ਤਾਜਾ ਖ਼ਬਰਾਂ


ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  6 minutes ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  8 minutes ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਰੂਪਨਗਰ

33 ਅਤੇ 46 ਸਾਲਾਂ ਨੌਜਵਾਨਾਂ ਦੀ ਕੋਰੋਨਾ ਵਾਇਰਸ ਨਾਲ ਮੌਤ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਪੰਜੋਲਾ ਦੇ 33 ਵਰਿ੍ਹਆਂ ਦੇ ਜਵਾਨ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਨੇ ਗੰਭੀਰ ਹਾਲਾਤ ਵੱਲ ਸੰਕੇਤ ਕੀਤਾ ਹੈ, ਜਿਸ ਕਾਰਨ ਬੇਪ੍ਰਵਾਹ ਲੋਕਾਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਪਿੰਡ ਪੰਜੋਲਾ ਦਾ ...

ਪੂਰੀ ਖ਼ਬਰ »

ਸਵਰਨਕਾਰ ਸੰਘ ਪੰਜਾਬ ਵਲੋਂ ਸੰਜੇ ਵਰਮਾ ਨੂੰ 'ਸਵਰਨਕਾਰ ਰਤਨ ਪੰਜਾਬ' ਪੁਰਸਕਾਰ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਕਰੋਨਾ ਮਹਾਂਮਾਰੀ ਦੌਰਾਨ ਸੇਵਾ ਕਾਰਜਾਂ 'ਚ ਵਧੀਆ ਯੋਗਦਾਨ ਪਾਉਣ ਵਜੋਂ ਸਰਾਫ਼ਾ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੂੰ ਸਵਰਨਕਾਰ ਸੰਘ ਪੰਜਾਬ ਵਲੋਂ 'ਸਵਰਨਕਾਰ ਰਤਨ ਪੰਜਾਬ' ਪੁਰਸਕਾਰ ਸਵਰਨਕਾਰ ਸੰਘਰਸ਼ ...

ਪੂਰੀ ਖ਼ਬਰ »

ਬੱਚੇ ਨੇ ਲਗਾਏ ਪਿਤਾ 'ਤੇ ਕੁੱਟਮਾਰ ਦੇ ਦੋਸ਼

ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਇੱਕ ਪਿਤਾ ਵਲੋਂ ਰਿਹੜੀ 'ਤੇ ਕੰਮ ਨਾ ਕਰਨ ਕਰਕੇ ਬੱਚੇ ਨਾਲ ਕੁੱਟਮਾਰ ਕਰਨ ਅਤੇ ਸਿਗਰਟ ਨਾਲ ਜਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੇ ਵਲੋਂ ਪੁਲਿਸ ਨੂੰ ਕਰੀਬ ਇੱਕ ਵਰ੍ਹੇ ਪਹਿਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਕਾਰਵਾਈ ...

ਪੂਰੀ ਖ਼ਬਰ »

ਮਾਲ ਵਿਭਾਗ ਮੋਰਿੰਡਾ ਦੇ ਦਫ਼ਤਰ 'ਚ ਕੋਰੋਨਾ ਨੇ ਦਿੱਤੀ ਦਸਤਕ

ਮੋਰਿੰਡਾ, 4 ਸਤੰਬਰ (ਕੰਗ)-ਮੋਰਿੰਡਾ ਇਲਾਕੇ ਵਿਚ ਮਗਰਲੇ ਇੱਕ ਮਹੀਨੇ ਤੋਂ ਲਗਾਤਾਰ ਕਿਸੇ ਨਾ ਕਿਸੇ ਮਹਿਕਮੇ ਅਤੇ ਬੈਂਕਾਂ ਵਿਚ ਕੋਰੋਨਾ ਦੇ ਕੇਸ ਆ ਰਹੇ ਹਨ | ਲੋਕਲ ਸਿਹਤ ਵਿਭਾਗ ਵਾਲੇ ਜ਼ਿਆਦਾਤਰ ਲੋਕਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕਰ ਰਹੇ ਹਨ | ਮਗਰਲੇ ਦਿਨੀਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਬੇਲਾ ਬਾਜ਼ਾਰ ਦੇ 75 ਦੁਕਾਨਦਾਰਾਂ ਦੇ ਕੋਰੋਨਾ ਸੈਂਪਲ ਲਏ

ਬੇਲਾ, 4 ਸਤੰਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਸਿਹਤ ਵਿਭਾਗ ਵਲੋਂ ਕਸਬਾ ਬੇਲਾ ਦੇ ਇੱਕ ਵਿਅਕਤੀ ਨੂੰ ਕੋਰੋਨਾ ਮਰੀਜ਼ ਘੋਸ਼ਿਤ ਕੀਤਾ ਸੀ ਜਿਸ ਦੇ ਸੰਪਰਕ ਵਿਚ ਤਿੰਨ ਦੁਕਾਨਦਾਰ ਆਏ ਸਨ ਜਿਸ ਕਰਕੇ ਸਿਹਤ ਵਿਭਾਗ ਨੇ ਕਸਬੇ ਦੇ ਸਮੂਹ ਦੁਕਾਨਦਾਰਾਂ ਨੂੰ ਟੈਸਟ ...

ਪੂਰੀ ਖ਼ਬਰ »

ਪੰਜਾਬ ਦੇ ਕਿਰਤੀਆਂ ਦੇ ਹੱਕ 'ਚ 22 ਨੂੰ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟਰੈਕਟ ਡਰਾਇਵਰ ਵਰਕਰ ਯੂਨੀਅਨ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਘੂਨਾਥ ਸਿੰਘ ਜਨਰਲ ਸਕੱਤਰ ਸੀਟੂ ਪੰਜਾਬ ਨੇ ਐਲਾਨ ਕੀਤਾ ਕਿ ਕਿਰਤੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 22 ...

ਪੂਰੀ ਖ਼ਬਰ »

ਲੁਟੇਰੇ ਕਾਰ ਏਜੰਸੀ ਦੇ ਕੈਸ਼ੀਅਰ 'ਤੇ ਹਮਲਾ ਕਰਕੇ 1 ਲੱਖ 82 ਹਜ਼ਾਰ ਖੋਹ ਕੇ ਰਫ਼ੂ ਚੱਕਰ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਦਿਨ-ਦਿਹਾੜੇ ਤਿੰਨ ਕਾਰ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਰੰਗੀਲਪੁਰ ਦੀ ਸੀ.ਐਮ.ਆਟੋ. ਸੇਲਜ਼ ਕੰਪਨੀ ਦੇ ਕੈਸ਼ੀਅਰ ਨੂੰ ਘੇਰ ਕੇ ਬੈਂਕ ਜਮ੍ਹਾਂ ਕਰਾਉਣ ਵਾਲੀ 1 ਲੱਖ 82 ਹਜ਼ਾਰ ਦੀ ਰਕਮ ਲੁੱਟ ਲਈ ਅਤੇ ਵਿਰੋਧ ਕਰਨ 'ਤੇ ਕੈਸ਼ੀਅਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਘਰ ਬੈਠੇ ਸਿੱਖਿਆ ਪ੍ਰੋਗਰਾਮ ਤਹਿਤ ਕਲੱਸਟਰ ਪੱਧਰ 'ਤੇ ਸਮੂਹ ਆਈ.ਆਰ.ਟੀ. ਅਤੇ ਆਈ.ਵੀ. ਵਲੰਟੀਅਰਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਡਿਜੀਟਲ ਮਾਧਿਅਮ ਰਾਹੀਂ ਬੱਚਿਆਂ ਦੇ ਮਾਤਾ ...

ਪੂਰੀ ਖ਼ਬਰ »

'ਪਹਿਲਾਂ ਇਨਸਾਨੀਅਤ' ਸੰਸਥਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਸੰਸਥਾ ਦੇ ਸੈਂਟਰਲ ਕਮੇਟੀ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਅਤੇ ਇਨਸਾਨੀਅਤ ਪਹਿਲਾਂ ਸੰਸਥਾ ਦੀ ਸਮੁੱਚੀ ਟੀਮ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰੋਨਾ ...

ਪੂਰੀ ਖ਼ਬਰ »

ਚਨੋਲੀ ਬੱਸੀ ਸਕੂਲ 'ਚ 10.66 ਲੱਖ ਲੀਟਰ ਪਾਣੀ ਹੋਵੇਗਾ ਜ਼ਮੀਨ 'ਚ ਰੀਚਾਰਜ-ਏ.ਡੀ.ਸੀ.

ਨੂਰਪੁਰ ਬੇਦੀ, 4 ਸਤੰਬਰ (ਝਾਡੀਆ)-ਰੇਨ ਵਾਟਰ ਹਾਰਵਸਟਿੰਗ ਸਟਰਕਚਰ ਲਗਾ ਕੇ ਬਰਸਾਤੀ ਪਾਣੀ ਨੂੰ ਮੁੜ ਜ਼ਮੀਨ ਵਿਚ ਪਾਉਣ ਨਾਲ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਦਾ ਉਪਰਾਲਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ | ਨੂਰਪੁਰ ਬੇਦੀ ਬਲਾਕ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਜਥੇਬੰਦਕ ਤੌਰ 'ਤੇ ਸੰਘਰਸ਼ਸ਼ੀਲ ਰਹੇ ਅਧਿਆਪਕ ਭੱਟੋ ਦਾ ਸੇਵਾ ਮੁਕਤੀ 'ਤੇ ਸਨਮਾਨ

ਕਾਹਨਪੁਰ ਖੂਹੀ, 4 ਸਤੰਬਰ (ਵਾਲੀਆ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਰਾਮਪੁਰ ਕਲਾ ਤੋਂ ਬਤੌਰ ਪੰਜਾਬੀ ਅਧਿਆਪਕ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਅਧਿਆਪਕ ਕਿਰਪਾਲ ਸਿੰਘ ਭੱਟੋ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਅਧਿਆਪਕ ਭਟੋਂ ...

ਪੂਰੀ ਖ਼ਬਰ »

ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਨੰਗਲ, 4 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਤੋਂ 'ਅਜੀਤ' ਦੇ ਪ੍ਰਤੀਨਿਧ ਪ੍ਰੀਤਮ ਸਿੰਘ ਬਰਾਰੀ ਦੇ ਮਾਤਾ ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਰਾਰੀ ਦੇ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਦੀ ਹਾਜ਼ਰੀ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਹੂਲਤਾਂ ਦੀ ਮੰਗ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ ਕੀਤੀ ਗਈ ਹੈ | ਸੇਵਾ ਮੁਕਤ ਅਧਿਆਪਕ ਅਤੇ ਬਸਪਾ ਆਗੂ ਮਾ. ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੁੱਖ ਮੰਤਰੀ ਪੰਜਾਬ ਤੋਂ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਪ੍ਰਵਾਸੀ ਗੁੱਜਰ ਨਹੀਂ ਮੰਨ ਰਹੇ ਪ੍ਰਸ਼ਾਸਨ ਦੀਆਂ ਹਦਾਇਤਾਂ

ਸ੍ਰੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਅਨੇਕਾਂ ਪਿੰਡਾਂ, ਕਸਬਿਆਂ ਅਤੇ ਸੜਕਾਂ 'ਤੇ ਪ੍ਰਵਾਸੀ ਗੁੱਜਰਾਂ ਦੇ ਪਸ਼ੂ ਝੁੰਡਾਂ ਵਿਚ ਚਰਦੇ ਤੁਹਾਨੂੰ ਆਮ ਮਿਲ ਜਾਣਗੇ, ਜੋ ਪੰਚਾਇਤਾਂ ਵਲੋਂ ਲਗਾਏ ਬੂਟਿਆਂ, ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਐਤਕੀਂ ਰੂਪਨਗਰ ਵਿਖੇ ਹੀ ਕੀਤਾ ਜਾਵੇਗਾ ਰਾਜ ਪੁਰਸਕਾਰ ਵਿਜੇਤਾ ਅਧਿਆਪਕਾਂ ਦਾ ਸਨਮਾਨ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਰਾਜ ਪੁਰਸਕਾਰ ਸਮਾਗਮ ਸੂਬਾ ਪੱਧਰ 'ਤੇ ਕੀਤਾ ਜਾਂਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਐਤਕੀਂ ਇਹ ਸਮਾਗਮ ਸੂਬਾ ਪੱਧਰ 'ਤੇ ਨਾ ਹੋ ਕੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਲੋਂ ਭੇਜੀ 4.80 ਲੱਖ ਦੀ ਸਹਾਇਤਾ ਰਾਸ਼ੀ ਧੂਫੀਏ ਸਿੰਘਾਂ ਨੂੰ ਵੰਡੀ

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਧੂਫੀਏ ਸਿੰਘ ਦੀ ਇਸ ਮੁਸ਼ਕਿਲ ਸਮੇਂ ਦੌਰਾਨ ਮਦਦ ਲਈ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਲੋਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤਖਤਗੜ੍ਹ ਵਿਖੇ ਮੁੰਡੇ-ਕੁੜੀਆਂ ਦਾ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਪੱਟੀ, 4 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਦੇ ਸਮੂਹ ਐੱਨ.ਪੀ.ਐੱਸ.ਕਰਮਚਾਰੀਆਂ ਵਲੋਂ ਐੱਨ.ਪੀ.ਐੱਸ. ਇੰਪਲਾਈਜ਼ ਯੂਨੀਅਨ ਦੇ ਬੈਨਰ ਹੇਠ ਸਾਂਝੇ ਤੌਰ 'ਤੇ ਉਲੀਕੇ ਪ੍ਰੋਗਰਾਮ ਅਨੁਸਾਰ ਪੱਟੀ ਤਹਿਸੀਲ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਰ 1 ਵਜੇ ਤੱਕ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਚ ਬਣੇ ਸੁਵਿਧਾ ਸੈਂਟਰ ਵਿਖੇ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਧਰਨਾ ...

ਪੂਰੀ ਖ਼ਬਰ »

ਡਾਕਘਰ 'ਚੋਂ ਇਨਵਰਟਰ ਤੇ ਬੈਟਰਾ ਚੋਰੀ

ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਡਾਕਘਰ 'ਚੋਂ ਇਨਵਰਟਰ ਤੇ ਬੈਟਰਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹਰਾਸਮੈਂਟ ਕਰਕੇ 2 ਲੱਖ ਰੁਪਏ ਲੈਣ ਦੇ ਮਾਮਲੇ 'ਚ ਐੱਸ.ਆਈ. ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਾਸਮੈਂਟ ਕਰਨ ਤੇ ਉਸਦੇ ਅਕਾਊਾਟ 'ਚੋਂ 2 ਲੱਖ ਦੀ ਨਗਦੀ ਕਢਵਾਉਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਇਕ ਐੱਸ.ਆਈ. ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੇ ਯਤਨਾਂ ਸਦਕਾ ਹਲਕੇ 'ਚ ਹੋ ਰਿਹੈ ਵਿਕਾਸ- ਗੋਪੀ ਸਰਪੰਚ

ਗੋਇੰਦਵਾਲ ਸਾਹਿਬ, 4 ਸਤੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਲਗਨ ਸਦਕਾ ਹਲਕੇ ਦੇ ਵਿਕਾਸ ਕਾਰਜਾਂ 'ਚ ਦਿਨੋਂ ਦਿਨ ਤੇਜ਼ੀ ਆ ਰਹੀ ਹੈ ਤੇ ਕਰਵਾਏ ਗਏ ਵਿਕਾਸ ਕਾਰਜਾਂ ਨਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ

ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਡੇਂਗੂ ਬੁਖਾਰ ਦੇ ਮੱਛਰ ਤੋਂ ਬਚਣ ਲਈ ਜਾਗਰੂਕ ਕਰਦਿਆਂ ਸਿਹਤ ਅਧਿਕਾਰੀ ਸਤਪਾਲ ਸਿੰਘ ਬੋਹੜੂ ਨੇ ਦੱਸਿਆ ਕਿ ਸੰਕਟਮਈ ਸਮੇਂ ਡੇਂਗੂ ਬੁਖਾਰ ਤੋਂ ਬਚਣ ਦੀ ਓਨੀ ਹੀ ਲੋੜ ਹੈ, ਜਿੰਨੀ ਕੋਰੋਨਾ ਮਹਾਂਮਾਰੀ ਤੋਂ ਹੈ, ਕਿਉਂਕਿ ਦੋਵਾਂ ...

ਪੂਰੀ ਖ਼ਬਰ »

ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦੇ ਵਿਹੜੇ 'ਚ ਬੂਟੇ ਲਗਾਏ

ਸਰਾਏ ਅਮਾਨਤ ਖਾਂ, 4 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ 'ਚ ਸਥਿਤ ਸਬ ਡਵੀਜ਼ਨ 'ਚ ਸਬ ਸਟੇਸ਼ਨ ਇੰਜੀਨੀਅਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਤਾਵਰਨ ਨੂੰ ਸਾਫ਼ ਰੱਖਣ ਦੇ ਮਨੋਰਥ ਨਾਲ ਬੂਟੇ ਲਗਾਏ ਗਏ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਜੌਲਾ ਕਲਾਂ ਦੇ ਕਈ ਵਿਅਕਤੀ 'ਆਪ' ਵਿਚ ਸ਼ਾਮਿਲ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਪੰਚਾਇਤ ਰਾਜ ਪ੍ਰੀਸ਼ਦ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਪਿੰਡ ਜੌਲਾ ਕਲਾਂ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਈ ਵਿਅਕਤੀ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਆਸਿਫ਼ (20) ਵਾਸੀ ਪਿੰਡ ਬੁੱਢਨਪੁਰ, ਪੰਚਕੂਲਾ ਵਜੋਂ ਹੋਈ ਹੈ | ਮਾਮਲੇ ਬਾਬਤ ਬਲਟਾਣਾ ਪੁਲਿਸ ਚੌਕੀ ਇੰਚਾਰਜ ਐੱਸ. ਆਈ. ਕੁਲਵੰਤ ...

ਪੂਰੀ ਖ਼ਬਰ »

13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਢਕੌਲੀ ਖੇਤਰ 'ਚ ਇਕ 13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲੇ ਬਾਬਤ ਢਕੌਲੀ ਥਾਣਾ ਮੁਖੀ ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਗੜ੍ਹੀ ਵਲੋਂ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ

ਡੇਰਾਬੱਸੀ, 4 ਸਤੰਬਰ (ਗੁਰਮੀਤ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਡੇਰਾਬੱਸੀ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਦਿਆਂ ਪੰਜਾਬ ਦੇ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ...

ਪੂਰੀ ਖ਼ਬਰ »

ਫੇਜ਼-7 ਦੇ ਦੁਕਾਨਦਾਰਾਂ ਨੇ ਲਾਕਡਾਊਨ ਦੌਰਾਨ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ ਮਾਰਕੀਟ ਦੇ ਪ੍ਰਧਾਨ ਗੁਰਮੁੱਖ ਸਿੰਘ ਵਾਲੀਆ ਨੇ ਸਮੁੱਚੀ ਮਾਰਕੀਟ ਵਲੋਂ ਐਲਾਨ ਕੀਤਾ ਹੈ ਕਿ ਲਾਕਡਾਊਨ ਦੌਰਾਨ ਮਾਰਕੀਟ ਦੇ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ ਅਤੇ ਬਾਕੀ ਦਿਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮਾਣ ਬਹਾਲ ਕੀਤਾ ਜਾਵੇ : ਮੁਲਤਾਨੀ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਸੇਵਾ-ਮੁਕਤ ਸਿਵਲ ਸਰਜਨ ਤੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਕੋਈ ਅਹਿਮੀਅਤ ਨਾ ਦੇਣ ਸਬੰਧੀ ...

ਪੂਰੀ ਖ਼ਬਰ »

ਬੋਰਡ ਦਾ ਸਰਟੀਫ਼ਿਕੇਟ ਡਿਜੀ ਲਾਕਰ ਰਾਹੀਂ ਭੇਜਣ ਦਾ ਫ਼ੈਸਲਾ ਵਿਦਿਆਰਥੀਆਂ ਲਈ ਬਣਿਆ ਮੁਸੀਬਤ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ-2020 ਦੀਆਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ-ਕਮ-ਡਿਟੇਲ ਮਾਰਕਸ ਕਾਰਡ ਡਿਜੀ ਲਾਕਰ 'ਤੇ ...

ਪੂਰੀ ਖ਼ਬਰ »

ਈਕੋ ਸਿਟੀ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੇ ਬਿਜਲੀ ਸਪਲਾਈ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਮੁੱਖ ਮਾਰਗ ਕੀਤਾ ਜਾਮ

ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ 'ਚ ਈਕੋ ਸਿਟੀ ਫੇਜ਼-1 ਦੇ ਵਸਨੀਕਾਂ ਨੇ ਗਮਾਡਾ ਸਮੇਤ ਪਾਵਰਕਾਮ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਕੇ ਅੱਜ ਮੁੱਖ ਮਾਰਗ 'ਤੇ ਸੰਕੇਤਕ ਜਾਮ ਲਗਾਇਆ | ਈਕੋ ਸਿਟੀ ਦੇ ਵਸਨੀਕ ਡਾ. ਗੁਰਦਰਸ਼ਨ ਸਿੰਘ ਜੰਮੂ, ਰਾਕੇਸ਼ ਭਾਰਦਵਾਜ, ਜਸਵੰਤ ਠਾਕੁਰ, ਬਾਬੂ ਰਾਮ, ਅਭੈ ਕੁਮਾਰ, ਸੰਜੀਵ ਕੁਮਾਰ, ਸੰਦੀਪ ਸ਼ਰਮਾ, ਮੋਹਿਤ ਪੁਰੀ ਤੇ ਗੁਰਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਜਿਥੇ ਪਿਛਲੇ ਦਿਨੀਂ ਲਗਾਤਾਰ ਨੁਕਸ ਪੈਣ ਕਾਰਨ ਬਿਜਲੀ ਸਪਲਾਈ 36 ਘੰਟਿਆਂ ਲਈ ਪ੍ਰਭਾਵਿਤ ਰਹੀ ਸੀ, ਉਥੇ ਹੀ ਗਰਮੀ ਦੇ ਮੌਸਮ ਵਿਚ ਹੁਣ ਇਕ ਵਾਰ ਫ਼ਿਰ ਲਗਾਤਾਰ 18 ਘੰਟੇ ਤੋਂ ਵੱਧ ਸਮਾਂ ਬਿਜਲੀ ਸਪਲਾਈ ਗੁੱਲ ਰਹੀ | ਵਸਨੀਕਾਂ ਨੇ ਦੱਸਿਆ ਕਿ ਬਿਜਲੀ ਸਪਲਾਈ 'ਚ ਸੁਧਾਰ ਲਈ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਦੇ ਮੱਦੇਨਜ਼ਰ ਗਮਾਡਾ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਲਈ ਉਨ੍ਹਾਂ ਨੂੰ ਕੁਝ ਸਮੇਂ ਲਈ ਮੁੱਖ ਮਾਰਗ ਜਾਮ ਕਰਨਾ ਪਿਆ ਤਾਂ ਕਿਤੇ ਜਾ ਕੇ ਬਿਜਲੀ ਸਪਲਾਈ ਚਾਲੂ ਹੋਈ | ਡਾ. ਜੰਮੂ ਤੇ ਹੋਰਨਾਂ ਨੇ ਮੰਗ ਕੀਤੀ ਕਿ ਈਕੋ ਸਿਟੀ ਵਿਚ ਨਿਰੰਤਰ ਬਿਜਲੀ ਸਪਲਾਈ ਬਹਾਲ ਰੱਖਣ ਲਈ ਪਾਵਰਕਾਮ ਦੇ ਨਾਲ-ਨਾਲ ਨਿੱਜੀ ਕੰਪਨੀ ਦੇ ਕਰਮਚਾਰੀਆਂ ਦੀਆਂ ਵੀ ਸੇਵਾਵਾਂ ਲਈਆਂ ਜਾਣ |

ਖ਼ਬਰ ਸ਼ੇਅਰ ਕਰੋ

 

ਸੀਮਾ ਜੈਨ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਦੌਰਾ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੀਮਾ ਜੈਨ, ਆਈ. ਏ. ਐਸ. ਫਾਈਨੈਸੀਂਅਲ ਕਮਿਸ਼ਨਰ, ਰੂਰਲ ਡਿਵੈਲਪਮੈਂਟ ਐਾਡ ਪੰਚਾਇਤ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX