ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਫਰੀਦਕੋਟ

ਕੇਂਦਰ ਦੀ ਮੋਦੀ ਸਰਕਾਰ ਨੇ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼-ਕਿਸਾਨ ਆਗੂ

ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਦੀ ਅਗਵਾਈ ਵਿਚ ਆਗੂਆਂ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਨੱਥਾ ਸਿੰਘ ਨੇ ...

ਪੂਰੀ ਖ਼ਬਰ »

ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨ ਸਹਿਯੋਗ ਦੇਣ-ਸੇਤੀਆ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਉਣੀ ਸੀਜ਼ਨ ਵਿਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਨੇ ਜ਼ਿਲ੍ਹੇ ਦੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ਲਾਈ ਜਾਂਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਨੇ ਆਹਲੂਵਾਲੀਆ ਤੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ

ਫ਼ਰੀਦਕੋਟ, 30 ਸਤੰਬਰ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਸੱਦੇ 'ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 35 ਆਏ ਕੋਰੋਨਾ ਪਾਜ਼ੀਟਿਵ ਕੇਸ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 35 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਐਕਟਿਵ ਕੇਸਾਂ ਦੀ ਗਿਣਤੀ ਹੁਣ 414 ਹੋ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਅਸਲ੍ਹਾ ਲਾਇਸੰਸੀ 31 ਦਸੰਬਰ ਤੱਕ 2 ਤੋਂ ਵੱਧ ਅਸਲ੍ਹਾ ਜਮ੍ਹਾਂ ਕਰਵਾਉਣ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ, ਗ੍ਰਹਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਸਲਾ ਆਰਮਜ਼ ਐਕਟ 1959 ਵਿਚ ਸੋਧ ਹੋ ਚੁੱਕੀ ਹੈ ਅਤੇ ਇਹ ਸੋਧ ਲਾਗੂ ਹੋ ...

ਪੂਰੀ ਖ਼ਬਰ »

ਲੈਪਟਾਪ ਝਪਟਣ ਵਾਲਿਆਂ 'ਚੋਂ ਇਕ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਲੈਪਟਾਪ ਖੋਹਣ ਦੇ ਮਾਮਲੇ 'ਚ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੂੰ ਦਰਖ਼ਾਸਤ ਦੇ ਕੇ ਅਮਨਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਹੀਰਾ ਸਿੰਘ ਨਗਰ ਨੂੰ 8 ਤੱਕ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਕੋਰੋਨਾ ਵਾਇਰਸ ਦਾ ਪ੍ਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫ਼ੈਲਿਆ ਹੋਇਆ ਹੈ | ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੌਸ਼ਨੀ 'ਚ ...

ਪੂਰੀ ਖ਼ਬਰ »

ਸਮਰਥਨ ਮੁੱਲ ਤੋਂ ਘੱਟ ਕਿਸੇ ਕਿਸਾਨ ਦਾ ਝੋਨਾ ਨਹੀਂ ਵਿਕਣ ਦਿੱਤਾ ਜਾਵੇਗਾ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ¢ ਇਸ ਸਬੰਧੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਬਾਰੇ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਸਰਕਲ ਵਲੋਂ ...

ਪੂਰੀ ਖ਼ਬਰ »

ਘਣੀਏ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ

ਪੰਜਗਰਾੲੀਂ ਕਲਾਂ, 30 ਸਤੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਘਣੀਏ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਦੇ ਬੁਲਾਰੇ ਰਾਗੀ ਬੇਅੰਤ ਸਿੰਘ ਸਿੱਧੂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਇਕਾਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਗ੍ਰੰਥੀ ਸਿੰਘਾਂ ਨੂੰ ਰਾਸ਼ਨ ਵੰਡਿਆ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੰਨੀ ਰੈਣ ਬਸੇਰਾ ਵਿਖੇ ਗ੍ਰੰਥੀ, ਕੀਰਤਨੀ ਜਥੇ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਟਰੱਸਟ ਦੇ ਪ੍ਰਧਾਨ ਕਰਮਜੀਤ ਸਿੰਘ ਤੇ ਪਰਦੀਪ ਚਮਕ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਜੈਤੋ ਦੇ ਰੇਲਵੇ ਟਰੈਕ 'ਤੇ ਅੱਜ ਕਿਸਾਨ ਦੇਣਗੇ ਧਰਨਾ

ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਨ ਦਾ ਵਿਰੋਧ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਹੈ ਅਤੇ 31 ਜਥੇਬੰਦੀਆਂ ਦੇ ਸੱਦੇ 'ਤੇ 1 ਅਕਤੂਬਰ ਨੂੰ ਗੰਗਸਰ ਜੈਤੋ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅੱਜ ਦੇ ਮਾਰਚ ਲਈ ਤਿਆਰੀਆਂ ਮੁਕੰਮਲ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਇਕ ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਚੰਡੀਗੜ੍ਹ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ | ਇਸ ਮਾਰਚ ਨੂੰ ਸਫ਼ਲ ਬਣਾਉਣ ਲਈ ਯੂਥ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਵਾਂ ਮਤਾ ਪਾਸ ਕਰਨ ਦੀ ਮੰਗ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੇਤੀ ਬਿੱਲਾਂ ਦੇ ਮਸਲੇ 'ਤੇ ਪੰਜਾਬ ਵਿਧਾਨ ਸਭਾ ਦੇ ਬੁਲਾਏ ਜਾ ਰਹੇ ਵਿਸ਼ੇਸ਼ ਸੈਸ਼ਨ ਸਬੰਧੀ ਪ੍ਰਤੀਕਿਰਿਆ ਜ਼ਾਹਿਰ ਕਰਦੇ ...

ਪੂਰੀ ਖ਼ਬਰ »

ਭੁੱਖ ਹੜਤਾਲ ਦੇ ਆਖ਼ਰੀ ਦਿਨ 20 ਮੁਲਾਜ਼ਮ ਤੇ ਪੈਨਸ਼ਨਰ ਭੁੱਖ ਹੜਤਾਲ 'ਤੇ ਬੈਠੇ

ਫ਼ਰੀਦਕੋਟ, 30 ਸਤੰਬਰ (ਸਰਬਜੀਤ ਸਿੰਘ)-ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 16 ਸਤੰਬਰ ਤੋਂ ਜਾਰੀ ਲੜੀਵਾਰ ਭੁੱਖ ਹੜਤਾਲ ਦੇ ਆਖਰੀ ਦਿਨ ਅੱਜ 20 ਮੁਲਾਜ਼ਮ ਅਤੇ ਪੈਨਸ਼ਨਰ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਸੰਬੋਧਨ ਕਰਦਿਆਂ ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਸਮੂਹ ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ | ਮੀਟਿੰਗ ਵਿਚ ਵੋਕੇਸ਼ਨਲ ਟੀਚਰ ਯੂਨੀਅਨ ਦੀ ਚੋਣ ਕੀਤੀ ਗਈ | ਜਿਸ ਵਿਚ ਸਰਬ ਸੰਮਤੀ ਨਾਲ ਮੁਖਤਾਰ ਰਾਣਾ ਮਲੇਰਕੋਟਲਾ ਨੂੰ ਸੂਬਾ ਪ੍ਰਧਾਨ, ਸੁਖਜਿੰਦਰ ਸਿੰਘ ਮੀਤ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਓਵਰਬਿ੍ਜ ਤੇ ਸਰਵਿਸ ਰੋਡ ਦੀਆਂ ਲਾਈਟਾਂ ਤੇ ਸਫ਼ਾਈ ਦਾ ਮੰਦਾ ਹਾਲ

ਬਾਜਾਖਾਨਾ, 30 ਸਤੰਬਰ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਦੇ ਕੌਮੀ ਸ਼ਾਹ ਮਾਰਗ ਨੰਬਰ: 54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕਾਂ 'ਤੇ ਲੱਗੀਆਂ ਲਾਈਟਾਂ ਅਤੇ ਸਫ਼ਾਈ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ | ਸਮਾਜ ਸੇਵੀ ਆਗੂ ਕਰਮ ਸਿੰਘ ਬਰਾੜ ਨੇ ਦੱਸਿਆ ਕਿ ਕੌਮੀ ਸ਼ਾਹ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡੇ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਭਾਰਤੀਆ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਸ਼ਾਖਾ ਵਲੋਂ ਸਥਾਨਕ ਬਾਲਮੀਕਿ ਚੌਾਕ ਵਿਚ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡੇ ਗਏ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਬਲਕਾਰ ਸਿੰਘ ਸੰਧੂ ਡੀ.ਐਸ.ਪੀ ...

ਪੂਰੀ ਖ਼ਬਰ »

ਮੰਡੀਆਂ 'ਚੋਂ ਝੋਨੇ ਦਾ ਇਕ-ਇਕ ਦਾਣਾ ਨਾਲੋ-ਨਾਲ ਚੁੱਕਿਆ ਜਾਵੇਗਾ-ਸੂਰਜ ਭਾਰਦਵਾਜ

ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਹਰ ਇਕ ਵਿਅਕਤੀ ਲਈ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਸਾਦਿਕ ਅਤੇ ਸੰਗਤਪੁਰਾ ਵਿਖੇ ਕੋਰੋਨਾ ਸੈਂਪਲ ਲੈਣ ਸਬੰਧੀ ਕੈਂਪ ਲਗਾਇਆ

ਸਾਦਿਕ, 30 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਨੂੰ ਕੋਰੋਨਾ ਮੁਕਤ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ ਦੀ ਯੋਗ ਅਗਵਾਈ ਹੇਠ ਸਾਦਿਕ ਅਤੇ ਪਿੰਡ ਸੰਗਤਪੁਰਾ ਵਿਖੇ ਕੋਰੋਨਾ ਸੈਂਪਲਿੰਗ ਲਈ ਵਿਸ਼ੇਸ਼ ਕੈਂਪ ਲਗਾਏ ਗਏ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਮ ਲੋਕਾਂ ਦੇ ਸ਼ੱਕ ਦੂਰ ਕਰਨ ਲਈ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ | ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਸਬੰਧੀ ਵੱਖ-ਵੱਖ ਸਰਗਰਮੀਆਂ ਅਮਲ ਵਿਚ ਲਿਆਦੀਆਂ ਜਾ ਰਹੀਆਂ ਹਨ ਜਿਸ ਦੇ ਸਿੱਟੇ ਵਜੋਂ ਹੁਣ ਲੋਕ ਸੁਚੇਤ ਹੋ ਕੇ ਵਿਭਾਗ ਦਾ ਸਹਿਯੋਗ ਕਰਦੇ ਹੋਏ ਸਵੈ-ਇੱਛਾ ਨਾਲ ਸੈਂਪਲ ਦੇਣ ਆ ਰਹੇ ਹਨ | ਉਨ੍ਹਾਂ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਅਤੇ ਸੰਗਤਪੁਰਾ ਦੇ ਸਰਪੰਚ ਦਵਿੰਦਰ ਸਿੰਘ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਸੀ.ਐਚ.ਓ. ਮਧੂ, ਗਗਨਦੀਪ ਕੌਰ, ਵੀਰਪਾਲ ਕੌਰ, ਮਲਟੀਪਰਪਜ਼ ਹੈਲਥ ਵਰਕਰ ਸੁਰਜੀਤ ਸਿੰਘ, ਇੰਦਰਜੀਤ ਕੌਰ, ਆਸ਼ਾ ਫੈਸਿਲੀਟੇਟਰ ਛਿੰਦਰ ਕੌਰ, ਆਂਗਣਵਾੜੀ ਵਰਕਰ ਅਮਨਦੀਪ ਕੌਰ, ਆਸ਼ਾ ਵਰਕਰ ਬਲਜਿੰਦਰ ਕੌਰ ਅਤੇ ਸਹਾਇਕ ਲਖਵੰਤ ਸਿੰਘ ਨੇ ਕੋਰੋਨਾ ਸੈਂਪਲਿੰਗ ਕਰਵਾਈ ਅਤੇ ਪਿੰਡ ਦਾ ਦੌਰਾ ਕਰਕੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ |

ਖ਼ਬਰ ਸ਼ੇਅਰ ਕਰੋ

 

ਨਸ਼ਾ ਵਿਰੋਧੀ ਸਾਈਕਲ ਰੈਲੀ ਭਲਕੇ-ਐਸ. ਡੀ. ਐਮ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਡੈਪੋ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਕੇ ਸਿਹਤਮੰਦ ਅਤੇ ਨਿਰੋਅ ਸਮਾਜ ਸਿਰਜਣ ਦੇ ਉਦੇਸ਼ ਨਾਲ 2 ਅਕਤੂਬਰ ਨੂੰ ਸਵੇਰੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਾਮਰਾਜ ਵਿਰੋਧੀ ਦਿਹਾੜੇ ਵਜੋਂ ਮਨਾਇਆ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਲੋਟ ਵਿਚ ਸਰਗਰਮ ਕਾਰਕੁਨਾਂ ਦੀ ਤਿੰਨ ਦਿਨਾਂ ਇਕੱਤਰਤਾ ਕੀਤੀ ਗਈ | ਇਸ ਦਿਨ ਨੂੰ ਸਾਮਰਾਜਵਾਦ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਖੇਤੀਬਾੜੀ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਕਿਸਾਨੀ ਕਿੱਤੇ ਦੀ ਖ਼ੁਸ਼ਹਾਲੀ ਨਾਲ ਹੀ ਪੰਜਾਬ ਦੇ ਕਾਰੋਬਾਰ ਨਿਰਭਰ ਹਨ | ਭਾਜਪਾ ਸਰਕਾਰ ਨੇ ਖੇਤੀਬਾੜੀ ਸਬੰਧੀ ਤਿੰਨ ਨਵੇਂ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 71ਵਾਂ ਵਣ ਮਹਾਂਉਤਸਵ ਪਿੰਡ ਝਬੇਲਵਾਲੀ ਵਿਖੇ ਮਨਾਇਆ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 16 ਲੱਖ ਦੀ ਠੱਗੀ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ

ਗਿੱਦੜਬਾਹਾ, 30 ਸਤੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਸੁਨੀਤਾ ਕੋਛੜ ਪਤਨੀ ਸੰਜੀਵ ਕੋਛੜ ਵਾਸੀ ਮੋਤੀ ਨਗਰ ਗਿੱਦੜਬਾਹਾ ਦੇ ਬਿਆਨਾਂ 'ਤੇ ਇਕ ਔਰਤ ਸਮੇਤ 4 ਜਾਣਿਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਬੇਸਹਾਰਾ ਔਰਤ ਨੂੰ ਮਾਨਵਤਾ ਫਾਊਾਡੇਸ਼ਨ ਨੇ ਪਿੰਗਲਵਾੜਾ ਵਿਖੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਦੀ ਰਾਹਤ ਟੀਮ ਨੂੰ ਬੀਤੇ ਹਫ਼ਤੇ ਸਥਾਨਕ ਫ਼ਿਰੋਜ਼ਪੁਰ ਰੋਡ ਨੇੜੇ ਬਿਜਲੀ ਗਰਿੱਡ ਵਿਖੇ ਇਕ ਲਗਪਗ ...

ਪੂਰੀ ਖ਼ਬਰ »

17 ਫ਼ੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਮੰਡੀ 'ਚ ਨਾ ਲਿਆਂਦਾ ਜਾਵੇ-ਚੇਅਰਮੈਨ ਖੁੱਡੀਆਂ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਮਲੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਛਪਾਲ ਸਿੰਘ ਖੁੱਡੀਆਂ ਨੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਚੇਅਰਮੈਨ ਸ: ਖੁੱਡੀਆਂ, ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਤੇ ਹੋਰ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮੁਖ਼ਤਾਰ ਰਾਣਾ ਮਲੇਰਕੋਟਲਾ ਨੂੰ ਯੂਨੀਅਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ, ਜਦਕਿ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 15ਵੇਂ ਦਿਨ ਭਰਵੀਂ ਰੋਸ ਰੈਲੀ ਕਰਨ ਉਪਰੰਤ ਸਮਾਪਤ ਕਰ ਦਿੱਤੀ ਗਈ | ਇਸ ਮੌਕੇ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਮਿਸ਼ਨ ਫ਼ਤਹਿ ਤਹਿਤ ਬਲਾਕ ਚੱਕ ਸ਼ੇਰੇਵਾਲਾ ਵਿਖੇ ...

ਪੂਰੀ ਖ਼ਬਰ »

ਹੀਰਾ ਸਿੰਘ ਗਾਬੜੀਆ ਦੇ ਭਾਜਪਾ 'ਚ ਸ਼ਾਮਿਲ ਹੋਣ ਦੇ ਚਰਚੇ ਝੂਠੇ-ਲੰਬੀ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਸਾਬਕਾ ਮੰਤਰੀ ਸ: ਹੀਰਾ ਸਿੰਘ ਗਾਬੜੀਆ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੇ ਚਰਚੇ ਨੂੰ ਮੁੱਢੋਂ ਰੱਦ ਕਰਦਿਆਂ ਗੁਰਦੀਪ ਸਿੰਘ ਲੰਬੀ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਧੂਲਕੋਟ ਸਕੂਲ ਨੇ ਬਲਾਕ ਪੱਧਰੀ ਮੁਕਾਬਲੇ 'ਚ ਮਾਰੀ ਬਾਜ਼ੀ

ਦੋਦਾ, 30 ਸਤੰਬਰ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਮਨਾਉਂਦੇ ਹੋਏ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ 'ਚ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਸਰਕਾਰੀ ਹਾਈ ਸਕੂਲ ਧੂਲਕੋਟ ਦਾ ਸ਼ਾਨਦਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਖੇਤੀ ਬਿੱਲ ਲਿਆ ਕੇ ਕਿਸਾਨਾਂ ਨਾਲ ਧੋ੍ਰਹ ਕਮਾਇਆ-ਕਿਸਾਨ ਆਗੂ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਜਰਨਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਰੋਸ ਮਾਰਚ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਚੰਡੀਗੜ੍ਹ ਤੱਕ ਕੱਢੇ ਜਾ ਰਹੇ ਰੋਸ ਮਾਰਚ ਦੀ ਤਿਆਰੀ ਸਬੰਧੀ ਪਿੰਡ ਉਦੇਕਰਨ ਵਿਖੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਅਕਾਲੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਹੇਮੰਤ ਸ਼ਰਮਾ ਨੇ ਮਾਸਕ ਵੰਡ ਕੇ ਲੋਕਾਂ ਨੂੰ ਕੋਵਿਡ-19 ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਅਤੇ ਰਹਿਬਰ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਦੇ ਮਾਰਚ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ-ਤੇਜਿੰਦਰ ਸਿੰਘ ਮਿੱਡੂਖੇੜਾ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਖੇਤੀਬਾੜੀ ਸਬੰਧੀ ਬਣੇ ਨਵੇਂ ਕਾਨੂੰਨਾਂ ਦੇ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੀ ਕੜੀ ਵਿਚ 1 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਵਿਸ਼ਾਲ ਕਿਸਾਨ ਮਾਰਚ ...

ਪੂਰੀ ਖ਼ਬਰ »

ਮਲੋਟ ਦੇ ਭਰੇ ਬਾਜ਼ਾਰ 'ਚ ਚੱਲੀਆਂ ਗੋਲੀਆਂ ਇਕ ਦੀ ਮੌਤ, ਦੋ ਔਰਤਾਂ ਸਣੇ ਤਿੰਨ ਜ਼ਖ਼ਮੀ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਮਲੋਟ ਵਿਚ ਉਸ ਵਕਤ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦ ਦੇਰ ਸ਼ਾਮ ਕਰੀਬ 7:15 ਵਜੇ ਥਾਣਾ ਸਿਟੀ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਭਰੇ ਗੁੜ ਬਜਾਰ 'ਚ ਗੋਲੀ ਚੱਲ ਗਈ | ਜਾਣਕਾਰੀ ਅਨੁਸਾਰ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ...

ਪੂਰੀ ਖ਼ਬਰ »

ਕਤਲ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਮੈਂਬਰ ਗਿ੍ਫ਼ਤਾਰ

ਗਿੱਦੜਬਾਹਾ, 30 ਸਤੰਬਰ (ਬਲਦੇਵ ਸਿੰਘ ਘੱਟੋਂ)-ਕਿ੍ਕਟਰ ਸੁਰੇਸ਼ ਰੈਨਾ ਦੇ ਨਜ਼ਦੀਕੀ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਸਮੇਤ ਹੋਰ ਵੀ ਕਈ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗਿੱਦੜਬਾਹਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੇ ਪਿੰਡਾਂ ਵਿਚ ਪਰਾਲੀ ਸਾੜਨ ਦੀ ਰੋਕਥਾਮ ਲਈ ਨੋਡਲ ਅਫ਼ਸਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਉਣੀ ਸੀਜ਼ਨ ਵਿਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪੈਸਕੋ ਕਾਮਿਆਂ ਦੀ ਛਾਂਟੀ ਦਾ ਸਖ਼ਤ ਵਿਰੋਧ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਲਿਮਟਿਡ ਦੀ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਰੂਰੀ ਮੀਟਿੰਗ ਹਲਕਾ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਵਰਕਾਮ ...

ਪੂਰੀ ਖ਼ਬਰ »

ਕੈਂਸਰ ਕਾਰਨ ਔਰਤ ਦੀ ਮੌਤ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕੈਂਸਰ ਦਾ ਪ੍ਰਕੋਪ ਲਗਾਤਾਰ ਜਾਰੀ ਹੈ | ਕੈਂਸਰ ਨੇ ਬਲਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਵੜਿੰਗ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਨੂੰ ਆਪਣੀ ਲਪੇਟ ਵਿਚ ਲੈ ਲਿਆ | ਬਲਜੀਤ ਕੌਰ ਬੱਚੇਦਾਨੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX