ਤਾਜਾ ਖ਼ਬਰਾਂ


ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 minute ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  13 minutes ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  32 minutes ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਟਿਕ ਟਾਕ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ, ਸਾਰਾ ਸਰੀਰ ਸੜਿਆ
. . .  29 minutes ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 minute ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  about 1 hour ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  about 1 hour ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 3 hours ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 3 hours ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 3 hours ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 3 hours ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 4 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  about 2 hours ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 5 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  about 2 hours ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 5 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 6 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 7 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  about 7 hours ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਰੂਪਨਗਰ

ਸਿਆਸੀ ਦਬਾਅ ਹੇਠ ਸ੍ਰੀ ਚਮਕੌਰ ਸਾਹਿਬ ਪੁਲਿਸ ਨਾ ਪੁੱਜਣ ਕਾਰਨ ਸਰਕਾਰੀ ਜ਼ਮੀਨ 'ਚੋਂ ਕਬਜ਼ਾ ਛੁਡਾਉਣ ਗਏ ਅਧਿਕਾਰੀ ਖ਼ਾਲੀ ਹੱਥ ਪਰਤੇ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਸੁਰਤਾਪੁਰ ਖੇਤਰ ਦੇ ਕੁਝ ਪਿੰਡਾਂ 'ਚ ਪੰਜਾਬ ਅਨੁਸੂਚਿਤ ਜਾਤੀ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਜ਼ਮੀਨ 'ਚ ਨਾਜਾਇਜ਼ ਤੌਰ 'ਤੇ ਕਾਬਜ਼ ਵਿਅਕਤੀਆਂ ਤੋਂ ਅਦਾਲਤੀ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਕੰਟਰੈਕਟ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਦਾ ਚੌਥਾ ਦਿਨ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੰਟਰੈਕਟਰ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਈ ਹੈ | ਅੱਜ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਇਲੈਕਟ੍ਰੀਕਲ ਮੇਨਟੇਨੈਂਸ4 ਦੇ ਕੰਟਰੈਕਟਰ ਕਾਮੇ ਸੁਖਜੀਵਨ ਸਿੰਘ, ਭੀਮ ਸਿੰਘ, ਰਣਜੀਤ ਸਿੰਘ, ਵਿਜੈ ਕੁਮਾਰ ਅਤੇ ਪੁਨਵਾਸੀ ਰਾਮ ਭੁੱਖ ਹੜਤਾਲ ਤੇ ਬੈਠੇ | ਇਸ ਮੌਕੇ ਆਪਣੇ ਸੰਬੋਧਨ ਵਿਚ ਹਰਮੇਸ਼ ਸਿੰਘ ਧੀਮਾਨ ਸਰਪ੍ਰਸਤ ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਪੰਜਾਬ ਨੇ ਕਿਹਾ ਕਿ ਲੋਕਾਂ ਨਾਲ ਲੁਭਾਵਣੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵਲੋਂ ਕੀਤੇ ਹੋਏ ਵਾਅਦਿਆਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਹੱਕਾਂ ਪ੍ਰਤੀ ਸੁਚੇਤ ਹੋ ਚੁੱਕੇ ਹਨ ਅਤੇ ਬਾਰ ਬਾਰ ਸਰਕਾਰ ਚੁਣਨ ਲੱਗਿਆਂ ਗ਼ਲਤੀ ਨਹੀਂ ਕਰਨਗੇ | ਇਸ ਲਈ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ | ਸ਼ੇਰ ਬਹਾਦਰ ਖੜਕਾ ਮੀਤ ਪ੍ਰਧਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਥਰਮਲ ਪਲਾਂਟ ਅਤੇ ਰਿਹਾਇਸ਼ੀ ਕਲੌਨੀਆਂ ਦੀਆਂ ਸੜਕਾਂ ਅਤੇ ਨਹਿਰ ਵਾਲੀ ਸੜਕ ਦੀ ਹਾਲਤ ਅਤਿ ਖਸਤਾ ਹੈ | ਪ੍ਰੰਤੂ ਪਤਾ ਨਹੀਂ ਕਿਉਂ ਉਨ੍ਹਾਂ ਵਲੋਂ ਸੜਕਾਂ ਦੀ ਮਾੜੀ ਹਾਲਤ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਨ੍ਹਾਂ ਥਰਮਲ ਪਲਾਂਟ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ | ਇਸ ਮੌਕੇ ਕੁਲਦੀਪ ਸਿੰਘ ਮਿਨਹਾਸ, ਅਮਰਜੀਤ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਸੈਣੀ, ਤਰੁਣ ਲੋਤਰਾ ਸੁਰਿੰਦਰਪਾਲ ਸਿੰਘ ਛਿੰਦਾ ਆਦਿ ਨੇ ਵੀ ਹਾਜ਼ਰੀਨ ਨੂੰ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਅੱਜ

ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਦੀ ਮੋਰਿੰਡਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ 23 ਅਕਤੂਬਰ ਨੂੰ ਸਵੇਰੇ 10 ਵਜੇ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਨਜ਼ਦੀਕ ਹੋਵੇਗੀ | ਇਸ ਸਬੰਧੀ ਪਰਮਜੀਤ ਸਿੰਘ ਅਮਰਾਲੀ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਮੁੁੜ ਆਏ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ 'ਚ ਅੱਜ ਤੱਕ ਕੋਰੋਨਾ ਤੋਂ ਪੀੜਤਾਂ ਦਾ ਅੰਕੜਾ 2398 ਹੋ ਗਿਆ ਹੈ | ਜਦੋਂ ਕਿ 1018 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 4 ਜਣੇ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫਲ ਸਬਜ਼ੀਆਂ ਦੀ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ 'ਚ ਕਟੌਤੀ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਫਲ ਸਬਜ਼ੀਆਂ 'ਤੇ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ ਦੀ ਵਸੂਲੀ ਸਮੇਤ ਆੜ੍ਹਤੀਆਂ ਤੇ ਕਮਿਸ਼ਨ 'ਚ 2 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਹੁਣ ਰੇਲਵੇ ਸਟੇਸ਼ਨ 'ਤੇ ਧਰਨਾ ਸ਼ੁਰੂ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲੇ੍ਹ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ ਆਰੰਭੇ ਰੇਲ ਰੋਕੋ ਅੰਦੋਲਨ ਅੱਜ 22 ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਸੂਬਾ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲੰਘਣ ਦੇਣ ਦੇ ਸੱਦੇ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪ: ਫੈੱਡਰੇਸ਼ਨ (ਏਟਕ) ਦੇ ਆਗੂਆਂ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰੋਪੜ ਸਰਕਲ ਦੇ ਪੀ.ਐਸ.ਈ.ਬੀ. ਇੰਪ: ਫੈੱਡਰੇਸ਼ਨ (ਏਟਕ) ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਬਿਜਲੀ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ, ਪਾਵਰਕਾਮ ਦੇ ਜ਼ਬਰ ਵਿਰੁੱਧ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਕਮਾਲਪੁਰ ਦੇ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ 9ਵੇਂ ਦਿਨ 'ਚ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਇੱਥੋਂ ਨੇੜਲੇ ਪਿੰਡ ਕਮਾਲਪੁਰ ਦੇ ਟੋਲ ਪਲਾਜ਼ੇ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ ਨੌਵੇਂ ਦਿਨ ਮੋਦੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਸਥਾਪਨਾ ਦਿਵਸ ਮੌਕੇ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਪਿੰਡ ਬਰਮਲਾ 'ਚ ਇੱਕ ਸਮਾਗਮ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਭਾਖੜਾ ਦਿਵਸ ਮੌਕੇ ਕਰਵਾਏ ...

ਪੂਰੀ ਖ਼ਬਰ »

ਭਰੂਣ ਹੱਤਿਆ ਸਬੰਧੀ ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੀ. ਸੀ. ਪੀ. ਐਨ. ਡੀ. ਟੀ. ਐਡਵਾਈਜ਼ਰੀ ਕਮੇਟੀ ਰੂਪਨਗਰ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ-ਕਮ-ਚੇਅਰਪਰਸਨ, ਜ਼ਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਡਾ. ਦਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਐਡਵਾਈਜ਼ਰੀ ਕਮੇਟੀ ਦੇ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਭਲਕੇ ਜਿੰਦਵੜੀ ਤੋਂ ਭਲਾਣ ਸੜਕ ਦੀ ਅਪਗਰੇਡੇਸ਼ਨ ਦਾ ਰੱਖਣਗੇ ਨੀਂਹ ਪੱਥਰ

ਸੁਖ਼ਸਾਲ, 22 ਅਕਤੂਬਰ (ਧਰਮ ਪਾਲ)-ਜਿੰਦਵੜੀ ਤੋਂ ਭਲਾਣ ਦੀ 7.40 ਕਿੱਲੋਮੀਟਰ ਸੜਕ ਨੂੰ 10 ਫੁੱਟ ਤੋਂ 14 ਫੁੱਟ ਚੌੜਾ ਕੀਤੇ ਜਾਣ ਦਾ ਨੀਂਹ ਪੱਥਰ 24 ਅਕਤੂਬਰ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਦੁਆਰਾ ਰੱਖਿਆ ਜਾਵੇਗਾ | ਇਸ ਸੜਕ ਦੀ ਅਪਗਰੇਡੇਸ਼ਨ ਨਾਲ ਬਹੁਤ ਸਾਰੇ ਪਿੰਡਾਂ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਮੋਰਿੰਡਾ, 22 ਅਕਤੂਬਰ (ਕੰਗ)-ਭਾਵੇਂ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਰੇਲਵੇ ਟਰੈਕਾਂ ਤੋਂ ਧਰਨਾ ਚੁੱਕ ਲਿਆ ਪਰ ਮੋਦੀ ਸਰਕਾਰ ਦੇ ਚਹੇਤੇ ਕਾਰੋਬਾਰੀਆਂ ਦੇ ਸ਼ੋ-ਰੂਮਾਂ ਤੇ ਪੈਟਰੋਲ ਪੰਪਾਂ 'ਤੇ ਕਿਸਾਨਾਂ ਵਲੋਂ ਧਰਨਾ ਅਜੇ ...

ਪੂਰੀ ਖ਼ਬਰ »

ਆਲ ਇੰਡੀਆ ਮੈਡੀਕਲ ਫੈੱਡਰੇਸ਼ਨ 25 ਅਕਤੂਬਰ ਨੂੰ ਫੂਕੇਗੀ ਮੋਦੀ ਤੇ ਯੋਗੀ ਦੇ ਪੁਤਲੇ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-25 ਅਕਤੂਬਰ ਨੂੰ ਖੇਤੀ ਕਾਨੂੰਨਾਂ ਅਤੇ ਹਾਥਰਸ ਵਿਖੇ ਹੋਏ ਜਬਰ ਜਨਾਹ ਕਾਂਡ ਦੇ ਵਿਰੁੱਧ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕਿਸਾਨੀ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫ਼ੈਸਲਾ ਸ਼ਲਾਘਾਯੋਗ-ਲਖਵਿੰਦਰ ਰਾਣਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ. ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਨਾਲਾਗੜ੍ਹ ਤੋਂ ਕਾਂਗਰਸੀ ਵਿਧਾਇਕ ਲਖਵਿੰਦਰ ਸਿੰਘ ਪੱਪੂ ਰਾਣਾ ਨੇ ਕਿਹਾ ਹੈ ਕਿ ਕਿਸਾਨੀ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਮੋਰਿੰਡਾ, 22 ਅਕਤੂਬਰ ( ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਨਜ਼ਦੀਕੀ ਪਿੰਡ ਬੱਤਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਖੇੜੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਮੌਕੇ ਆਮ ...

ਪੂਰੀ ਖ਼ਬਰ »

ਅਸਮਾਨਪੁਰ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਕੁਲਵੀਰ ਸਿੰਘ ਅਸਮਾਨਪੁਰ, ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਦੇ ਘਰ ਇੱਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਯੂਥ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸ. ਅਸਮਾਨਪੁਰ ਨੇ ਯੂਥ ਆਗੂਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਪੰਥ ਰਤਨ ਬੁੱਢਾ ਦਲ ਦੀ ਅਗਵਾਈ ਹੇਠ ਪੰਚਮੀ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਅਤੇ ਦਲ ਪੰਥ ਖ਼ਾਲਸਾ ਸਾਹਿਬਜ਼ਾਦਾ ਜੁਝਾਰ ਸਿੰਘ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਦੇ ਅਹੁਦੇਦਾਰਾਂ ਦੀ ਇਕੱਤਰਤਾ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਘਨੌਲੀ ਅਤੇ ਦਲ ਪੰਥ ਖ਼ਾਲਸਾ ਸਾਹਿਬਜ਼ਾਦਾ ਜੁਝਾਰ ਸਿੰਘ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਘਨੌਲੀ ਵਿਖੇ ਜ਼ਿਲੇ੍ਹ 'ਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕਿ੍ਸ਼ਨ ਦੇਵੀ ਵਲੋਂ ਮਹਿਰੌਲੀ ਅਤੇ ਜੱਜਰ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ.ਨਿੱਕੂਵਾਲ)-ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕਿ੍ਸ਼ਨ ਦੇਵੀ ਵਲੋਂ ਬਲਾਕ ਦੇ ਪਿੰਡ ਮਹਿਰੌਲੀ ਅਤੇ ਜੱਜਰ ਦਾ ਦੌਰਾ ਕੀਤਾ ਗਿਆ ਜਿਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਾਕੇ 'ਤੇ ਆਧਾਰਤ ਉਸਾਰੀ ਅਧੀਨ 'ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ' ਆਲਮੀ ਪੱਧਰ 'ਤੇ ਜਾਣੇ ਜਾਂਦੇ ਅਜੂਬਿਆਂ ਦੀ ਤੁਲਨਾ ਵਿਚ ਕਿਸੇ ਤੋਂ ਘੱਟ ਨਹੀਂ ਸਮਝਿਆ ਜਾ ਸਕਦਾ ਹੈ | ਕਿਉਂਕਿ ਸ਼ਹੀਦੀ ਜੋੜ ...

ਪੂਰੀ ਖ਼ਬਰ »

ਰੂਪਨਗਰ ਹਲਕੇ ਨਾਲ ਸਬੰਧਿਤ ਬੀਬੀਆਂ ਇਸਤਰੀ ਵਿੰਗ ਪੰਜਾਬ ਦੀਆਂ ਮੀਤ ਪ੍ਰਧਾਨ ਨਿਯੁਕਤ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਦਾ ਗਠਨ ਕੀਤਾ ਗਿਆ ਜਿਸ ਦੇ ਤਹਿਤ ਰੂਪਨਗਰ ਹਲਕੇ ਨਾਲ ਸਬੰਧਿਤ ਬੀਬੀਆਂ ਨੂੰ ਅਕਾਲੀ ਦਲ ਇਸਤਰੀ ਵਿੰਗ ਦੀਆਂ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਪਲਵਿੰਦਰ ਕੌਰ ਰਾਣੀ, ਬੀਬੀ ਪ੍ਰੀਤਮ ...

ਪੂਰੀ ਖ਼ਬਰ »

ਨਵਰਾਤਰੇ ਮੇਲੇ ਦੌਰਾਨ ਖ਼ੋਜੀ ਕੁੱਤੇ ਅਤੇ ਬੰਬ ਨਿਰੋਧਕ ਦਸਤੇ ਨੇ ਸ੍ਰੀ ਨੈਣਾਂ ਦੇਵੀ ਮੰਦਰ ਦੀ ਕੀਤੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਬਾਰ ਵਿਚ ਸਰਦ ਰੁੱਤ ਨਵਰਾਤਰੇ ਦੌਰਾਨ ਜਿੱਥੇ ਸ਼ਰਧਾਲੂਆਂ ਦੇ ਪੁੱਜਣ ਦਾ ਕ੍ਰਮ ਲਗਾਤਾਰ ਜਾਰੀ ਹੈ ਉੱਥੇ ਹੀ ...

ਪੂਰੀ ਖ਼ਬਰ »

ਕੌਮੀ ਖੋਜ ਹਫ਼ਤਾ ਮਨਾਇਆ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਖੋਜ ਹਫ਼ਤਾ ...

ਪੂਰੀ ਖ਼ਬਰ »

ਸਰਕਾਰੀ ਸਪੈਸ਼ਲ ਹਾਈ ਸਕੂਲ ਦੇ 166 ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜ ਕੁਮਾਰ ਖੋਸਲਾ ਦੇ ਹੁਕਮ ਅਨੁਸਾਰ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ 'ਚ ਇੱਕ ਸਾਦੇ ਸਮਾਗਮ ਦੌਰਾਨ 166 ਵਿਦਿਆਰਥੀਆਂ ਨੂੰ ਵਰਦੀ ਭੇਟ ਕੀਤੀ ਗਈ | ਹੈੱਡਮਾਸਟਰ ਰਾਣਾ ਰਾਜੇਸ਼ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਵਿਦਿਆਰਥੀ ਪਹੁੰਚ ਕੇ ਲੈ ਰਹੇ ਹਨ ਵਿੱਦਿਆ ਦਾ ਦਾਨ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਵਿਦਿਆਰਥੀਆਂ ਦੀ ਆਮਦ ਤੋਂ ਬਾਅਦ ਰੌਣਕਾਂ ਪਰਤੀਆਂ ਹਨ ਅਤੇ ਰੈਗੂਲਰ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕਾਂ ਨੇ ਤਨਖ਼ਾਹ ਕਮਿਸ਼ਨ ਵਾਲੇ ਪੱਤਰ ਦੀਆਂ ਸਾੜੀਆਂ ਕਾਪੀਆਂ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਲੱਖਾਂ ਮੁਲਾਜ਼ਮਾਂ ਨੂੰ ਲਾਰਾ ਲਾਇਆ ਸੀ ਕਿ ਸਰਕਾਰ ਬਣਨ 'ਤੇ ਤਿੰਨ ਮਹੀਨੇ ਅੰਦਰ ਪੰਜਾਬ ਦੇ ਮੁਲਾਜ਼ਮਾਂ ਉੱਤੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਟੀ. ਬੀ. ਰੋਗ ਦੇ ਟੈਸਟ ਲਈ ਟਰੂਮੈਂਟ ਮਸ਼ੀਨ ਲਗਾਈ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਟੀ. ਬੀ. ਰੋਗਾਂ ਦੇ ਟੈਸਟ ਕਰਨ ਵਾਲੀ ਆਧੁਨਿਕ ਟਰੂਮੈਂਟ ਮਸ਼ੀਨ ਲਗਾਈ ਗਈ ਹੈ | ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਭਾਖੜਾ ਡੈਮ ਦੀ ਉਸਾਰੀ ਕਰਦਿਆਂ ਸ਼ਹੀਦ ਹੋਏ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਅੱਜ ਭਾਖੜਾ ਡੈਮ ਦੇ ਸਥਾਪਨਾ ਦਿਵਸ ਮੌਕੇ ਉਨ੍ਹਾਂ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਹੜੇ 1948-1963 ਦੌਰਾਨ ਭਾਖੜਾ ਡੈਮ ਉਸਾਰਦਿਆਂ ਸ਼ਹੀਦ ਹੋਏ ਸਨ | ਮੁੱਖ ਇੰਜੀਨੀਅਰ ਭਾਖੜਾ ...

ਪੂਰੀ ਖ਼ਬਰ »

ਬਿਭੌਰ ਸਾਹਿਬ ਸਕੂਲ ਵਿਖੇ ਕੋਵਿਡ-19 ਸਬੰਧੀ ਸੈਂਪਲਿੰਗ ਕੈਂਪ ਲਗਾਇਆ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਮਿਸ਼ਨ ਫ਼ਤਹਿ ਪ੍ਰੋਗਰਾਮ ਅਧੀਨ ਡਾ. ਸ਼ਵੇਤਾ ਰਾਣਾ ਦੀ ਅਗਵਾਈ ਹੇਠ ਪਿੰਡ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਭੌਰ ਸਾਹਿਬ ਵਿਖੇ ਕੋਵਿਡ-19 ਸਬੰਧੀ ਸੈਂਪਲਿੰਗ ਕੈਂਪ ਲਗਾਇਆ ਗਿਆ | ਕੈਂਪ ਬਾਰੇ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਲਾਕ ਦਫ਼ਤਰ ਵਿਖੇ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਦੇ ਪਿੰਡਾਂ ਵਿਚ ਤੇਜ਼ੀ ਨਾਲ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਦੀ ਚੋਣ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਰਬਸੰਮਤੀ ਨਾਲ ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਨੂੰ ਸਾਰੇ ਕਲਰਕਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ | ਇਸ ਚੋਣ ਵਿਚ ਦਵਿੰਦਰ ਸਿੰਘ ਉਰਫ ਲਾਡੀ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਅਤੇ ਸੰਝਾ ਮੋਰਚਾ ਦੇ ਨੁਮਾਇੰਦਿਆਂ ਨੇ ਭਾਖੜਾ ਦੀ ਉਸਾਰੀ ਲਈ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਖੜਾ ਡੈਮ ਦੇ ਨਜ਼ਦੀਕ ਸ਼ਹੀਦ ਸਮਾਰਕ ਸਥਾਨ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡਾਂ 'ਚ ਕੱਢੀ ਪ੍ਰਭਾਤ ਫੇਰੀ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐੱਸ. ਨਿੱਕੂਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੰਗਰ ਦੇ ਪਿੰਡਾਂ ਵਿਚ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਨਰੇਗਾ ਸਕੀਮ ਅਧੀਨ ਕੰਮ ਸ਼ੁਰੂ ਕਰਵਾਇਆ

ਸੁਖਸਾਲ, 22 ਅਕਤੂਬਰ (ਧਰਮ ਪਾਲ)-ਗ੍ਰਾਮ ਪੰਚਾਇਤ ਦਿਆਪੁਰ ਵਲੋਂ ਮਨਰੇਗਾ ਸਕੀਮ ਅਧੀਨ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਬਾਰੇ ਪਿੰਡ ਦੇ ਸਰਪੰਚ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਵੀ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਭੇਜੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟ ਫੈੱਡਰੇਸ਼ਨ (ਗਰੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ ਤੇ ਜ਼ਿਲ੍ਹਾ ਇੰਚਾਰਜ ਮੋਹਨ ਸਿੰਘ ਮੁਹੰਮਦੀ ਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦਕ ਢਾਂਚੇ ਦੇ ਵਾਧੇ ਬਾਰੇ ਵਿਚਾਰ ...

ਪੂਰੀ ਖ਼ਬਰ »

ਪਿੰਡ ਭੋਲੇਵਾਲ ਵਿਖੇ ਲਗਾਏ ਗਏ ਕੋਰੋਨਾ ਜਾਂਚ ਕੈਂਪ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਭੋਲੇਵਾਲ ਵਿਚ ਸਿਹਤ ਵਿਭਾਗ ਵਲੋਂ ਇੱਕ ਰੋਜ਼ਾ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰਸਿੱਧ ਸਮਾਜ ਸੇਵਕ ਡਾ. ਦਵਿੰਦਰ ਬਜਾੜ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਉਪਰੰਤ ਸੰਦੇਸ਼ ...

ਪੂਰੀ ਖ਼ਬਰ »

ਸਕੂਲ ਲਾਇਬ੍ਰੇਰੀ ਅਤੇ ਲੈਬੋਰਟਰੀ ਨਾਨ-ਟੀਚਿੰਗ ਸਟਾਫ਼ ਨੇ ਮੰਗ ਪੱਤਰ ਦਿੱਤਾ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ.ਐਲ.ਏ. ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਯੂਨੀਅਨ ਦੀ ਰੋਪੜ ਇਕਾਈ ਦੇ ਵਫ਼ਦ ਨੇ ਜ਼ਿਲ੍ਹਾ ਕਨਵੀਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX