ਤਾਜਾ ਖ਼ਬਰਾਂ


ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  32 minutes ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  17 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  52 minutes ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 minute ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 1 hour ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 2 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 2 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 2 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 3 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 3 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 3 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 3 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 3 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 4 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 4 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 5 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 5 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 7 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 7 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਬਰਨਾਲਾ

5 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਆਧੁਨਿਕ ਸੁੱਖ-ਸੁਵਿਧਾ ਨਾਲ ਹੋਵੇਗਾ ਲੈਸ-ਸਿਹਤ ਮੰਤਰੀ

ਤਪਾ ਮੰਡੀ, 31 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਾਈ ਦੌਲਤਾਂ ਜੀ ਦੇ ਆਦਰ ਤੇ ਸਨਮਾਨ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਦੇ ...

ਪੂਰੀ ਖ਼ਬਰ »

92.49 ਕਰੋੜ ਦੇ ਸੀਵਰੇਜ ਪ੍ਰਾਜੈਕਟ ਦਾ ਕੇਵਲ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵਲੋਂ ਉਦਘਾਟਨ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਾਸੀਆਂ ਦੀ ਸੀਵਰੇਜ ਤੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਪਾਣੀ ਸੋਧ ਦੇ ਮੱਦੇਨਜ਼ਰ ਸੀਵਰੇਜ ਦੇ ਮੁੱਖ ਪੰਪਿੰਗ ਸਟੇਸ਼ਨ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਬਾਬਾ ਗੇਜਾ ਸਿੰਘ ਦੇ ਜਨਮ ਦਿਹਾੜੇ 'ਤੇ ਸੰਗਤਾਂ ਆਪਣੇ ਘਰਾਂ ਵਿਚ ਰਹਿ ਕੇ ਅਰਦਾਸ ਕਰਨ-ਬਾਬਾ ਭਾਗ ਸਿੰਘ

ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਤੋਂ ਵਰਸੋਏ ਬਾਬਾ ਗੇਜਾ ਸਿੰਘ ਵਿਧਾਤੇ ਵਾਲਿਆਂ ਦਾ ਜਨਮ ਦਿਹਾੜਾ 18 ਸਾਉਣ 2 ਅਗਸਤ ਨੂੰ ਹਰ ਸਾਲ ਉਨ੍ਹਾਂ ਦੇ ਜਨਮ ਅਸਥਾਨ ਜੱਦੀ ਪਿੰਡ ਵਿਧਾਤੇ ਨਾਨਕਸਰ ਠਾਠ ਵਿਖੇ ਦੇਸ਼ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸੀ. ਪੀ. ਆਈ. ਐਮ. ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੁਖਤਿਆਰ ਸਿੰਘ ਜਾਗਲ ਸਕੱਤਰ ਬ੍ਰਾਂਚ ਚੀਮਾ ਨੇ ਕਿਹਾ ਕਿ ਸ਼ਹੀਦ ਕੌਮ ਦਾ ...

ਪੂਰੀ ਖ਼ਬਰ »

ਭਦੌੜ ਵਿਖੇ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ

ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਐਸ.ਐਮ.ਓ. ਡਾ: ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਭਦੌੜ ਵਿਖੇ ਤਿੰਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ 'ਚ ਇਕ ਵਿਅਕਤੀ ਭਦੌੜ ਵਿਖੇ ਵਿਧਾਤਾ ਰੋਡ 'ਤੇ ਡੁਬਈ ਤੋਂ ਆਇਆ ਹੈ ਜੋ ਸੋਹਲ ਪਤੀ ਵਿਖੇ ਕੁਆਰੰਟੀਨ ...

ਪੂਰੀ ਖ਼ਬਰ »

ਪਿੰਡ ਮਹਿਲ ਕਲਾਂ ਸੋਢੇ ਵਿਖੇ ਮੁਸਲਿਮ ਭਾਈਚਾਰੇ ਦੀ ਮਸੀਤ ਅਤੇ ਲੋਕਾਂ ਦੇ ਘਰਾਂ 'ਚ ਵੜਿਆ ਪਾਣੀ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਸੋਢੇ ਵਿਖੇ ਕੁਝ ਕੁ ਘੰਟੇ ਪਏ ਤੇਜ਼ ਮੀਂਹ ਕਾਰਨ ਮੁਸਲਿਮ ਭਾਈਚਾਰੇ ਦੀ ਮਸੀਤ ਅਤੇ ਆਲੇ-ਦੁਆਲੇ ਲੱਗਦੇ ਘਰਾਂ 'ਚ ਪਾਣੀ ਭਰ ਜਾਣ ਦਾ ਪਤਾ ਲੱਗਿਆ ਹੈ | ਜਿਸ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਬੋਲੈਰੋ ਪਿਕਅਪ ਗੱਡੀ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਬਰਨਾਲਾ, 31 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਧਨੌਲਾ ਖ਼ੁਰਦ ਵਿਖੇ ਇਕ ਮਹਿੰਦਰਾ ਬੋਲੈਰੋ ਪਿਕਅਪ ਗੱਡੀ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਬੋਲੈਰੋ ...

ਪੂਰੀ ਖ਼ਬਰ »

¸ ਮਾਮਲਾ ਜਸਵਿੰਦਰ ਮਿੱਠਾ ਖ਼ੁਦਕੁਸ਼ੀ ਕੇਸ ਵਿਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦਾ ¸ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਸਬੰਧੀ ਹੰਡਿਆਇਆ ਵਿਖੇ ਧਰਨਾ 7 ਨੂੰ

ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪਿਛਲੇ ਦਿਨੀਂ ਕਸਬਾ ਹੰਡਿਆਇਆ ਦੇ ਵਾਸੀ ਜਸਵਿੰਦਰ ਮਿੱਠਾ ਵਲੋਂ ਆਪਣੇ ਮਾਲਕਾਂ ਦੁਆਰਾ ਕਈ ਮਹੀਨਿਆਂ ਦੀ ਤਨਖ਼ਾਹ ਨਾ ਦੇਣ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ | ਇਸ ਸਬੰਧੀ ਪਰਿਵਾਰਕ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੋਸ ਮੁਜ਼ਾਹਰਾ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ, ਭਾਰਤ ਨੌਜਵਾਨ ਸਭਾ, ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਵਲੋਂ ਜਮਹੂਰੀ ਕਿਸਾਨ ਸਭਾ ਭਾਕਿਯੂ (ਡਕੌਾਦਾ), ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪ੍ਰਾਈਵੇਟ ਫਾਈਨਾਂਸ ...

ਪੂਰੀ ਖ਼ਬਰ »

ਬਰਨਾਲਾ ਜੇਲ੍ਹ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਮੰਗੀ ਜਾਂਚ

ਪਟਿਆਲਾ, 31 ਜੁਲਾਈ (ਮਨਦੀਪ ਸਿੰਘ ਖਰੋੜ)- ਪਟਿਆਲਾ ਦੇ ਅਬਲੋਵਾਲ ਦੇ ਰਹਿਣ ਵਾਲੇ ਨੌਜਵਾਨ ਦੀ ਬਰਨਾਲਾ ਜੇਲ੍ਹ 'ਚ ਬੰਦ ਹੋਣ ਦੌਰਾਨ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਅੱਜ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਦਿਨ-ਬ-ਦਿਨ ਵਧਦੇ ਜਾ ਰਹੇ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦਾ ਪ੍ਰਕੋਪ ਹੋਰ ਵਧਿਆ, 35 ਨਵੇਂ ਕੇਸ ਆਏ ਸਾਹਮਣੇ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਵਿਚ 35 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 226 ਹੋ ਗਈ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ

ਧਨੌਲਾ, 31 ਜੁਲਾਈ (ਚੰਗਾਲ)-ਸੀ.ਪੀ.ਆਈ.ਐਮ. ਧਨੌਲਾ ਬਰਾਂਚ ਨੇ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਵਸ ਨੂੰ ਫ਼ਿਰਕਾਪ੍ਰਸਤ ਵਿਰੋਧੀ ਦਿਵਸ ਵਜੋਂ ਕਾਮਰੇਡ ਪ੍ਰਤਾਪ ਸਿੰਘ ਧਨੌਲਾ ਭਵਨ ਧਨੌਲਾ ਵਿਖੇ ਮਨਾਇਆ ਤੇ ਸ਼ਹੀਦ ਊਧਮ ਸਿੰਘ ਦੀ ਫੋਟੋ 'ਤੇ ਹਾਰ ਪਾ ਕੇ ਨਾਅਰੇ ਲਾ ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਕਰਵਾਇਆ

ਧਰਮਗੜ੍ਹ, 31 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਖੇਤਰਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਾਸਲਾ-ਅਫਜਾਈ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਿੱਖਿਆ ਅਧਿਕਾਰੀ ਸੁਰਿੰਦਰ ਸਿੰਘ ਭਰੂਰ ਨੇ ਬਤੌਰ ...

ਪੂਰੀ ਖ਼ਬਰ »

ਪੱਤਰਕਾਰਾਂ ਤੇ ਪੁਲਿਸ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਮਾਲੇਰਕੋਟਲਾ, 31 ਜੁਲਾਈ (ਪਾਰਸ ਜੈਨ)-ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ਰੰਟ ਲਾਈਨ 'ਤੇ ਰਹਿ ਕੇ ਕੰਮ ਕਰਨ ਵਾਲੇ ਮੀਡੀਆ ਅਤੇ ਪੁਲਿਸ ਕਰਮਚਾਰੀਆਂ ਵਲੋਂ ਨਿਭਾਏ ਗਏ ਸ਼ਲਾਘਾਯੋਗ ਰੋਲ ਨੂੰ ਮੱਦੇਨਜ਼ਰ ਰੱਖਦਿਆਂ ਸਥਾਨਕ ਮਹਾਂਵੀਰ ...

ਪੂਰੀ ਖ਼ਬਰ »

ਐੱਸ.ਕੇ. ਪੋਲਟਰੀ ਫਾਰਮ ਨੂੰ ਸਰਬੋਤਮ ਪੁਰਸਕਾਰ

ਲੌਾਗੋਵਾਲ, 31 ਜੁਲਾਈ (ਵਿਨੋਦ, ਖੰਨਾ)-ਐੱਸ.ਕੇ. ਪੋਲਟਰੀ ਫਾਰਮ ਲੌਾਗੋਵਾਲ ਨੂੰ ਪੋਲਟਰੀ ਫਾਰਮਰਾਂ ਦੀ ਕੌਮਾਂਤਰੀ ਪੱਧਰ ਦੀ ਸੰਸਥਾ ਸ੍ਰੀ ਨਿਵਾਸਾ ਹਾਈਲਾਈਨ ਵਲੋਂ ਉੱਤਰੀ ਭਾਰਤ ਦਾ ਸਰਬੋਤਮ ਪੋਲਟਰੀ ਫਾਰਮ ਪੁਰਸਕਾਰ ਪ੍ਰਾਪਤ ਹੋਇਆ ਹੈ | ਸ੍ਰੀ ਨਿਵਾਸਾ ਹਾਈਲਾਈਨ ...

ਪੂਰੀ ਖ਼ਬਰ »

ਸਰਕਾਰ ਨੇ ਟਰੱਕ ਯੂਨੀਅਨਾਂ ਦੇ ਟੈਂਡਰ ਆਪਣੇ ਚਹੇਤਿਆਂ ਨੂੰ ਦਿੱਤੇ-ਢੀਂਡਸਾ

ਲਹਿਰਾਗਾਗਾ, 31 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੰਜਾਬ ਦੇ ਟਰੱਕ ਅਪਰੇਟਰ ਪਿਛਲੇ ਲੰਮੇ ਸਮੇਂ ਤੋਂ ਜਦੋਂ ਦੀਆਂ ਟਰੱਕ ਯੂਨੀਅਨਾਂ ਪੰਜਾਬ ਸਰਕਾਰ ਵਲੋਂ ਭੰਗ ਕੀਤੀਆਂ ਹਨ, ਆਰਥਿਕ ਮੰਦਵਾੜੇ ਦੀ ਮਾਰ ਝੱਲ ਰਹੇ ਹਨ ਅਤੇ ਟਰੱਕ ਅਪਰੇਟਰ ਬੇਰੁਜ਼ਗਾਰੀ ਦੀ ਮਾਰ ਝੱਲ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ 4 ਅਗਸਤ ਨੂੰ ਪਿੰਡ ਚੀਮਾ ਵਿਖੇ ਵੱਡੀ ਕਨਵੈੱਨਸ਼ਨ-ਦੀਵਾਨਾ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਖੇਤੀ ਸੰਕਟ ਲਈ ਨਵੇਂ ਆਰਡੀਨੈਂਸਾਂ ਿਖ਼ਲਾਫ਼ ਲੋਕ ਮੋਰਚਾ ਪੰਜਾਬ ਵਲੋਂ ਪਿੰਡ ਚੀਮਾ ਵਿਖੇ ਸੂਬਾ ਜਥੇਬੰਦਕ ਕਮੇਟੀ ਦੇ ਸਹਿਯੋਗ ਨਾਲ 4 ਅਗਸਤ ਨੂੰ ਕਨਵੈੱਨਸ਼ਨ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਦੀਵਾਨਾ ਆਗੂ ...

ਪੂਰੀ ਖ਼ਬਰ »

ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਕੀਤਾ ਜਾਵੇਗਾ ਤੇਜ਼-ਅਕਾਲੀ ਆਗੂ

ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਿੰਡਾਂ ਦੇ ਵੱਖ-ਵੱਖ ਜ਼ੋਨ ਬਣਾ ਕੇ ਵੱਖ-ਵੱਖ ਵਰਗਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ | ਇਸ ਸਬੰਧੀ ਸ਼੍ਰੋਮਣੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਿੰਡ ਟੱਲੇਵਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਪਿੰਡ ਟੱਲੇਵਾਲ ਵਿਖੇ ਪੰਚਾਇਤ ਵਲੋਂ ਕਰਵਾਏ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਸ: ਫੂਲਕਾ ਨੇ ਕਿਹਾ ਕਿ ਜਿੱਥੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਦੀ ਨੁਹਾਰ ਬਦਲੀ ਜਾ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵੱਖ-ਵੱਖ ਸੰਸਥਾਵਾਂ ਨੇ ਬੀਬੀਆਂ ਨੂੰ ਕੀਤਾ ਸਨਮਾਨਿਤ

ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ 'ਚ ਮੁਲਾਜ਼ਮ ਬੀਬੀ ਇੰਦਰਜੀਤ ਕੌਰ ਤੇ ਬੀਬੀ ਮਹਿੰਦਰ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਸਿਰੋਪਾਓ ਪਾ ...

ਪੂਰੀ ਖ਼ਬਰ »

ਢਿੱਲੋਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਦੇ ਕੰਮਾਂ ਦਾ ਉਦਘਾਟਨ

ਧਨੌਲਾ, 31 ਜੁਲਾਈ (ਚੰਗਾਲ)-ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਬਾਵਜੂਦ ਪੰਜਾਬ ਦੇ ਲੋਕਾਂ ਦੇ ਵਿਕਾਸ ਕਾਰਜਾਂ ਲਈ ਵੱਡੀ ਪੱਧਰ 'ਤੇ ਗਰਾਂਟਾਂ ਜਾਰੀ ਕਰ ਕੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਜਿਸ ਕਰ ਕੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਧਿਆਨ ਨਾ ਦੇਣ ਕਾਰਨ ਸ਼ਹਿਰ ਬਰਨਾਲਾ ਦੇ ਅਹਿਮ ਪ੍ਰਾਜੈਕਟ ਦੋ ਸਾਲਾਂ ਦੀ ਦੇਰੀ ਨਾਲ ਹੋ ਰਹੇ ਚਾਲੂ-ਸ਼ੋਰੀ

ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਅੱਜ ਕਾਂਗਰਸੀ ਆਗੂਆਂ ਵਲੋਂ ਕੀਤਾ ਗਿਆ ਹੈ ਦਰਸਅਸਲ ਇਹ ...

ਪੂਰੀ ਖ਼ਬਰ »

ਸ਼ਹਿਣਾ ਦਾ ਇਕ ਵਿਅਕਤੀ ਆਇਆ ਕੋਰੋਨਾ ਪਾਜ਼ੀਟਿਵ

ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ 'ਤੇ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਦੇ ਮੁਲਾਜ਼ਮਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ਼ਹਿਣਾ ਵਿਖੇ ਇਕ ਵਿਅਕਤੀ 38 ਸਾਲ ਜੋ ਕਿ ਪਿੰਡ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦੇ 23ਵੇਂ ਸ਼ਰਧਾਂਜਲੀ ਸਮਾਗਮ ਸਬੰਧੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਗੁਰਦੁਵਾਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਸਾਥੀ ਪ੍ਰੇਮ ਕੁਮਾਰ ਨੇ ਪਿਛਲੇ ਸਾਲ ਦਾ ਹਿਸਾਬ-ਕਿਤਾਬ ਪੇਸ਼ ਕਰਦਿਆਂ ਦੱਸਿਆ ਕਿ ਕਿਰਤੀ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ 'ਚੋਂ ਵੱਡਾ ਹਿੱਸਾ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਲਈ ਚੱਲੇ ਇਤਿਹਾਸਕ ਘੋਲ ਦੇ ਲੇਖੇ ਲੱਗ ਗਿਆ ਹੈ | ਹੁਣ ਐਕਸ਼ਨ ਕਮੇਟੀ ਕੋਲ ਬਹੁਤ ਥੋੜੀ ਰਾਖਵੀਂ ਪੂੰਜੀ ਬਚੀ ਹੈ, ਇਸ ਲਈ ਇਸ ਵਾਰ ਫ਼ੰਡ ਮੁਹਿੰਮ ਨੂੰ ਹਰ ਅਦਾਰੇ ਅੰਦਰ ਪੂਰੇ ਜੋਸ਼-ਖਰੋਸ਼ ਨਾਲ ਲਜਾਇਆ ਜਾਵੇ | 1 ਅਗਸਤ ਤੋਂ 11 ਅਗਸਤ ਤੱਕ ਹਰ ਰੋਜ਼ ਦੇ ਬੁੱਧੀਜੀਵੀ, ਲੇਖਕ, ਪੱਤਰਕਾਰ, ਕਵੀ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਹੋਇਆ ਕਰਨਗੇ | 12 ਅਗਸਤ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਸਵੇਰ 11 ਵਜੇ ਤੋਂ 2 ਵਜੇ ਤੱਕ ਲਾਈਵ ਹੋਣਗੇ | ਇਸ ਮੌਕੇ ਵੱਡ ਆਕਾਰੀ ਰੰਗਦਾਰ ਪੋਸਟਰ ਜਾਰੀ ਕੀਤਾ ਗਿਆ | ਇਸ ਸਮੇਂ ਮਨਜੀਤ ਧਨੇਰ, ਮਾ: ਦਰਸ਼ਨ ਸਿੰਘ, ਅਮਰਜੀਤ ਕੁੱਕੂ, ਗੁਰਮੇਲ ਠੁੱਲੀਵਾਲ, ਮਾ: ਪਿਸ਼ੌਰਾ ਸਿੰਘ, ਕੁਲਵੀਰ ਔਲਖ, ਗੁਰਦੇਵ ਮਾਂਗੇਵਾਲ, ਭਾਗ ਸਿੰਘ ਕੁਰੜ, ਬਾਬੂ ਸਿੰਘ ਖੁੱਡੀ ਕਲਾਂ, ਮਹਿਮਾ ਸਿੰਘ, ਖੁਸ਼ਮੰਦਰਪਾਲ, ਮਾ: ਸੋਹਣ ਸਿੰਘ, ਸਿਕੰਦਰ ਸਿੰਘ ਭੂਰੇ, ਬਲਵੀਰ ਸਿੰਘ ਮਹਿਲ ਖ਼ੁਰਦ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ (ਅ) ਵਲੋਂ ਸਿੱਖ ਨੌਜਵਾਨਾਂ 'ਤੇ ਝੂਠੇ ਪਰਚੇ ਦਰਜ ਕਰਨ ਦੀ ਨਿੰਦਾ

ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਸਿੱਖ ਨੌਜਵਾਨਾਂ 'ਤੇ ਯੂ.ਪੀ.ਏ.ਪੀ. ਕਾਲੇ ਕਾਨੂੰਨ ਤਹਿਤ ਦਰਜ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਵਿਰੁੱਧ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX