ਤਾਜਾ ਖ਼ਬਰਾਂ


ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਢਿਲਵਾਂ ਪੁਲਿਸ ਵਲੋਂ ਦੇਸੀ ਕੱਟਾ, ਜ਼ਿੰਦਾ ਰੋਂਦ ਅਤੇ ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
. . .  1 day ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ
. . .  1 day ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਅੰਕਿਤਾ ਭੰਡਾਰੀ ਹੱਤਿਆਕਾਂਡ: ਭਾਜਪਾ ਨੇਤਾ ਦੇ ਰਿਜ਼ੋਰਟ 'ਚ ਲਗਾਈ ਅੱਗ
. . .  1 day ago
ਉੱਤਰਾਖੰਡ, 24 ਸਤੰਬਰ- ਅੰਕਿਤਾ ਭੰਡਾਰੀ ਹੱਤਿਆਕਾਂਡ ਮਾਮਲੇ ਨੂੰ ਲੈ ਕੇ ਰਿਸ਼ੀਕੇਸ਼ 'ਚ ਸਥਾਨਕ ਲੋਕਾਂ ਨੇ ਵਨਤਾਰਾ ਰਿਜ਼ੋਰਟ 'ਚ ਅੱਗ ਲਗਾ ਦਿੱਤੀ। ਰਿਜ਼ੋਰਟ ਦਾ ਮਾਲਕਾਨਾ ਹੱਕ ਭਾਜਪਾ ਨੇਤਾ ਵਿਨੋਦ ਆਰਿਆ ਦੇ ਪੁੱਤਰ ਪੁਲਕਿਤ ਆਰਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਮੋਗਾ

ਦਿਨ-ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਚੌਲਾਂ ਦੇ ਦਲਾਲ ਨੂੰ ਮਾਰੀਆਂ ਗੋਲੀਆਂ-ਹਾਲਤ ਗੰਭੀਰ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਸ਼ਹਿਰ ਦਾ ਦਿਲ ਮੰਨੀ ਜਾਣ ਵਾਲੀ ਪੁਰਾਣੀ ਦਾਣਾ ਮੰਡੀ ਮੋਗਾ ਦੇ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਦਿਨ ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਇਕ ਚੌਲਾਂ ਦੇ ਦਲਾਲ ਨੂੰ ਸ਼ਰ੍ਹੇਆਮ ਪਿਸਤੌਲ ਨਾਲ ਗੋਲੀਆਂ ਮਾਰ ...

ਪੂਰੀ ਖ਼ਬਰ »

ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਅਤੇ ਇਸਤਰੀ ਤੇ ਬਾਲ ਭਲਾਈ ਸੰਸਥਾ ਪੰਜਾਬ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਵੋਟਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਗਾ, 4 ਸਤੰਬਰ (ਅਜੀਤ ਬਿਊਰੋ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਮੈਡਮ ਅਨੀਤਾ ਦਰਸ਼ੀ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ

ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸਿਹਤ ਕਾਮਿਆਂ ਦੀ ਨੁਮਾਇੰਦਗੀ ਕਰਦੀ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਬਲਾਕ ਪੱਤੋ ਹੀਰਾ ਸਿੰਘ ਦੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਜਥੇਬੰਦੀ ਵਲੋਂ ਸਿਹਤ ਮੰਤਰੀ ...

ਪੂਰੀ ਖ਼ਬਰ »

ਜਿੰਮ ਮਾਲਕ 'ਤੇ ਜਾਨਲੇਵਾ ਹਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਮੁਕੱਦਮਾ ਦਰਜ

ਕੋਟ ਈਸੇ ਖਾਂ, 4 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਬੀਤੇ ਵੀਰਵਾਰ ਦੀ ਰਾਤ ਸਥਾਨਕ ਸ਼ਹਿਰ ਵਿਖੇ 8-20 ਵਜੇ ਦੇ ਕਰੀਬ ਸਥਾਨਕ ਧਰਮਕੋਟ ਰੋਡ 'ਤੇ ਸਥਿਤ ਜਿੰਮ ਦੇ ਮਾਲਕ ਕੁਲਵਿੰਦਰ ਸਿੰਘ ਮਾਨ 'ਤੇ ਜਾਨਲੇਵਾ ਕੀਤੇ ਗਏ ਹਮਲੇ ਸਬੰਧੀ ...

ਪੂਰੀ ਖ਼ਬਰ »

ਮੋਗਾ ਵਿਚ 32 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 32 ਹੋਰਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 1567 ਹੋਣ ਦੇ ਨਾਲ 538 ਐਕਟਿਵ ਕੇਸ ਹਨ | ਜਦਕਿ ਹੁਣ ਤੱਕ 1002 ਮਰੀਜ਼ ਕੋਰੋਨਾ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਕਾਬੂ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਸਮਾਲਸਰ ਪੁਲਿਸ ਵਲੋਂ ਪਿੰਡ ਲੰਡੇ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਗ਼ਲਤੀਆਂ ਸੁਧਾਰਨ ਲਈ ਹੀ ਕੀਤੀ ਜਾ ਰਹੀ ਹੈ ਵਾਰਡਬੰਦੀ-ਹਰਦੀਪ ਕੁਮਾਰ ਹੈਰੀ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆ ਰਹੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਨਗਰ-ਨਿਗਮ ਮੋਗਾ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਦੇ ਕਰਮਚਾਰੀ ਸ਼ਹਿਰ ਦੇ 50 ਵਾਰਡਾਂ ਵਿਚ ਵਾਰਡਬੰਦੀ ਕਰ ਰਹੇ ਹਨ ਪਰ ਇਸ ਹੋ ਰਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਗੀਰ ਸਿੰਘ, ਚੰਨਣ ਸਿੰਘ, ਨਰਿੰਦਰ ਸਿੰਘ, ਰੇਸ਼ਮ ...

ਪੂਰੀ ਖ਼ਬਰ »

ਬਿਜਲੀ ਘਰ ਦੇ ਸਟੋਰ 'ਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅਕਸਰ ਹੀ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਤੇ ਹੋਰ ਸਾਮਾਨ ਚੋਰਾਂ ਵਲੋਂ ਚੋਰੀ ਕਰ ਲੈਣ ਦੀਆਂ ਖ਼ਬਰਾਂ ਤਾਂ ਅਕਸਰ ਹੀ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ, ਪਰ ਹੁਣ ਚੋਰ ਐਨੇ ਨਿਡਰ ਹੋ ਗਏ ਹਨ ਕਿ ਬਿਜਲੀ ...

ਪੂਰੀ ਖ਼ਬਰ »

ਨਾਮਧਾਰੀ ਕਲੱਬ ਹਿੰਮਤਪੁਰਾ ਵਲੋਂ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਨਿਹਾਲ ਸਿੰਘ ਵਾਲਾ, 4 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਧਾਰਮਿਕ ਅਸਥਾਨ ਨਾਮਧਾਰੀ ਡੇਰਾ ਪਿੰਡ ਹਿੰਮਤਪੁਰਾ ਵਿਖੇ ਸੰਤ ਬਾਬਾ ਕਰਮ ਸਿੰਘ ਨਾਮਧਾਰੀ ਅਤੇ ਸੰਤ ਬਾਬਾ ਜੋਰਾ ਸਿੰਘ ਨਾਮਧਾਰੀ ਦੀ ਯਾਦ ਵਿਚ ਨਾਮਧਾਰੀ ਸਪੋਰਟਸ ਕਲੱਬ ਵਲੋਂ ਪਿਛਲੇ ਤਿੰਨ ਸਾਲ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਨ. ਪੀ. ਐਸ. ਈ. ਯੂ. ਦੇ ਝੰਡੇ ਥੱਲੇ ਦੋਵੇਂ ਜਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਪੰਜਾਬ ਭਰ ਦੇ ਹਰ ਬਲਾਕ ਵਿਚ 10 ਮਾਰਚ 2019 ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ | ਇਸੇ ਤਹਿਤ ਮੋਗਾ ਵਿਚ ਵੀ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਗੁਰਸ਼ਰਨ ਸਿੰਘ ਦਿਉ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਮੋਗਾ ਤੇ ਪ੍ਰਦੀਪ ਸਿੰਘ ਰੱਖੜਾ ਅਧਿਆਪਕ ਆਗੂ ਸੀ.ਪੀ.ਐਫ. ਯੂਨੀਅਨ ਨੇ ਦੱਸਿਆ ਕਿ ਇਹ ਐਕਸ਼ਨ ਐਨ.ਪੀ.ਐਸ.ਈ.ਯੂ. ਦਾ ਪਹਿਲਾ ਐਕਸ਼ਨ ਹੈ ਜੋ ਕਿ ਸਰਕਾਰ ਨੂੰ ਸੁਚੇਤ ਕਰਨ ਲਈ ਹੈ | ਜੇਕਰ ਸਰਕਾਰ ਇਸੇ ਤਰ੍ਹਾਂ ਮੁਲਾਜ਼ਮਾਂ ਦੇ ਅੱਖੀਂ ਘੱਟਾ ਪਾਉਣ ਵਾਲੀ ਗੱਲ ਕਰਦੀ ਰਹੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਵਿਸ਼ਾਲ ਰੂਪ ਧਾਰਨ ਕਰ ਸਕਦਾ ਹੈ ਜਿਸ ਲਈ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ | ਇਸ ਸਮੇਂ ਕੁਲਵੰਤ ਸਿੰਘ ਮੋਗਾ, ਦਵਿੰਦਰ ਸਿੰਘ ਥਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਦੇ ਸਮੇਂ ਕੋਰੋਨਾ ਮਹਾਂਮਾਰੀ ਕਰ ਕੇ ਆਰਥਿਕ ਮੰਦਹਾਲੀ ਵਿਚੋਂ ਗੁਜ਼ਰ ਰਹੀ ਹੈ | ਜੇ ਸਰਕਾਰ ਐਨ.ਪੀ.ਐਸ. ਦੇ ਪੈਸੇ ਨੂੰ ਜੀ.ਪੀ.ਐਫ. ਵਿਚ ਬਦਲ ਕੇ ਪੁਰਾਣੀ ਪੈਨਸ਼ਨ ਲਾਗੂ ਕਰੇ ਤਾਂ ਸਰਕਾਰ ਇਹ ਪੈਸਾ ਜੋ ਕਿ ਹਜ਼ਾਰਾਂ ਕਰੋੜ ਹੈ ਵਰਤੋਂ ਵਿਚ ਲਿਆ ਸਕਦੀ ਹੈ ਜਿਸ ਪਰਪੋਜਲ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ | ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਦੇ ਸੂਬਾ ਸਕੱਤਰ ਨਿਰਮਲ ਸਿੰਘ ਡਾਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਰੂਪ ਧਾਰਨ ਕਰ ਸਕਦਾ ਹੈ | ਇਸ ਮੌਕੇ ਕਮਲਜੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ, ਵਰਿੰਦਰ ਕੁਮਾਰ, ਅਮਨਦੀਪ ਗੋਇਲ, ਗੁਰਮੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਰਮਨਪ੍ਰੀਤ ਕੌਰ, ਊਸ਼ਾ ਰਾਣੀ, ਜਗਮੋਹਨ ਸਿੰਘ, ਵਿਸ਼ਵਜੀਤ, ਸ਼ਿੰਦਰ ਸਿੰਘ, ਅਵਤਾਰ ਸਿੰਘ, ਮਨੋਜ ਕੁਮਾਰ ਕੋਕਰੀ ਆਦਿ ਹਾਜ਼ਰ ਸਨ |
ਮੁਲਾਜ਼ਮ ਜਥੇਬੰਦੀਆਂ ਨੇ ਨਵੀ ਪੈਨਸ਼ਨ ਸਕੀਮ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ
ਧਰਮਕੋਟ, (ਪਰਮਜੀਤ ਸਿੰਘ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਸਬ ਡਵੀਜ਼ਨ ਧਰਮਕੋਟ ਦੇ ਗੇਟ ਮੂਹਰੇ ਮੁਲਾਜ਼ਮ ਜਥੇਬੰਦੀਆਂ ਵਲੋਂ ਰਿਵਿਊ ਕਮੇਟੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਅਧਿਆਪਕ ਆਗੂ ਪ©ਗਟਜੀਤ ਸਿੰਘ ਕਿਸ਼ਨਪੁਰਾ, ਸੋਹਣ ਸਿੰਘ ਧਰਮਕੋਟ, ਰਣਜੀਤ ਸਿੰਘ ਅੰਮੀ ਵਾਲਾ, ਜੱਜਪਾਲ ਸਿੰਘ ਬਾਜੇ ਕੇ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾ ਵਲੋਂ ਸਾਰੀ ਉਮਰ ਆਪਣੇ ਵਿਭਾਗਾਂ ਦੇ ਲੇਖੇ ਲਾਉਣ ਵਾਲੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਬੰਦ ਕਰਕੇ ਬੁਢਾਪਾ ਰੋਲ ਦਿੱਤਾ ਗਿਆ ਅਤੇ ਦੂਜੇ ਪਾਸੇ ਰਾਜਨੀਤਕ ਲੋਕ ਅੱਠ-ਅੱਠ, ਦਸ-ਦਸ ਪੈਨਸ਼ਨਾਂ ਲੈ ਕੇ ਸਰਕਾਰੀ ਖਜ਼ਾਨੇ ਲੁੱਟ ਰਹੇ ਹਨ | ਇਸ ਮੌਕੇ ਗੁਰਮੀਤ ਸਿੰਘ ਢੋਲੇਵਾਲਾ ਗੁਰਵਿੰਦਰ ਸਿੰਘ ਸ਼ਾਦੀ ਵਾਲ, ਗੁਰਿੰਦਰਜੀਤ ਸਿੰਘ, ਪਰਮਜੀਤ ਸਿੰਘ, ਯੋਗੇਸ਼ ਠਾਕੁਰ, ਜਗਸੀਰ ਸਿੰਘ, ਬਲਦੇਵ ਸਿੰਘ, ਜਗਪ©ੀਤ ਸਿੰਘ ਕੈਲਾ, ਅਮਨਦੀਪ ਸਿੰਘ ਧਰਮਕੋਟ, ਇੰਦਰਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੇ ਫ਼ੈਸਲੇ ਉੱਪਰ ਵਿਚਾਰ ਨਾ ਕੀਤਾ ਤਾਂ ਪੂਰੇ ਪੰਜਾਬ ਦੀਆਂ ਜਥੇਬੰਦੀਆਂ ਸੜਕਾਂ ਉੱਪਰ ਆਉਣਗੀਆਂ |

ਖ਼ਬਰ ਸ਼ੇਅਰ ਕਰੋ

 

ਲਾਲਾ ਲਾਜਪਤ ਰਾਏ ਤੇ ਗ਼ਦਰੀ ਬਾਬਿਆਂ ਦੀ ਜਨਮ ਭੂਮੀ ਢੁੱਡੀਕੇ ਨੂੰ ਜਾਂਦੀ ਸੜਕ ਬੇਹਾਲ

ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਅਜੀਤਵਾਲ ਤੋਂ ਗ਼ਦਰੀ ਬਾਬਿਆਂ ਦੀ ਧਰਤੀ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਨੂੰ ਜਾਂਦੀ ਸੜਕ ਦੀ ਹਾਲਤ ਬੇਹੱਦ ਮਾੜੀ ਹੈ | ਮੁੱਖ ਮਾਰਗ ...

ਪੂਰੀ ਖ਼ਬਰ »

ਆਨਲਾਈਨ ਵਿੱਦਿਆਕ ਪ੍ਰਤੀਯੋਗਤਾ ਜੇਤੂ ਵਿਦਿਆਰਥਣਾਂ ਸਨਮਾਨਿਤ

ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਮੈਰਿਜ ਪੈਲੇਸ ਵਾਲਿਆਂ ਤੋਂ ਰਾਹਤ ਖੋਹਣ ਨਾਲ ਮਾਲਕਾਂ ਦੇ ਚਿਹਰੇ ਮੁਰਝਾਏ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ/ਮਾਣੂੰਕੇ)-ਦੇਸ਼ ਭਰ ਵਿਚ ਕੋਰੋਨਾ ਸੰਕਟ ਕਾਰਨ ਜਿੱਥੇ ਸੂਬਿਆਂ ਦੇ ਕਾਰੋਬਾਰ ਬੰਦ ਪਏ ਹਨ ਜਿਸ ਕਾਰਨ ਸੂਬਿਆਂ ਦੀ ਆਰਥਿਕ ਵਿਵਸਥਾ ਵੀ ਡਾਵਾਂਡੋਲ ਹੋਈ ਹੈ ਉੱਥੇ ਪੰਜਾਬ ਵਿਚ ਮੈਰਿਜ ਪੈਲੇਸਾਂ ਦੇ ਮਾਲਕਾਂ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਕਰਵਾਈ ਗਈ ਫੌਗਿੰਗ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕਸਬਾ ਕੋਟ ਈਸੇ ਖਾਂ 'ਚ ਡੇਂਗੂ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ ਨਗਰ ਪੰਚਾਇਤ ਮੁਲਾਜ਼ਮਾਂ ਵਲੋਂ ਕਸਬੇ 'ਚ ਫੌਗਿੰਗ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਮੁਲਾਜ਼ਮ ਰਸ਼ਪਾਲ ਸਿੰਘ ਨੇ ...

ਪੂਰੀ ਖ਼ਬਰ »

ਆਨਲਾਈਨ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੀ ਝੰਡੀ

ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੀ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਨੇ ਕੀਤਾ ਕੋਰੋਨਾ ਬਾਰੇ ਜਾਗਰੂਕ

ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਸੰਨੀ ਟਾਵਰ ਮੋਗਾ ਵਿਖੇ ਐਾਟੀ ਕੋਰੋਨਾ ਟਾਸਕ ਫੋਰਸ ਦੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਐਾਟੀ ਕੋਰੋਨਾ ਟਾਸਕ ਫੋਰਸ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਅਤੇ ਸਰਕਾਰ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸਾੜਿਆ ਮੰਤਰੀ ਧਰਮਸੋਤ ਦਾ ਪੁਤਲਾ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਵਲੋਂ ਦਲਿਤ ਵਿਦਿਆਰਥੀਆਂ ਦੀ ਭੇਜੀ ਗਈ ਸਕਾਲਰਸ਼ਿਪ ਫ਼ੀਸ ਜੋ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੜੱਪ ਲਈ ਗਈ ਹੈ | ਜਿੱਥੇ ਇਸ ਮਾਮਲੇ ਖ਼ਿਲਾਫ਼ ਹੋਰਨਾਂ ਪਾਰਟੀਆਂ ਨੇ ਮੋਰਚਾ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਦੀ ਹਦੂਦ ਵਿਚਲੇ ਸਾਰੇ ਵਾਰਡਾਂ ਨੂੰ ਕੀਤਾ ਜਾ ਰਿਹਾ ਹੈ ਖੁੱਲ੍ਹੇ ਤੋਂ ਸੌਚ ਮੁਕਤ

ਮੋਗਾ, 4 ਸਤੰਬਰ (ਅਜੀਤ ਬਿਊਰੋ)-ਕਮਿਸ਼ਨਰ ਨਗਰ-ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ-ਨਿਗਮ ਮੋਗਾ ਦੀ ਹਦੂਦ ਅੰਦਰ ਪੈਂਦੇ ਸਾਰੇ 50 ਵਾਰਡਾਂ ਨੂੰ ਖੁੱਲ੍ਹੇ ਤੋਂ ਸ਼ੌਚ ਮੁਕਤ ਕਰਨ ਲਈ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ | ਉਕਤ ...

ਪੂਰੀ ਖ਼ਬਰ »

ਅਰਮਾਨ ਏ. ਟੂ. ਜ਼ੈੱਡ ਨੇ ਲਗਵਾਇਆ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਬੱਸ ਸਟੈਂਡ ਵਿਖੇ ਸਥਿਤ ਅਰਮਾਨ ਏ ਟੂ ਜੈੱਡ ਸੰਸਥਾ ਦੇ ਡਾਇਰੈਕਟਰ ਹਰਪਿੰਦਰ ਸਿੰਘ ਗਿੱਲ ਅਤੇ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਵੀਜ਼ੇ ਲਗਾਉਣ ਸਬੰਧੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਨੇ ਐਸ. ਡੀ. ਐਮ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ, ਮਾਣੂੰਕੇ)-ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਦੇ ਮੀਤ ਪ੍ਰਧਾਨ ਗਿਆਨੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਸਟੇਜ ਦੀ ਕਾਰਵਾਈ ਚਲਾਉਂਦਿਆਂ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮਲੋਟ, 4 ਸਤੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਲਵਪ੍ਰੀਤ ਸਿੰਘ, ਵਾਸੀ ਮਿੱਢਾ ਨੂੰ ਕਾਬੂ ਕੀਤਾ ਹੈ, ਜਿਸ ਕੋਲ ਇੱਕ ਪਾਰਦਰਸ਼ੀ ਮੋਮੀ ...

ਪੂਰੀ ਖ਼ਬਰ »

ਮਿ੍ਤਕ ਲਾਈਨਮੈਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ-ਇੰਪਲਾਈਜ਼ ਫੈੱਡਰੇਸ਼ਨ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਜਸਵੀਰ ਸਿੰਘ ਅਤੇ ਸਕੱਤਰ ਨਛੱਤਰ ਸਿੰਘ ਨੇ ਅੱਜ ਇੱਥੇ ਪ੍ਰੈੱਸ ਬਿਆਨ ਰਾਹੀਂ ਪੱਤਰਕਾਰਾਂ ਨੂੰ ਦੱਸਿਆ ਕਿ ਸਬ-ਡਵੀਜ਼ਨ ਚੜਿੱਕ ਵਿਖੇ ਕੰਮ ਕਰਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਤੇ ਇਲਾਕੇ ਅੰਦਰ ਹੋਈ ਮੋਹਲੇਧਰ ਵਰਖਾ ਨਾਲ ਆਮ ਜਨਜੀਵਨ ਪ੍ਰਭਾਵਿਤ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਬੀਤੇ ਦਿਨ ਤੋਂ ਲੈ ਕੇ ਰਾਤ ਅਤੇ ਅੱਜ ਰੁਕ-ਰੁਕ ਕੇ ਪੈ ਰਹੀ ਮੋਹਲੇਧਰ ਵਰਖਾ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਜ਼ਰੂਰੀ ਸੇਵਾਵਾ ਠੱਪ ਹੋ ਕੇ ਰਹਿ ਗਈਆਂ | ਮੋਹਲੇਧਰ ਵਰਖਾ ਹੋਣ ਨਾਲ ਜਿੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਨੇ ਇਕ ਦਿਨ 'ਚ 6 ਤੇ ਇਕ ਹਫ਼ਤੇ 'ਚ 27 ਸਟੂਡੈਂਟ ਵੀਜ਼ੇ ਲਗਵਾਏ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਸਟੂਡੈਂਟ ਵੀਜ਼ੇ ਲਾਉਣ ਦੀ ਮਾਹਿਰ ਮੰਨੀ ਜਾਂਦੀ ਹੈ ਜਿਸ ਦੇ ਲਾਕਡਾਊਨ ਤੋਂ ਬਾਅਦ ਵੀ ਸਟੂਡੈਂਟ ਵੀਜ਼ੇ ਆ ਰਹੇ ਹਨ | ਸੰਸਥਾ ਨੇ ਕੈਨੇਡਾ ਦੀ ਪ੍ਰੀ ਇਮਪਰੂਵਿਲ ਇਕ ਦਿਨ ਵਿਚ 6 ਅਤੇ ਇਕ ...

ਪੂਰੀ ਖ਼ਬਰ »

ਮੀਂਹ ਕਾਰਨ ਛੱਤ ਡਿਗਣ 'ਤੇ ਵਿਅਕਤੀ ਦੀ ਮੌਤ

ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਏ ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਵਿਖੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਦੋ ਸਕੇ ਭਰਾ ਕਰਨੈਲ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਦੋ ਸ਼ੈਲਰਾਂ ਦੀਆਂ ਦੀਵਾਰਾਂ ਡਿੱਗੀਆਂ

ਅਜੀਤਵਾਲ, 4 ਸਤੰਬਰ (ਗਾਲਿਬ) -ਦਿਨ ਅਤੇ ਰਾਤ ਨੂੰ ਭਰਵਾ ਮੀਂਹ ਪੈਣ ਕਾਰਨ ਅਜੀਤਵਾਲ ਨੇੜੇ ਕਿਲੀ ਚਾਹਲਾਂ, ਚੂਹੜਚੱਕ ਿਲੰਕ ਸੜਕ 'ਤੇ ਦੋ ਸ਼ੈਲਰਾਂ, ਅੰਨਦਾਤਾ ਰਾਈਸ ਮਿਲਜ਼ ਅਤੇ ਵਿਸ਼ਵ ਰਾਈਸ ਮਿਲਜ਼ ਦੀਆਂ ਉੱਚੀਆਂ ਦੀਵਾਰਾਂ ਡਿੱਗਣ ਕਾਰਨ ਸ਼ੈਲਰਾਂ ਦਾ ਨੁਕਸਾਨ ...

ਪੂਰੀ ਖ਼ਬਰ »

ਸਤਵੰਤ ਸਿੰਘ ਸਿੱਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਟਰੱਕ ਯੂਨੀਅਨ ਮੋਗਾ ਦੇ ਲੰਮਾ ਸਮਾਂ ਮੈਂਬਰ ਰਹੇ ਸਤਵੰਤ ਸਿੰਘ ਸਿੱਧੂ (ਬਿੱਟੂ) ਪੁੱਤਰ ਇਕਾਬ ਸਿੰਘ ਭਾਉ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਸਤਵੰਤ ਸਿੰਘ ਸਿੱਧੂ ਦੀ ਪਤਨੀ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਪ੍ਰਤੀ ਫੈਲਾਈਆਂ ਗ਼ਲਤ ਅਫ਼ਵਾਹਾਂ ਤੋਂ ਲੋਕ ਰਹਿਣ ਸੁਚੇਤ-ਡਾ. ਬਾਲੀ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਸਬੰਧੀ ਸੋਸ਼ਲ ਮੀਡੀਆ 'ਤੇ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਜੋ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਹ ਸਰਾਸਰ ਗ਼ਲਤ ਅਤੇ ਨਿਰਆਧਾਰ ਹਨ | ਪਿੰਡਾਂ 'ਚ ਕੋਰੋਨਾ ਦੀ ਸੈਂਪਲਿੰਗ ਕਰਨ ਗਏ ਸਿਹਤ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦਾ ਵਫ਼ਦ ਐਸ. ਡੀ.ਐਮ. ਨੂੰ ਮਿਲਿਆ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਨੰਬਰਦਾਰਾ ਯੂਨੀਅਨ ਬਾਘਾ ਪੁਰਾਣਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ. ਸਵਰਨਜੀਤ ਕੌਰ ਅਤੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਿਆ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਛੇ ਨਾਮਜ਼ਦ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਦੜਾ ਸੱਟਾ ਲਾਉਂਦੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਿੰਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਟ ਈਸੇ ਖਾਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰਾਸ਼ਨ ਕਿੱਟਾਂ ਨਾ ਮਿਲਣ 'ਤੇ ਔਰਤਾਂ ਨੇ ਕੀਤਾ ਰੋਸ ਮਾਰਚ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਗ਼ਰੀਬਾਂ ਲੋੜਵੰਦਾਂ ਨੂੰ ਸਸਤੀ ਕਣਕ ਅਤੇ ਰਾਸ਼ਨ ਸਮਗਰੀ ਵੰਡਣ ਲਈ ਮੁਹਿੰਮ ਅਰੰਭੀ ਹੋਈ ਹੈ | ਇਸੇ ਮੁਹਿੰਮ ਤਹਿਤ ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਵਿਚ ਕੌਾਸਲਰ ਜਗਸੀਰ ਸਿੰਘ ਵਲੋਂ ਸਰਕਾਰ ਦੁਆਰਾ ...

ਪੂਰੀ ਖ਼ਬਰ »

ਪੰਜਾਬ ਨੂੰ ਵਾਰੀ ਨਾਲ ਲੁੱਟਣ ਵਾਲਿਆਂ ਤੋਂ 2022 ਦੀਆਂ ਚੋਣਾਂ ਤੋਂ ਬਾਅਦ ਸਦਾ ਲਈ ਪਿੱਛਾ ਛੁਡਾ ਲਿਆ ਜਾਵੇਗਾ-ਜਥੇਦਾਰ ਰਣਸੀਂਹ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (1920) ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪਾਰਟੀ ਦੇ ਕੁਝ ਚੋਣਵੇਂ ਲੀਡਰਾਂ ਨਾਲ ਮੋਗਾ ਵਿਖੇ ਮੀਟਿੰਗ ਕੀਤੀ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਂਗਰਸ, ਬਾਦਲ ਦਲ, ਭਾਜਪਾ ...

ਪੂਰੀ ਖ਼ਬਰ »

ਮਹੀਨਾਵਾਰ ਧਾਰਮਿਕ ਜੋੜ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਧਾਰਮਿਕ ...

ਪੂਰੀ ਖ਼ਬਰ »

ਭਾਕਿਯੂ ਪੰਜਾਬ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 4 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਪੰਜਾਬ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਤਹਿਸੀਲ ਪ੍ਰਧਾਨ ਪਿਸ਼ੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਡੀ. ਐਸ. ਬਲੌਸਮ ਹਾਈ ਸਕੂਲ 'ਚ ਮਨਾਇਆ ਅਧਿਆਪਕ ਦਿਵਸ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ. ਬਲੌਸਮ ਹਾਈ ਸਕੂਲ, ਨਾਨਕ ਨਗਰੀ ਮੋਗਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਨੇ ਡਾ. ਸਰਵਪਾਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਵਿਖੇ ਆਨਲਾਈਨ ਪੇਂਟਿੰਗ ਮੁਕਾਬਲਾ ਕਰਵਾਇਆ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਆਨਲਾਈਨ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਹਿੱਸਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX