀਜ਼ਾਾ ਦਾ ਸਾਹਮਣੇ ਆਉਣ ਨਾਲ ਸ਼ਹਿਰ ਵਾਸੀਆਾ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ¢ ਇਕੱਠੀ ਕੀਤੀ ਇਕ ਹੋਰ ਜਾਣਕਾਰੀ ਦਿੰਦਿਆਾ ਲੁਧਿਆਣਾ ਵਿਚ ਜਿੰਨੇ ਵੀ ਮਰੀਜ ਮਿਲੇ ਹਨ ਦੇ ਵਿਚ 4 ਉਹ ਪੀੜਤ ਹਨ ਜਿਹੜੇ ਪਹਿਲਾਾ ਹੀ ਤਪਦਿਕ ਦੀ ਬਿਮਾਰੀ ਤੋਂ ਪੀੜਤ ਹਨ¢

ਖ਼ਬਰ ਸ਼ੇਅਰ ਕਰੋ

 

ਜੀ.ਐਸ.ਟੀ. 18 ਤੋਂ 5 ਫ਼ੀਸਦੀ ਤੇ ਬਿਜਲੀ ਦੇ ਬਿੱਲ ਮਾਫ਼ ਹੋਣ-ਬਸੰਤ

ਇੰਡੀਅਨ ਆਈਸ ਕਰੀਮ ਮੈਨੂੰਫ਼ੇਕਚਰਜ਼ ਐਸੋਸੀਏਸ਼ਨ ਉੱਤਰ ਭਾਰਤ ਦੇ ਮੀਤ ਪ੍ਰਧਾਨ ਚਰਨਜੀਤ ਸਿੰਘ ਬਸੰਤ ਨੇ ਕਿਹਾ ਕਿ ਕੋਰੋਨਾ ਨੇ ਉਨ੍ਹਾਂ ਦਾ ਕਾਰੋਬਾਰ ਤਬਾਹ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਫ਼ੂਡ ਸੇਫਟੀ ਐਕਟ ਤਹਿਤ ਤੇ ਹੋਰ ਮਾਹਿਰਾਂ ਨੇ ਇਹ ਗੱਲ ਸਾਫ਼ ਕਰ ...

ਪੂਰੀ ਖ਼ਬਰ »

ਮਧੂ ਮੱਖੀਆਂ ਵੱਲੋਂ ਕੀਤੇ ਹਮਲੇ 'ਚ ਪੀ.ਏ.ਯੂ. 'ਚ ਤਾਇਨਾਤ ਮਾਲੀ ਦੀ ਮੌਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ. 'ਚ ਮਧੂ ਮੱਖੀਆਂ ਵਲੋਂ ਕੀਤੇ ਹਮਲੇ ਵਿੱਚ ਮਾਲੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਮ ਸ਼ੰਕਰ ਵਜੋਂ ਕੀਤੀ ਗਈ ਸੀ, ਉਸ ਦੀ ਉਮਰ 45 ਸਾਲ ਦੇ ਕਰੀਬ ਹੈ | ਜਾਂਚ ਅਧਿਕਾਰੀ ਐੱਸ.ਐੱਚ.ਓ. ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪ੍ਰਵੀਨ ਵਰਮਾ ਵਾਸੀ ਗਿਆਨ ਚੰਦ ਨਗਰ ਨੂੰ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਨਗਰ ਨਿਗਮ ਮੁਲਾਜ਼ਮ ਦੀ ਮੌਤ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਨਗਰ ਵਿਚ ਸ਼ੱਕੀ ਹਾਲਾਤ ਵਿਚ ਨਗਰ ਨਿਗਮ ਦੇ ਮੁਲਾਜ਼ਮ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਯੁਗੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਵਲੋਂ ਮਿਸ਼ਨ ਫ਼ਤਹਿ ਤਹਿਤ 'ਆਪਾਂ ਹੁਣ ਫ਼ਤਹਿ ਹੋਣ ਤੱਕ' ਗੀਤ ਜਾਰੀ

ਲੁਧਿਆਣਾ, 15 ਜੂਨ (ਪੁਨੀਤ ਬਾਵਾ, ਜੋਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੋਵਿਡ-19 ਤੋਂ ਬਚਾਅ ਲਈ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਵਲੋਂ ...

ਪੂਰੀ ਖ਼ਬਰ »

ਟਾਇਰ ਮਾਰਕੀਟ ਐਸੋ. ਨੇ ਜਥੇਦਾਰ ਡੰਗ ਤੇ ਜਥੇਦਾਰ ਬਿੱਟਾ ਦਾ ਕੀਤਾ ਸਨਮਾਨ

ਲੁਧਿਆਣਾ 15 ਜੂਨ (ਕਵਿਤਾ ਖੁੱਲਰ)-ਮਾਰਵਾਹਾ ਟਾਇਰ ਮਾਰਕੀਟ ਦੇ ਪ੍ਰਧਾਨ ਕੇਸਰ ਸਿੰਘ, ਰਵਿੰਦਰ ਪਾਲ ਖਾਲਸਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਟਾਇਰ ਮਾਰਕੀਟ ਐਸੋਸੀਏਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਭਜਨ ਸਿੰਘ ਡੰਗ ਅਤੇ ਜ਼ਿਲ੍ਹਾ ਅਕਾਲੀ ਦਲ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਐਜੂਕੇਸ਼ਨਲ ਕੌ ਾਸਲ ਵਲੋਂ ਸਸਕਾਰ ਕਰਨ ਵਾਲਿਆਂ ਦਾ ਬੀਮਾ ਕਰਵਾਉਣ ਦੀ ਮੰਗ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੀ ਕਾਰਜਕਾਰਨੀ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕੋਰੋਨਾ ਮਹਾਾਮਾਰੀ ਦੌਰਾਨ ਕੋਰੋਨਾ ਪੀੜਤਾਂ ਦੇ ਅੰਤਿਮ ਸੰਸਕਾਰ ਸੰਬੰਧੀ ਆਉਂਦੀ ਸਮੱਸਿਆ ਬਾਰੇ ਚਰਚਾ ਕੀਤੀ ਗਈ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਖਾਲਸਾ ਏਡ ਵਾਲਿਆਂ ਜਥੇਦਾਰ ਬੈਂਸ ਦੇ ਸਹਿਯੋਗ ਨਾਲ ਵੰਡਿਆ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕ ਇਨਸਾਫ ਪਾਰਟੀ ਹਰ ਸਮੇਂ ਸੁੱਖ-ਦੁੱਖ ਵਿਚ ਲੋਕਾਂ ਦੇ ਨਾਲ ਖੜੀ ਹੈ | ਜੱਥੇਦਾਰ ਬੈਂਸ ਅੱਜ ਕੋਟ ਮੰਗਲ ਸਿੰਘ ਵਿਖੇ ਖਾਲਸਾ ਏਡ ...

ਪੂਰੀ ਖ਼ਬਰ »

ਆਸਾਨ ਲੱਗ ਰਹੀ ਹੈ ਲੋਕਾਂ ਨੂੰ ਆਨਲਾਈਨ ਪ੍ਰਣਾਲੀ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਦਿੱਤੀ ਸਹੂਲਤ ਅਨੁਸਾਰ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੁਨੈਕਸ਼ਨ ਲੈ ਸਕਦੇ ਹਨ, ਜਦੋਂ ਕਿ ਰਸੋਈ ਦੀ ਬੁਕਿੰਗ ਲਈ ਤਾਂ ਖਪਤਕਾਰਾਂ ਵਲੋਂ ਕਾਫ਼ੀ ਦੇਰ ਤੋਂ ਆਨ ਲਾਈਨ ਪ੍ਰਣਾਲੀ ...

ਪੂਰੀ ਖ਼ਬਰ »

ਲੋਕਲ ਦੇ ਲਈ ਵੋਕਲ ਬਣਨ ਲਈ ਐੱਮ.ਐੱਸ.ਐੱਮ.ਈ. ਨੂੰ ਦੇਣੀਆਂ ਪੈਣਗੀਆਂ ਵਧੇਰੇ ਸਹੂਲਤਾਂ

ਢੰਡਾਰੀ ਕਲਾਂ, 15 ਜੂਨ (ਪਰਮਜੀਤ ਸਿੰਘ ਮਠਾੜੂ)-ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਲੋਕਲ ਦੇ ਲਈ ਵੋਕਲ ਬਣਨ ਦਾ ਸੁਨੇਹਾ ਦਿੱਤਾ ਗਿਆ | ਲੁਧਿਆਣਾ ਹੈਂਡ ਟੂਲਜ ਐਸੋਸੀਏਸ਼ਨ ਦੇ ਪ੍ਰਧਾਨ ਓ.ਪੀ. ਰਲਹਨ , ਫੋਕਲ ਪੁਆਇੰਟ ਫੇਸ 8 ਐਸੋਸੀਏਸ਼ਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ 'ਮਿਸ਼ਨ ਫ਼ਤਹਿ' ਦੀ ਪ੍ਰਗਤੀ ਦਾ ਜਾਇਜ਼ਾ ਲੈ ਕੇ ਅ ਧਿਕਾਰੀਆਂ ਨੂੰ 'ਕਰੋਨਾ ਵਾਰੀਅਰਜ਼' ਦੇ ਲਗਾਏ ਬੈਜ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਜੋ ਕੋਵਿਡ-19 ਤੋਂ ਬਚਾਅ ਲਈ ਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ 'ਮਿਸ਼ਨ ਫ਼ਤਹਿ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ...

ਪੂਰੀ ਖ਼ਬਰ »

ਪੇਂਡੂ ਸਿਹਤ ਫਾਰਮੇਸੀ ਅਫਸਰਾਂ ਨੇ 19 ਤੋਂ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰਨ ਦੀ ਦਿੱਤੀ ਚਿਤਾਵਨੀ

ਲੁਧਿਆਣਾ, 15 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿੰਡਾਂ ਵਿਚ ਸਥਾਪਤ ਪੇਂਡੂ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮੇਸੀ ਅਫਸਰਾਂ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਕੋਰੋਨਾ ਿਖ਼ਲਾਫ਼ ਲੜਾਈ ਲਈ ਦੇਸ਼ 'ਚੋਂ ਮੋਹਰੀ ਸਾਬਤ ਹੋਏ-ਕੈਪਟਨ ਸੰਧੂ

ਹੰਬੜਾਂ, 15 ਜੂਨ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਗੰਭੀਰਤਾ ਨਾਲ ਠੋਸ ਕਦਮ ਚੁੱਕੇ ਗਏ ਹਨ ਅਤੇ ਉਨ੍ਹਾਂ ਵਲੋਂ ਹੁਣ ਕੋਰੋਨਾ ਮਹਾਂਮਾਰੀ ਿਖ਼ਲਾਫ਼ ਡੱਟ ਕੇ ਲੜਾਈ ਲੜਦੇ ਹੋਏ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 101 ਖੂਨ ਦਾਨੀਆਂ ਨੇ ਖ਼ੂਨਦਾਨ ਕੀਤਾ

ਭਾਮੀਆਂ ਕਲਾਂ, 15 ਜੂਨ (ਜਤਿੰਦਰ ਭੰਬੀ)-ਖ਼ੂਨਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਕਰੋ ਜੀਵਨ ਬਚਾਓ ਦੇ ਬੈਨਰ ਹੇਠ ਯੂਥ ਬਲੱਡ ਡੋਨਰ ਆਰਗੇਨਾਈਜ਼ੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਲੁਧਿਆਣਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਸ੍ਰੀ ਚੰਦ ਕਾਲੋਨੀ, 33 ਫੁੱਟਾ ਰੋਡ ...

ਪੂਰੀ ਖ਼ਬਰ »

ਗੁਰੂ ਰਾਮਦਾਸ ਆਰਥਿਕ ਵਿਕਾਸ ਕੇਂਦਰ ਵਲੋਂ ਵਿਦੇਸ਼ੀ ਵਪਾਰ, ਵੰਗਾਰਾਂ ਤੇ ਸਮਾਧਾਨ ਬਾਰੇ ਵਿਸ਼ੇਸ਼ ਵੈਬੀਨਾਰ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਗੁਰੂ ਰਾਮਦਾਸ ਆਰਥਿਕ ਵਿਕਾਸ ਕੇਂਦਰ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਦੇਸ਼ੀ ਵਪਾਰ, ਵੰਗਾਰਾਂ ਤੇ ਸਮਾਧਾਨ”ਵਿਸ਼ੇ ਬਾਰੇ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਇੰਡੀਅਨ ...

ਪੂਰੀ ਖ਼ਬਰ »

ਬੀਬੀ ਲਾਂਬਾ ਨੇ ਕੀਤਾ ਪਛੜੀਆਂ ਸ਼੍ਰੇਣੀਆਂ ਦੇ ਪ੍ਰਧਾਨ ਜਥੇ: ਗਾਬੜੀਆ ਦਾ ਸਨਮਾਨ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਸ਼ਹਿਰ ਦੀਆਂ ਵੱਖ-ਵੱਖ ਜੱਥੇਬੰਦੀਆਂ ਵਲੋਂ ਸਨਮਾਨਿਤ ਕੀਤਾ ਜਾ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰ ਸਿਆਸੀ ਲਾਭ ਦੀ ਬਜਾਏ ਜ਼ਮੀਨੀ ਹਕੀਕਤ ਨੂੰ ਦੇਖ ਕੇ ਫ਼ੈਸਲੇ ਲਵੇ- ਇੰਜੀ: ਡੀ.ਐਮ. ਸਿੰਘ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਸੇਵਾ ਮੁਕਤ ਚੀਫ਼ ਜਨਰਲ ਮੈਨੇਜਰ, ਉੱਘੇ ਲੇਖਕ, ਚਿੰਤਕ ਤੇ ਪ੍ਰਬੰਧਕ ਮੰਡੀਕਰਣ ਮਾਹਿਰ ਇੰਜੀਨੀਅਰ ਡੀ.ਐਮ. ਸਿੰਘ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਸਿਆਸ ਲਾਹਾ ਲੈਣ ਦੀ ਬਜਾਏ ਜ਼ਮੀਨੀ ...

ਪੂਰੀ ਖ਼ਬਰ »

ਉਦਯੋਗ ਤੇ ਸਿੱਖਿਆ ਸ਼ਾਸਤਰੀਆਂ ਦਾ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਇਆ ਵੈਬੀਨਾਰ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਉਦਯੋਗ ਤੇ ਸਿੱਖਿਆ ਸ਼ਾਸਤਰੀਆਂ ਦਾ ਇਕ ਕੌਮੀ ਵੈਬੀਨਾਰ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡੇਅਰੀ ਸਾਇੰਸ ਤੇ ਤਕਨਾਲੋਜੀ ਕਾਲਜ ਵਲੋਂ ਕਰਵਾਇਆ ਗਿਆ | ਵੈਬੀਨਾਰ 'ਕੋਵਿਡ-19 ਸੰਕਟ ਦੌਰਾਨ ...

ਪੂਰੀ ਖ਼ਬਰ »

ਅੰਕਿਤ ਬਾਂਸਲ ਤੇ ਕਮਲਜੀਤ ਕੜਵਲ ਵਲੋਂ ਵਾਰਡ 37 ਤੇ 40 ਦੀ ਸਾਂਝੀ ਸੜਕ ਦਾ ਉਦਘਾਟਨ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 37 ਅਤੇ 40 ਦੀ ਸਾਂਝੀ ਰੋਡ ਕਰਤਾਰ ਚੌਕ ਤੋਂ ਮਾਤਾ ਰਾਣੀ ਮੰਦਰ ਪਿੰਡ ਡਾਬਾ ਤੱਕ 32 ਲੱਖ 75 ਹਜ਼ਾਰ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਉਦਘਾਟਨ ਮੁੱਖ ਮੰਤਰੀ ਦੇ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ. ਅੰਕਿਤ ਬਾਂਸਲ ...

ਪੂਰੀ ਖ਼ਬਰ »

ਸ਼ਲਾਘਾਯੋਗ ਹੈ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮ-ਗੁਰਮੁੱਖ ਸਿੰਘ

ਲੁਧਿਆਣਾ, 15 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਗੁਰਮੁੱਖ ਸਿੰਘ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਜੋ ਕਦਮ ਚੁੱਕੇ ਜਾ ਰਹੇ ਹਨ, ਉਨ੍ਹਾਂ ਹਦਾਇਤਾਂ ਉਪਰ ਸਾਨੂੰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ ਭਾਰਤ ਭੂਸ਼ਣ ਆਸ਼ੂ ਦਾ ਸਨਮਾਨ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਕੋਵਿਡ 19 ਦੌਰਾਨ ਗਰੀਬ, ਬੇਸਹਾਰਾ ਅਤੇ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਨਿਭਾਈ ਲਾਮਿਸਾਲ ਡਿਊਟੀ ਦੇ ਚੱਲਦਿਆਂ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਸੰਭਾਲਿਆ ਅਹੁਦਾ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਨਵ ਨਿਯੁੱਕਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ (ਆਈ.ਏ.ਐਸ.) ਵਲੋਂ ਸੋਮਵਾਰ ਸ਼ਾਮ ਨੂੰ ਅਹੁਦਾ ਸੰਭਾਲ ਲਿਆ ਹੈ | ਜ਼ੋਨ ਡੀ. ਵਿਖੇ ਪੁੱਜਣ 'ਤੇ ਸੰਯੁਕਤ ਕਮਿਸ਼ਨਰ ਕੁਲਦੀਪ ਸਿੰਘ, ਨਵਰਾਜ ਸਿੰਘ ਬਰਾੜ ...

ਪੂਰੀ ਖ਼ਬਰ »

ਗਰੇਵਾਲ ਨੂੰ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਬਣਾਏ ਜਾਣ ਦਾ ਸੁਆਗਤ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਗੁਰਮੇਲ ਸਿੰਘ ਦੰਗਾ ਪੀੜ੍ਹਤ ਨੇ ...

ਪੂਰੀ ਖ਼ਬਰ »

ਕਾਂਗਰਸੀ ਮੰਤਰੀਆਂ, ਵਿਧਾਇਕਾਂ ਦੀ ਸ਼ਹਿ 'ਤੇ ਵਿਕ ਰਿਹੈ ਨਸ਼ਾ-ਸੰਨੀ ਕੈਂਥ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-Ñਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਹੈ ਕਿ ਸੂਬੇ ਵਿਚ ਕਥਿਤ ਤੌਰ 'ਤੇ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਨਸ਼ਾ ਵਿਕ ਰਿਹਾ ਹੈ ਅਤੇ ਪਿਛਲੇ ਦਿਨਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ

ਲੁਧਿਆਣਾ, 15 ਜੂਨ (ਸਲੇਮਪੁਰੀ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ 1680 ਸੈਕਟਰ 22 ਬੀ. ਚੰਡੀਗੜ੍ਹ ਦੀ ਲੁਧਿਆਣਾ ਸ਼ਾਖਾ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਫਰਵਰੀ 2017 ਦੀ ...

ਪੂਰੀ ਖ਼ਬਰ »

ਸ਼ਰਾਬ ਲਈ ਪੈਸੇ ਨਾ ਦੇਣ ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖਮੀ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਸ਼ਰਾਬ ਲਈ ਪੈਸੇ ਨਾ ਦੇਣ ਤੇ ਇਕ ਹਥਿਆਰਬੰਦ ਹਮਲਾਵਰ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਗੌਰਵ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਵਲੋਂ ਸਿਵਲ ਸਰਜਨ ਦਫਤਰ ਅੱਗੇ ਰੋਸ ਧਰਨਾ

ਲੁਧਿਆਣਾ, 15 ਜੂਨ (ਸਲੇਮਪੁਰੀ)-ਸਿਹਤ ਵਿਭਾਗ ਵਿਚ ਤਾਇਨਾਤ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਵਲੋਂ ਮੰਗਾਂ ਨੂੰ ਲੈ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨ ਜੀਤ ਕੌਰ ਦਾਦ ਨੇ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਚਾਵਲਾ, ਭਾਰਤੀ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ...

ਪੂਰੀ ਖ਼ਬਰ »

1984 ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕੀਤਾ ਸਨਮਾਨ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ | ਪ੍ਰਧਾਨ ਸੁਰਜੀਤ ਸਿੰਘ ਅਤੇ ਇਸਤਰੀ ...

ਪੂਰੀ ਖ਼ਬਰ »

ਸਰਕਾਰੀ ਕੁਆਰਟਰਾਂ ਉਪਰ ਨਾਜਾਇਜ਼ ਕਬਜ਼ਿਆਂ ਦੀ ਜਾਂਚ ਤਾਂ ਕਰਵਾ ਲਈ, ਪਰ ਕਾਰਵਾਈ ਕੌਣ ਕਰੂ ਐਸ.ਐਮ.ਓ. ਸਾਹਿਬ?

ਲੁਧਿਆਣਾ, 15 ਜੂਨ (ਸਲੇਮਪੁਰੀ)-ਸਿਆਣੇ ਆਖਦੇ ਹਨ ਕਿ ਤਕੜੇ ਦਾ ਸੱਤੀ ਵੀਹੀਂ ਸੌ ਹੁੰਦਾ ਹੈ, ਇਹ ਕਹਾਵਤ ਅੱਜ ਕੱਲ ਸਿਵਲ ਹਸਪਤਾਲ ਲੁਧਿਆਣਾ ਦੇ ਪ੍ਰਬੰਧਕਾਂ ਅਤੇ ਸਟਾਫ ਮੈਂਬਰਾਂ 'ਤੇ ਬਿਲਕੁਲ ਖਰੀ ਉੱਤਰਦੀ ਹੈ, ਕਿਉਂਕਿ ਸਿਵਲ ਹਸਪਤਾਲ ਦੇ ਕਈ ਸਟਾਫ ਮੈਂਬਰ ਬਿਨਾਂ ...

ਪੂਰੀ ਖ਼ਬਰ »

ਗੈਂਦ ਫਿਰ ਬਣੇ ਸਰਬਸੰਮਤੀ ਨਾਲ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ 2 ਸਾਲ ਲਈ ਪ੍ਰਧਾਨ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ) -ਖੰਨਾ ਵਿਚ ਸਾਰੇ ਦੁਕਾਨਦਾਰਾਂ ਦੀ ਸਹਿਮਤੀ ਅਤੇ ਸਰਬਸੰਮਤੀ ਨਾਲ 6ਵੀਂ ਵਾਰ ਬਿਪਨ ਚੰਦਰ ਗੈਂਦ ਨੂੰ ਹੌਜ਼ਰੀ ਅਤੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦਾ 2 ਸਾਲ ਦੇ ਲਈ ਪ੍ਰਧਾਨ ਚੁਣਿਆ ਗਿਆ ¢ ਇਸ ਮੌਕੇ ਸ਼ਹਿਰ ਦੇ ਸਾਰੇ ਰੈਡੀ ਮੇਡ ...

ਪੂਰੀ ਖ਼ਬਰ »

ਸੰਧੂ ਰਾਈਸ ਮਿੱਲ ਦੀ ਕੰਧ ਮੀਂਹ ਤੇ ਹਨੇਰੀ ਕਾਰਨ ਡਿੱਗੀ

ਖੰਨਾਂ 15 ਜੂਨ, (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾਂ ਅਤੇ ਆਸਪਾਸ ਦੇ ਇਲਾਕਿਆਂ ਵਿਚ ਖਾਸਕਰ ਖੰਨਾਂ ਤੇ ਸਮਰਾਲਾ ਦਰਮਿਆਨ ਤੇਜ਼ ਹਨੇਰੀ ਤੇ ਬਰਸਾਤ ਕਾਰਨ ਕਈ ਦਰਖਤ ਟੁੱਟ ਕੇ ਡਿੱਗੇ ਤੇ ਕਈ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਾ ¢ ਇਸ ਦਰਮਿਆਨ ਸਮਰਾਲਾ ਰੋਡ 'ਤੇ ਸਥਿੱਤ ...

ਪੂਰੀ ਖ਼ਬਰ »

ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ

ਜੋਧਾਂ, 15 ਜੂਨ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ ਐਡ ਸਮੈਸਟਰ ਪਹਿਲੇ ਦੇ ਨਤੀਜੇ ਵਿਚੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਯੂਨੀਵਰਸਿਟੀ ਪ੍ਰੀਖਿਆ ...

ਪੂਰੀ ਖ਼ਬਰ »

ਕੱਚਾ ਮਲਕ ਰੋਡ ਵਿਖੇ ਪ੍ਰੀਮਿਕਸ ਪੈਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਅਧੀਨ ਪੈਂਦੀ ਕੱਚਾ ਮਲਕ ਰੋਡ 'ਤੇ ਪ੍ਰੀਮਿਕਸ ਪੈਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ | ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਉਂਦਿਆਂ ਜ਼ਿਲ੍ਹਾ ਲੁਧਿਆਣਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ...

ਪੂਰੀ ਖ਼ਬਰ »

ਯੂ. ਪੀ. 'ਚ ਸਿੱਖ ਕਿਸਾਨਾਂ ਦੇ ਉਜਾੜੇ ਦਾ ਡਟਵਾਂ ਵਿਰੋਧ ਕੀਤਾ ਜਾਵੇ- ਘੁਡਾਣੀ

ਮਲੌਦ, 15 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਵਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਚੇਅਰਮੈਨ ਪੂਰਬਾ ਵਲੋਂ ਪਿੰਡਾਂ ਨੂੰ ਪ੍ਰਚਾਰ ਗੱਡੀਆਂ ਰਵਾਨਾ

ਸਮਰਾਲਾ, 15 ਜੂਨ (ਗੋਪਾਲ ਸੋਫਤ)- 'ਮਿਸ਼ਨ ਫ਼ਤਹਿ' ਤਹਿਤ ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਵੀਰ ਕੌਰ ਨੇ ਪ੍ਰਚਾਰ ਗੱਡੀਆਂ ਨੂੰ ਬਲਾਕ ਦੇ ਪਿੰਡਾਾ ਲਈ ਰਵਾਨਾ ਕੀਤਾ | ਇਸ ਮੁਹਿੰਮ ਅਧੀਨ ਪੰਚਾਇਤਾਾ ਦੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨ ਪਾਠਕ ਨੇ ਕੈਪਟਨ, ਆਸ਼ੂ ਤੇ ਗੁਰਕੀਰਤ ਦਾ ਨੀਲੇ ਕਾਰਡ ਬਹਾਲ ਕਰਨ ਲਈ ਕੀਤਾ ਧੰਨਵਾਦ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ) - ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ ਨੇ ਕਿਹਾ ਕਿ ਅਸੀਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਾਂ ਕਿਉਂਕਿ ਵਿਧਾਇਕ ਗੁਰਕੀਰਤ ਸਿੰਘ ਦੇ ਯਤਨ ਸਦਕਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਪਰਲ ਦੀ ਜ਼ਮੀਨ 'ਚ ਨਿਵੇਸ਼ਕਾਰਾਂ ਦੇ ਹੱਕ 'ਚ ਲਾਇਆ ਧਰਨਾ

ਸਾਹਨੇਵਾਲ, 15 ਜੂਨ (ਅਮਰਜੀਤ ਸਿੰਘ ਮੰਗਲੀ)-ਪਿੰਡ ਰਾਮਗੜ੍ਹ ਸਾਹਬਾਣਾ, ਧਨਾਨਸੂ, ਭੂਖੜੀ 'ਚ 600 ਏਕੜ ਦੇ ਕਰੀਬ ਪਰਲ ਕੰਪਨੀ ਦੀ ਜ਼ਮੀਨ' ਤੇ ਭੂ ਮਾਫੀਆਂ ਤੋਂ ਕਬਜ਼ਾ ਛਡਵਾਉਣ ਸਬੰਧੀ ਨਿਵੇਸ਼ਕਾਰਾਂ ਨੂੰ ਨਾਲ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਇੰਜ: ਮਨਵਿੰਦਰ ਸਿੰਘ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਵਿਕਾਸ ਪੱਖੋਂ ਬਸੈਮੀ ਮਾਡਲ ਪਿੰਡ ਬਣੇਗਾ-ਕੈਪਟਨ ਸੰਧੂ

ਹੰਬੜਾਂ. 15 ਜੂਨ (ਜਗਦੀਸ਼ ਸਿੰਘ ਗਿੱਲ)-ਸੂਬੇ ਦੀ ਕਾਂਗਰਸ ਸਰਕਾਰ ਵਿਕਾਸ ਕਾਰਜਾਂ ਲਈ ਬਚਨਵੱਧ ਹੈ ਅਤੇ ਜਲਦੀ ਹੀ ਜਿੱਥੇ ਹਲਕਾ ਦਾਖਾ ਵਿਕਾਸ ਪੱਖੋਂ ਮਾਡਲ ਹਲਕਾ ਹੋਵੇਗਾ ਉੱਥੇ ਪਿੰਡ ਬਸੈਮੀ ਵੀ ਹਲਕੇ ਦਾ ਮਾਡਲ ਪਿੰਡ ਬਣੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਜਥੇ. ਗਾਬੜੀਆ ਦੇ ਪ੍ਰਧਾਨ ਨਿਯੁਕਤ ਹੋਣ ਨਾਲ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ- ਐਸ.ਐਸ./ਖੁਰਲ

ਡਾਬਾ/ਲੁਹਾਰਾ, 15 ਜੂਨ (ਕੁਲਵੰਤ ਸਿੰਘ ਸੱਪਲ)-ਸ਼੍ਰੌਮਣੀ ਅਕਾਲੀ ਦਲ ਦੇ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਮੁੜ ਤੋਂ ਪਾਰਟੀ ਦੇ ਬੀ. ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX