ਤਾਜਾ ਖ਼ਬਰਾਂ


ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  12 minutes ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  23 minutes ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  30 minutes ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  36 minutes ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  53 minutes ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਮੋਗਾ

ਦਿਨ-ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਚੌਲਾਂ ਦੇ ਦਲਾਲ ਨੂੰ ਮਾਰੀਆਂ ਗੋਲੀਆਂ-ਹਾਲਤ ਗੰਭੀਰ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਸ਼ਹਿਰ ਦਾ ਦਿਲ ਮੰਨੀ ਜਾਣ ਵਾਲੀ ਪੁਰਾਣੀ ਦਾਣਾ ਮੰਡੀ ਮੋਗਾ ਦੇ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਦਿਨ ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਇਕ ਚੌਲਾਂ ਦੇ ਦਲਾਲ ਨੂੰ ਸ਼ਰ੍ਹੇਆਮ ਪਿਸਤੌਲ ਨਾਲ ਗੋਲੀਆਂ ਮਾਰ ...

ਪੂਰੀ ਖ਼ਬਰ »

ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਅਤੇ ਇਸਤਰੀ ਤੇ ਬਾਲ ਭਲਾਈ ਸੰਸਥਾ ਪੰਜਾਬ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਵੋਟਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਗਾ, 4 ਸਤੰਬਰ (ਅਜੀਤ ਬਿਊਰੋ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਮੈਡਮ ਅਨੀਤਾ ਦਰਸ਼ੀ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ

ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸਿਹਤ ਕਾਮਿਆਂ ਦੀ ਨੁਮਾਇੰਦਗੀ ਕਰਦੀ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਬਲਾਕ ਪੱਤੋ ਹੀਰਾ ਸਿੰਘ ਦੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਜਥੇਬੰਦੀ ਵਲੋਂ ਸਿਹਤ ਮੰਤਰੀ ...

ਪੂਰੀ ਖ਼ਬਰ »

ਜਿੰਮ ਮਾਲਕ 'ਤੇ ਜਾਨਲੇਵਾ ਹਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਮੁਕੱਦਮਾ ਦਰਜ

ਕੋਟ ਈਸੇ ਖਾਂ, 4 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਬੀਤੇ ਵੀਰਵਾਰ ਦੀ ਰਾਤ ਸਥਾਨਕ ਸ਼ਹਿਰ ਵਿਖੇ 8-20 ਵਜੇ ਦੇ ਕਰੀਬ ਸਥਾਨਕ ਧਰਮਕੋਟ ਰੋਡ 'ਤੇ ਸਥਿਤ ਜਿੰਮ ਦੇ ਮਾਲਕ ਕੁਲਵਿੰਦਰ ਸਿੰਘ ਮਾਨ 'ਤੇ ਜਾਨਲੇਵਾ ਕੀਤੇ ਗਏ ਹਮਲੇ ਸਬੰਧੀ ...

ਪੂਰੀ ਖ਼ਬਰ »

ਮੋਗਾ ਵਿਚ 32 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 32 ਹੋਰਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 1567 ਹੋਣ ਦੇ ਨਾਲ 538 ਐਕਟਿਵ ਕੇਸ ਹਨ | ਜਦਕਿ ਹੁਣ ਤੱਕ 1002 ਮਰੀਜ਼ ਕੋਰੋਨਾ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਕਾਬੂ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਸਮਾਲਸਰ ਪੁਲਿਸ ਵਲੋਂ ਪਿੰਡ ਲੰਡੇ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਗ਼ਲਤੀਆਂ ਸੁਧਾਰਨ ਲਈ ਹੀ ਕੀਤੀ ਜਾ ਰਹੀ ਹੈ ਵਾਰਡਬੰਦੀ-ਹਰਦੀਪ ਕੁਮਾਰ ਹੈਰੀ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆ ਰਹੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਨਗਰ-ਨਿਗਮ ਮੋਗਾ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਦੇ ਕਰਮਚਾਰੀ ਸ਼ਹਿਰ ਦੇ 50 ਵਾਰਡਾਂ ਵਿਚ ਵਾਰਡਬੰਦੀ ਕਰ ਰਹੇ ਹਨ ਪਰ ਇਸ ਹੋ ਰਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਗੀਰ ਸਿੰਘ, ਚੰਨਣ ਸਿੰਘ, ਨਰਿੰਦਰ ਸਿੰਘ, ਰੇਸ਼ਮ ...

ਪੂਰੀ ਖ਼ਬਰ »

ਬਿਜਲੀ ਘਰ ਦੇ ਸਟੋਰ 'ਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅਕਸਰ ਹੀ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਤੇ ਹੋਰ ਸਾਮਾਨ ਚੋਰਾਂ ਵਲੋਂ ਚੋਰੀ ਕਰ ਲੈਣ ਦੀਆਂ ਖ਼ਬਰਾਂ ਤਾਂ ਅਕਸਰ ਹੀ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ, ਪਰ ਹੁਣ ਚੋਰ ਐਨੇ ਨਿਡਰ ਹੋ ਗਏ ਹਨ ਕਿ ਬਿਜਲੀ ...

ਪੂਰੀ ਖ਼ਬਰ »

ਨਾਮਧਾਰੀ ਕਲੱਬ ਹਿੰਮਤਪੁਰਾ ਵਲੋਂ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਨਿਹਾਲ ਸਿੰਘ ਵਾਲਾ, 4 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਧਾਰਮਿਕ ਅਸਥਾਨ ਨਾਮਧਾਰੀ ਡੇਰਾ ਪਿੰਡ ਹਿੰਮਤਪੁਰਾ ਵਿਖੇ ਸੰਤ ਬਾਬਾ ਕਰਮ ਸਿੰਘ ਨਾਮਧਾਰੀ ਅਤੇ ਸੰਤ ਬਾਬਾ ਜੋਰਾ ਸਿੰਘ ਨਾਮਧਾਰੀ ਦੀ ਯਾਦ ਵਿਚ ਨਾਮਧਾਰੀ ਸਪੋਰਟਸ ਕਲੱਬ ਵਲੋਂ ਪਿਛਲੇ ਤਿੰਨ ਸਾਲ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਨ. ਪੀ. ਐਸ. ਈ. ਯੂ. ਦੇ ਝੰਡੇ ਥੱਲੇ ਦੋਵੇਂ ਜਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਪੰਜਾਬ ਭਰ ਦੇ ਹਰ ਬਲਾਕ ਵਿਚ 10 ਮਾਰਚ 2019 ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ | ਇਸੇ ਤਹਿਤ ਮੋਗਾ ਵਿਚ ਵੀ ਕਾਪੀਆਂ ਸਾੜੀਆਂ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਤੇ ਗ਼ਦਰੀ ਬਾਬਿਆਂ ਦੀ ਜਨਮ ਭੂਮੀ ਢੁੱਡੀਕੇ ਨੂੰ ਜਾਂਦੀ ਸੜਕ ਬੇਹਾਲ

ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਅਜੀਤਵਾਲ ਤੋਂ ਗ਼ਦਰੀ ਬਾਬਿਆਂ ਦੀ ਧਰਤੀ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਨੂੰ ਜਾਂਦੀ ਸੜਕ ਦੀ ਹਾਲਤ ਬੇਹੱਦ ਮਾੜੀ ਹੈ | ਮੁੱਖ ਮਾਰਗ ...

ਪੂਰੀ ਖ਼ਬਰ »

ਆਨਲਾਈਨ ਵਿੱਦਿਆਕ ਪ੍ਰਤੀਯੋਗਤਾ ਜੇਤੂ ਵਿਦਿਆਰਥਣਾਂ ਸਨਮਾਨਿਤ

ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਮੈਰਿਜ ਪੈਲੇਸ ਵਾਲਿਆਂ ਤੋਂ ਰਾਹਤ ਖੋਹਣ ਨਾਲ ਮਾਲਕਾਂ ਦੇ ਚਿਹਰੇ ਮੁਰਝਾਏ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ/ਮਾਣੂੰਕੇ)-ਦੇਸ਼ ਭਰ ਵਿਚ ਕੋਰੋਨਾ ਸੰਕਟ ਕਾਰਨ ਜਿੱਥੇ ਸੂਬਿਆਂ ਦੇ ਕਾਰੋਬਾਰ ਬੰਦ ਪਏ ਹਨ ਜਿਸ ਕਾਰਨ ਸੂਬਿਆਂ ਦੀ ਆਰਥਿਕ ਵਿਵਸਥਾ ਵੀ ਡਾਵਾਂਡੋਲ ਹੋਈ ਹੈ ਉੱਥੇ ਪੰਜਾਬ ਵਿਚ ਮੈਰਿਜ ਪੈਲੇਸਾਂ ਦੇ ਮਾਲਕਾਂ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਕਰਵਾਈ ਗਈ ਫੌਗਿੰਗ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕਸਬਾ ਕੋਟ ਈਸੇ ਖਾਂ 'ਚ ਡੇਂਗੂ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ ਨਗਰ ਪੰਚਾਇਤ ਮੁਲਾਜ਼ਮਾਂ ਵਲੋਂ ਕਸਬੇ 'ਚ ਫੌਗਿੰਗ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਮੁਲਾਜ਼ਮ ਰਸ਼ਪਾਲ ਸਿੰਘ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਕੋਟ ਈਸੇ ਖਾਂ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਕਸਬੇ 'ਚ ਫੌਗਿੰਗ ਲਈ ਦੋ ਟੀਮਾਂ ਬਣਾਈਆਂ ਗਈਆਂ ਹਨ ਜਿਸ ਵਿਚ ਅੱਜ ਪਹਿਲੇ ਦਿਨ ਕਸਬੇ ਦੇ ਚੀਮਾ ਰੋਡ, ਮਸੀਤਾਂ ਰੋਡ ਅਤੇ ਸਾਧਾਂ ਵਾਲੀ ਬਸਤੀ 'ਚ ਫੌਗਿੰਗ ਕਰਵਾਈ ਗਈ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਰਮੇਸ਼ ਕੁਮਾਰ ਲਾਡੀ, ਮਨਜੋਤ ਸਿੰਘ, ਰਵੀ ਮੇਟ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਨਲਾਈਨ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੀ ਝੰਡੀ

ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੀ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਨੇ ਕੀਤਾ ਕੋਰੋਨਾ ਬਾਰੇ ਜਾਗਰੂਕ

ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਸੰਨੀ ਟਾਵਰ ਮੋਗਾ ਵਿਖੇ ਐਾਟੀ ਕੋਰੋਨਾ ਟਾਸਕ ਫੋਰਸ ਦੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਐਾਟੀ ਕੋਰੋਨਾ ਟਾਸਕ ਫੋਰਸ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਅਤੇ ਸਰਕਾਰ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸਾੜਿਆ ਮੰਤਰੀ ਧਰਮਸੋਤ ਦਾ ਪੁਤਲਾ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਵਲੋਂ ਦਲਿਤ ਵਿਦਿਆਰਥੀਆਂ ਦੀ ਭੇਜੀ ਗਈ ਸਕਾਲਰਸ਼ਿਪ ਫ਼ੀਸ ਜੋ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੜੱਪ ਲਈ ਗਈ ਹੈ | ਜਿੱਥੇ ਇਸ ਮਾਮਲੇ ਖ਼ਿਲਾਫ਼ ਹੋਰਨਾਂ ਪਾਰਟੀਆਂ ਨੇ ਮੋਰਚਾ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਦੀ ਹਦੂਦ ਵਿਚਲੇ ਸਾਰੇ ਵਾਰਡਾਂ ਨੂੰ ਕੀਤਾ ਜਾ ਰਿਹਾ ਹੈ ਖੁੱਲ੍ਹੇ ਤੋਂ ਸੌਚ ਮੁਕਤ

ਮੋਗਾ, 4 ਸਤੰਬਰ (ਅਜੀਤ ਬਿਊਰੋ)-ਕਮਿਸ਼ਨਰ ਨਗਰ-ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ-ਨਿਗਮ ਮੋਗਾ ਦੀ ਹਦੂਦ ਅੰਦਰ ਪੈਂਦੇ ਸਾਰੇ 50 ਵਾਰਡਾਂ ਨੂੰ ਖੁੱਲ੍ਹੇ ਤੋਂ ਸ਼ੌਚ ਮੁਕਤ ਕਰਨ ਲਈ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ | ਉਕਤ ...

ਪੂਰੀ ਖ਼ਬਰ »

ਅਰਮਾਨ ਏ. ਟੂ. ਜ਼ੈੱਡ ਨੇ ਲਗਵਾਇਆ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਬੱਸ ਸਟੈਂਡ ਵਿਖੇ ਸਥਿਤ ਅਰਮਾਨ ਏ ਟੂ ਜੈੱਡ ਸੰਸਥਾ ਦੇ ਡਾਇਰੈਕਟਰ ਹਰਪਿੰਦਰ ਸਿੰਘ ਗਿੱਲ ਅਤੇ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਵੀਜ਼ੇ ਲਗਾਉਣ ਸਬੰਧੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਨੇ ਐਸ. ਡੀ. ਐਮ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ, ਮਾਣੂੰਕੇ)-ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਦੇ ਮੀਤ ਪ੍ਰਧਾਨ ਗਿਆਨੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਸਟੇਜ ਦੀ ਕਾਰਵਾਈ ਚਲਾਉਂਦਿਆਂ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮਲੋਟ, 4 ਸਤੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਲਵਪ੍ਰੀਤ ਸਿੰਘ, ਵਾਸੀ ਮਿੱਢਾ ਨੂੰ ਕਾਬੂ ਕੀਤਾ ਹੈ, ਜਿਸ ਕੋਲ ਇੱਕ ਪਾਰਦਰਸ਼ੀ ਮੋਮੀ ...

ਪੂਰੀ ਖ਼ਬਰ »

ਮਿ੍ਤਕ ਲਾਈਨਮੈਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ-ਇੰਪਲਾਈਜ਼ ਫੈੱਡਰੇਸ਼ਨ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਜਸਵੀਰ ਸਿੰਘ ਅਤੇ ਸਕੱਤਰ ਨਛੱਤਰ ਸਿੰਘ ਨੇ ਅੱਜ ਇੱਥੇ ਪ੍ਰੈੱਸ ਬਿਆਨ ਰਾਹੀਂ ਪੱਤਰਕਾਰਾਂ ਨੂੰ ਦੱਸਿਆ ਕਿ ਸਬ-ਡਵੀਜ਼ਨ ਚੜਿੱਕ ਵਿਖੇ ਕੰਮ ਕਰਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਤੇ ਇਲਾਕੇ ਅੰਦਰ ਹੋਈ ਮੋਹਲੇਧਰ ਵਰਖਾ ਨਾਲ ਆਮ ਜਨਜੀਵਨ ਪ੍ਰਭਾਵਿਤ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਬੀਤੇ ਦਿਨ ਤੋਂ ਲੈ ਕੇ ਰਾਤ ਅਤੇ ਅੱਜ ਰੁਕ-ਰੁਕ ਕੇ ਪੈ ਰਹੀ ਮੋਹਲੇਧਰ ਵਰਖਾ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਜ਼ਰੂਰੀ ਸੇਵਾਵਾ ਠੱਪ ਹੋ ਕੇ ਰਹਿ ਗਈਆਂ | ਮੋਹਲੇਧਰ ਵਰਖਾ ਹੋਣ ਨਾਲ ਜਿੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਨੇ ਇਕ ਦਿਨ 'ਚ 6 ਤੇ ਇਕ ਹਫ਼ਤੇ 'ਚ 27 ਸਟੂਡੈਂਟ ਵੀਜ਼ੇ ਲਗਵਾਏ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਸਟੂਡੈਂਟ ਵੀਜ਼ੇ ਲਾਉਣ ਦੀ ਮਾਹਿਰ ਮੰਨੀ ਜਾਂਦੀ ਹੈ ਜਿਸ ਦੇ ਲਾਕਡਾਊਨ ਤੋਂ ਬਾਅਦ ਵੀ ਸਟੂਡੈਂਟ ਵੀਜ਼ੇ ਆ ਰਹੇ ਹਨ | ਸੰਸਥਾ ਨੇ ਕੈਨੇਡਾ ਦੀ ਪ੍ਰੀ ਇਮਪਰੂਵਿਲ ਇਕ ਦਿਨ ਵਿਚ 6 ਅਤੇ ਇਕ ...

ਪੂਰੀ ਖ਼ਬਰ »

ਮੀਂਹ ਕਾਰਨ ਛੱਤ ਡਿਗਣ 'ਤੇ ਵਿਅਕਤੀ ਦੀ ਮੌਤ

ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਏ ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਵਿਖੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਦੋ ਸਕੇ ਭਰਾ ਕਰਨੈਲ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਦੋ ਸ਼ੈਲਰਾਂ ਦੀਆਂ ਦੀਵਾਰਾਂ ਡਿੱਗੀਆਂ

ਅਜੀਤਵਾਲ, 4 ਸਤੰਬਰ (ਗਾਲਿਬ) -ਦਿਨ ਅਤੇ ਰਾਤ ਨੂੰ ਭਰਵਾ ਮੀਂਹ ਪੈਣ ਕਾਰਨ ਅਜੀਤਵਾਲ ਨੇੜੇ ਕਿਲੀ ਚਾਹਲਾਂ, ਚੂਹੜਚੱਕ ਿਲੰਕ ਸੜਕ 'ਤੇ ਦੋ ਸ਼ੈਲਰਾਂ, ਅੰਨਦਾਤਾ ਰਾਈਸ ਮਿਲਜ਼ ਅਤੇ ਵਿਸ਼ਵ ਰਾਈਸ ਮਿਲਜ਼ ਦੀਆਂ ਉੱਚੀਆਂ ਦੀਵਾਰਾਂ ਡਿੱਗਣ ਕਾਰਨ ਸ਼ੈਲਰਾਂ ਦਾ ਨੁਕਸਾਨ ...

ਪੂਰੀ ਖ਼ਬਰ »

ਸਤਵੰਤ ਸਿੰਘ ਸਿੱਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਟਰੱਕ ਯੂਨੀਅਨ ਮੋਗਾ ਦੇ ਲੰਮਾ ਸਮਾਂ ਮੈਂਬਰ ਰਹੇ ਸਤਵੰਤ ਸਿੰਘ ਸਿੱਧੂ (ਬਿੱਟੂ) ਪੁੱਤਰ ਇਕਾਬ ਸਿੰਘ ਭਾਉ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਸਤਵੰਤ ਸਿੰਘ ਸਿੱਧੂ ਦੀ ਪਤਨੀ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਪ੍ਰਤੀ ਫੈਲਾਈਆਂ ਗ਼ਲਤ ਅਫ਼ਵਾਹਾਂ ਤੋਂ ਲੋਕ ਰਹਿਣ ਸੁਚੇਤ-ਡਾ. ਬਾਲੀ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਸਬੰਧੀ ਸੋਸ਼ਲ ਮੀਡੀਆ 'ਤੇ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਜੋ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਹ ਸਰਾਸਰ ਗ਼ਲਤ ਅਤੇ ਨਿਰਆਧਾਰ ਹਨ | ਪਿੰਡਾਂ 'ਚ ਕੋਰੋਨਾ ਦੀ ਸੈਂਪਲਿੰਗ ਕਰਨ ਗਏ ਸਿਹਤ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦਾ ਵਫ਼ਦ ਐਸ. ਡੀ.ਐਮ. ਨੂੰ ਮਿਲਿਆ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਨੰਬਰਦਾਰਾ ਯੂਨੀਅਨ ਬਾਘਾ ਪੁਰਾਣਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ. ਸਵਰਨਜੀਤ ਕੌਰ ਅਤੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਿਆ | ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਛੇ ਨਾਮਜ਼ਦ

ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਦੜਾ ਸੱਟਾ ਲਾਉਂਦੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਿੰਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਟ ਈਸੇ ਖਾਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰਾਸ਼ਨ ਕਿੱਟਾਂ ਨਾ ਮਿਲਣ 'ਤੇ ਔਰਤਾਂ ਨੇ ਕੀਤਾ ਰੋਸ ਮਾਰਚ

ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਗ਼ਰੀਬਾਂ ਲੋੜਵੰਦਾਂ ਨੂੰ ਸਸਤੀ ਕਣਕ ਅਤੇ ਰਾਸ਼ਨ ਸਮਗਰੀ ਵੰਡਣ ਲਈ ਮੁਹਿੰਮ ਅਰੰਭੀ ਹੋਈ ਹੈ | ਇਸੇ ਮੁਹਿੰਮ ਤਹਿਤ ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਵਿਚ ਕੌਾਸਲਰ ਜਗਸੀਰ ਸਿੰਘ ਵਲੋਂ ਸਰਕਾਰ ਦੁਆਰਾ ...

ਪੂਰੀ ਖ਼ਬਰ »

ਪੰਜਾਬ ਨੂੰ ਵਾਰੀ ਨਾਲ ਲੁੱਟਣ ਵਾਲਿਆਂ ਤੋਂ 2022 ਦੀਆਂ ਚੋਣਾਂ ਤੋਂ ਬਾਅਦ ਸਦਾ ਲਈ ਪਿੱਛਾ ਛੁਡਾ ਲਿਆ ਜਾਵੇਗਾ-ਜਥੇਦਾਰ ਰਣਸੀਂਹ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (1920) ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪਾਰਟੀ ਦੇ ਕੁਝ ਚੋਣਵੇਂ ਲੀਡਰਾਂ ਨਾਲ ਮੋਗਾ ਵਿਖੇ ਮੀਟਿੰਗ ਕੀਤੀ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਂਗਰਸ, ਬਾਦਲ ਦਲ, ਭਾਜਪਾ ...

ਪੂਰੀ ਖ਼ਬਰ »

ਮਹੀਨਾਵਾਰ ਧਾਰਮਿਕ ਜੋੜ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਧਾਰਮਿਕ ...

ਪੂਰੀ ਖ਼ਬਰ »

ਭਾਕਿਯੂ ਪੰਜਾਬ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 4 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਪੰਜਾਬ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਤਹਿਸੀਲ ਪ੍ਰਧਾਨ ਪਿਸ਼ੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਡੀ. ਐਸ. ਬਲੌਸਮ ਹਾਈ ਸਕੂਲ 'ਚ ਮਨਾਇਆ ਅਧਿਆਪਕ ਦਿਵਸ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ. ਬਲੌਸਮ ਹਾਈ ਸਕੂਲ, ਨਾਨਕ ਨਗਰੀ ਮੋਗਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਨੇ ਡਾ. ਸਰਵਪਾਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਵਿਖੇ ਆਨਲਾਈਨ ਪੇਂਟਿੰਗ ਮੁਕਾਬਲਾ ਕਰਵਾਇਆ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਆਨਲਾਈਨ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਹਿੱਸਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX