ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਪਟਿਆਲਾ

ਆਮ ਆਦਮੀ ਪਾਰਟੀ ਨੇ ਸਾੜਿਆ ਮੰਤਰੀ ਧਰਮਸੋਤ ਦਾ ਪੁਤਲਾ, ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਮੰਤਰੀ ਸਾਧੂ ਸਿੰਘ ਧਰਸਮੌਤ ਦੀ ਕੋਠੀ ਦੇ ਬਾਹਰ ਪੰਜ ਮੈਂਬਰੀ ਕਮੇਟੀ ਚੇਤਨ ਸਿੰਘ ਜੋੜੇਮਾਜਰਾ, ਦੇਵ ਮਾਨ, ਜੱਸੀ ਸੋਹੀਆਂ ਵਾਲਾ, ਨਰਿੰਦਰ ਸ਼ਰਮਾ ਤੇ ਵਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਹੋਰ ਮੌਤਾਂ, 184 ਨਵੇਂ ਮਾਮਲੇ

ਪਟਿਆਲਾ, 4 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ 'ਚ ਨਵੇਂ 184 ਕੋਵਿਡ ਪਾਜ਼ੀਟਿਵ ਮਾਮਲੇ ਤੇ 3 ਕੋਵਿਡ ਮਰੀਜ਼ਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1750 ਦੇ ਕਰੀਬ ਰਿਪੋਰਟਾਂ ਵਿਚੋਂ ...

ਪੂਰੀ ਖ਼ਬਰ »

ਕੋਰੋਨਾ ਦੇ ਇਲਾਜ ਲਈ ਲੋਕਾਂ ਦਾ ਭਰੋਸਾ ਜਿੱਤਣ 'ਚ ਪੂਰੀ ਤਰ੍ਹਾਂ ਅਸਫਲ ਹੋ ਰਹੀ ਕੈਪਟਨ ਸਰਕਾਰ- ਭਗਵੰਤ ਮਾਨ

ਪਟਿਆਲਾ, 4 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਅੱਜ ਇਥੇ ਇਕ ਨਿੱਜੀ ਹੋਟਲ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਕੋਲੋਂ ਦੇਸ਼ ਭਗਤੀ ਦਾ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਖ਼ਿਲਾਫ਼ ਸਖ਼ਤ ਹੋਇਆ ਪ੍ਰਸ਼ਾਸਨ

ਸ਼ੁਤਰਾਣਾ, 4 ਸਤੰਬਰ (ਬਲਦੇਵ ਸਿੰਘ ਮਹਿਰੋਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ 'ਫਤਿਹ ਮਿਸ਼ਨ' ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਖ਼ਿਲਾਫ਼ ਪ੍ਰਸ਼ਾਸਨ ਕਾਫ਼ੀ ਸਖ਼ਤ ਹੋਇਆ ਹੈ | ...

ਪੂਰੀ ਖ਼ਬਰ »

ਈ.ਡੀ.ਵਲੋਂ ਸ਼ਰਾਬ ਮਾਮਲੇ 'ਚ ਈ.ਸੀ.ਆਈ.ਆਰ ਦਰਜ ਕਰਨ ਨਾਲ ਸਫੈਦਪੋਸ਼ ਤਸਕਰਾਂ ਦੇ ਚਿਹਰੇ ਹੋਣਗੇ ਨੰਗੇ- ਪ੍ਰੋ. ਚੰਦੂਮਾਜਰਾ

ਪਟਿਆਲਾ, 4 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ 'ਚ ਸ਼ਰਾਬ ਮਾਮਲੇ 'ਚ ਈ.ਸੀ.ਆਈ.ਆਰ. ਦਰਜ ਕਰਨ ਦਾ ਸਵਾਗਤ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ...

ਪੂਰੀ ਖ਼ਬਰ »

8.63 ਕਰੋੜ ਦੀ ਲਾਗਤ ਵਾਲੀ 'ਕਿਫਾਇਤੀ ਐਲ.ਈ.ਡੀ. ਬੱਲਬ ਯੋਜਨਾ' ਦੀ ਸ਼ੁਰੂਆਤ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਲੋਂ 8.63 ਕਰੋੜ ਰੁਪਏ ਦੀ ਲਾਗਤ ਵਾਲੀ ਇਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਗ਼ਰੀਬੀ ...

ਪੂਰੀ ਖ਼ਬਰ »

ਸਕੂਲ 'ਚ ਹੰਗਾਮਾ ਕਰਨ ਅਤੇ ਸਟਾਫ਼ ਨਾਲ ਬਦਸਲੂਕੀ ਕਰਨ 'ਤੇ ਮਾਮਲਾ ਦਰਜ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਕੂਲ 'ਚ ਫ਼ੀਸ ਭਰਨ ਸਮੇਂ ਹੰਗਾਮਾ ਕਰਨ 'ਤੇ ਲੋਕਾਂ ਨੂੰ ਫ਼ੀਸਾਂ ਨਾ ਭਰਨ ਲਈ ਉਕਸਾਉਣ ਅਤੇ ਮੈਨੇਜਮੈਂਟ ਖ਼ਿਲਾਫ਼ ਗ਼ਲਤ ਸ਼ਬਦਾਵਲੀ ਬੋਲਣ ਦੇ ਚੱਲਦਿਆਂ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਐਕਟਿਵਾ ਸਵਾਰ ਕਾਬੂ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਰਾਤ ਕਰਫ਼ਿਊ ਦੌਰਾਨ ਇਕ ਐਕਟਿਵਾ ਸਵਾਰ ਵਿਅਕਤੀ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 4 ਸਤੰਬਰ (ਮਨਦੀਪ ਸਿੰਘ ਖਰੋੜ)-ਸ਼ਹਿਰ ਦੇ ਇਕ ਮੁਹੱਲੇ ਵਿਖੇ ਘਰ 'ਚ ਦਾਖਲ ਹੋ ਕੇ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਜੋਗਿੰਦਰ ਸਿੰਘ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ਮਾਨਵ ਸ਼ਰਮਾ ਵਾਸੀ ਪਟਿਆਲਾ ਉਸ ਦੇ ਘਰ ਦਾਖਲ ...

ਪੂਰੀ ਖ਼ਬਰ »

ਕਰਫ਼ਿਊ ਸਮੇਂ ਦੌਰਾਨ ਸ਼ਰਾਬ ਪੀ ਰਹੇ 4 ਸ਼ਰਾਬੀ ਗਿ੍ਫ਼ਤਾਰ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੋਵਿਡ-19 ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਤਹਿਤ ਰਾਤ ਸਮੇਂ ਲੱਗੇ ਕਰਫ਼ਿਊ ਦੌਰਾਨ ਘਰ ਤੋਂ ਬਾਹਰ ਨਿਕਲ ਕੇ ਸ਼ਰਾਬ ਪੀਣ ਵਾਲੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਕੋਰੋਨਾ ਟੈਸਟ ਦੇ ਸੈਂਪਲ ਲੈਣ ਆਈ ਟੀਮ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਘਨੌਰ, 4 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ 'ਚ ਸਥਿਤ ਦੁਕਾਨਾਂ ਤੇ ਸਿਹਤ ਵਿਭਾਗ ਦੀ ਟੀਮ ਕੋਰੋਨਾ ਟੈਸਟ ਕਰਨ ਦੇ ਲਈ ਸੈਂਪਲ ਲੈਣ ਲਈ ਪਹੁੰਚੀ ਤਾਂ ਦੁਕਾਨਦਾਰਾਂ ਨੇ ਇਕੱਠੇ ਹੋਕੇ ਸਿਹਤ ਵਿਭਾਗ ਦੀ ਟੀਮ ਦਾ ਵਿਰੋਧ ਕੀਤਾ ਸੀ | ਇਸੇ ਮਾਮਲੇ ਨੂੰ ਸਖ਼ਤੀ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਅਤੇ ਰੋਟਰੀ ਕਲੱਬ ਵਲੋਂ ਅਧਿਆਪਕ ਦਿਵਸ ਮੌਕੇ ਸਮਾਗਮ

ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਰਾਜਪੁਰਾ ਅਤੇ ਰੋਟਰੀ ਕਲੱਬ ਰਾਜਪੁਰਾ ਵਲੋਂ ਪਟਿਆਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਚੰਦਰ ਗੇਂਦ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੁੱਖ ਮਹਿਮਾਨ ਸਨ ਅਤੇ ਡਾ. ਅੰਸ਼ੂ ਕਟਾਰੀਆ ...

ਪੂਰੀ ਖ਼ਬਰ »

ਨਿਗਮ ਟੀਮ ਵਲੋਂ ਦੋ ਇਮਾਰਤਾਂ ਸੀਲ

ਪਟਿਆਲਾ, 4 ਸਤੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਵਲੋਂ ਲੀਲਾ ਭਵਨ ਇਲਾਕੇ 'ਚ ਦੋ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ | ਇਸ ਦਾ ਕਾਰਨ ਨਿਗਮ ਪ੍ਰਵਾਨਗੀ ਤੋਂ ਬਗੈਰ ਦੋ ਉਸਾਰੀਆਂ ਨੂੰ ਆਪਸ ਵਿਚ ਲੁਕੇ ਤਰੀਕੇ ਨਾਲ ਜੋੜਿਆ ਜਾ ਰਿਹਾ ਸੀ | ਇਸ ਕਾਰਵਾਈ ਦੌਰਾਨ ਉਸਾਰੀਕਰਤਾਵਾਂ ਵਲੋਂ ਲੰਬਾ ਸਮਾਂ ਨਿਗਮ ਟੀਮ ਨੂੰ ਕਈ ਥਾਵਾਂ ਤੋਂ ਸਿਫ਼ਾਰਸ਼ ਕਰਵਾ ਕਰਵਾਈ ਰੋਕਣ ਦੀ ਕਥਿਤ ਕੋਸ਼ਿਸ਼ ਵੀ ਕੀਤੀ ਗਈ, ਪਰੰਤੂ ਗੁਪਤ ਸੂਚਨਾ ਦੇ ਆਧਾਰ 'ਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਨਾਲ ਪਹੁੰਚੀ ਇੰਸਪੈਕਟਰ ਸੁਖਮਨਪ੍ਰੀਤ ਕੌਰ ਤੇ ਹੋਰ ਅਮਲੇ ਨੇ ਸੀਿਲੰਗ ਦੀ ਕਾਰਵਾਈ ਮੁਕੰਮਲ ਕੀਤੀ | ਇਸ ਮੌਕੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪਾਰਟੀ ਵੀ ਨਾਲ ਸੀ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦੀ ਪਹਿਲੀ ਸਪੋਰਟਸ ਸੁਸਾਇਟੀ ਦੀ ਹੋਈ ਸਥਾਪਨਾ

ਪਟਿਆਲਾ, 4 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਦੀ ਪਹਿਲੀ (ਸੇਰੇਬਰਲ ਪਲਸੀ) ਦਿਮਾਗ਼ੀ ਤੌਰ 'ਤੇ ਅਪੰਗ ਸਪੋਰਟਸ ਸੁਸਾਇਟੀ ਦੀ ਸਥਾਪਨਾ ਕੀਤੀ ਗਈ ਹੈ | ਇਸ ਸੁਸਾਇਟੀ ਦਾ ਮੁੱਖ ਮਕਸਦ ਦਿਮਾਗ਼ੀ ਤੌਰ 'ਤੇ ਵਿਕਲਾਂਗ ਬੱਚਿਆਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਰਾਸ਼ਟਰੀ ਸੀਨੀਅਰ ਨਾਗਰਿਕ ਮੰਚ ਵਲੋਂ ਆਨਲਾਈਨ ਕਾਵਿ ਸੰਮੇਲਨ ਕਰਵਾਇਆ

ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਰਾਸ਼ਟਰੀ ਸੀਨੀਅਰ ਨਾਗਰਿਕ ਕਾਵਿ ਮੰਚ ਦੇ ਸੰਸਥਾਪਕ ਨਰੇਸ਼ ਨਾਜ਼, ਰਾਸ਼ਟਰੀ ਪ੍ਰਧਾਨ ਐਮ.ਐਸ. ਜੱਗੀ, ਪੰਜਾਬ ਪ੍ਰਧਾਨ ਐਸ.ਐਸ. ਭੱਲਾ ਦੀ ਅਗਵਾਈ ਹੇਠ ਇਕ ਆਨਲਾਈਨ ਕਾਵਿ ਸੰਮੇਲਨ ਕਰਵਾਇਆ ਗਿਆ | ਇਸ ਦੀ ਪ੍ਰਧਾਨਗੀ ਡਾ. ਜੀ.ਐਸ. ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਰਹੇਗੀ ਬਿਜਲੀ ਬੰਦ ਰਹੇਗੀ

ਪਟਿਆਲਾ, 4 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਪੱਛਮ/ਤਕਨੀਕੀ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ 11 ਕੇ.ਵੀ ਫੀਡਰ ਲੋਅਰ ਮਾਲ ਅਧੀਨ ਪੈਂਦੇ ਏਰੀਏ ਦੇਸੀ ਮਹਿਮਾਨਦਾਰੀ, ਵੀਰ ਹਕੀਕਤ ਰਾਏ ਸਕੂਲ, ਬੱਸ ਸਟੈਂਡ, ਲਾਈਟਾਂ ਵਾਲਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਏ ਮੁਕਾਬਲਿਆਂ 'ਚ ਸਾਹਿਬਦੀਪ ਨੇ ਮਾਰੀ ਬਾਜ਼ੀ

ਨਾਭਾ, 4 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਢੀਂਗੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਪੜ੍ਹਦੇ ਤੀਸਰੀ ਕਲਾਸ ਦੇ ਵਿਦਿਆਰਥੀ ਸਾਹਿਬਦੀਪ ਸਿੰਘ ਨੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ...

ਪੂਰੀ ਖ਼ਬਰ »

ਪਿੰਡ ਕੌਲ ਦੇ ਸਰਕਾਰੀ ਸਕੂਲ 'ਚ ਹੋਈ ਚੋਰੀ

ਨਾਭਾ, 4 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਨੇੜਲੇ ਪਿੰਡ ਕੌਲ ਦੇ ਸਰਕਾਰੀ ਮਿਡਲ ਸਕੂਲ 'ਚ ਬਣੇ ਕੰਪਿਊਟਰ ਕਮਰੇ ਅੰਦਰੋਂ 4 ਬੈਟਰੀਆਂ, ਇਕ ਯੂ.ਪੀ.ਐਸ, ਇਕ ਸਟੈਬਲਾਇਜਰ ਅਤੇ ਇਕ ਐਲ.ਸੀ.ਡੀ 32 ਇੰਚ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ ਸਬੰਧੀ ਗੁਰਬਖਸ਼ ...

ਪੂਰੀ ਖ਼ਬਰ »

ਰਣਵੀਰ ਸਿੰਘ ਨੇ ਥਾਣਾ ਪਾਤੜਾਂ ਦਾ ਅਹੁਦਾ ਸੰਭਾਲਿਆ

ਪਾਤੜਾਂ, 4 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਕੋਰੋਨਾ ਵਾਇਰਸ ਦਾ ਟੈੱਸਟ ਕਰਵਾਉਣ ਮਗਰੋਂ ਰਣਵੀਰ ਸਿੰਘ ਨੇ ਥਾਣਾ ਪਾਤੜਾਂ ਦਾ ਅਹੁਦਾ ਸਾਂਭ ਲਿਆ | ਪਹਿਲਾਂ ਵੀ ਕਾਫ਼ੀ ਸਮਾਂ ਇਥੇ ਸੇਵਾਵਾਂ ਨਿਭਾ ਚੁੱਕੇ ਅਤੇ ਹੁਣ ਸਮਾਣਾ ਤੋਂ ਬਦਲ ਕੇ ਥਾਣਾ ਪਾਤੜਾਂ ਵਿਚ ਆਉਣ 'ਤੇ ...

ਪੂਰੀ ਖ਼ਬਰ »

ਉਪ ਚੇਅਰਮੈਨ ਅਮਨ ਨੈਣਾਂ ਨੇ ਕੀਤਾ ਕੋਵਿਡ ਜਾਗਰੂਕ ਮੁਹਿੰਮ ਦਾ ਆਗਾਜ਼

ਭੁਨਰਹੇੜੀ/ਡਕਾਲਾ, 4 ਸਤੰਬਰ (ਧਨਵੰਤ ਸਿੰਘ, ਪ੍ਰਗਟ ਸਿੰਘ ਬਲਬੇੜਾ)-ਪੰਚਾਇਤ ਸੰਮਤੀ ਭੁਨਰਹੇੜੀ ਦੇ ਉਪ ਚੇਅਰਮੈਨ ਅਮਨਰਣਜੀਤ ਸਿੰਘ ਗਰੇਵਾਲ ਨੇ ਕੋਵਿਡ 19 ਸਬੰਧੀ ਹੋ ਰਹੇ ਕੂੜ ਪ੍ਰਚਾਰ ਨੂੰ ਰੋਕਣ ਵਾਸਤੇ ਉਪਰਾਲਾ ਕਰਦਿਆਂ ਕੋਰੋਨਾ ਟੈਸਟ ਮੁਹਿੰਮ ਦਾ ਆਗਾਜ਼ ਆਪਣੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀ ਭੁੱਖ ਹੜਤਾਲ 18ਵੇਂ ਦਿਨ 'ਚ ਦਾਖਲ

ਬਨੂੜ, 4 ਸਤੰਬਰ (ਭੁਪਿੰਦਰ ਸਿੰਘ)-ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀ 17 ਅਗਸਤ ਤੋਂ ਪੰਜਾਬ ਭਰ 'ਚ ਆਰੰਭ ਹੋਈ ਭੁੱਖ ਹੜਤਾਲ 18ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਬਨੂੜ ਦੇ ਕਮਿਊਨਿਟੀ ਸਿਹਤ ਕੇਂਦਰ ਵਿਖੇ ਰੁਪਿੰਦਰ ਕੌਰ ਮੁਠਿਆੜਾਂ ਅਤੇ ਮੁੱਢਲਾ ਸਿਹਤ ਕੇਂਦਰ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਵਧਾਈ ਸੰਦੇਸ਼ ਦੇਣ ਦਾ ਸਰੂਪ ਬਦਲਿਆ

ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਅਧਿਆਪਕ ਦਿਵਸ ਮੌਕੇ ਇਸ ਵਾਰ ਸਕੂਲ ਬੰਦ ਹੋਣ ਕਾਰਨ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਸਿਖਲਾਈ ਦੇ ਨਾਲ ਜੁੜੇ ਰਹਿਣ ਕਾਰਨ ਜਸ਼ਨ ਵੱਖਰੇ ਰੂਪ 'ਚ ਮਨਾਏ ਜਾ ਰਹੇ ਹਨ | ਇਸ ਸਬੰਧੀ ਪਿ੍ੰਸੀਪਲ ਤੋਤਾ ਸਿੰਘ ਚਹਿਲ ਨੈਸ਼ਨਲ ...

ਪੂਰੀ ਖ਼ਬਰ »

ਡਾ. ਗੋਇਲ ਸਰਬਸੰਮਤੀ ਨਾਲ ਅਗਰਵਾਲ ਸਭਾ ਦੇ ਮੁੜ ਬਣੇ ਪ੍ਰਧਾਨ

ਪਟਿਆਲਾ, 4 ਸਤੰਬਰ (ਅ.ਸ. ਆਹਲੂਵਾਲੀਆ)-ਅਗਰਵਾਲ ਚੇਤਨਾ ਸਭਾ ਦਾ ਪ੍ਰਧਾਨ ਡਾ. ਪੁਰਸ਼ੋਤਮ ਗੋਇਲ ਨੂੰ ਚੁਣਿਆ ਗਿਆ ਹੈ | ਦੂਜੀ ਵਾਰ ਅਗਰਵਾਲ ਚੇਤਨਾ ਸਭਾ ਉਨ੍ਹਾਂ ਦੀ ਮਦਦ ਲਈ ਸੇਠ ਮੰਗਤ ਰਾਏ, ਵਿਜੈ ਕੁਮਾਰ ਗੋਇਲ, ਤਰਸੇਮ ਬਾਂਸਲ, ਦੇਵੀ ਦਿਆਲ ਗੋਇਲ ਨੂੰ ਪੈਟਰਨ, ਅਸ਼ੋਕ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਤੋਂ ਡਰਨ ਦੀ ਲੋੜ ਨਹੀਂ-ਅਜੈਬ ਸਿੰਘ

ਨਾਭਾ, 4 ਸਤੰਬਰ (ਅਮਨਦੀਪ ਸਿੰਘ ਲਵਲੀ)-ਕੋਰੋਨਾ ਮਹਾਂਮਾਰੀ ਸਬੰਧੀ ਜੋ ਗ਼ਲਤ ਅਫਵਾਹਾਂ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਨੇ ਉਨ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ | ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਜਾਇਜ਼ ਧੱਕੇਸ਼ਾਹੀ ਜਾਂ ਗ਼ਲਤ ਹਰਕਤ ਕੋਰੋਨਾ ...

ਪੂਰੀ ਖ਼ਬਰ »

ਆਦਰਸ਼ ਕਾਲੋਨੀ 'ਚੋਂ ਨਕਦੀ ਤੇ ਐਲ.ਸੀ.ਡੀ. ਚੋਰੀ

ਪਟਿਆਲਾ, 4 ਸਤੰਬਰ (ਮਨਦੀਪ ਸਿੰਘ ਖਰੋੜ)-ਇਥੋਂ ਦੀ ਆਦਰਸ਼ ਕਾਲੋਨੀ ਵਿਖੇ ਇਕ ਘਰ ਵਿਚੋਂ 20 ਹਜ਼ਾਰ ਦੀ ਨਕਦੀ, ਇਕ ਐਲ.ਸੀ.ਡੀ., ਮਾਈਕਰੋਵੇਵ ਅਤੇ ਘਰ ਦਾ ਹੋਰ ਸਾਮਾਨ 31 ਅਗਸਤ ਨੂੰ ਚੋਰੀ ਕਰਕੇ ਲੈ ਗਿਆ ਹੈ | ਇਹ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਗੁਰਜਿੰਦਰ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ 2 ਦੁਕਾਨਦਾਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਵਰਨ ...

ਪੂਰੀ ਖ਼ਬਰ »

ਚਾਲੂ ਭੱਠੀਆਂ ਸਮੇਤ ਦੋ ਭਰਾ ਕਾਬੂ

ਸਮਾਣਾ, 4 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਦੀ ਪੁਲਿਸ ਨੇ ਪਿੰਡ ਮਰੋੜੀ ਵਿਖੇ ਛਾਪਾ ਮਾਰ ਕੇ ਦੋ ਭਰਾਵਾਂ ਨੂੰ ਨਾਜਾਇਜ਼ ਸ਼ਰਾਬ ਦੀਆਂ ਚਾਲੂ ਭੱਠੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਉਪ-ਕਪਤਾਨ ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ...

ਪੂਰੀ ਖ਼ਬਰ »

ਸਤਲੁਜ ਯਮੁਨਾ ਲਿੰਕ ਨਹਿਰ ਦੇ ਕਿਨਾਰਿਆਂ ਤੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਬਿਨਾਂ ਰੋਕ ਜਾਰੀ

ਬਨੂੜ, 4 ਸਤੰਬਰ (ਭੁਪਿੰਦਰ ਸਿੰਘ)-ਐਸ.ਵਾਈ.ਐਲ. ਨਹਿਰ ਦੇ ਕਿਨਾਰਿਆਂ ਤੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਬੇਰੋਕ ਜਾਰੀ ਹੈ | ਬਨੂੜ ਪੁਲਿਸ ਵਲੋਂ ਕੁਝ ਸਮਾਂ ਪਹਿਲਾਂ ਮਾਈਨਿੰਗ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਮਾਣਕਪੁਰ ਅਤੇ ਖੇੜਾ ਗੱਜੂ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਸਕੂਲਾਂ ਦੇ ਬੱਚਿਆਂ ਨਾਲ ਜ਼ੂਮ ਐਪ ਰਾਹੀਂ ਗੱਲਬਾਤ

ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਰਮਿੰਦਰ ਕੌਰ ਨੇ ਸਰਕਾਰੀ ...

ਪੂਰੀ ਖ਼ਬਰ »

ਨਹਿਰੀ ਯੁਵਾ ਕੇਂਦਰ ਵਲੋਂ ਫਿੱਟ ਇੰਡੀਆ ਮੁਹਿੰਮ ਤਹਿਤ ਕਰਵਾਈਆਂ ਗਈਆਂ ਖੇਡਾਂ

ਬਨੂੜ, 4 ਸਤੰਬਰ (ਭੁਪਿੰਦਰ ਸਿੰਘ)-ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਵਲੋਂ ਫਿੱਟ ਇੰਡੀਆ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਸਰੀਰਕ ਬਿਮਾਰੀਆਂ ਤੋਂ ਬਚਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਨ੍ਹਾਂ ਵਿਚ ਪੁਰਾਤਨ ...

ਪੂਰੀ ਖ਼ਬਰ »

ਹੈਪੀ ਤੇ ਸਨੀ ਨੇ ਪਰਸ ਸਣੇ 11 ਹਜ਼ਾਰ ਰੁਪਏ ਤੇ ਕੁਝ ਜ਼ਰੂਰੀ ਕਾਗ਼ਜ਼ਾਤ ਵਾਪਸ ਕਰਕੇ ਦਿੱਤਾ ਇਮਾਨਦਾਰੀ ਦਾ ਸਬੂਤ

ਗੁਹਲਾ ਚੀਕਾ, 4 ਸਤੰਬਰ (ਓ.ਪੀ. ਸੈਣੀ)-ਇਮਾਨਦਾਰੀ ਅੱਜ ਵੀ ਜਿੰਦਾ ਹੈ ਇਸ ਕਹਾਵਤ ਨੂੰ ਹੈਪੀ ਤੇ ਸਨੀ ਨੇ ਇਕ ਵਿਅਕਤੀ ਦੇ ਪਰਸ, 11 ਹਜ਼ਾਰ ਰੁਪਏ ਤੇ ਕੁਝ ਜ਼ਰੂਰੀ ਕਾਗ਼ਜ਼ਾਤ ਵਾਪਸ ਕਰਕੇ ਸਾਬਤ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਫ਼ੌਜੀ ਵੈਸ਼ਨੂੰ ਢਾਬਾ ਦੇ ਮਾਲਕ ...

ਪੂਰੀ ਖ਼ਬਰ »

ਗਿਆਨੀ ਪ੍ਰੇਮ ਸਿੰਘ ਦੀ ਬਰਸੀ ਮਨਾਈ

ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਰਾਮਗੜ੍ਹ ਬੌੜਾਂ ਦੇ ਗੁਰਦੁਆਰਾ ਬਾਉਲੀ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਗਿਆਨੀ ਪ੍ਰੇਮ ਸਿੰਘ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਥਾਨਕ ...

ਪੂਰੀ ਖ਼ਬਰ »

ਗੂਹਲਾ ਵਿਖੇ ਲਗਾਇਆ ਜਾਵੇਗਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ-'ਚੋ. ਈਸ਼ਵਰ ਸਿੰਘ

ਗੁਹਲਾ ਚੀਕਾ, 4 ਸਤੰਬਰ (ਓ.ਪੀ. ਸੈਣੀ)- ਵਿਧਾਇਕ ਈਸ਼ਵਰ ਸਿੰਘ ਗੁਹਲਾ ਨੇ ਕਿਹਾ ਕਿ ਗੁਹਲਾ ਖੇਤਰ ਦੇ ਨਾਲ-ਨਾਲ ਸਮਾਜ ਦੇ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਸੀ ਕਿ ਇਥੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਇਆ ਜਾਵੇ | ਇਸ ਮੰਗ ਨੂੰ ਪੂਰਾ ਕਰਦਿਆਂ ਛੇਤੀ ਹੀ ਡਾ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ 'ਚ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਸੰਘਰਸ਼ ਜਾਰੀ

ਪਟਿਆਲਾ, 4 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਅੱਜ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਸੰਘਰਸ਼ 34ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਜੁਆਇੰਟ ਐਕਸ਼ਨ ਕਮੇਟੀ ਵਲੋਂ ਇਹ ਸੰਘਰਸ਼ ...

ਪੂਰੀ ਖ਼ਬਰ »

ਜੰਗਲਾਤ ਮੰਤਰੀ ਨੂੰ ਕੁਰਸੀ ਤੋਂ ਲਾਹ ਕੇ ਹੀ ਦਮ ਲਵਾਂਗੇ-ਦੇਵ ਮਾਨ

ਭਾਦਸੋਂ, 4 ਸਤੰਬਰ (ਪ੍ਰਦੀਪ ਦੰਦਰਾਲਾ)-ਪਿਛਲੇ ਕੁਝ ਦਿਨਾਂ ਤੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਬੰਧਿਤ 63.91 ਕਰੋੜ ਰੁਪਏ ਦਾ 'ਵਜੀਫ਼ਾ ਘੁਟਾਲਾ' ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ | ਆਮ ਆਦਮੀ ਪਾਰਟੀ ਵਲੋਂ ਦੇਵ ਮਾਨ, ਚੇਤਨ ਜੋੜਾਮਾਜਰਾ, ਜੱਸੀ ਸੋਹੀਆਂ ...

ਪੂਰੀ ਖ਼ਬਰ »

ਸਾਹਿਬ ਸਿੰਘ ਸੰਧੂ ਨੇ ਮਵੀ ਚੌਕੀ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

ਸਮਾਣਾ, 4 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਥਾਣਾ ਸਮਾਣਾ ਅਧੀਨ ਪੈਂਦੀ ਪੁਲਿਸ ਚੌਕੀ ਮਵੀਂ ਕਲਾਂ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਦੇ ਟੈਸਟ ...

ਪੂਰੀ ਖ਼ਬਰ »

ਸ਼ਾਮਦੂ ਪਿੰਡ ਵਾਸੀਆਂ ਨੇ ਕੀਤਾ ਭਾਜਪਾ ਆਗੂ ਹੈਪੀ ਦਾ ਸਨਮਾਨ

ਰਾਜਪੁਰਾ, 4 ਸਤੰਬਰ (ਰਣਜੀਤ ਸਿੰਘ)- ਨੇੜਲੇ ਪਿੰਡ ਸ਼ਾਮਦੂ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਕਾਰਜਕਾਰਨੀ ਮੈਂਬਰ ਰਾਜ ਕੁਮਾਰ ਅਤੇ ਨੰਬਰਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਦਰਜਨਾਂ ਪਿੰਡਾਂ 'ਚ ਫਿੱਟ ਇੰਡੀਆ ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)-ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਬਲਾਕ ਰਾਜਪੁਰਾ ਅਧੀਨ ਪੈਂਦੇ ਪਿੰਡਾਂ ਵਿਚ ਫਿੱਟ ਇੰਡੀਆ ਮੁਹਿੰਮ ਤਹਿਤ ਨੌਜਵਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੇ ਸਰੀਰਾਂ ਨੂੰ ਬਿਮਾਰੀਆਂ ਤੋਂ ਬਚਾਈ ਰੱਖਣ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਮਿਲਟੀ ਨੇ 55 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)- ਅੱਜ ਯੂਥ ਕਾਂਗਰਸ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੇ ਵਾਰਡ ਨੰਬਰ 16 ਅਤੇ 17 ਵਿਚ ਕਰੀਬ 55 ਲੱਖ ਰੁਪਏ ਦੇ ਸੜਕਾਂ 'ਤੇ ਲੱਗਣ ਵਾਲੀਆਂ ਟਾਈਲਾਂ ਲਗਾਉਣ ਦੇ ਕੰਮ ਵਾਰਡ ਦੀਆਂ ਬਜ਼ੁਰਗ ਔਰਤਾਂ ਅਤੇ ਬੱਚਿਆਂ ਤੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਚੱਲ ਰਹੇ ਭਿ੍ਸ਼ਟਾਚਾਰ ਤੇ ਮਾਫ਼ੀਆ ਰਾਜ ਤੋਂ ਲੋਕ ਦੁਖੀ- ਅਨਮੋਲ ਗਗਨ ਮਾਨ

ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਪੋਸਟ ਮੈਟਿ੍ਕ ਵਜ਼ੀਫ਼ਾ ਘੁਟਾਲੇ 'ਚ ਫਸੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਮੂਹਰੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਆਮ ਆਦਮੀ ਪਾਰਟੀ ਵਲੋਂ ਲਗਾਏ ਗਏ ਧਰਨੇ ਵਿਚ ਅੱਜ ਵਿਸ਼ੇਸ਼ ਤੌਰ 'ਤੇ ਪੁੱਜੀ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਅੱਕ ਚੁੱਕੇ ਹਨ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਪਿੰਡਾਂ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਚ ਲਿਆਉਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਉਜਾਗਰ ਸਿੰਘ ਭਗੜਾਣਾ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਕੋਰੋਨਾ ਮਹਾਂਮਾਰੀ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੁੱਖ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਤਰੱਕੀ ਦੀਆਂ ਮੰਜ਼ਿਲਾਂ ਤੈਅ ਕਰ ਰਿਹੈ-ਨੌਗਾਵਾਂ

ਬਸੀ ਪਠਾਣਾਂ 4 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਸਰਪ੍ਰਸਤੀ ਵਿਚ ਪੰਜਾਬ ਤਰੱਕੀ ਦੀਆਂ ਮੰਜ਼ਿਲਾਂ ਤੈਅ ਕਰ ਰਿਹਾ ਹੈ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਕੋਰੋਨਾ ਦਾ ਟੈੱਸਟ ਨਾ ਕਰਵਾਉਣਾ ਬਿਮਾਰੀ ਨੂੰ ਬੜ੍ਹਾਵਾ ਦੇਣ ਬਰਾਬਰ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅਨਸਰਾਂ ਵਲੋਂ ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਕੋਰੋਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਘਪਲਿਆਂ ਦੀ ਸਰਕਾਰ-ਭੱਟੀ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇਣ ਦੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਖ਼ੁਦ ਬਹੁ ਕਰੋੜੀ ਘਪਲਿਆਂ ਦੀ ਸਰਕਾਰ ਬਣ ਗਈ ਹੈ ਅਤੇ ਕੈਪਟਨ ਸਰਕਾਰ ਸੂਬੇ ਦੇ ਨਾਗਰਿਕਾਂ ਦਾ ਵਿਸ਼ਵਾਸ ...

ਪੂਰੀ ਖ਼ਬਰ »

ਮਾਘੀ ਮੈਮੋਰੀਅਲ ਕਾਲਜ ਤੇ ਸਕੂਲ 'ਚ ਦਾਖਲਾ ਸ਼ੁਰੂ-ਚੇਅਰਮੈਨ ਸੋਫਤ

ਅਮਲੋਹ, 4 ਸਤੰਬਰ (ਰਿਸ਼ੂ ਗੋਇਲ)-ਮਾਘੀ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਅਤੇ ਮਾਘੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਨੂੰ ਮਾਘੀ ਵਿੱਦਿਅਕ ਟਰੱਸਟ ਵਲੋਂ ਕਾਲਜ, ਸਕੂਲ ਤੇ ਪ੍ਰਬੰਧ ਦੇ ਸਾਰੇ ਕਾਰਜਾਂ ਦੀ ਜ਼ਿੰਮੇਵਾਰੀ ਰਾਧਾ ਵਾਟਿਕਾ ਗਰੁੱਪ ਨੂੰ ...

ਪੂਰੀ ਖ਼ਬਰ »

-ਅਧਿਆਪਕ ਦਿਵਸ 'ਤੇ ਵਿਸ਼ੇਸ਼- ਅਧਿਆਪਕ ਸਮਾਜ ਵਿਚ ਚਾਨਣ ਮੁਨਾਰੇ ਵਜੋਂ ਕਰਦੇ ਹਨ ਕੰਮ

ਅਮਲੋਹ, 4 ਸਤੰਬਰ (ਰਿਸ਼ੂ ਗੋਇਲ)-'ਅਧਿਆਪਕ ਦਿਵਸ' ਭਾਰਤ ਦੇ ਦੂਜੇ ਰਾਸ਼ਟਰਪਤੀ ਤੇ ਭਾਰਤੀ ਸਿੱਖਿਆ ਸ਼ਾਸਤਰੀ ਡਾ: ਐਸ. ਰਾਧਾ ਕਿ੍ਸ਼ਨਨ ਦੇ ਜਨਮ ਦਿਵਸ ਮੌਕੇ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਤੇ ਇਸ ਮੌਕੇ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਤੋਹਫ਼ੇ ਦਿੰਦੇ ਹਨ | ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਨੇ ਕਰਵਾਏ ਵਾਦ-ਵਿਵਾਦ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਕਾਲਜ ਦੇ ਬਾਇਓ ਟੈਕਨਾਲੋਜੀ ਵਿਭਾਗ ਵਲੋਂ ਟਰਾਂਸਜੈਨਿਕ ਬੂਟਿਆਂ ਅਤੇ ਜਾਨਵਰਾਂ ਉੱਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ.ਐਸ.ਸੀ. ਆਨਰਜ਼ ਬਾਇਓ ਟੈਕਨਾਲੋਜੀ ਅਤੇ ਐਮ.ਐਸ.ਸੀ. ਆਨਰਜ਼ ਬਾਇਓ ਟੈਕਨਾਲੋਜੀ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦਾ ਗੁੰਮ ਹੋਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਥੇ 'ਤੇ ਕਲੰਕ-ਰਤਨ ਸਿੰਘ

ਬਸੀ ਪਠਾਣਾਂ, 4 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਦੇ ਮੁੱਖ ਸੇਵਾਦਾਰ ਜਥੇ. ਰਤਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗੁੰਮ ਹੋਣ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦਾ ਗੁੰਮ ਹੋਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਥੇ 'ਤੇ ਕਲੰਕ-ਰਤਨ ਸਿੰਘ

ਬਸੀ ਪਠਾਣਾਂ, 4 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਦੇ ਮੁੱਖ ਸੇਵਾਦਾਰ ਜਥੇ. ਰਤਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗੁੰਮ ਹੋਣ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ...

ਪੂਰੀ ਖ਼ਬਰ »

ਚੱਕਰੀ ਮੁਹੱਲਾ ਦੀ ਗੁੱਗਾ ਮਾੜੀ ਰੋਡ ਦੇ ਨਾਲ ਲਗਦੇ ਵਾਸੀ ਭੋਗ ਰਹੇ ਨਰਕ ਭਰੀ ਜ਼ਿੰਦਗੀ

ਬਸੀ ਪਠਾਣਾਂ, 4 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਸ਼ਹਿਰ ਦੇ ਵਾਰਡ ਨੰਬਰ 13 ਅਤੇ 15 ਵਿਚੋਂ ਲੰਘਦੀ ਗੁੱਗਾ ਮਾੜੀ ਰੋਡ ਦੇ ਨਾਲ ਲੱਗਦੇ ਮੁਹੱਲਾ ਚੱਕਰੀ ਅਤੇ ਬਹਿਲੋਲਪੁਰੀਆਂ ਵਾਸੀਆਂ ਨੂੰ ਪਿਛਲੇ ਕਾਫ਼ੀ ਅਰਸੇ ਤੋਂ ਨਰਕ ਭਰੀ ਜ਼ਿੰਦਗੀ ਜਿਓਣ ਲਈ ਮਜਬੂਰ ਹੋਣਾ ਪੈ ...

ਪੂਰੀ ਖ਼ਬਰ »

ਪੰਥਕ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ-ਭਾਈ ਰੰਧਾਵਾ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)- ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਇਥੇ ਐਲਾਨ ਕੀਤਾ ਕਿ ਜਥੇਬੰਦੀ ਵਲੋਂ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX