ਤਾਜਾ ਖ਼ਬਰਾਂ


ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  20 minutes ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  31 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  49 minutes ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  53 minutes ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 1 hour ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 1 hour ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 1 hour ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 1 hour ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 2 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 2 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 3 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 3 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 3 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 4 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 4 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 4 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 4 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 5 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਬਠਿੰਡਾ

ਬਠਿੰਡਾ ਵਿਖੇ 30 ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਦੇ ਟਰੈਕ ਖ਼ਾਲੀ ਕਰਦਿਆਂ ਬਾਕੀ ਥਾਵਾਂ 'ਤੇ ਜਾਰੀ ਰੱਖਿਆ ਸੰਘਰਸ਼

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਵੀ 30 ਕਿਸਾਨ ਜਥੇਬੰਦੀਆਂ ਦੀ ਸਟੇਜ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਹੁੰਦੀ ਰਹੀ | ਅੱਜ ਕਿਸਾਨ ਜਥੇਬੰਦੀਆਂ ਜਿਨ੍ਹਾਂ ...

ਪੂਰੀ ਖ਼ਬਰ »

ਜੋਨੀ ਬਾਂਸਲ ਨੇ ਇਨਾਮ ਦੇ ਕੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਕਾਂਗਰਸੀ ਆਗੂ ਜੋਨੀ ਬਾਂਸਲ (ਟਾਂਡੇਭੰਨ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਹੁੰਚ ਕੇ ਦੋ ਹੋਣਹਾਰ ਵਿਦਿਆਰਥੀਆਂ ਨੂੰ 51-51 ਸੌ ਰੁਪਏ ਦਾ ਨਗਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਕੂਲ ...

ਪੂਰੀ ਖ਼ਬਰ »

ਰਾਮਾਂ ਮੰਡੀ ਅੰਦਰ 33870 ਕੁਇੰਟਲ ਨਰਮਾ ਤੇ 20235 ਟਨ ਝੋਨੇ ਦੀ ਖਰੀਦ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਮਾਰਕੀਟ ਕਮੇਟੀ ਰਾਮਾਂ ਤੇ ਇਸ ਦੇ ਉਪ ਖਰੀਦ ਕੇਂਦਰਾਂ 'ਤੇ ਬੁੱਧਵਾਰ ਤੱਕ 33870 ਕੁਇੰਟਲ ਨਰਮਾ ਤੇ 20235 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ | ਮਾਰਕੀਟ ਕਮੇਟੀ ਦੇ ਸਕੱਤਰ ਸੁਖਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਉਕਤ ਖਰੀਦ ...

ਪੂਰੀ ਖ਼ਬਰ »

ਹਾਈਕੋਰਟ 'ਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ 36 ਲੱਖ ਦੀ ਠੱਗੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਗੀਵਾਂਦਰ ਦੇ ਇਕ ਵਿਅਕਤੀ ਨੂੰ ਹਾਈਕੋਰਟ ਵਿਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ 36 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਇਸ ਸਬੰਧੀ ਪਤੀ-ਪਤਨੀ ਖ਼ਿਲਾਫ਼ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਈ ਇਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਪਾਜ਼ੀਟਿਵ ਆਏ ਬਠਿੰਡਾ ਸ਼ਹਿਰ ਦੇ 3 ਵਿਅਕਤੀਆਂ ਸਮੇਤ ਕੁੱਲ 4 ਜਣਿਆ ਦੀ ਅੱਜ ਮੌਤ ਹੋ ਗਈ ਹੈ¢ ਜਾਣਕਾਰੀ ਅਨੁਸਾਰ ਈਸ਼ਵਰ ਲਾਲ (68) ਪੁੱਤਰ ਭਵਾਨੀ ਰਾਮ ਵਾਸੀ ਕਮਲ ਸਿਨੇਮਾ ਵਾਲੀ ਗਲੀ, ਅਮਰੀਕ ਸਿੰਘ ਰੋਡ ...

ਪੂਰੀ ਖ਼ਬਰ »

ਰਿਫ਼ਾਇੰਨਰੀ ਅੰਦਰ ਜਾਂਦੀ ਰੇਲ ਲਾਈਨ 'ਤੇ ਕਿਸਾਨਾਂ ਨੇ ਲਗਾਇਆ ਧਰਨਾ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਕਣਕਵਾਲ ਵਿਖੇ ਰੇਲਵੇ ਲਾਈਨਾਂ 'ਤੇ ਲਗਾਤਾਰ ਦਿੱਤੇ ਜਾ ਰਹੇ ਧਰਨੇ ਦੇ ਅੱਜ ...

ਪੂਰੀ ਖ਼ਬਰ »

ਬਠਿੰਡਾ ਬਰਾਂਚ 'ਚ ਪਾਣੀ ਦੀ ਬੰਦੀ 10 ਤੱਕ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕਾਰਜਕਾਰੀ ਇੰਜੀਨੀਅਰ ਬਠਿੰਡਾ ਨਹਿਰੀ ਮੰਡਲ ਰਮਨਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਬਠਿੰਡਾ ਬ੍ਰਾਂਚ 'ਚ 24 ਅਕਤੂਬਰ ਤੋਂ 10 ਨਵੰਬਰ 2020 ਤੱਕ ਨਹਿਰੀ ਪਾਣੀ ਦੀ ਬੰਦੀ ਆ ਰਹੀ ਹੈ | ਇਹ ਬੰਦੀ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਦੇ ...

ਪੂਰੀ ਖ਼ਬਰ »

ਸੀ. ਸੀ. ਆਈ ਵਲੋਂ ਖ਼ਰੀਦ ਨਾ ਕਰਨ 'ਤੇ ਨਰਮਾ ਵੇਚਣ ਆਏ ਕਿਸਾਨਾਂ ਨੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਕਪਾਹ ਮੰਡੀ ਵਿਚ ਕੇਂਦਰੀ ਖ਼ਰੀਦ ਏਜੰਸੀ ਸੀ. ਸੀ. ਆਈ. ਵਲੋਂ ਨਰਮੇ ਦੀ ਖ਼ਰੀਦ ਨਾ ਕਰਨ 'ਤੇ ਨਰਮਾ ਵੇਚਣ ਆਏ ਕਿਸਾਨਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸੀ.ਸੀ.ਆਈ. ਖ਼ਰੀਦ ਏਜੰਸੀ ਖ਼ਿਲਾਫ਼ ...

ਪੂਰੀ ਖ਼ਬਰ »

ਪੁਲਿਸ ਵਲੋਂ100 ਲੀਟਰ ਲਾਹਣ ਬਰਾਮਦ, ਇਕ ਦੋਸ਼ੀ ਗਿ੍ਫ਼ਤਾਰ ਦੂਸਰਾ ਫਰਾਰ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸਹਾਇਕ ਥਾਣੇਦਾਰ ਰੰਧਾਵਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਬੰਗੀ ਰੁਲਦੂ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਨੇੜੇ ਧਰਨਾ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦੀ ਖਰੀਦ ਲਈ ਸਖ਼ਤ ਪ੍ਰਬੰਧਾਂ ਲਈ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦਾ ਉਸ ਸਮੇਂ ਅੱਜ ਪਰਦਾਫ਼ਾਸ਼ ਹੋ ਗਿਆ, ਜਦੋਂ ਨਾਰਾਜ਼ ਕਿਸਾਨਾਂ ਨੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 13 ਜਥੇਬੰਦੀਆਂ ਨਾਲ ਮਿਲ ਕੇ ਸਾਂਝੇ ਤੌਰ 'ਤੇ 25 ਨੂੰ ਫੂਕਿਆ ਜਾਵੇਗਾ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਬੁੱਤ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਤਲਵੰਡੀ ਸਾਬੋ ਦੀਆਂ 13 ਸ਼ਹਿਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਡੱਲ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਪੈਸਕੋ ਕੰਪਿਊਟਰ ਆਪ੍ਰੇਟਰਾਂ ਵਲੋਂ ਰੁਜ਼ਗਾਰ ਖੁੱਸਣ ਦੇ ਵਿਰੋਧ 'ਚ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਰੋਸ ਰੈਲੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਠੇਕਾ ਮੁਲਾਜ਼ਮ ਕੰਪਿਊਟਰ ਆਪ੍ਰੇਟਰ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਮੁੱਖ ਇੰਜੀਨੀਅਰ ਵੰਡ (ਪੱਛਮ ਜ਼ੋਨ) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬਠਿੰਡਾ ਦੇ ਦਫ਼ਤਰ ਅੱਗੇ ਇਕੱਠੇ ਹੋਏ ਪੈਸਕੋ ਕੰਪਿਊਟਰ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਮੰਡਲ ਯੂਨਿਟ ਦਾ ਗਠਨ

ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ)-ਮੁਲਾਜ਼ਮ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਮੰਡਲ ਯੂਨਿਟ ਬਠਿੰਡਾ ਦੀ ਕਮੇਟੀ ਦਾ ਗਠਨ ਕਰਨ ਲਈ ਮੁਲਾਜ਼ਮ ਜਥੇਬੰਦੀਆਂ ਤੇ ਪੈਨਸ਼ਨਰਜ਼ ਦੇ ਆਗੂਆਂ ਜਤਿੰਦਰ ਕ੍ਰਿਸ਼ਨ ਸਰਕਲ ਸਕੱਤਰ, ਨਰਿੰਦਰ ਕੁਮਾਰ ਕਨਵੀਨਰ ਸਰਕਲ, ਅਰੁਨ ...

ਪੂਰੀ ਖ਼ਬਰ »

ਪੰਜਾਬ ਅਸੈਂਬਲੀ ਵਲੋਂ ਪਾਸ ਕੀਤੇ ਤਿੰਨ ਬਿੱਲ ਕੇਵਲ ਕੇਂਦਰ ਨੂੰ ਸੰਦੇਸ਼ ਮਾਤਰ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਅਸੈਂਬਲੀ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਸਬੰਧ ਵਿਚ ਸਾਬਕਾ ਵਿੱਤ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਸਬੰਧੀ ਖ਼ੁਸ਼ਹਾਲੀ ਦੇ ਰਾਖਿਆਂ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਝੋਨੇ ਤੇ ਨਰਮੇ ਦੇ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਤਲਵੰਡੀ ਸਾਬੋ ਵਿਖੇ ਬਲਾਕ ਦੇ ਸਾਰੇ ਜੀ. ਓ. ਜੀ. ਦੀ ਮੀਟਿੰਗ ਬੁਲਾਈ ਗਈ ਤੇ ਮੀਟਿੰਗ ਵਿਚ ਮੇਜਰ ਗੁਰਜੀਤ ...

ਪੂਰੀ ਖ਼ਬਰ »

ਰੇਲ ਰੋਕੋ ਮੋਰਚਾ 22ਵੇਂ ਦਿਨ 'ਚ ਦਾਖ਼ਲ

ਰਾਮਪੁਰਾ ਫੂਲ 22 ਅਕਤੂਬਰ, (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਰੇਲ ਰੋਕੋ ਮੋਰਚਾ ਲਗਾਤਾਰ 22ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਅੱਜ ਵੀ ਔਰਤਾਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਜਥੇਬੰਦੀਆਂ ਦੇ ਆਗੂਆਂ ਦੀ ਦਿ੍ੜ੍ਹਤਾ 'ਤੇ ਯਕੀਨ ਰੱਖਦੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਲੋਂ ਸੰਚਾਰ ਕੁਸ਼ਲਤਾ ਸਬੰਧੀ ਵੈਬੀਨਾਰ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਕੋਰੋਨਾ ਕਾਲ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਵੱਖ-ਵੱਖ ਵਿਸ਼ਿਆਂ 'ਤੇ ਵੈਬੀਨਾਰ ਕਰਵਾ ਰਹੀ ਹੈ | ਇਸੇ ਲੜੀ ਤਹਿਤ ਵਿਦਿਆਰਥੀਆਂ ਦੀ ਸੰਚਾਰ ਕੁਸ਼ਲਤਾ ਤੇ ...

ਪੂਰੀ ਖ਼ਬਰ »

ਡਾ. ਕਪੂਰ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ 'ਚ ਮਿਲੇਗੀ ਮੁਫ਼ਤ ਸ਼ੂਗਰ ਜਾਂਚ ਦੀ ਸਹੂਲਤ

ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਸੀ. ਐੱਚ. ਸੀ. ਹਸਪਤਾਲ ਮਹਿਰਾਜ ਵਿਖੇ ਸਬ ਸੈਂਟਰ ਦੇ ਸੀ.ਐੱਚ.ਓ. ਡਾ. ਕੋਮਲ ਕਪੂਰ ਦੇ ਯਤਨਾਂ ਸਦਕਾ ਉਕਤ ਹਸਪਤਾਲ ਵਿਚ ਮੁਫ਼ਤ ਸ਼ੂਗਰ ਦਾ ਟੈੱਸਟ ਸ਼ੁਰੂ ਹੋ ਗਿਆ ਹੈ | ਕੋਈ ਵੀ ਵਿਅਕਤੀ ਇਸ ਸਹੂਲਤ ਤਹਿਤ ਜਾਂਚ ਕਰਵਾ ਕੇ ਬਿਮਾਰੀ ...

ਪੂਰੀ ਖ਼ਬਰ »

ਕ੍ਰਿਸ਼ਨ ਸਿੰਘ ਬਣੇ ਸਵਰਨਕਾਰ ਸੰਘ ਤਲਵੰਡੀ ਸਾਬੋ ਦੇ ਪ੍ਰਧਾਨ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)-ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਵਰਨਕਾਰਾਂ ਦੀ ਮੀਟਿੰਗ ਰਾਮਪੁਰਾ ਵਿਖੇ ਹੋਈ | ਜਿਸ ਦੌਰਾਨ ਜ਼ਿਲ੍ਹੇ ਅਧੀਨ ਪੈਂਦੀਆਂ ਵੱਖ-ਵੱਖ ਮੰਡੀਆਂ ਦੇ ਸਵਰਨਕਾਰ ਸੰਘ ਦੀ ਦੋ ਸਾਲਾਂ ਦੀ ਚੋਣ ਕੀਤੀ ਗਈ ਸੀ ਤੇ ਇਸੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਬਠਿੰਡਾ ਨੂੰ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦੇ ਦਾਖ਼ਲੇ ਕਰਨ ਦੀ ਪ੍ਰਵਾਨਗੀ ਮਿਲੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬਾਬਾ ਫ਼ਰੀਦ ਕਾਲਜ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਹੈ, ਨੂੰ ਬੀ. ਐੱਸ. ਸੀ. (ਆਨਰਜ਼) ਐਗਰੀਕਲਚਰ ਦੇ ਕੋਰਸ ਨੂੰ ਪੰਜਾਬ ਸਟੇਟ ਕੌਾਸਲ ਫ਼ਾਰ ਐਗਰੀਕਲਚਰਲ ...

ਪੂਰੀ ਖ਼ਬਰ »

ਹਲਕਾ ਭੁੱਚੋ 'ਚ ਪਰਮਿੰਦਰ ਸਿੰਘ ਢੀਂਡਸਾ ਦੀ ਆਮਦ ਨੇ ਚਰਚਾ ਛੇੜੀ

ਲਹਿਰਾ ਮੁਹੱਬਤ, 22 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ 'ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਆਮਦ ਨੇ ਸਿਆਸੀ ਚਰਚਾ ਛੇੜ ਦਿੱਤੀ ਹੈ | ਪਾਰਟੀ ਭਾਈਵਾਲ ਰਹਿ ਚੁੱਕੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈਆਂ ਡਿਊਟੀਆਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)- ਬਿਜਲੀ ਮੁਲਾਜ਼ਮਾਂ ਦੀਆਂ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈਆਂ ਡਿਊਟੀਆਂ ਰੱਦ ਕਰਵਾਉਣ ਲਈ ਸਥਾਨਕ ਪਾਵਰਕਾਮ ਉੱਪ ਮੰਡਲ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਸਥਾਨਕ ਗਰਿੱਡ ਵਿਖੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੜ੍ਹਾਈ, ਚਿੱਤਰਕਾਰੀ ਤੇ ਖੇਡ ਸਮੱਗਰੀ ਵਾਲੀਆਂ ਕਿੱਟਾਂ ਵੰਡੀਆਂ

ਭੀਖੀ, 22 ਅਕਤੂਬਰ (ਬਲਦੇਵ ਸਿੰਘ ਸਿੱਧੂ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ 'ਐਨ ਜੈਡ ਪੰਜਾਬੀ ਨਿਊਜ਼' ਅਤੇ 'ਸਾਡੇ ਆਲੇ ਰੇਡੀਓ' ਵਲੋਂ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਸਹਿਯੋਗ ਨਾਲ 'ਸਾਡੇ ਪਿੰਡ-ਸਾਡੀ ਰੂਹ' ਯੋਜਨਾ ਤਹਿਤ ਡੀ. ਪੀ. ਐੱਸ. ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 22 ਅਕਤੂਬਰ (ਵਿ. ਪ੍ਰਤੀ.)-ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ. ਸੀ. ਏ. ਭਾਗ-ਪਹਿਲਾ (ਸਮੈਸਟਰ-1) 'ਚ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੰਪਿਊਟਰ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਗਾਹਕ ਮਿਲਣੀ

ਭੀਖੀ, 22 ਅਕਤੂਬਰ (ਨਿ. ਪ. ਪ.)-ਪੰਜਾਬ ਨੈਸ਼ਨਲ ਬੈਂਕ ਬਰਾਂਚ ਭੀਖੀ ਵਲੋਂ ਇਕ ਗਾਹਕ ਮਿਲਣੀ ਕਰਵਾਈ ਗਈ | ਵਿਸ਼ੇਸ਼ ਤੌਰ 'ਤੇ ਆਪਣੀ ਟੀਮ ਨਾਲ ਪਹੁੰਚੇ ਡਿਪਟੀ ਸਰਕਲ ਹੈੱਡ ਦੀਪਕ ਕੁਮਾਰ ਗੁਪਤਾ ਨੇ ਆੜ੍ਹਤੀਆਂ ਤੇ ਗਾਹਕਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਵਲੋਂ, ਬੈਂਕ ...

ਪੂਰੀ ਖ਼ਬਰ »

ਮਾਨਸਾ 'ਚ 17 ਕੋਰੋਨਾ ਪੀੜਤ ਹੋਏ ਸਿਹਤਯਾਬ

ਮਾਨਸਾ, 22 ਅਕਤੂਬਰ (ਫੱਤੇਵਾਲੀਆ)-ਮਾਨਸਾ ਜ਼ਿਲ੍ਹੇ 'ਚ 17 ਕੋਰੋਨਾ ਪੀੜਤ ਵਿਅਕਤੀ ਸਿਹਤਯਾਬ ਹੋਏ ਹਨ ਜਦਕਿ ਅੱਜ ਕਿਸੇ ਵੀ ਕੇਸ ਦੀ ਪੁਸ਼ਟੀ ਨਹੀਂ ਹੋਈ | ਅੱਜ ਲਏ ਗਏ 425 ਨਮੂਨਿਆਂ ਸਮੇਤ ਕੁੱਲ ਗਿਣਤੀ 40,603 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1852 ਹਨ, ਜਿਨ੍ਹਾਂ 'ਚੋਂ 1732 ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਵਿਖੇ ਵਜ਼ੀਫ਼ਾ ਸਕੀਮਾਂ ਦੀ ਜਾਣਕਾਰੀ ਦਿੱਤੀ

ਬਰੇਟਾ, 22 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਦੀ ਜਾਣਕਾਰੀ ਦੇਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਉਦਘਾਟਨ ਸਾਗਰ ਸੇਤੀਆ ਐੱਸ. ਡੀ. ਐੱਮ. ਬੁਢਲਾਡਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰਾਜਸੀ ਸੂਝ-ਬੂਝ ਨਾਲ ਲਿਬਰੇਜ਼ ਹੈ ਸੰਤ ਫਤਹਿ ਸਿੰਘ ਦਾ ਨਾਨਕਾ ਪਿੰਡ ਬੀਰੋਕੇ ਕਲਾਂ

ਸਵਰਨ ਸਿੰਘ ਰਾਹੀ 98766-70341 ਬੁਢਲਾਡਾ- ਬੁਢਲਾਡਾ-ਭੀਖੀ ਵਾਇਆ ਧਲੇਵਾਂ ਸੰਪਰਕ ਸੜਕ 'ਤੇ ਸਥਿਤ 'ਦਲਿਓ' ਗੋਤੀਆਂ ਵਲੋਂ ਬੰਨਿ੍ਹਆ ਪਿੰਡ ਹੈ ਬੀਰੋਕੇ ਕਲਾਂ | ਬਜ਼ੁਰਗਾਂ ਦੇ ਦੱਸਣ ਮੁਤਾਬਿਕ ਮੁਗ਼ਲਾਂ ਦੇ ਰਾਜ ਸਮੇਂ 1630 ਈ. ਦੇ ਕਰੀਬ ਉੱਚਾ ਪਿੰਡ ਥੇਹ ਸੰਘੋਲ ਤੋਂ ਕਿਸੇ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਬਰ੍ਹੇ ਦਾ 14ਵੇਂ ਦਿਨ ਵੀ ਨਾ ਹੋ ਸਕਿਆ ਸਸਕਾਰ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗਾਂ ਨਾ ਮੰਨਣ ਕਰ ਕੇ ਮਾਤਾ ਤੇਜ ਕੌਰ ਬਰ੍ਹੇ ਦਾ 14ਵੇਂ ਦਿਨ ਵੀ ਸਸਕਾਰ ਨਾ ਹੋ ਸਕਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ...

ਪੂਰੀ ਖ਼ਬਰ »

ਪੁਲਿਸ ਵਲੋਂ 7 ਟਰਾਲੇ ਫੜ ਕੇ 4947 ਗੱਟੇ ਝੋਨਾ ਬਰਾਮਦ, 9 ਗਿ੍ਫ਼ਤਾਰ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਖ਼ਰੀਦ ਕੇ ਜ਼ਿਲੇ੍ਹ ਦੀਆਂ ਮੰਡੀਆਂ 'ਚ ਮਹਿੰਗੇ ਭਾਅ ਝੋਨਾ ਵੇਚਣ ਤੇ ਰਾਈਸ ਮਿੱਲਾਂ 'ਚ ਜਮਾਂ ਕਰਨ ਦੇ ਮਾਮਲੇ 'ਚ 9 ਵਿਅਕਤੀਆਂ ਨੂੰ 7 ਟਰਾਲਿਆਂ ਸਮੇਤ ਕਾਬੂ ...

ਪੂਰੀ ਖ਼ਬਰ »

ਪਰਾਲੀ ਤੇ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਬਲਜੀਤ ਸਿੰਘ ਕਰ ਰਿਹਾ ਖੇਤੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੰੂ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਤੇ ਰਹਿੰਦ-ਖੂੰਹਦ ਨੰੂ ਅੱਗ ਲਗਾਉਣ ਉਪਰੰਤ ਨਿਕਲਣ ਵਾਲਾ ਧੂੰਆਂ ਵਾਤਾਵਰਨ ਤੇ ਮਨੁੱਖੀ ...

ਪੂਰੀ ਖ਼ਬਰ »

ਕੇਦਰੀ ਮੰਤਰੀਆਂ ਦਾ ਪੰਜਾਬ ਆਉਣ 'ਤੇ ਘਿਰਾਓ ਕੀਤਾ ਜਾਵੇਗਾ- ਗੁਲਾਬ ਸਿੰਘ

ਰਾਮਪੁਰਾ ਫੂਲ, 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਪਹੁੰਚੇ ਰਾਮਪੁਰਾ ਫੂਲ ਦੇ ਪੀ. ਡਬਲਯੂ. ਡੀ. ਦੇ ਦਫ਼ਤਰ ਦੀ ਥਾਂ ਅਤੇ ਰਿਲਾਇੰਸ ਪੰਪ 'ਤੇ ਦਿੱਤੇ ਜਾ ਰਹੇ ਧਰਨੇ ਦੇ 22ਵੇਂ ਦਿਨ ਵਿਚ ਸ਼ਾਮਲ ਹੋ ਗਏ ਹਨ | ਧਰਨੇ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਬੀ.ਐਡ ਦੇ ਨਤੀਜਿਆਂ ਵਿਚ ਫਿਰ ਝੰਡੀ

ਰਾਮਪੁਰਾ ਫੂਲ­ 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਲੜਕੀਆਂ) ਰਾਮਪੁਰਾ ਫੂਲ ਦੇ ਬੀ. ਐਡ ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਵਿਦਿਆਰਥਣਾਂ ਨੇ ਇਕ ਵਾਰ ਫੇਰ ਜਿੱਤ ਦੀ ਝੰਡੀ ਬਰਕਰਾਰ ਰੱਖੀ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਯੂਥ ਕਲੱਬਾਂ ਨੂੰ ਅੱਪਡੇਟ ਕਰਨ ਅਤੇ ਉਨ੍ਹਾਂ ਦੀ ਸਾਲਾਨਾ ਕਾਰਜ ਯੋਜਨਾ ਬਣਾਉਣ ਹਿਤ ਯੁਵਾ ਕਲੱਬ ਵਿਕਾਸ ਬੈਨਰ ਹੇਠ ਵਿਸ਼ੇਸ਼ ਮੁਹਿੰਮ ਤਹਿਤ ਇਕੱਤਰਤਾ ਕੀਤੀ ਗਈ ਹੈ | ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਮਾਸਟਰ ਕਾਡਰ ਵਿਚ ਤਰੱਕੀਆਂ ਤੁਰੰਤ ਕਰਨ ਦੀ ਮੰਗ

ਮਾਨਸਾ, 22 ਅਕਤੂਬਰ (ਵਿ. ਪ੍ਰਤੀ.)- ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ. ਐਲ. ਏ., ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਯੂਨੀਅਨ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਰੱਕੀ ਨਿਯਮਾਂ 'ਚ ਸੋਧ ਕਰ ਕੇ ਤਰੱਕੀ ਦਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 22ਵੇਂ ਦਿਨ ਵੀ ਰੋਸ ਪ੍ਰਦਰਸ਼ਨ ਰੱਖਿਆ ਜਾਰੀ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ 22ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇ | ਕਿਸਾਨਾਂ ਵਲੋਂ ਅੱਜ ਰੇਲ ਪਟੜੀ ਮਾਨਸਾ ਤੇ ਬਰੇਟਾ 'ਤੇ ਲਗਾਏ ਧਰਨਿਆਂ ਦੀ ਥਾਂ ਤਬਦੀਲ ਕਰ ਕੇ ਇਹ ਧਰਨੇ ਪਟੜੀ ਦੇ ਨੇੜੇ ਲਗਾ ਲਏ ਤਾਂਕਿ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਸਕੇ | ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਰਿਲਾਇੰਸ ਤੇਲ ਪੰਪਾਂ ਦੇ ਨਾਲ ਹੀ ਤਾਪ ਘਰ ਬਣਾਂਵਾਲੀ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਰੱਦ ਕੀਤੇ ਖੇਤੀ ਕਾਨੂੰਨ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਹਨ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਦਾ ਸਿੱਟਾ ਹੈ ਕਿ ਰਾਜ ਦੀਆਂ ਸਾਰੀ ਸਿਆਸੀ ਪਾਰਟੀਆਂ ਨੂੰ ਸਰਬਸੰਮਤੀ ਨਾਲ ਇਸ ਕਾਨੂੰਨ ਦੇ ਵਿਰੋਧ 'ਚ ਇਕ ਦੂਸਰੇ ਤੋਂ ਅੱਗੇ ਹੋ ਕੇ ਖੜ੍ਹਨਾ ਪਿਆ | ਉਨ੍ਹਾਂ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੂੰ ਰੱਦ ਕਰਵਾਉਣ ਤੱਕ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਿਕ 4 ਨਵੰਬਰ ਤੱਕ ਮਾਲ ਗੱਡੀਆਂ ਨੂੰ ਛੋਟ ਦਿੱਤੀ ਗਈ ਹੈ, ਪਰ 5 ਨਵੰਬਰ ਨੂੰ ਪੂਰੇ ਭਾਰਤ 'ਚ ਚੱਕਾ ਜਾਮ ਕਰ ਕੇ ਮੋਦੀ ਸਰਕਾਰ ਖ਼ਿਲਾਫ਼ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ ਅਤਲਾ, ਭਜਨ ਸਿੰਘ ਘੁੰਮਣ, ਜਲੌਰ ਸਿੰਘ ਦੂਲੋਵਾਲ, ਨਿਰਮਲ ਸਿੰਘ ਝੰਡੂਕੇ, ਮਨਜੀਤ ਸਿੰਘ ਉੱਲਕ, ਤਰਸੇਮ ਸਿੰਘ ਹੀਰਕੇ, ਕੁਲਦੀਪ ਸਿੰਘ ਚੱਕ ਭਾਈਕੇ, ਗੁਰਚਰਨ ਸਿੰਘ ਭੀਖੀ ਤੇ ਗੁਰਮੇਲ ਸਿੰਘ ਆਦਿ ਨੇ ਸੰਬੋਧਨ ਕੀਤਾ |
ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਦਲਿਤ ਭਾਈਚਾਰੇ ਵਲੋਂ ਸੰਘਰਸ਼ ਦੀ ਹਮਾਇਤ-
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਦਲਿਤ ਭਾਈਚਾਰੇ ਵਲੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ, ਮਜ਼ਦੂਰ ਏਕਤਾ ਦੇ ਨਾਅਰੇ ਹੇਠ ਸ਼ਾਮਿਲ ਹੋ ਕੇ ਸਮਾਜਿਕ ਰੂਪ ਵਿਚ ਏਕਤਾ ਲਿਆਉਣ ਦੀ ਵੀ ਅਪੀਲ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੇ ਦਲਿਤ ਭਾਈਚਾਰੇ ਨੂੰ ਭਾਜਪਾ ਦੀਆਂ ਫ਼ਿਰਕੂ ਤੇ ਫੁੱਟ ਪਾਊ ਨੀਤੀਆਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ ਅਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਿੰਡ ਪੱਧਰ 'ਤੇ ਵੀ ਕਿਸਾਨ-ਮਜ਼ਦੂਰ ਏਕਤਾ ਨੂੰ ਕਾਇਮ ਕੀਤਾ ਜਾਵੇ | ਇਸ ਮੌਕੇ ਕਾ. ਗੁਰਮੀਤ ਸਿੰਘ ਨੰਦਗੜ੍ਹ, ਹਰਵਿੰਦਰ ਸਿੰਘ ਸੇਮਾ, ਪ੍ਰਦੀਪ ਸਿੰਘ ਗੁਰੂ, ਗੁਰਸੇਵਕ ਸਿੰਘ ਮਾਨ, ਬਲਵਿੰਦਰ ਸਿੰਘ ਘਰਾਂਗਣਾ, ਜਰਨੈਲ ਸਿੰਘ ਮਾਨਸਾ, ਭੋਲਾ ਸਿੰਘ ਗੁੜੱਦੀ, ਗੁਲਾਬ ਸਿੰਘ ਖੀਵਾ ਤੇ ਬੱਲਮ ਸਿੰਘ ਢੈਪਈ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ-
ਬੁਢਲਾਡਾ, (ਸਵਰਨ ਸਿੰਘ ਰਾਹੀ)- ਖੇਤੀਬਾੜੀ ਤੇ ਉਸ ਨਾਲ ਸਬੰਧਿਤ 3 ਕੇਂਦਰੀ ਕਾਨੂੰਨਾਂ ਖ਼ਿਲਾਫ਼ ਸਥਾਨਕ ਸ਼ਹਿਰ ਅੰਦਰ ਦੋਨੋਂ ਕਿਸਾਨ ਧਰਨੇ ਅੱਜ ਵੀ ਜਾਰੀ ਰਹੇ | ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਨੇ ਆਜ਼ਾਦੀ ਦੇ 7 ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਸੰਵਿਧਾਨਿਕ ਹੱਕਾਂ ਤੋਂ ਵਾਂਝਾ ਰੱਖਿਆਂ ਹੋਇਆ | 70 ਸਾਲਾਂ 'ਚ ਵੀ ਹੁਕਮਰਾਨਾਂ ਵਲੋਂ ਕੋਈ ਠੋਸ ਨੀਤੀ ਨਾ ਬਣਾਉਣ ਕਰ ਕੇ ਮਜ਼ਦੂਰ ਤੇ ਗਰੀਬ ਵਰਗ ਸਮੇਤ ਮੱਧ ਵਰਗੀ ਪਰਿਵਾਰ ਦਿਨੋਂ ਦਿਨ ਨਿਘਾਰ ਵੱਲ ਜਾ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿੱਢਿਆ ਕਿਸਾਨ, ਮਜ਼ਦੂਰ ਤੇ ਛੋਟੇ ਵਪਾਰੀ ਦਾ ਇਹ ਸੰਘਰਸ਼ ਦੇਸ਼ ਨੂੰ ਨਵੀਂ ਦਿਸ਼ਾ ਦੇਵੇਗਾ | ਧਰਨੇ ਨੂੰ ਮਹਿੰਦਰ ਸਿੰਘ ਦਿਆਲਪੁਰਾ, ਰਾਮਫਲ ਸਿੰਘ ਬਹਾਦਰਪੁਰ, ਭੁਪਿੰਦਰ ਸਿੰਘ ਗੁਰਨੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਜਸਕਰਨ ਸਿੰਘ ਸ਼ੇਰਖਾਂ ਵਾਲਾ, ਸਤਪਾਲ ਸਿੰਘ ਬਰੇ, ਦਰਸ਼ਨ ਸਿੰਘ ਗੁਰਨੇ ਕਲਾਂ, ਬਿੰਦਰ ਸਿੰਘ ਅਹਿਮਦਪੁਰ, ਮਲਕੀਤ ਸਿੰਘ ਮੰਦਰਾਂ, ਬਲਦੇਵ ਸਿੰਘ, ਜੁਗਰਾਜ ਸਿੰਘ ਨੇ ਸੰਬੋਧਨ ਕੀਤਾ |
ਭਾਜਪਾ ਆਗੂ ਦੇ ਘਰ ਅੱਗੇ ਧਰਨਾ 9ਵੇਂ ਦਿਨ 'ਚ ਦਾਖ਼ਲ-
ਭਾਜਪਾ ਮੰਡਲ ਪ੍ਰਧਾਨ ਸੁਖਦਰਸ਼ਨ ਸ਼ਰਮਾ ਦੇ ਘਰ ਅੱਗੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 9ਵੇਂ ਦਿਨ ਵੀ ਧਰਨਾ ਜਾਰੀ ਰੱਖਿਆ | ਭਾਜਪਾ ਆਗੂ ਸ੍ਰੀ ਸ਼ਰਮਾ ਦੀ ਪਤਨੀ ਦੀ ਹਾਲਤ ਨੂੰ ਦੇਖਦਿਆਂ ਕਿਸਾਨ ਉਨ੍ਹਾਂ ਦੇ ਘਰ ਦੇ ਬਿਲਕੁਲ ਅੱਗੇ ਨਹੀਂ ਗਏ, ਪਰ ਬਾਹਰ ਪਾਰਕਿੰਗ 'ਚ ਧਰਨੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ | ਜਥੇਬੰਦੀ ਦੇ ਜ਼ਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਬਲਾਕ ਆਗੂ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਵਜ੍ਹਾ ਧੱਕੇਸ਼ਾਹੀ ਕਰ ਰਹੀ ਹੈ | ਇਸ ਮੌਕੇ ਭੂਰਾ ਸਿੰਘ ਭਾਦੜਾ, ਲੀਲਾ ਸਿੰਘ ਦੋਦੜਾ, ਗੁਰਿੰਦਰ ਸਿੰਘ ਚੱਕ ਭਾਈਕੇ, ਮੰਗੂ ਦੋਦੜਾ, ਪੱਪੂ ਬੱਛੋਆਣਾ, ਗੁਰਜੰਟ ਸਿੰਘ ਬੱਛੋਆਣਾ, ਮੇਜਰ ਸਿੰਘ ਭਾਦੜਾ, ਭੋਲਾ ਸਿੰਘ ਕਲੀਪੁਰ ਤੇ ਭੋਲਾ ਸਿੰਘ ਬੀਰੋਕੇ ਆਦਿ ਹਾਜ਼ਰ ਸਨ |
ਸਿਹਤ ਸੇਵਾਵਾਂ ਜਾਰੀ-
ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਰੇਟਾ ਵਲੋਂ ਧਰਨੇ ਵਾਲੀ ਜਗ੍ਹਾ ਤੇ ਸ਼ੁਰੂ ਤੋਂ ਸਿਹਤ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਪ੍ਰਧਾਨ ਗਿਆਨ ਚੰਦ ਅਜਾਦ ਨੇ ਦੱਸਿਆ ਕਿ ਸੰਘਰਸ਼ ਦੇ ਅਖੀਰ ਤੱਕ ਐਸੋਸੀਏਸ਼ਨ ਕਿਸਾਨ ਜਥੇਬੰਦੀਆਂ ਨਾਲ ਡਟ ਕੇ ਖੜ੍ਹੀ ਰਹੇਗੀ | ਇਸ ਮੌਕੇ ਹਰਬੰਸ ਸਿੰਘ ਭਾਵਾ, ਅਵਤਾਰ ਸਿੰਘ ਖੱਤਰੀਵਾਲਾ, ਨਿਰਮਲ ਸਿੰਘ ਬਹਾਦਰਪੁਰ, ਸਤੀਸ਼ ਕੁਮਾਰ ਬਰੇਟਾ, ਰਾਮ ਲਾਲ ਖੁਡਾਲ ਤੇ ਵਾਸਦੇਵ ਸਿੰਘ ਭਾਵਾ ਆਦਿ ਹਾਜ਼ਰ ਸਨ |
ਰੇਲਵੇ ਮਾਰਗ ਤੋਂ ਹਟਕੇ ਨਾਲ ਵਾਲੀ ਜਗ੍ਹਾ 'ਤੇ ਧਰਨਾ ਕੀਤਾ ਸ਼ੁਰੂ-
ਬਰੇਟਾ, (ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)- ਕਿਸਾਨ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੇਲਵੇ ਟਰੈਕ ਤੋਂ ਦੂਰੀ ਬਣਾ ਕੇ ਨਾਲ ਵਾਲੀ ਥਾਂ 'ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਧਰਨੇ 'ਚ ਔਰਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ | ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੰੂਨਾਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤੇਜ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਅਗਲੀ ਰੂਪ ਰੇਖਾ ਉਲੀਕੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਕਾਲ਼ੇ ਕਾਨੰੂਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲਿਆ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਰਾਮਫਲ ਸਿੰਘ ਚੱਕ ਅਲੀਸ਼ੇਰ, ਚਰਨਜੀਤ ਸਿੰਘ ਕਿਸ਼ਨਗੜ੍ਹ, ਰਾਮਫਲ ਸਿੰਘ ਬਹਾਦਰਪੁਰ, ਬਲਵਿੰਦਰ ਸਿੰਘ ਕੁੱਲਰੀਆਂ, ਤਾਰਾ ਚੰਦ ਬਰੇਟਾ, ਗੁਰਮੇਲ ਸਿੰਘ ਜਲਵੇੜਾ, ਨਾਇਬ ਸਿੰਘ ਕੁੱਲਰੀਆਂ ਆਦਿ ਨੇ ਸੰਬੋਧਨ ਕੀਤਾ |
ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਪੈਟਰੋਲ ਪੰਪ ਦਾ ਘਿਰਾਓ ਜਾਰੀ-
ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਘਿਰਾਓ ਲਗਾਤਾਰ ਜਾਰੀ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਮੋਦੀ ਸਰਕਾਰ ਵਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਦੋਂ ਕਿ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਹੈ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਬੂਟਾ ਸਿੰਘ ਜਲਵੇੜਾ, ਸੁਖਚੈਨ ਸਿੰਘ ਦਿਆਲਪੁਰਾ, ਚਰਨਜੀਤ ਸਿੰਘ ਬਹਾਦਰਪੁਰ, ਲਾਭ ਸਿੰਘ ਬਹਾਦਰਪੁਰ, ਮੇਵਾ ਸਿੰਘ ਖੁਡਾਲ, ਕਰਮਜੀਤ ਸਿੰਘ ਸੰਘਰੇੜੀ ਤੇ ਸਰੋਜ ਰਾਣੀ ਦਿਆਲਪੁਰਾ ਨੇ ਸੰਬੋਧਨ ਕੀਤਾ |
ਭੀਖੀ ਦੇ ਰਿਲਾਇੰਸ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ-
ਭੀਖੀ, (ਗੁਰਿੰਦਰ ਸਿੰਘ ਔਲਖ)- ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਕਿਯੂ ਸਿੱਧੂਪੁਰ ਵਲੋਂ ਸਥਾਨਕ ਰਿਲਾਇੰਸ ਪੰਪ 'ਤੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਗਜੀਤ ਸਿੰਘ, ਸੁੱਖਾ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਪਿ੍ਤਪਾਲ ਸਿੰਘ, ਕਰਮਜੀਤ ਸਿੰਘ, ਭੋਲਾ ਸਿੰਘ, ਸਤਵੀਰ ਸਿੰਘ, ਕਰਨਜੀਤ ਸਿੰਘ, ਭੂਰਾ ਸਿੰਘ ਲਖਵਿੰਦਰ ਸਿੰਘ, ਆਪ ਆਗੂ ਵਰਿੰਦਰ ਸੋਨੀ, ਗੁਰਪਿਆਰ ਸਿੰਘ, ਸੁੱਚਾ ਸਿੰਘ, ਬਲਵੀਰ ਸਿੰਘ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਪੰਪ ਤੇ ਥਰਮਲ ਅੱਗੇ ਧਰਨਾ ਜਾਰੀ-
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੈਂਚੀਆਂ 'ਤੇ ਸਥਿਤ ਰਿਲਾਇੰਸ ਤੇਲ ਪੰਪ ਅਤੇ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਅੱਗੇ ਵੀ ਰੋਸ ਪ੍ਰਦਰਸ਼ਨ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਧਰਨਿਆਂ ਨੂੰ ਸਾਧੂ ਸਿੰਘ ਅਲੀਸ਼ੇਰ, ਜੱਗਾ ਸਿੰਘ ਤਲਵੰਡੀ ਸਾਬੋ, ਬਹੱਤਰ ਸਿੰਘ ਭੋਲਾ ਸਿੰਘ ਮਾਖਾ, ਮਲਕੀਤ ਸਿੰਘ ਕੋਟਧਰਮੂ ਆਦਿ ਨੇ ਸੰਬੋਧਨ ਕੀਤਾ | ਇਸੇ ਦੌਰਾਨ ਜਥੇਬੰਦੀ ਵਲੋਂ ਸਰਦੂਲਗੜ੍ਹ ਰਿਲਾਇੰਸ ਪੰਪ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਪੁਲਿਸ ਵਲੋਂ 50 ਡੱਬੇ ਹਰਿਆਣਾ ਮਾਰਕਾ ਦੇਸੀ ਸ਼ਰਾਬ ਸਮੇਤ 7 ਦਬੋਚੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 50 ਡੱਬੇ ਹਰਿਆਣਾ ਮਾਰਕਾ ਸ਼ਹਿਨਾਈ ਸ਼ਰਾਬ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐੱਸ. ਅੱੈਸ. ਪੀ. ਨੇ ਜਾਣਕਾਰੀ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਰਾਹੀਂ ਪਟਾਕਿਆਂ ਦੇ ਆਰਜ਼ੀ ਲਾਇਸੰਸ ਅਪਲਾਈ ਕੀਤੇ ਜਾਣਗੇ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ | ਇਸ ਲਈ 100 ਰੁਪਏ ਦੀ ਲਾਜ਼ਮੀ ਫ਼ੀਸ ਹੋਵੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਅਪਲਾਈ ਕਰ ਸਕਦਾ ਹੈ | ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 22ਵੇਂ ਦਿਨ ਵੀ ਰੋਸ ਪ੍ਰਦਰਸ਼ਨ ਰੱਖਿਆ ਜਾਰੀ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ 22ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇ | ਕਿਸਾਨਾਂ ਵਲੋਂ ਅੱਜ ਰੇਲ ਪਟੜੀ ਮਾਨਸਾ ਤੇ ਬਰੇਟਾ 'ਤੇ ਲਗਾਏ ...

ਪੂਰੀ ਖ਼ਬਰ »

ਰੇਲਵੇ ਮੰਤਰੀ ਦੇ ਨਾਂਅ ਮੰਗ ਪੱਤਰ ਸੋਢੀ ਤੇ ਮਰਾੜ੍ਹ ਨੂੰ ਸੌਾਪਿਆ

ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)-ਪਿੰਡ ਕਟਾਰ ਸਿੰਘ ਵਾਲਾ ਦੇ ਸਟੇਸ਼ਨ ਅਤੇ ਫਾਟਕ 237 ਸੀ ਨੂੰ ਜਾਂਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪਿੰਡ ਦੇ ਲੋਕ ਰੇਲਵੇ ਦੇ ਸਕੱਤਰ ਦਿਆਲ ਦਾਸ ਸੋਢੀ ਤੇ ਭਾਜਪਾ ਆਗ ਤੇ ਸਮਾਜ ਡਾ. ਜਗਸੀਰ ਸਿੰਘ ਮਰਾੜ੍ਹ ਨੂੰ ਮਿਲੇ | ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲ 'ਚ ਰਜਿਸਟਰਡ 0 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਸਿਹਤ ਵਿਭਾਗ ਬਠਿੰਡਾ ਅਧੀਨ ਰਾਸ਼ਟਰੀ ਬਾਲ ਸੁਰੱਖਿਆ ਕਾਇਆਕਰਮ (ਆਰ.ਬੀ. ਐੱਸ. ਕੇ.) ਬਲਾਕ ਗੋਨਿਆਣਾ ਦੀ ਟੀਮ ਨੂੰ ਜਾਂਚ ਦੌਰਾਨ ਜਸਦੀਪ ਸਿੰਘ ਨਾਮੀ ਬੱਚਾ ਮਿਲਿਆ, ਜੋ ਕਿ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਪਾਇਆ ...

ਪੂਰੀ ਖ਼ਬਰ »

ਨੌਜਵਾਨਾਂ ਦਾ ਜੋਸ਼ ਸੂਬੇ 'ਚ ਮੁੜ ਬਣਾਏਗਾ 2022 ਵਿਚ ਅਕਾਲੀ ਸਰਕਾਰ- ਮਲੂਕਾ

ਰਾਮਪੁਰਾ ਫੂਲ, 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿ ਨੌਜਵਾਨਾਂ ਦਾ ਜੋਸ਼ ਗਵਾਹੀ ਭਰਦਾ ਹੈ ਕਿ 2022 ਦੌਰਾਨ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਮੁੜ ਸੱਤਾ ਸੰਭਾਲੇਗੀ | ਅੱਜ ਇੱਥੇ ਯੂਥ ...

ਪੂਰੀ ਖ਼ਬਰ »

ਡੀ. ਐੱਸ. ਪੀ. ਤੇ ਐੱਸ. ਐੱਚ. ਓ. ਫੂਲ ਵਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ-ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਅੱਤਵਾਦ ਦੇ ਕਾਲੇ ਦੌਰ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਹਲਕਾ ਰਾਮਪੁਰਾ ਫੂਲ ਦੇ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲ ਕੇ ਡੀ. ਐੱਸ. ਪੀ. ਫੂਲ ਜਸਵੀਰ ਸਿੰਘ ਤੇ ਐੱਸ. ਐੱਚ. ਓ. ਹਰਬੰਸ ਸਿੰਘ ਨੇ ਹਾਲ ਚਾਲ ਜਾਣਿਆ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਇਕ ਵਿਅਕਤੀ ਸਮੇਤ ਢਾਈ ਦਰਜਨ ਵਿਅਕਤੀਆਂ ਨੂੰ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ 5 ...

ਪੂਰੀ ਖ਼ਬਰ »

ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਕੇ ਕਾਂਗਰਸੀਆਂ 'ਚ ਖੁਸ਼ੀ ਦਾ ਮਾਹੌਲ, ਵੰਡੇ ਲੱਡੂ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਬਿੱਲ ਪਾਸ ਹੋਣ ਤੇ ਕਸਬਾ ਭਾਈਰੂਪਾ ਵਿਖੇ ਕਾਂਗਰਸੀਆਂ 'ਚ ਜੋਸ਼ ਵੇਖਣ ਨੂੰ ਮਿਲਿਆ ਤੇ ਉਨ੍ਹਾਂ ਇਸ ਸਬੰਧੀ ਬਾਬਾ ਭਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੈਸ਼ਨ ਦੌਰਾਨ ਆਪਣੇ ਨਵੇਂ ਖੇਤੀ ਕਾਨੂੰਨ ਬਣਾਏ ਜਾਣ 'ਤੇ ਕਾਂਗਰਸੀਆਂ ਨੇ ਜਸ਼ਨ ਮਨਾਏ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਕੇ ਚਾਰ ਨਵੇਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਨਾਲ ਇਲਾਕੇ ਦੇ ਕਾਂਗਰਸੀਆਂ ਵਲੋਂ ਖੁਸ਼ੀ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਕਿਸਾਨ ਜਥੇਬੰਦਕ ਇਕਾਈਆਂ ਦਾ ਗਠਨ ਜ਼ੋਰਾਂ 'ਤੇ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਕੇਂਦਰ ਸਰਕਾਰ ਦੇ ਜਾਰੀ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬਲਾਕ ਨਥਾਣਾ ਦੇ ਪਿੰਡਾਂ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀਆਂ ਇਕਾਈਆਂ ਗਠਿਤ ਕਰਨ ਦਾ ਰੁਝਾਨ ਜ਼ੋਰਾਂ 'ਤੇ ਚੱਲ ਰਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX