ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਰੂਪਨਗਰ

ਸਿਆਸੀ ਦਬਾਅ ਹੇਠ ਸ੍ਰੀ ਚਮਕੌਰ ਸਾਹਿਬ ਪੁਲਿਸ ਨਾ ਪੁੱਜਣ ਕਾਰਨ ਸਰਕਾਰੀ ਜ਼ਮੀਨ 'ਚੋਂ ਕਬਜ਼ਾ ਛੁਡਾਉਣ ਗਏ ਅਧਿਕਾਰੀ ਖ਼ਾਲੀ ਹੱਥ ਪਰਤੇ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਸੁਰਤਾਪੁਰ ਖੇਤਰ ਦੇ ਕੁਝ ਪਿੰਡਾਂ 'ਚ ਪੰਜਾਬ ਅਨੁਸੂਚਿਤ ਜਾਤੀ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਜ਼ਮੀਨ 'ਚ ਨਾਜਾਇਜ਼ ਤੌਰ 'ਤੇ ਕਾਬਜ਼ ਵਿਅਕਤੀਆਂ ਤੋਂ ਅਦਾਲਤੀ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਕੰਟਰੈਕਟ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਦਾ ਚੌਥਾ ਦਿਨ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੰਟਰੈਕਟਰ ਕਾਮਿਆਂ ਦੀ ਲੜੀਵਾਰ ਭੁੱਖ ਹੜਤਾਲ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਈ ਹੈ | ਅੱਜ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਇਲੈਕਟ੍ਰੀਕਲ ਮੇਨਟੇਨੈਂਸ4 ਦੇ ਕੰਟਰੈਕਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਅੱਜ

ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਦੀ ਮੋਰਿੰਡਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ 23 ਅਕਤੂਬਰ ਨੂੰ ਸਵੇਰੇ 10 ਵਜੇ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਨਜ਼ਦੀਕ ਹੋਵੇਗੀ | ਇਸ ਸਬੰਧੀ ਪਰਮਜੀਤ ਸਿੰਘ ਅਮਰਾਲੀ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਮੁੁੜ ਆਏ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ 'ਚ ਅੱਜ ਤੱਕ ਕੋਰੋਨਾ ਤੋਂ ਪੀੜਤਾਂ ਦਾ ਅੰਕੜਾ 2398 ਹੋ ਗਿਆ ਹੈ | ਜਦੋਂ ਕਿ 1018 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 4 ਜਣੇ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫਲ ਸਬਜ਼ੀਆਂ ਦੀ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ 'ਚ ਕਟੌਤੀ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਫਲ ਸਬਜ਼ੀਆਂ 'ਤੇ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ ਦੀ ਵਸੂਲੀ ਸਮੇਤ ਆੜ੍ਹਤੀਆਂ ਤੇ ਕਮਿਸ਼ਨ 'ਚ 2 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਹੁਣ ਰੇਲਵੇ ਸਟੇਸ਼ਨ 'ਤੇ ਧਰਨਾ ਸ਼ੁਰੂ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲੇ੍ਹ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ ਆਰੰਭੇ ਰੇਲ ਰੋਕੋ ਅੰਦੋਲਨ ਅੱਜ 22 ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਸੂਬਾ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲੰਘਣ ਦੇਣ ਦੇ ਸੱਦੇ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪ: ਫੈੱਡਰੇਸ਼ਨ (ਏਟਕ) ਦੇ ਆਗੂਆਂ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰੋਪੜ ਸਰਕਲ ਦੇ ਪੀ.ਐਸ.ਈ.ਬੀ. ਇੰਪ: ਫੈੱਡਰੇਸ਼ਨ (ਏਟਕ) ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਬਿਜਲੀ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ, ਪਾਵਰਕਾਮ ਦੇ ਜ਼ਬਰ ਵਿਰੁੱਧ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਕਮਾਲਪੁਰ ਦੇ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ 9ਵੇਂ ਦਿਨ 'ਚ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਇੱਥੋਂ ਨੇੜਲੇ ਪਿੰਡ ਕਮਾਲਪੁਰ ਦੇ ਟੋਲ ਪਲਾਜ਼ੇ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ ਨੌਵੇਂ ਦਿਨ ਮੋਦੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਸਥਾਪਨਾ ਦਿਵਸ ਮੌਕੇ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਪਿੰਡ ਬਰਮਲਾ 'ਚ ਇੱਕ ਸਮਾਗਮ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਭਾਖੜਾ ਦਿਵਸ ਮੌਕੇ ਕਰਵਾਏ ...

ਪੂਰੀ ਖ਼ਬਰ »

ਭਰੂਣ ਹੱਤਿਆ ਸਬੰਧੀ ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੀ. ਸੀ. ਪੀ. ਐਨ. ਡੀ. ਟੀ. ਐਡਵਾਈਜ਼ਰੀ ਕਮੇਟੀ ਰੂਪਨਗਰ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ-ਕਮ-ਚੇਅਰਪਰਸਨ, ਜ਼ਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਡਾ. ਦਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਐਡਵਾਈਜ਼ਰੀ ਕਮੇਟੀ ਦੇ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਭਲਕੇ ਜਿੰਦਵੜੀ ਤੋਂ ਭਲਾਣ ਸੜਕ ਦੀ ਅਪਗਰੇਡੇਸ਼ਨ ਦਾ ਰੱਖਣਗੇ ਨੀਂਹ ਪੱਥਰ

ਸੁਖ਼ਸਾਲ, 22 ਅਕਤੂਬਰ (ਧਰਮ ਪਾਲ)-ਜਿੰਦਵੜੀ ਤੋਂ ਭਲਾਣ ਦੀ 7.40 ਕਿੱਲੋਮੀਟਰ ਸੜਕ ਨੂੰ 10 ਫੁੱਟ ਤੋਂ 14 ਫੁੱਟ ਚੌੜਾ ਕੀਤੇ ਜਾਣ ਦਾ ਨੀਂਹ ਪੱਥਰ 24 ਅਕਤੂਬਰ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਦੁਆਰਾ ਰੱਖਿਆ ਜਾਵੇਗਾ | ਇਸ ਸੜਕ ਦੀ ਅਪਗਰੇਡੇਸ਼ਨ ਨਾਲ ਬਹੁਤ ਸਾਰੇ ਪਿੰਡਾਂ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ

ਮੋਰਿੰਡਾ, 22 ਅਕਤੂਬਰ (ਕੰਗ)-ਭਾਵੇਂ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਰੇਲਵੇ ਟਰੈਕਾਂ ਤੋਂ ਧਰਨਾ ਚੁੱਕ ਲਿਆ ਪਰ ਮੋਦੀ ਸਰਕਾਰ ਦੇ ਚਹੇਤੇ ਕਾਰੋਬਾਰੀਆਂ ਦੇ ਸ਼ੋ-ਰੂਮਾਂ ਤੇ ਪੈਟਰੋਲ ਪੰਪਾਂ 'ਤੇ ਕਿਸਾਨਾਂ ਵਲੋਂ ਧਰਨਾ ਅਜੇ ...

ਪੂਰੀ ਖ਼ਬਰ »

ਆਲ ਇੰਡੀਆ ਮੈਡੀਕਲ ਫੈੱਡਰੇਸ਼ਨ 25 ਅਕਤੂਬਰ ਨੂੰ ਫੂਕੇਗੀ ਮੋਦੀ ਤੇ ਯੋਗੀ ਦੇ ਪੁਤਲੇ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-25 ਅਕਤੂਬਰ ਨੂੰ ਖੇਤੀ ਕਾਨੂੰਨਾਂ ਅਤੇ ਹਾਥਰਸ ਵਿਖੇ ਹੋਏ ਜਬਰ ਜਨਾਹ ਕਾਂਡ ਦੇ ਵਿਰੁੱਧ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕਿਸਾਨੀ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫ਼ੈਸਲਾ ਸ਼ਲਾਘਾਯੋਗ-ਲਖਵਿੰਦਰ ਰਾਣਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ. ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਨਾਲਾਗੜ੍ਹ ਤੋਂ ਕਾਂਗਰਸੀ ਵਿਧਾਇਕ ਲਖਵਿੰਦਰ ਸਿੰਘ ਪੱਪੂ ਰਾਣਾ ਨੇ ਕਿਹਾ ਹੈ ਕਿ ਕਿਸਾਨੀ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਮੋਰਿੰਡਾ, 22 ਅਕਤੂਬਰ ( ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਨਜ਼ਦੀਕੀ ਪਿੰਡ ਬੱਤਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਖੇੜੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਮੌਕੇ ਆਮ ...

ਪੂਰੀ ਖ਼ਬਰ »

ਅਸਮਾਨਪੁਰ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਕੁਲਵੀਰ ਸਿੰਘ ਅਸਮਾਨਪੁਰ, ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਦੇ ਘਰ ਇੱਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਯੂਥ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸ. ਅਸਮਾਨਪੁਰ ਨੇ ਯੂਥ ਆਗੂਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਪੰਥ ਰਤਨ ਬੁੱਢਾ ਦਲ ਦੀ ਅਗਵਾਈ ਹੇਠ ਪੰਚਮੀ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਅਤੇ ਦਲ ਪੰਥ ਖ਼ਾਲਸਾ ਸਾਹਿਬਜ਼ਾਦਾ ਜੁਝਾਰ ਸਿੰਘ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਦੇ ਅਹੁਦੇਦਾਰਾਂ ਦੀ ਇਕੱਤਰਤਾ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਘਨੌਲੀ ਅਤੇ ਦਲ ਪੰਥ ਖ਼ਾਲਸਾ ਸਾਹਿਬਜ਼ਾਦਾ ਜੁਝਾਰ ਸਿੰਘ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਘਨੌਲੀ ਵਿਖੇ ਜ਼ਿਲੇ੍ਹ 'ਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕਿ੍ਸ਼ਨ ਦੇਵੀ ਵਲੋਂ ਮਹਿਰੌਲੀ ਅਤੇ ਜੱਜਰ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐੱਸ.ਨਿੱਕੂਵਾਲ)-ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕਿ੍ਸ਼ਨ ਦੇਵੀ ਵਲੋਂ ਬਲਾਕ ਦੇ ਪਿੰਡ ਮਹਿਰੌਲੀ ਅਤੇ ਜੱਜਰ ਦਾ ਦੌਰਾ ਕੀਤਾ ਗਿਆ ਜਿਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਾਕੇ 'ਤੇ ਆਧਾਰਤ ਉਸਾਰੀ ਅਧੀਨ 'ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ' ਆਲਮੀ ਪੱਧਰ 'ਤੇ ਜਾਣੇ ਜਾਂਦੇ ਅਜੂਬਿਆਂ ਦੀ ਤੁਲਨਾ ਵਿਚ ਕਿਸੇ ਤੋਂ ਘੱਟ ਨਹੀਂ ਸਮਝਿਆ ਜਾ ਸਕਦਾ ਹੈ | ਕਿਉਂਕਿ ਸ਼ਹੀਦੀ ਜੋੜ ...

ਪੂਰੀ ਖ਼ਬਰ »

ਰੂਪਨਗਰ ਹਲਕੇ ਨਾਲ ਸਬੰਧਿਤ ਬੀਬੀਆਂ ਇਸਤਰੀ ਵਿੰਗ ਪੰਜਾਬ ਦੀਆਂ ਮੀਤ ਪ੍ਰਧਾਨ ਨਿਯੁਕਤ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਦਾ ਗਠਨ ਕੀਤਾ ਗਿਆ ਜਿਸ ਦੇ ਤਹਿਤ ਰੂਪਨਗਰ ਹਲਕੇ ਨਾਲ ਸਬੰਧਿਤ ਬੀਬੀਆਂ ਨੂੰ ਅਕਾਲੀ ਦਲ ਇਸਤਰੀ ਵਿੰਗ ਦੀਆਂ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਪਲਵਿੰਦਰ ਕੌਰ ਰਾਣੀ, ਬੀਬੀ ਪ੍ਰੀਤਮ ...

ਪੂਰੀ ਖ਼ਬਰ »

ਨਵਰਾਤਰੇ ਮੇਲੇ ਦੌਰਾਨ ਖ਼ੋਜੀ ਕੁੱਤੇ ਅਤੇ ਬੰਬ ਨਿਰੋਧਕ ਦਸਤੇ ਨੇ ਸ੍ਰੀ ਨੈਣਾਂ ਦੇਵੀ ਮੰਦਰ ਦੀ ਕੀਤੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਬਾਰ ਵਿਚ ਸਰਦ ਰੁੱਤ ਨਵਰਾਤਰੇ ਦੌਰਾਨ ਜਿੱਥੇ ਸ਼ਰਧਾਲੂਆਂ ਦੇ ਪੁੱਜਣ ਦਾ ਕ੍ਰਮ ਲਗਾਤਾਰ ਜਾਰੀ ਹੈ ਉੱਥੇ ਹੀ ...

ਪੂਰੀ ਖ਼ਬਰ »

ਕੌਮੀ ਖੋਜ ਹਫ਼ਤਾ ਮਨਾਇਆ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਖੋਜ ਹਫ਼ਤਾ ...

ਪੂਰੀ ਖ਼ਬਰ »

ਸਰਕਾਰੀ ਸਪੈਸ਼ਲ ਹਾਈ ਸਕੂਲ ਦੇ 166 ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜ ਕੁਮਾਰ ਖੋਸਲਾ ਦੇ ਹੁਕਮ ਅਨੁਸਾਰ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ 'ਚ ਇੱਕ ਸਾਦੇ ਸਮਾਗਮ ਦੌਰਾਨ 166 ਵਿਦਿਆਰਥੀਆਂ ਨੂੰ ਵਰਦੀ ਭੇਟ ਕੀਤੀ ਗਈ | ਹੈੱਡਮਾਸਟਰ ਰਾਣਾ ਰਾਜੇਸ਼ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਵਿਦਿਆਰਥੀ ਪਹੁੰਚ ਕੇ ਲੈ ਰਹੇ ਹਨ ਵਿੱਦਿਆ ਦਾ ਦਾਨ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਵਿਦਿਆਰਥੀਆਂ ਦੀ ਆਮਦ ਤੋਂ ਬਾਅਦ ਰੌਣਕਾਂ ਪਰਤੀਆਂ ਹਨ ਅਤੇ ਰੈਗੂਲਰ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕਾਂ ਨੇ ਤਨਖ਼ਾਹ ਕਮਿਸ਼ਨ ਵਾਲੇ ਪੱਤਰ ਦੀਆਂ ਸਾੜੀਆਂ ਕਾਪੀਆਂ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਲੱਖਾਂ ਮੁਲਾਜ਼ਮਾਂ ਨੂੰ ਲਾਰਾ ਲਾਇਆ ਸੀ ਕਿ ਸਰਕਾਰ ਬਣਨ 'ਤੇ ਤਿੰਨ ਮਹੀਨੇ ਅੰਦਰ ਪੰਜਾਬ ਦੇ ਮੁਲਾਜ਼ਮਾਂ ਉੱਤੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਜਾਵੇਗੀ ਪਰ ਸੱਤਾ ਵਿਚ ਆਉਣ ਤੋਂ ਸਾਢੇ ਤਿੰਨ ਸਾਲ ਬਾਅਦ ਵੀ ਅਜੇ ਤੱਕ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਥਾਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਉੱਤੇ ਕੇਂਦਰ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜ਼ਬਰਦਸਤੀ ਥੋਪ ਕੇ ਬਹੁਤ ਵੱਡਾ ਧੱਕਾ ਕੀਤਾ ਹੈ | ਇਸ ਫ਼ੈਸਲੇ ਦੇ ਖ਼ਿਲਾਫ਼ ਮਾਸਟਰ ਕੇਡਰ ਯੂਨੀਅਨ ਦੇ ਸੱਦੇ 'ਤੇ ਬਲਾਕ ਪੱਧਰੀ ਐਕਸ਼ਨ ਦੌਰਾਨ ਬਲਾਕ ਰੋਪੜ-1 ਦੇ ਪ੍ਰਧਾਨ ਸਵਰਨ ਸਿੰਘ ਭੈਰੋਮਾਜਰਾ, ਬਲਾਕ ਰੋਪੜ-2 ਦੇ ਪ੍ਰਧਾਨ ਜਗਤਾਰ ਸਿੰਘ ਮੀਆਂਪੁਰ, ਸੂਬਾ ਕਮੇਟੀ ਮੈਂਬਰ ਸਤਨਾਮ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਰੋਪੜ ਦੇ ਮੇਨ ਗੇਟ ਦੇ ਅੱਗੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਵਿਚ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਫ਼ੈਸਲੇ ਨੂੰ ਲਾਗੂ ਨਹੀਂ ਹੋਣ ਦੇਣਗੇ | ਇਸ ਮੌਕੇ ਦਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਅਬਦੁਲ ਰਸ਼ੀਦ ਹਾਂਡਾ, ਰਾਕੇਸ਼ ਕੁਮਾਰ, ਜਗਤਾਰ ਸਿੰਘ ਸ਼ੇਖੂਪੁਰ, ਜਸਵਿੰਦਰ ਸਿੰਘ, ਰਮੇਸ਼ ਮਲਕ, ਮਨੋਜ ਕੁਮਾਰ ਤਰਸੇਮ ਕੁਮਾਰ, ਰਾਜਵਿੰਦਰ ਸਿੰਘ, ਸਤਨਾਮ ਸਿੰਘ ਰੰਗੀਲਪੁਰ, ਗੁਰਪਾਲ ਸਿੰਘ ਨੰਬਰਦਾਰ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਅਧਿਆਪਕਾਂ (ਮਾਸਟਰ ਕੇਡਰ) ਦੇ ਤਨਖ਼ਾਹ ਸਕੇਲ 'ਚ ਕਟੌਤੀ ਕਰਨ ਦੇ ਫ਼ੈਸਲੇ ਕਾਰਨ ਅਧਿਆਪਕ ਭੜਕ ਉੱਠੇ ਹਨ | ਮਾਸਟਰ ਕੇਡਰ ਪੰਜਾਬ ਦੀ ਸਥਾਨਕ ਇਕਾਈ ਵਲੋਂ ਅੱਜ ਤਨਖ਼ਾਹਾਂ ਘਟਾਉਣ ਵਾਲੇ ਸਰਕਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਜਿੱਥੇ ਸਰਕਾਰ ਦੇ ਫ਼ੈਸਲਾ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਉੱਥੇ ਹੀ ਇਸ ਨਾਇਨਸਾਫ਼ੀ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ | ਮਾਸਟਰ ਕੇਡਰ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਇਕਾਈ ਦੇ ਉਪ ਪ੍ਰਧਾਨ ਗੁਰਜਤਿੰਦਰ ਪਾਲ ਸਿੰਘ, ਬਲਾਕ ਪ੍ਰਧਾਨ ਯੋਗੇਸ਼ ਕੁਮਾਰ ਅਤੇ ਸਾਬਕਾ ਬਲਾਕ ਪ੍ਰਧਾਨ ਅਜੇ ਕੁਮਾਰ ਬੈਂਸ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕ ਵਰਗ ਨਾਲ ਆਪਣੀ ਧੱਕੇਸ਼ਾਹੀ ਵਾਲੀ ਨੀਤੀ ਨਾ ਤਿਆਗੀ ਤਾਂ ਸਰਕਾਰ ਅਤੇ ਵਿਭਾਗ ਨੂੰ ਅਧਿਆਪਕਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਥਲੂਹ, ਪਰਮਜੀਤ ਸਿੰਘ ਬਣੀ, ਅਣਖਪਾਲ ਸਿੰਘ, ਕੁਲਵੰਤ ਸਿੰਘ ਸੱਧੇਵਾਲ, ਅਵਤਾਰ ਸਿੰਘ, ਬਖਸ਼ੀਸ਼ ਸਿੰਘ, ਇਕਬਾਲ ਸਿੰਘ, ਚਮਨ ਲਾਲ, ਤਰਲੋਚਨ ਸਿੰਘ, ਹਰਮਹਿੰਦਰ ਸਿੰਘ, ਰੋਹਿਤ ਆਦਿ ਹਾਜ਼ਰ ਸਨ |
ਬੇਲਾ, (ਮਨਜੀਤ ਸਿੰਘ ਸੈਣੀ)-ਗੌਰਮਿੰਟ ਟੀਚਰਜ਼ ਯੂਨੀਅਨ (ਪੰਜਾਬ) ਦੇ ਸੂਬਾਈ ਸੱਦੇ 'ਤੇ ਅੱਜ ਵੱਖ-ਵੱਖ ਸਕੂਲਾਂ ਵਿਚ ਤਨਖ਼ਾਹ ਸਕੇਲ ਘਟਾਉਣ ਵਾਲੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਨਜ਼ਦੀਕੀ ਪਿੰਡ ਹਾਫਿਜ਼ਾਬਾਦ ਦੇ ਸਰਕਾਰੀ ਸਕੂਲ ਵਿਖੇ ਕਾਪੀਆਂ ਸਾੜਨ ਮੌਕੇ ਸੰਬੋਧਨ ਕਰਦਿਆਂ ਜੀ. ਟੀ. ਯੂ. ਆਗੂ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਵਿੱਤੀ ਤੌਰ 'ਤੇ ਪਹਿਲਾਂ ਹੀ ਬਹੁਤ ਪਛੜੇ ਹੋਏ ਹਨ | ਜਿੱਥੇ ਪੰਜਾਬ ਦਾ 2016 ਵਿਚ ਲਾਗੂ ਹੋਣ ਵਾਲਾ ਤਨਖ਼ਾਹ ਕਮਿਸ਼ਨ ਅਜੇ ਤੱਕ ਊਠ ਦਾ ਬੁੱਲ੍ਹ ਬਣਿਆ ਹੋਇਆ ਹੈ ਤੇ ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਦੇ ਬਕਾਏ ਪੰਜਾਬ ਸਰਕਾਰ ਦੱਬੀ ਬੈਠੀ ਹੈ | ਉੱਥੇ ਪੰਜਾਬ ਦੇ ਅਧਿਆਪਕ ਇਸ ਧੱਕੇਸ਼ਾਹੀ ਨੂੰ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਪੱਤਰ ਵਾਪਸ ਨਾ ਲਿਆ ਗਿਆ ਤਾਂ ਅਧਿਆਪਕ ਸੰਘਰਸ਼ ਲਈ ਮਜਬੂਰ ਹੋਣਗੇ | ਇਸੇ ਤਰ੍ਹਾਂ ਭਲਿਆਣ ਵਿਖੇ ਵੀ ਮਹਿੰਦਰਪਾਲ ਸਿੰਘ ਖੇੜੀ ਦੀ ਅਗਵਾਈ ਵਿਚ ਉਕਤ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਲੈਕਚਰਾਰ ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਸੁਨੀਤਾ ਗੁਪਤਾ, ਅਨੁਪਮ ਵਰਮਾ, ਰਮਨਦੀਪ ਕੌਰ, ਵਿਕਰਮਜੀਤ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
ਮੋਰਿੰਡਾ, (ਤਰਲੋਚਨ ਸਿੰਘ ਕੰਗ)-ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਤੋਂ 7600 ਗਰੇਡ ਪੇਅ ਅਨੁਸਾਰ ਤਨਖ਼ਾਹ ਸਕੇਲ ਦੀ ਮੰਗ ਕੀਤੀ ਹੈ | ਇਸ ਸਬੰਧੀ ਐਸੋਸੀਏਸ਼ਨ ਪ੍ਰਧਾਨ ਪਿ੍ੰ. ਤੀਰਥ ਸਿੰਘ ਭਟੋਆ ਅਤੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 1 ਜਨਵਰੀ 2006 ਨੂੰ 6600 ਰੁਪਏ ਦਾ ਗਰੇਡ ਪੇਅ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਪਿ੍ੰਸੀਪਲਾਂ ਨੂੰ ਦਿੱਤਾ ਸੀ ਜਦਕਿ ਕੇਂਦਰ ਸਰਕਾਰ ਵਲੋਂ ਪਿ੍ੰਸੀਪਲਾਂ ਨੂੰ 7600 ਰੁਪਏ ਗਰੇਡ ਪੇਅ ਦਿੱਤਾ ਗਿਆ ਸੀ | ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੁਰਾਣੀ ਤਨਖ਼ਾਹ ਸਕੇਲ ਸਬੰਧੀ ਭੇਜੀ ਤਜਵੀਜ਼ ਰੱਦ ਕੀਤੀ ਜਾਵੇ ਅਤੇ ਪਿ੍ੰਸੀਪਲਾਂ ਨੂੰ 7600 ਗਰੇਡ ਪੇਅ ਅਨੁਸਾਰ ਤਨਖ਼ਾਹ ਕਮਿਸ਼ਨ ਨੂੰ ਤਨਖ਼ਾਹ ਸੋਧਣ ਲਈ ਮੁੜ ਸਿਫ਼ਾਰਿਸ਼ ਕੀਤੀ ਜਾਵੇ ਨਹੀਂ ਤਾਂ ਐਸੋਸੀਏਸ਼ਨ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਮਾਸਟਰ ਕੇਡਰ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਪੱਧਰੀ ਐਕਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਂਤਪੁਰੀ ਦੀ ਅਗਵਾਈ ਹੇਠ ਸਥਾਨਕ ਐਸ. ਡੀ. ਐਮ ਦਫ਼ਤਰ ਸਾਹਮਣੇ ਇਸ ਮੁਲਾਜ਼ਮ ਵਿਰੋਧੀ ਅਤੇ ਅਧਿਆਪਕ ਵਿਰੋਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਵਤਾਰ ਸਿੰਘ ਧਨੌਆ, ਰਵਿੰਦਰ ਸਿੰਘ ਰਵੀ, ਧਰਮਿੰਦਰ ਸਿੰਘ ਭੰਗੂ, ਬਲਵੰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਕੈਬੋਂ, ਬਲਵਿੰਦਰ ਸਿੰਘ ਬਿਜਲੀ ਬੋਰਡ, ਗਗਨਦੀਪ ਸਿੰਘ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਭਵਿੱਖ ਵਿਚ ਇੱਕ ਲੰਮੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਉੱਤੇ ਕੇਂਦਰੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜ਼ਬਰਦਸਤੀ ਥੋਪ ਕੇ ਬਹੁਤ ਵੱਡਾ ਧੱਕਾ ਕੀਤਾ ਹੈ | ਇਸ ਮੌਕੇ ਜਤਿੰਦਰ ਕੁਮਾਰ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਹੀਰਾ, ਦਰਸ਼ਨ ਸਿੰਘ ਭੂਰੜੇ, ਅਮਨਦੀਪ ਸਿੰਘ ਮੋਰਿੰਡਾ, ਰਣਧੀਰ ਸਿੰਘ ਮਕੜੌਨਾਂ, ਹਰਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ,ਹਰਜੀਤ ਸਿੰਘ, ਵਰਿੰਦਰ ਸਿੰਘ, ਅਵਤਾਰ ਸਿੰਘ ਅਤੇ ਗਗਨਦੀਪ ਸਿੰਘ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਉੱਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਸਬੰਧੀ ਮੁਲਾਜ਼ਮ ਮਾਰੂ ਨੋਟੀਫ਼ਿਕੇਸ਼ਨ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਢੋਂ ਰੱਦ ਕਰ ਦਿੱਤਾ ਹੈ | ਸਥਾਨਕ ਕੰਨਿਆ ਸਕੂਲ ਦੇ ਅਧਿਆਪਕਾਂ ਨੇ ਜੀ. ਟੀ. ਯ.ੂ ਪੰਜਾਬ ਦੇ ਸੱਦੇ ਉੱਤੇ ਅੱਜ ਸਕੂਲ ਨੂੰ ਛੁੱਟੀ ਹੋਣ ਉਪਰੰਤ ਸੀਨੀਅਰ ਜੀ. ਟੀ. ਯੂ. ਆਗੂ ਗੁਰਪ੍ਰੀਤ ਸਿੰਘ ਹੀਰਾ ਦੀ ਅਗਵਾਈ ਹੇਠ ਇਸ ਮੁਲਾਜ਼ਮ ਮਾਰੂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ | ਇਸ ਮੌਕੇ ਗੁਰਪ੍ਰੀਤ ਹੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਵੇਂ ਭਰਤੀ ਮੁਲਾਜ਼ਮਾਂ ਉੱਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਕੇ ਮੁਲਾਜ਼ਮ ਵਰਗ ਪ੍ਰਤੀ ਆਪਣੇ ਮੁੱਢਲੇ ਫ਼ਰਜ਼ਾਂ ਤੋਂ ਭੱਜ ਰਹੀ ਹੈ | ਪੰਜਾਬ ਸਰਕਾਰ ਦੇ ਇਸ ਮਾਰੂ ਫ਼ੈਸਲੇ ਨੇ ਸੂਬੇ ਦੀ ਸਮੁੱਚੀ ਮੁਲਾਜ਼ਮ ਲਹਿਰ ਅੰਦਰ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੁਲਾਜ਼ਮ ਮਾਰੂ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਤਾਂ ਜਥੇਬੰਦੀ ਦੇ ਸੂਬਾਈ ਫ਼ੈਸਲੇ ਅਨੁਸਾਰ 3 ਨਵੰਬਰ ਦੇ ਜ਼ਿਲ੍ਹਾ ਪੱਧਰੀ ਪੰਜਾਬ ਸਰਕਾਰ ਦੇ ਅਰਥੀ ਫ਼ੂਕ ਮੁਜ਼ਾਹਰੇ ਵਿਚ ਸਮੂਹ ਸਕੂਲਾਂ ਦੇ ਸੌ ਫ਼ੀਸਦੀ ਅਧਿਆਪਕ ਤੇ ਮੁਲਾਜ਼ਮ ਸ਼ਾਮਲ ਹੋਣਗੇ | ਇਸ ਮੌਕੇ ਸਤਿੰਦਰ ਸਿੰਘ ਗਰਚਾ, ਰਾਕੇਸ਼ ਸ਼ਰਮਾ, ਵਿਵੇਕ ਕੁਮਾਰ, ਅਜੈ ਗੁਪਤਾ, ਮਨਦੀਪ ਕੁਮਾਰ, ਨਰਿੰਦਰ ਸਿੰਘ, ਜਸਵੀਰ ਸਿੰਘ, ਅਜੀਤਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਅਧਿਆਪਕ ਹਾਜ਼ਰ ਸਨ |
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਬਲਾਕ ਨੂਰਪੁਰ ਬੇਦੀ ਅਤੇ ਤਖ਼ਤਗੜ੍ਹ ਵੱਲੋਂ ਅੱਜ ਸਥਾਨਕ ਰੈਸਟ ਹਾਊਸ ਨੂਰਪੁਰ ਬੇਦੀ ਵਿਖੇ ਨਵੀਂ ਭਰਤੀ ਲਈ ਜਾਰੀ ਕੀਤੇ ਸਕੇਲਾਂ ਦਾ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਕੇ ਭਾਰੀ ਰੋਸ ਮੁਜ਼ਾਹਰਾ ਕੀਤਾ | ਇਸ ਸਮੇਂ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਆਗੂ ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ ਨੇ ਸਖ਼ਤ ਸ਼ਬਦਾਂ ਵਿਚ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਰਕਾਰ ਨੇ ਨੋਟੀਫ਼ਿਕੇਸ਼ਨ ਵਾਪਸ ਨਾ ਲਿਆ ਤਾਂ ਜਲਦ ਹੀ ਸਾਂਝਾ ਮੁਲਾਜ਼ਮ ਮੰਚ ਦੀ ਅਗਵਾਈ ਵਿਚ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਮਾਲਵਾ ਜ਼ੋਨ ਪ੍ਰਧਾਨ ਮਹਿੰਦਰ ਸਿੰਘ ਰਾਣਾ, ਸੂਬਾ ਸੰਯੁਕਤ ਸਕੱਤਰ ਕਮਲਜੀਤ ਸਮੀਰੋਵਾਲ, ਈ.ਟੀ.ਟੀ. ਅਧਿਆਪਕ ਆਗੂ ਜਸਵਿੰਦਰ ਸਿੰਘ ਸਿੱਧੂ, ਅਧਿਆਪਕ ਆਗੂ ਅਮਰਦੀਪ ਸੰਧੂ, ਬਲਾਕ ਨੂਰਪੁਰ ਬੇਦੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਰਾਣਾ, ਤਖ਼ਤਗੜ੍ਹ ਦੇ ਪ੍ਰਧਾਨ ਅਨਿਲ ਕੁਮਾਰ ਬੈਂਸ, ਅਜਮੇਰ ਸਿੰਘ ਖੇੜੀ, ਭੁਪਿੰਦਰ ਸਿੰਘ ਰਾਣਾ, ਮੋਹਣ ਸਿੰਘ ਥਾਣਾ, ਨਰਿੰਦਰ ਸਿੰਘ ਸਾਖਪੁਰ, ਅਨਿਲ ਕੁਮਾਰ ਸੋਨੀ, ਰਵਿੰਦਰ ਕੁਮਾਰ ਕਾਲੜਾ, ਪ੍ਰਦੀਪ ਚੰਦੇਲ, ਯਾਦਵਿੰਦਰ ਸ਼ਰਮਾ, ਜਸਵਿੰਦਰ ਸਿੰਘ ਕਲਮਾ, ਅਨਿਲ ਕੁਮਾਰ ਕਲਮਾਂ, ਅਜੇ ਕੁਮਾਰ ਝੱਜ, ਕੁਲਦੀਪ ਸਿੰਘ ਮਾਣਕੂ ਮਾਜਰਾ, ਸੁਖਦੇਵ ਸਿੰਘ ਭੈਣੀ, ਸੁਰਿੰਦਰ ਕੁਮਾਰ ਸੈਣੀ ਮਾਜਰਾ, ਪ੍ਰੇਮ ਕੁਮਾਰ ਕਰਤਾਰਪਰ, ਲੈਕਚਰਾਰ ਪਾਖਰ ਸਿੰਘ ਕਾਂਗੜ, ਤੇਜਿੰਦਰ ਸਿੰਘ ਸਸਕੌਰ ਆਦਿ ਹਾਜ਼ਰ ਸਨ |
ਭਰਤਗੜ੍ਹ, (ਜਸਬੀਰ ਸਿੰਘ ਬਾਵਾ)-ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਦੇ ਸੱਦੇ 'ਤੇ ਅੱਜ ਸੈਂਟਰ ਅਵਾਨਕੋਟ ਵਿਚ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਤਨਖ਼ਾਹ ਸਕੇਲ ਘਟਾਉਣ ਵਾਲੇ ਪੱਤਰ ਦੀ ਕਾਪੀਆਂ ਸਾੜਦਿਆਂ ਕਿਹਾ ਕਿ ਰਾਜ ਸਰਕਾਰ ਨੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਸਬੰਧਿਤ ਨੁਮਾਇੰਦੇ ਗੁਰਚਰਨ ਸਿੰਘ ਆਲੋਵਾਲ ਨੇ ਕਿਹਾ ਕਿ ਰਾਜ ਸਰਕਾਰ ਦੇ ਉਕਤ ਫ਼ੈਸਲੇ ਨਾਲ ਅਧਿਆਪਕ ਆਰਥਿਕ ਪੱਖੋਂ ਕਮਜ਼ੋਰ ਹੋਣਗੇ ਤੇ ਇਸ ਅਧਿਸੂਚਨਾ ਪੱਤਰ ਪ੍ਰਤੀ ਅਧਿਆਪਕ ਵਰਗ 'ਚ ਭਾਰੀ ਰੋਹ ਹੈ | ਇਸ ਮੌਕੇ ਰਕੇਸ਼ ਚੰਦਰ, ਯਸ਼ਪਾਲ, ਸਰਬਜੀਤ ਸਿੰਘ, ਬਿਕਰਮ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਚੰਦ, ਅਮਨਦੀਪ ਸਿੰਘ ਨੇ ਵੀ ਆਪੋ-ਆਪਣੇ ਵਿਚਾਰ ਰੱਖੇ |

ਖ਼ਬਰ ਸ਼ੇਅਰ ਕਰੋ

 

ਸਿਵਲ ਹਸਪਤਾਲ ਵਿਖੇ ਟੀ. ਬੀ. ਰੋਗ ਦੇ ਟੈਸਟ ਲਈ ਟਰੂਮੈਂਟ ਮਸ਼ੀਨ ਲਗਾਈ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਟੀ. ਬੀ. ਰੋਗਾਂ ਦੇ ਟੈਸਟ ਕਰਨ ਵਾਲੀ ਆਧੁਨਿਕ ਟਰੂਮੈਂਟ ਮਸ਼ੀਨ ਲਗਾਈ ਗਈ ਹੈ | ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਭਾਖੜਾ ਡੈਮ ਦੀ ਉਸਾਰੀ ਕਰਦਿਆਂ ਸ਼ਹੀਦ ਹੋਏ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਅੱਜ ਭਾਖੜਾ ਡੈਮ ਦੇ ਸਥਾਪਨਾ ਦਿਵਸ ਮੌਕੇ ਉਨ੍ਹਾਂ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਹੜੇ 1948-1963 ਦੌਰਾਨ ਭਾਖੜਾ ਡੈਮ ਉਸਾਰਦਿਆਂ ਸ਼ਹੀਦ ਹੋਏ ਸਨ | ਮੁੱਖ ਇੰਜੀਨੀਅਰ ਭਾਖੜਾ ...

ਪੂਰੀ ਖ਼ਬਰ »

ਬਿਭੌਰ ਸਾਹਿਬ ਸਕੂਲ ਵਿਖੇ ਕੋਵਿਡ-19 ਸਬੰਧੀ ਸੈਂਪਲਿੰਗ ਕੈਂਪ ਲਗਾਇਆ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਮਿਸ਼ਨ ਫ਼ਤਹਿ ਪ੍ਰੋਗਰਾਮ ਅਧੀਨ ਡਾ. ਸ਼ਵੇਤਾ ਰਾਣਾ ਦੀ ਅਗਵਾਈ ਹੇਠ ਪਿੰਡ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਭੌਰ ਸਾਹਿਬ ਵਿਖੇ ਕੋਵਿਡ-19 ਸਬੰਧੀ ਸੈਂਪਲਿੰਗ ਕੈਂਪ ਲਗਾਇਆ ਗਿਆ | ਕੈਂਪ ਬਾਰੇ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਲਾਕ ਦਫ਼ਤਰ ਵਿਖੇ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਦੇ ਪਿੰਡਾਂ ਵਿਚ ਤੇਜ਼ੀ ਨਾਲ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਦੀ ਚੋਣ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸਰਬਸੰਮਤੀ ਨਾਲ ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਨੂੰ ਸਾਰੇ ਕਲਰਕਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ | ਇਸ ਚੋਣ ਵਿਚ ਦਵਿੰਦਰ ਸਿੰਘ ਉਰਫ ਲਾਡੀ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਅਤੇ ਸੰਝਾ ਮੋਰਚਾ ਦੇ ਨੁਮਾਇੰਦਿਆਂ ਨੇ ਭਾਖੜਾ ਦੀ ਉਸਾਰੀ ਲਈ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਖੜਾ ਡੈਮ ਦੇ ਨਜ਼ਦੀਕ ਸ਼ਹੀਦ ਸਮਾਰਕ ਸਥਾਨ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡਾਂ 'ਚ ਕੱਢੀ ਪ੍ਰਭਾਤ ਫੇਰੀ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐੱਸ. ਨਿੱਕੂਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੰਗਰ ਦੇ ਪਿੰਡਾਂ ਵਿਚ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਨਰੇਗਾ ਸਕੀਮ ਅਧੀਨ ਕੰਮ ਸ਼ੁਰੂ ਕਰਵਾਇਆ

ਸੁਖਸਾਲ, 22 ਅਕਤੂਬਰ (ਧਰਮ ਪਾਲ)-ਗ੍ਰਾਮ ਪੰਚਾਇਤ ਦਿਆਪੁਰ ਵਲੋਂ ਮਨਰੇਗਾ ਸਕੀਮ ਅਧੀਨ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਬਾਰੇ ਪਿੰਡ ਦੇ ਸਰਪੰਚ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਵੀ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਭੇਜੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੀ ਮੀਟਿੰਗ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟ ਫੈੱਡਰੇਸ਼ਨ (ਗਰੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ ਤੇ ਜ਼ਿਲ੍ਹਾ ਇੰਚਾਰਜ ਮੋਹਨ ਸਿੰਘ ਮੁਹੰਮਦੀ ਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦਕ ਢਾਂਚੇ ਦੇ ਵਾਧੇ ਬਾਰੇ ਵਿਚਾਰ ...

ਪੂਰੀ ਖ਼ਬਰ »

ਪਿੰਡ ਭੋਲੇਵਾਲ ਵਿਖੇ ਲਗਾਏ ਗਏ ਕੋਰੋਨਾ ਜਾਂਚ ਕੈਂਪ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਭੋਲੇਵਾਲ ਵਿਚ ਸਿਹਤ ਵਿਭਾਗ ਵਲੋਂ ਇੱਕ ਰੋਜ਼ਾ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰਸਿੱਧ ਸਮਾਜ ਸੇਵਕ ਡਾ. ਦਵਿੰਦਰ ਬਜਾੜ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਉਪਰੰਤ ਸੰਦੇਸ਼ ...

ਪੂਰੀ ਖ਼ਬਰ »

ਸਕੂਲ ਲਾਇਬ੍ਰੇਰੀ ਅਤੇ ਲੈਬੋਰਟਰੀ ਨਾਨ-ਟੀਚਿੰਗ ਸਟਾਫ਼ ਨੇ ਮੰਗ ਪੱਤਰ ਦਿੱਤਾ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ.ਐਲ.ਏ. ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਯੂਨੀਅਨ ਦੀ ਰੋਪੜ ਇਕਾਈ ਦੇ ਵਫ਼ਦ ਨੇ ਜ਼ਿਲ੍ਹਾ ਕਨਵੀਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX