ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਪਹਿਲਾ ਸਫ਼ਾ

ਭਾਰਤ-ਚੀਨ ਵਲੋਂ ਤਣਾਅ ਘਟਾਉਣ 'ਤੇ ਜ਼ੋਰ

• ਚੀਨ ਦੀ ਅਪੀਲ 'ਤੇ ਮਾਸਕੋ 'ਚ ਰਾਜਨਾਥ ਵਲੋਂ ਚੀਨੀ ਰੱੱਖਿਆ ਮੰਤਰੀ ਨਾਲ ਗੱਲਬਾਤ • ਦੋਵਾਂ ਦੇਸ਼ਾਂ ਵਿਚਾਲੇ ਪਹਿਲੀ ਉੱਚ ਪੱਧਰੀ ਬੈਠਕ ਮਾਸਕੋ/ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਚੀਨ ਵਲੋਂ ਹਾਲ ਹੀ 'ਚ ਅਪਣਾਏ ਹਮਲਾਵਰ ਰੁਖ ਕਾਰਨ ਪੂਰਬੀ ਲੱਦਾਖ 'ਚ ਜਾਰੀ ਭਾਰੀ ...

ਪੂਰੀ ਖ਼ਬਰ »

ਫ਼ੌਜ ਕਿਸੇ ਵੀ ਚੁਣੌਤੀ ਲਈ ਤਿਆਰ-ਸੈਨਾ ਮੁਖੀ

ਸ੍ਰੀਨਗਰ, 4 ਸਤੰਬਰ (ਮਨਜੀਤ ਸਿੰਘ)- ਚੀਨ ਨਾਲ ਮੁੜ ਤੋਂ ਸ਼ੁਰੂ ਹੋਏ ਵਿਵਾਦ ਬਾਅਦ ਭਾਰਤੀ ਫੌਜ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਕਿਹਾ ਹੈ ਕਿ ਚੀਨ ਨਾਲ ਲੱਗਦੀ ਸਰਹੱਦ 'ਤੇ ਇਸ ਸਮੇਂ ਹਾਲਾਤ ਬਹੁਤ ਨਾਜ਼ੁਕ ਬਣੇ ਹਏ ਹਨ, ਪਰ ਭਾਰਤੀ ਫੌਜ ਕਿਸੇ ਵੀ ਚੁਣੌਤੀ ਦਾ ਮੁਕਾਬਲਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਬਿੱਲ 'ਚੋਂ ਬਾਹਰ ਰੱਖਣ ਦਾ ਜ਼ੋਰਦਾਰ ਵਿਰੋਧ

ਵੱਖ-ਵੱਖ ਆਗੂਆਂ ਤੇ ਪੰਜਾਬੀ ਪ੍ਰੇਮੀਆਂ ਵਲੋਂ ਫ਼ੈਸਲਾ ਪੰਜਾਬੀ ਬੋਲੀ 'ਤੇ ਹਮਲਾ ਕਰਾਰ ਜਸਪਾਲ ਸਿੰਘ ਜਲੰਧਰ, 4 ਸਤੰਬਰ-ਆਪਣੀ ਮਿਹਨਤ ਅਤੇ ਸਿਦਕਦਿਲੀ ਨਾਲ ਦੁਨੀਆ ਭਰ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਪੰਜਾਬੀਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਬਣਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ | ਸਰਬਉੱਚ ਅਦਾਲਤ ਨੇ ਅੱਜ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਨੀਟ ਤੇ ਜੇ.ਈਂ.ਈ. ਪ੍ਰੀਖਿਆ ਨੂੰ ਦਿੱਤੀ ਹਰੀ ਝੰਡੀ-ਪਟੀਸ਼ਨ ਖਾਰਜ

ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ 6 ਰਾਜਾਂ ਦੇ 6 ਕੈਬਨਿਟ ਮੰਤਰੀਆਂ ਵਲੋਂ 13 ਸਤੰਬਰ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਅਤੇ 1 ਤੋਂ 6 ਸਤੰਬਰ ਤੱਕ ਹੋਣ ਵਾਲੀ ਜੇ. ਈ. ਈ. ਮੇਨਜ਼ ਪ੍ਰੀਖਿਆਵਾਂ ਲਈ ਪਾਈ ਮੁੜ ਜਾਇਜ਼ਾ ਪਟੀਸ਼ਨ ਖਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹੁਣ ਇਕਾਂਤਵਾਸ 'ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਪੰਜਾਬ 'ਚ ਘਰੇਲੂ ਇਕਾਂਤਵਾਸ 'ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ, ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾਏ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 58 ਹੋਰ ਮੌਤਾਂ, 1813 ਨਵੇਂ ਮਾਮਲੇ

ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ 58 ਹੋਰ ਮੌਤਾਂ ਹੋ ਗਈਆਂ, ਉਥੇ 1272 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 1813 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 58 ਮੌਤਾਂ 'ਚੋਂ 5 ...

ਪੂਰੀ ਖ਼ਬਰ »

ਬਾਰਾਮੁੱਲਾ ਮੁਕਾਬਲੇ 'ਚ 3 ਅੱਤਵਾਦੀ ਹਲਾਕ

• ਮੇਜਰ ਤੇ 2 ਪੁਲਿਸ ਕਰਮੀ ਜ਼ਖ਼ਮੀ • ਪੁਲਵਾਮਾ 'ਚ ਮੁਕਾਬਲਾ ਜਾਰੀ ਸ੍ਰੀਨਗਰ, 4 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਦੇ ਪਟਨ ਇਲਾਕੇ 'ਚ ਜਾਰੀ ਮੁਕਾਬਲੇ ਦੌਰਾਨ 3 ਅਣਪਛਾਤੇ ਅੱਤਵਾਦੀ ਮਾਰੇ ਗਏ ਜਦਕਿ ਮੁਕਾਬਲੇ ਦੌਰਾਨ ਫ਼ੌਜ ਦੇ ...

ਪੂਰੀ ਖ਼ਬਰ »

ਆਈ.ਐਸ. ਦੇ 5 ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ : ਇਸ ਸਾਲ ਮਈ 'ਚ ਸ੍ਰੀਨਗਰ ਦੇ ਪਾਂਦਛ ਇਲਾਕੇ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਬੀ.ਐਸ.ਐਫ. ਦੇ 2 ਜਵਾਨ ਸ਼ਹੀਦ ਹੋ ਗਏ ਸਨ, ਪੁਲਿਸ ਨੇ ਇਸ ਹਮਲੇ ਦਾ ਪਰਦਾਫਾਸ਼ ਕਰਦਿਆਂ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਇਨ ਜੰਮੂ ਕਸ਼ਮੀਰ (ਆਈ. ਐਸ. ਜੇ. ਕੇ.) ਦੇ 5 ਸਰਗਰਮ ਅੱਤਵਾਦੀ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ 22 ਤੋਂ

ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵਲੋਂ 10ਵੀਂ ਤੇ 12ਵੀਂ ਕਲਾਸ ਦੀਆਂ ਕੰਪਾਰਟਮੈਂਟ ਤੇ ਅੰਕਾਂ 'ਚ ਸੁਧਾਰ ਲਿਆਉਣ ਲਈ ਬਦਲਵੀਆਂ ਪ੍ਰੀਖਿਆਵਾਂ 22 ਤੋਂ 29 ਸਤੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਸੀ.ਬੀ.ਐਸ.ਈ. ਦੇ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਮਾਮਲੇ 40 ਲੱਖ ਤੋਂ ਪਾਰ

31 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ | ਬੀਤੇ 24 ਘੰਟਿਆਂ ਦੌਰਾਨ ਰਿਕਾਰਡ 87 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 40,10,877 ਹੋ ਗਿਆ ਹੈ | ਇਸੇ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋ ਰਹੀ ਦਸਮ ਗ੍ਰੰਥ ਦੀ ਕਥਾ ਦੇ ਵਿਰੋਧ 'ਚ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕ ਹਫ਼ਤੇ ਲਈ ਚੱਲ ਰਹੀ ਦਸਮ ਗ੍ਰੰਥ ਦੀ ਕਥਾ ਦੇ ਵਿਰੋਧ 'ਚ ਦਿੱਲੀ ਦੇ ਸਿੱਖਾਂ ਵਲੋਂ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਲੀਆਂ ਦਸਤਾਰਾਂ ਤੇ ਕਾਲੀਆਂ ਚੰੁਨੀਆਂ ਲੈ ਕੇ ਦਸਮ ਗ੍ਰੰਥ ਵਿਰੁੱਧ ਰੋਸ ਜਤਾਉਣ ਪੁੱਜੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਵੱਖ-ਵੱਖ ਲਿਖਤਾਂ ਵਾਲੇ ਬੈਨਰ ਫੜੇ ਹੋਏ ਸਨ | ਹਾਲਾਂਕਿ ਇਸ ਦੌਰਾਨ ਦਸਮ ਗ੍ਰੰਥ ਦੇ ਹਮਾਇਤੀ ਵੀ ਸਾਹਮਣੇ ਹੀ ਖੜੇ੍ਹ ਨਜ਼ਰ ਆਏ ਤੇ ਕੁਝ ਪਲ ਲਈ ਦੋਵਾਂ ਧਿਰਾਂ 'ਚ ਥੋੜ੍ਹੀ ਤਕਰਾਰਬਾਜ਼ੀ ਹੁੰਦੀ ਵੀ ਨਜ਼ਰ ਆਈ | ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਤੋਂ 6 ਸਤੰਬਰ ਤੱਕ ਦਸਮ ਗ੍ਰੰਥ ਦੇ ਬਚਿੱਤਰ ਨਾਟਕ ਵਿਸ਼ੇ 'ਤੇ ਭਾਈ ਬੰਤਾ ਸਿੰਘ (ਮੁੰਡਾ ਪਿੰਡ) ਦੀ ਕਥਾ ਦਾ ਪ੍ਰੋਗਰਾਮ ਸ਼ੁਰੂ ਕਰਵਾਇਆ ਸੀ, ਜਦਕਿ ਇਸ ਦਾ ਵਿਰੋਧ ਕਰਨ ਵਾਲਿਆਂ ਦੀ ਦਲੀਲ ਸੀ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹੁੰਦਾ ਹੈ ਤਾਂ ਉਸੇ ਦਿਨ ਤੋਂ ਹੀ ਦਿੱਲੀ ਕਮੇਟੀ ਵਲੋਂ ਦਸਮ ਗ੍ਰੰਥ ਦੀ ਕਥਾ ਕਿਉਂ ਸ਼ੁਰੂ ਕਰਵਾਈ ਜਾ ਰਹੀ ਹੈ | ਇਹ ਪ੍ਰੋਗਰਾਮ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਯਾਨਿ 31 ਅਗਸਤ ਨੂੰ ਦਿੱਲੀ ਦੇ ਕੁਝ ਚੋਣਵੇਂ ਸਿੱਖਾਂ ਤੇ ਦਿੱਲੀ ਕਮੇਟੀ ਪ੍ਰਬੰਧਕਾਂ ਵਿਚਕਾਰ ਇਸ ਮੁੱਦੇ ਨੂੰ ਲੈ ਕੇ ਲੰਮੀ ਬੈਠਕ ਵੀ ਹੋਈ ਸੀ ਤੇ ਇਸ ਬੈਠਕ 'ਚ ਭਾਈ ਬੰਤਾ ਸਿੰਘ ਵੀ ਮੌਜੂਦ ਰਹੇ ਸਨ ਪਰ ਗੱਲ ਪੂਰੀ ਤਰ੍ਹਾਂ ਸਿਰੇ ਨਹੀਂ ਚੜ੍ਹ ਸਕੀ ਸੀ | ਇਸ ਤੋਂ ਬਾਅਦ ਹੋਰਨਾਂ ਸਿੱਖਾਂ ਵਲੋਂ ਸੋਸ਼ਲ ਮੀਡੀਆ 'ਤੇ ਦਸਮ ਗ੍ਰੰਥ ਦੇ ਵਿਰੋਧ ਤੇ ਪੱਖ 'ਚ ਪੋਸਟਾਂ ਪਾਈਆਂ ਜਾਣ ਲੱਗ ਪਈਆਂ ਸਨ | ਇਸ ਵਿਵਾਦ ਨੂੰ ਲੈ ਕੇ ਦਸਮ ਗ੍ਰੰਥ ਦੇ ਹਮਾਇਤੀ ਤੇ ਵਿਰੋਧੀਆਂ ਵਲੋਂ ਆਪਣੀਆਂ-ਆਪਣੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ | ਫ਼ਿਲਹਾਲ ਭਾਈ ਬੰਤਾ ਸਿੰਘ ਵਲੋਂ ਕੀਤੀ ਇਕ ਹਫ਼ਤੇ ਲਈ ਰੋਜ਼ਾਨਾ ਕੀਤੀ ਜਾ ਰਹੀ ਕਥਾ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਆਰਥਿਕ ਅਪਰਾਧ ਵਿੰਗ ਵਲੋਂ ਡੇਰਾ ਬਿਆਸ ਮੁਖੀ ਨੂੰ ਨੋਟਿਸ

ਫਿਨਵੈਸਟ ਧੋਖਾਧੜੀ ਮਾਮਲਾ ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈ.ਸੀ.ਡਬਲਯੂ.) ਨੇ ਢਿੱਲੋਂ ਨੂੰ ਨੋਟਿਸ ਜਾਰੀ ...

ਪੂਰੀ ਖ਼ਬਰ »

ਸੁਸ਼ਾਂਤ ਮਾਮਲਾ : ਰੀਆ ਦਾ ਭਰਾ ਸ਼ੋਵਿਕ ਗਿ੍ਫ਼ਤਾਰ

ਮੁੰਬਈ, 4 ਸਤੰਬਰ (ਏਜੰਸੀਆਂ)-ਨਾਰਕੋਟਿਕਸ ਕ੍ਰਾਈਮ ਬਿਊਰੋ (ਐਨ.ਸੀ.ਬੀ.) ਦੀ ਟੀਮ ਨੇ ਅੱਜ ਰੀਆ ਚੱਕਰਵਰਤੀ ਦੇ ਭਰਾ ਸ਼ੋਵਿਕ ਚੱਕਰਵਰਤੀ ਅਤੇ ਸੈਮੂਅਲ ਮਿਰਾਂਡਾ ਨੂੰ ਦੇਰ ਸ਼ਾਮ ਗਿ੍ਫ਼ਤਾਰ ਕਰ ਲਿਆ | ਇਸ ਤੋਂ ਪਹਿਲਾਂ ਐਨ.ਸੀ.ਬੀ. ਨੇ ਅੱਜ ਸਵੇਰੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬੀ ਨੂੰ ਬਾਹਰ ਕਰਨਾ ਮੰਦਭਾਗਾ-ਜਥੇ: ਤਲਵੰਡੀ

ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਭਾਸ਼ਾ ਬਿੱਲ 'ਚੋਂ ਬਾਹਰ ਰੱਖਣ ਦੀ ਨਿਖੇਧੀ ਕਰਦਿਆਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬੀ ਬੋਲੀ ਨੂੰ ਮਨਫ਼ੀ ਕਰਨਾ ਮੰਦਭਾਗਾ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, (ਥਿੰਦ, ਹੈਪੀ)-ਸਾਬਕਾ ਕੈਬਨਿਟ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰ ਨੇ ਇਸ ਕਦਮ ਨਾਲ ਜੰਮੂ ਕਸ਼ਮੀਰ ਵਿਚ ਰਹਿ ਰਹੇ ਲੱਖਾਂ ਪੰਜਾਬੀ ਬੋਲਦੇ ਲੋਕਾਂ ਦੇ ਮਨਾਂ ਨੂੰ ਵੱਡੀ ਠੇਸ ਲੱਗੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ...

ਪੂਰੀ ਖ਼ਬਰ »

ਪੰਜਾਬੀ ਬੋਲੀ ਨੂੰ ਬਣਦਾ ਸਥਾਨ ਮਿਲਣਾ ਚਾਹੀਦੈ-ਟੀਨੂੰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇੇ ਕਿਹਾ ਕਿ ਪੰਜਾਬੀ ਨੂੰ ਬਣਦਾ ਸਥਾਨ ਜ਼ਰੂਰ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਸੂਬਾ ਹੋਣ ਕਾਰਨ ਪੰਜਾਬੀਆਂ ਦੀ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਸਾਂਝ ਦਿਲੀ ਸਾਂਝ ਰਹੀ ਹੈ ਤੇ ਅੱਜ ਵੀ ...

ਪੂਰੀ ਖ਼ਬਰ »

ਕੇਂਦਰ ਮੁੜ ਨਜ਼ਰਸਾਨੀ ਕਰੇ-ਬੈਂਸ

ਚੰਡੀਗੜ੍ਹ, (ਐਨ.ਐਸ. ਪਰਵਾਨਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜੰਮੂ ਕਸ਼ਮੀਰ ਬਿੱਲ 'ਚ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ 'ਤੇ ਮੁੜ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ 'ਤੇ ਸਾਜਿਸ਼ ਤਹਿਤ ਹਮਲਾ-ਤੇਜਵੰਤ ਮਾਨ

ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)- ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਮੰਗ ਕੀਤੀ ਕਿ ਵਿੱਦਿਆ ਮੰਤਰੀ ਕੇਂਦਰ ਸਰਕਾਰ ਤੁਰੰਤ ਇਸ ਆਦੇਸ਼ ਨੂੰ ਵਾਪਸ ਲਵੇ | ਇਸ ਮੰਗ ਦਾ ਸਮਰਥਨ ਕਰਦਿਆਂ ਪਵਨ ਹਰਚੰਦਪੁਰੀ, ਜਗੀਰ ਸਿੰਘ ਜਗਤਾਰ, ਡਾ. ...

ਪੂਰੀ ਖ਼ਬਰ »

ਪੰਜਾਬੀ ਨੂੰ ਅਧਿਕਾਰਤ ਭਾਸ਼ਾ 'ਚ ਸ਼ਾਮਿਲ ਕਰੇ ਕੇਂਦਰ-ਸਰਨਾ

ਨਵੀਂ ਦਿੱਲੀ, (ਜਗਤਾਰ ਸਿੰਘ)-ਕੇਂਦਰ ਸਰਕਾਰ ਦੀ ਨਵੀਂ ਨੀਤੀ ਤਹਿਤ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਅਧਿਕਾਰਤ ਭਾਸ਼ਾ ਤੋਂ ਵੱਖ ਰੱਖਿਆ ਗਿਆ ਹੈ, ਜਿਸ ਦੇ ਬਾਰੇ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਗੰਭੀਰ ...

ਪੂਰੀ ਖ਼ਬਰ »

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿੱਲ ਦਾ ਵਿਰੋਧ ਕੀਤਾ ਜਾਵੇ-ਤਰਲੋਚਨ ਸਿੰਘ

ਜਲੰਧਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੇਂਦਰੀ ਕੈਬਨਿਟ ਵਲੋਂ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਦੀ ਸੂਚੀ 'ਚੋਂ ਪੰਜਾਬੀ ਬੋਲੀ ਨੂੰ ਬਾਹਰ ਕੱਢਣ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਮਾਂ ਬੋਲੀ ਪੰਜਾਬੀ 'ਤੇ ਵੱਡਾ ਹਮਲਾ ਕਰਾਰ ...

ਪੂਰੀ ਖ਼ਬਰ »

ਫ਼ੈਸਲੇ 'ਤੇ ਮੁੜ ਵਿਚਾਰ ਕਰੇ ਕੇਂਦਰ-ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ 'ਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ...

ਪੂਰੀ ਖ਼ਬਰ »

ਭਾਜਪਾ ਦੀ ਮਾਨਸਿਕਤਾ ਹਮੇਸ਼ਾ ਘੱਟ ਗਿਣਤੀ ਵਿਰੋਧੀ ਰਹੀ ਹੈ-ਪਾਸਲਾ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਸਬੰਧੀ ਲਿਆਂਦੇ ਜਾ ਰਹੇ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਰੱਖਣ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਭਾਜਪਾ ਦੀ ਘੱਟ ...

ਪੂਰੀ ਖ਼ਬਰ »

ਅਕਾਲੀ ਦਲ ਕੇਂਦਰ ਕੋਲ ਚੁੱਕੇਗਾ ਮੁੱਦਾ-ਡਾ. ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਜੰਮੂ-ਕਸ਼ਮੀਰ ਦੇ ਸਰਕਾਰੀ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਮਨਫੀ ਕੀਤੇ ਜਾਣ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਅਕਾਲੀ ਦਲ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਏਗਾ ਤੇ ਪੰਜਾਬੀ ਨਾਲ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨਾਲ ਪੱਖਪਾਤ-'ਆਪ'

ਚੰਡੀਗੜ੍ਹ, (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ 'ਤੇ ਪੰਜਾਬੀ ਨਾਲ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ ਹੈ | 'ਆਪ' ਨੇ ਇਸ ਮੁੱਦੇ 'ਤੇ ਬਾਦਲ ਪਰਿਵਾਰ ਨੂੰ ਵੀ ਆੜੇ ਹੱਥੀਂ ਲਿਆ | ਪਾਰਟੀ ਦੇ ਪੰਜਾਬ ਮਾਮਲਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX