ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 day ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 day ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 day ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 day ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 day ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 day ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 day ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  1 day ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 day ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  1 day ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  1 day ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਕੋਵਾ ਐਪ ਰਾਹੀਂ ਕੋਰੋਨਾ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲੇ ਸਨਮਾਨਿਤ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਾਗਰੂਕਤਾ ਰਾਹੀਂ ਹੀ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ, ਇਸ ਲਈ ਇਸ ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹਾ ਹੁਸ਼ਿਆਰਪੁਰ 'ਚ ਮਿਸ਼ਨ ਤੰਦਰੁਸਤ ਫਤਹਿ ਤਹਿਤ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਜਨਤਾ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਮੀਟਿੰਗਾਂ

ਹਾਜੀਪੁਰ, 4 ਸਤੰਬਰ (ਜੋਗਿੰਦਰ ਸਿੰਘ)-ਕੇਂਦਰੀ ਮੰਤਰੀ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਜਨਤਾ ਵਿਰੋਧੀ ਅਰਡੀਨੈਂਸਾਂ ਖ਼ਿਲਾਫ਼ ਮੁਹਿੰਮ ਤਹਿਤ ਪਿੰਡ ਬੇਲਾ ਸਰਿਆਣਾ, ਹੰਦਵਾਲ, ਢਾਡੇਕਟਵਾਲ ਵਿਖੇ ਜਨਤਕ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਬੋਲੀ ਨੂੰ ਦਰਕਿਨਾਰ ਕਰਨਾ ਸੋਚੀ ਸਮਝੀ ਸਾਜਿਸ਼-ਫੁਗਲਾਣਾ

ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਦੀ ਭਾਜਪਾ ਸਰਕਾਰ ਨੇ ਜੰਮੂ-ਕਸ਼ਮੀਰ ਲਈ ਪ੍ਰਵਾਨ ਕੀਤੇ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰ ਦੇਣਾ ਪੰਜਾਬ ਤੇ ਪੰਜਾਬੀਅਤ ਨਾਲ ਸਿੱਧੇ ਤੌਰ 'ਤੇ ਧੱਕਾ ਹੈ | ਅਜਿਹਾ ਕਰ ਕੇ ਭਾਜਪਾ ਮੋਹਰੀ ਸਰਕਾਰ ਨੇ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਹੋਏ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਤੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਵਿਜੇ ਕੁਮਾਰ ਵਾਸੀ ਬਹਾਦਰਪੁਰ ਵਜੋਂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਸ਼ਹਿਰ 'ਚ 2 ਕੋਰੋਨਾ ਪਾਜ਼ੀਟਿਵ ਆਏ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਸ਼ੁੱਕਰਵਾਰ ਨੂੰ 2 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸ਼ਹਿਰ 'ਚ 2 ਨਵੇਂ ਪਾਜ਼ੀਟਿਵ ਕੇਸ ਆਉਣ ਨਾਲ ਹੁਣ ਤੱਕ ਕੋਰੋਨਾ ਪਾਜ਼ੀਟਿਵ ਆਏ ਕੇਸਾਂ ਦੀ ਗਿਣਤੀ 113 ਹੋ ਗਈ ਹੈ | ਸ਼ਹਿਰ ਦੇ ਕੋਰੋਨਾ ਪਾਜ਼ੀਟਿਵ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਇਕ ਪਾਜ਼ੀਟਿਵ ਪ੍ਰਵਾਸੀ ਵਿਅਕਤੀ ਫ਼ਰਾਰ ਹੋ ਗਿਆ ਸੀ | ਸ਼ਹਿਰ ਦੇ 42 ਕੋਰੋਨਾ ਪਾਜ਼ੀਟਿਵ ਕੇਸ ਇਸ ਸਮੇਂ ਐਕਟਿਵ ਹਨ ਜਦ ਕਿ 68 ਲੋਕ ਠੀਕ ਹਨ ਭਾਵ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਕਾਂਤਵਾਸ ਪੂਰਾ ਕਰ ਚੁੱਕੇ ਹਨ | ਸ਼ਹਿਰ 'ਚ 36 ਪਾਜ਼ੀਟਿਵ ਲੋਕਾਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਹੋਇਆ ਹੈ ਤੇ 6 ਮੈਂਬਰ ਹੁਸ਼ਿਆਰਪੁਰ ਵਿਖੇ ਆਈਸੋਲੇਟ ਕੀਤੇ ਹੋਏ ਹਨ | ਗੜ੍ਹਸ਼ੰਕਰ ਦੇ ਡਾ: ਅੰਬੇਡਕਰ ਨਗਰ ਨੂੰ ਪ੍ਰਸਾਸ਼ਨ ਵਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਵਲੋਂ ਸੂਬੇ 'ਚ ਨਵੀਆਂ ਸੜਕਾਂ ਦੇ 18 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ 'ਚ 1000 ਕਿੱਲੋਮੀਟਰ ਨਵੀਆਂ ਸੜਕਾਂ ਦੇ 18 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲ ਗਈ ਹੈ ਤੇ ਇਹ ਪ੍ਰੋਜੈਕਟ ਜਲਦ ਹੀ ਸ਼ੁਰੂ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ...

ਪੂਰੀ ਖ਼ਬਰ »

ਦਸੂਹਾ ਵਿਖੇ 5 ਕੇਸ ਪਾਜ਼ੀਟਿਵ

ਦਸੂਹਾ, 4 ਸਤੰਬਰ (ਭੁੱਲਰ)-ਦਸੂਹਾ ਵਿਖੇ 5 ਹੋਰ ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ | ਐੱਸ. ਐਮ. ਓ. ਸਿਵਲ ਹਸਪਤਾਲ ਦਸੂਹਾ ਡਾ: ਦਵਿੰਦਰ ਕੁਮਾਰ ਪੁਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਦਸੂਹਾ ਵਿਖੇ ਕੋਰੋਨਾ ਸਬੰਧੀ ਮਹਾਂਮਾਰੀ ਸਬੰਧੀ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ 81 ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਏ. ਐਸ. ਆਈ. ਦੀ ਮੌਤ

ਮੁਕੇਰੀਆਂ, 4 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਵਾਰਡ ਨੰਬਰ 13 ਦੇ ਵਸਨੀਕ ਏ. ਐਸ. ਆਈ. ਸ਼ਾਮ ਲਾਲ (48) ਪੁੱਤਰ ਦਵਾਰਕਾ ਦਾਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਸ਼ਾਮ ਲਾਲ ਜੋ ਥਾਣਾ ਦਸੂਹਾ ਵਿਖੇ ਤਾਇਨਾਤ ਸੀ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 52 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 52 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1859 ਹੋ ਗਈ ਹੈ, ਜਦ ਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 56 ਹੋ ਗਈ ਹੈ | ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪੈੱ੍ਰਸ ਵੇਅ ਪ੍ਰਾਜੈਕਟ ਪਾਸ ਕਰਵਾਉਣ 'ਚ ਸੁਖਬੀਰ ਤੇ ਹਰਸਿਮਰਤ ਦਾ ਵਿਸ਼ੇਸ਼ ਯੋਗਦਾਨ-ਲੱਖੀ ਗਿਲਜੀਆਂ

ਟਾਂਡਾ ਉੜਮੁੜ, 4 ਸਤੰਬਰ (ਭਗਵਾਨ ਸਿੰਘ ਸੈਣੀ)-ਕੇਂਦਰੀ ਫੂਡ ਪੋ੍ਰਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸਵੇਅ ਸਬੰਧੀ ਮਾਮਲਾ ਸੜਕ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਬੀਣੇਵਾਲ, 4 ਸਤੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਟੱਬਾ 'ਚ ਇਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਨਾਥ ਰਾਮ (30) ਵਲੋਂ ਘਰ 'ਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਮਿ੍ਤਕ ਦੇ ਘਰ ਵਿਚ ਪਤਨੀ ਤੇ 1 ਸਾਲ ਦੀ ਪੁੱਤਰੀ ਹੈ | ਜਾਣਕਾਰੀ ਮੁਤਾਬਿਕ ਮਿ੍ਤਕ ਘਰ 'ਚ ...

ਪੂਰੀ ਖ਼ਬਰ »

ਖ਼ੂਨਦਾਨ ਤੇ ਨੇਤਰਦਾਨ ਕਰਨ ਦੀ ਮੁਹਿੰਮ ਲਈ ਕੰਮ ਕਰੇਗੀ ਭਾਰਤ ਗੌਰਵ ਸੰਸਥਾ-ਸਾਂਪਲਾ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਜਿਉਂਦੇ ਹੋਏ ਖ਼ੂਨਦਾਨ, ਮਰਨ ਤੋਂ ਬਾਅਦ ਨੇਤਰਦਾਨ ਕਰਨ ਦੀ ਮੁਹਿੰਮ ਨੂੰ ਘਰ-ਘਰ ਤੱਕ ਪਹੰੁਚਾਉਣ ਲਈ ਨੌਜਵਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਲਈ ਭਾਰਤ ਗੌਰਵ ਸੰਸਥਾ ਦੇ ਯੂਥ ਵਿੰਗ ਦੀ ਜ਼ਿੰਮੇਵਾਰੀ ਲਗਾਈ ਗਈ ...

ਪੂਰੀ ਖ਼ਬਰ »

ਜ਼ਹੂਰਾ ਦੀ ਨੌਜਵਾਨ ਲੜਕੀ ਦੀ ਸ਼ੱਕੀ ਹਾਲਤ 'ਚ ਮੌਤ

ਚੌਲਾਂਗ, 4 ਸਤੰਬਰ (ਸੁਖਦੇਵ ਸਿੰਘ)-ਚੌਲਾਂਗ ਨਜ਼ਦੀਕ ਪਿੰਡ ਜ਼ਹੂਰਾ ਦੇ ਨੌਜਵਾਨ ਲੜਕੀ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਮਹਿਕਪ੍ਰੀਤ ਕੌਰ ਪੁੱਤਰੀ ਗੁਰਮੀਤ ਕੌਰ ਵਾਸੀ ਜ਼ਹੂਰਾ ਜੋ 8ਵੀਂ ਕਲਾਸ ਦੀ ਵਿਦਿਆਰਥਣ ਸੀ, ਜਿਸ ਨੇ ਪੱਖੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਗੜ੍ਹਸ਼ੰਕਰ ਦੇ ਐੱਸ. ਸੀ. ਵਿੰਗ ਦੀ ਮੀਟਿੰਗ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗੜ੍ਹਸ਼ੰਕਰ ਦੇ ਐੱਸ. ਸੀ. ਵਿੰਗ ਦੀ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਐੱਸ. ਸੀ. ਵਿੰਗ ਦੇ ਹਲਕਾ ਇੰਚਾਰਜ ਸੁੱਚਾ ਸਿੰਘ ਬਿਲੜੋਂ ਦੀ ਅਗਵਾਈ ਹੇਠ ਹੋਈ ਜਿਸ 'ਚ ਸਰਕਲ ਪ੍ਰਧਾਨਾਂ ਵਲੋਂ ਹਿੱਸਾ ਲਿਆ ...

ਪੂਰੀ ਖ਼ਬਰ »

ਸਰਪੰਚ ਪਰਵਿੰਦਰ ਸਿੰਘ ਨੂੰ ਸਦਮਾ, ਚਚੇਰੇ ਭਰਾ ਦਾ ਦਿਹਾਂਤ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਸੱਜਣਾਂ ਦੇ ਸਰਪੰਚ ਪਰਵਿੰਦਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਚਚੇਰੇ ਭਰਾ ਬਲਜਿੰਦਰ ਸਿੰਘ (38) ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਬਲਜਿੰਦਰ ਸਿੰਘ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਨਿਕਾਸੀ ਨਾ ਹੋਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ

ਐਮਾਂ ਮਾਂਗਟ, 4 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਅਧੀਨ ਆਉਂਦੇ ਪਿੰਡ ਪੰਡੋਰੀ ਲਮੀਣ ਦੀ ਸੜਕ 'ਤੇ ਅੱਜ ਕੱਲ੍ਹ ਪਾਣੀ ਦਾ ਨਿਕਾਸ ਰੁਕਣ ਕਰ ਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ, ਮੈਂਬਰ ਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਵਾਈਆਂ ਦੀ ਆਨਲਾਈਨ ਵਿਕਰੀ ਬੰਦ ਨਾ ਹੋਣ 'ਤੇ 30 ਤੋਂ ਕਰਾਂਗੇ ਅਣਮਿੱਥੇ ਸਮੇਂ ਲਈ ਹੜਤਾਲ-ਕਪੂਰ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਦਵਾਈਆਂ ਦੀ ਆਨਲਾਈਨ ਵਿਕਰੀ ਨੂੰ ਲੈ ਕੇ ਬਾਜ਼ਾਰ 'ਚ ਐਮਾਜ਼ੋਨ ਕੰਪਨੀ ਦੀ ਆਮਦ ਨਾਲ ਵਿਕਰੀ ਦਾ ਮੁੱਦਾ ਫਿਰ ਗਰਮਾ ਗਿਆ ਹੈ | ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕਪੂਰ ਨੇ ਦੱਸਿਆ ਕਿ ਆਲ ਇੰਡੀਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸੂਬਾ ਪੱਧਰੀ 'ਤੀਆਂ ਤੀਜ ਦੀਆਂ' ਮੁਕਾਬਲਾ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ: ਪਿ੍ੰ: ਡੀ. ਐਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਸੂਬਾ ਪੱਧਰੀ ਆਨਲਾਈਨ ...

ਪੂਰੀ ਖ਼ਬਰ »

ਬੈਂਕ ਮੈਨੇਜਰ ਉੱਜਵਲ ਗੁਪਤਾ ਨੇ ਪੀ. ਐਨ. ਬੀ. ਬੈਂਕ ਰਾਮਗੜ੍ਹ ਸੀਕਰੀ ਵਿਖੇ ਸੰਭਾਲਿਆ ਅਹੁਦਾ

ਰਾਮਗੜ੍ਹ ਸੀਕਰੀ, 4 ਸਤੰਬਰ (ਕਟੋਚ)-ਬੈਂਕ ਮੈਨੇਜਰ ਉੱਜਵਲ ਗੁਪਤਾ ਵਲੋਂ ਬੀਤੇ ਦਿਨਾਂ ਪੀ. ਐਨ. ਬੀ. ਬੈਂਕ ਰਾਮਗੜ੍ਹ ਸੀਕਰੀ ਵਿਖੇ ਬੈਂਕ ਦੇ ਸਮੂਹ ਸਟਾਫ਼ ਮੈਂਬਰਾਂ ਤੇ ਸਥਾਨਕ ਪਤਵੰਤਿਆਂ ਦੀ ਹਾਜ਼ਰੀ 'ਚ ਬੈਂਕ ਦਾ ਚਾਰਜ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਇਥੇ ...

ਪੂਰੀ ਖ਼ਬਰ »

ਬਸਤੀ ਸੈਂਸੀਆਂ 'ਚ ਵਿਕਾਸ ਕਾਰਜ ਕਰਵਾਇਆ ਸ਼ੁਰੂ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਪਿੰਡ ਬਸਤੀ ਸੈਂਸੀਆਂ ਵਿਖੇ ਸਰਪੰਚ ਤੇ ਨੰਬਰਦਾਰ ਜਤਿੰਦਰ ਜੋਤੀ ਵਲੋਂ ਪਿੰਡ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਬਿਕਰਮਜੀਤ ਪੰਚ ਦੇ ਘਰ ਤੋਂ ਲੈ ਕੇ ਸੜਕ ਤੱਕ ਗਲੀ ਦਾ ਨਿਰਮਾਣ ਕਰਵਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਾਸਟਰ ਆਫ਼ ਸਾਇੰਸ ਇਨ ਆਈ. ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ 100 ਫ਼ੀਸਦੀ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲ੍ਹਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...

ਪੂਰੀ ਖ਼ਬਰ »

ਸਨਿਚਰਵਾਰ-ਐਤਵਾਰ ਨੂੰ ਕਰਫਿਊ ਦੌਰਾਨ ਕਰਿਆਨਾ, ਦਵਾਈਆਂ, ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ ਰਹਿਣਗੀਆਂ ਖੁੱਲ੍ਹੀਆਂ

ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸਨਿਚਰਵਾਰ ਤੇ ਐਤਵਾਰ ਨੂੰ ਲੱਗਦੇ ਹਫ਼ਤਾਵਰੀ ਕਰਫ਼ਿਊ ਦੌਰਾਨ ਜ਼ਰੂਰੀ ਸਰਗਰਮੀਆਂ ਤੇ ਸੇਵਾਵਾਂ ਜਾਰੀ ਰਹਿਣਗੀਆਂ | ਉਨ੍ਹਾਂ ਸਿਵਲ ਤੇ ਪੁਲਿਸ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਹਰਿਆਣਾ, 4 ਸਤੰਬਰ (ਹਰਮੇਲ ਸਿੰਘ ਖੱਖ)-ਕੋਵਿਡ-19 ਦੇ ਚਲਦਿਆ ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਡੱਲੇਵਾਲ ਦੇ ਚੇਅਰਮੈਨ ਇੰਜ. ਪਰਮਜੀਤ ਸਿੰਘ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ ਵਿਖੇ ਨਵੇਂ ਸਿੱਖਿਆ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦਾ ਫੂਕਿਆ ਪੁਤਲਾ

ਚੱਬੇਵਾਲ, 4 ਸਤੰਬਰ (ਥਿਆੜਾ)-ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਸਰਪੰਚ ਚੱਬੇਵਾਲ ਦੀ ਅਗਵਾਈ ਹੇਠ ਅੱਡਾ ਚੱਬੇਵਾਲ ਵਿਖੇ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਫ਼ੰਡਾਂ 'ਚ ਘਪਲੇ ਦੇ ਵਿਰੋਧ ਵਿਚ ਰੋਸ ਮਾਰਚ ਕੱਢਦਿਆਂ ਮੁੱਖ ਚੌਕ 'ਚ ਕੈਬਨਿਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹਰਿਆਣਾ, 4 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲਿਆਂ 'ਚ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀ: ਸੈ ਸਕੂਲ ਕੋਟਲਾ ਨੌਧ ...

ਪੂਰੀ ਖ਼ਬਰ »

ਸ਼ਹੀਦ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਭੰਗਾਲਾ, 4 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪਿਛਲੇ ਦਿਨੀਂ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸੂਬੇਦਾਰ ਰਾਜੇਸ਼ ਕੁਮਾਰ ਜੋ ਦੇਸ਼ ਦੀ ਆਪਣੀ ਜਾਨ ਕੁਰਬਾਨ ਗਏ ਸਨ | ਸ਼ਹੀਦ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਦੁੱਖ ...

ਪੂਰੀ ਖ਼ਬਰ »

ਹਰਸ਼ਰਨਜੀਤ ਸਿੰਘ ਕਾਲੂਵਾਹਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸ਼ਾਮਚੁਰਾਸੀ, 4 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਕਾਲੂਵਾਹਰ ਦੇ ਵਾਸੀ ਤੇ ਇਲਾਕੇ ਦੇ ਮੁਹਤਵਰ ਸਮਾਜ ਸੇਵਕ ਹਰਸ਼ਰਨਜੀਤ ਸਿੰਘ ਸੰਧੂ ਦੇ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ 6 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਾਲੂਵਾਹਰ ...

ਪੂਰੀ ਖ਼ਬਰ »

ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ 'ਚ ਮੰਗਾਂ ਨਾ ਮੰਨੇ ਜਾਣ ਕਾਰਨ ਭਾਰੀ ਰੋਸ

ਐੱਸ. ਏ. ਐੱਸ. ਨਗਰ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੀ ਵੱਡੀ ਵਿਕਾਸ ਅਥਾਰਿਟੀ ਪੁੱਡਾ ਭਵਨ ਫੇਜ਼-8 ਮੁਹਾਲੀ ਵਿਖੇ ਵੱਡਾ ਸੰਘਰਸ਼ ਸ਼ੁਰੂ ਹੋਣ ਦੇ ਆਸਾਰ ਬਣ ਗਏ ਹਨ | ਪੁੱਡਾ ਅੰਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਾ ਮਾਹੌਲ ਬਣਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਆਨਲਾਈਨ ਜਾਣਕਾਰੀ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਵਰਤਮਾਨ ਸਮੇਂ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਲਈ ਰਿਆਤ ਬਾਹਰਾ ਸਕੂਲ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ: ਏ. ਪੀ. ਸਿੰਘ ਚਾਵਲਾ ਦੀ ਪ੍ਰਧਾਨਗੀ 'ਚ ਆਨਲਾਈਨ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਬਣੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਤਲਵਾੜਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੋਰੋਨਾ ਸੰਕਟ ਨਾਲ ਆਮ ਲੋਕਾਂ ਦੀ ਰੋਜ਼ਮਰਾ ਦੀ ਜ਼ਿੰਦਗੀ 'ਤੇ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ ਤੇ ਆਮ ਕੰਮਕਾਜ਼ ਪ੍ਰਭਾਵਿਤ ਹੋ ਰਹੇ ਹਨ | ਆਮ ਜਨਤਾ ਦੀ ਸਹੂਲਤ ਲਈ ਕਾਇਮ ਕੀਤੇ ਸੁਵਿਧਾ ਕੇਂਦਰ ਇਸ ਦੌਰ 'ਚ ਅਲੱਗ ਹੀ ਦਿ੍ਸ਼ ...

ਪੂਰੀ ਖ਼ਬਰ »

ਕੇਂਦਰ ਵਲੋਂ ਸੂਬੇ 'ਚ ਸੜਕਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ-ਰਾਠਾਂ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਪੰਜਾਬ 'ਚ ਕਰੀਬ ਹਜ਼ਾਰ ਕਿੱਲੋਮੀਟਰ ਸੜਕਾਂ ਦੇ ਨਵੇਂ ...

ਪੂਰੀ ਖ਼ਬਰ »

ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ 'ਚ ਮੰਗਾਂ ਨਾ ਮੰਨੇ ਜਾਣ ਕਾਰਨ ਭਾਰੀ ਰੋਸ

ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਅਤੇ ਕਰਮਚਾਰੀ ਯੂਨੀਅਨਾਂ ਨੇ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਕੀ ਕਹਿਣਾ ਹੈ ਪ੍ਰਧਾਨ ਲਾਚੋਵਾਲ ਦਾ ਇਸ ਮੌਕੇ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ ਨੇ ਕਿਹਾ ਕਿ ਪੁੱਡਾ ਦੇ ਸਮੂਹ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਸਸਤੇ ਅਨਾਜ ਦੀ ਸਹੂਲਤ ਲਈ ਅਪਲਾਈ ਕਰਨ ਲਈ ਹੋਰ ਸਮਾਂ ਦੇਣ ਦੀ ਮੰਗ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਕੇਂਦਰ ਸਰਕਾਰ ਵਲੋਂ ਅੰਗਹੀਣਾਂ ਨੂੰ ਸਸਤਾ ਰਾਸ਼ਨ ਦੇਣ ਲਈ ਚਲਾਈ ਸਹੂਲਤ ਵਾਸਤੇ ਅਪਲਾਈ ਕਰਨ ਲਈ ਸਿਰਫ਼ ਇਕ ਦਿਨ ਦੇਣ ਨਾਲ ਬਹੁ ਗਿਣਤੀ ਅੰਗਹੀਣ ਅਪਲਾਈ ਕਰਨ ਤੋਂ ਵਾਂਝੇ ਰਹੇ ਗਏ ਹਨ | ਹੈਾਡੀਕੈਪਡ ਓਲਡ ਵਿੰਡੋਂ ਵੈੱਲਫੇਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਅੱਡਾ ਸਰਾਂ, 4 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਮਿਲੀ ਲਾਸ਼ ਦੀ ਨਹੀਂ ਹੋਈ ਸ਼ਨਾਖ਼ਤ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਵੀਰਵਾਰ ਨੂੰ ਇਥੋਂ ਦੇ ਨਜ਼ਦੀਕੀ ਪਿੰਡ ਮੁਕੰਦਪੁਰ ਵਿਖੇ ਇਕ ਬੰਦ ਪਈ ਹਵੇਲੀ 'ਚੋਂ ਸ਼ੱਕੀ ਹਾਲਾਤਾਂ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਦੀ ਹਾਲੇ ਤਾਈਾ ਸ਼ਨਾਖ਼ਤ ਨਹੀਂ ਹੋਈ | ਬਦਬੂ ਮਾਰ ਰਹੀ ਕਰੀਬ 35-36 ਸਾਲਾ ਅਣਪਛਾਤੇ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਮੈਡਮ ਇੰਦੂ ਬਾਲਾ ਨੇ ਵੰਡੇ ਚੈੱਕ

ਭੰਗਾਲਾ, 4 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਦੇ ਪਿੰਡ ਲਤੀਫਪੁਰ ਅਤੇ ਜੰਡਵਾਲਾ ਵਿਖੇ ਵਿਧਾਇਕ ਇੰਦੂ ਬਾਲਾ ਵਲੋਂ ਵਿਕਾਸ ਕਾਰਜਾਂ ਲਈ ਪਿੰਡਾਂ ਨੂੰ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਵਿਧਾਇਕ ਇੰਦੂ ਬਾਲਾ ਵੱਲੋਂ 19 ਪੰਚਾਇਤਾਂ ਨੂੰ 28 ਲੱਖ 56 ਹਜ਼ਾਰ ਦੇ ...

ਪੂਰੀ ਖ਼ਬਰ »

ਔੜ ਵਿਖੇ ਸੰਤ ਠਾਕੁਰ ਸਿੰਘ ਦਾ ਸਨਮਾਨ

ਔੜ/ਝਿੰਗੜਾਂ, 4 ਸਤੰਬਰ (ਕੁਲਦੀਪ ਸਿੰਘ ਝਿੰਗੜ)-ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵਲੋਂ ਸੂਬੇ 'ਚ ਲਗਾਏ ਲਾਕਡਾਊਨ ਦੌਰਾਨ ਇਲਾਕੇ ਦੇ ਪਿੰਡਾਂ ਨੂੰ ਦਿੱਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਤਿਹਾਸਿਕ ਗੁਰਦੁਆਰਾ ਸ੍ਰੀ ਭਗਵਾਨੀ ਸਾਹਿਬ ਯਾਦਗਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਦਸੂਹਾ/ਘੋਗਰਾ, 4 ਸਤੰਬਰ (ਭੁੱਲਰ, ਆਰ. ਐਸ. ਸਲਾਰੀਆ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ. ਐਚ. ਓ. ਦਸੂਹਾ ਗੁਰਦੇਵ ਸਿੰਘ ਤੇ ਏ. ਐੱਸ. ਆਈ. ਜੱਗਾ ਰਾਮ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪੁੱਤਰ ਕਰਨ ਸਿੰਘ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪਿੰਡ ਗੋਂਦਪੁਰ ਵਿਖੇ ਤਿੰਨ ਭੈਣਾਂ ਦੇ ਇਕਲੌਤੇ ਭਰਾ (19) ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਜੀਵਨ ਲੀਲਾ ਸਮਾਪਤ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਭੈਣ ਨਵਜੋਤ ਕੌਰ ਪਤਨੀ ਹਰਵਿੰਦਰ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਸੀ. ਆਈ. ਏ. ਸਟਾਫ਼ ਪੁਲਿਸ ਨੇ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਬਾੜਾ 'ਚ ਨਾਕਾਬੰਦੀ ਕਰ ਕੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਣਬੀਰ ਸਿੰਘ ਬਿੱਲਾ ਦੇ ਵਿਦੇਸ਼ ਤੋਂ ਪਰਤਣ 'ਤੇ ਕੀਤਾ ਸਨਮਾਨ

ਮਿਆਣੀ, 4 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਉੱਘੇ ਸਮਾਜ ਸੇਵਕ, ਸੰਮਤੀ ਮੈਂਬਰ ਰਣਬੀਰ ਸਿੰਘ ਬਿੱਲਾ ਦੇ ਅਮਰੀਕਾ ਤੋਂ ਪਰਤਣ 'ਤੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਟਾਂਡਾ ਦੀ ਸਾਬਕਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਖ਼ਿਲਾਫ਼ ਕੇਸ ਦਰਜ

ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਮਾਹਿਲਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਲੋਂ 'ਫਿੱਟ ਇੰਡੀਆ ਫਰੀਡਮ ਰਨ' ਪ੍ਰੋਗਰਾਮ

ਦਸੂਹਾ, 4 ਸਤੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਐਨ. ਐਸ. ਐਸ. ਯੂਨਿਟ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਚੰਡੀਗੜ੍ਹ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤੇ ਐਨ. ਐਸ. ਐਸ. ਪ੍ਰੋਗਰਾਮ ਕੋਆਰਡੀਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕ ਤੇ ਅਧਿਕਾਰੀ ਹੋਣਗੇ ਸਨਮਾਨਿਤ

ਨਵਾਂਸ਼ਹਿਰ/ਪੋਜੇਵਾਲ ਸਰਾਂ, 4 ਸਤੰਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫਸਰ (ਐਲੀ) ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਖੇਤਰਾਂ 'ਚ ਕੰੰਮ ਕਰਨ ਵਾਲੇ ਪ੍ਰਾਮਿੲਰੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ...

ਪੂਰੀ ਖ਼ਬਰ »

ਖ਼ੋਜਾ ਬੇਟ ਵਿਖੇ 550 ਸਾਲਾ ਗੁਰਪੁਰਬ ਮੌਕੇ ਲਗਾਏ ਬੂਟੇ ਸ਼ਰਾਰਤੀ ਅਨਸਰਾਂ ਨੇ ਪੁੱਟੇ

ਬਲਾਚੌਰ, 4 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਬਲਾਕ ਦੇ ਪਿੰਡ ਖ਼ੋਜਾ ਬੇਟ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਦੋ ਦਰਜਨ ਦੇ ਕਰੀਬ ਹਰੇ ਭਰੇ ਬੂਟੇ ਤੋੜਨ ਨਾਲ ਪਿੰਡ ਵਾਸੀਆਂ ਤੇ ਗਰਾਮ ਪੰਚਾਇਤ ਸਮੇਤ ਵਾਤਾਵਰਨ ਪ੍ਰੇਮੀਆਂ ਵਿਚ ਰੋਸ ਦੀ ਲਹਿਰ ਹੈ | ਵਾਤਾਵਰਨ ...

ਪੂਰੀ ਖ਼ਬਰ »

ਬੀਮਾ ਕਰਮਚਾਰੀ ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਦਿੱਤਾ ਮੰਗ-ਪੱਤਰ

ਮੁਕੇਰੀਆਂ, 4 ਸਤੰਬਰ (ਰਾਮਗੜ੍ਹੀਆ)-ਉੱਤਰ ਖੇਤਰ ਬੀਮਾ ਕਰਮਚਾਰੀ ਐਸੋਸੀਏਸ਼ਨ ਵਲੋਂ ਇਕ ਮੰਗ-ਪੱਤਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮੁਕੇਰੀਆਂ ਦੇ ਸਿਵਲ ਰੈਸਟ ਹਾਊਸ ਵਿਖੇ ਜਲੰਧਰ ਮੰਡਲ ਦੇ ਉਪ ਪ੍ਰਧਾਨ ਕਮਲ ਖੋਸਲਾ ਸ਼ਾਖਾ ਸਕੱਤਰ ਐਚ. ਪੀ. ਸਿੰਘ ਦੀ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਅਧਿਆਪਕ ਵਰਗ ਵਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਸੜੋਆ, 4 ਸਤੰਬਰ (ਪੱਤਰ ਪ੍ਰੇਰਕ)-ਕੋਰੋਨਾ ਦੇ ਦੌਰਾਨ ਅਧਿਆਪਕ ਵਰਗ ਨੇ ਆਪਣੇ ਆਪ ਨੂੰ ਭਾਰੀ ਜੋਖ਼ਮ 'ਚ ਪਾ ਕੇ ਆਪਣੇ ਵਿਦਿਆਰਥੀਆਂ ਨੂੰ ਜਿਸ ਤਰ੍ਹਾਂ ਪੜ੍ਹਾਈ ਨਾਲ ਜੋੜਿਆ, ਇਸ ਲਈ ਸਮੁੱਚਾ ਅਧਿਆਪਕ ਵਰਗ ਵਧਾਈ ਦਾ ਪਾਤਰ ਹਨ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX