ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਆਪਣੇ ਨਿੱਜੀ ਹਿਤਾਂ ਲਈ ਬਦਲਦੇ ਆ ਰਹੇ ਨੇ ਪਾਰਟੀਆਂ - ਭੱਠਲ
. . .  24 minutes ago
ਨਾਭਾ, 26 ਸਤੰਬਰ (ਅਮਨਦੀਪ ਸਿੰਘ ਲਵਲੀ) - ਨਾਭਾ ਪਹੁੰਚੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਵਿਅਕਤੀ ਵਲੋਂ 25 ਕਰੋੜ ਰੁਪਿਆ ਵਿਧਾਇਕ ਨੂੰ ਦੇਣ ਦੀ ਗੱਲ ਕਹੀ ਗਈ ਹੈ, ਉਸ ਦਾ ਨਾਮ...
ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਵਲੋਂ ਅਸ਼ੋਕ ਗਹਿਲੋਤ ਨੂੰ ਪਾਰਟੀ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਕੱਢਣ ਦੀ ਮੰਗ
. . .  33 minutes ago
ਨਵੀਂ ਦਿੱਲੀ, 26 ਸਤੰਬਰ - ਅਸ਼ੋਕ ਗਹਿਲੋਤ ਦੇ ਉੱਤਰਾਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਰਾਜਸਥਾਨ ਵਿਚ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸੋਨੀਆ ਗਾਂਧੀ ਤੋਂ ਸੂਬੇ ਦੇ ਮੁੱਖ ਮੰਤਰੀ ਨੂੰ ਪਾਰਟੀ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਕੱਢਣ ਅਤੇ ਚੋਟੀ...
ਐਨ.ਆਰ.ਐਚ.ਐਮ. ਕਾਮਿਆਂ ਨੇ ਘੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ
. . .  22 minutes ago
ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਸੈਂਕੜੇ ਐਨ.ਆਰ.ਐੱਚ.ਐਮ. ਕਾਮਿਆਂ ਵਲੋਂ ਘੇਰਾ ਪਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ...
ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਵਲੋਂ ਵਿਦੇਸ਼ ਯਾਤਰਾ ਦੇ ਵਿਚਕਾਰ ਅਸਤੀਫ਼ਾ
. . .  1 minute ago
ਇਸਲਾਮਾਬਾਦ, 26 ਸਤੰਬਰ - ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਦੇਸ਼ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਦੌਰਾਨ ਵਿਦੇਸ਼ ਯਾਤਰਾ ਦੇ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਰਿਪੋਰਟ ਅਨੁਸਾਰ, ਉੱਚ ਮੰਤਰੀ ਮੰਡਲ ਦੇ ਅਹੁਦੇ 'ਤੇ ਰੈਂਕ ਬਦਲਣ...
ਕਾਂਗਰਸ ਨੇ ਕਦੇ ਵੀ 'ਸ਼ਰਤ ਮਤੇ' ਨਹੀਂ ਹੋਣ ਦਿੱਤੇ - ਰਾਜਸਥਾਨ ਦੇ ਬਾਗ਼ੀ ਵਿਧਾਇਕਾਂ ਨੂੰ ਮਾਕਨ ਦਾ ਸੰਦੇਸ਼
. . .  about 1 hour ago
ਜੈਪੁਰ, 26 ਸਤੰਬਰ - ਕਾਂਗਰਸ ਨੇਤਾ ਅਤੇ ਰਾਜਸਥਾਨ ਦੇ ਅਬਜ਼ਰਵਰ ਅਜੇ ਮਾਕਨ ਨੇ ਸੋਮਵਾਰ ਨੂੰ ਅਸ਼ੋਕ ਗਹਿਲੋਤ ਕੈਂਪ ਦੇ ਬਾਗੀ ਵਿਧਾਇਕਾਂ ਨਾਲ ਰਾਜ ਮੰਤਰੀ ਸ਼ਾਂਤੀ ਧਾਰੀਵਾਲ ਦੁਆਰਾ ਕੀਤੀ "ਅਣਅਧਿਕਾਰਤ" ਮੀਟਿੰਗ ਨੂੰ "ਅਨੁਸ਼ਾਸਨੀ ਕਾਰਵਾਈ" ਕਰਾਰ ਦਿੱਤਾ। ਉਨ੍ਹਾਂ ਇਹ...
ਮੁਹਾਲੀ 'ਚ ਕੈਬ/ਟੈਕਸੀ ਡਰਾਈਵਰਾਂ ਦਾ ਧਰਨਾ ਜਾਰੀ
. . .  about 1 hour ago
ਮੁਹਾਲੀ, 26 ਸਤੰਬਰ (ਦਵਿੰਦਰ ਸਿੰਘ) - ਮੁਹਾਲੀ ਦੇ ਵਾਈ.ਪੀ.ਐਸ. ਚੌਕ ਵਿਖੇ ਕੈਬ/ਟੈਕਸੀ ਡਰਾਈਵਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ...
ਗੁਲਾਮ ਨਬੀ ਆਜ਼ਾਦ ਵਲੋਂ ਨਵੀਂ ਪਾਰਟੀ ਦਾ ਐਲਾਨ, 'ਡੈਮੋਕਰੇਟਿਕ ਆਜ਼ਾਦ ਪਾਰਟੀ' ਹੋਵੇਗਾ ਨਾਂਅ
. . .  1 minute ago
ਜੰਮੂ, 26 ਸਤੰਬਰ - ਗੁਲਾਮ ਨਬੀ ਆਜ਼ਾਦ ਨੇ ਆਪਣੀ ਨਵੀਂ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ। ਉਨ੍ਹਾਂ ਦੀ ਪਾਰਟੀ ਦਾ ਨਾਂਅ - 'ਡੈਮੋਕਰੇਟਿਕ ਆਜ਼ਾਦ ਪਾਰਟੀ' ਹੋਵੇਗਾ। ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ...
ਸੁਪਰੀਮ ਕੋਰਟ ਵਲੋਂ ਸਿਆਸੀ ਪਾਰਟੀਆਂ ਦੁਆਰਾ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਸੰਬੰਧੀ ਜਨਹਿਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਸੁਪਰੀਮ ਕੋਰਟ ਨੇ ਇਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ...
ਜੋਧਪੁਰ 'ਚ ਲੱਗੇ ਸਚਿਨ ਪਾਇਲਟ ਨੂੰ ਦਰਸਾਉਂਦੇ ਹੋਰਡਿੰਗਜ਼
. . .  about 1 hour ago
ਜੋਧਪੁਰ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਟ ਦਰਮਿਆਨ ਜੋਧਪੁਰ 'ਚ ਵੱਖ-ਵੱਖ ਥਾਵਾਂ 'ਤੇ "ਸੱਤਿਆਮੇਵ ਜਯਤੇ, ਨਏ ਯੁੱਗ ਕੀ ਤਿਆਰੀ" ਦੇ ਨਾਲ ਕਾਂਗਰਸ ਵਿਧਾਇਕ ਸਚਿਨ ਪਾਇਲਟ ਨੂੰ ਦਰਸਾਉਂਦੇ ਹੋਰਡਿੰਗਜ਼...
ਰਾਜੀਵ ਗਾਂਧੀ ਦੀ ਹੱਤਿਆ ਦੇ ਸੰਬੰਧ 'ਚ ਸਜ਼ਾ ਕੱਟ ਰਹੇ ਦੋਸ਼ੀਆਂ ਦੀਆਂ ਪਟੀਸ਼ਨਾਂ 'ਤੇ ਸੁਪਰੀਮ ਵਲੋਂ ਕੇਂਦਰ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਸੰਬੰਧ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਨਲਿਨੀ ਸ਼੍ਰੀਹਰਨ ਅਤੇ ਪੀ. ਰਵੀਚੰਦਰਨ ਦੀਆਂ ਪਟੀਸ਼ਨਾਂ 'ਤੇ ਸੁਪਰੀਮ ਨੇ ਕੇਂਦਰ ਅਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ...
ਬੀ.ਓ.ਪੀ. ਚੌਂਤਰਾ ਨੇੜੇ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਵਲੋਂ ਤਲਾਸ਼ੀ ਅਭਿਆਨ
. . .  about 2 hours ago
ਗੁਰਦਾਸਪੁਰ, 26 ਸਤੰਬਰ - ਬੀ.ਓ.ਪੀ. ਚੌਂਤਰਾ ਨੇੜੇ ਬੀਤੀ ਰਾਤ ਇਕ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਅਧਿਕਾਰੀਆਂ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਬੀ.ਐਸ.ਐਫ. ਅਧਿਕਾਰੀਆਂ ਅਨੁਸਾਰ ਡਰੋਨ ਦੇਖੇ ਜਾਣ ਤੋਂ ਬਾਅਦ ਬੀ.ਐਸ.ਐਫ. ਦੇ ਜਵਾਨਾਂ ਨੇ ਇਸ 'ਤੇ ਕਈ...
ਆਈ.ਐਫ.ਐਸ. ਅਧਿਕਾਰੀ ਬੰਡਾਰੂ ਵਿਲਸਨਬਾਬੂ ਮੈਡਾਗਾਸਕਰ ਗਣਰਾਜ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਆਈ.ਐਫ.ਐਸ. ਅਧਿਕਾਰੀ ਬੰਡਾਰੂ ਵਿਲਸਨਬਾਬੂ ਜੋ ਕਿ ਵਰਤਮਾਨ ਵਿੱਚ ਵਿਦੇਸ਼ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਹਨ ਨੂੰ ਮੈਡਾਗਾਸਕਰ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ...
ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਵਿਰਾਟ ਕੋਹਲੀ ਬਣੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਦੇ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼
. . .  about 2 hours ago
ਹੈਦਰਾਬਾਦ, 26 ਸਤੰਬਰ - ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤ ਦੇ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ...
ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਨੂੰ ਸਿਗਰਟਨੋਸ਼ੀ ਦੇ ਦੋਸ਼ ਵਿਚ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ
. . .  about 2 hours ago
ਚੰਡੀਗੜ੍ਹ, 26 ਸਤੰਬਰ (ਤਰੁਣ ਭਜਨੀ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਨੂੰ ਸਿਗਰਟਨੋਸ਼ੀ ਦੇ ਦੋਸ਼ ਵਿਚ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
'ਭਾਰਤ ਜੋੜੋ ਯਾਤਰਾ' 'ਚ ਘੱਟ ਮਨੋਰੰਜਨ ਹੋਇਆ, ਹੁਣ ਰਾਜਸਥਾਨ 'ਚ ਸ਼ੁਰੂ ਹੋ ਗਿਆ ਹੈ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਕਟ 'ਤੇ ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸੰਕਟ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ 'ਭਾਰਤ ਜੋੜੋ ਯਾਤਰਾ' 'ਚ ਘੱਟ ਮਨੋਰੰਜਨ ਹੋਇਆ, ਹੁਣ ਰਾਜਸਥਾਨ 'ਚ ਸ਼ੁਰੂ ਹੋ ਗਿਆ ਹੈ। ਕਾਂਗਰਸ ਦੀ ਇਹ ਲੜਾਈ ਦਰਸਾਉਂਦੀ...
ਭਗਵੰਤ ਮਾਨ ਨੇ ਮਹਾਰਾਜਾ ਅਗਰਸੈਨ ਦੀ ਜਨਮ ਵਰੇ੍ਹਗੰਢ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਅਗਰਸੈਨ ਦੀ ਜਨਮ ਵਰੇ੍ਹਗੰਢ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਆਓ ਉਨ੍ਹਾਂ ਵਲੋਂ ਵਿਖਾਏ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਸਮਾਜ 'ਚ ਬਰਾਬਰੀ ਤੇ ਸ਼ਾਂਤੀ ਦੀ ਸਥਾਪਨਾ...
ਭਗਵੰਤ ਮਾਨ ਵਲੋਂ ਨਰਾਤਿਆਂ ਮੌਕੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਨਰਾਤਿਆਂ ਦੇ ਪਾਵਨ ਅਵਸਰ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਸਭਨਾਂ ਦੇ ਘਰ...
ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ
. . .  about 3 hours ago
ਮੁੰਬਈ, 26 ਸਤੰਬਰ - ਫ਼ਿਲਮੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਅੰਤਰਿਮ ਜ਼ਮਾਨਤ ਮਿਲ ਗਈ...
ਚੋਰਾਂ ਨੇ ਫੈਕਟਰੀ ਵਰਕਰ ਦੀ ਕੀਤੀ ਹੱਤਿਆ
. . .  about 4 hours ago
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਸਪਾਲ ਬਾਂਗਰ ਸਥਿਤ ਇਕ ਫ਼ੈਕਟਰੀ ਵਿਚ ਇਕ ਦਰਜਨ ਦੇ ਕਰੀਬ ਚੋਰਾਂ ਵਲੋਂ ਦੇਰ ਰਾਤ ਧਾਵਾ ਬੋਲ ਦਿੱਤਾ ਗਿਆ। ਫ਼ੈਕਟਰੀ ਅੰਦਰ ਦਾਖ਼ਲ ਹੋਏ ਚੋਰਾਂ ਨੂੰ ਵੇਖਦਿਆਂ ਉੱਥੇ ਮੌਜੂਦ ਵਰਕਰਾਂ ਨੇ ਰੌਲਾ ਪਾਉਣਾ...
ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ...
ਸੂਰੀਆ ਕੁਮਾਰ ਯਾਦਵ ਬਣਿਆ 2022 ਦੇ ਟੀ-20 ਕ੍ਰਿਕਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼
. . .  about 4 hours ago
ਹੈਦਰਾਬਾਦ, 26 ਸਤੰਬਰ - ਭਾਰਤੀ ਕ੍ਰਿਕਟ ਟੀਮ ਦਾ ਸਟਾਰ ਬੱਲੇਬਾਜ਼ ਸੂਰੀਆ ਕੁਮਾਰ ਯਾਦਵ 2022 ਦੇ ਟੀ-20 ਕ੍ਰਿਕਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆਂ ਹੈ। ਉਸ ਨੇ ਹੈਦਰਾਬਾਦ ਵਿਚ ਆਸਟ੍ਰੇਲੀਆ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4129 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4129 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 4688 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਕੁਰਦਿਸ਼ ਔਰਤ ਦੀ ਮੌਤ ਨੂੰ ਲੈ ਕੇ ਈਰਾਨ 'ਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ
. . .  about 5 hours ago
ਤਹਿਰਾਨ, 26 ਸਤੰਬਰ - ਇਕ ਹਫ਼ਤੇ ਤੋਂ ਵੱਧ ਸਮੇਂ ਤੋਂ, ਈਰਾਨ ਦੇ 31 ਸੂਬਿਆਂ ਦੇ 80 ਤੋਂ ਵੱਧ ਕਸਬਿਆਂ ਅਤੇ ਸ਼ਹਿਰਾਂ ਵਿਚ ਇਕ 22 ਸਾਲਾ ਕੁਰਦਿਸ਼ ਔਰਤ ਮਹਸਾ ਅਮੀਨੀ ਦੀ ਮੌਤ ਨੂੰ ਲੈ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ...
ਹਿਮਾਚਲ ਪ੍ਰਦੇਸ਼ : ਟੂਰਿਸਟ ਵਾਹਨ ਦੇ ਚਟਾਨ ਤੋਂ ਹੇਠਾਂ ਡਿੱਗਣ ਕਾਰਨ 7 ਮੌਤਾਂ, 10 ਜ਼ਖ਼ਮੀ
. . .  about 5 hours ago
ਕੁੱਲੂ, 26 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਬੰਜਰ ਘਾਟੀ ਦੇ ਘਿਆਗੀ ਖੇਤਰ ਵਿਚ ਕੌਮੀ ਮਾਰਗ-305 ਉੱਤੇ ਬੀਤੀ ਰਾਤ ਇਕ ਟੂਰਿਸਟ ਵਾਹਨ ਦੇ ਇਕ ਚੱਟਾਨ ਤੋਂ ਹੇਠਾਂ ਡਿੱਗਣ ਕਾਰਨ 7 ਲੋਕਾਂ ਦੀ ਮੌਤ...
ਹਰਿਆਣਾ ਪੁਲਿਸ ਵਲੋਂ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਮੰਗਣ ਵਾਲੇ 3 ਗ੍ਰਿਫ਼ਤਾਰ
. . .  about 6 hours ago
ਯਮੁਨਾਨਗਰ, 26 ਸਤੰਬਰ - ਹਰਿਆਣਾ ਪੁਲਿਸ ਨੇ ਬਿਲਾਸਪੁਰ ਵਿਚ ਇਕ ਵਪਾਰੀ ਨੂੰ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀਆਂ ਕਾਲਾਂ ਕਰਨ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਲਾਸਪੁਰ ਦੇ ਇਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਬਠਿੰਡਾ

ਠੇਕਾ ਮੁਲਾਜ਼ਮਾਂ ਨੇ ਕੀਤਾ ਮਾਰਚ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਥੇ ਟੀਚਰਜ਼ ਹੋਮ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇਕਾਈ ਬਠਿੰਡਾ ਦੇ ਬੈਨਰ ਹੇਠ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆਂ, ਭਗਤ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਸਮੇਤ 112 ਜ ਣਿਆਂ ਨੂੰ ਹੋਇਆ ਕੋਰੋਨਾ

ਬਠਿੰਡਾ, 4 ਸਤੰਬਰ (ਵਲ੍ਹਾਣ)-ਅੱਜ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਸਮੇਤ ਕੁਲ 112 ਜਣਿਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਕਮਿਸ਼ਨਰ ਦੇ ਕੋਰੋਨਾ ਪਾਜ਼ੀਟਿਵ ਆਉਂਦਿਆਂ ਹੀ ਦਫ਼ਤਰ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਿਹਤ ਸੰਸਥਾਵਾਂ ਹਫ਼ਤੇ ਦੇ ਸੱਤੇ ਦਿਨ ਤੇ 24 ਘੰਟੇ ਖੁੱਲ੍ਹੀਆਂ ਰਹਿਣਗੀਆਂ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਹਫ਼ਤੇ ਦੇ ਸੱਤੇ ਦਿਨ ਤੇ 24 ਘੰਟੇ ਖੁੱਲ੍ਹੀਆਂ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ¢ ਜਾਰੀ ਹੁਕਮਾਂ ...

ਪੂਰੀ ਖ਼ਬਰ »

ਤਲਾਕ ਦੇਣ ਸਬੰਧੀ ਮਜਬੂਰ ਕਰਨ ਤੋਂ ਤੰਗ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ-ਦੋ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 4 ਸਤੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਬੀਤੇ ਦਿਨੀਂ ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਅਮਰਗੜ੍ਹ ਵਿਖੇ ਦੋ ਵਿਅਕਤੀਆਂ ਵਲੋਂ ਇਕ ਔਰਤ ਨੂੰ ਆਪਣੇ ਪਤੀ ਨੂੰ ਤਲਾਕ ਦੇਣ ਲਈ ਮਜ਼ਬੂਰ ਕਰਨ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਤੀ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਬਠਿੰਡਾ, 4 ਸਤੰਬਰ (ਅਵਤਾਰ ਸਿੰਘ)-ਸ਼ਹਿਰ ਦੇ ਗੋਨਿਆਣਾ ਰੋਡ 'ਤੇ ਸਥਿਤ ਪਿੰਡ ਅਮਰਗੜ੍ਹ ਵਿਚ ਇਕ ਵਿਅਕਤੀ ਦੁਆਰਾ ਛੱਤ ਨਾਲ ਲਟਕ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦਿਹਾੜੀਦਾਰ ਸੀ ਪਰ ਉਸ ਦੇ ਖ਼ੁਦਕੁਸ਼ੀ ਕਰ ਲੈਣ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਸਮਾਗਮ ਅੱਜ

ਬਠਿੰਡਾ, 4 ਸਤੰਬਰ (ਅਵਤਾਰ ਸਿੰਘ)- ਸ਼੍ਰੋਮਣੀ ਸ਼ਹੀਦ ਜਰਨੈਲ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਵਸ 5 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੇ 16 ਮੁਲਾਜ਼ਮ ਕੋਰੋਨਾ ਪਾਜ਼ੀਟਿਵ ਮਿਲਣ ਕਰਕੇ ਬੈਂਕ ਕੀਤਾ ਬੰਦ

ਤਲਵੰਡੀ ਸਾਬੋ, 4 ਸਤੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਪੁਰਾਣੇ ਬਾਜ਼ਾਰ ਵਿਚ ਸਥਿੱਤ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਦੇ ਪਿਛਲੇ ਤਿੰਨ ਦਿਨਾਂ ਵਿਚ 16 ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਬੈਂਕ ਦੀ ਬ੍ਰਾਂਚ ਨੂੰ ਸਿਹਤ ਵਿਭਾਗ ਵਲੋਂ ਵਕਤੀ ਤੌਰ 'ਤੇ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਵਲੋਂ 'ਦੋ-ਧਾਰੀ' ਮੋਰਚਾ ਖੋਲ੍ਹਣ ਦਾ ਐਲਾਨ

ਬਠਿੰਡਾ ਛਾਉਣੀ, 4 ਸਤੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੇ ਕਿਸਾਨਾਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ 'ਦੋ-ਧਾਰੀ' ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ਮੋਰਚਾ 15 ਤੋਂ 20 ਸਤੰਬਰ ਤੱਕ ਪੰਜਾਬ ਵਿਚ ਦੋ ਥਾਈਾ ਪਟਿਆਲਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਸੂਬਾ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ

ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਕਰਵੀਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਫੂਲ ਯੂਨੀਅਨ ਦੇ ਪ੍ਰਧਾਨ ਮੁਖਤਿਆਰ ਸਿੰਘ ਮਹਿਰਾਜ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਬਰੇਟਾ ਦੀ ਸੀਵਰੇਜ ਸਮੱਸਿਆ ਦਾ ਜਾਇਜ਼ਾ ਲਿਆ

ਬਰੇਟਾ, 4 ਸਤੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਤੇ 11 ਅਤੇ ਧਰਮਪੁਰਾ ਰੋਡ 'ਤੇ ਸੀਵਰੇਜ ਦੀਆਂ ਸਮੱਸਿਆਵਾਂ ਦੇ ਸਬੰਧ ਵਿਚ ਐੱਸ. ਡੀ. ਐੱਮ. ਬੁਢਲਾਡਾ ਸਾਗਰ ਸੇਤੀਆ, ਕਾਰਜ ਸਾਧਕ ਅਫ਼ਸਰ ਵਿਜੈ ਜਿੰਦਲ, ਨਾਇਬ ਤਹਿਸੀਲਦਾਰ ਗੁਰਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਹੋਡਲਾ ਕਲਾਂ 'ਚ ਕੋਰੋਨਾ ਮਹਾਂਮਾਰੀ ਸਬੰਧੀ ਮਤਾ ਪਾਸ

ਭੀਖੀ, 4 ਸਤੰਬਰ (ਬਲਦੇਵ ਸਿੰਘ ਸਿੱਧੂ)- ਪਿੰਡ ਹੋਡਲਾ ਕਲਾਂ ਦੀ ਗ੍ਰਾਮ ਪੰਚਾਇਤ, ਕਲੱਬਾਂ, ਕਿਸਾਨ ਆਗੂਆਂ, ਧਾਰਮਿਕ ਕਮੇਟੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੀ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਇਕੱਤਰਤਾ ਹੋਈ | ਇਸ ਇਕੱਤਰਤਾ ਦੌਰਾਨ ਕੋਰੋਨਾ ਮਹਾਂਮਾਰੀ ਸਬੰਧੀ ਮਤਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੀਤਾ ਰੋਸ ਪ੍ਰਗਟ

ਜੋਗਾ, 4 ਸਤੰਬਰ (ਹਰਜਿੰਦਰ ਸਿੰਘ ਚਹਿਲ)- ਨਿਊ ਪੈਨਸ਼ਨ ਸਕੀਮ ਇੰਪਲਾਈਜ਼ ਯੂਨੀਅਨ ਦੀ ਸਥਾਨਕ ਇਕਾਈ ਵਲੋਂ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੀਆਂ ਇੱਥੇ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ 2004 ਤੋਂ ਬਾਅਦ ਪੱਕੇ ਭਰਤੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 33 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ 33 ਹੋਰ ਵਿਅਕਤੀਆਂ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ | ਅੱਜ ਆਏ ਪੀੜਤਾਂ 'ਚ ਸਿਹਤ ਬਲਾਕ ਮਾਨਸਾ 'ਚ 12, ਬੁਢਲਾਡਾ, ਖ਼ਿਆਲਾ ਕਲਾਂ ਅਤੇ ਸਰਦੂਲਗੜ੍ਹ ਬਲਾਕ ਨਾਲ 7-7 ਵਿਅਕਤੀ ਸਬੰਧਿਤ ਹੈ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਦੇਸ਼ ਭਗਤੀ ਤੇ ਸੇਵਾ ਭਾਵਨਾ ਰੱਖਣ ਵਾਲੇ ਲੋਕਾਂ ਦਾ ਪਿੰਡ ਹੈ ਆਲੀਕੇ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ, 4 ਸਤੰਬਰ-ਚਾਉਕੇ ਪਿੰਡ ਦੀ ਆਲੀਕੇ ਪੱਤੀ ਦੇ ਵਾਸੀਆਂ 'ਚੋਂ ਕੁੱਝ ਲੋਕ ਇੱਥੇ ਆਏ, ਜਿਨ੍ਹਾਂ ਨੇ ਪਿੰਡ ਆਲੀਕੇ ਨੂੰ ਵਸਾਇਆ | ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ | 1650 ਏਕੜ ਰਕਬਾ ਹੈ, ਆਬਾਦੀ 2 ਹਜ਼ਾਰ ਦੇ ਕਰੀਬ ਤੇ ਵੋਟ 1300 ਹੈ | ਪਿੰਡ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਸਰਕਾਰ ਦੀਆਂ ਅਰਥੀਆਂ ਫੂਕੀਆਂ

ਮਾਨਸਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਲਾਕਡਾਊਨ ਕਾਰਨ ਨਿੱਜੀ ਫਾਈਨਾਂਸ ਕੰਪਨੀਆਂ ਦੀਆਂ ਕਿਸ਼ਤਾਂ ਭਰਨ ਤੋਂ ਅਸਮਰੱਥ ਔਰਤਾਂ ਦੇ ਹੱਕ ਵਿਚ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਹੀਰੇਵਾਲਾ, ਡੇਲੂਆਣਾ, ਨੰਗਲ ਕਲਾਂ, ਖੋਖਰ ਕਲਾਂ, ਕੋਟਲੀ ਕਲਾਂ, ਮੌਜੀਆ ਆਦਿ ਪਿੰਡਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦੀ ਬਰਖ਼ਾਸਤਗੀ ਲਈ 'ਆਪ' ਨੇ ਕੀਤਾ ਰੋਸ ਮੁਜ਼ਾਹਰਾ

ਮਾਨਸਾ, 4 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੋਸਟ ਮੈਟਿ੍ਕ ਸਕਾਲਰਸ਼ਿਪ ਵਜ਼ੀਫ਼ਾ ਸਕੀਮ 'ਚ ਹੋਏ ਤਾਜ਼ਾ ਘੁਟਾਲੇ ਸਬੰਧੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਸਬੰਧੀ ਮੀਟਿੰਗ ਹੋਈ

ਬਰੇਟਾ, 4 ਸਤੰਬਰ (ਰਵਿੰਦਰ ਕੌਰ ਮੰਡੇਰ)- ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸੰਘਰਸ਼ ਕਰ ਰਹੇ ਪਿੰਡ ਧਰਮਪੁਰਾ ਅਤੇ ਬਰੇਟਾ ਪਿੰਡ ਦੇ ਲੋਕਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਵਿਖੇ ਮੀਟਿੰਗ ਕੀਤੀ ਗਈ | ਤਾਰਾ ਚੰਦ ਬਰੇਟਾ ਅਤੇ ਜਗਵਿੰਦਰ ਸਿੰਘ ਧਰਮਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲੋਕ ਪ੍ਰਸ਼ਾਸਨ ਦੀ ਮਦਦ ਕਰਨ-ਸੇਤੀਆ

ਬੁਢਲਾਡਾ, 4 ਸਤੰਬਰ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਲੋਕ ਅੱਗੇ ਆਉਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ | ਇਹ ਸ਼ਬਦ ਇੱਥੇ ਪੱਤਰਕਾਰਾਂ ਨਾਲ ਮੁਲਾਕਾਤ ਕਰਦਿਆਂ ਐੱਸ. ਡੀ. ਐੱਮ. ਸਾਗਰ ਸੇਤੀਆ ਨੇ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਸਮੀਖਿਆ ਕਮੇਟੀ ਦੇ ਗਠਨ ਬਾਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਬੁਢਲਾਡਾ, 4 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਗਠਿਤ ਕੀਤੀ ਗਈ ਸਮੀਖਿਆ ਕਮੇਟੀ ਦੇ ਗਠਨ ਬਾਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਸੰਬੋਧਨ ਕਰਦਿਆਂ ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਬੁਢਲਾਡਾ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਦੇ ਵਿਰੋਧ 'ਚ ਧਰਨਾ ਲਗਾਇਆ

ਸਰਦੂਲਗੜ੍ਹ, 4 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਮੁੱਖ ਦਰਵਾਜੇ ਸਾਹਮਣੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਨੇ ਖੇਤੀ ਸਬੰਧੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਆਰਡੀਨੈਂਸਾਂ ਦੇ ਵਿਰੋਧ 'ਚ ਧਰਨਾ ਲਾਇਆ ਤੇ ਸਰਕਾਰਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ/ਫੈਸੀਲੀਟੇਟਰਾਂ ਵਲੋਂ ਭੁੱਖ ਹੜਤਾਲ ਦੇ ਚੱਲਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਵਰਕਰ/ ਫੈਸੀਲੀਟੇਟਰ ਯੂਨੀਅਨ ਦੇ ਸੱਦੇ 'ਤੇ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵਲੋਂ ਸਬ ਡਵੀਜ਼ਨ ਪੱਧਰ 'ਤੇ ਭੁੱਖ ਹੜਤਾਲ ਦੇ 17ਵੇਂ ਦਿਨ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਸਟੇਟ ਐਵਾਰਡ ਲਈ ਚੁਣੇ ਅਧਿਆਪਕ ਅੱਜ ਜ਼ਿਲ੍ਹਾ ਪੱਧਰ 'ਤੇ ਹੋਣਗੇ ਸਨਮਾਨਿਤ

ਬਠਿੰਡਾ, 4 ਸਤੰਬਰ (ਵਲ੍ਹਾਣ)- ਐਤਕੀਂ ਸਟੇਟ ਅਵਾਰਡ ਲਈ ਚੁਣੇ ਅਧਿਆਪਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਦੀਪ ਸਿੰਘ ਤੱਗੜ, ਇਕਬਾਲ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਔਰਤ ਦਾ ਕਤਲ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਇੱਥੇ ਪੁਰਾਣੇ ਥਾਣੇ ਕੋਲ ਗੀਤਾ ਭਵਨ ਵਾਲੀ ਗਲੀ 'ਚ ਸਥਿਤ ਘਰ 'ਚ ਇਕ ਬਜ਼ੁਰਗ ਔਰਤ ਦਾ ਕਤਲ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਦੁਆਰਾ ਕਤਲ ਪਿੱਛੇ ਘਰ 'ਚੋਂ ਸੋਨਾ, ਨਗਦੀ ਤੇ ਹੋਰ ਸਮਾਨ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਬੱਲੂਆਣਾ, 4 ਸਤੰਬਰ (ਗੁਰਨੈਬ ਸਾਜਨ)- ਬੀਤੀ ਰਾਤ ਤੋਂ ਲਗਾਤਾਰ ਰੁਕ-ਰੁਕ ਕੇ ਪੈ ਰਹੀ ਬਾਰਸ਼ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਲਈ ਲਾਹੇਵੰਦ ਹੈ ¢ ਦਿਉਣ ਦੇ ਕਿਸਾਨ ਬਿੱਕਰ ਸਿੰਘ ਤੇ ਦੀਪੀ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤੋਂ ਜੋ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ, ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਰੇਲਵੇ ਨੇ ਪ੍ਰੀਖਿਆ ਸਪੈਸ਼ਲ ਐਕਸਪੈੱ੍ਰਸ ਗੱਡੀ ਫ਼ਰੀਦਕੋਟ ਤੋਂ ਚੰਡੀਗੜ੍ਹ ਚਲਾਉਣ ਦਾ ਕੀਤਾ ਐਲਾਨ

ਬਠਿੰਡਾ, 4 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਪ੍ਰੀਖਿਆ ਸਟੇਸ਼ਨ ਚੰਡੀਗੜ੍ਹ ਤੱਕ ਪਹੁੰਚਾਉਣ ਲਈ ਵਿਸ਼ੇਸ਼ ਸਹੂਲਤ ਪ੍ਰਦਾਨ ਕਰਦਿਆਂ ਉੱਤਰ ਰੇਲਵੇ ਵਲ਼ੋਂ ਪ੍ਰੀਖਿਆ ਸਪੈਸ਼ਲ ਐਕਸਪੈੱ੍ਰਸ ਗੱਡੀ ਫ਼ਰੀਦਕੋਟ ...

ਪੂਰੀ ਖ਼ਬਰ »

ਐਕਟਿਵਾ ਸਵਾਰ ਦੋ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ ਆਈ ਏ ਸਟਾਫ਼ ਬਠਿੰਡਾ ਦੀ ਟੀਮ ਨੇ ਇਕ ਸਕੂਟਰੀ 'ਤੇ ਸਵਾਰ ਦੋ ਜਣਿਆਂ ਨੂੰ 27700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਜਦਕਿ ਉਨ੍ਹਾਂ ਦੇ ਇਕ ਸਾਥੀ ਦੀ ਗਿ੍ਫ਼ਤਾਰੀ ਹੋਣੀ ਬਾਕੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਐਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਵਿਚ ਔਰਤਾਂ ਦੀ ਸੁਰੱਖਿਆ ਸਬੰਧੀ ਫੋਲੇ 'ਪੋਤੜੇ'

ਬਠਿੰਡਾ ਛਾਉਣੀ, 4 ਸਤੰਬਰ (ਪਰਵਿੰਦਰ ਸਿੰਘ ਜੌੜਾ)-ਸੂਬੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਵਿਚ ਔਰਤਾਂ ਦੀ ਸੁਰੱਖਿਆ ਸਬੰਧੀ ਕਾਂਗਰਸ ਦੀ ਕੌਮੀ ਪ੍ਰਧਾਨ ਕੋਲ 'ਪੋਤੜੇ' ਫੋਲੇ ਹਨ | ਸੂਬੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕਾਂਗਰਸ ...

ਪੂਰੀ ਖ਼ਬਰ »

ਕੋਰੋਨਾ ਟੈਸਟ ਨੂੰ ਲੈ ਕੇ ਸਰਕਾਰ ਹੋਈ ਗੰਭੀਰ-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 'ਚ ਚੋਣ ਸੁਪਰਵਾਈਜ਼ਰ, ਬੀ. ਐਲ. ਓ. ਨੂੰ ਉਤਾਰਿਆ ਮੈਦਾਨ 'ਚ

ਰਾਮਪੁਰਾ ਫੂਲ, 4 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਕੋਰੋਨਾ ਟੈਸਟ ਅਤੇ ਪੀੜ੍ਹਤਾਂ ਨਾਲ ਸੰਪਰਕ ਰੱਖਣ ਵਾਲੇ ਵਿਅਕਤੀਆਂ ਦੇ ਵੇਰਵੇ ਇਕੱਠੇ ਕਰਨ ਲਈ ਗੰਭੀਰ ਹੋ ਗਈ ਹੈ | ਉਪ ਮੰਡਲ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ

ਗੋਨਿਆਣਾ, 4 ਸਤੰਬਰ (ਮਨਦੀਪ ਸਿੰਘ ਮੱਕੜ)- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਬਠਿੰਡਾ ਜ਼ਿਲ੍ਹਾ ਦੇ ਸਿਹਤ ਕਾਮਿਆਂ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ 'ਤੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਬਠਿੰਡਾ, 4 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਦੇ ਬਾਵਜੂਦ ਲਗਾਇਆ ਦਿਨ­-ਰਾਤ ਦਾ ਧਰਨਾ ਅੱਜ ਤੀਜੇ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਦੀ ਰਿਕਵਰੀ ਕਰਨ ਦੇ ਰੋਸ ਵਜੋਂ ਅਕਾਲੀ ਵਰਕਰਾਂ ਨੇ ਕਾਂਗਰਸ ਸਰਕਾਰ ਦੀ ਅਰਥੀ ਸਾੜੀ

ਚਾਉਕੇ, 4 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਸਰਕਲ ਚਾਉਕੇ ਦੇ ਪ੍ਰਧਾਨ ਜਸਵੀਰ ਸਿੰਘ ਬਦਿਆਲਾ, ਯੂਥ ਅਕਾਲੀ ਦਲ ਸਰਕਲ ਰਾਮਪੁਰਾ ਦੇ ਪ੍ਰਧਾਨ ਸੰਦੀਪ ਸਿੰਘ ਬਾਠ ਅਤੇ ਸਰਕਲ ਰਾਮਪੁਰਾ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬਠਿੰਡਾ 'ਚ ਇਕ ਔਰਤ ਸਮੇਤ 4 ਜਣਿਆਂ ਦੀ ਮੌਤ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਪਿਛਲੇ ਚੌਵੀਂ ਘੰਟਿਆਂ ਦੌਰਾਨ ਬਠਿੰਡਾ 'ਚ ਇਕ ਔਰਤ ਸਮੇਤ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ | ਮਿ੍ਤਕਾਂ 'ਚ ਗੁਰਚਰਨ ਦਾਸ (59) ਪੁੱਤਰ ...

ਪੂਰੀ ਖ਼ਬਰ »

ਬਿਜਲੀ ਦੇ ਵੱਡੇ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 4 ਸਤੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸਬ-ਡਵੀਜਨ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ ਵਿਚ ਬਿਜਲੀ ਦੇ ਆ ਰਹੇ ਵੱਡੇ-ਵੱਡੇ ਬਿੱਲਾਂ ਤੋਂ ਭੜਕੇ ਲੋਕਾਂ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਵਿਰੁੱਧ ਜਬਰ ਦਸਤ ਨਾਅਰੇਬਾਜ਼ੀ ਕੀਤੀ | ਉਕਤ ...

ਪੂਰੀ ਖ਼ਬਰ »

ਐੱਨ. ਪੀ. ਐੱਸ. ਇੰਪਲਾਈਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਭਗਤਾ ਭਾਈਕਾ, 4 ਸਤੰਬਰ (ਸੁਖਪਾਲ ਸਿੰਘ ਸੋਨੀ)-ਐੱਨ. ਪੀ. ਐੱਸ. ਈ. ਯੂ. ਦੇ ਸਾਂਝੇ ਪਲੇਟਫ਼ਾਰਮ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ. ਪੀ. ਐੱਫ. ਈ. ਯੂ. ਸਾਂਝੇ ਤੌਰ 'ਤੇ ਉਲੀਕੇ ਨੋਟੀਫ਼ਿਕੇਸ਼ਨ ਸਾੜਨ ਦੀ ਮੁਹਿੰਮ ਤਹਿਤ ਅੱਜ ਸਥਾਨਕ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਪੈਨਸ਼ਨ ਸਕੀਮ ਸਬੰਧੀ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਸ਼ਹਿਰ ਵਿਚ ਸੀਪੀਐਫ਼ ਕਰਮਚਾਰੀਆਂ ਅਤੇ ਪਾਵਰਕਾਮ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੁਆਰਾ ਸੇਵਾਮੁਕਤ ਮੁਲਾਜ਼ਮਾਂ ਲਈ ਜਾਰੀ ਨਵੀਂ ਪੈਨਸ਼ਨ ਸਕੀਮ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਦੀ ਰਿਕਵਰੀ ਕਰਨ ਦੇ ਰੋਸ ਵਜੋਂ ਅਕਾਲੀ ਵਰਕਰਾਂ ਨੇ ਕਾਂਗਰਸ ਸਰਕਾਰ ਦੀ ਅਰਥੀ ਸਾੜੀ

ਚਾਉਕੇ, 4 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਸਰਕਲ ਚਾਉਕੇ ਦੇ ਪ੍ਰਧਾਨ ਜਸਵੀਰ ਸਿੰਘ ਬਦਿਆਲਾ, ਯੂਥ ਅਕਾਲੀ ਦਲ ਸਰਕਲ ਰਾਮਪੁਰਾ ਦੇ ਪ੍ਰਧਾਨ ਸੰਦੀਪ ਸਿੰਘ ਬਾਠ ਅਤੇ ਸਰਕਲ ਰਾਮਪੁਰਾ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ...

ਪੂਰੀ ਖ਼ਬਰ »

14 ਸਤੰਬਰ ਦੀ ਵੰਗਾਰ ਰੈਲੀ ਇਤਿਹਾਸਕ ਹੋਵੇਗੀ-ਭਾਈਰੂਪਾ, ਜੇਠੂਕੇ

ਚਾਉਕੇ, 4 ਸਤੰਬਰ (ਘੜੈਲੀ)-ਭਾਕਿਯੂ ਏਕਤਾ ਡਕੌਾਦਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਅਤੇ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਵਲ਼ੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ...

ਪੂਰੀ ਖ਼ਬਰ »

ਬੈਂਕ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਸੈਮੀਨਾਰ

ਬਠਿੰਡਾ, 4 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਦੇ ਸਮੇਂ 'ਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ 'ਹਮ ਹਾਰ ਨਹੀਂ ਮਾਨੇਗੇਂ' ਮੁਹਿੰਮ ਦੇ ਤਹਿਤ ਸੈਮੀਨਾਰ ਕਰਵਾਇਆ, ਜਿਸ ਵਿਚ ਸੂਬਾ ਭਰ ਤੋਂ ਤਕਰੀਬਨ ...

ਪੂਰੀ ਖ਼ਬਰ »

ਬੰਤ ਸਿੰਘ ਝੱਬਰ ਦੀ ਹੱਡਬੀਤੀ 'ਤੇ ਬਣ ਰਹੀ ਹੈ ਫ਼ਿਲਮ

ਜੋਗਾ, 4 ਸਤੰਬਰ (ਪ. ਪ.)- ਜੋਗਾ ਖੇਤਰ ਵਿੱਚ ਪੈਂਦੇ ਪਿੰਡ ਝੱਬਰ ਦੇ ਵਸਨੀਕ ਮਜ਼ਦੂਰ ਤੇ ਇਨਕਲਾਬੀ ਲਹਿਰ ਦੇ ਆਗੂ ਰਹੇ ਬੰਤ ਸਿੰਘ ਝੱਬਰ ਦੀ ਹੱਡ ਬੀਤੀ 'ਤੇ ਵੱਡੇ ਪਰਦੇ ਦੀ ਫ਼ਿਲਮ ਬਣਨ ਜਾ ਰਹੀ ਹੈ | ਕਬੀਰਾ ਕਲੀਨੀਜ ਫ਼ਿਲਮ ਇੰਡਸਟਰੀਜ਼ ਵਲੋਂ ਅੱਜ ਇਸ ਸਬੰਧੀ ਝੱਬਰ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸੋਨੀਆ ਗਾਂਧੀ ਨੂੰ ਪੱਤਰ-ਇਨਸਾਫ਼ ਲੈਣ ਲਈ ਭਟਕ ਰਹੀਆਂ ਔਰਤਾਂ ਦੀ ਮਦਦ ਕਰਨ ਦੀ ਅਪੀਲ

ਭਗਤਾ ਭਾਈਕਾ, 4 ਸਤੰਬਰ (ਸੁਖਪਾਲ ਸਿੰਘ ਸੋਨੀ)-ਆਂਗਣਵਾੜੀ ਮੁਲਜ਼ਮ ਯੂਨੀਅਨ ਪੰਜਾਬ ਦੇ ਸੱਦੇ ਉਪਰ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਸੂਬੇ ਦੀਆਂ ਔਰਤਾਂ ਦੇ ਹੱਕ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਕੋਰੋਨਾ ਨਾਲ ਇਕੋ ਪਰਿਵਾਰ 'ਚ ਹੋਈ ਦੂਜੀ ਮੌਤ

ਰਾਮਪੁਰਾ ਫੂਲ, 4 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਸ਼ਹਿਰ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਤੇ ਕੋਰੋਨਾ ਬਿਮਾਰੀ ਨਾਲ ਸ਼ਹਿਰ ਅੰਦਰ ਇੱਕੋ ਪਰਿਵਾਰ ਵਿਚ ਦੂਜੀ ਮੌਤ ਹੋ ਜਾਣ ਦੀ ਸੂਚਨਾ ਹੈ | ਕੋਵਿਡ ਨੇ ਇਸ ਤੋਂ ਪਹਿਲਾਂ ਅੱਧੀ ਦਰਜਨ ਵਿਅਕਤੀਆਂ ਨੂੰ ਆਪਣਾ ...

ਪੂਰੀ ਖ਼ਬਰ »

ਜਣੇਪੇ ਦੌਰਾਨ ਜੱਚਾ-ਬੱਚਾ ਦੀ ਹੋਈ ਮੌਤ ਦੇ ਰੋਸ ਵਜੋਂ ਧਰਨਾ ਦੇਣ ਵਾਲਿਆਂ ਵਿਰੁੱਧ ਮੁੱਕਦਮਾ ਦਰਜ

ਮੌੜ ਮੰਡੀ, 4 ਸਤੰਬਰ (ਲਖਵਿੰਦਰ ਸਿੰਘ ਮੌੜ)-ਬੀਤੇ ਦਿਨੀਂ ਕਿਰਨ ਨਰਸਿੰਗ ਹੋਮ 'ਚ ਬੱਚੇ ਨੂੰ ਜਨਮ ਦੇਣ ਸਮੇਂ ਜੱਚਾ-ਬੱਚਾ ਦੀ ਮੌਤ ਹੋ ਗਈ ਸੀ, ਦੇ ਰੋਸ ਵਜੋਂ ਮਿ੍ਤਕ ਔਰਤ ਰੇਖਾ ਦੇ ਪਰਿਵਾਰ ਵਲੋਂ ਨਰਸਿੰਗ ਹੋਮ ਉੱਤੇ ਲਾਪਰਵਾਹੀ ਵਰਤਣ ਦੇ ਦੋਸ਼ ਲਗਾ ਕੇ ਹਸਪਤਾਲ ਮੂਹਰੇ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਤਲਵੰਡੀ ਸਾਬੋ, 4 ਸਤੰਬਰ (ਰਵਜੋਤ ਸਿੰਘ ਰਾਹੀ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਤਲਵੰਡੀ ਸਾਬੋ ਦੀ ਪਟਵਾਰੀ ਯੂਨੀਅਨ ਵਲੋਂ 2019 'ਚ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਬਣਾਈ ਗਈ ਕਮੇਟੀ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ...

ਪੂਰੀ ਖ਼ਬਰ »

ਐਸ.ਈ. ਇੰਜ: ਜੀਵਨ ਕਾਂਸਲ ਪੱਛਮੀ ਜੋਨ ਬਠਿੰਡਾ ਦੇ ਮੁੱਖ ਇੰਜੀਨੀਅਰ ਬਣੇ

ਬਠਿੰਡਾ, 4 ਸਤੰਬਰ (ਸਿੱਧੂ)- ਪੀ.ਐਸ.ਪੀ.ਸੀ. ਐਲ ਵਿਚ ਲਗਾਤਾਰ 32 ਸਾਲ ਤੋਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਐਸ.ਈ ਬਠਿੰਡਾ ਇੰਜ: ਜੀਵਨ ਕਾਂਸਲ ਨੇ ਮੁੱਖ ਇੰਜੀਨੀਅਰ ਪੱਛਮੀ ਜੋਨ ਬਠਿੰਡਾ ਵਜੋਂ ਪਦ-ਉੱਨਤ ਹੋਣ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ | 11 ਸਤੰਬਰ 1963 ਨੂੰ ਜਨਮੇ ਸ੍ਰੀ ਕਾਂਸਲ ਨੇ ਪੀ.ਪੀ.ਐਸ ਸਕੂਲ ਨਾਭਾ ਤੋਂ ਸਿੱਖਿਆ ਹਾਸਲ ਕਰਨ ਉਪਰੰਤ ਉਚੇਰੀ ਸਿੱਖਿਆ 1987 ਵਿਚ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਤੋਂ ਬੀ.ਈ/ਐਮ.ਈ ਕੀਤੀ ਤੇ ਪੰਜਾਬ ਰਾਜ ਬਿਜਲੀ ਬੋਰਡ ਵਿਚ 12 ਜਨਵਰੀ 1988 ਨੂੰ ਐਸ.ਡੀ.ਓ.ਵਜੋਂ ਅਹੁਦਾ ਸੰਭਾਲਿਆ ਸੀ ¢ ਮੁੱਖ ਇੰਜੀਨੀਅਰ ਪੱਛਮੀ ਜੋਨ ਸ਼੍ਰੀ ਕਾਂਸਲ ਨੇ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਚੋਰੀ ਰੋਕਣਾ ਉਨ੍ਹਾਂ ਦੇ ਪਹਿਲ ਦੇ ਆਧਾਰਤ ਕੰਮ ਹੋਣਗੇ ¢ ਸ੍ਰੀ ਕਾਂਸਲ ਨੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਕਾਇਆ ਰਾਸ਼ੀ ਪੀਐਸਪੀਸੀਐਲ ਨੂੰ ਸਮੇਂ ਸਿਰ ਅਦਾ ਕਰਨ ਅਤੇ ਬਿਜਲੀ ਦੇ ਬਿੱਲ ਆਨ ਲਾਈਨ ਭਰਨ ¢ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਉਪਭੋਗਤਾ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਸ਼ਿਕਾਇਤ ਤਾਂ ਉਹ 1912 ਜਾਂ ਐਸ.ਐਮ.ਐਸ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ ¢ ਸ਼੍ਰੀ ਕਾਂਸਲ ਨੇ ਕਿਹਾ ਕਿ ਬਿਜਲੀ ਉਪਭੋਗਤਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ¢

ਖ਼ਬਰ ਸ਼ੇਅਰ ਕਰੋ

 

ਭਾਰਤ ਸਰਕਾਰ ਵਲੋੋਂ ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਨੂੰ ਮਿਲਿਆ ਪ੍ਰਸੰਸਾ ਪੱਤਰ

ਬਠਿੰਡਾ, 4 ਸਤੰਬਰ (ਅਵਤਾਰ ਸਿੰਘ)- ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ਦੁਆਰਾ ਉਚੇਰੀ ਸਿੱਖਿਆ ਵਿਭਾਗ ਭਾਰਤ ਸਰਕਾਰ ਵਲੋੋਂ ਸਮਾਜਿਕ ਉੱਦਮਤਾ, ਸਵੱਛਤਾ ਅਤੇ ਪੇਂਡੂ ਸ਼ਮੂਲੀਅਤ (ਐਸ.ਈ.ਐਸ.ਆਰ.ਈ.ਸੀ.) ਖੇਤਰ ਵਿਚ ਪ੍ਰਮਾਣਿਤ ਹੋਣ ਕਾਰਨ ਪ੍ਰਸ਼ੰਸਾ ਪੱਤਰ ਸਰਕਾਰ ਅਧੀਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਹੱਲਾ ਬੋਲ ਰੈਲੀ 'ਚ ਪਹੁੰਚਣ ਦੀ ਅਪੀਲ

ਭੀਖੀ, 4 ਸਤੰਬਰ (ਪੱਤਰ ਪ੍ਰੇਰਕ)- ਪਿੰਡ ਹੋਡਲਾ ਕਲਾਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਾਵੀਂ ਵਿਖੇ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਸ਼ਰਾਬ ਤੇ ਲਾਹਣ ਬਰਾਮਦ-ਕੇਸ ਦਰਜ

ਮਾਨਸਾ, 4 ਸਤੰਬਰ (ਸ. ਰਿ.)- ਸੀ. ਆਈ. ਏ. ਸਟਾਫ਼ ਮਾਨਸਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਭੀਖੀ ਕੋਲੋਂ 2070 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਵਿਰੁੱਧ ਥਾਣਾ ਭੀਖੀ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਗ਼ਰੀਬ ਔਰਤ ਦੇ ਘਰ ਦੀ ਛੱਤ ਡਿੱਗੀ

ਜੋਗਾ, 4 ਸਤੰਬਰ (ਪ. ਪ.)- ਪਿੰਡ ਬੁਰਜ ਰਾਠੀ ਵਿਖੇ ਪਿਛਲੇ ਦਿਨੀਂ ਹੋਈ ਜ਼ਿਆਦਾ ਬਾਰਸ਼ ਕਾਰਨ ਇਕ ਗ਼ਰੀਬ ਔਰਤ ਦੇ ਮਕਾਨ ਦੀ ਛੱਤ ਡਿੱਗ ਗਈ | ਮਕਾਨ ਮਾਲਕ ਰਣਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਕਾਫ਼ੀ ਸਮਾਨ ਖ਼ਰਾਬ ਹੋ ਚੁੱਕਾ ਹੈ ਪਰ ਕੋਈ ਜਾਨੀ ...

ਪੂਰੀ ਖ਼ਬਰ »

ਪਾਲ ਸਿੰਘ ਸਮਾਉਂ ਦਾ ਸਿੰਗਲ ਟਰੈਕ ਅੱਜ ਹੋਵੇਗਾ ਜਾਰੀ

ਮਾਨਸਾ, 4 ਸਤੰਬਰ (ਸੱਭਿ. ਪ੍ਰਤੀ.)- ਅੰਤਰਰਾਸ਼ਟਰੀ ਗਿੱਧਾ ਕੋਚ ਪਾਲ ਸਿੰਘ ਸਮਾਉਂ ਦਾ ਸਿੰਗਲ ਟਰੈਕ 'ਜੌਰ ਜਟ' 5 ਸਤੰਬਰ ਨੂੰ ਦੇਸ਼ ਵਿਦੇਸ਼ 'ਚ ਜਾਰੀ ਹੋਵੇਗਾ | ਉਨ੍ਹਾਂ ਨਾਲ ਸਹਿ ਗਾਇਕਾ ਵਜੋਂ ਪ੍ਰਸਿੱਧ ਗਾਇਕਾ ਗੁਰਲੇਜ਼ ਅਖ਼ਤਰ ਹਨ | 'ਅਜੀਤ' ਉਪ ਦਫ਼ਤਰ ਪਹੁੰਚੇ ਪਾਲ ...

ਪੂਰੀ ਖ਼ਬਰ »

ਮੁਕੱਦਮੇ 'ਚ ਸ਼ਾਮਿਲ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ-ਕਮੇਟੀ ਮੈਂਬਰ

ਬਰੇਟਾ, 4 ਸਤੰਬਰ (ਰਵਿੰਦਰ ਕੌਰ ਮੰਡੇਰ)- ਪਿੰਡ ਕੁੱਲਰੀਆਂ ਦੇ ਗ਼ਰੀਬ ਪਰਿਵਾਰ ਲਈ ਸੰਘਰਸ਼ ਕਰ ਰਹੀ ਕਮੇਟੀ ਦੀ ਮੀਟਿੰਗ ਅੱਜ ਇੱਥੇ ਹੋਈ | ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਤਾਰਾ ਚੰਦ ਬਰੇਟਾ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਸੀ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ

ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਵਲੋਂ ਜ਼ਿਲ੍ਹੇ ਦੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਦੇਸ਼ ਦੇ ਚੋਣ ਕਮਿਸ਼ਨ ਵਲੋਂ 1 ਜਨਵਰੀ 2021 ਦੇ ਆਧਾਰ 'ਤੇ ...

ਪੂਰੀ ਖ਼ਬਰ »

ਜਥੇਦਾਰ ਚਤਿੰਨ ਸਿੰਘ ਸਮਾਉਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਭੀਖੀ, 4 ਸਤੰਬਰ (ਬਲਦੇਵ ਸਿੰਘ ਸਿੱਧੂ)- ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਚਤਿੰਨ ਸਿੰਘ ਸਮਾਉਂ ਨਮਿਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੇੜਲੇ ਪਿੰਡ ਸਮਾਉਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX