ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  49 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 1 hour ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 4 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 4 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 5 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 6 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 6 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਕਪੂਰਥਲਾ / ਫਗਵਾੜਾ

ਜ਼ਹਿਰੀਲੀ ਸ਼ਰਾਬ ਦੇ ਕਾਰਨ ਹੋਈਆਂ ਮੌਤਾਂ ਦੇ ਰੋਸ ਵਜੋਂ ਭਾਜਪਾ ਆਗੂਆਂ ਨੇ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)-ਭਾਰਤੀ ਜਨਤਾ ਪਾਰਟੀ ਮੰਡਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਓਮ ਪ੍ਰਕਾਸ਼ ਡੋਗਰਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਿਖ਼ਲਾਫ਼ ਸਥਾਨਕ ਪੁੱਡਾ ...

ਪੂਰੀ ਖ਼ਬਰ »

4 ਅਣਪਛਾਤਿਆਂ ਨੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਸਿਧਵਾਂ ਦੋਨਾਂ, 17 ਅਗਸਤ (ਅਵਿਨਾਸ਼ ਸ਼ਰਮਾ)-ਅੱਜ ਚਿੱਟੇ ਦਿਨ ਚਾਰ ਅਣਪਛਾਤੇ ਨੌਜਵਾਨਾਂ ਵਲੋਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਚ ਕਪੂਰਥਲਾ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ

ਭੁਲੱਥ, 17 ਅਗਸਤ (ਮੁਲਤਾਨੀ, ਰਤਨ)-ਕਸਬਾ ਭੁਲੱਥ ਦੇ ਮੁਹੱਲਾ ਕਮਰਾਏ ਵਿਖੇ ਇਕ ਵਿਅਕਤੀ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਪੁੱਤਰ ਜਗੀਰ ਸਿੰਘ ਨੇ ਮੁਹੱਲੇ ਵਿਚੋਂ ਹੀ ਵਿਕਦੀ ਨਾਜਾਇਜ਼ ਸ਼ਰਾਬ ਪੀ ਲਈ, ਜਿਸ ਕਾਰਨ ...

ਪੂਰੀ ਖ਼ਬਰ »

ਮਸ਼ੀਨ ਰਾਹੀਂ ਅੰਗੂਠਾ ਲਗਾ ਕੇ ਕਣਕ ਵੰਡਣ ਨਾਲ ਕੋਰੋਨਾ ਫੈਲਣ ਦਾ ਡਰ

ਭੰਡਾਲ ਬੇਟ, 17 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਇਕ ਪਾਸੇ ਸਰਕਾਰ 'ਕੋਰੋਨਾ' ਜਿਹੀ ਮਹਾਂਮਾਰੀ ਤੋਂ ਬਚਣ ਲੋਕਾਂ ਨੂੰ ਵੱਖ ਵੱਖ ਹਦਾਇਤਾਂ ਜਾਰੀ ਕਰ ਰਹੀ ਹੈ ਪ੍ਰੰਤੂ ਦੂਸਰੇ ਪਾਸੇ ਗਰੀਬ ਪਰਿਵਾਰਾਂ ਨੂੰ ਵੰਡੀ ਜਾ ਰਹੀ ਸਸਤੀ ਕਣਕ ਦੀ ਵੰਡ ਲਈ ਬਾਇਉਮੈਟਿ੍ਕ ਮਸ਼ੀਨ 'ਤੇ ...

ਪੂਰੀ ਖ਼ਬਰ »

ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 5 ਦੋਸ਼ੀ ਗਿ੍ਫ਼ਤਾਰ

ਫਗਵਾੜਾ, 17 ਅਗਸਤ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਬਾਈਲ ਫ਼ੋਨ ਅਤੇ ਨਕਦੀ ਬਰਾਮਦ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਨਡਾਲਾ ਕੈਪੀਟਲ ਬੈਂਕ ਦਾ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਆਇਆ

ਨਡਾਲਾ, 17 ਅਗਸਤ (ਮਾਨ)-ਕਸਬਾ ਨਡਾਲਾ ਦੇ ਢਿਲਵਾਂ ਰੋਡ ਸਥਿਤ ਕੈਪੀਟਲ ਬੈਂਕ ਦੇ ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਦੇ ਬਾਅਦ ਬੈਂਕ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਬੈਂਕ ਦੇ ਸਾਰੇ 3 ਮੁਲਾਜ਼ਮਾਂ ਦੇ ਅੱਜ ਸਰਕਾਰੀ ਹਸਪਤਾਲ ਭੁਲੱਥ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬੇਗੋਵਾਲ, 18 ਅਗਸਤ (ਸੁਖਜਿੰਦਰ ਸਿੰਘ)-ਡੀ.ਐਸ.ਪੀ. ਭੁਲੱਥ ਜਤਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਪ੍ਰੀਤਇੰਦਰ ਸਿੰਘ ਦੀ ਅਗਵਾਈ 'ਚ ਬੇਗੋਵਾਲ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਰੈਸਟੋਰੈਂਟ, ਹੋਟਲ ਤੇ ਸ਼ਰਾਬ ਦੇ ਠੇਕੇ 8:30 ਤੇ ਦੁਕਾਨਾਂ 8 ਵਜੇ ਤੱਕ ਹੀ ਖੁੱਲ੍ਹਣਗੀਆਂ

ਕਪੂਰਥਲਾ, 17 ਅਗਸਤ (ਸਡਾਨਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਵਲੋਂ ਕੋਰੋਨਾ ਦੇ ਤੇਜੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ | ਇਹ ਹਦਾਇਤਾਂ ਜ਼ਿਲੇ੍ਹ ਦੀਆਂ ਨਗਰ ਨਿਗਮਾਂ, ਨਗਰ ਕੌਾਸਲਾਂ ...

ਪੂਰੀ ਖ਼ਬਰ »

ਆਰ. ਸੀ. ਐਫ. ਨੇ 36 ਵਰਿ੍ਹਆਂ ਦੌਰਾਨ 37 ਹਜ਼ਾਰ ਰੇਲ ਡੱਬੇ ਤਿਆਰ ਕਰਕੇ ਭਾਰਤੀ ਰੇਲਵੇ ਦੇ ਸਪੁਰਦ ਕੀਤੇ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ 36 ਵਰਿ੍ਹਆਂ ਦੌਰਾਨ 37 ਹਜ਼ਾਰ ਰੇਲ ਡੱਬੇ ਤਿਆਰ ਕਰਕੇ ਭਾਰਤੀ ਰੇਲਵੇ ਦੇ ਸਪੁਰਦ ਕੀਤੇ ਹਨ | ਇਹ ਜਾਣਕਾਰੀ ਰਵਿੰਦਰ ਗੁਪਤਾ ਜਨਰਲ ਮੈਨੇਜਰ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਰੇਲ ਕੋਚ ਫ਼ੈਕਟਰੀ ਦੇ ...

ਪੂਰੀ ਖ਼ਬਰ »

ਭਾਈ ਲਾਲੂ ਦੀ ਯਾਦ 'ਚ ਡੱਲਾ ਦਾ ਸਾਲਾਨਾ 2 ਰੋਜ਼ਾ ਜੋੜ ਮੇਲਾ ਹੁਣ 15 ਅਕਤੂਬਰ ਨੂੰ ਹੋਵੇਗਾ ਸ਼ੁਰੂ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਬ੍ਰਹਮ ਗਿਆਨੀ ਭਾਈ ਲਾਲੂ ਦੀ ...

ਪੂਰੀ ਖ਼ਬਰ »

ਵਾਲਮੀਕਿਨ ਧਰਮ ਪ੍ਰਚਾਰਕਾਂ ਵਲੋਂ ਭਗਵਾਨ ਵਾਲਮੀਕਿ ਮੰਦਰਾਂ 'ਚ ਕਥਾ ਕੀਰਤਨ ਕਰਨ ਦੀ ਆਗਿਆ ਦੇਣ ਦੀ ਮੰਗ

ਹੁਸੈਨਪੁਰ, 17 ਅਗਸਤ (ਸੋਢੀ)-ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਘਿਰੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੇ ਨਾਲ-ਨਾਲ ਸੰਗੀਤਕ ਗਰੁੱਪ ਦੇ ਨੁਮਾਇੰਦੇ ਵੀ ਰੋਜ਼ੀ ਰੋਟੀ ਤੋਂ ਮੁਥਾਜ ਹੋਏ ਹਨ, ਜਿਨ੍ਹਾਂ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਵਾਲਮੀਕਿਨ ...

ਪੂਰੀ ਖ਼ਬਰ »

ਚੋਣਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਫੱਤੂਢੀਂਗਾ, 17 ਅਗਸਤ (ਬਲਜੀਤ ਸਿੰਘ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਿੱਥੇ ਬੀਤੇ ਦਿਨੀਂ ਡਾ: ਉਪਿੰਦਰਜੀਤ ਕੌਰ ਨੇ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ, ਉੱਥੇ ਨਾਲ ਹੀ ਪਿਛਲੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਕੱਚੇ ਛੱਪੜਾਂ ਨੂੰ ਪੱਕੇ ਕਰਕੇ ਗੰਦੇ ਪਾਣੀ ਨੂੰ ਖੇਤੀ ਯੋਗ ਬਣਾਇਆ ਜਾ ਰਿਹੈ-ਬੀ. ਡੀ. ਪੀ. ਓ

ਹੁਸੈਨਪੁਰ, 17 ਅਗਸਤ (ਸੋਢੀ)-ਦਿਨ ਬੇ ਦਿਨ ਜ਼ਮੀਨ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਭਾਣੋ ਲੰਗਾ ਵਿਖੇ ਨਰੇਗਾ ਸਕੀਮ ਅਤੇ ਪੰਚਾਇਤੀ ਫੰਡ ਨਾਲ ਕੱਚੇ ਛੱਪੜਾਂ ਨੂੰ ਪੱਕਾ ਕਰਕੇ ਗੰਦੇ ਪਾਣੀ ਨੂੰ ...

ਪੂਰੀ ਖ਼ਬਰ »

ਗੁਰੂ ਕਾ ਬਾਗ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਬੂਲਪੁਰ ਵਿਖੇ ਤਿਆਰ ਕੀਤੇ ਬਾਬਾ ਬੀਰ ਸਿੰਘ ਗਰੀਨ ਪਾਰਕ ਦਾ ਵਿਧਾਇਕ ਚੀਮਾ ਵਲੋਂ ਉਦਘਾਟਨ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਾਮ ਪੰਚਾਇਤ ਬੂਲਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਬਾਬਾ ਬੀਰ ਸਿੰਘ ਗਰੀਨ ਪਾਰਕ ਦਾ ਉਦਘਾਟਨ ਹਲਕਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਲੈਰੀਕਲ ਕਾਮਿਆਂ ਨੇ ਕਲਮ ਛੋੜ ਹੜਤਾਲ ਦੌਰਾਨ ਕੀਤਾ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 17 ਅਗਸਤ (ਸਡਾਨਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੌਰਾਨ ਅੱਜ 12ਵੇਂ ਦਿਨ ਵੀ ਦਫ਼ਤਰੀ ਕੰਮਕਾਜ ਬੰਦ ਰੱਖਿਆ ਗਿਆ ਅਤੇ ਸਮੂਹ ਕਰਮਚਾਰੀ ਰੋਸ ਮਾਰਚ ਕੱਢਣ ਲਈ ਪੁਰਾਣੀਆਂ ਕਚਹਿਰੀਆਂ ਵਿਖੇ ਇਕੱਠੇ ਹੋਏ, ਜਿੱਥੇ ਪੁਲਿਸ ...

ਪੂਰੀ ਖ਼ਬਰ »

ਭੰਡਾਲ ਬੇਟ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਨਾਲ ਲੋਕਾਂ ਲਿਆ ਸੁੱਖ ਦਾ ਸਾਹ

ਭੰਡਾਲ ਬੇਟ, 17 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਬੀਤੇ ਦਿਨੀ ਬਲਾਕ ਢਿਲਵਾਂ ਦੇ ਕਸਬਾ ਭੰਡਾਲ ਬੇਟ ਵਿਖੇ ਇੱਕੋ ਪਰਿਵਾਰ ਦੇ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ | ਜਿਸ 'ਤੇ ਸਿਹਤ ਵਿਭਾਗ ਨੇ ਭੰਡਾਲ ਬੇਟ ਦੇ ...

ਪੂਰੀ ਖ਼ਬਰ »

ਬਸਪਾ ਆਗੂਆਂ ਤੇ ਨਿਰਦੋਸ਼ ਨਾਗਰਿਕਾਂ ਿਖ਼ਲਾਫ਼ ਦਰਜ ਝੂਠਾ ਪੁਲਿਸ ਕੇਸ ਰੱਦ ਕੀਤਾ ਜਾਵੇ-ਰਛਪਾਲ ਰਾਜੂ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਨਜ਼ਦੀਕੀ ਪਿੰਡ ਵਾਹਦ ਵਿਖੇ ਮਕਬੂਜ਼ਾ ਆਦੀ ਵਾਸੀ ਜ਼ਮੀਨ ਉੱਪਰ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਵਿਚ ਫਗਵਾੜਾ ਪੁਲਿਸ ਉੱਪਰ ਪਿੰਡ ਵਾਸੀਆਂ ਅਤੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ ਮੌਕੇ ਨਜ਼ਰ ਅੰਦਾਜ਼ ਕਰਨ 'ਤੇ ਸੀਨੀਅਰ ਕਾਂਗਰਸੀ ਆਗੂ ਮਾਨ ਵਲੋਂ ਬੇਕਾਬੂ ਅਫ਼ਸਰਸ਼ਾਹੀ ਨੂੰ ਨੱਥ ਪਾਉਣ ਦੀ ਅਪੀਲ

ਫਗਵਾੜਾ, 17 ਅਗਸਤ (ਵਾਲੀਆ)- ਫਗਵਾੜਾ ਵਿਖੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਸਮਾਗਮ ਮੌਕੇ ਨਜ਼ਰ ਅੰਦਾਜ਼ ਕਰਨ 'ਤੇ ਸਾਬਕਾ ਮੰਤਰੀ ਅਤੇ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਸ੍ਰ.ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ...

ਪੂਰੀ ਖ਼ਬਰ »

ਚੌਥੀ ਕਲਾਸ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਡਾਕਟਰ 'ਤੇ ਪਰਚਾ ਦਰਜ

ਨਡਾਲਾ, 17 ਅਗਸਤ (ਮਨਜਿੰਦਰ ਸਿੰਘ ਮਾਨ)-ਪਿਛਲੇ ਸਮਿਆਂ ਤੋਂ ਲੋਕ ਡਾਕਟਰ ਨੂੰ ਰੱਬ ਦਾ ਦਰਜਾ ਦਿੰਦੇ ਆ ਰਹੇ ਹਨ, ਪਰੰਤੂ ਅਜੋਕੇ ਸਮੇਂ ਕੁਝ ਮਾੜੀ ਨੀਅਤ ਵਾਲਿਆਂ ਨੇ ਇਸ ਪਵਿੱਤਰ ਕਿੱਤੇ ਨੂੰ ਬਦਨਾਮ ਕਰ ਦਿੱਤਾ ਹੈ | ਅਜਿਹੇ ਹੀ ਇਕ ਅਖੌਤੀ ਡਾਕਟਰ 'ਤੇ ਨਡਾਲਾ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਚੱਕੋਕੀ 'ਚ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 17 ਅਗਸਤ (ਮਾਨ)-ਪਿੰਡ ਚੱਕੋਕੀ ਵਿਚ ਸਾਵਣ ਮਹੀਨੇ ਦੀ ਵਿਦਾਇਗੀ ਦੀ ਖ਼ੁਸ਼ੀ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਇਕੱਠੀਆਂ ਹੋਈਆਂ ਛੋਟੀਆਂ ਵੱਡੀਆਂ ਲੜਕੀਆਂ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਅਧਿਆਪਕ ਦਲ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਡਟ ਕੇ ਵਿਰੋਧ ਕਰੇਗਾ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 17 ਅਗਸਤ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਇਕ ਅਹਿਮ ਮੀਟਿੰਗ ਜੂਮ ਐਪ ਜ਼ਰੀਏ ਦਲ ਦੇ ਉਪ ਸਕੱਤਰ ਜਨਰਲ ਸੁਖਦਿਆਲ ਸਿੰਘ ਝੰਡ, ਪਿ੍ੰਸੀਪਲ ਰਕੇਸ਼ ਭਾਸਕਰ, ਰਵਿੰਦਰ ਗਿੱਲ ਮੋਹਾਲੀ, ਗੁਰਜੀਤ ਸਿੰਘ ਲਾਲਿਆਂ ਵਾਲੀ, ਅਜੀਤ ਸਿੰਘ ਝੰਡੂਕੇ, ਮੁਕੇਸ਼ ਕੁਮਾਰ ਰੋਪੜ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਦੇ 27 ਮਾਮਲੇ ਆਏ ਸਾਹਮਣੇ-667 ਸੈਂਪਲ ਜਾਂਚ ਲਈ ਭੇਜੇ

ਕਪੂਰਥਲਾ, 17 ਅਗਸਤ (ਸਡਾਨਾ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ ਕੁੱਲ 27 ਮਾਮਲੇ ਸਾਹਮਣੇ ਆਏ ਹਨ, ਜਦਕਿ ਇਨ੍ਹਾਂ ਪਾਜ਼ੀਟਿਵ ਮਾਮਲਿਆਂ ਵਿਚ ਦੋ ਪੁਲਿਸ ਕਰਮਚਾਰੀ, ਜੋ ਕਿ ਥਾਣਾ ਸਿਟੀ ਨਾਲ ਸਬੰਧਿਤ ਹਨ ਤੇ ਇਕ ਕਪੂਰਥਲਾ ਦੇ ਮੁੱਖ ਡਾਕਘਰ ਦੀ ਮਹਿਲਾ ਕਰਮਚਾਰੀ ਦੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ 'ਚ ਫਗਵਾੜਾ ਦਾ ਬਿਨਾਂ ਭੇਦਭਾਵ ਵਿਕਾਸ ਹੋਇਆ-ਪਿ੍ਤਪਾਲ, ਪੁਸ਼ਬਿੰਦਰ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਪਿ੍ਤਪਾਲ ਸਿੰਘ ਮੰਗਾ ਸਤਨਾਮਪੁਰਾ ਫਗਵਾੜਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਾਬਕਾ ਕੌਾਸਲਰ ਪੁਸ਼ਬਿੰਦਰ ਕੌਰ ਨੇ ਕਿਹਾ ਕਿ ਫਗਵਾੜਾ ਕਾਰਪੋਰੇਸ਼ਨ ਵਿਚ ਜੇਕਰ ਵਿਕਾਸ ਦੀਆਂ ਹਨੇਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਬਾਰੇ ਗੰਭੀਰ ਨਹੀਂ-ਸ਼ੀਤਲ ਲੋਈ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)-ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਲੋਈ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਲਾਜ਼ਮ ਮੰਗਾਂ ਦੇ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ...

ਪੂਰੀ ਖ਼ਬਰ »

ਨਵਾਂ ਅੰਡਰ ਪਾਸ ਬਣਾਉਣ ਲਈ ਕਿਸਾਨ ਯੂਨੀਅਨ ਕਾਦੀਆਂ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਢਿਲਵਾਂ, 17 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਢਿਲਵਾਂ ਸ਼ਹਿਰ ਨੂੰ ਜਾਣ ਲੱਗਿਆਂ ਮਿਆਣੀ ਬਾਕਰਪੁਰ ਦੇ ਸਾਹਮਣੇ ਪੈਂਦੀ ਨੀਵੀਂ ਤੇ ਤੰਗ ਪੁਲੀ ਦੇ ਨਜ਼ਦੀਕ ਇਕ ਨਵਾਂ ਅੰਡਰ ਪਾਸ ਬਣਾਉਣ ਲਈ ਯਤਨਸ਼ੀਲ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੇ ਕਿਸੇ ਪੁਰਾਣੇ ਵਰਕਰ ਨੂੰ ਹੀ ਟਿਕਟ ਦਿੱਤੀ ਜਾਵੇ-ਨਾਨਕਪੁਰ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਹਾਸਲ ਕਰਨ ਲਈ ਜਿੱਥੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾਧੀ, ਉੱਥੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਪਰ ਸਾਢੇ ਤਿੰਨ ਸਾਲ ਬੀਤ ਜਾਣ ਦੇ ...

ਪੂਰੀ ਖ਼ਬਰ »

ਪਿੰਡ ਸਾਹਨੀ ਦੀ ਪੰਚਾਇਤ ਨੇ ਐਸ. ਵੀ. ਸੀ ਅਧੀਨ ਮਿਲੀ ਗ੍ਰਾਂਟ ਲਈ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)–ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ ਪਿੰਡਾਂ ਨੂੰ ਵਧੀਆ ਦਿੱਖ ਪ੍ਰਧਾਨ ਕਰਨ ਦੇ ਮਕਸਦ ਨਾਲ ਚਲਾਈ ਗਈ 'ਸਮਾਰਟ ਵਿਲੇਜ ਕੰਪਨੀ' ਅਧੀਨ ਪਿੰਡ ਸਾਹਨੀ ਦੀ ਪੰਚਾਇਤ ਨੂੰ ਮਿਲੀ 2 ਲੱਖ ਰੁਪਏ ਦੀ ਗ੍ਰਾਂਟ ਲਈ ਪਿੰਡ ਸਾਹਨੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਨੇ ਮੰਦਬੁੱਧੀ ਆਸ਼ਰਮ ਦੇ ਬੱਚਿਆਂ ਨਾਲ ਮਨਾਇਆ ਆਜ਼ਾਦੀ ਦਿਹਾੜਾ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਆਜ਼ਾਦੀ ਦਾ ਦਿਹਾੜਾ ਇਸ ਵਾਰ ਨਿਵੇਕਲਾ ਉਪਰਾਲਾ ਕਰਦਿਆਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੇ ਰੀਜਨ ਦੇ ਚੇਅਰਮੈਨ ਵਿਰਸਾ ਸਿੰਘ ਦੀ ਅਗਵਾਈ ਹੇਠ ਨਡਾਲੀ ਰੋਡ 'ਤੇ ਬਣੇ ...

ਪੂਰੀ ਖ਼ਬਰ »

ਪਿੰਡ ਗਾਧਾ ਸਿੰਘ ਵਾਲਾ 'ਚ ਥਾਪਰ ਤਕਨੀਕ ਨਾਲ ਤਿਆਰ ਕੀਤੇ ਛੱਪੜ ਦਾ ਵਿਧਾਇਕ ਚੀਮਾ ਵਲੋਂ ਉਦਘਾਟਨ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿਚ ਛੱਪੜਾਂ ਦੀ ਸਫ਼ਾਈ ਅਤੇ ਉਨ੍ਹਾਂ ਨੂੰ ਨਵਾਂ ਰੂਪ ਦੇਣ ਲਈ ਦਿੱਤੀਆਂ ਹਦਾਇਤਾਂ ਤਹਿਤ ਗਰਾਮ ਪੰਚਾਇਤ ਜਾਂਗਲਾ ਵਲੋਂ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਚ ਦੀ ਸ਼ੁਰੂਆਤ

ਕਪੂਰਥਲਾ, 17 ਅਗਸਤ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਚ ਦੀ ਸ਼ੁਰੂਆਤ ਕੀਤੀ ਗਈ | ਨੀਲਮ ਮਹੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੈਵਿਕ ਵਿਭਿੰਨਤਾ ਪਾਰਕ 'ਚ ਬੂਟੇ ਲਗਾਏ

ਕਪੂਰਥਲਾ, 17 ਅਗਸਤ (ਵਿ.ਪ੍ਰ.)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਵਾਤਾਵਰਨ ਪ੍ਰੇਮੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੈਵਿਕ ਵਿਭਿੰਨਤਾ ਪਾਰਕ ਕਾਂਜਲੀ ਰੋਡ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਸਟੇਟ ਐਵਾਰਡੀ ਗੁਰਬਚਨ ਸਿੰਘ ...

ਪੂਰੀ ਖ਼ਬਰ »

ਭਾਜਪਾ ਮੰਡਲ ਫਗਵਾੜਾ ਵਲੋਂ ਵਾਜਪਾਈ ਨੂੰ ਸ਼ਰਧਾਂਜਲੀ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)-ਭਾਜਪਾ ਮੰਡਲ ਫਗਵਾੜਾ ਦੀ ਤਰਫੋਂ ਮੰਡਲ ਪ੍ਰਧਾਨ ਪਰਮਜੀਤ ਸਿੰਘ ਪੰਮਾ ਚਾਚੋਕੀ ਦੀ ਅਗਵਾਈ ਹੇਠ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਨੂੰ ਸਥਾਨਕ ਰੈਸਟ ਹਾਊਸ ਫਗਵਾੜਾ ...

ਪੂਰੀ ਖ਼ਬਰ »

ਸੰਗੀਤ ਕੰਪਨੀ ਏਕਬਾਜ ਦਾ ਆਗਾਜ਼

ਕਾਲਾ ਸੰਘਿਆਂ, 17 ਅਗਸਤ (ਸੰਘਾ)-ਉੱਘੇ ਸੰਗੀਤ ਪ੍ਰਮੋਟਰ ਤੇ ਪੰਜਾਬੀ ਪ੍ਰੇਮੀ ਤਲਵਿੰਦਰ ਪਨੇਸਰ, ਗਾਇਕ ਅਤੇ ਗੀਤਕਾਰ ਸੀਪਾ ਬਹਿਲਪੁਰੀਆ, ਅਮਨਦੀਪ ਸਿੰਘ ਫਤਹਿ ਵੱਲੋਂ ਸਾਂਝੇ ਤੌਰ 'ਤੇ ਏਕਬਾਜ ਸੰਗੀਤ ਕੰਪਨੀ ਸ਼ੁਰੂ ਕੀਤੀ ਜਾ ਰਹੀ ਹੈ | ਗਾਇਕ ਅਤੇ ਗੀਤਕਾਰ ਸੀਪਾ ...

ਪੂਰੀ ਖ਼ਬਰ »

ਰੋਟਰੀ ਕਲੱਬ ਕਪੂਰਥਲਾ ਨੇ ਮਨਾਇਆ ਆਜ਼ਾਦੀ ਦਿਹਾੜਾ

ਕਪੂਰਥਲਾ, 17 ਅਗਸਤ (ਸਡਾਨਾ)-ਰੋਟਰੀ ਕਲੱਬ ਕਪੂਰਥਲਾ ਵਲੋਂ ਆਜ਼ਾਦੀ ਦਿਹਾੜੇ ਨੂੰ ਮਾਨਵ ਸੇਵਾ ਲਈ ਸਮਰਪਿਤ ਕਰਦਿਆਂ ਮਨਾਇਆ ਗਿਆ | ਇਸ ਮੌਕੇ ਜਿੱਥੇ ਬੂਟੇ ਲਗਾਏ ਗਏ ਤੇ ਉੱਥੇ ਨਾਲ ਹੀ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਸਾਮਾਨ ਵੀ ਵੰਡਿਆ ਗਿਆ | ਸਮਾਗਮ ਦੀ ਆਰੰਭਤਾ ਰੋਟਰੀ ਭਵਨ ਵਿਖੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ | ਕਲੱਬ ਦੇ ਪ੍ਰਧਾਨ ਰੋਟੇਰੀਅਨ ਸਤਪਾਲ ਮਹਿਰਾ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਰੋਹਿਤ ਓਬਰਾਏ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬੂਟੇ ਲਗਾਏ ਗਏ ਅਤੇ ਆਰੀਆ ਸਮਾਜ ਆਸ਼ਰਮ ਵਿਖੇ ਬੱਚਿਆਂ ਨੂੰ ਜ਼ਰੂਰਤ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਵਿਜੇ ਖੋਸਲਾ, ਹਰੀਬੁੱਧ ਸਿੰਘ ਬਾਵਾ, ਡਾ: ਐਸ.ਜੇ. ਧਵਨ, ਰਜਿੰਦਰ ਦੇਵ ਸੂਦ, ਰਕੇਸ਼ ਕੁਮਾਰ ਭਨੋਟ, ਮਨੋਜ ਭਸੀਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਜਸਵਿੰਦਰ ਸਿੰਘ ਪੱਡਾ, ਅਸ਼ਵਨੀ ਸਹਿਗਲ, ਵਿਕਾਸ ਖੰਨਾ, ਵਿਨੋਦ ਕੁਮਾਰ ਸ਼ਰਮਾ, ਸੁਦਰਸ਼ਨ ਸ਼ਰਮਾ, ਮਨੀ ਮਾਂਗਟ, ਅਮਰਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਇਨਰਵ੍ਹੀਲ ਕਲੱਬ ਨੇ ਕਰਵਾਏ ਇੰਟਰ ਸਕੂਲ ਆਨਲਾਈਨ ਕਵਿਤਾ ਉਚਾਰਨ ਮੁਕਾਬਲੇ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)-ਇਨਰਵ੍ਹੀਲ ਕਲੱਬ ਫਗਵਾੜਾ ਵਲੋਂ ਕਲੱਬ ਪ੍ਰਧਾਨ ਨਵੀਤਾ ਛਾਬੜਾ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਵਿਦਿਆਰਥੀਆਂ ਦੇ ਇੰਟਰ ਸਕੂਲ ਆਨ ਲਾਈਨ ਕਵਿਤਾ ਉਚਾਰਨ ਮੁਕਾਬਲੇ ...

ਪੂਰੀ ਖ਼ਬਰ »

ਸੂਰਤ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਸਮਾਜ ਸੇਵੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਰਸੇਮ ਸਿੰਘ ਤੇ ਡਾ: ਰਣਜੀਤ ਸਿੰਘ ਦੇ ਪਿਤਾ ਸੂਰਤ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਨਮਿਤ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਦੇਸ਼ ਦੀ ਧਰਮ ਨਿਰਪੱਖਤਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ ਕਾਂਗਰਸ-ਜੋਗਿੰਦਰ ਸਿੰਘ ਮਾਨ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸੁਤੰਤਰਤਾ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਫਗਵਾੜਾ 'ਚ ਸਥਾਪਿਤ ਬਾਬਾ ਸਾਹਿਬ ਡਾ. ...

ਪੂਰੀ ਖ਼ਬਰ »

ਕੇਂਦਰ ਵਾਂਗ ਪੰਜਾਬ ਸਰਕਾਰ ਲਈ ਵੀ ਵਰਦਾਨ ਸਾਬਿਤ ਹੋ ਰਿਹਾ ਕੋਰੋਨਾ-ਡਾ: ਐਸ. ਪੀ. ਸਿੰਘ

ਫਗਵਾੜਾ, 17 ਅਗਸਤ (ਕਿੰਨੜਾ)-ਕੋਰੋਨਾ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਲਈ ਵੀ ਵਰਦਾਨ ਸਾਬਿਤ ਹੋ ਰਿਹਾ ਹੈ ਤੇ ਰਾਜ ਸਰਕਾਰ ਪੰਜਾਬ ਦੇ ਮੁੱਦਿਆਂ ਬਾਰੇ ਆਪਣੀ ਨਾਕਾਮੀ ਛੁਪਾਉਣ, ਲੋਕਾਂ ਦਾ ਧਿਆਨ ਭਟਕਾਉਣ ਤੇ ਇਸ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਕੋਰੋਨਾ ਨੂੰ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)-ਆਬਕਾਰੀ ਵਿਭਾਗ ਦੀ ਕਪੂਰਥਲਾ ਰੇਂਜ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਤੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਰੈੱਡ ਰੋਜ਼ ਤਹਿਤ ਵਿਭਾਗ ਦੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ, ...

ਪੂਰੀ ਖ਼ਬਰ »

ਸੋਨੂੰ ਸਹੋਤਾ ਦਾ ਸਿੰਗਲ ਟਰੈਕ 'ਤੇਰਾ ਹੱਕ' ਅੱਜ ਹੋਵੇਗਾ ਰਿਲੀਜ਼

ਕਪੂਰਥਲਾ, 17 ਅਗਸਤ (ਅ.ਬ.)-ਨੌਜਵਾਨ ਉੱਭਰਦੇ ਗਾਇਕ ਸੋਨੂੰ ਸਹੋਤਾ ਵਲੋਂ ਗਾਇਆ ਸਿੰਗਲ ਟਰੈਕ 'ਤੇਰਾ ਹੱਕ' ਅੱਜ ਸਵੇਰੇ 9 ਵਜੇ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਾਇਕ ਤੇ ਗੀਤਕਾਰ ਰਾਜ ਸਹੋਤਾ ਨੇ ਦੱਸਿਆ ਕਿ ਇਸ ਗੀਤ ਨੂੰ ਰੈਵੇਂਜ ਰਿਕਾਰਡ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਬੰਦਗੀ ਨੇ 20 ਸਿਲਾਈ ਮਸ਼ੀਨਾਂ ਵੰਡ ਕੇ ਮਨਾਇਆ ਆਜ਼ਾਦੀ ਦਿਹਾੜਾ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਕਲੱਬ ਦੇ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੂੰ ਇਕ ਨਿਵੇਕਲੇ ਢੰਗ ਨਾਲ ਮਨਾਉਂਦੇ ਹੋਏ 20 ਲੋੜਵੰਦ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਸਮਾਜ ਸੇਵਾ ਨੂੰ ਸਮਰਪਿਤ ਕੀਤਾ ਆਜ਼ਾਦੀ ਦਿਹਾੜਾ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਭਾਰਤੀ ਸੁਤੰਤਰਤਾ ਦੀ 74ਵੀਂ ਵਰ੍ਹੇਗੰਢ ਮੌਕੇ ਸਮਾਜ ਸੇਵਾ ਅਤੇ ਵਾਤਾਵਰਨ ਸੁਰੱਖਿਆ ਦੇ ਤਿੰਨ ਵੱਖ-ਵੱਖ ਪ੍ਰੋਜੈਕਟ ਲਾਇਨਜ਼ ਕਲੱਬ 321-ਡੀ ਦੇ ਜੋਨ ਚੇਅਰਮੈਨ ਅਤੇ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਨੇ 74ਵਾਂ ਆਜ਼ਾਦੀ ਦਿਹਾੜਾ ਮਨਾਇਆ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)-74ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਰਜਿ: ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ: ਰਣਜੀਤ ਰਾਏ ਤੇ ਵਿਸ਼ੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX