ਤਾਜਾ ਖ਼ਬਰਾਂ


ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  5 minutes ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  14 minutes ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  17 minutes ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  45 minutes ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  58 minutes ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 1 hour ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਬੇਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਕੀਤਾ ਲਾਂਭੇ
. . .  about 1 hour ago
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾ ਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ...
ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਪੁਲਿਸ ਵਲੋਂ ਪੜਤਾਲ ਜਾਰੀ
. . .  about 1 hour ago
ਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਵਸਨੀਕ ਸੁਖਵਿੰਦਰ ਰਾਮ 35 ਸਾਲ ਪੁੱਤਰ ਸ਼ਿੰਗਾਰਾ ਰਾਮ ਅਤੇ ਭੋਲੀ ਦੇਵੀ ਪਤਨੀ ਸੁਖਵਿੰਦਰ ਰਾਮ ਵਲੋਂ ਆਪਣੇ ਘਰ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ...
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
. . .  about 1 hour ago
ਚੰਡੀਗੜ੍ਹ, 25 ਮਈ (ਗੁਰਪ੍ਰੀਤ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
. . .  about 1 hour ago
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ...
ਓਡੀਸ਼ਾ : ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ
. . .  about 2 hours ago
ਓਡੀਸ਼ਾ , 25 ਮਈ - ਓਡੀਸ਼ਾ ਗੰਜਮ ਦੇ ਕਲਿੰਗਾ ਘਾਟ ਨੇੜੇ ਬੀਤੀ ਰਾਤ ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖ਼ਮੀ ਹੋ ਗਏ...
ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਦੇ ਪਿਤਾ ਦਾ ਦਿਹਾਂਤ
. . .  about 3 hours ago
ਧੂਰੀ, 25 ਮਈ (ਦੀਪਕ ) - ਪੰਜਾਬੀ ਅਦਾਕਾਰ ਬਿੰਨੂ ਢਿੱਲੋਂ ਦੇ ਪਿਤਾ ਸ. ਹਰਬੰਸ ਸਿੰਘ ਢਿੱਲੋਂ ਅਕਾਲ ਚਲਾਣਾ ਕਰ ਗਏ ਹਨ l ਉਨ੍ਹਾਂ ਦਾ ਅੰਤਿਮ ਸੰਸਕਾਰ ...
ਪੰਜਾਬ ਵਿਚ ਲਗਾਤਾਰ ਵੱਧ ਰਿਹਾ ਅਪਰਾਧ, ਲੁਧਿਆਣਾ ਵਿਚ ਪਤੀ - ਪਤਨੀ ਦਾ ਕਤਲ
. . .  about 3 hours ago
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵਲੋਂ ਪਤੀ - ਪਤਨੀ ਦੇ ਕਤਲ ...
ਟਰੱਕ ਥੱਲੇ ਆਉਣ ਨਾਲ ਬਜੁਰਗ ਦੀ ਮੌਤ
. . .  about 3 hours ago
ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ਗੇਟ ਵਿਖੇ ਪੈਦਲ ਜਾ ਰਹੇ ਇਕ ਬਜੁਰਗ ਦੀ ਟਰੱਕ ਥੱਲੇ ਆਉਣ ਨਾਲ ਮੌਤ ਹੋਣ ਦੀ ਸੂਚਨਾ ਹੈ...
ਕੈਂਟ ਦੇ ਭਾਜਪਾ ਮੰਡਲ ਪ੍ਰਧਾਨ ਕੁੰਵਰ ਪ੍ਰਤਾਪ ਨੀਟਾ ਉੱਪਰ ਮਾਮਲਾ ਹੋਇਆ ਦਰਜ, ਇਹ ਰਹੀ ਵਜਹਿ
. . .  about 4 hours ago
ਫ਼ਿਰੋਜ਼ਪੁਰ, 25 ਮਈ (ਰਾਕੇਸ਼ ਚਾਵਲਾ) - ਇਕ ਦਲਿਤ ਲੜਕੀ ਨਾਲ ਜਾਤੀ ਸੂਚਕ ਸ਼ਬਦਾਵਲੀ ਰਾਹੀਂ ਮਾੜਾ ਬੋਲਣ ਅਤੇ ਖੋਹ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,124 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 25 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,124 ਨਵੇਂ ਮਾਮਲੇ ਸਾਹਮਣੇ ਆਏ ਹਨ 1,977 ਰਿਕਵਰੀ ਅਤੇ 17 ਮੌਤਾਂ ਦੀ ਰਿਪੋਰਟ ਕੀਤੀ ਗਈ ਹੈ। ਕੁੱਲ ਐਕਟਿਵ ਕੇਸ...
ਅਮਰੀਕਾ - ਸਕੂਲ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ , 18 ਬੱਚਿਆਂ ਦੀ ਮੌਤ
. . .  about 5 hours ago
ਟੈਕਸਾਸ, 25 ਮਈ - ਅਮਰੀਕਾ ਦੇ ਟੈਕਸਾਸ ਦੇ ਉਵਾਲਡੇ ਵਿਚ ਇਕ ਐਲੀਮੈਂਟਰੀ ਸਕੂਲ ਵਿਚ ਘਿਨਾਉਣੀ ਸਮੂਹਿਕ ਗੋਲੀਬਾਰੀ ਦੀ ਘਟਨਾ ਵਾਪਰੀ | ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਨੇ ...
ਕੇਂਦਰ ਸਰਕਾਰ ਨੇ ਫਿਰ ਦਿੱਤੀ ਰਾਹਤ, ਕੱਚੇ ਸੋਇਆਬੀਨ ਅਤੇ ਸੂਰਜਮੁਖੀ ਤੇਲ 'ਤੇ ਲਿਆ ਵੱਡਾ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 25 ਮਈ - ਖਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਲਈ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕੱਚੇ ਸੋਇਆਬੀਨ ਅਤੇ ਸੂਰਜਮੁਖੀ ਤੇਲ ਦੇ 20 ਲੱਖ ਮੀਟ੍ਰਿਕ ਟਨ ਸਾਲਾਨਾ ਦਰਾਮਦ 'ਤੇ...
ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਨਵਾਬ ਮਲਿਕ ਦੇ ਪਰਿਵਾਰ ਨੂੰ ਈ.ਡੀ. ਨੇ ਕਈ ਵਾਰ ਭੇਜੇ ਸੰਮਨ, ਪਰ ਨਹੀਂ ਹੋਏ ਹਾਜ਼ਰ
. . .  about 6 hours ago
ਮੁੰਬਈ,25 ਮਈ - ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਨਵਾਬ ਮਲਿਕ ਦੇ ਪਰਿਵਾਰਕ ਮੈਂਬਰ ਕੋਲੋਂ ਪੁੱਛਗਿੱਛ ਕਰਨ ਦੇ ਲਈ ਈ.ਡੀ.ਵਲੋਂ ਸੰਮਨ ਭੇਜੇ ਜਾ ਰਹੇ ਹਨ | ਪਰ ਕੋਈ ਹਾਜ਼ਰ ਨਹੀਂ...
ਭਾਰਤ ਪਾਕਿਸਤਾਨ ਸਰਹੱਦ 'ਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ, ਬੀ.ਐਸ.ਐਫ ਨੇ ਕੀਤੀ ਫਾਇਰਿੰਗ
. . .  about 6 hours ago
ਅਜਨਾਲਾ, ਗੱਗੋਮਾਹਲ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਕੱਸੋਵਾਲ ਵਿਖੇ ਅੱਜ ਸਵੇਰੇ ਤੜਕਸਾਰ ਕਰੀਬ 4 ਵਜੇ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
ਪ੍ਰਧਾਨ ਮੰਤਰੀ ਮੋਦੀ ਜਾਪਾਨੀ ਹਮਰੁਤਬਾ ਦੇ ਰੱਖਿਆ ਨਿਰਮਾਣ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ...
ਬਡਗਾਮ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ ਮਨੋਜ ਸਿਨਹਾ
. . .  1 day ago
ਬਡਗਾਮ, 24 ਮਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਬਡਗਾਮ ਦੇ ਚਦੂਰਾ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਭੱਟ ਦੇ ਪਿਤਾ ਨੇ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਗੁਜਰਾਤ ਨੂੰ 189 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਅੰਮ੍ਰਿਤਸਰ

ਸੰਸਦ ਭਵਨ ਦੇ ਸਾਹਮਣੇ ਔਜਲਾ ਨੇ ਹੱਥ 'ਚ ਝੋਨਾ ਲਹਿਰਾ ਕੇ ਖੇਤੀ ਬਿੱਲਾਂ ਖ਼ਿਲਾਫ਼ ਕੱਢਿਆ ਗੁੱਸਾ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਦਿੱਲੀ 'ਚ ਸੰਸਦ ਮੂਹਰੇ ਖੇਤੀ ਬਿੱਲਾਂ ਦੇ ਕੀਤੇ ਜਾ ਰਹੇ ਵਿਰੋਧ 'ਚ ਅੱਜ ਅੰਮਿ੍ਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹੋਰ ਮੈਂਬਰਾਂ ਨਾਲ ਹੱਥ 'ਚ ਝੋਨਾ ਲਹਿਰਾ ਕੇ ਆਪਣਾ ਗੁੱਸਾ ਕੱਢਿਆ | ਸ: ਔਜਲਾ ਨੇ ...

ਪੂਰੀ ਖ਼ਬਰ »

ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਾਂਗਰਸੀਆਂ ਵਲੋਂ ਰੋਸ ਧਰਨਾ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਵਲੋਂ ਜ਼ਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਕਾਲੇ ਕਾਨੂੰਨ ਵਿਰੁੱਧ ਇਕ ਵਿਸ਼ਾਲ ਰੋਸ ਧਰਨਾ ਇੱਥੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ 223 ਨਵੇਂ ਮਾਮਲੇ-6 ਹੋਰ ਮੌਤਾਂ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਅੱਜ ਕੋਰੋਨਾ ਦੇ ਲਏ ਗਏ ਨਮੁੂਨਿਆਂ 'ਚੋਂ 223 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ 6 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਅੱਜ ਮੌਤ ਹੋ ਗਈ, ਜਿਸ ਨਾਲ ਇੱਥੇ ਹੁਣ ਤੱਕ ਦੀਆਂ ਮੌਤਾਂ ਦੀ ਕੁੱਲ ਗਿਣਤੀ 328 ਹੋ ਗਈ ਹੈ | ...

ਪੂਰੀ ਖ਼ਬਰ »

ਬਾਸਮਤੀ 1509 ਦੇ ਭਾਅ 'ਚ ਗਿਰਾਵਟ ਆਉਣ ਕਾਰਨ ਕਿਸਾਨ ਨਿਰਾਸ਼

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ਸ਼ੀਲ ਕਿਸਾਨ ਭਾਈਚਾਰੇ ਨੂੰ ਉਸ ਵਕਤ ਇਕ ਹੋਰ ਨਿਰਾਸ਼ਾ ਹੱਥ ਲੱਗੀ ਜਦੋਂ ਪੂਸਾ ਬਾਸਮਤੀ 1509 ਦੇ ਭਾਅ 'ਚ ਪਿਛਲੇ ਸਾਲਾਂ ਦੇ ਮੁਕਾਬਲੇ ਵੱਡੀ ਗਿਰਾਵਟ ਦਰਜ ਕੀਤੀ ਗਈ ...

ਪੂਰੀ ਖ਼ਬਰ »

25 ਨੂੰ ਬੰਦ ਦੀ ਹਮਾਇਤ-ਡਿੰਪੀ

ਜੰੰਡਿਆਲਾ ਗੁਰੂ, 23 ਸਤੰੰਬਰ (ਰਣਜੀਤ ਸਿੰਘ ਜੋਸਨ)-ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਨੂੰ ਪਾਸ ਕੀਤੇ ਜਾਣ ਦਾ ਪੁਰਜ਼ੋਰ ਵਿਰੋਧ ਕਰਦਿਆਂ ਉੱਘੇ ਸਮਾਜ ਸੇਵਕ ਸਰਬਜੀਤ ਸਿੰਘ ਡਿੰੰਪੀ ਨੇ ਕਿਹਾ ਕਿ 25 ਸਤੰਬਰ ਦੇ ਬੰਦ ਨੂੰ ਸਫਲ ਬਣਾਉਣ ਲਈ ਅਸੀਂ ਪੂਰਨ ਸਮਰਥਨ ਕਰਦੇ ਹਾਂ ...

ਪੂਰੀ ਖ਼ਬਰ »

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ 'ਚ ਹਨ ਅਕਾਲੀ-ਕੁਲਤਾਰ ਸਿੰਘ ਸੰਧਵਾਂ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਕਿਸਾਨ ਮਾਰੂ-ਸੁਖਪਾਲ ਸਿੰਘ ਖਹਿਰਾ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਲਾਇਆ ਧਰਨਾ

ਜੰੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)-ਮੋਦੀ ਸਰਕਾਰ ਵਲੋਂ ਖੇਤੀ ਬਿੱਲ ਦੇ ਵਿਰੋਧ 'ਚ ਅੱਜ ਬਲਰਾਜ ਸਿੰਘ ਤਰਸਿੱਕਾ ਹਲਕਾ ਇੰੰਚਾਰਜ ਦੀ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ ਦਿੱਤਾ ਗਿਆ ¢ ਧਰਨੇ 'ਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਅਕਾਲੀ ਦਲ (ਅ) ਵਲੋਂ ਕਿਸਾਨ ਜਥੇਬੰਦੀਆਂ ਦੇ ਬੰਦ ਦੇ ਸੱਦੇ ਦੀ ਹਮਾਇਤ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਦਲ ਖ਼ਾਲਸਾ ਤੇ ਅਕਾਲੀ ਦਲ ਅੰਮਿ੍ਤਸਰ ਨੇ ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ...

ਪੂਰੀ ਖ਼ਬਰ »

ਸਾਹਿਤਕਾਰ ਅਤੇ ਰੰਗਮੰਚ ਕਲਾਕਾਰ ਖੇਤੀ ਬਿੱਲਾਂ ਖ਼ਿਲਾਫ਼ ਡਟੇ-ਕਿਸਾਨਾਂ ਦੇ ਸੰਘਰਸ਼ 'ਚ ਹੋਣਗੇ ਸ਼ਾਮਿਲ

ਅੰਮਿ੍ਤਸਰ , 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਤਿੱਖੇ ਸੰਘਰਸ਼ ਨੂੰ ਪ੍ਰਭਾਵਸ਼ਾਲੀ ਹਮਾਇਤ ਦੇਣ ਅਤੇ ਜੰਮੂ ਕਸ਼ਮੀਰ 'ਚੋਂ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਖਤਮ ਕਰਨ ਲਈ ਚੁੱਕੇ ਗਏ ਕਦਮਾਂ ਦੀ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਰੋਂ ਲੱਖਾਂ ਦੇ ਸੋਨੇ ਦੇ ਜੇਵਰਾਤ, ਸਵਾ ਲੱਖ ਰੁਪਏ ਨਕਦੀ ਤੇ ਹੋਰ ਜ਼ਰੂਰੀ ਸਾਮਾਨ ਚੋਰੀ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿਲੋਂ)-ਸਥਾਨਕ ਵਾਰਡ ਨੰ: 6 ਵਿਖੇ ਭਾਜਪਾ ਐਸ.ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੋਹਣ ਲਾਲ ਦੇ ਘਰ 'ਚ ਚੋਰਾਂ ਵਲੋਂ ਲੱਖਾਂ ਰੁਪਏ ਦੇ ਸੋਨੇ ਦੇ ਜੇਵਰਾਤ, ਸਵਾ ਲੱਖ ਰੁਪਏ ਦੇ ਕਰੀਬ ...

ਪੂਰੀ ਖ਼ਬਰ »

ਕਣਕ ਦੇ ਸਮਰਥਨ ਮੁੱਲ 'ਚ 50 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ-ਚੇਅਰਮੈਨ ਜਗਦੇਵ ਸਿੰਘ

ਚੌਕ ਮਹਿਤਾ, 23 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 50 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜਗਦੇਵ ਸਿੰਘ ਉਦੋਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਰਈਆ ਐਟ ਭਿੰਡਰ ਆਈ.ਟੀ.ਆਈ. (ਲੜਕੀਆਂ) 'ਚ ਦਾਖਲੇ 29 ਤੱਕ

ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)- ਰਈਆ ਐਟ ਭਿੰਡਰ ਸਰਕਾਰੀ ਆਈ.ਟੀ.ਆਈ. (ਲੜਕੀਆਂ) 'ਚ ਸੈਸ਼ਨ 2020 ਕਿੱਤਾ ਮੁਖੀ ਕੋਰਸਾਂ ਜਿਵੇਂ ਕਿ ਕਟਾਈ-ਸਿਲਾਈ, ਕਢਾਈ, ਫੈਸ਼ਨ ਟੈਕਨਾਲੋਜੀ, ਕੰਪਿਊਟਰ, ਬਿਊਟੀ ਪਾਰਲਰ ਦੇ ਦਾਖਲੇ ਲਈ ਅੱਠਵੀਂ, ਦਸਵੀਂ ਅਤੇ ਬਾਰਵੀਂ ਪਾਸ ਲੜਕੀਆਂ ਲਈ 29 ...

ਪੂਰੀ ਖ਼ਬਰ »

ਨਸ਼ੀਲਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਚੋਗਾਵਾਂ, 23 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਅਟਾਰੀ ਰੋਡ ਪੰਜਾਬ ਐਾਡ ਸਿੰਧ ਬੈਂਕ ਦੇ ਸਾਹਮਣੇ ਉਜਾੜ ਜਗ੍ਹਾ ਉਪਰ ਅੱਜ ਦਿਨ-ਦਿਹਾੜੇ ਦੋ ਨਸ਼ੇੜੀਆਂ ਵਲੋਂ ਟੀਕਾ ਲਗਾਉਣ ਕਾਰਨ ਇਕ ਦੀ ਮੌਕੇ ਉਪਰ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਪੰਮਾ ...

ਪੂਰੀ ਖ਼ਬਰ »

ਵੇਰਕਾ ਹਲਦੀ ਦੁੱਧ ਡੀ.ਸੀ. ਵਲੋਂ ਕੀਤਾ ਲਾਂਚ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਕਿਸਾਨਾਂ ਦਾ ਸਹਿਕਾਰੀ ਅਦਾਰਾ ਵੇਰਕਾ ਲੰਮੇ ਅਰਸੇ ਤੋਂ ਆਪਣੇ ਖਪਤਕਾਰਾਂ ਨੂੰ ਮਿਆਰੀ ਦੁੱਧ, ਦਹੀਂ, ਘਿਓ, ਲੱਸੀ ਅਤੇ ਹੋਰ ਖਾਧ ਪਦਾਰਥ ਮੁਹੱਈਆ ਕਰਵਾ ਰਿਹਾ ਹੈ, ਨੇ ਕੋਰੋਨਾ ਵਾਇਰਸ ਦੇ ਚਲਦੇ ਪੰਜਾਬੀਆਂ ਦੀ ਅੰਦਰੂਨੀ ਸਰੀਰਕ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਅਰਵਿੰਦਰ ਭੱਟੀ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਲੀਵੁੱਡ ਅਭਿਨੇਤਾ ਅਰਵਿੰਦਰ ਭੱਟੀ ਅੱਜ ਆਪਣੇ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਏ, ਜਿੱਥੇ ਕਿ ਗੁ: ਸਾਹਿਬ ਦੇ ਮੀਤ ਮੈਨੇਜਰ ਭਾਈ ਮੋਹਣ ਸਿੰਘ ...

ਪੂਰੀ ਖ਼ਬਰ »

ਅੰਮਿ੍ਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਤੋਂ ਰੋਕਣ 'ਤੇ ਸ਼ਰਧਾਲੂਆਂ 'ਚ ਰੋਸ

ਅੰਮਿ੍ਤਸਰ, 23 ਸਤੰਬਰ (ਜੱਸ)-ਸ੍ਰੀ ਦਰਬਾਰ ਸਾਹਿਬ ਵਿਖੇ ਕਈ ਦਹਾਕਿਆਂ ਤੋਂ ਅੰਮਿ੍ਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਕਰਦੇ ਆ ਰਹੇ ਕਈ ਸ਼ਰਧਾਲੂਆਂ ਨੇ ਸ਼ੋ੍ਰਮਣੀ ਕਮੇਟੀ ਦੇ ਸੇਵਾਦਾਰਾਂ ਵਲੋਂ ਉਨ੍ਹਾਂ ਨੂੰ ਸੇਵਾ ਨਾ ਕਰਨ ਦੇਣ ਦਾ ਦੋਸ਼ ਲਾਉਂਦਿਆਂ ਰੋਸ ਪ੍ਰਗਟ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕੰਪਨੀ ਦੇ ਕਰਿੰਦੇ ਤੋਂ 27 ਹਜ਼ਾਰ ਤੋਂ ਵੱਧ ਦੀ ਰਕਮ ਖੋਹੀ

ਚੇਤਨਪਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਇੱਕ ਨਿੱਜੀ ਕੰਪਨੀ ਦੇ ਕਰਿੰਦੇ ਤੋਂ ਚਾਰ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਨਕਦੀ ਖੋਹ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਪੁੱਤਰ ਸਵ: ਬਲਬੀਰ ਸਿੰਘ ਵਾਸੀ ਇੰਦਰਗੜ ਜ਼ਿਲ੍ਹਾ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਨੇ ਜੰਗਲਾਤ ਮੰਤਰੀ ਧਰਮਸੋਤ ਦਾ ਸਾੜਿਆ ਪੁਤਲਾ ਪਿਛਲੇ ਤਿੰਨ ਮਹੀਨਿਆਂ ਤੋਂ ਵਰਕਰਾਂ ਨੂੰ ਤਨਖ਼ਾਹਾਂ ਨਾ ਦੇਣ ਦਾ ਦੋਸ਼

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਦੇਣ ਅਤੇ ਕੱਚੇ ਵਰਕਰਾਂ ਨੂੰ ਪੱਕਾ ਨਾ ਕਰਨ ਵਿਰੁੱਧ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਅੱਜ ਡਵੀਜ਼ਨ ਦੇ ...

ਪੂਰੀ ਖ਼ਬਰ »

ਐਕਵਾਇਰ ਕੀਤੀ ਜ਼ਮੀਨ ਦੇ ਮਾਲਕਾਂ ਨੂੰ ਦਿੱਤਾ ਜਾਵੇ ਪੂਰਾ ਮੁੱਲ–ਵਿਧਾਇਕ ਡੈਨੀ ਬੰਡਾਲਾ

ਨਵਾਂ ਪਿੰਡ, 23 ਸਤੰਬਰ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਸੜਕ ਨੂੰ ਚਾਰ ਮਾਗਰੀ ਕਰਨ ਅਤੇ ਅੰਮਿ੍ਤਸਰ-ਕਟੜਾ ਐਕਸਪ੍ਰੈਸ ਬਣਾਉਣ ਲਈ ਭਾਰਤੀ ਰਾਸ਼ਟਰੀ ਰਾਜਮਾਰਗ ਅਧਿਕਾਰ ਵਲੋਂ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਮਾਲ ਵਿਭਾਗ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਮਲਾ ਘਰ ਆ ਕੇ ਹਮਲਾ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦਾ ਬਸਪਾ ਦਾ ਵਫ਼ਦ ਥਾਣਾ ਮੁਖੀ ਖਿਲਚੀਆਂ ਨੂੰ ਮਿਲਿਆ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਦਿਨੀਂ ਪਿੰਡ ਖਿਲਚੀਆਂ ਦੇ ਫੌਜੀ ਸੁਖਦੇਵ ਸਿੰਘ ਦੇ ਘਰ ਜਾ ਕੇ ਹਮਲਾ ਕਰਨ ਅਤੇ ਜਾਤੀ ਸੂਚਕ ਗਾਲਾਂ ਕੱਢਣ ਦੇ ਮਾਮਲੇ ਖ਼ਿਲਾਫ਼ ਡਟਦਿਆਂ ਬਹੁਜਨ ਸਮਾਜ ਪਾਰਟੀ ਦਾ ਇਕ ਵਫ਼ਦ ਸੂਬਾ ਜ: ਸਕੱਤਰ ਸਵਿੰਦਰ ...

ਪੂਰੀ ਖ਼ਬਰ »

ਦਾਣਾ ਮੰਡੀ ਪਾਖਰਪੁਰਾ 'ਚ ਕਿਸਾਨਾਂ ਲਈ ਪਾਣੀ ਸਮੇਤ ਅਨੇਕਾਂ ਸਹੂਲਤਾਵਾਂ ਦੀ ਘਾਟ

ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮਾਰਕੀਟ ਕਮੇਟੀ ਮਜੀਠਾ ਅਧੀਨ ਚੱਲ ਰਹੀ ਦਾਣਾ ਮੰਡੀ ਪਾਖਰਪੁਰਾ ਵਿਖੇ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਮੰਡੀ ਬੋਰਡ ਦੇ ਅਧਿਕਾਰੀ ਏ. ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ

ਅੰਮਿ੍ਤਸਰ, 23 ਸਤੰਬਰ (ਜੱਸ)-ਕੇਂਦਰੀ ਪੰਜਾਬੀ ਲੇਖਕ ਸਭਾ ਤੇ ਹੋਰ ਲੇਖਕ ਜਥੇਬੰਦੀਆਂ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਹਮਾਇਤ ਦੇਣ ਦਾ ਐਲਾਨ ਕੀਤਾ ਹੈ | ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ...

ਪੂਰੀ ਖ਼ਬਰ »

25 ਨੂੰ ਓਠੀਆਂ ਦੇ ਸਮੂਹ ਕਾਰੋਬਾਰ ਬੰਦ ਰੱਖਣ ਦੀ ਅਪੀਲ

ਓਠੀਆਂ, 23 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੇ ਵਿਰੋਧ 'ਚ ਪਾਸ ਕੀਤੇ ਗਏ ਬਿੱਲ ਦੇ ਵਿਰੋਧ 'ਚ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ 'ਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਕੰਗਨਾ ਰਣੌਤ ਵਲੋਂ ਹੱਕਾਂ ਦੀ ਖਾਤਰ ਲੜ ਰਹੇ ਕਿਸਾਨਾਂ ਨੂੰ ਅੱਤਵਾਦੀ ਕਹਿਣਾ ਨਿੰਦਣਯੋਗ-ਅਕਾਲੀ ਵਰਕਰਾਂ ਕੀਤੀ ਕਾਰਵਾਈ ਦੀ ਮੰਗ

ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)-ਕੇਂਦਰ ਸਰਕਾਰ ਵਲੋਂ ਹਾਲ ਹੀ 'ਚ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅਤੇ ਆਪਣੇ ਹੱਕਾਂ ਦੀ ਖਾਤਰ ਦੇਸ਼ ਭਰ ਵਿਚ ਰੋਸ ਮੁਜ਼ਾਹਰੇ ਕਰ ਰਹੇ ਕਿਸਾਨਾਂ ਮਜ਼ਦੂਰਾਂ ਨੂੰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਲੋਂ ...

ਪੂਰੀ ਖ਼ਬਰ »

ਲੋੋਪੋਕੇ ਦੀ ਅਗਵਾਈ 'ਚ ਅਕਾਲੀ ਵਰਕਰ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ ਚੋਗਾਵਾਂ ਚੌਕ 'ਚ ਕੱਲ੍ਹ ਨੂੰ ਲਗਾਇਆ ਜਾਵੇਗਾ ਧਰਨਾ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਆਬਜ਼ਰਵਰ ਅੰਮਿ੍ਤਸਰ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ 'ਚ ਹਲਕਾ ਰਾਜਾਸਾਂਸੀ ਦੇ ਸਰਕਲ ਪ੍ਰਧਾਨ ਤੇ ਮੁਹਤਬਰਾਂ ਦੀ ਭਰਵੀਂ ਮੀਟਿੰਗ ਕਸਬਾ ਲੋਪੋਕੇ ਵਿਖੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਪੰਜਾਬ 'ਚ ਲਾਗੂ ਨਾ ਕਰਨ ਲਈ ਵਿਧਾਨ ਸਭਾ 'ਚ ਲਿਆਵਾਂਗੇ ਕਾਨੂੰਨ-ਹਰਪ੍ਰਤਾਪ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਥਿਤ ਤੌਰ 'ਤੇ ਪਾਸ ਕੀਤੇ ਗਏ ਕਿਸਾਨ ਮਾਰੂ 3 ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਅੱਜ ਤੋਂ ਸ਼ੁਰੂ ਹੋ ਰਹੇ ਰੇਲ ਰੋੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ

ਚੱਬਾ, 23 ਸਤੰਬਰ (ਜੱਸਾ ਅਣਜਾਣ)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਸਤੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਤਿੰਨ ਦਿਨਾ ਅੰਦੋਲਨ ਲਈ ਲਾਮਬੰਦੀ ਕਰਕੇ ਮੁਕੰਮਲ ਕਰ ਲਈਆਂ ਗਈਆਂ ਹਨ | ਪਿੰਡਾਂ 'ਚੋਂ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ, ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਚੱਕਾ ਜਾਮ ਕਰਨ ਦਾ ਫ਼ੈਸਲਾ ਮਹਿਜ਼ ਡਰਾਮਾ-ਭੁੱਲਰ

ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)- ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵਲੋਂ ਸੂਬਾ ਪੱਧਰੀ ਚੱਕਾ ਜਾਮ ਕਰਨ ਦਾ ਫੈਸਲਾ ਮਹਿਜ਼ ਇਕ ਡਰਾਮਾ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਦਾ ਵਪਾਰੀ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ-ਮਰਵਾਹਾ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਪਾਰ ਤੇ ਉਦਯੋਗ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਵਾਹਾ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦਾ ਵਪਾਰੀ ਵਰਗ ਕਿਸਾਨਾਂ, ਵਪਾਰੀਆਂ, ...

ਪੂਰੀ ਖ਼ਬਰ »

ਚੌਲ ਮਿੱਲਾਂ ਦੀ ਨਵੀਂ ਪਾਲਿਸੀ ਸ਼ੈਲਰ ਉਦਯੋਗ ਨੂੰ ਤਬਾਹ ਕਰ ਦੇਵੇਗੀ-ਵਿਨੋਦ ਕੁਮਾਰ ਚੱਢਾ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਚੋਲ ਮਿੱਲਾਂ ਦੀ ਨਵੀਂ ਪਾਲਿਸੀ 'ਚ ਮਿਲ ਮਾਲਕਾਂ ਨੂੰ ਕੋਈ ਵਿਸ਼ੇਸ਼ ਛੋਟ ਦੇਣ ਦੀ ਬਜਾਏ ਸਰਕਾਰ ਵਲੋਂ ਮਾਰੂ ਨੀਤੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਚੌਲ ਮਿੱਲਾਂ ਦੀ ਇਹ ਨਵੀਂ ਪਾਲਿਸੀ ਪਹਿਲਾਂ 'ਚ ਘਾਟੇ 'ਚ ਚੱਲ ਰਹੇ ਸ਼ੈਲਰ ...

ਪੂਰੀ ਖ਼ਬਰ »

ਬੱਚੀਵਿੰਡ ਵਿਖੇ ਖ਼ੂਨਦਾਨ ਕੈਂਪ

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਖਾਲਸਾ ਬਲੱਡ ਡੋਨੇਟ ਯੂਨਿਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡ ਬੱਚੀਵਿੰਡ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਭਰਵਾਂ ਸਹਿਯੋਗ ਦਿੱਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜਰ ਹੋਏ ਸਰਪੰਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ

ਬਿਆਸ, 23 ਸਤੰਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ ਐਸੋਸੀਏਸ਼ਨ ਵਰਕਰਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਰਈਆ ਡਵੀਜ਼ਨ ਬਿਆਸ ਵਿਖੇ ਰੋਸ ਮੁਜ਼ਾਹਰਾ ਸਾਥੀ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਰੋਸ ਮੁਜ਼ਾਹਰੇ 'ਚ ਪੈਨਸ਼ਨਜ਼ ਵਰਕਰਾਂ ਨੇ ਆਪਣੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਪਾਰਟੀ-ਮਲਕੀਤ ਏ.ਆਰ.

ਚੌਕ ਮਹਿਤਾ, 23 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਵਲੋਂ ਬੰਦ ਦੀ ਹਮਾਇਤ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ 25 ਸਤੰਬਰ ਨੁੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਨ | ਇਸ ਮੌਕੇ ਕੁਲਵਿੰਦਰ ਸਿੰਘ ਜਨਰਲ ਸਕੱਤਰ, ਅੰਗਰੇਜ਼ ਸਿੰਘ ਸੀਨੀਅਰ ਮੀਤ ਪ੍ਰਧਾਨ, ਤਰਸੇਮ ਸਿੰਘ ਫੱਤੂਭੀਲਾ ਐਗਜ਼ੈਕਟਿਵ ਮੈਂਬਰ, ਸੁਖਦੇਵ ਰਾਜ ਸੀ: ਮੀਤ ਪ੍ਰਧਾਨ, ਸੁਖਵੰਤ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ, ਪਿ੍ੰਸਜੀਤ ਸਿੰਘ ਸੀ: ਮੀਤ ਪ੍ਰਧਾਨ, ਵਰਿੰਦਰਪਾਲ ਸਿੰਘ ਖਜ਼ਾਨਚੀ, ਦਵਿੰਦਰ ਸਿੰਘ ਸੀ: ਮੀਤ ਪ੍ਰਧਾਨ, ਸਤਪਾਲ ਸਿੰਘ ਮੀਤ ਪ੍ਰਧਾਨ, ਸੁਖਚੈਨ ਸਿੰਘ ਮੀਤ ਪ੍ਰਧਾਨ, ਗੁਰਮੇਜ ਸਿੰਘ ਮੀਤ ਪ੍ਰਧਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਰ ਐਸੋਸੀਏਸ਼ਨ ਅਜਨਾਲਾ ਕਿਸਾਨਾਂ ਦੇ ਹੱਕ 'ਚ ਨਿੱਤਰੀ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਖਿਲਾਫ਼ ਬਾਰ ਐਸੋਸੀਏਸ਼ਨ ਅਜਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ ਹੈ | ਅੱਜ ਬਾਰ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਨ ਔਲ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਵਰਕਰ ਤੇ ਕਿਸਾਨ ਜੀ.ਟੀ. ਰੋਡ 'ਤੇ ਕਰਨਗੇ ਚੱਕਾ ਜਾਮ-ਮਲਕੀਤ ਸਿੰਘ ਏ.ਆਰ.

ਤਰਸਿੱਕਾ, 23 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਖੇਤੀ ਸਬੰਧੀ ਲਾਗੂ ਕੀਤੇ ਕਾਨੂੰਨ ਦੇ ਰੋਸ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਸਬੰਧੀ ਅੱਜ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਦੀ ਅਗਵਾਈ 'ਚ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਵਪਾਰੀ ਵਰਗ ਹਮੇਸ਼ਾ ਕਿਸਾਨਾਂ ਵਾਸਤੇ ਡਟਿਆ ਰਹੇਗਾ-ਮਰਵਾਹਾ, ਅਗਰਵਾਲ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਸ਼੍ਰੋਮਣੀ ਅਕਾਲੀ ਦਲ ਟਰੇਡ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਰਾਜਿੰਦਰ ਸਿੰਘ ਮਰਵਾਹਾ ਅਤੇ ਸ੍ਰੀ ਕਪਿਲ ਅਗਰਵਾਲ ਨੇ ਅੱਜ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਵਪਾਰੀ ਵਰਗ ...

ਪੂਰੀ ਖ਼ਬਰ »

ਸੁਖਬੀਰ ਅਤੇ ਬੀਬਾ ਬਾਦਲ ਨੇ ਸਾਬਕਾ ਵਿਧਾਇਕ ਮੰਨਾ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਨੂੰ ਕੀਤਾ ਜਾਵੇਗਾ ਚੱਕਾ ਜਾਮ-ਰਣੀਕੇ

ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਸਮੂਹ ਅਕਾਲੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਕਸਬਾ ਤਰਸਿੱਕਾ ਦੇ ਮੁੱਖ ਬਾਜ਼ਾਰ 'ਚ ਕਿਸਾਨ ਜਥੇਬੰਦੀਆਂ ਜਿਨ੍ਹਾਂ 'ਚ ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਸਭਾ ਤੇ ਕਿਸਾਨ ਸੰਘਰਸ਼ ਸਭਾ ਦੇ ਆਗੂ ਤੇ ਵਰਕਰ ...

ਪੂਰੀ ਖ਼ਬਰ »

ਚਾਲੂ ਭੱਠੀ, 30 ਕਿੱਲੋ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)- ਐਸ.ਐਚ.ਓ. ਮਜੀਠਾ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਏ.ਐਸ.ਆਈ. ਸ਼ਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮਜੀਠਾ ਤੋਂ ਪਿੰਡ ਨਾਗ ਕਲਾਂ ਜਾ ਰਹੇ ਸਨ ਕਿ ਨੇੜੇ ਰੇਲਵੇ ਫਾਟਕ 'ਤੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX