ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਫਰੀਦਕੋਟ

ਕਿਸਾਨ ਜਥੇਬੰਦੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਕਾਸਮ ਭੱਟੀ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਜੈਤੋ ਵਿਖੇ ਮੀਟਿੰਗ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਬਰਗਾੜੀ ਵਿਖੇ ਧਰਨਾ ਲਾ ਕੇ ਲਗਾਇਆ ਜਾਮ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਮੋਰਚੇ ਨਾਲ ਸਬੰਧਿਤ ਕੁਝ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ, ਯੂਨਾਈਟਿਡ ਅਕਾਲੀ ਦਲ ਅਤੇ ਦਲ ਖ਼ਾਲਸਾ ਦੀ ਅਗਵਾਈ ਹੇਠ ਬਰਗਾੜੀ ਨੈਸ਼ਨਲ ਹਾਈਵੇ 'ਤੇ ਸ੍ਰੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਖੇਤੀ ਕਾਨੂੰਨ 'ਤੇ ਸਹੀ ਪਾ ਕੇ ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਕੀਤੇ ਦਸਤਖ਼ਤ-ਰਾਮੂਵਾਲੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਮਿਸ਼ਨ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ 'ਤੇ ਆਪਣੀ ਸਹੀ ਪਾ ਕੇ ਕਿਸਾਨਾਂ ਦੀ ਮੌਤ 'ਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਰਾਤ ਸਮੇਂ ਇਕ ਮੋਟਰਸਾਈਕਲ ਦੇ ਅਚਨਚੇਤ ਕਿਸੇ ਅਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਕੋਟਕਪੂਰਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ | ਉਹ ਇਕ ਸਾਲ ਦੇ ਬੱਚੇ ਦਾ ਪਿਤਾ ਸੀ | ਮਿਲੀ ਜਾਣਕਾਰੀ ਅਨੁਸਾਰ ਰੋਹਿਤ ਮਲਿਕ (28) ਪੁੱਤਰ ਸਵਰਗੀ ...

ਪੂਰੀ ਖ਼ਬਰ »

ਪਾਣੀਆਂ ਦਾ ਰਾਖਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨਾਂ ਦਾ ਰਖਵਾਲਾ ਬਣਿਆ-ਆਗੂ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ 'ਚ ਮੋਦੀ ਸਰਕਾਰ ਦੁਆਰਾ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਸੂਬੇ ਦੇ ਕਿਸਾਨਾਂ ਪੱਖੀ ਪਾਸ ਕੀਤੇ ਗਏ ਬਿੱਲਾਂ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਡਾ. ਤੱਗੜ ਨੇ ਯੂਨੀਵਰਸਿਟੀ ਕਾਲਜ ਜੈਤੋ ਤੇ ਪੰਜਾਬੀ 'ਵਰਸਿਟੀ ਨੇਬਰਹੁੱਡ ਕੈਂਪਸ ਦਾ ਸੰਭਾਲਿਆ ਚਾਰਜ

ਜੈਤੋ, 22 ਅਕਤੂਬਰ (ਭੋਲਾ ਸ਼ਰਮਾ)-ਫ਼ਰੀਦਕੋਟ ਜ਼ਿਲ੍ਹੇ ਦੀ ਨਾਮੀ ਉੱਚ-ਸਿੱਖਿਆ ਸੰਸਥਾ ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਡਾ. ਪਰਮਿੰਦਰ ਸਿੰਘ ਤੱਗੜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਧੀਵਤ ਆਦੇਸ਼ਾਂ 'ਤੇ ਕਾਲਜ ਦੇ ਪਿੰ੍ਰਸੀਪਲ ਦਾ ਚਾਰਜ ਸੰਭਾਲ ਲਿਆ ...

ਪੂਰੀ ਖ਼ਬਰ »

ਫ਼ਰੀਦਕੋਟ ਦੀਆਂ ਮੰਡੀਆਂ 'ਚ ਹੋਈ 315760 ਮੀਟਿ੍ਕ ਟਨ ਝੋਨੇ ਖ਼ਰੀਦ-ਸੇਤੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੀ ਸ਼ਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿਚ 319287 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 315760 ਮੀਟਿ੍ਕ ਟਨ ਝੋਨੇ ਦੀ ਖਰੀਦ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਜੇਕਰ ਪਿੰਡ ਡੋਡ ਦੀ ਮੰਡੀ 'ਚ ਝੋਨੇ ਦੀ ਖ਼ਰੀਦ ਨਾ ਕੀਤੀ ਤਾਂ ਕਰਾਂਗੇ ਚੱਕਾ ਜਾਮ-ਬੀ. ਕੇ. ਯੂ. ਕ੍ਰਾਂਤੀਕਾਰੀ

ਸਾਦਿਕ, 22 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਡੋਡ ਵਿਖੇ ਕੁਝ ਦਿਨਾਂ ਤੋਂ ਖ਼ਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਨਹੀਂ ਕਰ ਰਹੀਆਂ ਜਿਸ ਕਰਕੇ ਕਿਸਾਨ ਮੰਡੀ ਵਿਚ ਰੁਲ ਰਹੇ ਹਨ | ਹਾਈਬਰਿੱਡ ਝੋਨੇ ਦਾ ਬਹਾਨਾ ਲਾ ਕੇ ਏਜੰਸੀਆਂ ਵਾਲੇ ਸ਼ੈਲਰਾਂ ਵਾਲਿਆਂ ਨੂੰ ਕਿਸਾਨ ਦੀ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 8 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲੇ੍ਹ ਅੰਦਰ 8 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਐਕਟਿਵ ਕੇਸਾਂ ਦੀ ਗਿਣਤੀ ਹੁਣ 161 ਹੋ ਗਈ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਕੱਲ੍ਹ ਤੋਂ 10 ਨਵੰਬਰ ਤੱਕ ਹੋਵੇਗੀ ਨਹਿਰ ਬੰਦੀ-ਕਾਰਜਕਾਰੀ ਇੰਜੀਨੀਅਰ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਠਿੰਡਾ ਨਹਿਰ ਮੰਡਲ ਵਿਚ ਬਠਿੰਡਾ ਬਰਾਂਚ ਮਿਤੀ 24 ਅਕਤੂਬਰ ਤੋਂ 10 ਨਵੰਬਰ 2020 ਤੱਕ ਹਾੜੀ ਦੀ ਫ਼ਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਰਜਬਾਹੇ ਮਾਈਨਰਾਂ ਦੀ ਸਫ਼ਾਈ ਕਰਨ ਲਈ ਨਹਿਰ ਬੰਦੀ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਠੇਕੇ 'ਚੋਂ ਸ਼ਰਾਬ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਨੇ ਦਬੋਚਿਆ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਬਾਜਾਖਾਨਾ ਦੇ ਨੇੜਲੇ ਪਿੰਡਾਂ ਦੇ ਸ਼ਰਾਬ ਦੇ ਠੇਕਿਆਂ ਤੋਂ ਸ਼ਰਾਬ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਦਬੋਚ ਲਿਆ | ਐਸ.ਐਚ.ਓ ਬਾਜਾਖਾਨਾ ਇਕਬਾਲ ਹੂਸੈਨ ਅਤੇ ਬਰਗਾੜੀ ਚੌਕੀ ਦੇ ਇੰਸ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਕਰਜ਼ੇ ਮੇਲੇ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਿਸ਼ਨ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਯੋੋਗ ਅਗਵਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲੇ ਕੀਤੇ ...

ਪੂਰੀ ਖ਼ਬਰ »

ਪਿਉਰੀ ਫਾਟਕ ਗਿੱਦੜਬਾਹਾ 'ਤੇ ਕਿਸਾਨਾਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤਾਂ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਅੱਜ ਪਿਉਰੀ ਫਾਟਕ ਗਿੱਦੜਬਾਹਾ 'ਤੇ ਰੇਲ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੇਜਰ ਸਿੰਘ ਦੰਦੀਵਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਇਕਾਈ ਕਰਾਈਵਾਲਾ ਦੀ ਚੋਣ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਇਕਬਾਲ ਸਿੰਘ ਲੁੰਡੇਵਾਲਾ ਦੀ ਅਗਵਾਈ ਵਿਚ ਪਿੰਡ ਕਰਾਈਵਾਲਾ ਵਿਖੇ ਹੋਈ, ਜਿਸ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਅਤੇ ਕੇਂਦਰ ਦੀ ...

ਪੂਰੀ ਖ਼ਬਰ »

356 ਰਾਈਡਰਜ਼ ਨੇ ਭਾਗ ਲਿਆ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਸਮਰਪਿਤ ਸਾਈਕਲ ਮੈਰਾਥਨ ਕਰਵਾਈ

ਸਾਈਕਲ ਮੈਰਾਥਨ ਵਿਚ ਭਾਗ ਲੈਂਦੇ ਹੋਏ ਸਾਈਕਲਿਸਟਾਂ ਅਤੇ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ | ਤਸਵੀਰਾਂ : ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ...

ਪੂਰੀ ਖ਼ਬਰ »

ਮੋਦੀ ਤੇ ਕਾਰਪੋਰੇਟ ਪੁਤਲਾ ਫ਼ੂਕ ਦੁਸਹਿਰੇ 'ਚ ਸ਼ਮੂਲੀਅਤ ਲਈ ਹਰਿਆਣਾ-ਰਾਜਸਥਾਨ 'ਚ ਪਾਸ ਹੋਣ ਲੱਗੇ ਮਤੇ

ਮੰਡੀ ਕਿੱਲਿਆਂਵਾਲੀ, 22 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਕਿਸਾਨਾਂ ਵਲੋਂ ਲੜਿਆ ਜਾ ਰਿਹਾ ਘੋਲ ਹੁਣ ਲੋਕ ਘੋਲ 'ਚ ਤਬਦੀਲ ਹੁੰਦਾ ਜਾ ਰਿਹਾ ਹੈ | 25 ਅਕਤੂਬਰ ਨੂੰ ਮੰਡੀ ਕਿੱਲਿਆਂਵਾਲੀ 'ਚ ਨਰਿੰਦਰ ਮੋਦੀ, ਸਾਮਰਾਜੀਆਂ ਅਤੇ ਕਾਰਪੋਰੇਟਾਂ ਦੇ ਪੁਤਲੇ ਸਾੜ ਦੁਸਹਿਰੇ ਨੂੰ ...

ਪੂਰੀ ਖ਼ਬਰ »

ਜੀ. ਟੀ. ਯੂ. ਨੇ ਕੇਂਦਰੀ ਤਨਖ਼ਾਹ ਪੈਟਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਪ੍ਰਦਰਸ਼ਨ

ਮਲੋਟ, 22 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ 'ਤੇ ਕੇਂਦਰੀ ਤਨਖ਼ਾਹ ਪੈਟਰਨ ਦਾ ਪੱਤਰ ਜਾਰੀ ਕਰਨ ਵਿਰੁੱਧ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਘਰਸ਼ ਦੀ ਪਹਿਲੀ ਕੜੀ ਵਜੋਂ 22 ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਸਮਰਪਿਤ ਸਾਈਕਲ ਮੈਰਾਥਨ ਕਰਵਾਈ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮੁਕਤੀਸਰ ਸਾਈਕਲ ਰਾਈਡਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਸਿਜਦਾ ਕਰਨ ਲਈ ਅਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਸੁਚੱਜੇ ਢੰਗ ਨਾਲ ਕਰ ਰਿਹੈ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਜੰਮੂਆਣਾ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਜੋ ਕਿ 150 ਏਕੜ ਰਕਬੇ ਦੀ ਖੇਤੀ ਕਰਦਾ ਹੈ, ਇਹ ਕਿਸਾਨ ਪਿਛਲੇ 2 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 27 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 27 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 4, ਜ਼ਿਲ੍ਹਾ ਜੇਲ੍ਹ 11, ਮਲੋਟ 8, ਭੁੱਲਰ 1, ਬਰਕੰਦੀ 1, ਬਰੀਵਾਲਾ 1 ਅਤੇ ਰੁਖਾਲਾ ਵਿਖੇ 1 ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸਵਰਨਜੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਜੰਡੋਕੇ ਤੋਂ 40 ਲੀਟਰ ਲਾਹਣ ਬਰਾਮਦ ਕਰ ਕੇ ਐਕਸਾਈਜ਼ ਐਕਟ ਅਧੀਨ ਮਕੱਦਮਾ ਦਰਜ ਕਰ ਲਿਆ ਹੈ | ਏ. ਐਸ. ਆਈ. ਦਲਬੀਰ ਸਿੰਘ ਨੂੰ ਗੁਪਤ ਤੌਰ 'ਤੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਪਾਵਰਕਾਮ ਟਾਂਸਕੋ ਐਾਡ ਠੇਕਾ ਮੁਲਾਜ਼ਮ ਕਾਮਿਆਂ ਦੀ ਮੀਟਿੰਗ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰਕਾਮ ਟਾਂਸਕੋ ਐਾਡ ਠੇਕਾ ਮੁਲਾਜ਼ਮ ਯੂਨੀਅਨ ਨੇ ਸ਼ਹਿਰੀ ਸਬ-ਡਵੀਜ਼ਨ ਕੋਟਕਪੂਰਾ ਵਿਖੇ ਇਕ ਮੀਟਿੰਗ ਕੀਤੀ | ਇਸ ਦੌਰਾਨ ਠੇਕਾ ਆਧਾਰ 'ਤੇ ਕੰਮ ਕਰਦੇ ਫ਼ੀਲਡ ਕਰਮਚਾਰੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਦੀ ਗੱਲ ਕੀਤੀ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ 'ਚ ਮਤੇ ਪਾਸ ਕਰਕੇ ਇਕ ਵਾਰ ਫ਼ਿਰ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਕਿਸਾਨੀ ਲਈ ਜੇਕਰ ਕੇਂਦਰ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ

ਮਲੋਟ, 22 ਅਕਤੂਬਰ (ਪਾਟਿਲ)-ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠਾਂ ਦੀ ਬੀਤੇ ਦਿਨਾਂ ਤੋਂ ਲੜੀ ਆਰੰਭ ਹੋ ਚੁੱਕੀ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅੰਗਰੇਜ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਆਨਲਾਈਨ ਪ੍ਰਸਤਾਵ ਲੇਖਣ ਮੁਕਾਬਲਾ ਕਰਵਾਇਆ

ਮਲੋਟ, 22 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਇਤਿਹਾਸ ਵਿਭਾਗ ਵਲੋਂ ਡਾ: ਏਕਤਾ ਖੋਸਲਾ ਦੀ ਅਗਵਾਈ ਅਧੀਨ ਆਨਲਾਈਨ ਪ੍ਰਸਤਾਵ ਲੇਖਣ ਮੁਕਾਬਲਾ ਕਰਵਾਇਆ ਗਿਆ | ਇਸ ਲੇਖਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਰੁਚੀ ਵਿਖਾਉਂਦੇ ਹੋਏ ਬਹੁਗਿਣਤੀ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਸਰਕਾਰ ਦੇ ਨੁਮਾਇੰਦਿਆਂ ਨਾਲ ਆਨਲਾਈਨ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ ਅੱਜ ਆਂਗਣਵਾੜੀ ਯੂਨੀਅਨ ਦੀਆਂ ਆਗੂਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ਪਰ ਇਹ ਮੀਟਿੰਗ ਬੇਸਿੱਟਾ ਰਹੀ | ਇਸ ਮੀਟਿੰਗ ਵਿਚ ਆਂਗਣਵਾੜੀ ਯੂਨੀਅਨ ਦੀਆਂ ਆਗੂਆਂ ਤੋਂ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਦੁਰਗਾ ਮੰਦਰ ਵਿਖੇ ਮਾਤਾ ਰਾਣੀ ਦੀ ਕਰਵਾਈ ਚੌਕੀ

ਗਿੱਦੜਬਾਹਾ, 22 ਅਕਤੂਬਰ (ਬਲਦੇਵ ਸਿੰਘ ਘੱਟੋਂ)-ਨਰਾਤਿਆਂ ਦੇ ਸਬੰਧ ਵਿਚ ਸਥਾਨਕ ਪ੍ਰਾਚੀਨ ਸ੍ਰੀ ਦੁਰਗਾ ਮੰਦਿਰ ਵਿਖੇ ਚੱਲ ਰਹੀਆਂ ਮਾਤਾ ਰਾਣੀ ਦੀਆਂ ਚੌਾਕੀਆਂ ਦੌਰਾਨ ਬੀਤੀ ਰਾਤ ਗਿੱਦੜਬਾਹਾ ਦੇ ਸੀ.ਏ. ਗਰੁੱਪ ਵਲੋਂ ਮਾਤਾ ਰਾਣੀ ਦੀ ਚੌਾਕੀ ਕਰਵਾਈ ਗਈ | ਮੰਦਰ ਦੇ ...

ਪੂਰੀ ਖ਼ਬਰ »

ਡੀ. ਏ .ਵੀ. ਕਾਲਜ ਗਿੱਦੜਬਾਹਾ ਵਿਖੇ ਇਕ ਰੋਜ਼ਾ ਵੈਬੀਨਾਰ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਡੀ. ਏ. ਵੀ. ਕਾਲਜ ਗਿੱਦੜਬਾਹਾ ਵਿਖੇ ਪੀ. ਜੀ. ਇਤਿਹਾਸ ਵਿਭਾਗ ਵਲੋਂ 'ਯੂਨੀਕਨੈੱਸ ਆਫ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਾਰਟੇਅਰਡਮ' ਵਿਸ਼ੇ ਤਹਿਤ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਐੱਚ. ਐੱਸ. ...

ਪੂਰੀ ਖ਼ਬਰ »

ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਕਰਵਾਈ ਗਈ ਸਾਇਕਲ ਰੇਸ ਵਿਚ ਸਹਿਯੋਗ ਕਰਨ ਲਈ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਨੂੰ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਅਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਦੀ ਅਗਵਾਈ ਵਿਚ ਜ਼ਿਲੇ੍ਹ 'ਚ ਲੋਕ ਸਾਂਝੇਦਾਰੀ ਕਮਿਊਨਿਟੀ ਮੁਹਿੰਮ ਚੱਲ ਰਹੀ ਹੈ | ਇਸ ਮੁਹਿੰਮ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੀ ਨਿੰਦਾ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਬਰੀਵਾਲਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧੰਜਣ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਇਸ ਹਮਲੇ ਵਿਚ ਕਿਸਾਨਾਂ ...

ਪੂਰੀ ਖ਼ਬਰ »

ਬਿਜਲੀ ਬਿੱਲ ਨਾ ਭਰਨ 'ਤੇ ਕੱਟੇ ਜਾਣਗੇ ਕੁਨੈਕਸ਼ਨ-ਉਪ ਮੰਡਲ ਅਫ਼ਸਰ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ ਬਰਗਾੜੀ ਦੇ ਉਪ ਮੰਡਲ ਅਫ਼ਸਰ ਨੇ ਸਮੂਹ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਜਲਦੀ ਦਫ਼ਤਰ ਵਿਚ ਜਾਂ ਆਨਲਾਈਨ ਜਮ੍ਹਾ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਮੁਜ਼ਾਹਰੇ ਮਗਰੋਂ ਮਜ਼ਦੂਰ ਨੂੰ ਮਿਲਿਆ ਇਨਸਾਫ਼

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪਿਛਲੇ ਕਰੀਬ ਦੋ ਸਾਲ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਹੇ ਇਕ ਮਜ਼ਦੂਰ ਨੂੰ ਨੌਜਵਾਨ ਭਾਰਤ ਸਭਾ ਵਲੋਂ ਇਨਸਾਫ਼ ਦਿਵਾਉਣ ਵਿਚ ਕਾਮਯਾਬੀ ਹਾਸਿਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਮਾਹਸ਼ਾ ਸਮਾਘ ਨਾਮ ਦੇ ਮਜ਼ਦੂਰ ਨੇ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਪਰਸ ਝਪਟ ਕੇ ਫ਼ਰਾਰ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹਿਰ 'ਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਅੱਜ ਇੱਥੋਂ ਦੀ ਫ਼ਰੀਦਕੋਟ ਸੜਕ 'ਤੇ ਇਕ ਰਿਕਸ਼ੇ 'ਤੇ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਜਾ ਰਹੀ ਔਰਤ ਕੋਲੋਂ ਦੋ ...

ਪੂਰੀ ਖ਼ਬਰ »

ਭੁੱਕੀ ਡੋਡੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਸੀ.ਆਈ. ਸਟਾਫ਼ ਫਰੀਦਕੋਟ ਵਲੋ ਐਸ.ਆਈ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਐਸ.ਆਈ ਸਖਦਰਸ਼ਨ ਕੁਮਾਰ, ਐਸ.ਆਈ ਗੁਰਲਾਲ ਸਿੰਘ, ਏ.ਐਸ.ਆਈ. ਚਮਕੌਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕਿਸਾਨ ਪੱਖੀ ਫ਼ੈਸਲੇ ਲੈ ਕੇ ਲੋਕਾਂ ਦਾ ਦਿਲ ਜਿੱਤਿਆ-ਊਧਮ ਸਿੰਘ ਔਲਖ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਪਿੰਡ ਔਲਖ ਦੇ ਸਰਪੰਚ ਊਧਮ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਸੋਧ ਦੇ ਨਾਂਅ 'ਤੇ ਜਬਰੀ ਲਾਗੂ ਕੀਤੇ ਗਏ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਭਲੇ ਲਈ ਹਮੇਸ਼ਾ ਇਤਿਹਾਸਕ ਫ਼ੈਸਲੇ ਲਏ-ਕਾਂਗਰਸੀ ਆਗੂ

ਬਰਗਾੜੀ, 22 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਜਦੋਂ ਵੀ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣੀ ਤਾਂ ਉਸ ਸਮੇਂ ਹੀ ਪੰਜਾਬ ਦੇ ਭਲੇ ਲਈ ਉਨ੍ਹਾਂ ਇਤਿਹਾਸਕ ਫ਼ੈਸਲੇ ਲਏ | ਇਹ ਪ੍ਰਗਟਾਵਾ ਬਰਗਾੜੀ ਦੇ ਸਰਪੰਚ ਪ੍ਰੀਤਪਾਲ ...

ਪੂਰੀ ਖ਼ਬਰ »

ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਕੇਂਦਰੀ ਤਨਖਾਹ ਪੈਟਰਨ ਦਾ ਸਖ਼ਤ ਵਿਰੋਧ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਬੀ.ਐਡ ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਸੁਖਦਰਸ਼ਨ ਸਿੰਘ ਬਠਿੰਡਾ, ਸੂਬਾ ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ, ਸੂਬਾ ਸਕੱਤਰ ਸੁਖਜਿੰਦਰ ਸਿੰਘ ਸਠਿਆਲਾ ਅਤੇ ਐਕਸ਼ਨ ਕਮੇਟੀ ਦੇ ਚੇਅਰਮੈਨ ਪ੍ਰਗਟਜੀਤ ਸਿੰਘ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪੁਤਲੇ ਫ਼ੂਕ ਮੁਜ਼ਾਹਰਾ ਕੱਲ੍ਹ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਣ ਦੇ ਮਨੋਰਥ ਨਾਲ ਜ਼ਿਲ੍ਹਾ ਇਕਾਈ ਦੀ ਮੀਟਿੰਗ ਫ਼ਰੀਦਕੋਟ ਵਿਖੇ ਹੋਈ | ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ 24 ਅਕਤੂਬਰ ਨੂੰ ਪ੍ਰਧਾਨ ...

ਪੂਰੀ ਖ਼ਬਰ »

ਰੁਪਿੰਦਰ ਦਰਵੇਸਰ ਕੈਨੇਡਾ ਨੂੰ ਸਦਮਾ, ਮਾਮੇ ਦਾ ਦਿਹਾਂਤ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਸਮਾਜ ਸੇਵੀ ਰੁਪਿੰਦਰ ਦਰਵੇਸਰ ਐਬਸਫੋਟ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਮਾ ਜੀ ਚਾਨਣ ਰਾਮ ਦਾ ਲੰਮੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਐਡਮਨਟਿਨ ਦੇ ਸਾਬਕਾ ਐਮ.ਐਲ.ਏ. ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤਾ ਮੰਗ-ਪੱਤਰ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)-ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ ਨੂੰ ਵਾਰਡ ਨੰਬਰ 25 ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਕਾਸ ਕੁਮਾਰ ਐਮ.ਸੀ ਅਤੇ ਰਘੁਬੀਰ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਰੇਸ਼ਮ ਸਿੰਘ ਗਿੱਲ, ਕਰਨੈਲ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਐਸ. ਡੀ. ਐਮ. ਨੇ ਕੀਤੀ ਮੀਟਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ ਵਲੋਂ ਨਗਰ ਕੌਾਸਲ, ਸੀਵਰੇਜ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਮਹਾਂਮਾਰੀ, ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਦੇ ਫ਼ੈਲਣ ਤੋਂ ਰੋਕਣ, ਸ਼ਹਿਰ ਦੀ ਸਫ਼ਾਈ, ਸੀਵਰੇਜ਼ ਅਤੇ ਦੁਕਾਨਦਾਰਾਂ ਅਤੇ ਰੇਹੜੀਆਂ ਆਦਿ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆ ਸਬੰਧੀ ਮੀਟਿੰਗ ਕੀਤੀ ਗਈ | ਐਸ.ਡੀ.ਐਮ ਪੂਨਮ ਸਿੰਘ ਨੇ ਅਧਿਕਾਰੀਆਂ/ਨੁਮਾਇੰਦਿਆਂ ਨੂੰ ਕਿਹਾ ਕਿ ਤਿਉਹਾਰੀ ਸੀਜਨ ਹੋਣ ਕਰਕੇ ਬਾਜ਼ਾਰਾਂ ਆਦਿ ਵਿਚ ਭੀੜ-ਭੜੱਕਾ ਹੋ ਰਿਹਾ ਹੈ | ਜਿਸ ਕਾਰਨ ਕੋਵਿਡ-19 ਦੀਆਂ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਅਤੇ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ | ਉਨ੍ਹਾਂ ਨਗਰ ਕੌਾਸਲ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਮੇਂ ਸਿਰ ਡੰਪਾਂ ਤੋਂ ਕੂੜਾ ਚੁੱਕ ਕੇ ਮੇਨ ਡੰਪ ਵਿਚ ਭੇਜਿਆ ਜਾਵੇ, ਕਿਉਂਕਿ ਜਗ੍ਹਾ-ਜਗ੍ਹਾ 'ਤੇ ਕੂੜਾ ਖਿਲਰਣ ਨਾਲ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਦੁਕਾਨਦਾਰਾਂ ਅਤੇ ਰੇਹੜੀਆਂ ਆਦਿ ਵਾਲਿਆਂ ਨੂੰ ਕਿਹਾ ਕਿ ਉਹ ਆਪਣਾ ਸਮਾਨ ਆਦਿ ਨਿਸ਼ਚਤ ਜਗ੍ਹਾ ਤੋਂ ਵਧਾ ਕੇ ਅੱਗੇ ਨਾ ਲਗਾਉਣ ਜਿਸ ਨਾਲ ਟੈ੍ਰਫ਼ਿਕ ਪ੍ਰਭਾਵਿਤ ਹੰੁਦਾ ਹੋਵੇ | ਐਸ.ਡੀ.ਐਮ ਨੇ ਦੱਸਿਆ ਕਿ ਨਗਰ ਕੌਾਸਲ ਪਾਸ 04 ਅਤਿ ਆਧੁਨਿਕ ਮਸ਼ੀਨਾਂ ਆ ਗਈਆਂ ਹਨ ਜਿਸ ਨਾਲ ਪੂਰੇ ਸਬ ਡਵੀਜ਼ਨ ਫ਼ਰੀਦਕੋਟ 'ਚ ਫ਼ੋਗਿੰਗ ਸਪਰੇਅ ਕਰਵਾਈ ਜਾ ਰਹੀ ਹੈ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਪ੍ਰਭਾਵਿਤ ਖੇਤਰਾਂ ਵਿਚ ਲਾਰਵੇ ਦੀ ਚੈਕਿੰਗ ਕੀਤੀ ਜਾਵੇ | ਇਸ 'ਤੇ ਸਿਹਤ ਅਧਿਕਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਲਾਰਵੇ ਆਦਿ ਮਿਲਣ ਵਾਲੀਆਂ ਥਾਵਾਂ ਦੀ ਚੈਕਿੰਗ ਕਰਕੇ ਚਲਾਨ ਕੱਟ ਰਹੀਆਂ ਹਨ ਅਤੇ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਵੀ ਜਾਗਰੂਕ ਕਰ ਰਹੀਆਂ ਹਨ | ਇਸ ਮੌਕੇ ਐਸ.ਡੀ.ਓ ਗੁਰਪਾਲ ਸਿੰਘ, ਜੇ.ਈ ਰਾਜਨ ਗੋਇਲ, ਵਿਕਾਸ ਧਵਨ ਸੈਨੇਟਰ ਇੰਸਪੈਕਟਰ, ਜਸਵੀਰ ਕੌਰ, ਨਿਰਮਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੁਸ਼ਤੀ ਖਿਡਾਰਨ ਰਜਨੀ ਰਾਸ਼ਟਰੀ ਕੈਂਪ ਲਈ ਰਵਾਨਾ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਹਮੇਸ਼ਾ ਹੀ ਖੇਡਾਂ ਦੇ ਖੇਤਰ ਵਿਚ ਮੋਹਰੀ ਰਹੀਆਂ ਹਨ | ਇਸ ਸਕੂਲ 'ਚ ਪਿਛਲੇ ਕਈ ਸਾਲਾਂ ਤੋਂ ਕੁਸ਼ਤੀ ਦਾ ਕੋਚਿੰਗ ਕੇਂਦਰ ਚੱਲ ਰਿਹਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਹੱਕ 'ਚ ਲਏ ਫ਼ੈਸਲੇ ਦੀ ਖੁਸ਼ੀ 'ਚ ਲੱਡੂ ਵੰਡੇ

ਸਾਦਿਕ, 22 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪ੍ਰਧਾਨ ਮਜ਼ਦੂਰ ਯੂਨੀਅਨ ਅਤੇ ਮੈਂਬਰ ਬਲਾਕ ਸੰਮਤੀ ਲਖਵੀਰ ਸਿੰਘ ਲੱਖਾ ਵਲੋਂ ਬੀਤੇ ਦਿਨ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਪਾਸ ਕੀਤੇ ਖੇਤੀ ਸਬੰਧੀ ਕਾਨੂੰਨਾਂ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ...

ਪੂਰੀ ਖ਼ਬਰ »

ਕੇਂਦਰੀ ਤਨਖਾਹ ਪੈਟਰਨ ਖ਼ਿਲਾਫ਼ 26 ਨੂੰ ਡੀ. ਟੀ. ਐਫ਼ ਵਲੋਂ ਦਿੱਤੇ ਜਾਣਗੇ ਮੰਗ-ਪੱਤਰ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਆਹਲੂਵਾਲੀਆ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ | ਸਿੱਖਿਆ ਸਕੱਤਰ, ਪੰਜਾਬ ਸਰਕਾਰ ਵਲੋਂ ਜਾਰੀ ਤਨਖਾਹ ਪੈਟਰਨ ਸਬੰਧੀ ਨੋਟੀਫਿਕੇਸ਼ਨ ਨੇ ਆਹਲੂਵਾਲੀਆ ਰਿਪੋਰਟ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਜਾਗਰੂਕਤਾ ਪੋਸਟਰ ਜਾਰੀ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਫ਼ਰੀਦਕੋਟ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਨਵਰਾਤਿਆਂ ਨੂੰ ਮੁੱਖ ਰੱਖਦੇ ਹੋਏ ਪੀ.ਐਨ.ਡੀ.ਟੀ. ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਲਿਆ ਇਤਿਹਾਸਕ ਫ਼ੈਸਲਾ-ਕਾਂਗਰਸੀ ਆਗੂ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਪਹਿਲਾਂ ਵੀ ਪੰਜਾਬ ਦੇ ਪਾਣੀਆਂ ਲਈ ਮੁੱਖ ਮੰਤਰੀ ਦੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਸੂਬੇ ਲਈ ਪਾਣੀਆਂ ਦੇ ਹੱਕ 'ਚ ਫ਼ੈਸਲਾ ਲਿਆ ਤੇ ਹੁਣ ਦੁਬਾਰਾ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪਾਸ ਕੀਤੇ ਬਿੱਲ ਦੀ ਖੁਸ਼ੀ 'ਚ ਲੱਡੂ ਵੰਡੇ

ਦੋਦਾ, 22 ਅਕਤੂਬਰ (ਰਵੀਪਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ 'ਚ ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਦੇ ਹੋਏ ਸੂਬੇ ਦੇ ਕਿਸਾਨਾਂ ਪੱਖੀ ਪਾਸ ਕੀਤੇ ਬਿੱਲਾਂ ਦੀ ਸ਼ਲਾਘਾ ਕਰਦੇ ਹੋਏ ਪਿੰਡ ਸੁਖਨਾ ਅਬਲੂ ਦੀ ਪੰਚਾਇਤ ...

ਪੂਰੀ ਖ਼ਬਰ »

ਸਾਈਕਲ ਮੈਰਾਥਨ ਵਿਚ ਮੁਕਤਸਰ ਰਨਰ ਕਲੱਬ ਨੇ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਈ ਗਈ 'ਮੁਕਤਸਰ ਸਾਈਕਲ ਮੈਰਾਥਨ 2020' ਵਿਚ ਮੁਕਤਸਰ ਰਨਰ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਮਧੀਰ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ ਸੀ, ਜਦ ਪਿੰਡ ਰੁਪਾਣਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਖੋਲ੍ਹਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਾਲਜ ਖੋਲ੍ਹਣ ਦੀ ਮੰਗ ਕੀਤੀ ਗਈ ਅਤੇ ਇਸ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ

ਮਲੋਟ, 22 ਅਕਤੂਬਰ (ਪਾਟਿਲ) -ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧਰਮ ਸਪੁੱਤਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਦੀ ਯਾਦ ਵਿਚ ਸਲਾਨਾ ਤਿੰਨ ਦਿਨਾ ਗੁਰਮਤਿ ਸਮਾਗਮਾਂ ਦੀ ਸਮਾਪਤੀ ਬੀਤੇ ਦਿਨ ਸ੍ਰੀ ਗੁਰੂ ਨਾਨਕ ਨਿਵਾਸ ਬਾਬਾ ਸ਼ਹੀਦਾਂ ਪਿੰਡ ਮਲੋਟ ਵਿਖੇ ਪਾਠਾਂ ਦੇ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਮਲੋਟ ਨੇ ਡੀ. ਐਸ. ਪੀ. ਨੂੰ ਸੌਾਪਿਆ ਮੰਗ ਪੱਤਰ

ਮਲੋਟ, 22 ਅਕਤੂਬਰ (ਪਾਟਿਲ)-ਬੀਤੇ ਦਿਨੀਂ ਸ਼ਾਇਰ ਡਾ: ਕੁਮਾਰ ਵਿਸ਼ਵਾਸ ਵਲੋਂ ਭਗਵਾਨ ਵਾਲਮੀਕਿ ਜੀ ਦੀ ਛਵੀ ਨੂੰ ਧੂਮਿਲ ਕੀਤਾ ਗਿਆ ਹੈ | ਡਾ: ਕੁਮਾਰ ਵਿਸ਼ਵਾਸ ਨੇ ਟਵੀਟ ਕਰਦੇ ਹੋਏ ਸ਼ਿ੍ਸਟੀਕਰਤਾ ਭਗਵਾਨ ਵਾਲਮੀਕਿ ਜੀ ਦੀ ਛਵੀ 'ਤੇ ਬਹੁਤ ਹੀ ਅਪਮਾਨਜਨਕ ਟਿੱਪਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX