ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  30 minutes ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 minute ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 1 hour ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  about 1 hour ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 1 hour ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 1 hour ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 2 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 3 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 3 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 3 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 4 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 5 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਜਲੰਧਰ

ਸਿਵਲ ਹਸਪਤਾਲ 'ਚ ਸੁਚੱਜੇ ਪ੍ਰਬੰਧਾਂ ਦੀ ਘਾਟ ਤੇ ਸਟਾਫ਼ ਦੀ ਕਮੀ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਮਰੀਜ਼

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਲਾਗ ਦੀ ਬਿਮਾਰੀ ਹੋਣ ਕਰਕੇ ਤੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 4 ਸਤੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਸਥਾਨਕ ਬੇਅੰਤ ਨਗਰ ਰੇਲਵੇ ਫਾਟਕ ਲਾਗੇ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...

ਪੂਰੀ ਖ਼ਬਰ »

ਤਾਇਕਵਾਂਡੋ ਖਿਡਾਰਨ ਕੁਸਮ ਨੂੰ ਸਨਮਾਨਿਤ ਕਰੇਗੀ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ

ਜਲੰਧਰ, 4 ਸਤੰਬਰ (ਸਾਬੀ)- ਬੀਤੇ ਦਿਨੀ ਦੀਨ ਦਿਆਲ ਨਗਰ ਵਿਖੇ ਪੈਦਲ ਜਾ ਰਹੀ ਤਾਈਕਵਾਂਡੋ ਖਿਡਾਰਨ ਕੁਸਮ ਤੋਂ ਦੋ ਮੋਟਰਸਾਈਕਲ ਸਵਾਰਾਂ ਨੇ ਮੋਬਾਈਲ ਖੋਹ ਲਿਆ ਤੇ ਇਸ ਮੌਕੇ ਕੁਸਮ ਨੇ ਬਹਾਦਰੀ ਵਿਖਾਉਦੇ ਹੋਏ ਬਦਮਾਸ਼ਾਂ ਨਾਲ ਡਟ ਕੇ ਮੁਕਾਬਲਾ ਕੀਤਾ ਤੇ ਇਕ ਨੂੰ ਕਾਬੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਪਾਬੰਦੀਆਂ ਦੇ ਹੁਕਮ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਵਲੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ ਮੋਟਲ/ ਗੈਸਟ ਹਾਊਸ ਤੇ ਸਰਾਂਵਾਂ ਆਦਿ ਦੇ ਮਾਲਕ/ ਪ੍ਰਬੰਧਕ ਕਿਸੇ ਵੀ ਵਿਅਕਤੀ/ ਯਾਤਰੀ ਨੂੰ ਉਸ ਦੀ ਸ਼ਨਾਖ਼ਤ ਕੀਤੇ ਬਗੈਰ ਨਹੀਂ ਠਹਿਰਾਉਣਗੇ | ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂਵਾਂ ਆਦਿ 'ਚ ਠਹਿਰਨ ਵਾਲੇ ਹਰ ਵਿਅਕਤੀ/ਯਾਤਰੀ ਦਾ ਫ਼ੋਟੋ ਸ਼ਨਾਖ਼ਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵਲੋਂ ਸਵੈ-ਤਸਦੀਕਸ਼ੁਦਾ ਫ਼ੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਤੇ ਵਿਅਕਤੀ/ ਯਾਤਰੀ ਦਾ ਰਿਕਾਰਡ ਰਜਿਸਟਰ 'ਤੇ ਮੇਨਟੇਨ ਕਰੇਗਾ | ਹੋਟਲ/ ਮੋਟਲ/ ਗੈਸਟ ਹਾਊਸ ਅਤੇ ਸਰਾਂਵਾਂ ਆਦਿ 'ਚ ਠਹਿਰੇ ਹੋਏ ਵਿਅਕਤੀਆਂ/ ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ 'ਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ 'ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ | ਇਸ ਤੋਂ ਇਲਾਵਾ ਜਦ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ ਮੋਟਲ/ ਗੈਸਟ ਹਾਊਸ ਅਤੇ ਸਰਾਂਵਾਂ 'ਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਹੋਟਲ/ ਮੋਟਲ/ ਗੈਸਟ ਹਾਊਸ ਤੇ ਸਰਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਾਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ 'ਤੇ ਕੈਮਰੇ ਲਗਾਏ ਜਾਣਗੇ | ਜੇਕਰ ਕੋਈ ਸ਼ੱਕੀ ਵਿਅਕਤੀ ਠਹਿਰਦਾ ਜਾਂ ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ 'ਚ ਲੋੜੀਂਦਾ ਹੈ, ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ 'ਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ ਜ਼ਿਲੇ੍ਹ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ ਮੋਟਲ/ ਗੈਸਟ ਹਾਊਸ ਅਤੇ ਸਰਾਂ ਦਾ ਮਾਲਕ/ ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਿਤ ਥਾਣੇ/ ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ | ਇਕ ਹੋਰ ਹੁਕਮ ਅਨੁਸਾਰ ਮਕਾਨ ਮਾਲਕ ਘਰਾਂ 'ਚ ਕਿਰਾਏਦਾਰ ਤੇ ਪੀ.ਜੀ. ਮਾਲਕ, ਪੀ.ਜੀ. ਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ 'ਚ ਨੌਕਰ ਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ 'ਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ | ਪੁਲਿਸ ਕਮਿਸ਼ਨਰੇਟ ਦੇ ਇਲਾਕੇ 'ਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਕਿਆਂ ਦੇ ਪੈਕਟਾਂ 'ਤੇ ਆਵਾਜ਼ ਦਾ ਲੇਬਲ (ਡੈਸੀਬਲ 'ਚ) ਪਿ੍ੰਟ ਹੋਣਾ ਲਾਜ਼ਮੀ ਹੈ | ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ ਤੇ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਿਟੀ ਬਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਚ ਜਮ੍ਹਾਂ ਕਰਵਾਈ ਜਾਵੇ ਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਂਅ, ਮੋਬਾਈਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਤੇ ਵਾਹਨ ਵਾਪਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ 'ਤੇ ਦਸਤਖ਼ਤ ਕਰਵਾਏ ਜਾਣ | ਜੇਕਰ ਵਾਹਨ ਇਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਦੀ ਫ਼ੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ 'ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾ ਤੋਂ ਕਰਵਾਈ ਜਾਵੇ | ਸਾਰੇ ਹੁਕਮ 2 ਨਵੰਬਰ 2020 ਤੱਕ ਲਾਗੂ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਸ਼੍ਰੋਮਣੀ ਅਕਾਲੀ ਦਲ ਵਲੋਂ ਸੰਸਦ ਮੈਂਬਰ ਚੌਧਰੀ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਰਾਜ ਦੇ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵਲੋਂ ਭੇਜੀ ਵਜ਼ੀਫਾ ਰਾਸ਼ੀ ਦੇ ਘਪਲੇ ਦੇ ਮਾਮਲੇ 'ਚ ਫਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਵਿਨੋਦ ਉਰਫ਼ ਘੀਕਾ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਬਹਾਦਰੀ ਦੇ ਨਾਲ ਲੁਟੇਰਿਆਂ ਦਾ ਮੁਕਾਬਲਾ ਕਰਕੇ ਕੁਸਮ ਵਲੋਂ ਕਾਬੂ ਕੀਤੇ ਲੁਟੇਰੇ ਅਵਿਨਾਸ਼ ਉਰਫ਼ ਆਸ਼ੂ ਨੂੰ ਅੱਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ, ਜਦਕਿ ਸੀ.ਆਈ.ਏ. ਸਟਾਫ਼ ਵਲੋਂ ਬਣਾਏ ...

ਪੂਰੀ ਖ਼ਬਰ »

ਇਸ ਵਾਰ ਅਧਿਆਪਕ ਦਿਵਸ ਮੌਕੇ ਵਧਾਈ ਸੰਦੇਸ਼ਾਂ ਦਾ ਰੂਪ ਬਦਲਿਆ

ਜਲੰਧਰ, (ਰਣਜੀਤ ਸਿੰਘ ਸੋਢੀ)- ਅਧਿਆਪਕ ਦਿਵਸ ਹਰ ਸਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਤਹਿਤ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਤਿਕਾਰ ਦੇਣ ਲਈ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਅਸੀਮ ਕੋਸ਼ਿਸ਼ਾਂ ...

ਪੂਰੀ ਖ਼ਬਰ »

ਡਾ: ਦਰਿਆ ਦੇ ਦਿਹਾਂਤ 'ਤੇ ਦੁੱਖ ਸਾਂਝਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਮੁੱਚੀ ਗਵਰਨਿੰਗ ਕੌਾਸਲ ਤੇ ਸਮੂਹ ਸਟਾਫ਼ ਵਲੋਂ ਡਾ. ਦਰਿਆ, ਉੱਘੇ ਲੋਕ-ਧਾਰਾ ਸ਼ਾਸਤਰੀ ਤੇ ਮੁਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

5 ਵਿਸ਼ਵ ਰਿਕਾਰਡ ਪ੍ਰਾਪਤ ਕਰਨ ਵਾਲਾ ਸੰਦੀਪ ਕੁਮਾਰ ਗੁਪਤਾ ਸਨਮਾਨਿਤ

ਜਲੰਧਰ, 4 ਸਤੰਬਰ (ਮੇਜਰ ਸਿੰਘ)-ਸੰਦੀਪ ਕੁਮਾਰ ਗੁਪਤਾ ਨੇ ਭਾਰਤ ਦੀ ਪਾਰਲੀਮੈਂਟ ਦੇ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਨ ਲਈ ਬਣਾਏ ਵੈੱਬ ਪੋਰਟਲ ਦੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 192 ਆਏ ਕੋਰੋਨਾ ਪਾਜ਼ੀਟਿਵ, 5 ਮੌਤਾਂ

ਜਲੰਧਰ, 4 ਸਤੰਬਰ (ਐੱਮ.ਐੱਸ. ਲੋਹੀਆ)- ਜ਼ਿਲ੍ਹੇ 'ਚ ਅੱਜ ਫਿਰ 192 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ ਤੇ 5 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 200 ਹੋ ਗਈ ਹੈ, ਜਦਕਿ ਕੋਰੋਨਾ ਪ੍ਰਭਾਵਿਤ ਆਏ ਕੁੱਲ ਮਰੀਜ਼ਾਂ ਦੀ ਗਿਣਤੀ 7368 ਹੋ ਗਈ ਹੈ | ...

ਪੂਰੀ ਖ਼ਬਰ »

ਹਰਭਜਨ ਸ਼ੇਖੇ ਦੀ ਅਗਵਾਈ 'ਚ ਕਰਤਾਰਪੁਰ ਹਲਕੇ ਦੇ ਆਗੂਆਂ ਵਲੋਂ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਬਲਾਕ ਕਾਂਗਰਸ ਦੇ ਪ੍ਰਧਾਨ ਹਰਭਜਨ ਸਿੰਘ ਸ਼ੇਖੇ ਦੀ ਅਗਵਾਈ ਹੇਠ ਕਰਤਾਰਪੁਰ ਵਿਧਾਨ ਸਭਾ ਹਲਕੇ ਦੇ 5 ਦਰਜਨ ਤੋਂ ਉੱਪਰ ਪ੍ਰਮੁੱਖ ਆਗੂਆਂ, ਪੰਚਾਂ ਸਰਪੰਚਾਂ ਤੇ ਹੋਰਨਾਂ ਪਾਰਟੀ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਡਾ. ਨਵਜੋਤ ਕੌਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰੁੜਕਾ ਕਲਾਂ, 4 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੁਲਿਸ ਚੌਕੀ ਰੁੜਕਾ ਕਲਾਂ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀਆਂ 17 ਨਾਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਬਾਰੇ ਏ.ਐਸ.ਆਈ. ਲਵਿੰਦਰ ਸਿੰਘ ਨੇ ਦੱਸਿਆ ਕਿ ਰੁੜਕਾ ਕਲਾਂ ਦੇ ਪਾਸਲਾ ਰੋਡ ਤੋਂ ਗਸ਼ਤ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ

ਜਲੰਧਰ ਛਾਉਣੀ, 4 ਸਤੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਅਧੀਨ ਆਉਂਦੇ ਰਾਮਾ ਮੰਡੀ ਚੌਕ 'ਚ ਅੱਜ ਦੇਰ ਰਾਤ ਇਕ ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੋਰੋਨਾ 'ਤੇ ਭਾਰੀ ਏ.ਡੀ.ਸੀ. ਵਿਸ਼ੇਸ਼ ਸਾਰੰਗਲ ਦੀ ਮਿਹਨਤ, ਪਾਜ਼ੀਟਿਵ ਆਉਣ ਤੋਂ ਬਾਅਦ ਵੀ ਘਰੋਂ ਲਗਾਤਾਰ ਕਰ ਰਹੇ ਹਨ ਕੰਮ

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਜਿੱਥੇ ਇਕ ਪਾਸੇ ਕੁਝ ਲੋਕ ਕੋਰੋਨਾ ਦਾ ਨਾਂਅ ਸੁਣਦੇ ਹੀ ਭੱਜ ਰਹੇ ਹਨ ਤੇ ਟੈਸਟ ਕਰਵਾਉਣ ਤੋਂ ਵੀ ਘਬਰਾ ਰਹੇ ਹਨ, ਉੱਥੇ ਦੂਜੇ ਪਾਸੇ ਕੁੱਝ ਲੋਕ ਕੋਰੋਨਾ ਨੂੰ ਬਿਮਾਰੀ ਨਾ ਮੰਨ ਕੇ ਪਾਜ਼ੀਟਿਵ ਆਉਣ ਤੋਂ ਬਾਅਦ ਵੀ ਆਪਣੇ ਆਪਣੇ ਘਰੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ

ਮਹਿਤਪੁਰ, 4 ਸਤੰਬਰ (ਲਖਵਿੰਦਰ ਸਿੰਘ)- ਮਹਿਤਪੁਰ ਸਿਹਤ ਵਿਭਾਗ ਵਲੋ ਸਬ-ਡਵੀਜ਼ਨ ਪਾਵਰ ਕਾਰਪੋਰੇਸ਼ਨ ਲਿਮੀਟਡ ਮਹਿਤਪੁਰ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ, ਜਿਸ ਵਿਚ ਸਬ-ਡਵੀਜਨ ਮਹਿਤਪੁਰ ਦੇ ਮੁਖੀ ਇੰਜੀ. ਬਲਵਿੰਦਰ ਕੁਮਾਰ ਐਸ.ਡੀ.ਓ, ਇੰਜੀ. ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨੂਰਮਹਿਲ ਕੌ ਾਸਲ ਦੇ ਮਾੜੇ ਪ੍ਰਬੰਧਾਂ ਦੀ ਪੋਲ

ਨੂਰਮਹਿਲ, 4 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਬੀਤੇ ਕੱਲ੍ਹ ਪਏ ਮੀਂਹ ਕਾਰਨ ਨਕੋਦਰ ਰੋਡ ਦੇ ਵਸਨੀਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਾਰਿਸ਼ ਕਾਰਨ ਤੇ ਪਾਣੀ ਦੀ ਨਿਕਾਸੀ ਠੀਕ ਨਾ ਹੋਣ ਕਾਰਨ ਪਾਣੀ ਦੁਕਾਨਾਂ ਤੇ ਘਰਾਂ ਵਿਚ ਆ ...

ਪੂਰੀ ਖ਼ਬਰ »

ਨਾਲੇ 'ਚ ਹੀ ਲਾ ਦਿੱਤਾ ਬਿਜਲੀ ਦਾ ਖੰਭਾ, ਸ਼ਹਿਰ 'ਚ ਫੈਲੀ ਗੰਦਗੀ

ਆਦਮਪੁਰ, 4 ਸਤੰਬਰ (ਰਮਨ ਦਵੇਸਰ)- ਆਦਮਪੁਰ ਵਿਚ ਪੁਲ ਬਣਨ ਦਾ ਕੰਮ ਕੱਛੂਕੰੁਮੇ ਦੀ ਚਾਲ ਨਾਲ ਚੱਲ ਰਿਹਾ ਹੈ, ਜਿਸ ਕਰਕੇ ਆਦਮਪੁਰ ਵਾਸੀ ਅੱਗੇ ਹੀ ਬਹੁਤ ਪ੍ਰੇਸ਼ਾਨੀ ਝੱਲ ਰਹੇ ਹਨ | ਇਸ ਪੁਲ ਨੂੰ ਬਣਾਉਣ ਲਈ ਸੜਕਾਂ ਦੇ ਆਲੇ-ਦੁਆਲੇ ਲੱਗੇ ਬਿਜਲੀ ਦੇ ਖੰਭੇ ਸ਼ਿਫ਼ਟ ਕੀਤੇ ...

ਪੂਰੀ ਖ਼ਬਰ »

ਅਫ਼ੀਮ ਤੇ ਚੂਰਾ ਪੋਸਤ ਸਮੇਤ 4 ਵਿਅਕਤੀ ਕਾਬੂ

ਨਕੋਦਰ, 4 ਸਤੰਬਰ (ਗੁਰਵਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਅਫ਼ੀਮ ਤੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਤੇ ਥਾਣਾ ਸਿਟੀ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਡਾ: ਨਸੀਬ ਸਿੰਘ ਦਾ ਪਿੰਡ ਮਾਲੋਵਾਲ

ਲਖਵਿੰਦਰ ਸਿੰਘ 9878944804 ਮਹਿਤਪੁਰ- ਮਹਿਤਪੁਰ ਤੋਂ ਨਕੋਦਰ ਰੋਡ 'ਤੇ ਸਥਿਤ ਪਿੰਡ ਮਾਲੋਵਾਲ ਆਪਣੇ ਇਤਿਹਾਸ ਪ੍ਰਤੀ ਵੱਖਰੀ ਪਹਿਚਾਣ ਰੱਖਦਾ ਹੈ | ਇਸ ਪਿੰਡ ਵਿਚ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਆਲੀਸ਼ਾਨ ਦਿ੍ਸ਼ ਦਰਸਾਉਂਦੀ ਹੈ, ਜੋ ਨੇੜਲੇ ਪਿੰਡਾਂ ਲਈ ਖਿੱਚ ਦਾ ...

ਪੂਰੀ ਖ਼ਬਰ »

ਫ਼ੀਸ ਜਮ੍ਹਾਂ ਨਾ ਕਰਵਾਉਣ 'ਤੇ ਆਨਲਾਈਨ ਕਲਾਸ 'ਚੋਂ ਨਾਂਅ ਕੱਢ ਦਿੱਤਾ ਜਾਵੇਗਾ-ਕਾਸਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)- ਸੀ.ਬੀ.ਐਸ.ਈ. ਐਫਲੀਏਟਿਡ ਸਕੂਲਜ਼ ਐਸੋਸੀਏਸ਼ਨ (ਕਾਸਾ) ਵਲੋਂ ਇਕ ਬੈਠਕ ਦੌਰਾਨ 10 ਸਤੰਬਰ ਤੱਕ ਫ਼ੀਸਾਂ ਨਾ ਜਮ੍ਹਾਂ ਕਰਵਾਉਣ ਵਾਲਿਆਂ ਬੱਚਿਆਂ ਦਾ ਆਨਲਾਈਨ ਕਲਾਸਾਂ 'ਚੋਂ ਨਾਂਅ ਕੱਢ ਦਿੱਤੇ ਜਾਣ ਦਾ ਫ਼ੈਸਲਾ ਕੀਤਾ | ਇਸ ਬੈਠਕ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX