ਤਾਜਾ ਖ਼ਬਰਾਂ


ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  3 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  7 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  13 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  19 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  59 minutes ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਸੰਪਾਦਕੀ

ਜ਼ਹਿਰੀਲੀ ਸ਼ਰਾਬ ਦਾ ਕਹਿਰ

ਅੰਮ੍ਰਿਤਸਰ ਦੇ ਟਾਂਗਰਾ ਨੇੜਲੇ ਪਿੰਡ ਮੁੱਛਲ ਵਿਚ, ਤਰਨ ਤਾਰਨ ਸ਼ਹਿਰ ਅਤੇ ਜ਼ਿਲ੍ਹੇ ਦੇ ਕੁਝ ਪਿੰਡਾਂ ਵਿਚ ਅਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੇ ਜਿਥੇ ਗਹਿਰਾ ਸਦਮਾ ਪੈਦਾ ਕੀਤਾ ਹੈ, ਉਥੇ ਇਕ ਵਾਰ ਫਿਰ ਪੰਜਾਬ ਭਰ ਵਿਚ ਨਸ਼ਿਆਂ ਦੇ ਹੁੰਦੇ ...

ਪੂਰੀ ਖ਼ਬਰ »

ਕੀ ਨਵੀਂ ਸਿੱਖਿਆ ਨੀਤੀ ਰੱਟਾ ਵਿਵਸਥਾ ਨੂੰ ਬਦਲ ਸਕੇਗੀ ?

ਸੰਸਾਰ ਵਿਚ ਸ਼ਾਇਦ ਹੀ ਕਿਸੇ ਦੇਸ਼ ਦੀ ਸਿੱਖਿਆ ਨੀਤੀ ਦਾ ਆਧਾਰ ਅਜਿਹਾ ਹੋਵੇ, ਜਿਸ ਵਿਚ ਇਹ ਨਾ ਕਿਹਾ ਜਾਂਦਾ ਹੋਵੇ ਕਿ ਵਿਦਿਆਰਥੀਆਂ ਨੂੰ ਸੱਚ, ਸ਼ਾਂਤੀ, ਪ੍ਰੇਮ, ਅਹਿੰਸਾ, ਧਰਮ, ਸਦਾਚਾਰ ਅਤੇ ਸੇਵਾ ਦਾ ਪਾਠ ਪੜ੍ਹਾਇਆ ਜਾਣਾ ਜ਼ਰੂਰੀ ਹੈ। ਅਸੀਂ ਵੀ ਇਸੇ 'ਤੇ ਜ਼ੋਰ ਦਿੰਦੇ ਹਾਂ ਪਰ ਅਮਲੀ ਰੂਪ ਵਿਚ ਇਨ੍ਹਾਂ ਦਾ ਪਾਲਣ ਕਰਨਾ ਕਿੰਨਾ ਔਖਾ ਹੈ, ਇਹ ਵੀ ਜਾਣਦੇ ਹਾਂ। ਨਵੀਂ ਸਿੱਖਿਆ ਨੀਤੀ ਦਾ ਸਿਧਾਂਤਕ ਆਧਾਰ ਵੀ ਇਹੀ ਹੈ। ਆਪਣੀ ਸੋਚ ਨੂੰ ਰਚਨਾਤਮਕ ਬਣਾਉਣ ਦੀ ਗੱਲ ਕਹੀ ਗਈ ਹੈ ਅਤੇ ਭਲੀਭਾਂਤ ਸੋਚ ਵਿਚਾਰ ਕੀਤੇ ਬਿਨਾਂ ਕੁਝ ਵੀ ਕਰਨ, ਮੰਨਣ ਅਤੇ ਫ਼ੈਸਲਾ ਕਰਨ ਦੀ ਕੋਸ਼ਿਸ਼ ਨੂੰ ਨਕਾਰਿਆ ਗਿਆ ਹੈ।
ਨੌਜਵਾਨ ਪੀੜ੍ਹੀ ਦਾ ਭਵਿੱਖ
ਅਨੁਮਾਨ ਹੈ ਕਿ ਅਗਲੇ 10 ਸਾਲਾਂ ਵਿਚ ਭਾਰਤ ਵਿਚ ਨੌਜਵਾਨ ਪੀੜ੍ਹੀ ਦੀ ਆਬਾਦੀ ਵਿਸ਼ਵ ਵਿਚ ਸਭ ਤੋਂ ਵਧੇਰੇ ਹੋਵੇਗੀ। ਨਵੀਂ ਸਿੱਖਿਆ ਨੀਤੀ ਵਿਚ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਕਾਫੀ ਕੁਝ ਕਿਹਾ ਗਿਆ ਹੈ। ਦੇਸ਼ ਦੇ ਵਿਕਾਸ ਵਿਚ ਇਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕੋਈ ਸ਼ੱਕ ਵੀ ਨਹੀਂ ਹੈ। ਇਸ ਨੀਤੀ ਵਿਚ ਅਨੇਕ ਸਥਾਨਾਂ 'ਤੇ ਤਕਸ਼ਿਲਾ ਅਤੇ ਨਾਲੰਦਾ ਵਰਗੀਆਂ ਪ੍ਰਾਚੀਨ ਭਾਰਤ ਦੀਆਂ ਗੌਰਵਸ਼ਾਲੀ ਸਿੱਖਿਆ ਸੰਸਥਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਸਵਾਲ ਇਹ ਹੈ ਕਿ ਕੀ ਅਸੀਂ ਆਪਣੇ ਅਤੀਤ ਤੋਂ ਕਦੀ ਬਾਹਰ ਨਿਕਲਾਂਗੇ ਵੀ ਜਾਂ ਨਹੀਂ? ਇੰਟਰਨੈੱਟ, ਆਧੁਨਿਕ ਸੰਚਾਰ ਸਾਧਨ ਅਤੇ ਟੈਕਨੋਲੋਜੀ ਹੀ ਦੇਸ਼, ਸਮਾਜ ਅਤੇ ਦੁਨੀਆ ਦਾ ਵਰਤਮਾਨ ਹੈ। ਉਸ ਜ਼ਮਾਨੇ ਵਿਚ ਜੋ ਕੁਝ ਸੀ, ਉਹ ਸਾਡੀ ਵਿਰਾਸਤ ਤਾਂ ਹੋ ਸਕਦਾ ਹੈ ਪਰ ਮਾਰਗਦਰਸ਼ਕ ਨਹੀਂ, ਇਸ ਲਈ ਵਰਤਮਾਨ ਦੀ ਗੱਲ ਕਰਨਾ ਹੀ ਬਿਹਤਰ ਹੋਵੇਗਾ।
ਇਹ ਕਲਪਨਾ ਕਿ ਭਾਰਤ ਸਿੱਖਿਆ ਦੇ ਮਾਮਲੇ ਵਿਚ ਵਿਸ਼ਵ ਗੁਰੂ ਬਣ ਜਾਵੇਗਾ ਅਤੇ ਵਿਦੇਸ਼ਾਂ ਤੋਂ ਇੱਥੇ ਵਿਦਿਆਰਥੀ ਪੜ੍ਹਨ ਆਉਣਗੇ ਅਤੇ ਸੰਸਾਰ ਭਰ ਦੇ ਪ੍ਰਸਿੱਧ ਸਿੱਖਿਆ ਅਦਾਰੇ ਇੱਥੇ ਆਪਣੀਆਂ ਸ਼ਾਖਾਵਾਂ ਖੋਲ੍ਹਣਗੇ, ਇਹ ਗੱਲਾਂ ਹਕੀਕਤ ਤੋਂ ਦੂਰ ਹਨ ਅਤੇ ਜੇਕਰ ਅਜਿਹਾ ਹੋ ਵੀ ਗਿਆ ਤਾਂ ਇਨ੍ਹਾਂ ਵਿਚ ਪੜ੍ਹਨ ਵਾਲੇ ਸਿਰਫ ਉਹ ਹੋਣਗੇ ਜੋ ਸਾਧਨ ਸੰਪੰਨ, ਅਮੀਰ ਅਤੇ ਖੁਸ਼ਹਾਲ ਹੋਣਗੇ ਅਤੇ ਜਿਨ੍ਹਾਂ ਲਈ ਅੱਜ ਵੀ ਕਿਤੇ ਵੀ ਜਾ ਕੇ ਪੜ੍ਹਨਾ ਬਹੁਤ ਸੌਖਾ ਹੈ। ਭਾਰਤੀ ਸਿੱਖਿਆ ਸੰਸਥਾਵਾਂ ਆਪਣੀ ਲੋੜ ਅਨੁਸਾਰ ਸਾਡੇ ਹੀ ਵਿਦਵਾਨਾਂ ਵਲੋਂ ਸਥਾਪਤ ਕਰਨੀਆਂ ਹੋਣਗੀਆਂ ਤਾਂ ਹੀ ਅਸੀਂ ਅਜਿਹੇ ਵਿਦਿਆਰਥੀਆਂ ਨੂੰ ਤਿਆਰ ਕਰ ਸਕਦੇ ਹਾਂ ਜੋ ਦੇਸ਼ ਨੂੰ ਵਿਕਾਸ ਦੀ ਉੱਪਰਲੀ ਸਿਖਰ ਤੱਕ ਲਿਜਾ ਸਕਦੇ ਹਨ।
ਵਿਦੇਸ਼ਾਂ ਤੋਂ ਟੈਕਨੋਲੋਜੀ ਤਾਂ ਲੈ ਸਕਦੇ ਹਾਂ ਪਰ ਉਨ੍ਹਾਂ ਦੁਆਰਾ ਕੰਮ ਸਾਨੂੰ ਹੀ ਕਰਨਾ ਪਵੇਗਾ। ਇਸ ਲਈ ਦੇਸ਼ ਦੇ ਲੋਕਾਂ ਨੂੰ ਹੀ ਤਿਆਰ ਕਰਨਾ ਪਵੇਗਾ?
60 ਸਫ਼ਿਆਂ ਦੀ ਇਸ ਸਿੱਖਿਆ ਨੀਤੀ ਵਿਚ ਪ੍ਰੀਖਿਆ ਪ੍ਰਣਾਲੀ ਵਿਚ ਚੰਗਾ ਬਦਲਾਅ ਸਵਾਗਤਯੋਗ ਹੈ ਪਰ ਇਹ ਸਮਝ ਤੋਂ ਪਰ੍ਹੇ ਹੈ ਕਿ ਜਦੋਂ ਦੁਨੀਆ ਭਰ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਹਟਾਇਆ ਜਾ ਰਿਹਾ ਹੈ ਤਾਂ ਅਸੀਂ ਹੀ ਕਿਉਂ ਉਨ੍ਹਾਂ ਨੂੰ ਚਿੰਬੜੇ ਹੋਏ ਹਾਂ? ਪੂਰਾ ਸਾਲ ਵਿਦਿਆਰਥੀ ਨੇ ਜੋ ਪੜ੍ਹਿਆ ਅਤੇ ਉਸ ਦੇ ਆਧਾਰ 'ਤੇ ਉਸ ਦਾ ਜੋ ਮੁਲਾਂਕਣ ਹੋਇਆ ਉਹੀ ਉਸ ਦੇ ਅਗਲੀ ਜਮਾਤ ਵਿਚ ਜਾਣ ਦਾ ਆਧਾਰ ਹੋਣਾ ਚਾਹੀਦਾ ਹੈ। ਇਹ ਇਕ ਚੰਗਾ ਕਦਮ ਹੈ ਕਿ ਜੇਕਰ ਕੋਈ ਵਿਦਿਆਰਥੀ ਕਿਸੇ ਕਾਰਨ ਅੱਧ ਵਿਚਾਲੇ ਹੀ ਆਪਣੀ ਪੜ੍ਹਾਈ ਛੱਡ ਦਿੰਦਾ ਹੈ ਤਾਂ ਉਹ ਨਾ ਸਿਰਫ ਦੁਬਾਰਾ ਉਸ ਤੋਂ ਅੱਗੇ ਦੀ ਪੜ੍ਹਾਈ ਜਾਰੀ ਰੱਖ ਸਕੇਗਾ ਸਗੋਂ ਉਸ ਨੇ ਜਿੰਨੇ ਸਾਲਾਂ ਦੀ ਪੜ੍ਹਾਈ ਕੀਤੀ ਹੈ ਉਸ ਦੇ ਪ੍ਰਮਾਣ ਪੱਤਰ ਵੀ ਮਿਲਣਗੇ।
ਸਿੱਖਿਆ ਅਤੇ ਰੁਜ਼ਗਾਰ
ਚੰਗੀ ਸਿੱਖਿਆ ਉਹੀ ਹੁੰਦੀ ਹੈ ਜੋ ਨੌਕਰੀ ਜਾਂ ਕਾਰੋਬਾਰ ਦੇ ਕਾਬਲ ਬਣਾ ਸਕੇ। ਨਵੀਂ ਨੀਤੀ ਵਿਚ ਸਕੂਲੀ ਪੜ੍ਹਾਈ ਦੌਰਾਨ ਹੀ ਕੋਈ ਹੁਨਰ ਸਿੱਖਣ ਅਤੇ ਉਸ ਲਈ ਸਿਖਲਾਈ ਦੇਣ ਦੀ ਗੱਲ ਆਖੀ ਗਈ ਹੈ ਪਰ ਕੀ ਸਕੂਲ ਦੇ ਬੱਚਿਆਂ ਨੂੰ ਕੋਈ ਉਦਯੋਗ ਜਾਂ ਕਾਰਖਾਨਾ ਆਪਣੇ ਕਿਸੇ ਫਾਇਦੇ ਤੋਂ ਬਿਨਾਂ ਇਹ ਮੌਕਾ ਦੇਵੇਗਾ? ਇਸ ਵਿਚ ਸ਼ੱਕ ਹੈ।
ਇਸ ਦੇ ਨਾਲ ਹੀ ਪਹਿਲਾਂ ਇਹ ਸਰਵੇਖਣ ਕਰਵਾਉਣਾ ਚਾਹੀਦਾ ਹੈ ਕਿ ਸਕੂਲ ਵਿਚ ਪੜ੍ਹਨ ਵਾਲੇ ਸਿੱਖਣਾ ਕੀ ਚਾਹੁੰਦੇ ਹਨ ਅਤੇ ਪੜ੍ਹਾਈ ਤੋਂ ਬਾਅਦ ਕੀ ਕਰਨਾ ਚਾਹੁੰਦੇ ਹਨ ਅਤੇ ਇਹ ਵੀ ਕਿ ਕੀ ਉਹ ਜੋ ਪੜ੍ਹ ਰਹੇ ਹਨ ਉਹ ਉਨ੍ਹਾਂ ਦੇ ਕਿਸੇ ਕੰਮ ਦਾ ਵੀ ਹੈ ਜਾਂ ਨਹੀਂ। ਧਿਆਨ ਰਹੇ ਕਿ ਸਾਡੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀਆਂ ਲੋੜਾਂ ਬਿਲਕੁਲ ਵੱਖ-ਵੱਖ ਹਨ, ਇਸ ਲਈ ਸਭ ਲਈ ਇਕੋ ਜਿਹੀ ਪੜ੍ਹਾਈ ਕਾਰਗਰ ਨਹੀਂ ਹੋ ਸਕਦੀ।
ਇਹ ਸਹੀ ਹੈ ਕਿ ਹੁਣ ਪ੍ਰੀਖਿਆਵਾਂ ਵਿਚ ਪ੍ਰਾਪਤ ਅੰਕਾਂ ਨਾਲੋਂ ਜ਼ਿਆਦਾ ਮਹੱਤਵ ਇਸ ਗੱਲ ਦਾ ਹੋਵੇਗਾ ਕਿ ਵਿਦਿਆਰਥੀ ਵਿਚ ਕੁਝ ਨਵਾਂ ਕਰਨ, ਆਧੁਨਿਕ ਸੋਚ ਰੱਖਣ ਅਤੇ ਕਿਸੇ ਵੀ ਕੰਮ ਨੂੰ ਕਰਨ ਤੋਂ ਪਹਿਲਾਂ ਆਲੋਚਨਾਤਮਕ ਟਿੱਪਣੀ ਕਰਨ ਦੀ ਕਾਬਲੀਅਤ ਹੈ ਜਾਂ ਨਹੀਂ। ਇਹ ਵੀ ਵੇਖਿਆ ਜਾਵੇਗਾ ਕਿ ਉਸ ਨੇ ਸਿਰਫ ਰੱਟਾ ਮਾਰ ਕੇ ਤਾਂ ਅੰਕ ਪ੍ਰਾਪਤ ਨਹੀਂ ਕੀਤੇ? ਇਹ ਅੱਜ ਜੋ ਸੌ ਵਿਚੋਂ ਸੌ ਅੰਕ ਹੋਣ ਨੂੰ ਉੱਚ ਸਿੱਖਿਆ ਲਈ ਜ਼ਰੂਰੀ ਸਮਝਿਆ ਜਾਂਦਾ ਹੈ, ਉਸ 'ਤੇ ਜ਼ਿਆਦਾ ਧਿਆਨ ਨਾ ਦੇ ਕੇ ਉਸ ਦੀ ਬਹੁਮੁਖੀ ਪ੍ਰਤਿਭਾ ਨੂੰ ਜਾਂਚਣ ਪਰਖਣ ਦੀ ਵਿਵਸਥਾ ਕਰਨ ਦੀ ਜ਼ਰੂਰਤ ਹੈ।
ਸਿਲੇਬਸ ਅਤੇ ਅਧਿਆਪਕ
ਨਵੀਂ ਸਿੱਖਿਆ ਨੀਤੀ ਅਨੁਸਾਰ, ਹੁਣ ਤੱਕ ਜੋ ਕਿਤਾਬਾਂ ਪੜ੍ਹਾਈਆਂ ਜਾਂਦੀਆਂ ਹਨ, ਉਨ੍ਹਾਂ ਦੀ ਜਗ੍ਹਾ ਨਵੇਂ ਸਿਲੇਬਸ, ਪੁਸਤਕਾਂ ਤਿਆਰ ਹੋਣਗੀਆਂ ਅਤੇ ਉਨ੍ਹਾਂ ਨੂੰ ਪੜ੍ਹਾਉਣ ਦੇ ਤਰੀਕੇ ਈਜਾਦ ਕੀਤੇ ਜਾਣਗੇ। ਇਹ ਜ਼ਿਕਰ ਕਿਤੇ ਨਹੀਂ ਹੈ ਕਿ ਇਹ ਸਭ ਕਦੋਂ ਤੱਕ ਹੋਵੇਗਾ ਜਦੋਂ ਕਿ ਅਗਲੇ ਅਕਾਦਮਿਕ ਸਾਲ ਤੋਂ ਨਵੀਂ ਸਿੱਖਿਆ ਨੀਤੀ ਤਹਿਤ ਪੜ੍ਹਾਈ ਸ਼ੁਰੂ ਹੋ ਜਾਣ ਦੀ ਗੱਲ ਕਹੀ ਗਈ ਹੈ।
ਇਸ ਨੀਤੀ ਵਿਚ ਇਸ ਗੱਲ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਕਿ ਹੁਣ ਆਨਲਾਈਨ ਪੜ੍ਹਾਈ ਅਤੇ ਇੰਟਰਨੈੱਟ ਦਾ ਵੀ ਯੁੱਗ ਹੈ। ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਜਦੋਂ ਤੱਕ ਸਮੱਗਰੀ ਤਿਆਰ ਹੋਵੇ ਅਤੇ ਉਹ ਆਏ, ਉਸ ਤੋਂ ਪਹਿਲਾਂ ਹੀ ਪੁਰਾਣੀ ਹੋ ਜਾਵੇ। ਜਦੋਂ ਇਹ ਨੀਤੀ ਬਣਾਈ ਗਈ ਸੀ, ਉਸ ਸਮੇਂ ਵਰਤਮਾਨ ਮਹਾਂਮਾਰੀ ਨਹੀਂ ਸੀ, ਜਿਸ ਨੇ ਹੁਣ ਬਹੁਤ ਕੁਝ ਬਦਲ ਅਤੇ ਦਿਖਾ ਅਤੇ ਸਿਖਾ ਵੀ ਦਿੱਤਾ ਹੈ।
ਰਾਸ਼ਟਰੀ ਸਿੱਖਿਆ ਕਮਿਸ਼ਨ
ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਹੁਣ ਭਾਰਤੀ ਸਿੱਖਿਆ ਦੀ ਕਮਾਨ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ ਜੋ ਸਿੱਖਿਆ ਨਾਲ ਜੁੜੇ ਹਨ ਅਤੇ ਸਿੱਖਿਆ ਕਮਿਸ਼ਨ ਬਣਨ ਨਾਲ ਇਹ ਵੀ ਉਮੀਦ ਪੈਦਾ ਹੋਈ ਹੈ ਕਿ ਉਹ ਦਿਨ ਵੀ ਆ ਜਾਵੇਗਾ ਜਦੋਂ ਕਿਸੇ ਆਈ.ਏ.ਐਸ. ਦੀ ਜਗ੍ਹਾ ਕੋਈ ਸਿੱਖਿਆ ਮਾਹਰ ਸਾਰੇ ਤਰ੍ਹਾਂ ਦੇ ਫ਼ੈਸਲੇ ਲੈ ਸਕੇਗਾ।
ਇਹ ਇਕ ਸਚਾਈ ਹੈ ਕਿ ਹੁਣ ਤੱਕ ਭਾਵੇਂ ਸਿੱਖਿਆ ਮੰਤਰੀ ਹੋਵੇ ਜਾਂ ਸਿੱਖਿਆ ਸਕੱਤਰ, ਉਨ੍ਹਾਂ ਦਾ ਤਾਅਲੁੱਕ ਰਾਜਨੀਤੀ ਤੋਂ ਲੈ ਕੇ ਅਫਸਰਸ਼ਾਹੀ ਤੱਕ ਭਾਵੇਂ ਕਿੰਨਾ ਵੀ ਵਧੀਆ ਹੋਵੇ ਪਰ ਸਿੱਖਿਆ, ਪੜ੍ਹਾਈ ਲਿਖਾਈ ਅਤੇ ਇਸ ਦੇ ਤੌਰ-ਤਰੀਕਿਆਂ ਨਾਲ ਕਦੇ ਵੀ ਉਨ੍ਹਾਂ ਦਾ ਸਬੰਧ ਨਹੀਂ ਹੁੰਦਾ ਅਤੇ ਨਾ ਉਹ ਇਹ ਜਾਣਨ ਦੀ ਕੋਸ਼ਿਸ਼ ਕਰਦੇ ਹਨ ਕਿ ਸਾਡੇ ਦੇਸ਼ ਵਿਚ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿਣ ਵਾਲਿਆਂ ਨੂੰ ਕਿਹੋ ਜਿਹੀ ਸਿੱਖਿਆ ਚਾਹੀਦੀ ਹੈ।
ਅਧਿਆਪਕਾਂ ਦੀਆਂ ਤਨਖ਼ਾਹਾਂ, ਰਿਹਾਇਸ਼ੀ ਸਹੂਲਤਾਂ ਅਤੇ ਸਮਾਜ ਵਿਚ ਉਨ੍ਹਾਂ ਦੇ ਸਤਿਕਾਰ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਖਿਆ ਦੇ ਨਾਂਅ 'ਤੇ ਇਸ ਸਮੇਂ ਜੋ ਹਰ ਕੋਈ ਇਸ ਵਿਚ ਹੋਣ ਵਾਲੇ ਮੁਨਾਫ਼ੇ ਨੂੰ ਵੇਖ ਕੇ ਆਪਣੀ ਦੁਕਾਨ ਚਲਾਉਣ ਲੱਗ ਜਾਂਦਾ ਹੈ, ਉਸ 'ਤੇ ਵੀ ਰੋਕ ਲੱਗ ਜਾਵੇਗੀ ਕਿਉਂਕਿ ਹੁਣ ਜੋ ਨਿਯਮ ਬਣਾਏ ਜਾ ਰਹੇ ਹਨ, ਉਨ੍ਹਾਂ ਵਿਚ ਇਨ੍ਹਾਂ ਨੂੰ ਖੋਲ੍ਹਣਾ ਘਾਟੇ ਦਾ ਸੌਦਾ ਹੋਵੇਗਾ।
ਉਮੀਦ ਹੈ ਕਿ ਨਵੀਂ ਸਿੱਖਿਆ ਨੀਤੀ ਅਤੇ ਸਿੱਖਿਆ ਮੰਤਰਾਲਾ ਭਾਰਤੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਿਚ ਸਹਾਈ ਹੋਵੇਗਾ।

pooranchandsarin@gmail.com

 

ਖ਼ਬਰ ਸ਼ੇਅਰ ਕਰੋ

 

ਈਦ-ਉਲ-ਅਜ਼ਹਾ ਦੇ ਪਵਿੱਤਰ ਦਿਹਾੜੇ ਦਾ ਮਹੱਤਵ

ਅੱਜ ਲਈ ਵਿਸ਼ੇਸ਼ ਵਿਸ਼ਵ ਅੰਦਰ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਕੁਝ ਤਿਉਹਾਰ ਕਿਸੇ ਮਹਾਨ ਵਿਅਕਤੀ ਦੇ ਜਨਮ ਜਾਂ ਮਰਨ ਨਾਲ ਸਬੰਧਿਤ ਹੁੰਦੇ ਹਨ ਅਤੇ ਕੁਝ ਤਿਉਹਾਰ ਰੁੱਤਾਂ ਦੀ ਤਬਦੀਲੀ ਨਾਲ ਸਬੰਧ ਰੱਖਦੇ ਹਨ। ਕੁਝ ਇਤਿਹਾਸਕ ਘਟਨਾਵਾਂ ਨਾਲ ਜੁੜੇ ਹੋਏ ਹੁੰਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX