ਤਾਜਾ ਖ਼ਬਰਾਂ


ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  19 minutes ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  29 minutes ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  35 minutes ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  39 minutes ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  45 minutes ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  50 minutes ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 1 hour ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 2 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  5 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 3 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 3 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 3 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 4 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 4 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ - ਚੰਨੀ
. . .  about 4 hours ago
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ
. . .  about 4 hours ago
ਚੰਡੀਗੜ੍ਹ, 26 ਸਤੰਬਰ(ਗੁਰਪ੍ਰੀਤ ਸਿੰਘ ਅਜਨਾਲਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ, 260 ਮੌਤਾਂ
. . .  about 5 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 28,326 ਨਵੇਂ ਮਾਮਲੇ ਅਤੇ 260 ਮੌਤਾਂ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 71ਵਾਂ ਵਣ ਮਹਾਂਉਤਸਵ ਪਿੰਡ ਝਬੇਲਵਾਲੀ ਵਿਖੇ ਮਨਾਇਆ ...

ਪੂਰੀ ਖ਼ਬਰ »

17 ਫ਼ੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਮੰਡੀ 'ਚ ਨਾ ਲਿਆਂਦਾ ਜਾਵੇ-ਚੇਅਰਮੈਨ ਖੁੱਡੀਆਂ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਮਲੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਛਪਾਲ ਸਿੰਘ ਖੁੱਡੀਆਂ ਨੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਚੇਅਰਮੈਨ ਸ: ਖੁੱਡੀਆਂ, ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਤੇ ਹੋਰ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਾਮਰਾਜ ਵਿਰੋਧੀ ਦਿਹਾੜੇ ਵਜੋਂ ਮਨਾਇਆ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਲੋਟ ਵਿਚ ਸਰਗਰਮ ਕਾਰਕੁਨਾਂ ਦੀ ਤਿੰਨ ਦਿਨਾਂ ਇਕੱਤਰਤਾ ਕੀਤੀ ਗਈ | ਇਸ ਦਿਨ ਨੂੰ ਸਾਮਰਾਜਵਾਦ ਦੇ ਖ਼ਿਲਾਫ਼ ਆਵਾਜ਼ ਉੱਚੀ ਕਰਨ ਵਜੋਂ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਲੋਕ ਮੋਰਚਾ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸੰਸਾਰ ਬੈਂਕ, ਸੰਸਾਰ ਵਪਾਰ ਜਥੇਬੰਦੀ ਤੇ ਕੌਮਾਂਤਰੀ ਮੁਦਰਾਫ਼ੰਡ ਦੇ ਨਿਰਦੇਸ਼ਾਂ ਤਹਿਤ ਨੀਤੀਆਂ ਘੜਦੀ ਹੈ ਤੇ ਉਨ੍ਹਾਂ ਨੂੰ ਲਾਗੂ ਕਰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 1991 ਤੋਂ ਨਵੀਆਂ ਆਰਥਿਕ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਤਹਿਤ ਅੱਤ ਦੇ 1 ਫ਼ੀਸਦੀ ਅਮੀਰਾਂ ਅਤੇ ਬਾਕੀ ਦੇ 99 ਫ਼ੀਸਦੀ ਲੋਕਾਂ ਵਿਚਕਾਰ ਆਰਥਿਕ ਪਾੜਾ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਆਰਥਿਕ ਪੱਖੋਂ ਬਹੁਤ ਪਿੱਛੇ ਰੱਖਿਆ ਗਿਆ ਹੈ ਅਤੇ ਕਾਰਪੋਰੇਟ ਖੇਤੀ ਨਾਲ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਇਨ੍ਹਾਂ 'ਤੇ ਨਿਰਭਰ ਹੋਰ ਲੋਕਾਂ ਦਾ ਉਜਾੜਾ ਹੋਵੇਗਾ | ਉਨ੍ਹਾਂ ਕਿਹਾ ਕਿ ਉਦਯੋਗਿਕ ਅਤੇ ਸੇਵਾਵਾਂ ਦੇ ਖੇਤਰ 'ਚ ਕੁੱਲ ਘਰੇਲੂ ਉਤਪਾਦ-23.9 ਫ਼ੀਸਦੀ 'ਤੇ ਪਹੁੰਚ ਗਈ ਹੈ | ਸ: ਖੁੱਡੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਆਪਣੇ ਘੋਲਾਂ ਨੂੰ ਸਾਮਰਾਜੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਵੱਲ ਸੇਧਤ ਕਰੀਏ, ਵੋਟ ਬਟੋਰੂ ਪਾਰਟੀਆਂ ਜੋ ਸਾਮਰਾਜੀਆਂ ਦੀਆਂ ਦਲਾਲ ਹਨ ਇਨ੍ਹਾਂ ਦੇ ਭੁਚਲਾਵੇ ਤੋਂ ਬਚੀਏ ਅਤੇ ਸ਼ਹੀਦ ਭਗਤ ਸਿੰਘ ਵਲੋਂ ਲਾਏ ਸਾਮਰਾਜਵਾਦ-ਮੁਰਦਾਬਾਦ ਦੇ ਨਾਅਰੇ ਨੂੰ ਬੁਲੰਦ ਕਰੀਏ | ਇਸ ਮੌਕੇ ਮੁਖ਼ਤਿਆਰ ਸਿੰਘ, ਜਸਵਿੰਦਰ ਕੌਰ ਦਬੜਾ, ਜਸਕੌਰ ਸਿੰਘ, ਮੁਨਸ਼ੀ ਰਾਮ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਰਮਚਾਰੀ ਮੁਕੰਦ ਸਿੰਘ ਹੋਏ ਸੇਵਾ ਮੁਕਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਦੇ ਹੈੱਡ ਇਲੈਕਟ੍ਰੀਸ਼ਨ ਮੁਕੰਦ ਸਿੰਘ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਆਪ 13 ਜੁਲਾਈ 1981 ਨੂੰ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਭਰਤੀ ਹੋਏ ਸਨ ਅਤੇ 20 ਜੂਨ 2020 ਤੱਕ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਖੇਤੀਬਾੜੀ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਕਿਸਾਨੀ ਕਿੱਤੇ ਦੀ ਖ਼ੁਸ਼ਹਾਲੀ ਨਾਲ ਹੀ ਪੰਜਾਬ ਦੇ ਕਾਰੋਬਾਰ ਨਿਰਭਰ ਹਨ | ਭਾਜਪਾ ਸਰਕਾਰ ਨੇ ਖੇਤੀਬਾੜੀ ਸਬੰਧੀ ਤਿੰਨ ਨਵੇਂ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 16 ਲੱਖ ਦੀ ਠੱਗੀ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ

ਗਿੱਦੜਬਾਹਾ, 30 ਸਤੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਸੁਨੀਤਾ ਕੋਛੜ ਪਤਨੀ ਸੰਜੀਵ ਕੋਛੜ ਵਾਸੀ ਮੋਤੀ ਨਗਰ ਗਿੱਦੜਬਾਹਾ ਦੇ ਬਿਆਨਾਂ 'ਤੇ ਇਕ ਔਰਤ ਸਮੇਤ 4 ਜਾਣਿਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਬੇਸਹਾਰਾ ਔਰਤ ਨੂੰ ਮਾਨਵਤਾ ਫਾਊਾਡੇਸ਼ਨ ਨੇ ਪਿੰਗਲਵਾੜਾ ਵਿਖੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਦੀ ਰਾਹਤ ਟੀਮ ਨੂੰ ਬੀਤੇ ਹਫ਼ਤੇ ਸਥਾਨਕ ਫ਼ਿਰੋਜ਼ਪੁਰ ਰੋਡ ਨੇੜੇ ਬਿਜਲੀ ਗਰਿੱਡ ਵਿਖੇ ਇਕ ਲਗਪਗ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮੁਖ਼ਤਾਰ ਰਾਣਾ ਮਲੇਰਕੋਟਲਾ ਨੂੰ ਯੂਨੀਅਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ, ਜਦਕਿ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 15ਵੇਂ ਦਿਨ ਭਰਵੀਂ ਰੋਸ ਰੈਲੀ ਕਰਨ ਉਪਰੰਤ ਸਮਾਪਤ ਕਰ ਦਿੱਤੀ ਗਈ | ਇਸ ਮੌਕੇ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਮਿਸ਼ਨ ਫ਼ਤਹਿ ਤਹਿਤ ਬਲਾਕ ਚੱਕ ਸ਼ੇਰੇਵਾਲਾ ਵਿਖੇ ...

ਪੂਰੀ ਖ਼ਬਰ »

ਹੀਰਾ ਸਿੰਘ ਗਾਬੜੀਆ ਦੇ ਭਾਜਪਾ 'ਚ ਸ਼ਾਮਿਲ ਹੋਣ ਦੇ ਚਰਚੇ ਝੂਠੇ-ਲੰਬੀ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਸਾਬਕਾ ਮੰਤਰੀ ਸ: ਹੀਰਾ ਸਿੰਘ ਗਾਬੜੀਆ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੇ ਚਰਚੇ ਨੂੰ ਮੁੱਢੋਂ ਰੱਦ ਕਰਦਿਆਂ ਗੁਰਦੀਪ ਸਿੰਘ ਲੰਬੀ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਟੈਲੇਂਟ ਸਰਚ ਪ੍ਰੀਖਿਆ 'ਚ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰੀ ਪੜ੍ਹਾਵਾਂ ਨੂੰ ਪਾਸ ਕਰਨਾ ਜ਼ਰੂਰੀ-ਪਿ੍ੰਸੀਪਲ ਵਿਜੈ ਗਰਗ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ ਇਕ ਕੌਮੀ ਪੱਧਰ ਦੀ ਪ੍ਰੀਖਿਆ ਹੈ, ਜੋ ਨੈਸ਼ਨਲ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟ੍ਰੇਨਿੰਗ ਦਿੱਲੀ ਵਲੋਂ ਯੋਗ ਉਮੀਦਵਾਰਾਂ ਨੂੰ ਵਜ਼ੀਫ਼ਾ ਪ੍ਰਦਾਨ ਕਰਨ ਲਈ ਲਈ ਜਾਂਦੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੇਅਰਮੈਨ ਕਰਨਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਿ੍ੰਸੀਪਲ ਦਵਿੰਦਰ ਕੁਮਾਰ ਰਜੌਰੀਆ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ | ਸਮਾਰਟ ਫ਼ੋਨ ਵੰਡਣ ਦੀ ...

ਪੂਰੀ ਖ਼ਬਰ »

ਤਹਿਸੀਲਦਾਰ ਗੁਰਮੇਲ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ

ਗਿੱਦੜਬਾਹਾ, 30 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਤਹਿਸੀਲਦਾਰ ਦਫ਼ਤਰ ਕਰਮਚਾਰੀ ਯੂਨੀਅਨ, ਦਰਜ ਚਾਰ ਕਰਮਚਾਰੀ ਯੂਨੀਅਨ ਤੇ ਸਮੂਹ ਸਟਾਫ਼ ਵਲੋਂ ਗਿੱਦੜਬਾਹਾ ਦੇ ਤਹਿਸੀਲਦਾਰ ਗੁਰਮੇਲ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵਲੋਂ ਜਥੇ ਸਮੇਤ ਪਹੰੁਚ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਟਰੱਸਟ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਟਰੱਸਟ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਨਾਇਬ ਤਹਿਸੀਲਦਾਰ ਤੇ ਥਾਣਾ ਮੁਖੀ ਨੂੰ ਦਿੱਤਾ ਮੰਗ-ਪੱਤਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਰੀਵਾਲਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਅਤੇ ਬਰੀਵਾਲਾ ਦੇ ਥਾਣਾ ਮੁਖੀ ਨੂੰ ਮੰਗ ਪੱਤਰ ਸੌਾਪਿਆ ਗਿਆ | ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਵਣ-ਮਹਾਂਉਤਸਵ ਮਨਾਇਆ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਸਬੰਧ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਵੱਧ ਤੋਂ ਵੱਧ ਬੂਟੇ ਲਾਉਣ ਬਾਰੇ ਜਾਗਰੂਕ ਕੀਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਅੰਤਰਰਾਸ਼ਟਰੀ ਅਨੁਵਾਦ ਦਿਵਸ ਮਨਾਇਆ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ: ਅਰੁਣ ਕਾਲੜਾ ਦੀ ਪ੍ਰੇਰਨਾ ਨਾਲ ਅੰਤਰਰਾਸ਼ਟਰੀ ਅਨੁਵਾਦ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਏਕਤਾ ...

ਪੂਰੀ ਖ਼ਬਰ »

ਮੰਡਲ ਸੁਪਰਡੈਂਟ ਬਿੱਕਰ ਸਿੰਘ ਸਿੱਧੂ ਦੀ ਸੇਵਾ ਮੁਕਤੀ 'ਤੇ ਦਿੱਤੀ ਗਈ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਰੇਨੇਜ਼ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਤੋਂ ਸੇਵਾ ਮੁਕਤ ਹੋਏ ਮੰਡਲ ਸੁਪਰਡੈਂਟ ਬਿੱਕਰ ਸਿੰਘ ਸਿੱਧੂ ਨੂੰ ਮੰਡਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਲੋਂ ਐੱਨ. ਐੱਸ. ਐੱਸ. ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਵਿਚ ਕਾਲਜ ਅਤੇ ਸਕੂਲ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਆਨਲਾਈਨ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ-ਕਰਨਬੀਰ ਸਿੰਘ ਬਰਾੜ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਆਉਣ ਸਮੇਂ ਵਿਚ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਨਬੀਰ ਸਿੰਘ ਬਰਾੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX