ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੀ ਚੁਣੌਤੀ, ਮੋਦੀ ਜੀ, ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ? ਹੁਣ ਮੈਨੂੰ ਵੀ ਗ੍ਰਿਫ਼ਤਾਰ ਕਰੋ
. . .  20 minutes ago
ਨਵੀਂ ਦਿੱਲੀ, 16 ਮਈ - ਕੋਰੋਨਾ ਵੈਕਸੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਦਿੱਲੀ 'ਚ ਲੱਗੇ ਪੋਸਟਰਾਂ ਦੇ ਮਾਮਲੇ ਵਿਚ ਵੱਖ ਵੱਖ ਥਾਣਿਆਂ 'ਚ ਹੁਣ ਤੱਕ ਕੁੱਲ 21 ਮਾਮਲੇ ਦਰਜ ਕੀਤੇ ਗਏ ਹਨ ਅਤੇ 17 ਲੋਕਾਂ...
ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  55 minutes ago
ਫ਼ਾਜ਼ਿਲਕਾ, 16 ਮਈ (ਪ੍ਰਦੀਪ ਕੁਮਾਰ) - ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ...
ਹਰਿਆਣਾ 'ਚ 24 ਮਈ ਤੱਕ ਵਧਾਇਆ ਗਿਆ ਲਾਕਡਾਊਨ, ਖੱਟਰ ਨੇ ਕਿਹਾ ਲੋਕਾਂ ਦੀ ਮਰਜ਼ੀ ਅਨੁਸਾਰ ਲਿਆ ਫ਼ੈਸਲਾ
. . .  about 1 hour ago
ਫ਼ਰੀਦਾਬਾਦ, 16 ਮਈ - ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਰਾਜ ਵਿਚ ਲਾਕਡਾਊਨ 24 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਸਖ਼ਤੀ...
ਤੂਫ਼ਾਨ ਕਾਰਨ ਕੇਰਲ 'ਚ ਦੋ ਤੇ ਕਰਨਾਟਕ 'ਚ 4 ਮੌਤਾਂ, ਅਮਿਤ ਸ਼ਾਹ ਵਲੋਂ ਸਥਿਤੀ ਦਾ ਲਿਆ ਜਾ ਰਿਹਾ ਹੈ ਜਾਇਜ਼ਾ
. . .  8 minutes ago
ਪਣਜੀ, 16 ਮਈ - ਤੂਫ਼ਾਨ 'ਤੌਕਤੇ' ਕੇਰਲ, ਕਰਨਾਟਕ ਤੇ ਗੋਆ ਦੇ ਤੱਟਾਂ ਨਾਲ ਟਕਰਾ ਗਿਆ ਹੈ। ਜਿਸ ਕਾਰਨ ਕੇਰਲ 'ਚ ਦੋ ਮੌਤਾਂ ਤੇ ਕਰਨਾਟਕ ਵਿਚ 4 ਮੌਤਾਂ ਹੋਈਆਂ ਹਨ ਤੇ ਗੋਆ ਵਿਚ ਜ਼ੋਰਦਾਰ ਮੀਂਹ ਪੈ ਰਿਹਾ ਹੈ। ਇਸ...
ਲੁਧਿਆਣਾ 'ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਵਧਾਈ ਗਈ
. . .  about 1 hour ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ...
ਗੁਰਦੁਆਰਾ ਸ਼ਹੀਦਾਂ ਸਾਹਿਬ ਦੀ ਕਾਰ ਪਾਰਕਿੰਗ ਦਾ ਲੈਂਟਰ ਪਾਇਆ
. . .  about 2 hours ago
ਅੰਮ੍ਰਿਤਸਰ, 16 ਮਈ (ਹਰਮਿੰਦਰ ਸਿੰਘ) - ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ...
ਨਵੇਂ ਭੇਸ ਵਿਚ ਘੁੰਮ ਰਿਹਾ ਜੈਪਾਲ ਫਿਰੋਜ਼ਪੁਰੀਆ, ਖੁੱਲ੍ਹਿਆ ਭੇਦ
. . .  about 2 hours ago
ਜਗਰਾਉਂ, 16 ਮਈ (ਜੋਗਿੰਦਰ ਸਿੰਘ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰਕੇ ਦੋ ਥਾਣੇਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ ਨਾਮਜ਼ਦ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਨਵੇਂ ਭੇਸ 'ਚ ਘੁੰਮ ਰਿਹਾ ਹੈ। ਉਸ ਨੇ ਆਪਣੀ...
ਦਿੱਲੀ 'ਚ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਲਾਕਡਾਊਨ, 24 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
. . .  about 2 hours ago
ਨਵੀਂ ਦਿੱਲੀ, 16 ਮਈ - ਕੋਰੋਨਾ ਮਹਾਂਮਾਰੀ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਇਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਇਹ ਲਾਕਡਾਊਨ 24 ਮਈ ਦੀ...
ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਲੱਗੇ ਕਣਕ ਦੇ ਅੰਬਾਰ
. . .  about 3 hours ago
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੀ ਮੰਡੀ ਵਿਚ ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਕਣਕ ਦੇ ਖੁੱਲ੍ਹੇ ਅਸਮਾਨ ਵਿਚ ਢੇਰ ਲੱਗੇ ਹੋਏ...
ਮੋਗਾ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਨੌਜਵਾਨ ਦੀ ਮੌਤ ਪਰਿਵਾਰ ਨੇ ਲਗਾਇਆ ਮਾਰ ਦੇਣ ਦਾ ਦੋਸ਼
. . .  about 3 hours ago
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਕ 24 ਸਾਲਾ ਨੌਜਵਾਨ ਸਤਨਾਮ...
ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  about 3 hours ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  about 3 hours ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 4 hours ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 4 hours ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਤੌਕਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 1 hour ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਤੌਕਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 6 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 7 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਅੰਮ੍ਰਿਤਸਰ

ਅੰਮਿ੍ਤਸਰ 'ਚ ਕੋਰੋਨਾ ਦੇ 266 ਨਵੇਂ ਮਾਮਲੇ, ਕੋਰੋਨਾ ਨਾਲ 102 ਸਾਲਾ ਬਜ਼ੁਰਗ ਔਰਤ ਸਮੇਤ 9 ਮਰੀਜ਼ਾਂ ਦੀਆਂ ਹੋਈਆਂ ਮੌਤਾਂ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਤਹਿਤ ਅੱਜ 266 ਹੋਰ ਮਰੀਜ਼ਾਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ | ਇਸ ਦੇ ਨਾਲ ਹੀ 102 ਸਾਲਾ ਬਜ਼ੁਰਗ ਔਰਤ ਸਣੇ 9 ਹੋਰ ਮਰੀਜ਼ਾਂ ਦੀਆਂ ਕੋਰੋਨਾ ਕਾਰਨ ਮੌਤਾਂ ਹੋ ਗਈਆਂ ਹਨ ...

ਪੂਰੀ ਖ਼ਬਰ »

25 ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰੀ ਹਮਾਇਤ ਦਿਆਂਗੇ-ਜਥੇ. ਬ੍ਰਹਮਪੁਰਾ

ਅੰਮ੍ਰਿਤਸਰ, 22 ਸਤੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਦਲ ਵਲੋਂ ਹਮਾਇਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਦੇਸ਼ ਦੇ 1.75 ਕਰੋੜ ਛੋਟੇ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ–ਜੈਨ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਦੇਸ਼ ਨੂੰ ਪਹਿਲਾਂ ਨੋਟਬੰਦੀ ਅਤੇ ਫਿਰ ਜੀ. ਐੱਸ. ਟੀ. ਨੇ ਨੁਕਸਾਨ ਪਹੁੰਚਾਇਆ ਅਤੇ ਹੁਣ ਕੋਰੋਨਾ ਮਹਾਂਮਾਰੀ ਨੇ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ | ਸਥਿਤੀ ਇਹ ਬਣ ਗਈ ਹੈ ਕਿ ਦੇਸ਼ ਦੇ 1.75 ਕਰੋੜ ਛੋਟੇ ਕਾਰੋਬਾਰ ਬੰਦ ...

ਪੂਰੀ ਖ਼ਬਰ »

ਕੱਥੂਨੰਗਲ 'ਚ ਲਾਲੀ ਮਜੀਠੀਆ ਦੀ ਅਗਵਾਈ 'ਚ ਮੋਦੀ ਸਰਕਾਰ ਦਾ ਸਾੜਿਆ ਪੁੁਤਲਾ

ਕੱਥਨੂੰਗਲ, 22 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਅੰਨਦਾਤਾ ਕਿਸਾਨ ਤੇ ਮਜ਼ਦੂਰ ਵਿਰੁੱਧ ਜੋ ਖੇਤੀ ਆਰਡੀਨੈਂਸ ਜਾਰੀ ਕਰਕੇ ਇਸ ਨੂੰ ਦੇਸ ਦੇ ਦੋਵਾਂ ਉੱਚ ਸਦਨਾਂ 'ਚ ਪਾਸ ਕਰਵਾ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ, ਜਿਸ ਦੇ ...

ਪੂਰੀ ਖ਼ਬਰ »

ਬੀ. ਐੱਸ. ਐਫ. ਦੇ 26 ਹੋਰ ਜਵਾਨਾਂ ਨੂੰ ਹੋਇਆ ਕੋਰੋਨਾ

ਅਜਨਾਲਾ 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਵਿਖੇ ਤਾਇਨਾਤ 26 ਜਵਾਨਾਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ 73 ਬਟਾਲੀਅਨ ਦੇ 58 ਤੋਂ ਵਧੇਰੇ ਜਵਾਨਾਂ ਦੀਆਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕਸ਼ੀ

ਰਈਆ, 22 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਡਾਕਖਾਨੇ 'ਚ ਡਾਕੀਏ ਦੀ ਨੌਕਰੀ ਕਰਦੇ ਜੈ ਭਗਵਾਨ ਨਾਂਅ ਦੇ ਨੌਜਵਾਨ ਵਲੋਂ ਆਪਣੇ ਹੀ ਸਟਾਫ਼ ਮੈਂਬਰਾਂ ਦੇ ਤਾਹਨਿਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਦੁਖਦ ਸਮਾਚਾਰ ਹੈ | ...

ਪੂਰੀ ਖ਼ਬਰ »

ਅੱਡਾ ਮੇਹਰਬਾਨਪੁਰਾ ਵਿਖੇ ਮੋਦੀ ਸਰਕਾਰ ਵਿਰੁੱਧ ਧਰਨਾ

ਜੰਡਿਆਲਾ ਗੁਰੂ, 22 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਵਿਰੁੱਧ ਅਤੇ ਕਿਸਾਨਾਂ ਦੇ ਹੱਕ ਵਿਚ ਅੱਡਾ ਮੇਹਰਬਾਨਪੁਰਾ ਵਿਖੇ ਕਾਂਗਰਸ ਪਾਰਟੀ ਵਲੋਂ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ 25 ਸਤੰਬਰ ਨੂੰ ਖੇਤੀ ਆਰਡੀਨੈਂਸਾਂ ਵਿਰੁੱਧ ਧਰਨਾ ਦੇਣ ਦਾ ਐਲਾਨ

ਅਜਨਾਲਾ, 22 ਸਤੰਬਰ (ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਸਮੇਤ ਹਰੇਕ ਵਿਅਕਤੀ ਇਸ ਆਰਡੀਨੈਂਸ ਦਾ ਵਿਰੋਧ ਕਰ ਰਿਹਾ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਸ ਦਾ ਵਿਰੋਧ ਕਰਨ ਲਈ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਜਵਾਈ ਨੇ ਕੀਤੀ ਆਤਮਹੱਤਿਆ

ਮੱਤੇਵਾਲ, 22 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਇੱਥੋਂ ਨਜ਼ਦੀਕੀ ਪਿੰਡ ਬੱਗਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੇ ਸਾਲਿਆਂ ਤੋਂ ਦੁੱਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਥਾਣਾ ਮੱਤੇਵਾਲ ਅਧੀਨ ਚੌਕੀ ਉਦੋਕੇ ...

ਪੂਰੀ ਖ਼ਬਰ »

ਫੇਰੂਮਾਨ ਕਾਲਜ 'ਚ ਅਰਦਾਸ ਦਿਵਸ ਮਨਾਇਆ

ਰਈਆ, 22 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੁਮੈਨ, ਰਈਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ | ਵਿਦਿਆਰਥਣਾਂ ਨੇ ਆਨਲਾਇਨ ਜੁੜ ਕੇ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਕੀਰਤਨ ਵੀ ਕੀਤਾ | ਪ੍ਰੋ. ਇੰਦਰਪਾਲ ਕੌਰ ਨੇ ...

ਪੂਰੀ ਖ਼ਬਰ »

25 ਨੂੰ ਬੰਦ ਰਹਿਣਗੀਆਂ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਦਿੰਦੇ ਹੋਏ ਆੜਤੀਆਂ ਅਤੇ ਮਜਦੂਰਾਂ ਵਲੋਂ 25 ਸਤੰਬਰ ਨੂੰ ਜ਼ਿਲ੍ਹੇ ਦੀਆਂ ਸਮੂਹ ਦਾਣਾਂ ਮੰਡੀਆਂ ਬੰਦ ਰੱਖਣ ਦਾ ...

ਪੂਰੀ ਖ਼ਬਰ »

ਸਤੀਸ਼ ਬੱਲੂ ਨੇ ਸੰਧੂ ਕਾਲੋਨੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਛੇਹਰਟਾ, 22 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਵਾਰਡ ਨੰਬਰ-81 ਅਧੀਨ ਪੈਂਦੇ ਇਲਾਕਾ ਸੰਧੂ ਕਲੋਨੀ ਵਿਖੇ ਵੈਲਫੇਅਰ ਸੋਸਾਇਟੀ ਸੰਧੂ ਕਲੋਨੀ ਦੀ ਅਹਿਮ ਮੀਟਿੰਗ ਪ੍ਰਧਾਨ ਸਵਰਨ ਸਿੰਘ ਸੰਧੂ ਦੀ ਅਗਵਾਈ 'ਚ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਸ਼ਾਮਿਲ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਦਿੱਤਾ ਅਸਤੀਫ਼ਾ ਹਮੇਸ਼ਾਂ ਯਾਦ ਰੱਖਣਗੇ ਪੰਜਾਬੀ-ਤਰੁਨ ਅਬਰੋਲ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਆਰਡੀਨੈਂਸ ਬਿੱਲ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕਰਨ ਦੇ ਵਿਰੋਧ ਵਿਚ ਅਤੇ ਦੇਸ਼ ਦੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕੇਂਦਰੀ ਵਜ਼ੀਰ ਬੀਬਾ ਹਰਸਿਮਰਤ ਕੌਰ ਬਾਦਲ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਅੰਮਿ੍ਤਸਰ ਵਲੋਂ ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਚੱਲ ਰਹੇ ਸਰਕਾਰ ਵਿਰੋਧੀ ਸੰਘਰਸ਼ ਦੀ ਡੱਟਵੀਂ ਹਮਾਇਤ ਕਰਨ ਦਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਸੁਸਾਇਟੀ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਮਜੀਠਾ, 22 ਸਤੰਬਰ (ਸਹਿਮੀ)-ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਵਿਖੇ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਜ਼ਿਲ੍ਹਾ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ...

ਪੂਰੀ ਖ਼ਬਰ »

ਯੂ. ਪੀ. 'ਚ ਵਸਦੇ ਕਿਸਾਨਾਂ ਨੂੰ ਸਰਕਾਰ ਵੱਧ ਤੋਂ ਵੱਧ ਸਹੂਲਤਾਂ ਦੇ ਰਹੀ ਹੈ-ਬਲਦੇਵ ਸਿੰਘ ਔਲਖ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਉੱਤਰ ਪ੍ਰਦੇਸ਼ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਯੋਗੀ ਅਦਿਤਿਆ ਨਾਥ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਸੂਬੇ ਦੇ ਨਾਗਰਿਕਾਂ ਨਾਲ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਅਤੇ ਖਾਸ ਕਰਕੇ ਘੱਟ ਗਿਣਤੀ ਦੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਨੇ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਪੰਜਾਬ 'ਚ ਨਿਵੇਕਲੀ ਪਛਾਣ ਬਣਾਈ-ਚੇਅਰਮੈਨ ਚੰਦੀ

ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਜਿਸ ਨੇ ਆਪਣੇ 11 ਸਾਲਾ 'ਚ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਪੰਜਾਬ ਭਰ 'ਚ ਅਜਿਹੀਆਂ ਮੱਲਾਂ ਮਾਰੀਆਂ ਤੇ ਆਪਣੀ ਨਿਵੇਕਲੀ ਪਛਾਣ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ 'ਚ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਇਕੱਤਰ ਕਾਂਗਰਸੀ ਕਾਰਕੁੰਨਾਂ ਵਲੋਂ ਸਥਾਨਿਕ ...

ਪੂਰੀ ਖ਼ਬਰ »

ਚੇਅਰਮੈਨ ਬੱਸੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕੀਤਾ ਗਿਆ ਅਤੇ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਵਲੋਂ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੁਆਰਾ ਖੋਹੇ ਸ਼ਸਤਰ ਵਾਪਸ ਦੁਆਏ ਜਾਣ ਦੀ ਮੰਗ

ਅੰਮਿ੍ਤਸਰ, 22 ਸਤੰਬਰ (ਜੱਸ)-ਬੀਤੀ 15 ਸਤੰਬਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ 'ਚ ਸ਼ੋ੍ਰਮਣੀ ਕਮੇਟੀ ਦੇ ਕੁੱਝ ਮੁਲਾਜਮਾਂ ਅਤੇ ਟਾਸਕ ਫੋਰਸ ਕਰਮੀਆਂ ਵਲੋਂ ਕੁੱਝ ਨਿਹੰਗ ਸਿੰਘਾਂ ਦੀ ਕੁੱਟਮਾਰ ਕਰਨ ਦੇ ਮਾਮਲੇ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਨੇ ਦੱਖਣੀ ਤੇ ਕੇਂਦਰੀ ਹਲਕਿਆਂ ਦੇ ਇਲਾਕਿਆਂ ਦੀ ਸਫ਼ਾਈ ਵਿਵਸਥਾ ਦਾ ਕੀਤਾ ਮੁਆਇਨਾ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਦੱਖਣੀ ਦੀਆਂ ਵਾਰਡ ਨੰ: 41, 42, 63 ਤੇ ਕੇਂਦਰੀ ਹਲਕੇ ਦੀਆਂ ਵਾਰਡ ਨੰ: 50, 59 ਤੇ 61 ਵਿਖੇ ਸਫ਼ਾਈ ਵਿਵਸਥਾ ਦੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਦੌਰਾ ਕੀਤਾ ...

ਪੂਰੀ ਖ਼ਬਰ »

ਤਹਿਸੀਲ ਭਰ ਦੇ ਆਰ. ਐੱਮ. ਪੀ. ਡਾਕਟਰਾਂ ਦਾ ਹੋਇਆ ਇਜਲਾਸ

ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ 'ਚ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ 'ਚ ਕੋਵਿਡ -19 ਦੀ ਭਖਦੀ ਸਮੱਸਿਆ ਦੌਰਾਨ ਸਿਹਤ ਵਿਭਾਗ ...

ਪੂਰੀ ਖ਼ਬਰ »

ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਨੇ ਅਕਾਲ ਤਖ਼ਤ ਵਲੋਂ ਸਨਮਾਨਤ ਕਰਨ ਦੇ ਫੈਸਲੇ ਨੂੰ 'ਗੁਰਾਂ ਦੀ ਬਖਸ਼ਿਸ' ਦੱਸਿਆ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਦੇ ਬਾਨੀ ਤੇ ਲੰਬੇ ਸਮੇਂ ਤੋਂ ਗਵਾਂਢੀ ਮੁਲਕ ਪਾਕਿਸਤਾਨ ਵਿਚ ਜਲਾਵਤਨੀ ਹੰਢਾ ਰਹੇ ਸਿੱਖ ਆਗੂ ਭਾਈ ਗਜਿੰਦਰ ਸਿੰਘ ਨੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਆਉਂਦੇ ਦਿਨਾਂ 'ਚ 'ਜਲਾਵਤਨ ਸਿੱਖ ਯੋਧੇ' ਦੀ ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ ਦੇ ਕਾਤਲ ਪੁਲਿਸ ਦੀ ਪਹੁੰਚ ਤੋਂ ਦੂਰ-ਕਾ. ਦੁਧਾਲਾ

ਚਵਿੰਡਾ ਦੇਵੀ, 22 ਸਤੰਬਰ (ਸਤਪਾਲ ਸਿੰਘ ਢੱਡੇ)-ਕੁਝ ਸਮਾਂ ਪਹਿਲਾ ਨੈਸ਼ਨਲ ਹਾਈਵੇ 'ਤੇ ਸਥਿਤ ਮੰਦਰ ਬਾਵਾ ਲਾਲ ਦਿਆਲ ਦੇ ਪੁਜਾਰੀ ਮੋਹਨ ਸ਼ਾਮ ਦੇ ਕਾਤਲ ਅਜੇ ਤੱਕ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਸਬਾ ਟਾਂਗਰਾ ਦੇ ਵੱਖ-ਵੱਖ ਪਿੰਡਾਂ 'ਚ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨਾ ਤੇ ਨਾਅਰੇਬਾਜ਼ੀ

ਟਾਂਗਰਾ, 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕੇਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਅਤੇ ਮੰਡੀ ਤੋੜਨ ਵਾਲੇ ਤਿੰਨ ਲਿਆਂਦੇ ਗਏ ਆਰਡੀਨੈਂਸਾਂ ਦੇ ਖ਼ਿਲਾਫ਼ ਟਾਂਗਰਾ ਦੇ ਲਾਗਲੇ ਪਿੰਡਾਂ 'ਚ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਲੇਬਰ ਯੂਨੀਅਨ ਦਾਣਾ ਮੰਡੀ ਰਈਆ ਵਲੋਂ ਬੰਦ ਦੀ ਹਮਾਇਤ

ਰਈਆ, 22 ਸਤੰਬਰ (ਸ਼ਰਨਬੀਰ ਸਿੰਘ ਕੰਗ)- ਅਨਾਜ ਮੰਡੀ ਰਈਆ ਵਿਚ ਕੋਰੋਨਾ ਮਹਾਂਮਾਰੀ ਤੋਂ ਬਚਾਉ ਲਈ ਲੇਬਰ ਯੂਨੀਅਨ ਅਨਾਜ ਮੰਡੀ ਰਈਆ ਵਲੋਂ ਮੰਡੀ ਵਿਚ ਕੰਮ ਕਰਨ ਵਾਲੀ ਲੇਬਰ ਨੂੰ ਮਾਸਕ ਅਤੇ ਸ਼ਨਾਖਤੀ ਕਾਰਡ ਵੰਡੇ ਗਏ | ਇਸ ਮੌਕੇ ਮੰਡੀ ਪ੍ਰਧਾਨ ਮੋਹਣ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਫੇਲ੍ਹ-ਸੰਨੀ ਸ਼ਰਮਾ

ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ) - ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਸਾਂਝੀ ਮੀਟਿੰਗ

ਕੱਥੂਨੰਗਲ, 22 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਖੇਤ ਮਜ਼ਦੂਰ ਸਭਾ ਦੀ ਇਕ ਸਾਂਝੀ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਦੁਧਾਲਾ ਵਿਖੇ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਾਥੀ ਧਰਮ ਸਿੰਘ ਦੁਧਾਲਾ, ਕੰਵਲਜੀਤ ਸਿੰਘ ਦੁਧਾਲਾ ਅਤੇ ਖੇਤ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਆਰ.ਐਮ.ਪੀ.ਆਈ. ਜਨ ਅੰਦੋਲਨ ਦੇ ਰੂਪ 'ਚ ਸਮਰਥਨ ਦੇਵੇਗੀ-ਕਾ. ਪਾਸਲਾ

ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਕੁੱਲ ਹਿੰਦ ਜਨਰਲ ਸਕੱਤਰ ਕਾ. ਮੰਗਤ ਰਾਮ ਪਾਸਲਾ ਨੇ ...

ਪੂਰੀ ਖ਼ਬਰ »

ਖੇਤੀ ਬਿੱਲ ਪਾਸ ਕਰਨ ਨਾਲ ਦੇਸ਼ ਦਾ ਅੰਨਦਾਤਾ ਤਬਾਹ ਹੋ ਜਾਵੇਗਾ-ਵਿਧਾਇਕ ਭਲਾਈਪੁਰ

ਸਠਿਆਲਾ, 22 ਸਤੰਬਰ (ਸਫਰੀ)¸ ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਨਾਲ ਦੇਸ਼ ਦਾ ਅੰਨਦਾਤਾ ਤਬਾਹ ਹੋ ਜਾਵੇਗਾ | ਇਨ੍ਹਾਂ ਸਤਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੱਖ-ਵੱਖ ਪਿੰਡ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ-ਮੀਰਾਂਕੋਟ

ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਅਤੇ ਹਾਲ ਹੀ 'ਚ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ ਇਸ ...

ਪੂਰੀ ਖ਼ਬਰ »

ਕੈਪਟਨ ਸਰਕਾਰ 514 ਰੁਪਏ 'ਚ ਮੁੱਲ ਵੇਚ ਰਹੀ ਹੈ ਆਕਸੀਮੀਟਰ-ਸੂਰੋਪੱਡਾ

ਚੌਕ ਮਹਿਤਾ, 22 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਅੱਜ ਇੱਥੇ ਆਕਸੀਜਨ ਲੈਵਲ ਚੈੱਕ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਆਕਸੀਮੀਟਰ ਵੰਡੇ ਗਏ ਅਤੇ ਇਸ ਸਬੰਧ 'ਚ ਕੋਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਲਈ ਵੀ ਵਰਕਰਾਂ ...

ਪੂਰੀ ਖ਼ਬਰ »

ਆਪਣੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਸਮਾਜ ਦੇ ਲੋੜਵੰਦ ਲੋਕਾਂ ਤੱਕ ਪੁੱਜਦਾ ਕਰਨਾ ਚਾਹੀਦਾ-ਭਾਈ ਜ਼ੋਰਾਵਰ ਸਿੰਘ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 5 'ਚ ਦਰਬਾਰ ਜ਼ਾਹਰਾ ਪੀਰ ਗੁੱਗਾ ਦੀ ਯਾਦ 'ਚ ਸਾਲਾਨਾ ਉਰਸ ਮੁੱਖ ਸੇਵਾਦਾਰ ਕੌਾਸਲਰ ਸਵਰਨ ਸਿੰਘ ਗੁਲਾਬ ਦੇ ਉੱਦਮ ਨਾਲ ਕਰਵਾਇਆ ਗਿਆ | ਸਾਦੇ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਕੱਪੜੇ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੇ ਕਿਹਾ ਕਿ ਆਪਣੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਸਮਾਜ ਦੇ ਲੋੜਵੰਦ ਲੋਕਾਂ ਤੱਕ ਪੁੱਜਦਾ ਕਰਨਾ ਚਾਹੀਦਾ ਹੈ, ਕਿਉਂਕਿ ਗ਼ਰੀਬ ਦਾ ਮੂੰਹ ਗੁਰੂ ਦੀ ਗੋਲਕ ਹੁੰਦੀ ਹੈ | ਇਸ ਮੌਕੇ ਮੁੱਖ ਸੇਵਾਦਾਰ ਸਵਰਨ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਵਲੋਂ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਕੁਲਵਿੰਦਰਜੀਤ ਸਿੰਘ, ਕੌਾਸਲਰ ਪ੍ਰਦੀਪ ਕੁਮਾਰ ਬੰਟਾ, ਕੌਾਸਲਰ ਬਲਜਿੰਦਰ ਸਿੰਘ ਮਾਹਲ, ਕੌਾਸਲਰ ਜਸਪਾਲ ਸਿੰਘ ਭੱਟੀ ਢਿੱਲੋਂ, ਦੀਪੂ ਗਾਂਧੀ, ਜਸਵਿੰਦਰਪਾਲ ਸਿੰਘ ਜੱਸ ਚਾਵਲਾ, ਵਿਪਨ ਖੱਤਰੀ, ਭਗਵੰਤ ਸਿੰਘ ਗੁਜਰਪੁਰਾ, ਸੋਨੂੰ ਦਿਓਲ, ਸੌਰਵ ਮਦਾਨ, ਪਰਮਜੀਤ ਸਿੰਘ ਪੰਮਾ, ਬਚਨ ਦਾਸ ਗੁਲਾਬ, ਜਸਬੀਰ ਸਿੰਘ ਗੁਲਾਬ, ਲੱਕੀ ਬੇਦੀ, ਰਾਹੁਲ ਗੁਲਾਬ, ਤਨੂ ਗੁਲਾਬ, ਮਿਲਖਾ ਸਿੰਘ ਸੰਗੋਵਾਲ, ਸਬ-ਇੰਸਪੈਕਟਰ ਕਸ਼ਮੀਰ ਸਿੰਘ, ਅਜੀਤ ਬੇਦੀ, ਹਰਪ੍ਰੀਤ ਸਿੰਘ ਸੰਨੀ ਅਤੇ ਆਸ਼ੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੈਬਨਿਟ ਮੰਤਰੀ ਸਰਕਾਰੀਆ ਨੇ ਪਿੰਡ ਵਣੀਏਕੇ ਵਿਖੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਚੋਗਾਵਾਂ, 22 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਬਲਾਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਆਕਸੀਮੀਟਰ ਮੁਹਿੰਮ ਲਈ ਹਲਕਾ ਪੱਛਮੀ ਦੀ ਟੀਮ ਹੋਈ ਲਾਮਬੰਦ

ਛੇਹਰਟਾ, 22 ਸਤੰਬਰ (ਸੁਰਿੰਦਰ ਸਿੰਘ ਵਿਰਦੀ, ਵਡਾਲੀ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ | ਉਸ ਮੌਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਘਰ-ਘਰ ਜਾ ਕੇ ਲੋਕਾਂ ਦਾ ਆਕਸੀਜਨ ਲੈਵਲ ਚੈੱਕ ਕਰਨ ਦੀ ਇਕ ਮੁਹਿੰਮ ਔਕਸੀ ਮਿੱਤਰ ਸ਼ੁਰੂ ਕੀਤੀ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਅਸਤੀਫਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਪ੍ਰਧਾਨ ਜੁਗਰਾਜ ਸਿੱਧੂ

ਰਾਜਾਸਾਂਸੀ, 22 ਸਤੰਬਰ (ਹਰਦੀਪ ਸਿੰਘ ਖੀਵਾ)- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੇ ਹੱਕ 'ਚ ਝੰਡਾ ਬੁਲੰਦ ਕਰਦਿਆਂ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਕੇਂਦਰੀ ਵਜ਼ਾਰਤ ਨੂੰ ਠੁਕਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX