ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 4 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰ ਨਾ ਭਰਨ ਵਾਲੇ 200 ਡਿਫਾਲਟਰਾਂ ਨੂੰ ਪਾਣੀ ਕੁਨੈਕਸ਼ਨ ਕੱਟਣ ਦੇ ਨੋਟਿਸ ਜਾਰੀ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਨੇ ਜਾਇਦਾਦ ਕਰ ਨਾ ਭਰਨ ਵਾਲੇ 200 ਡਿਫਾਲਟਰਾਂ ਦੇ ਪਾਣੀ ਕੁਨੈਕਸ਼ਨ ਕੱਟਣ ਲਈ ਨੋਟਿਸ ਜਾਰੀ ਕੀਤਾ ਹੈ | ਨੋਟਿਸ ਅਨੁਸਾਰ ਜੇ ਇਹ ਇੱਕ ਮਹੀਨੇ ਵਿਚ ਆਪਣਾ ਜਾਇਦਾਦ ਕਰ ਜਮ੍ਹਾਂ ਨਹੀਂ ਕਰਦੇ ਤਾਂ ਪਾਣੀ ਦਾ ਕੁਨੈਕਸ਼ਨ ...

ਪੂਰੀ ਖ਼ਬਰ »

ਦੇਸੀ ਕੱਟੇ, ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਕਾਲੀ ਸ਼ੂਟਰ ਗਰੋਹ ਦੇ ਦੋ ਮੈਂਬਰਾਂ ਨੂੰ ਇੱਕ ਪਿਸਤੌਲ, ਇੱਕ ਦੇਸੀ ਕੱਟੇ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਨਸ਼ੀਲੇ ਇੰਜੈਕਸ਼ਨ ਰੱਖਣ ਦੇ ਦੋਸ਼ 'ਚ 2 ਦੋਸ਼ੀਆਂ ਨੂੰ 15-15 ਸਾਲ ਦੀ ਕੈਦ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕੁਰੂਕਸ਼ੇਤਰ ਦੀ ਅਦਾਲਤ ਨੇ ਨਸ਼ੀਲੇ ਇੰਜੈਕਸ਼ਨ ਰੱਖਣ ਦੇ ਦੋਸ਼ ਵਿਚ ਦੋ ਲੋਕਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ 15-15 ਸਾਲ ਦੀ ਕੈਦ ਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ | ਜੁਰਮਾਨਾ ਨਾ ਦੇਣ 'ਤੇ 6-6 ਮਹੀਨੇ ...

ਪੂਰੀ ਖ਼ਬਰ »

ਅਨੀਮੀਆ ਮੁਕਤੀ 'ਚ ਹਰਿਆਣਾ ਨੂੰ ਪਹਿਲਾ ਸਥਾਨ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਨੇ ਇਕ ਹੋਰ ਰਿਕਾਰਡ ਬਣਾਉਂਦੇ ਹੋਏ ਅਨੀਮੀਆ ਮੁਕਤ ਭਾਰਤ (ਏਐਮਬੀ) ਪੋ੍ਰਗਰਾਮ ਦੇ ਤਹਿਤ ਪਹਿਲੀ ਥਾਂ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਯੂਨੀਸੈੱਫ ...

ਪੂਰੀ ਖ਼ਬਰ »

ਜੈਨ ਭਾਈਚਾਰੇ ਵਲੋਂ ਰਾਣ ਕੇ.ਪੀ. ਸਿੰਘ ਨਾਲ ਆਚਾਰੀਆ ਸ੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਬਾਰੇ ਵਿਚਾਰ ਚਰਚਾ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਜੈਨ ਸਮਾਜ ਨਾ ਕੇਵਲ ਅਹਿੰਸਾ 'ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਆਪਣਾ ਪਰਮ ਧਰਮ ਮੰਨਦਾ ਹੈ | ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿਚ ਅਹਿਮ ਭੂਮਿਕਾ ...

ਪੂਰੀ ਖ਼ਬਰ »

ਵਿਆਹ ਦੇ ਪ੍ਰੋਗਰਾਮ 'ਚੋ 3 ਲੱਖ ਤੋਂ ਵੱਧ ਨਕਦੀ ਨਾਲ ਭਰਿਆ ਪਰਸ ਚੋਰੀ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਪੈਂਦੇ ਇਕ ਹੋਟਲ 'ਚ ਵਿਆਹ ਦੇ ਪ੍ਰੋਗਰਾਮ ਦੌਰਾਨ ਤਿੰਨ ਲੱਖ ਰੁਪਏ ਦੀ ਚੋਰੀ ਹੋ ਗਈ | ਚੋਰ ਮਾਸਕ ਪਾ ਕੇ ਹੋਟਲ ਵਿਚ ਆਇਆ ਅਤੇ ਬੜੀ ਸਫ਼ਾਈ ਨਾਲ ਵਿਆਹ ਵਾਲੀ ਲੜਕੀ ਦੀ ਮਾਂ ਦਾ ਪਰਸ ਚੋਰੀ ਕਰਕੇ ਫ਼ਰਾਰ ...

ਪੂਰੀ ਖ਼ਬਰ »

ਚੀਨੀ ਡੋਰ 'ਤੇ ਆਉਂਦੇ 60 ਦਿਨਾਂ ਲਈ ਪਾਬੰਦੀ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦੇ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਨੇ ਚੀਨੀ ਡੋਰ ਵਜੋਂ ਜਾਣੇ ਜਾਂਦੇ ਪਤੰਗ ਉਡਾਉਣ ਲਈ ਵਰਤੇ ਜਾਂਦੇ ਧਾਗੇ ਦੀ ਵਰਤੋਂ 'ਤੇ ਆਉਂਦੇ 60 ਦਿਨਾਂ ਲਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਬਿਹਾਰ ਚੋਣ ਪ੍ਰਚਾਰ ਲਈ ਚੰਡੀਗੜ੍ਹ ਕਾਂਗਰਸ ਵਲੋਂ ਇਕ ਦਲ ਰਵਾਨਾ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਬਿਹਾਰ ਚੋਣ ਪ੍ਰਚਾਰ ਲਈ ਚੰਡੀਗੜ੍ਹ ਕਾਂਗਰਸ ਵਲੋਂ ਇਕ ਦਲ ਰਵਾਨਾ ਕੀਤਾ ਗਿਆ | ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸ੍ਰੀ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਮੇਸ਼ ਸ਼ਰਮਾ ਅਤੇ ...

ਪੂਰੀ ਖ਼ਬਰ »

ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਵੱਧ ਰਹੀ ਪੰਜਾਬੀ ਸੰਗੀਤ ਪਸੰਦ ਕਰਨ ਵਾਲਿਆਂ ਦੀ ਗਿਣਤੀ-ਕਾਹਲੋਂ, ਮਲਹੀ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬੀ ਗਾਇਕ ਜੋੜੀ ਗੋਲਡੀ ਕਾਹਲੋਂ ਤੇ ਸਤਪਾਲ ਮਲਹੀ ਨੇ ਕਿਹਾ ਕਿ ਹੁਣ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਪੰਜਾਬੀ ਸੰਗੀਤ ਨੂੰ ਸੁਣਨ ਅਤੇ ਪਸੰਦ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਾਧੇ ਵੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਸੰਗੀਤ ਨੂੰ ਹੁਣ ਬਾਲੀਵੁੱਡ ਦੀਆਂ ਫ਼ਿਲਮਾਂ ਵਿਚ ਵੀ ਸ਼ਾਮਿਲ ਕਰਨਾ ਆਮ ਗੱਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜੋੜੀ ਵਲੋਂ ਵੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਪੰਜਾਬੀ ਸੰਗੀਤ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਲ ਮਾਂ ਬੋਲੀ ਪੰਜਾਬੀ ਦੇ ਪਸਾਰੇ ਅਤੇ ਪ੍ਰਚਾਰ ਲਈ ਕੋਈ ਨਾ ਕੋਈ ਉਪਰਾਲਾ ਕੀਤਾ ਜਾਂਦਾ ਰਹੇ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬੀ ਸੰਗੀਤ ਦੀ ਦੁਨੀਆਂ 'ਚ ਆਪਣੀ ਸੇਵਾ ਨਿਭਾਅ ਰਹੇ ਮਿਊਜਿਕ ਪ੍ਰੋਡਕਸ਼ਨ ਹਾਊਸ ਗਲੋਬਲ ਤੇਜੀ ਨਾਲ ਭਾਰਤੀ ਸੰਗੀਤ ਦੀ ਦੁਨੀਆਂ 'ਚ ਆਪਣੇ ਕਦਮ ਪਸਾਰ ਰਿਹਾ ਹੈ ਅਤੇ ਪੰਜਾਬੀ ਸੰਗੀਤ 'ਚ ਪਹਿਲਾਂ ਤੋਂ ਹੀ ਆਪਣੀ ਜਗ੍ਹਾ ਬਣਾ ਚੁੱਕੇ ਦੇਸੀ ਕਰੂ ਦੇ ਨਾਲ ਮਿਲਕੇ ਕੰਮ ਕਰੇਗਾ ¢ ਗੋਲਡੀ ਕਾਹਲੋਂ ਤੇ ਸਤਪਾਲ ਮਲਹੀ ਦੀ ਜੋੜੀ ਜੋ ਪੰਜਾਬੀ ਸੰਗੀਤ ਜਗਤ 'ਚ ਆਪਣੇ ਹਿੱਟ ਗਾਣਿਆਂ ਦੇ ਲਈ ਮਸ਼ਹੂਰ ਹੈ ਇਸ 'ਚ ਆਪਣੀ ਚੰਗੀ ਭੂਮਿਕਾ ਨਿਭਾਉਣਗੇ¢

ਖ਼ਬਰ ਸ਼ੇਅਰ ਕਰੋ

 

ਕਾਲੇ ਚੋਗੇ ਪਾ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਅਕਤੂਬਰ (ਆਰ. ਐਸ. ਲਿਬਰੇਟ)-ਅੱਜ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਅਾੈਡ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਯੂ.ਟੀ ਚੰਡੀਗੜ੍ਹ ਨੇ ਸੈਕਟਰ 16 ਜਨਰਲ ਹਸਪਤਾਲ ਦੇ ਅੱਗੇ ਕਾਲੇ ਚੋਗ਼ੇ ਪਾ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਦਰਸ਼ਨ ਕੀਤਾ | ਆਗੂ ...

ਪੂਰੀ ਖ਼ਬਰ »

ਪੀ.ਜੀ.ਆਈ. ਵਲੋਂ ਪੰਜਾਬੀਆਂ ਨੂੰ ਟਰਾਂਸ ਫੈਟ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਏਗਾ ਜਾਗਰੂਕ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਲੋਂ ਪੰਜਾਬ ਵਿਚ ਲੋਕਾਂ ਨੂੰ ਟਰਾਂਸ-ਫੈਟ, ਜੋ ਕਿ ਦਿਲ ਦੀਆਂ ਬਿਮਾਰੀਆਂ ਅਤੇ ਮੋਟਾਪੇ ਦਾ ਮੁੱਖ ਕਾਰਨ ਬਣਦੀ ਹੈ, ਬਾਰੇ ਜਾਗਰੂਕ ਕੀਤਾ ਜਾਏਗਾ | ਇਸ ਸਬੰਧੀ ਵਿਸ਼ੇਸ਼ ਮੁਹਿੰਮ 'ਟਰਾਂਸ-ਫੈਟ ਮੁਕਤ ਦੀਵਾਲੀ' ਦੀ ...

ਪੂਰੀ ਖ਼ਬਰ »

ਮੇਅਰ ਨੇ ਸ਼ੁਰੂ ਕੀਤੀਆਂ ਨਵੀਆਂ 3 ਈ-ਗਵਰਨੈਂਸ ਸੇਵਾਵਾਂ

ਚੰਡੀਗੜ੍ਹ, 22 ਅਕਤੂਬਰ (ਆਰ. ਐਸ. ਲਿਬਰੇਟ)-ਅੱਜ ਸ੍ਰੀਮਤੀ ਰਾਜਬਾਲਾ ਮਲਿਕ ਮੇਅਰ ਚੰਡੀਗੜ੍ਹ ਨੇ ਨਵੀਆਂ 3 ਈ-ਗਵਰਨੈਂਸ ਸੇਵਾਵਾਂ ਸ਼ੁਰੂ ਕੀਤੀਆਂ | ਇਸ ਪ੍ਰਾਜੈਕਟ ਤਹਿਤ ਲਾਇਸੈਂਸ, ਈ-ਬਾਗਬਾਨੀ ਸੇਵਾਵਾਂ ਅਤੇ ਈ-ਚਲਾਨ ਇਨਕ੍ਰੋਚਮੈਂਟ ਜਿਹੀਆਂ ਤਿੰਨ ਨਵੀਆਂ ...

ਪੂਰੀ ਖ਼ਬਰ »

ਪੰਜਾਬ ਅਤੇ ਸਿੱਖ ਧਰਮ ਅਧਿਐਨ ਨਾਲ ਸਬੰਧਿਤ ਰਿਸਰਚ ਜਰਨਲ ਲਾਂਚ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਪ੍ਰਕਾਸ਼ਿਤ ਸਾਲਾਨਾ ਰੈਫਰੀਡ ਰਿਸਰਚ ਜਰਨਲ 'ਪੰਜਾਬ ਜਰਨਲ ਆਫ਼ ਸਿੱਖ ਸਟੱਡੀਜ਼' ਵੋਲਿਯੂਮ-6, ਸਾਲ 2019 ਆਨਲਾਈਨ ਰੀਲੀਜ਼ ਕੀਤਾ ਗਿਆ | ਪ੍ਰੋ. ਆਰ.ਕੇ. ...

ਪੂਰੀ ਖ਼ਬਰ »

ਟੀਨ ਕਾਲੋਨੀ 'ਚ ਝਗੜੇ ਦੌਰਾਨ ਚੱਲੇ ਚਾਕੂ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 52 ਦੀ ਟੀਨ ਕਾਲੋਨੀ 'ਚ ਹੋਏ ਝਗੜੇ ਦੌਰਾਨ ਚਾਕੂ ਲੱਗਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਪੀੜਤ 'ਤੇ ਹਮਲਾ ਕਰਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 53 ਨਵੇਂ ਮਾਮਲੇ, 3 ਮੌਤਾਂ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ-43 ਦੇ ਵਸਨੀਕ 80 ਸਾਲਾ ਵਿਅਕਤੀ ਦੀ ਮੈਕਸ ਹਸਪਤਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲੇ 1 ਨਵੰਬਰ ਨੂੰ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਹੈ ਕਿ ਸੂਬੇ ਵਿਚ ਹਰਿਆਣਾ ਦਿਵਸ ਦੇ ਮੌਕੇ 'ਤੇ 1 ਨਵੰਬਰ ਨੂੰ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ 8 ਖੇਡਾਂ ਦੇ ਅੰਡਰ 21 ਤੇ ਅੰਡਰ 19 ਦੇ ...

ਪੂਰੀ ਖ਼ਬਰ »

ਅਧਿਆਪਕਾਂ ਤੋਂ ਆਈ.ਸੀ.ਟੀ. ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਆਖ਼ਰੀ ਤਰੀਕ 'ਚ ਵਾਧਾ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਵਿਚ ਸੂਚਨਾ ਅਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.) ਦੀ ਵਰਤੋਂ ਸਬੰਧੀ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖ਼ਰੀ ਤਰੀਕ 31 ਅਕਤੂਬਰ 2020 ਕਰ ਦਿੱਤੀ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

3 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਚੰਡੀਗੜ੍ਹ, 22 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਨੇ ਇਕ ਵਿਅਕਤੀ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਿਲਕ ਕਾਲੋਨੀ ਧਨਾਸ ਦੇ ਰਹਿਣ ਵਾਲੇ ਯਾਸਿਨ ਮੁਹੰਮਦ ਉਰਫ਼ ਕਾਲਾ (40) ਵਜੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਪਿੰਡ ਸਿੰਘਪੁਰਾ ਵਿਖੇ 'ਸਮਾਰਟ ਵਿਲੇਜ਼ ਮੁਹਿੰਮ' ਤਹਿਤ ਮਿਲਣ ਵਾਲੀਆਂ ਸੁਵਿਧਾਵਾਂ ਦਾ ਉਦਘਾਟਨ

ਕੁਰਾਲੀ, 22 ਅਕਤੂਬਰ (ਹਰਪ੍ਰੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਨੇੜਲੇ ਪਿੰਡ ਸਿੰਘਪੁਰਾ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਮਾਰਟ ਵਿਲੇਜ਼ ਮੁਹਿੰਮ' ਤਹਿਤ ਮਿਲਣ ਵਾਲੀਆਂ ਸੁਵਿਧਾਵਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਜਰੀਵਾਲ ਨੇ ਇਕ ਵਾਰ ਫੇਰ ਪੰਜਾਬ ਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ: ਕਾਂਗਰਸ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਕਾਂਗਰਸੀ ਆਗੂਆਂ ਨੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬਿੱਲਾਂ ਨੂੰ ਡਰਾਮਾ ਕਹਿਣ ਨਾਲ ਇੱਕ ਵਾਰ ਫੇਰ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਪੰਜਾਬ ਦੇ ਹਿੱਤਾਂ ਨਾਲ ਦੂਰ-ਦੂਰ ...

ਪੂਰੀ ਖ਼ਬਰ »

ਵਕਫ਼ ਬੋਰਡ ਦੀਆਂ ਜਾਇਦਾਦਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਵਾਂਗੇ: ਪ੍ਰੋ : ਨਾਹਰ

ਚੰਡੀਗੜ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੀ ਇਕ ਮੀਟਿੰਗ ਚੇਅਰਮੈਨ ਪ੍ਰੋ: ਇੰਮਾਨੂੰਏਲ ਨਾਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਨਾਹਰ ਨੇ ਕਿਹਾ ਕਿ ਘੱਟ ਗਿਣਤੀ ਲੋਕਾਂ ਦੀ ਹਿੱਤਾਂ ਦੀ ਰਾਖੀ ਕਰਨ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਚ ਲਾਅ ਕੋਰਸ 'ਚ ਦਾਖ਼ਲੇ ਲਈ ਨਿਯਮ ਬਦਲਣ ਦਾ ਵਿਰੋਧ ਉੱਠਣਾ ਸ਼ੁਰੂ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਪੰਜ ਸਾਲਾ ਲਾਅ ਕੋਰਸ ਵਿਚ ਦਾਖ਼ਲੇ ਲਈ ਨਿਯਮ ਬਦਲਣ ਦਾ ਵਿਰੋਧ ਉੱਠਣਾ ਸ਼ੁਰੂ ਹੋ ਗਿਆ ਹੈ | ਵਿਦਿਆਰਥੀਆਂ ਨੇ ਇਸ ਸਬੰਧੀ ਉਪ ਕੁਲਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ ...

ਪੂਰੀ ਖ਼ਬਰ »

ਅਸੀਂ ਬੜੌਦਾ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਾਂਗੇ-ਦੁਸ਼ਯੰਤ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਾਅਵਾ ਕੀਤਾ ਹੈ ਕਿ 3 ਨਵੰਬਰ ਨੂੰ ਹਰਿਆਣਾ ਵਿਧਾਨ ਸਭਾ ਦੀ ਹੋਣ ਵਾਲੀ ਉਪ ਚੋਣ ਭਾਜਪਾ ਤੇ ਜੇ.ਜੇ.ਪੀ. ਗਠਜੋੜ ਉਮੀਦਵਾਰ ਕਈ ਮਹੀਨੇ ਪਹਿਲਾਂ ਜੀਂਦ ਉਪ ਚੋਣ ਦੀ ...

ਪੂਰੀ ਖ਼ਬਰ »

ਇੰਡੀਆ ਤਿੱਬਤ ਫੋਰਮ ਨੇ ਇੱਕ ਲੱਖ ਨਵੇਂ ਵਰਕਰ ਤਿਆਰ ਕਰਨ ਦਾ ਮਿਥਿਆ ਟੀਚਾ

ਚੰਡੀਗੜ੍ਹ, 22 ਅਕਤੂਬਰ (ਆਰ. ਐਸ. ਲਿਬਰੇਟ)-ਇੰਡੀਆ ਤਿੱਬਤ ਸਹਿਕਾਰਤਾ ਫੋਰਮ ਇਸ ਸਾਲ ਦੇ ਅੰਤ ਤੱਕ ਦੇਸ ਭਰ ਵਿਚ ਆਪਣੇ ਇੱਕ ਲੱਖ ਨਵੇਂ ਵਰਕਰ ਤਿਆਰ ਕਰੇਗਾ | ਇਹ ਟੀਚਾ ਚੰਡੀਗੜ੍ਹ ਫੋਰਮ ਨੇ ਆਪਣੀ ਬੈਠਕ ਦੌਰਾਨ ਲਿਆ | ਤਿੱਬਤ ਵਿੱਚ ਚੀਨ ਵਲੋਂ ਕੀਤੇ ਜਾ ਰਹੇ ਅੱਤਿਆਚਾਰ ਦੀ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਤੇ ਪੰਜਾਬ ਐਗਰੋ ਵਲੋਂ ਕਿੰਨੂ ਦੇ ਛਿਲਕਿਆਂ ਤੋਂ ਪੋਲਟਰੀ ਫੀਡ 'ਲਿਮੋਪੈਨ' ਤਿਆਰ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਐਗਰੋ ਚੰਡੀਗੜ੍ਹ ਨੇ ਆਪਸੀ ਸਹਿਯੋਗ ਨਾਲ ਕਿੰਨੂ ਦੇ ਛਿਲਕਿਆਂ ਤੋਂ ਬਣਿਆ ਉਤਪਾਦ 'ਲਿਮੋਪੈਨ' ਤਿਆਰ ਕੀਤਾ ਹੈ, ਜੋ ਇਕ ਬਾਇਓ-ਇੰਜੀਨੀਅਰਡ ਨਿਊਟਰਾਸੀਊਟੀਕਲ ਹੈ | ਇਹ ਪੋਲਟਰੀ ਫੀਡ ...

ਪੂਰੀ ਖ਼ਬਰ »

ਇਲੈੱਕਟ੍ਰਾਨਿਕ ਵੈਕਸੀਨ ਲੌਜਿਸਟਿਕਸ ਸਿਸਟਮ ਇੰਟੈਲੀਜੈਂਸ ਨੈੱਟਵਰਕ ਦੀ ਸ਼ੁਰੂਆਤ

ਚੰਡੀਗੜ੍ਹ, 22 ਅਕਤੂਬਰ (ਆਰ.ਐਸ.ਲਿਬਰੇਟ)-ਸਿਹਤ ਵਿਭਾਗ ਚੰਡੀਗੜ੍ਹ ਨੇ ਡਾ. ਅਮਨਦੀਪ ਕੰਗ ਨਿਰਦੇਸ਼ਕ ਸਿਹਤ ਅਤੇ ਪਰਿਵਾਰ ਭਲਾਈ ਕਮ ਮਿਸ਼ਨ ਨਿਰਦੇਸ਼ਕ-ਨੈਸ਼ਨਲ ਹੈਲਥ ਮਿਸ਼ਨ, ਚੰਡੀਗੜ੍ਹ ਪ੍ਰਸ਼ਾਸਨ ਦੀ ਅਗਵਾਈ ਹੇਠ ਇਲੈੱਕਟ੍ਰਾਨਿਕ ਵੈਕਸੀਨ ਲੌਜਿਸਟਿਕਸ ਸਿਸਟਮ ...

ਪੂਰੀ ਖ਼ਬਰ »

ਨਵਾਂਗਰਾਓ 'ਚ ਕਿਸਾਨਾਂ ਦੇ ਹੱਕ 'ਚ ਪਾਏ ਮਤੇ: ਮਲੋਆ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ 'ਚ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ | ਇਸੇ ਤਰ੍ਹਾਂ ਹਲਕਾ ਖਰੜ ਦੇ ਕਸਬਾ ਨਵਾਂਗਰਾਓ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੇਵ ਸਿੰਘ ...

ਪੂਰੀ ਖ਼ਬਰ »

Ðਰੋਟਰੈਕਟ ਕਲੱਬ ਵਲੋਂ ਅਵਾਰਾ ਪਸ਼ੂਆਂ ਦੀ ਭੁੱਖ ਮਿਟਾਉਣ ਦੀ ਪਹਿਲ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਰੋਟਰੈਕਟ ਕਲੱਬ ਆਫ਼ ਡੀ.ਏ.ਵੀ. ਕਾਲਜ ਚੰਡੀਗੜ੍ਹ ਵਲੋਂ ਅਵਾਰਾ ਪਸ਼ੂਆਂ ਦੀ ਭੁੱਖ ਮਿਟਾਉਣ ਦੀ ਪਹਿਲ ਕੀਤੀ ਗਈ ਹੈ | ਕਲੱਬ ਵਲੋਂ 'ਨਿਮਰਤਾ' ਪ੍ਰੋਗਰਾਮ ਕਰਵਾਇਆ ਗਿਆ ਜਿਸ ਤਹਿਤ ਕਲੱਬ ਮੈਂਬਰਾਂ ਨੇ ਅਵਾਰਾ ਪਸ਼ੂਆਂ ਜਿਵੇਂ ...

ਪੂਰੀ ਖ਼ਬਰ »

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਯੁਵਕ ਵਿਕਾਸ ਸਬੰਧੀ ਯੋਜਨਾਵਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੁਵਕ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ...

ਪੂਰੀ ਖ਼ਬਰ »

ਭਾਵਨਾਵਾਂ ਨਾਲ ਖੇਡ ਕੇ ਅੰਨਦਾਤਾ ਨੂੰ ਬੇਵਕੂਫ਼ ਨਾ ਬਣਾਉਣ ਮੁੱਖ ਮੰਤਰੀ-'ਆਪ'

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਦੋਸ਼ ਲਗਾਏ ਹਨ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਖੇਤੀ ਕਾਨੂੰਨਾਂ ਦੇ ਨਾਂਅ 'ਤੇ ਦੋਵੇਂ ...

ਪੂਰੀ ਖ਼ਬਰ »

ਅੰਨਦਾਤਾ ਕਿਸਾਨ ਕਦੇ ਵੀ ਨਹੀਂ ਭੁੱਲੇਗਾ ਨੱਢਾ ਦੀ ਕਹੀ ਗੱਲ-ਚੀਮਾ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਉੱਘੇ ਕਿਸਾਨ ਆਗੂ ਅਤੇ ਇੰਡੀਅਨ ਕੌਾਸਲ ਆਫ਼ ਐਗਰੀਕਲਚਰ ਰਿਸਰਚ ਦੇ ਜੀ.ਬੀ ਮੈਂਬਰ ਰਹੇ ਅਮਰਦੀਪ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਵਲੋਂ ਦੇਸ਼ ਦੀ ਕਿਸਾਨੀ ਸੰਘਰਸ਼ ਨੂੰ ਭੰਡਦੇ ਹੋਏ ...

ਪੂਰੀ ਖ਼ਬਰ »

ਰਾਜਦੀਪ ਫੋਗਾਟ ਨੇ ਸੰਭਾਲਿਆ ਹਾਊਸਿੰਗ ਬੋਰਡ ਦੇ ਚੇਅਰਮੈਨ ਦਾ ਅਹੁਦਾ

ਪੰਚਕੂਲਾ, 22 ਅਕਤੂਬਰ (ਕਪਿਲ)-ਜੇ. ਜੇ. ਪੀ. ਕੋਟੇ 'ਚੋਂ ਚੇਅਰਮੈਨ ਚੁਣੇ ਗਏ ਰਾਜਦੀਪ ਫੋਗਟ ਵਲੋਂ ਅੱਜ ਹਾਊਸਿੰਗ ਬੋਰਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 31 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 22 ਅਕਤੂਬਰ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 31 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 22 ਮਰੀਜ਼ ਪੰਚਕੂਲਾ ਦੇ ਅਤੇ 9 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ 60 ਸਾਲਾ ਵਿਅਕਤੀ ਵਲੋਂ ਖ਼ੁਦਕੁਸ਼ੀ

ਪੰਚਕੂਲਾ, 22 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ 6 ਦੇ ਐੱਮ. ਡੀ. ਸੀ. ਵਿਚ ਇਕ 60 ਸਾਲਾ ਵਿਅਕਤੀ ਨੇ ਸੜਕ ਕਿਨਾਰੇ ਇਕ ਦਰੱਖਤ 'ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਦੱਸਿਆ ਕਿ ਮਿ੍ਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਪੰਚਕੂਲਾ ਦੇ ਐੱਮ. ...

ਪੂਰੀ ਖ਼ਬਰ »

ਪਰੀਦਾ ਵਲੋਂ ਰਿਜ਼ਰਵੇਸ਼ਨ ਰੋਸਟਰ ਮੈਨੇਜਮੈਂਟ ਸਿਸਟਮ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ 22 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਮਨੋਜ ਪਰੀਦਾ ਨੇ ਯੂ.ਟੀ. ਸਕੱਤਰੇਤ ਵਿਖੇ ਐਨ.ਆਈ.ਸੀ. ਵਲੋਂ ਪਰਸੋਨਲ ਅਤੇ ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗਾਂ ਲਈ ਵਿਕਸਿਤ 'ਰਿਜ਼ਰਵੇਸ਼ਨ ਰੋਸਟਰ ਮੈਨੇਜਮੈਂਟ ਸਿਸਟਮ' ਦੀ ਸ਼ੁਰੂਆਤ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤਾਂ ਵਲੋਂ ਡਿਪਟੀ ਕਮਿਸ਼ਨਰ ਤੋਂ ਆਰ. ਟੀ. ਆਈਜ਼ ਦੇ ਜਵਾਬ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-1984 ਦੇ ਦੰਗਾਂ ਪੀੜਤਾਂ ਨੇ ਭੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੰਗਾ ਪੀੜਤ ਅਲਾਟਮੈਂਟ ਕਮੇਟੀ ਮੁਹਾਲੀ ਗਿਰੀਸ਼ ਦਿਆਲਨ ਨੂੰ ਪੱਤਰ ਲਿਖ ਕੇ ਆਰ. ਟੀ. ਆਈ. ਐਕਟ 2005 ਅਧੀਨ ਹੁਣ ਤੱਕ ਦਿੱਤੇ ...

ਪੂਰੀ ਖ਼ਬਰ »

ਕੰਗ ਵਲੋਂ ਸਕੂਲ ਦੇ ਨਵੇਂ ਕਮਰਿਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਕੁਰਾਲੀ, 22 ਅਕਤੂਬਰ (ਹਰਪ੍ਰੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਵਿਚ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਦੇ ਕੋਟੇ 'ਚੋਂ ਦਿੱਤੀ ਗ੍ਰਾਂਟ ਨਾਲ ਸਕੂਲ ਦੇ ਕਮਰਿਆਂ ਦੇ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕੇ ਤਿਆਰ ਕੀਤੇ ਪਖਾਨੇ 3 ਸਾਲ ਮਗਰੋਂ ਵੀ ਸਰਕਾਰੀ ਤਾਲੇ ਖੁੱਲ੍ਹਣ ਦੀ ਕਰ ਰਹੇ ਨੇ ਉਡੀਕ

ਡੇਰਾਬੱਸੀ, 22 ਅਕਤੂਬਰ (ਗੁਰਮੀਤ ਸਿੰਘ)-ਇੱਥੋਂ ਦੀ ਗੁਲਾਬਗੜ੍ਹ ਸੜਕ 'ਤੇ ਡੇਰਾਬੱਸੀ ਨਗਰ ਕੌਾਸਲ ਵਲੋਂ ਲੱਖਾਂ ਰੁਪਏ ਖ਼ਰਚ ਕੇ ਤਿਆਰ ਕੀਤੇ ਪਖਾਨਿਆਂ 'ਤੇ ਲੱਗੇ ਸਰਕਾਰੀ ਤਾਲੇ 3 ਸਾਲ ਬਾਅਦ ਵੀ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ | ਬੰਦ ਪਏ ਪਖਾਨੇ ਜਿੱਥੇ 'ਸਵੱਛ ਭਾਰਤ ...

ਪੂਰੀ ਖ਼ਬਰ »

ਚੋਰਾਂ ਨੇ ਸੁੰਨੇ ਘਰ ਨੂੰ ਬਣਾਇਆ ਨਿਸ਼ਾਨਾ

ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ 'ਚ ਪੈਂਦੇ ਹਰਮਿਲਾਪ ਨਗਰ ਦੇ ਇਕ ਸੁੰਨੇ ਘਰ 'ਚੋਂ ਚੋਰਾਂ ਵਲੋਂ ਸੋਨੇ ਦੇ ਗਹਿਣਿਆਂ ਅਤੇ ਨਕਦੀ 'ਤੇ ਹੱਥ ਸਾਫ਼ ਕਰ ਲਿਆ ਗਿਆ | ਇਸ ਘਟਨਾ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਘਰ ਦੇ ਮਾਲਕ ਸੁਧਾਸ ਸਲਵਾਲ ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਰਕਾਰ ਤੋਂ ਫ਼ਸਲਾਂ ਦੇ ਮੰਡੀਕਰਨ ਦੇ ਪ੍ਰਬੰਧਾਂ 'ਚ ਸੁਧਾਰ ਲਿਆਉਣ ਦੀ ਮੰਗ

ਕੁਰਾਲੀ, 22 ਅਕਤੂਬਰ (ਹਰਪ੍ਰੀਤ ਸਿੰਘ)-ਗੰਨੇ ਦੀ ਫ਼ਸਲ ਤੋਂ ਗੁੜ ਤਿਆਰ ਕਰਕੇ ਸਥਾਨਕ ਮੰਡੀ ਵਿਖੇ ਵੇਚਣ ਲਈ ਆਏ ਕਿਸਾਨਾਂ ਨੂੰ ਸਹੀ ਕੀਮਤ ਨਾ ਮਿਲਣ ਕਾਰਨ ਬੇਰੰਗ ਹੀ ਵਾਪਸ ਪਰਤਣਾ ਪਿਆ | ਕਿਸਾਨਾਂ ਨੇ ਸਰਕਾਰ ਤੋਂ ਫ਼ਸਲਾਂ ਦੇ ਮੰਡੀਕਰਨ ਦੇ ਪ੍ਰਬੰਧਾਂ ਵਿਚ ਸੁਧਾਰ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ ਵਿਖੇ 4 ਹੋਰਨਾਂ ਲਾਵਾਰਸਾਂ ਨੂੰ ਮਿਲੀ ਸ਼ਰਨ

ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਪਡਿਆਲਾ ਦੀ 'ਪ੍ਰਭ ਆਸਰਾ' ਸੰਸਥਾ ਵਿਖੇ ਚਾਰ ਹੋਰਨਾਂ ਲਾਵਾਰਸ ਨਾਗਰਿਕਾਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਈ.ਆਈ.ਟੀ. ਰੂਪਨਗਰ ਰਸਮੀ ਤੌਰ 'ਤੇ ਦੇਸ਼ ਨੂੰ ਕੀਤੀ ਸਮਰਪਿਤ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਅੱਜ ਦੇਸ਼ ਦੀ ਵੱਕਾਰੀ ਸੰਸਥਾ ਆਈ.ਆਈ.ਟੀ ਰੋਪੜ ਦੇ ਸਥਾਈ ਕੈਂਪਸ ਨੂੰ ਰਸਮੀ ਤੌਰ 'ਤੇ ਦੇਸ਼ ਨੂੰ ਸਮਰਪਿਤ ਕਰ ਦਿੱਤਾ | ਉਦਘਾਟਨ ਸਮਾਗਮ ਆਨਲਾਈਨ ਮੋਡ ਰਾਹੀਂ ਰਾਜ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਸਬੰਧੀ ਅਲਾਟ ਕੀਤੇ ਕੰਮਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਵੇ : ਕਾਹਲੋਂ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਹੈ ਕਿ ਪਾਰਕ ਨੰਬਰ 22 ਅੰਦਰ ਸ਼ੈਲੋ ਟਿਊਬਵੈੱਲ ਅਤੇ ਵਾਰਡ ਨੰਬਰ 18 ਵਿਖੇ ਪ੍ਰੀਮਿਕਸ ਪਾਉਣ ਦਾ ਕੰਮ ਜਲਦ ...

ਪੂਰੀ ਖ਼ਬਰ »

ਚੋਰੀਆਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਇਕ ਮੈਂਬਰ ਚੋਰੀ ਦੇ ਸਾਮਾਨ ਸਮੇਤ ਕਾਬੂ

ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਪਿਛਲੇ ਦਿਨੀਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮਾਲਕ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਪੈਸੇ ਵਸੂਲਣ ਦੇ ਮਾਮਲੇ 'ਚ ਇਕ ਮੁਲਜ਼ਮ ਕਾਬੂ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਮਾਲਕ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾ ਕੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਨੇ ਇਕ ਹੋਰ ਮਹਿਲਾ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀ. ਐਸ. ਪੀ. ਖਰੜ ਸਿਟੀ-1 ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਪੜ੍ਹਦੇ 3.30 ਲੱਖ ਬੱਚਿਆਂ ਨੂੰ ਲੈ ਕੇ ਮਾਪੇ-ਅਧਿਆਪਕ ਮਿਲਣੀ ਸ਼ੁਰੂ

ਐੱਸ.ਏ.ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਪੜ੍ਹਦੇ 3.30 ਲੱਖ ਬੱਚਿਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਤਹਿਤ ਅੱਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪ੍ਰਮੋਟਰਾਂ/ਬਿਲਡਰਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮੇਟੀ ਗਠਿਤ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਨਾ ਕਰਨ ਸਬੰਧੀ ਪ੍ਰਮੋਟਰਾਂ/ਬਿਲਡਰਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਜ਼ਿਲ੍ਹੇ ਅੰਦਰ ਪੰਜ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 1,54,962 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਖ਼ਰੀਦ, ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਦਾ ਕੰਮ ਬਿਨਾਂ ਰੋਕ-ਟੋਕ ਜਾਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਆਨਲਾਈਨ ਈ. ਮੀਟਿੰਗ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਆਨਲਾਈਨ ਈ. ਮੀਟਿੰਗ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਅਗਵਾਈ ਵਿਚ ਹੋਈ | ਇਸ ਸਬੰਧੀ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਕੁਬਾਹੇੜੀ ਵਿਖੇ ਜਲਦ ਹੀ ਨੌਜਵਾਨਾਂ ਲਈ ਖੇਡ ਮੈਦਾਨ ਬਣੇਗਾ : ਕੰਗ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਖੈਰਪੁਰ)-ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਨੌਜਵਾਨਾਂ ਦੀ ਮੰਗ ਦੇ ਚਲਦਿਆਂ ਪਿੰਡ ਕੁਬਾਹੇੜੀ ਵਿਖੇ ਜਲਦ ਹੀ ਸਰਕਾਰ ਰਾਹੀਂ ਖੇਡ ਮੈਦਾਨ ਬਣਵਾਉਣ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨਵੰਬਰ ਨੂੰ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੀਆਂ ਚੋਣਾਂ ਲਈ ਮੈਦਾਨ ਭੱਖ ਗਿਆ ਹੈ ਅਤੇ ਉਮੀਦਵਾਰਾਂ ਵਲੋਂ ਆਪਣੇ ਪੱਧਰ 'ਤੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਸਬੰਧ ਦੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ

ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ 'ਤੇ ਸ਼ਾਮ ਸਮੇਂ ਇਕ ਸੀ. ਟੀ. ਯੂ. ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਕੂਟਰ ਦੇ ਪਿੱਛੇ ਬੈਠੀ ਲੜਕੀ ਦੀ ਮੌਤ ਹੋ ਗਈ, ਜਦਕਿ ਚਾਲਕ ਦਾ ਬਚਾਅ ਹੋ ਗਿਆ¢ ਮਿ੍ਤਕਾ ਦੀ ਪਛਾਣ ਸਿਮਰਨ (22) ਵਾਸੀ ...

ਪੂਰੀ ਖ਼ਬਰ »

ਮੁਬਾਰਿਕਪੁਰ ਪੁਲਿਸ ਵਲੋਂ ਲੱਖਾਂ ਰੁਪਏ ਦੇ ਚੋਰੀ ਦੇ ਗਹਿਣਿਆਂ ਸਮੇਤ 3 ਮੁਲਜ਼ਮ ਕਾਬੂ

ਡੇਰਾਬੱਸੀ, 22 ਅਕਤੂਬਰ (ਗੁਰਮੀਤ ਸਿੰਘ)-ਮੁਬਾਰਿਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲੇ 3 ਚੋਰਾਂ ਨੂੰ ਗਹਿਣਿਆਂ ਸਮੇਤ ਕਾਬੂ ਕੀਤਾ ਹੈ | ਮੁਲਜ਼ਮਾਂ ਨੂੰ ਅੱਜ ਡੇਰਾਬੱਸੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ...

ਪੂਰੀ ਖ਼ਬਰ »

ਰੇਲਵੇ ਟਰੈਕ ਤੋਂ ਤਬਦੀਲ ਹੋ ਕੇ ਪਲੇਟਫਾਰਮ 'ਤੇ ਜਾਰੀ ਰਿਹਾ ਕਿਸਾਨਾਂ ਦਾ ਧਰਨਾ

ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਕੇਂਦਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੱਜ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਦੀ ਬਜਾਏ ਰੇਲਵੇ ਪਲੇਟਫਾਰਮ 'ਤੇ ਧਰਨਾ ਦਿੱਤਾ, ਜਦਕਿ ਟੋਲ ਪਲਾਜ਼ਾ ਦੱਪਰ ਵਿਖੇ ਨੌਜਵਾਨਾਂ ਤੇ ਕਿਸਾਨਾਂ ਵਲੋਂ ਦਿੱਤਾ ਜਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਪਿ੍ੰਸੀਪਲਜ਼ ਦੇ ਪੀ. ਈ. ਐੱਸ. ਕਾਡਰ ਨਾਲ ਕੀਤਾ ਜਾ ਰਿਹਾ ਵੱਡਾ ਧੱਕਾ: ਗੈਸਾ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗਜ਼ਟਿਡ ਐਜੂਕੇਸ਼ਨਲ ਸਕੂਲ ਸਰਵਿਸਜ਼ ਐਸੋਸੀਏਸ਼ਨ (ਗੈਸਾ) ਪੰਜਾਬ ਦੀ ਈ. ਮੀਟਿੰਗ ਸੂਬਾ ਪ੍ਰਧਾਨ ਦੀਪਇੰਦਰ ਸਿੰਘ ਖੈਰਾ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਆਗੂਆਂ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁੜ ਖੁੱਲ੍ਹਣ ਪਿਛੋਂ ਜ਼ਿਲ੍ਹੇ 'ਚ ਇਕ ਸਕੂਲ ਮੁਖੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਕਰੀਬ 7 ਮਹੀਨੇ ਤੋਂ ਬੰਦ ਸਰਕਾਰੀ ਸਕੂਲ 19 ਅਕਤੂਬਰ ਤੋਂ ਮੁੜ ਖੁੱਲ੍ਹਣ ਪਿਛੋਂ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਮੁਖੀ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਦੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਕੋਰੋਨਾ ਵਾਇਰਸ ਤੋਂ ਸੁਚੇਤ ਹੋਣ ਨਾਲ ਹੋਵੇਗਾ ਬਚਾਓ : ਡੀ. ਸੀ.

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਮੇਤ ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦਾ ਕਹਿਰ ਘੱਟਦਾ ਦਿਖਾਈ ਦੇ ਰਿਹਾ ਹੈ | ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਦੇ ਸਾਹਮਣੇ ਆਏ ਮਰੀਜ਼ਾਂ 'ਚੋਂ ਰੋਜ਼ਾਨਾ ਵੱਡੀ ਗਿਣਤੀ ਮਰੀਜ਼ ਸਿਹਤਯਾਬ ਹੋ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਵਾ ਕੇਂਦਰਾਂ ਰਾਹੀਂ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ / ਮਨਜ਼ੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਵਾ ਕੇਂਦਰਾਂ ਰਾਹੀਂ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ/ਮਨਜ਼ੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤੇ ਕਿਸਾਨਾਂ ਵਲੋਂ ਧਰਨਾ ਜਾਰੀ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਦਿੱਤਾ ਜਾ ਰਿਹਾ ਰੋਸ ਧਰਨਾ ਨਿਰੰਤਰ ਜਾਰੀ ਹੈ, ਜਿਸ ਨੂੰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਧਾਰਮਿਕ ...

ਪੂਰੀ ਖ਼ਬਰ »

ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਫੇਜ਼-2 ਦੀ ਪਾਇਪ ਲਾਈਨ 'ਚ ਪਿੰਡ ਮਾਨਖੇੜੀ ਦੇ ਨੇੜੇ ਅਚਾਨਕ ਲੀਕੇਜ਼ ਹੋ ਜਾਣ ਕਾਰਨ ਮੁਹਾਲੀ ਵਿਚਲੇ ਫੇਜ਼-1 ਤੋਂ ਲੈ ਕੇ ਫੇਜ਼-7, ਫੇਜ਼-8, ਪਿੰਡ ਸ਼ਾਹੀ ਮਾਜਰਾ ਅਤੇ ਇੰਡਸਟਰੀਅਲ ਗ੍ਰੋਥ ਫੇਜ਼-1 ...

ਪੂਰੀ ਖ਼ਬਰ »

ਭਾਜਪਾ ਆਗੂਆਂ ਦਾ ਪਿੰਡਾਂ 'ਚ ਆਉਣ 'ਤੇ ਕੀਤਾ ਜਾਵੇਗਾ ਘਿਰਾਓ : ਕਿਸਾਨ ਯੂਨੀਅਨ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਯੂਨੀਅਨਾਂ ਅਤੇ ਕਿਸਾਨਾਂ ਵਲੋਂ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਪਿੰਡ ਭਾਗੂਮਾਜਰਾ ਦੇ ਟੋਲ ਪਲਾਜ਼ਾ 'ਤੇ ਚੱਲ ਰਿਹਾ ...

ਪੂਰੀ ਖ਼ਬਰ »

ਮੁਹਾਲੀ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸੇ : ਧਨੋਆ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਸਾਲ 1969 ਵਿਚ ਵਸਿਆ ਮੁਹਾਲੀ ਸ਼ਹਿਰ ਅਜੇ ਤੱਕ ਸਮਕਾਲੀ ਸਰਕਾਰਾਂ ਵਲੋਂ ਕੀਤੇ ਵਾਅਦਿਆਂ ਨੂੰ ਬੂਰ ਪੈਣ ਦੀ ਉਡੀਕ ਕਰ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਸਾਬਕਾ ਕੌਾਸਲਰ ਅਤੇ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ...

ਪੂਰੀ ਖ਼ਬਰ »

ਸ਼ਾਮ ਹੁੰਦੇ ਸਾਰ ਹੀ ਮੁੱਖ ਸੜਕ ਬਣ ਜਾਂਦੀ ਹੈ ਪਾਰਕਿੰਗ

ਡੇਰਾਬੱਸੀ, 22 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਦੇ ਦੋਵੇਂ ਪਾਸੇ ਵਸੇ ਡੇਰਾਬੱਸੀ ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਦੀ ਹਾਲਤ ਕਾਫ਼ੀ ਖ਼ਸਤਾ ਬਣੀ ਹੋਈ ਹੈ, ਜਿਸ ਦੇ ਨਤੀਜੇ ਵਜੋਂ ਮਰੀਜ਼ਾਂ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਜਾਣ ...

ਪੂਰੀ ਖ਼ਬਰ »

ਨਵਾਂਗਰਾਓ 'ਚ ਇਨੋਵੈਟਿਵ ਆਡੀਆ ਤਹਿਤ ਕੈਂਪ ਲਗਾਇਆ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਵਿਖੇ ਨਗਰ ਕੌਾਸਲ ਦੇ ਸਾਦਕ ਅਫ਼ਸਰ ਜਗਜੀਤ ਸਿੰਘ ਸਾਹੀ ਦੀ ਅਗਵਾਈ ਵਿਚ ਇਕ ਇਨੋਵੈਟਿਵ ਆਡੀਆ ਤਹਿਤ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਪੀ. ਐੱਮ. ਆਈ. ਡੀ. ਸੀ. ਵਲੋਂ ਨਿਯੁਕਤ ਨਵਾਂਗਰਾਓ ਦੇ ਸੀ. ਐੱਫ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਲਾਈ ਮੰਚ ਦੇ ਨੁਮਾਇੰਦਿਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਖਰੜ, 22 ਅਕਤੂਬਰ (ਜੰਡਪੁਰੀ)-ਡਾ. ਅੰਬੇਡਕਰ ਭਲਾਈ ਮੰਚ ਦੀ ਪ੍ਰਧਾਨ ਕਿਰਪਾਲ ਸਿੰਘ ਅਤੇ ਬਰਿੰਦਰ ਸਿੰਗਲਾ ਨੇ ਖਰੜ ਦੇ ਐੱਸ. ਡੀ. ਐੱਮ. ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਖਰੜ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਏ. ਪੀ. ਜੇ. ਸਕੂਲ ਨੂੰ ਜਾਂਦੀ ਗਲੀ ਦੀ ਤਿੱਖੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹੀ : ਪੂਨੀਆ

ਐੱਸ. ਏ. ਐੱਸ. ਨਗਰ, 22 ਅਕਤੂਬਰ (ਝਾਂਮਪੁਰ)-ਆਲ ਇੰਡੀਆ ਜੱਟ ਮਹਾਂ ਸਭਾ ਦਾ ਇਕ ਵਫ਼ਦ ਕਾਂਗਰਸ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ. ਸੰਦੀਪ ਸੰਧੂ ਨੂੰ ਮਿਲਿਆ | ਇਸ ਸਬੰਧੀ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਜਨਰਲ ਸਕੱਤਰ ਅਤੇ ਤੇਜਿੰਦਰ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਹਰਬੰਸ ਸਿੰਘ ਅਤੇ ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਵਾਟਰ ਐਾਡ ਸਪਲਾਈ ਸੈਨੀਟੇਸ਼ਨ ਵਿਭਾਗ ਤੋਂ ਸੇਵਾ ਮੁਕਤ ਹਰਬੰਸ ਸਿੰਘ ਟੈਕਨੀਸ਼ਨ ਗ੍ਰੇਡ ਅਤੇ ਰਜਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਵਰਤੋਂ ਆਇਓਡੀਨ ਵਾਲਾ ਲੂਣ: ਡਾ. ਦਿਲਬਾਗ ਸਿੰਘ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਆਇਓਡੀਨ ਜ਼ਰੂਰੀ ਖੁਰਾਕੀ ਤੱਤ ਹੈ, ਜਿਸ ਦੀ ਰੋਜ਼ਾਨਾ ਲੋੜ ਆਇਓਡੀਨ ਵਾਲਾ ਲੂਣ ਅਤੇ ਕੁਝ ਹੋਰ ਚੀਜ਼ਾਂ ਖਾਣ ਨਾਲ ਪੂਰੀ ਹੁੰਦੀ ਹੈ | ਆਇਓਡੀਨ ਦੀ ਘਾਟ ਹੋਣ ਕਾਰਨ ਗਰਭਵਤੀ ਔਰਤਾਂ ਦਾ ਗਰਭਪਾਤ ਹੋ ਸਕਦਾ ਹੈ ਜਾਂ ਬੱਚਾ ਨੁਕਸ ...

ਪੂਰੀ ਖ਼ਬਰ »

ਚੰਨੀ ਵਲੋਂ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਖਰੜ, 22 ਅਕਤੂਬਰ (ਜੰਡਪੁਰੀ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਪਿੰਡ ਮਦਨਹੇੜੀ ਤੋਂ ਖਰੜ ਸ਼ਹਿਰ ਤੱਕ ਦੀ ਸੜਕ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਪੇਵਰ ਬਲਾਕ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਸ਼ਹਿਰ ਵਿਚਲੀਆਂ ਰਿਹਾਇਸ਼ੀ ਕਾਲੋਨੀਆਂ ਅਤੇ ਸੁਸਾਇਟੀਆਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੁਲਿਸ ਕਾਲੋਨੀ ਫੇਜ਼-8 ...

ਪੂਰੀ ਖ਼ਬਰ »

ਹਰਭਜਨ ਮਹਿਰਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਬੀ. ਸੀ. ਮੋਰਚਾ ਦੇ ਸਾਬਕਾ ਪ੍ਰਧਾਨ ਹਰਭਜਨ ਮਹਿਰਾ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਹਾਜ਼ਰੀ ਵਿਚ ਭਾਜਪਾ ਛੱਡ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਐੱਨ. ਕੇ. ਸ਼ਰਮਾ ਨੇ ...

ਪੂਰੀ ਖ਼ਬਰ »

ਇੰਨਰ ਵੀਲ ਕਲੱਬ ਮੁਹਾਲੀ ਨੇ ਲੋੜਵੰਦ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਇੰਨਰ ਵੀਲ ਕਲੱਬ ਮੁਹਾਲੀ ਵਲੋਂ ਕਲੱਬ ਦੀ ਪ੍ਰਧਾਨ ਆਸਾ ਸੂਦ ਦੀ ਅਗਵਾਈ ਵਿਚ ਅੱਜ ਝੁੱਗੀ ਝੌਾਪੜੀ ਵਿਚ ਰਹਿਣ ਵਾਲੇ ਲੋੜਵੰਦ ਲੋਕਾਂ ਨੂੰ ਸੁੱਕੇ ਰਾਸ਼ਨ ਦੀ ਵੰਡ ਕਰਨ ਤੋਂ ਇਲਾਵਾ ਝੁੱਗੀਆਂ ਵਿਚ ਚੱਲ ਰਹੇ ...

ਪੂਰੀ ਖ਼ਬਰ »

ਪੁਲਿਸ ਦੀ ਮਦਦ ਨਾਲ ਪਿੰਡ ਨਿਆਮੀਆਂ ਦੀ ਸ਼ਾਮਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਪਿੰਡਾਂ ਵਿਚ ਲੋਕਾਂ ਵਲੋਂ ਸ਼ਾਮਲਾਤ ਜ਼ਮੀਨਾਂ 'ਤੇ ਕੀਤੇ ਕਬਜ਼ੇ ਹਟਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਿੰਡ ਨਿਆਮੀਆਂ ਦੀ ਪੰਚਾਇਤ ਵਲੋਂ ਕੁੱਝ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ ਹਨ | ਇਸ ਸਬੰਧੀ ਗਰਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX