ਤਾਜਾ ਖ਼ਬਰਾਂ


ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  3 minutes ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  12 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  18 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  26 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 1 hour ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 1 hour ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 4 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਸੰਪਾਦਕੀ

ਵਜ਼ੀਫ਼ਾ ਘੁਟਾਲੇ ਦੀ ਗੂੰਜ

ਕੇਂਦਰ ਵਲੋਂ ਬਣਾਏ ਖੇਤੀ ਸਬੰਧੀ ਬਣਾਏ ਗਏ ਕਾਨੂੰਨਾਂ ਦੇ ਵਿਰੋਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਜੋ ਮਤੇ ਅਤੇ ਬਿੱਲ ਪਾਸ ਕੀਤੇ, ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਨੇ ਵੀ ਆਪਣੇ ਅੰਦੋਲਨ ਦੀ ਅੰਸ਼ਕ ਜਿੱਤ ਕਰਾਰ ...

ਪੂਰੀ ਖ਼ਬਰ »

ਕੀ ਹੁਣ ਕਿਸਾਨਾਂ ਨੂੰ ਸਮਰਥਨ ਮੁੱਲ ਮਿਲਣਾ ਯਕੀਨੀ ਹੋ ਸਕੇਗਾ ?

ਜੋ ਆਜ ਤਕ ਹੂਆ ਕੁਛ ਕੁਛ ਸਮਝ ਮੇ ਆਤਾ ਹੈ,
ਕੋਈ ਬਤਾਏ ਯਹਾਂ, ਇਸ ਕੇ ਬਾਅਦ ਕਯਾ ਹੋਗਾ?
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ 'ਤੇ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਵਿਚ ਸੋਧ ਕਰਨ ਦੇ ਪ੍ਰਸਤਾਵ ਤਾਂ ਸਰਬਸੰਮਤੀ ਨਾਲ ਪਾਸ ਕਰਵਾ ਲਏ ਗਏ ਹਨ ਪਰ ਹੁਣ ਇਸ ਤੋਂ ਬਾਅਦ ਕੀ ਹੋਵੇਗਾ? ਸਭ ਨੂੰ ਜੋ ਸਮਝ ਵਿਚ ਆ ਰਿਹਾ ਹੈ, ਉਹ ਸਿਰਫ ਏਨਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਪ੍ਰਸਤਾਵ ਕਾਨੂੰਨ ਨਹੀਂ ਬਣ ਸਕਣਗੇ। ਪਹਿਲੀ ਗੱਲ ਤਾਂ ਇਹ ਹੈ ਕਿ ਰਾਜਪਾਲ ਹੀ ਇਸ 'ਤੇ ਦਸਤਖ਼ਤ ਨਹੀਂ ਕਰਨਗੇ। ਨਾ ਹੀ ਰਾਸ਼ਟਰਪਤੀ ਵਲੋਂ ਇਨ੍ਹਾਂ 'ਤੇ ਦਸਤਖ਼ਤ ਕੀਤੇ ਜਾਣ ਦੇ ਕੋਈ ਆਸਾਰ ਹਨ। ਰਹੀ ਗੱਲ ਸੁਪਰੀਮ ਕੋਰਟ ਵਿਚ ਜਾਣ ਦੀ, ਜੇ ਸੁਪਰੀਮ ਕੋਰਟ ਪਾਣੀਆਂ ਦੇ ਸਮਝੌਤੇ ਰੱਦ ਕਰਨ ਦੇ ਕਾਨੂੰਨ, ਜੋ ਸਿਰਫ ਦੋ ਧਿਰਾਂ ਦੇ ਆਪਸੀ ਸਮਝੌਤੇ ਵਿਧਾਨ ਸਭਾ ਵਲੋਂ ਰੱਦ ਕੀਤੇ ਜਾਣ ਦੀ ਗੱਲ ਸੀ, ਨੂੰ ਰੱਦ ਕਰਨ ਸਕਦੀ ਹੈ, ਤਾਂ ਇਨ੍ਹਾਂ ਨਵੇਂ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵਿਚ ਜਿੱਤ ਦੀ ਆਸ ਰੱਖਣੀ 'ਮੂਰਖਾਂ ਦੇ ਸਵਰਗ' ਵਿਚ ਰਹਿਣ ਵਰਗੀ ਗੱਲ ਹੀ ਹੈ।
ਬੇਸ਼ੱਕ ਕੇਂਦਰ ਨੇ ਧੱਕਾ ਕੀਤਾ ਹੈ ਪਰ ਉਸ ਨੇ ਕਾਨੂੰਨ ਬਣਾਉਣ ਲੱਗਿਆਂ ਸੰਵਿਧਾਨ ਦੇ ਦਾਇਰੇ ਦੀਆਂ ਪੇਚੀਦਗੀਆਂ ਦਾ ਖਿਆਲ ਤਾਂ ਰੱਖਿਆ ਹੀ ਹੈ। ਕਿਸਾਨ ਯੂਨੀਅਨਾਂ ਖ਼ੁਸ਼ ਹਨ ਕਿ ਸਾਡੇ ਸੰਘਰਸ਼ ਦੀਆਂ ਇਹ ਪ੍ਰਾਪਤੀਆਂ ਹਨ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦੇਣਾ ਪਿਆ ਤੇ ਅਕਾਲੀ ਦਲ ਨੂੰ ਭਾਜਪਾ ਛੱਡ ਕੇ ਕਿਸਾਨਾਂ ਨਾਲ ਖੜ੍ਹਨਾ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਸੋਧੇ ਕਾਨੂੰਨ ਪਾਸ ਕਰਵਾਉਣੇ ਪਏ। ਪਰ ਕੀ ਕਿਸਾਨਾਂ ਨੂੰ ਸਮਰਥਨ ਮੁੁੱਲ ਮਿਲਣਾ ਯਕੀਨੀ ਹੋ ਗਿਆ ਹੈ? ਨਹੀਂ! ਬਿਲਕੁਲ ਨਹੀਂ!! ਉਂਜ ਜਿਸ ਦਿਨ ਮੁੱਖ ਮੰਤਰੀ ਅਤੇ ਕਿਸਾਨ ਨੇਤਾਵਾਂ ਵਿਚ ਮੀਟਿੰਗ ਸੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਸੇ ਦਿਨ ਹੀ ਕਿਹਾ ਸੀ ਕਿ ਅਸੀਂ ਤਾਂ ਕਾਨੂੰਨ ਪਾਸ ਕਰ ਦੇਵਾਂਗੇ ਪਰ ਕੀ ਗਵਰਨਰ ਉਸ 'ਤੇ ਦਸਤਖ਼ਤ ਕਰ ਦੇਣਗੇ? ਹੁਣ ਲੜਾਈ ਸਿੱਧੀ ਕੇਂਦਰ ਨਾਲ ਹੈ, ਦੇਖਣਾ ਪਵੇਗਾ ਕਿ ਕਿਸਾਨ ਨੇਤਾ ਕਿੰਨੀ ਸਿਆਣਪ ਨਾਲ ਲੜਦੇ ਹਨ ਅਤੇ ਕੇਂਦਰ ਸਰਕਾਰ ਇਸ ਅੰਦੋਲਨ ਪ੍ਰਤੀ ਕੀ ਰਵੱਈਆ ਅਪਣਾਉਂਦੀ ਹੈ?
ਸਮਝ ਕੇ ਜ਼ੁਲਮ ਕਰੋ ਏ ਬੁਤੋ-ਖ਼ੁਦਾ ਭੀ ਹੈ।
ਤੁਮਾਹਰੇ ਜ਼ੋਰ-ਓ-ਜਫ਼ਾ ਕੀ ਕੁਛ ਇੰਤਹਾ ਭੀ ਹੈ।
ਕੈਪਟਨ ਦਾ ਸਟੈਂਡ
ਕੋਈ ਕੁਝ ਕਹੇ ਪਰ ਇਕ ਗੱਲ ਸਾਫ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੀਰ ਨਿਸ਼ਾਨੇ 'ਤੇ ਲਾਉਣਾ ਆਉਂਦਾ ਤੇ ਉਹ ਇਹ ਵੀ ਜਾਣਦੇ ਹਨ ਕਿ ਪੰਜਾਬੀਆਂ ਦੀ ਮਾਨਸਿਕਤਾ ਨੂੰ ਕਿਵੇਂ ਜਿੱਤਣਾ ਹੈ? ਉਨ੍ਹਾਂ ਵਲੋਂ ਕੇਂਦਰੀ ਕਾਨੂੰਨਾਂ ਖਿਲਾਫ਼ ਪਾਸ ਕਰਵਾਏ ਪ੍ਰਸਤਾਵ ਕਾਨੂੰਨ ਬਣਨ ਭਾਵੇਂ ਨਾ, ਪਰ ਜਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਭਰ ਵਿਚ ਪਹਿਲ ਕੀਤੀ ਅਤੇ ਕਿਹਾ ਕਿ ਅਸਤੀਫ਼ਾ ਮੇਰੀ ਜੇਬ ਵਿਚ ਹੈ ਜਾਂ ਕੇਂਦਰ ਬੇਸ਼ੱਕ ਮੈਨੂੰ ਬਰਤਰਫ਼ ਕਰ ਦੇਵੇ। ਉਸ ਨਾਲ ਉਨ੍ਹਾਂ ਨੇ ਆਪਣਾ ਕੱਦ ਜ਼ਰੂਰ ਉੱਚਾ ਕੀਤਾ ਹੈ। ਪੰਜਾਬ ਦੇ ਬਿੱਲਾਂ ਨਾਲ ਕੋਈ ਹੋਰ ਫਾਇਦਾ ਹੋਵੇ ਨਾ ਹੋਵੇ, ਮਾਮਲਾ ਕੁਝ ਸਾਲਾਂ ਲਈ ਲਟਕ ਜ਼ਰੂਰ ਜਾਵੇਗਾ। ਪਰ ਇਕ ਖ਼ਤਰਾ ਵੀ ਲਗਦਾ ਹੈ ਕਿ ਕਿਤੇ ਇਸ ਨਾਲ ਪੰਜਾਬ ਦੇ ਖੇਤੀ ਸੈਕਟਰ ਵਿਚ ਨਿੱਜੀ ਨਿਵੇਸ਼ ਬਿਲਕੁਲ ਨਾ ਰੁਕ ਜਾਵੇ। ਇਹ ਫ਼ੈਸਲਾ ਹੁਣ ਗ਼ੈਰ-ਭਾਜਪਾ ਸ਼ਾਸਿਤ ਰਾਜਾਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਿਤ ਕਰੇਗਾ, ਜਿਸ ਨਾਲ ਗੱਲ ਸਿਰਫ ਸਮਰਥਨ ਮੁੱਲ ਤੱਕ ਹੀ ਨਹੀਂ ਰੁਕੇਗੀ, ਸਗੋਂ ਕੇਂਦਰ ਰਾਜ ਸਬੰਧਾਂ ਅਤੇ ਸੰਘਵਾਦ ਦੀ ਪਰਿਭਾਸ਼ਾ 'ਤੇ ਵੀ ਬਹਿਸ ਤੇਜ਼ ਹੋਵੇਗੀ।
ਪਰ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਜਦੋਂ ਇਹ ਅਹਿਸਾਸ ਹੋਇਆ ਕਿ ਇਸ ਦਾ ਸਿਆਸੀ ਫਾਇਦਾ ਤਾਂ ਕੈਪਟਨ ਅਤੇ ਕਾਂਗਰਸ ਨੂੰ ਹੋ ਰਿਹਾ ਹੈ ਤਾਂ ਅਕਾਲੀ ਦਲ, ਆਪ ਤੇ ਅਕਾਲੀ ਦਲ ਡੈਮੋਕ੍ਰੈਟਿਕ ਆਦਿ ਕਹਿਣ ਲੱਗ ਪਏ ਕਿ ਮੁੱਖ ਮੰਤਰੀ ਨੇ ਇਹ ਬਿੱਲ ਲਿਆ ਕੇ ਸਿਰਫ ਡਰਾਮਾ ਹੀ ਕੀਤਾ ਹੈ। ਬੇਸ਼ੱਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੇ ਪੰਜਾਬ ਨੂੰ ਮੰਡੀ ਐਲਾਨਣ ਦੀ ਮੰਗ ਕਰ ਚੁੱਕੇ ਸਨ ਪਰ ਅਕਾਲੀ ਦਲ ਨੇ ਵਿਧਾਨ ਸਭਾ ਵਿਚ ਇਹ ਮੰਗ ਨਹੀਂ ਉਠਾਈ। ਹੁਣ ਜਦੋਂ ਵਿਰੋਧੀ ਪਾਰਟੀਆਂ ਇਹ ਦੋਸ਼ ਲਾ ਰਹੀਆਂ ਹਨ ਕਿ ਸਾਨੂੰ ਬਿੱਲ ਪੜ੍ਹਨ ਅਤੇ ਸਮਝਣ ਦਾ ਮੌਕਾ ਹੀ ਨਹੀਂ ਮਿਲਿਆ ਤਾਂ ਕਸੂਰ ਕਿਸ ਦਾ ਹੈ? ਵਿਰੋਧੀ ਪਾਰਟੀਆਂ ਬਿੱਲ ਪੇਸ਼ ਹੁੰਦੇ ਸਾਰ ਹੀ ਇਸ ਮੰਗ 'ਤੇ ਅੜਦੀਆਂ ਕਿ ਸਾਨੂੰ ਇਸ ਬਿੱਲ ਨੂੰ ਪੜ੍ਹਨ, ਸਮਝਣ ਅਤੇ ਕਾਨੂੰਨੀ ਰਾਏ ਲੈਣ ਲਈ 2 ਦਿਨਾਂ ਦਾ ਸਮਾਂ ਦਿੱਤਾ ਜਾਵੇ ਅਤੇ ਇਸ ਲਈ 2 ਦਿਨ ਲਈ ਵਿਧਾਨ ਸਭਾ ਦਾ ਇਜਲਾਸ ਮੁਲਤਵੀ ਕੀਤਾ ਜਾਵੇ। ਉਂਜ ਚੰਗਾ ਹੁੰਦਾ ਜੇ ਕਾਂਗਰਸ ਖ਼ੁਦ ਹੀ ਅਜਿਹਾ ਕਰਦੀ। ਪਰ ਉਸ ਵੇਲੇ ਤਾਂ ਵਿਰੋਧੀ ਧਿਰ ਦੇ ਨੇਤਾ ਮੁੱਖ ਮੰਤਰੀ ਨਾਲ ਪ੍ਰੈੱਸ ਕਾਨਫ਼ਰੰਸ ਵਿਚ ਸ਼ਾਮਿਲ ਹੁੰਦੇ ਹਨ ਤੇ ਗਵਰਨਰ ਕੋਲ ਵੀ ਜਾਂਦੇ ਹਨ। ਇਸ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਟਵੀਟਾਂ ਦੀ ਨੋਕ-ਝੋਂਕ ਵੀ ਆਪਣੇ ਗੰਭੀਰ ਅਰਥ ਤੇ ਅਸਰ ਰੱਖਦੀ ਹੈ।
ਪੰਜਾਬ ਮੰਤਰੀ ਮੰਡਲ ਵਿਚ ਰੱਦੋਬਦਲ ਦੀ ਚਰਚਾ
ਇਸ ਵੇਲੇ ਹਵਾ ਵਿਚ 'ਸਰਗੋਸ਼ੀਆਂ' ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ ਵਿਚ ਵਾਪਸ ਲੈਣ 'ਤੇ ਸਹਿਮਤੀ ਹੋ ਗਈ ਹੈ। ਜਿਸ ਤਰ੍ਹਾਂ ਦੀ ਜਾਣਕਾਰੀ ਹੈ ਉਸ ਅਨੁਸਾਰ ਮੁੱਖ ਮੰਤਰੀ ਦਾ ਇਕ ਵੱਡਾ ਨਜ਼ਦੀਕੀ ਅਧਿਕਾਰੀ ਪਹਿਲਾਂ ਸਿੱਧੂ ਨੂੰ ਮਿਲਿਆ, ਫਿਰ ਖੇਤੀ ਸਬੰਧੀ ਸੋਧ ਬਿੱਲਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਕੈਪਟਨ ਨੇ ਸਿੱਧੂ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ। ਨਤੀਜੇ ਵਜੋਂ ਸਿੱਧੂ ਕਿਸਾਨਾਂ ਦੇ ਮਾਮਲੇ 'ਤੇ ਮੁੱਖ ਮੰਤਰੀ ਦੇ ਨਾਲ ਖੜ੍ਹੇ ਹੋਏ। ਪਰ ਹੁਣ ਸਵਾਲ ਉੱਠਦਾ ਹੈ ਕਿ ਕੀ ਸਿੱਧੂ ਨੂੰ ਖਾਲੀ ਪਈ ਮੰਤਰੀ ਦੀ ਕੁਰਸੀ ਤੇ ਮੁੱਖ ਮੰਤਰੀ ਕੋਲ ਪਏ ਮੰਤਰਾਲਿਆਂ ਵਿਚੋਂ ਕੋਈ ਇਕ ਦੇ ਕੇ ਬਿਨਾਂ ਕਿਸੇ ਹਿਲਜੁਲ ਦੇ ਮਾਮਲਾ ਨਿਪਟਾ ਲਿਆ ਜਾਵੇਗਾ? ਜਾਂ ਉਸ ਨੂੰ ਦੁਬਾਰਾ ਸਥਾਨਕ ਸਰਕਾਰਾਂ ਸਬੰਧੀ ਮੰਤਰਾਲਾ ਹੀ ਦਿੱਤਾ ਜਾਵੇਗਾ? ਚਰਚਾ ਤਾਂ ਇਹ ਹੈ ਕਿ ਸਿੱਧੂ ਨੇ ਗ੍ਰਹਿ ਮੰਤਰਾਲੇ ਜਾਂ ਸਥਾਨਕ ਸਰਕਾਰਾਂ ਬਾਰੇ ਮੰਤਰਾਲਿਆਂ ਵਿਚੋਂ ਕੋਈ ਇਕ ਮੰਗਿਆ ਸੀ। ਮੁੱਖ ਮੰਤਰੀ ਵਲੋਂ ਗ੍ਰਹਿ ਮੰਤਰਾਲਾ ਤਾਂ ਸਿੱਧੂ ਨੂੰ ਦੇਣ ਲਈ ਤਿਆਰ ਹੋਣ ਦੀ ਸੰਭਾਵਨਾ ਨਾਂਹ ਦੇ ਬਰਾਬਰ ਹੀ ਹੈ। ਇਸ ਲਈ ਚਰਚਾ ਹੈ ਕਿ ਸਿੱਧੂ ਨੂੰ ਫਿਰ ਸਥਾਨਕ ਸਰਕਾਰਾਂ ਬਾਰੇ ਮਹਿਕਮਾ ਹੀ ਦੇ ਦਿੱਤਾ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਸਪੱਸ਼ਟ ਹੈ ਕਿ ਆਪਣੇ ਆਪ ਨੂੰ ਸਰਕਾਰ ਵਿਚ ਨੰਬਰ ਦੋ ਮੰਨਣ ਵਾਲੇ ਬ੍ਰਹਮ ਮਹਿੰਦਰਾ ਨੂੰ ਇਹ ਮਹਿਕਮਾ ਛੱਡਣਾ ਪਵੇਗਾ। ਪਹਿਲੀ ਗੱਲ ਤਾਂ ਇਹ ਹੈ ਕਿ, ਕੀ ਉਹ ਕਿਸੇ ਛੋਟੇ ਮਹਿਕਮੇ 'ਤੇ ਰਾਜ਼ੀ ਹੋ ਜਾਣਗੇ? ਦੂਜੀ ਗੱਲ ਕੀ ਪੂਰੇ ਮੰਤਰੀ ਮੰਡਲ ਵਿਚ ਕੋਈ ਵੱਡੀ ਰੱਦੋਬਦਲ ਵੀ ਕੀਤੀ ਜਾ ਸਕਦੀ ਹੈ? ਜਾਣਕਾਰ ਹਲਕਿਆਂ ਅਨੁਸਾਰ ਹੁਣ ਜਦੋਂ ਵਿਧਾਨ ਸਭਾ ਚੋਣਾਂ ਵਿਚ ਸਿਰਫ ਸਵਾ ਸਾਲ ਹੀ ਬਾਕੀ ਹੈ ਤਾਂ ਜੇਕਰ ਮੁੱਖ ਮੰਤਰੀ, ਮੰਤਰੀ ਮੰਡਲ ਵਿਚ ਕੋਈ ਵੱਡੀ ਰੱਦੋਬਦਲ ਕਰਕੇ ਆਪਣੀ ਸਰਕਾਰ 'ਤੇ 'ਨਾ ਕੰਮ ਕਰਨ ਵਾਲੀ ਸਰਕਾਰ' ਦਾ ਠੱਪਾ ਲਾਹ ਕੇ ਤੇਜ਼ੀ ਨਾਲ ਕੰਮ ਕਰਦੇ ਹਨ ਅਤੇ ਕੁਝ ਦਾਗ਼ੀ ਚਿਹਰੇ ਹਟਾ ਕੇ ਸਾਫ਼ ਚਿਹਰੇ ਅੱਗੇ ਲਿਆਉਂਦੇ ਹਨ ਅਤੇ ਪੰਜਾਬ ਵਿਚ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਮਾਫ਼ੀਆ ਗਰੁੱਪਾਂ ਦੇ ਖਿਲਾਫ਼ ਕੁਝ ਸਖ਼ਤ ਕਦਮ ਉਠਾਉਣ ਦੀ ਹਿੰਮਤ ਕਰਦੇ ਹਨ ਤਾਂ ਇਸ ਦਾ ਸਰਕਾਰ, ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਆਉਂਦੀਆਂ ਚੋਣਾਂ ਵਿਚ ਕੁਝ ਨਾ ਕੁਝ ਫਾਇਦਾ ਜ਼ਰੂਰ ਹੋ ਸਕਦਾ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਵੇਂ ਮੁੱਖ ਮੰਤਰੀ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੇ ਨੇੜੇ ਹਨ ਪਰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਦੇ ਚਰਚੇ ਵੀ ਕਾਫੀ ਤੇਜ਼ ਹਨ ਤੇ ਇਸ ਮਾਮਲੇ ਵਿਚ ਇਕ ਮੰਤਰੀ ਦੇ ਨਾਂਅ 'ਤੇ ਸਹਿਮਤੀ ਬਣਦੀ ਸੁਣਾਈ ਦੇ ਰਹੀ ਹੈ। ਹਾਲਾਂ ਕਿ ਆਮ ਤੌਰ 'ਤੇ ਕਾਂਗਰਸ ਸਿੱਖ ਜੱਟ ਦੇ ਮੁੱਖ ਮੰਤਰੀ ਹੁੰਦਿਆਂ ਕਿਸੇ ਜੱਟ ਨੂੰ ਹੀ ਪ੍ਰਧਾਨ ਬਣਾਉਣ ਲਈ ਤਿਆਰ ਨਹੀਂ ਹੁੰਦੀ। ਪਰ ਹੁਣ ਚਰਚਾ ਹੈ ਕਿ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾ ਕੇ 3 ਵਰਕਿੰਗ ਪ੍ਰਧਾਨ ਵੀ ਬਣਾਏ ਜਾ ਸਕਦੇ ਹਨ, ਜਿਸ ਨਾਲ ਸਾਰੇ ਵਰਗਾਂ ਨੂੰ ਪ੍ਰਤੀਨਿਧਤਾ ਮਿਲ ਸਕੇ। ਜੇਕਰ ਅਜਿਹਾ ਹੋਇਆ ਤਾਂ ਮੰਤਰੀ ਮੰਡਲ ਵਿਚ ਵੱਡੀ ਰੱਦੋਬਦਲ ਦੇ ਆਸਾਰ ਵਧ ਜਾਣਗੇ। ਉਂਜ ਮੰਤਰੀ ਬਣਨ ਦੇ ਚਾਹਵਾਨਾਂ ਵਲੋਂ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਜਾਣ ਦੇ ਚਰਚੇ ਸੁਣਾਈ ਦੇਣ ਲੱਗ ਪਏ ਹਨ। ਮੰਤਰੀ ਬਣਨ ਦੇ ਚਾਹਵਾਨਾਂ ਦੀ ਇਕ ਲੰਮੀ ਸੂਚੀ ਹੈ। ਫਿਰ ਵੀ ਜਿਹੜੇ ਨਾਂਅ ਜ਼ਿਆਦਾ ਚਰਚਾ ਵਿਚ ਹਨ ਉਨ੍ਹਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ ਤੋਂ ਇਲਾਵਾ ਅਮਰੀਕ ਸਿੰਘ ਢਿੱਲੋਂ, ਪਰਗਟ ਸਿੰਘ, ਫਤਿਹਜੰਗ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਆਦਿ ਸ਼ਾਮਿਲ ਹਨ।

-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

 

ਖ਼ਬਰ ਸ਼ੇਅਰ ਕਰੋ

 

ਸਮਰਥਨ ਮੁੱਲ ਤੱਕ ਹੀ ਸੀਮਤ ਨਹੀਂ ਖੇਤੀ ਕਾਨੂੰਨਾਂ ਦੀ ਮਾਰ

ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਮਾਰ ਕੀ ਸਮਰਥਨ ਮੁੱਲ ਤੱਕ ਹੀ ਸੀਮਤ ਹੈ? ਜਾਂ ਇਹ ਕਾਨੂੰਨ ਭਾਰਤੀ ਖੇਤੀ ਦਾ ਬੁਨਿਆਦੀ ਲੱਛਣ ਵੀ ਤਬਦੀਲ ਕਰ ਦੇਣਗੇ ਤੇ ਖੇਤੀ ਉਤਪਾਦਨ ਗ਼ੈਰ-ਕਿਸਾਨਾਂ ਦੇ ਹੱਥ ਚਲਾ ਜਾਵੇਗਾ ਜਾਂ ਫਿਰ ਕੀ ਭਾਰਤੀ ਸੰਵਿਧਾਨ ਦੇ ਸੰਘੀ ...

ਪੂਰੀ ਖ਼ਬਰ »

ਬੇਹੱਦ ਬੁਰੀ ਹਾਲਤ ਵਿਚ ਹੈ ਪੰਜਾਬੀ ਯੂਨੀਵਰਸਿਟੀ ਦਾ ਤਲਵੰਡੀ ਸਾਬੋ ਖੇਤਰੀ ਕੇਂਦਰ

'ਪੰਜਾਬੀ ਯੂਨੀਵਰਸਿਟੀ, ਪਟਿਆਲਾ' ਦੇ ਤਤਕਾਲੀਨ ਉਪ-ਕੁਲਪਤੀ ਸ: ਭਗਤ ਸਿੰਘ ਸ਼ੇਰਗਿੱਲ ਦੀ ਉਸਾਰੂ ਸੋਚ ਸਦਕਾ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਯੂਨੀਵਰਸਿਟੀ ਦਾ ਖੇਤਰੀ ਕੇਂਦਰ ਸਥਾਪਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਦੇ 'ਗੁਰੂ ਕਾਸ਼ੀ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX