ਤਾਜਾ ਖ਼ਬਰਾਂ


ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  5 minutes ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਰਾਜਸਥਾਨ ਸਿਆਸੀ ਸੰਕਟ: ਅਜੈ ਮਾਕਨ, ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਸੌਂਪਣਗੇ ਲਿਖਤੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਦੇ ਦੋਵੇਂ ਕੇਂਦਰੀ ਨਿਗਰਾਨ ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ...
ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਟੋਕੀਓ
. . .  about 1 hour ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਟੋਕੀਓ ਪਹੁੰਚ ਗਏ ਹਨ। ਸ਼ਿੰਜੋ ਆਬੇ 'ਤੇ 8 ਜੁਲਾਈ ਨੂੰ ਨਾਰਾ ਸ਼ਹਿਰ ਵਿਚ ਇਕ ਪ੍ਰਚਾਰ ਭਾਸ਼ਣ ਦੌਰਾਨ ਹਮਲਾ ਹੋਇਆ ਸੀ ਅਤੇ ਬਾਅਦ...
ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 1 hour ago
ਮੁੰਬਈ, 27 ਸਤੰਬਰ - ਮੁੰਬਈ ਕ੍ਰਾਈਮ ਬਰਾਂਚ ਦੇ ਐਂਟੀ-ਐਕਸਟੋਰਸ਼ਨ ਸੈਲ ਨੇ ਕੱਲ੍ਹ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਫਿਰੌਤੀ ਦੇ ਇਕ ਮਾਮਲੇ ਦੇ ਸੰਬੰਧ ਵਿਚ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਅੰਮ੍ਰਿਤਸਰ

ਕੋਰੋਨਾ ਨਾਲ ਅੰਮਿ੍ਤਸਰ 'ਚ 6 ਔਰਤਾਂ ਸਮੇਤ ਅੱਠ ਦੀ ਮੌਤ-141 ਨਵੇਂ ਮਾਮਲੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਇੱਥੇ ਕੋਰੋਨਾ ਨਾਲ ਹੋ ਰਹੀਆਂ ਲਗਾਤਾਰ ਮੌਤਾਂ ਤਹਿਤ ਅੱਜ ਅੱਠ ਹੋੋਰ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ ਦੀ ਸੂਚਨਾ ਮਿਲੀ ਹੈ, ਜਿਨ•ਾਂ 'ਚ 6 ਔਰਤ ਮਰੀਜ਼ ਵੀ ਸ਼ਾਮਿਲ ਹਨ ਅਤੇ ਇਸ ਦੇ ਨਾਲ ਹੀ 141 ਨਵੇਂ ਪਾਜ਼ੀਟਿਵ ਮਾਮਲੇ ਵੀ ਸਾਹਮਣੇ ...

ਪੂਰੀ ਖ਼ਬਰ »

ਦਾਲ ਮੰਡੀ 'ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਸਰਗਰਮ ਹੋਏ ਲੁਟੇਰਿਆਂ ਨੇ ਹੁਣ ਅੰਦਰੂਨ ਇਲਾਕੇ ਦਾਲ ਮੰਡੀ 'ਚ ਬੇਖ਼ੋਫ ਹੋ ਕੇ ਆਪਣੀ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿਸ ਤਹਿਤ ਦੋ ਨੌਜਵਾਨ ਲੁਟੇਰੇ ਪਿਸਤੌਲ ਦਿਖਾ ਕੇ ਇਕ ਦੁਕਾਨਦਾਰ ਤੇ ਹੋਰਾਂ ਤੋਂ ਦੋ ਲੱਖ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ 'ਤੇ ਕਾਲੇ ਬਿੱਲੇ ਲਗਾ ਕੇ ਰੋਸ ਮੁਜ਼ਾਹਰਾ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)- ਆਤਮਾ ਸਟਾਫ਼ ਪੰਜਾਬ ਦੇ ਸੱਦੇ 'ਤੇ ਬਲਾਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਟਾਫ਼ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਕਾਲੇ ਬਿੱਲੇ ਲਗਾ ਕੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕਰ ਪੰਜਾਬ ...

ਪੂਰੀ ਖ਼ਬਰ »

ਡਾ: ਦਰਿਆ ਦੀ ਬੇਵਕਤ ਮੌਤ ਨਾਲ ਚੁਫੇਰੇ ਸੋਗ ਦੀ ਲਹਿਰ

ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਪ੍ਰਸਿੱਧ ਵਿਦਵਾਨ ਡਾ: ਦਰਿਆ ਦਾ ਅੱਜ ਅਚਾਨਕ ਦਿਹਾਂਤ ਹੋਣ ਨਾਲ ਚੁਫੇਰੇ ਸੋਗ ਛਾਅ ਗਿਆ ਹੈ | ਪੰਜਾਬੀ ਸਹਿਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਾ: ਦਰਿਆ ਨੇ ...

ਪੂਰੀ ਖ਼ਬਰ »

ਜੀ.ਆਰ.ਪੀ. ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ

ਅੰਮਿ੍ਤਸਰ, 4 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸਥਿਤ ਰਾਜ ਰੇਲਵੇ ਪੁਲਿਸ (ਜੀ.ਆਰ.ਪੀ.) ਥਾਣੇ ਦੀ ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਪੰਚਾਇਤਾਂ ਵਲੋਂ ਕੇਂਦਰੀ ਆਰਡੀਨੈਂਸਾਂ ਵਿਰੁੱਧ ਮਤੇ ਪਾਸ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ੋਨ ਇਕਾਈ ਮਜੀਠਾ ਦੀ ਵਿਸ਼ੇਸ਼ ਇਕੱਤਰਤਾ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਵਿਚ ਪਿੰਡ ਪੰਧੇਰ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਚੌਕ ਮਹਿਤਾ, 4 ਸਤੰਬਰ (ਜਗਦੀਸ਼ ਸਿੰਘ ਬਮਰਾਹ)¸ਪੁਲਿਸ ਥਾਣਾ ਮਹਿਤਾ ਚੌਕ ਅਧੀਨ ਪੈਂਦੀ ਬੁੱਟਰ ਪੁਲਿਸ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈੈ | ਚੌਕੀ ਇੰਚਾਰਜ ਸਬ ਇੰਸਪੈਕਟਰ ਊਧਮ ਸਿੰਘ ਨੇ ਦੱਸਿਆ ਕਿ ਉਹ ਅਪਣੇ ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਦਰਜ ਕਰਵਾਏ ਮੁਕੱਦਮੇ ਦੇ ਰੋਸ 'ਚ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਾਰਮਚਾਰੀਆਂ ਵਲੋਂ ਬਿਜਲੀ ਚੈਕਿੰਗ ਦੇ ਨਾਂਅ 'ਤੇ ਕਿਸਾਨਾਂ ਤੇ ਗਰੀਬ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਬੇਦੋਸ਼ੇ ਲੋਕਾਂ 'ਤੇ ਨਾਜਾਇਜ਼ ਪਰਚਾ ਦਰਜ ਕਰਵਾਉਣ ...

ਪੂਰੀ ਖ਼ਬਰ »

ਪੇ੍ਰਮ ਨਗਰ 'ਚ ਨੌਜਵਾਨ ਦਾ ਕਿਰਚ ਮਾਰ ਕੇ ਕੀਤੇ ਕਤਲ ਦੇ ਮਾਮਲੇ 'ਚ ਤਿੰਨ ਦੋਸ਼ੀ ਗਿ੍ਫ਼ਤਾਰ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਬੀਤੇ ਦਿਨੀ ਪ੍ਰੇਮ ਨਗਰ ਢੱਪਈ ਵਿਖੇ ਇਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ...

ਪੂਰੀ ਖ਼ਬਰ »

ਬਾਜਵਾ ਵਲੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਅਸਤੀਫ਼ਾ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਫ਼ੌਜ ਦੇ ਬੁਲਾਰੇ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਉਪਰੰਤ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ. ਪੀ. ਈ. ਸੀ.) ਦੇ ਚੇਅਰਮੈਨ ਬਣੇ ਜਨਰਲ ਅਸੀਮ ਸਲੀਮ ਬਾਜਵਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਦੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਰੋਕਣ ਲਈ ਏ. ਸੀ. ਪੀ. ਸੰਧੂ ਨੋਡਲ ਅਧਿਕਾਰੀ ਨਿਯੁਕਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨ ਬ ਦਿਨ ਵੱਧ ਰਹੀਆਂ ਲੁੱਟਾਂ ਖੋਹਾਂ ਤੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਨੂੰ ੂ ਰੋਕਣ ਲਈ ਪੁਲਿਸ ਸਰਗਰਮ ਹੋ ਗਈ ਹੈ ਜਿਸ ਤਹਿਤ ਏ. ਸੀ. ਪੀ. (ਜਾਂਚ) ਹਰਮਿੰਦਰ ਸਿੰਘ ਸੰਧੂ ਨੂੰ ਬਕਾਇਦਾ ਨੋਡਲ ਅਧਿਕਾਰੀ ਲਾਇਆ ਗਿਆ ਹੈ | ...

ਪੂਰੀ ਖ਼ਬਰ »

ਹਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਖਾਨੋਵਾਲ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚਮਿਆਰੀ, 4 ਸਤੰਬਰ (ਜਗਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਲੋਂ 'ਮਿਸ਼ਨ ਫ਼ਤਹਿ ਮੁਹਿੰਮ' ਤਹਿਤ ਆਨਲਾਈਨ ਵੈਬੀਨਾਰ

ਰਈਆ, 4 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ (ਲੜਕੀਆਂ) ਰਈਆ ਦੀ ਮਿਸ਼ਨ ਫ਼ਤਹਿ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਕੋਰੋਨਾ ਵਾਇਰਸ ਨਾਲ ਸਬੰਧਿਤ ਚਿੰਤਾਵਾਂ ਅਤੇ ਧਾਰਨਾਵਾਂ' ਵਿਸ਼ੇ 'ਤੇ ਆਧਾਰਿਤ ...

ਪੂਰੀ ਖ਼ਬਰ »

ਪਿਛਲੇ 18 ਸਾਲ ਤੋਂ ਮੋਟਰ ਦੇ ਕੁਨੈਕਸ਼ਨ ਲਈ ਤਰਸ ਰਿਹੈ ਕਿਸਾਨ

ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਬੋਹਲੀਆਂ ਦਾ ਕਿਸਾਨ ਸੁਖਦੇਵ ਸਿੰਘ ਪਿਛਲੇ 20 ਸਾਲ ਤੋਂ ਮੋਟਰ ਕੁਨੈਕਸ਼ਨ ਲੈਣ ਲਈ ਥਾਂ-ਥਾਂ 'ਤੇ ਧੱਕੇ ਖਾ ਰਿਹਾ ਹੈ | ਇਸ ਸਬੰਧੀ ਕਿਸਾਨ ਸੁਖਦੇਵ ਸਿੰਘ ਬੋਹਲੀਆਂ ਨੇ ਪਿਛਲੇ 18 ਸਾਲ ਤੋਂ ਮੋਟਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਨੇ ਸੁਲਤਾਨਵਿੰਡ ਤੋਂ ਕੁਲਦੀਪ ਸਿੰਘ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ ਥਾਪਿਆ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਾਰਡ ਨੰਬਰ-34 ਦੇ ਅਧੀਨ ਆਉਂਦੇ ਇਲਾਕਾ ਪਲਾਟ ਲੱਖਾ ਸਿੰਘ ਵਿਖੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਪ੍ਰਕਾਸ਼ ਸਿੰਘ ਮਾਹਲ ਜਨਰਲ ਸਕੱਤਰ ਮਾਝਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅੱਜ 44 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਕਾਰਨ ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਜ਼ਿਲ੍ਹ•ਾ ਪੱਧਰ 'ਤੇ ਆਨਲਾਇਨ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਜਿਸ 'ਚ ਕੁੱਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 44 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

330 ਕਿੱਲੋਗ੍ਰਾਮ ਨਾਜਾਇਜ਼ ਲਾਹਣ, 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀਆਂ 'ਚੋਂ ਇਕ ਕਾਬੂ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਚਾਲੂ ਭੱਠੀਆਂ ਲਗਾ ਕੇ ਨਾਜਾਇਜ਼ ਸ਼ਰਾਬ ਕਸੀਦ ਕਰਨ ਤੇ ਵੇਚਣ ਦਾ ਗ਼ੈਰ ਕਾਨੂੰਨੀ ਧੰਦਾ ਕਰਕੇ ਸਰਕਾਰੀ ਮਾਲੀਏ ਨੂੰ ਚੂਨਾ ਲਗਾ ਕੇ ਨਾਜਾਇਜ਼ ਸ਼ਰਾਬ ਮਾਫੀਆ ਗਰੋਹ ਦੇ ਮੈਂਬਰਾਂ ...

ਪੂਰੀ ਖ਼ਬਰ »

ਈ.ਟੀ.ਯੂ. ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਸਾਹਮਣੇ ਰੱਖਿਆ ਰੋਸ ਪ੍ਰਦਰਸ਼ਨ ਮੁਲਤਵੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਵਿਖੇ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਲਗਾਤਾਰ ਚੱਲ ਰਹੇ ਸੰਘਰਸ਼ ਤਹਿਤ ਚੱਲ ਰਹੀ ਭੁੱਖ ਹੜਤਾਲ ਦੇ ਨਾਲ ਅਧਿਆਪਕ ਦਿਵਸ ਮੌਕੇ ਜ਼ਿਲ੍ਹ•ਾ ਸਿੱਖਿਆ ਅਫ਼ਸਰ (ਐਲ਼ੀ) ਦੇ ਘਰ ਮੂਹਰੇ ਹੋਣ ਵਾਲੇ ਰੋਸ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਤੋਂ ਅਸਮਰੱਥ ਹੈ ਗੁਰੂ ਨਾਨਕ ਦੇਵ ਹਸਪਤਾਲ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸਥਾਪਿਤ ਅੰਮਿ੍ਤਸਰ ਦੇ ਪ੍ਰਸਿੱਧ ਸਰਕਾਰੀ ਮੈ ਡੀਕਲ ਕਾਲਜ ਦਾ ਹਸਪਤਾਲ ਭਾਵੇਂ ਪਹਿਲਾਂ ਹੀ ਨਾਕਸ ਇਲਾਜ ਪ੍ਰਬੰਧਾਂ ਕਾਰਨ ਅਕਸਰ ਚਰਚਾ 'ਚ ਸੀ, ਪਰ ਕੋਰੋਨਾ ਮਹਾਂਮਰੀ 'ਚ ਅਜੇ ਤੱਕ ਇਹ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ

ਤਰਸਿੱਕਾ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਡੀ ਮੁਹਿੰਮ ਤਹਿਤ ਅੱਜ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ 2 ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਦਰਜ ਇਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ-3 'ਚੋਂ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੀ ਵਾਰਡ ਨੰ: 3 ਦੇ ਨਿਵਾਸੀ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਹਰਬੰਸ ਸਿੰਘ ਦੇ ਘਰ 'ਚੋਂ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਥਾਣਾ ਅਜਨਾਲਾ ਦੇ ਐੱਸ.ਐਚ.ਓ. ਇੰਸਪੈਕਟਰ ਸਤੀਸ਼ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਮਜੀਠਾ ਯੋਗਸਵਰ ਸਿੰਘ ਗੋਰਾਇਆ ਦੇ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਦੀ ਪੁਲਿਸ ਵਲੋਂ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਮਕਾਨ ਜ਼ਬਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਚੱਲ ਰਹੀ ਕਾਰਵਾਈ ਤਹਿਤ ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਅੱਜ ਜਬਤ ਕਰ ਲਈ ਗਈ ਹੈ, ਜਿਸ ਦੇ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਘਰਾਂ ਨੂੰ ਪੁਲਿਸ ਵਲੋਂ ਜਬਤ ਕਰ ਲਿਆ ...

ਪੂਰੀ ਖ਼ਬਰ »

ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਚਾਰ ਜ਼ਖ਼ਮੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕੋਇਟਾ ਸ਼ਹਿਰ ਦੀ ਸਰਿਆਬ ਰੋਡ 'ਤੇ ਇਕ ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ | ਇਹ ਘਟਨਾ ਅੱਜ ਸ਼ੁੱਕਰਵਾਰ ਦੀ ਨਮਾਜ਼ ...

ਪੂਰੀ ਖ਼ਬਰ »

ਬਜ਼ੁਰਗ ਕੋਲ ਜ਼ਮੀਨ ਨਾ ਹੋਣ ਦੇ ਬਾਵਜੂਦ ਜ਼ਿਆਦਾ ਜ਼ਮੀਨ ਦਾ ਹਵਾਲਾ ਦੇ ਕੇ ਭੇਜਿਆ 67500/- ਰੁਪਏ ਦਾ ਰਿਕਵਰੀ ਨੋਟਿਸ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪੈਨਸ਼ਨ ਧਾਰਕਾਂ ਵਲੋਂ ਦਿੱਤੀ ਗਲਤ ਸੂਚਨਾ ਦੇ ਆਧਾਰ 'ਤੇ ਲੱਗੀਆਂ ਬੁਢਾਪਾ, ਵਿਧਵਾ, ਆਸ਼ਰਿਤ, ਅਪੰਗ ਪੈਨਸ਼ਨਾਂ ਨੂੰ ਬੰਦ ਕਰਕੇ ਸਰਕਾਰ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਭਾਈ ਲੌ ਾਗੋਵਾਲ ਨੂੰ ਲਿਖਿਆ ਪੱਤਰ ਲਾਪਤਾ ਪਾਵਨ ਸਰੂਪ ਮਾਮਲਾ ਸ਼ੋ੍ਰਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਮਾਮਲੇ ਨੂੰ ਹੱਲ ਕਰੇ-ਤਰਲੋਚਨ ਸਿੰਘ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਸਾਬਕਾ ਸੰਸਦ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਤਰਲੋਚਨ ਸਿੰਘ (ਦਿੱਲੀ) ਨੇ ਸ਼ੋ੍ਰਮਣੀ ਕਮੇਟੀ ਵਲੋਂ ਪਾਵਨ ਸਰੂਪ ਮਾਮਲੇ 'ਚ ਦੋਸ਼ੀ ਪਾਏ ਗਏ ਸਟਾਫ਼ ਮੈਂਬਰਾਂ ਵਿਰੁੱਧ ਪੁਲਿਸ ਕੋਲ ਫ਼ੌਜਦਾਰੀ ਕੇਸ ਦਰਜ ਕਰਾਉਣ ਦੇ ਫ਼ੈਸਲੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਜਥਾ ਸਿਰਲੱਥ ਖ਼ਾਲਸਾ ਵਲੋਂ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ 'ਚ ਪੰਜ ਸਾਲ ਪਹਿਲਾਂ ਪਾਵਨ ਸਰੂਪ ਲਾਪਤਾ ਹੋਣ ਦੀ ਵਾਪਰੀ ਘਟਨਾ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਹੁਣ ਚਲਾਈ ਭਗੌੜਿਆਂ ਨੂੰ ਫੜਨ ਦੀ ਮੁਹਿੰਮ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਵ ਦਹੀਆ ਵਲੋਂ ਜਿੱਥੇ ਸ਼ਰਾਬ ਦੇ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ ਤੋਂ ਬਚਣ ਲਈ ਭਗੌੜਿਆਂ ਖ਼ਿਲਾਫ਼ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਜੈਂਤੀਪੁਰ, 4 ਸਤੰਬਰ (ਭੁਪਿੰਦਰ ਸਿੰਘ ਗਿੱਲ)-'ਕੈਪਟਨ ਅਮਰਿੰਦਰ ਸਿੰਘ ਹੋਰ ਕਿੰਨੀਆਂ ਜਾਨਾਂ ਲੈਣੀਆਂ ਹਨ' ਇਹ ਸ਼ਬਦ ਸਨ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਨੌਜਵਾਨ ਰਾਜਪਾਲ ਸਿੰਘ ਦੀ ਪਤਨੀ ਦੇ | ਦਿਹਾਤੀ ਥਾਣਿਆਂ ਵਲੋਂ ਧੜਾਧੜ ਪਰਚੇ ਵੀ ਦਰਜ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿਹਤ ਹੈਲਥ ਵਿਭਾਗ ਵਲੋਂ ਪਿੰਡ ਸੁਲਤਾਨਵਿੰਡ ਨੂੰ ਮਿਲੀ 108 ਮੁਫ਼ਤ ਐਾਬੂਲੈਂਸ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਪਿੰਡ ਵਾਸੀਆਂ ਦੀ ਸਹੂਲਤ ਲਈ 108 ਐਾਬੂਲੈਂਸ ਯੂਨਾਇਟਿਡ ਵੈੱਲਫੇਅਰ ਸੁਸਾਇਟੀ ਪੱਤੀ ਮਨਸੂਰ ਸੁਲਤਾਨਵਿੰਡ ਦੇ ਪ੍ਰਧਾਨ ਰਾਜਪਾਲ ਸਿੰਘ ਮਾਹਲ ਦੇ ਉਪਰਾਲੇ ਸਦਕਾ ਜ਼ਿਲ੍ਹਾ ਅੰਮਿ੍ਤਸਰ ਦੇ ਹੈਲਥ ...

ਪੂਰੀ ਖ਼ਬਰ »

ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ 'ਚ ਮੰਗਾਂ ਨਾ ਮੰਨੇ ਜਾਣ ਕਾਰਨ ਭਾਰੀ ਰੋਸ

ਐੱਸ. ਏ. ਐੱਸ. ਨਗਰ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅੰਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਾ ਮਾਹੌਲ ਬਣਦਾ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਇਸ ਰੋਸ ਦਾ ਮੁੱਖ ਕਾਰਨ ਪ੍ਰਸ਼ਾਸਨ ਦਾ ਪੁੱਡਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਸ਼ਾਹ ਸਠਿਆਲਾ ਨੂੰ ਸ਼ਰਧਾਂਜਲੀਆਂ ਭੇਟ

ਸਠਿਆਲਾ, 4 ਸਤੰਬਰ (ਸਫਰੀ)-ਕਸਬਾ ਸਠਿਆਲਾ ਦੇ ਭਲਵਾਨ ਮਲਕੀਤ ਸਿੰਘ ਸ਼ਾਹ ਦੇ ਸਪੁੱਤਰ ਜਸਬੀਰ ਸਿੰਘ ਸ਼ਾਹ ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ...

ਪੂਰੀ ਖ਼ਬਰ »

ਸਰਪੰਚ ਲਖਵਿੰਦਰ ਕੌਰ ਘੁਹਾਟਵਿੰਡ ਨੂੰ ਸ਼ਰਧਾ ਦੇ ਫੁੱਲ ਭੇਟ

ਚੌਕ ਮਹਿਤਾ, 4 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੀ ਸਰਗਰਮ ਕਾਂਗਰਸੀ ਮਹਿਲਾ ਆਗੂ ਸਰਪੰਚ ਲਖਵਿੰਦਰ ਕੌਰ ਰੰਧਾਵਾ ਘੁਹਾਟਵਿੰਡ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਇੱਥੇ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਰਵਾਈ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੇਂਡੂ ਫੁੱਟਬਾਲ ਕਮੇਟੀ ਅੰਮਿ੍ਤਸਰ ਦੀ ਸਮੂਹ ਟੀਮ ਵਲੋਂ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ ਬਿਆਸ ਸਕੂਲ ਦੀਆਂ ਗਰਾਊਾਡਾਂ 'ਚ ਯੂਥ ਫੁੱਟਬਾਲ ਕਲੱਬ ਬਿਆਸ ਦੇ ਸਹਿਯੋਗ ...

ਪੂਰੀ ਖ਼ਬਰ »

ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ ਮੌਕੇ 4 ਅਧਿਆਪਕ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ 'ਚ ਗੁਰੂ ਨਗਰੀ 'ਚ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ...

ਪੂਰੀ ਖ਼ਬਰ »

ਰਿਟਾ. ਡੀ.ਐਸ.ਪੀ. ਦਰਸ਼ਨ ਸਿੰਘ ਕਾਹਲੋਂ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 4 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਝੰਡੇਰ ਦੇ ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ ਅਤੇ ਪ੍ਰਮਿੰਦਰ ਸਿੰਘ ਕਾਹਲੋਂ ਦੇ ਸਤਿਕਾਰਯੋਗ ਪਿਤਾ ਰਿਟਾ. ਡੀ. ਐਸ. ਪੀ. ਦਰਸ਼ਨ ਸਿੰਘ ਕਾਹਲੋਂ ਜੋ ਕਿ ਬੀਤੇ ਦਿਨੀ ਅਕਾਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ-ਤਿੰਨ ਗੰਭੀਰ ਜ਼ਖ਼ਮੀ

ਛੇਹਰਟਾ, 4 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਮੁੱਖ ਚੌਕ ਛੇਹਰਟਾ ਦੇ ਬਿਲਕੁਲ ਨਜ਼ਦੀਕ ਇੰਡੀਆ ਗੇਟ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੰਬਰੀ ਪੀ.ਬੀ.02 ਬੀ.ਈ. 1476 ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਜਿਸ ਨਾਲ ਆਟੋ ਪਲਟ ਗਿਆ ਤੇ ਸਵਾਰੀਆਂ ਜ਼ਖ਼ਮੀ ਹੋ ਗਈਆਂ ¢ ਇਨੋਵਾ ਕਾਰ ਚਾਲਕ ਨੇ ਇਸ ਤੋਂ ਬਾਅਦ ਉੱਥੋਂ ਗੱਡੀ ਭਜਾ ਲਈ ਅਤੇ ਥੋੜੀ ਦੂਰ ਚੌਕ 'ਚ ਫੁੱਟਪਾਥ 'ਚ ਗੱਡੀ ਮਾਰ ਦਿੱਤੀ ¢ ਜਿੱਥੇ ਚੌਕ 'ਚ ਮੌਜੂਦ ਲੋਕਾਂ ਅਤੇ ਪੁਲਸ ਮੁਲਾਜ਼ਮਾਂ ਵਲੋਂ ਕਾਰ ਚਾਲਕ ਨੂੰ ਬਾਹਰ ਕੱਢਿਆ ¢ ਲੋਕਾਂ ਦਾ ਕਹਿਣਾ ਹੈ ਕਿ ਇਹ ਇਨੋਵਾ ਗੱਡੀ ਦਾ ਚਾਲਕ ਪੁਲਿਸ ਮੁਲਾਜ਼ਮ ਸੀ, ਜੋ ਨਸ਼ੇ 'ਚ ਟੱਲੀ ਸੀ ¢ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਕਤ ਗੱਡੀ ਚਾਲਕ ਪੁਲਿਸ ਮੁਲਾਜ਼ਮ ਹੋਣ ਕਾਰਨ ਚੌਕ 'ਚ ਮੌਜੂਦ ਪਿੁਲਸ ਮੁਲਾਜ਼ਮਾਂ ਵਲੋਂ ਅੱਖੋਂ ਪਰੋਖੇ ਕੀਤਾ ਗਿਆ, ਜਿਸ ਦਾ ਲੋਕਾਂ 'ਚ ਭਾਰੀ ਰੋਸ ਹੈ ¢ ਪੀੜਤ ਨਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਖਾਸਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਖਾਸੇ ਵਾਲੀ ਸਾਈਡ ਤੋਂ ਆਟੋ 'ਤੇ ਸਵਾਰ ਹੋ ਕੇ ਛੇਹਰਟਾ ਵਾਲੀ ਸਾਈਡ ਨੂੰ ਆ ਰਹੇ ਸਨ ਕਿ ਛੇਹਰਟਾ ਚੌਕ ਤੋਂ ਕੁਝ ਪਹਿਲਾਂ ਹੀ ਤੇਜ਼ ਰਫਤਾਰ ਇਨੋਵਾ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਨੂੰ ਵੀ ਕਾਫੀ ਸੱਟਾਂ ਲੱਗੀਆਂ ਅਤੇ ਉਸ ਦੀਆਂ ਬੱਚੀਆਂ ਖੁਸ਼ਮੀਤ ਕੌਰ (10) ਅਤੇ ਰੀਤਿਕਾ (12) ਨੂੰ ਵੀ ਗੰਭੀਰ ਸੱਟਾਂ ਲੱਗ ਗਈਆਂ ¢ ਜਿਨ੍ਹਾਂ ਨੂੰ ਲੋਕਾਂ ਵਲੋਂ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ¢ ਥਾਣਾ ਛੇਹਰਟਾ ਤੋਂ ਐਸ.ਆਈ. ਸਰਵਣ ਸਿੰਘ ਆਪਣੇ ਪੁਲਿਸ ਬਲ ਨਾਲ ਘਟਨਾ ਸਥਾਨ 'ਤੇ ਪੁੱਜੇ, ਪ੍ਰੰਤੂ ਲੋਕਾਂ 'ਚ ਭਾਰੀ ਰੋਸ ਦੇਖ ਕੇ ਕੰਟਰੋਲ ਕਰਨਾ ਮੁਸ਼ਕਿਲ ਹੋ ਗਿਆ ਤਾਂ ਟਾਊਨ ਚੌਕੀ ਦੇ ਇੰਚਾਰਜ ਐਸ.ਆਈ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਗੱਡੀ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਲਈ ਜਾਂਚ ਸ਼ੁਰੂ ਕਰ ਦਿੱਤੀ ¢

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX