ਤਾਜਾ ਖ਼ਬਰਾਂ


ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  19 minutes ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  21 minutes ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  35 minutes ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  44 minutes ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  59 minutes ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  58 minutes ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  57 minutes ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਕਾਰਾਂ 'ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ
. . .  about 1 hour ago
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ) - ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਦੋ ਕਾਰਾਂ 'ਚ ਹੋਈ ਆਪਸੀ ਟੱਕਰ ਦੌਰਾਨ 3 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 2 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 3 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਜਲੰਧਰ

ਮੇਅਰ ਨੇ ਇਸ਼ਤਿਹਾਰੀ ਬੋਰਡਾਂ ਦਾ ਟੈਂਡਰ ਰੋਕਿਆ, ਕਿਹਾ 3 ਕਰੋੜ ਬਚਿਆ

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਸ਼ਹਿਰ ਵਿਚ ਇਸ਼ਤਿਹਾਰੀ ਬੋਰਡ ਲਗਾਉਣ ਲਈ ਲਗਾਏ ਜਾਣ ਵਾਲੇ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ ਮੇਅਰ ਜਗਦੀਸ਼ ਰਾਜਾ ਨੇ ਇਹ ਕੇ ਰੋਕ ਦਿੱਤਾ ਹੈ ਕਿ ਉਹ ਟੈਂਡਰਾਂ ਦੀ ਰਕਮ ਘਟਾਉਣ ਦਾ ਫ਼ੈਸਲਾ ਨਹੀਂ ਲਈ ਸਕਦੇ ਹਨ ਕਿਉਂਕਿ ਪਿਛਲੇ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਸੀ-ਫਾਰਮਾਂ ਦਾ ਮਸਲਾ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਵਾਂਗ ਹੱਲ ਕਰਨ ਦੀ ਹਦਾਇਤ

ਜਲੰਧਰ, 22 ਅਕਤੂਬਰ (ਸ਼ਿਵ)- ਵਿਧਾਇਕਾਂ ਦੀ ਮੰਗ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੀ.ਐਸ.ਟੀ. ਅਧਿਕਾਰੀਆਂ ਨੂੰ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਕਾਰੋਬਾਰੀਆਂ ਦੇ ਸੀ-ਫਾਰਮਾਂ ਦਾ ਮਸਲਾ ਹੱਲ ਕਰਨ ਲਈ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਮੱਧ ਪ੍ਰਦੇਸ਼ ...

ਪੂਰੀ ਖ਼ਬਰ »

ਹਰੀਆਂ ਸਬਜ਼ੀਆਂ ਹੋਈਆਂ ਆਮ ਆਦਮੀ ਦੀ ਪਹੁੰਚ ਤੋਂ ਦੂਰ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)- ਆਲੁੂ ਅਤੇ ਪਿਆਜ ਜੋ ਆਮ ਸਬਜ਼ੀਆਂ ਦੀ ਗਿਣਤੀ 'ਚ ਹੁੰਦੀਆਂ ਤੇ ਹਮੇਸ਼ਾ ਹੀ ਆਮ ਆਦਮੀ ਦੀ ਪਹੁੰਚ ਤੱਕ ਹੁੰਦੀਆਂ ਸਨ, ਪ੍ਰੰਤੂ ਇਸ ਵਾਰ ਇਹ ਦੋਵੇਂ ਹੀ ਸਬਜ਼ੀਆਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ ਤੇ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚੋਂ ਟਰੱਕ ਚੋਰੀ

ਮਕਸੂਦਾਂ, 22 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਟਰਾਂਸਪੋਰਟ ਨਗਰ 'ਚੋਂ ਇਕ ਟਰੱਕ ਚੋਰੀ ਹੋਣ ਦਾ ਮਾਮਲਾ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਬਲਕਰਨ ਸਿੰਘ ਨੇ ਦੱਸਿਆ ਪੀੜਤ ਬਲਜੀਤ ਖਾਨ ਪੁੱਤਰ ਰਮਜ਼ਾਨ ਖਾਨ ਵਾਸੀ ...

ਪੂਰੀ ਖ਼ਬਰ »

ਲੰਮਾ ਪਿੰਡ ਦੀ ਦਾਲ ਫੈਕਟਰੀ ਸਮੇਤ ਦੋ ਦੁਕਾਨਾਂ ਸੀਲ

ਜਲੰਧਰ, 22 ਅਕਤੂਬਰ (ਸ਼ਿਵ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੂੰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਦੀ ਸਖ਼ਤੀ ਤੋਂ ਬਾਅਦ ਲੰਮਾ ਪਿੰਡ ਲਾਗੇ ਇਕ ਵੱਡੀ ਦਾਲ ਫ਼ੈਕਟਰੀ ਸਮੇਤ ਤਿੰਨ ਨਾਜਾਇਜ਼ ਉਸਾਰੀਆਂ ਨੂੰ ਸੀਲ ਕਰਨ ਦੀ ਕਾਰਵਾਈ ਕਰਨੀ ਪਈ ਹੈ | ਲੰਬਾ ਪਿੰਡ ਲਾਗੇ ...

ਪੂਰੀ ਖ਼ਬਰ »

ਕੋਰੋਨਾ ਪੀੜਤ 1 ਮਰੀਜ਼ ਦੀ ਮੌਤ, 52 ਨਵੇਂ ਮਾਮਲੇ

ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 469 ਹੋ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ 52 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 14569 ਹੋ ਗਈ ...

ਪੂਰੀ ਖ਼ਬਰ »

ਕੋਰੋਨਾ ਨੇ 'ਰਾਵਣ' ਵੀ ਲਾਏ ਸੇਲ 'ਤੇ

ਜਲੰਧਰ, 22 ਅਕਤੂਬਰ (ਸ਼ਿਵ)- ਕੱਪੜਿਆਂ, ਸੂਟਾਂ, ਬੂਟਾਂ ਜਾਂ ਹੋਰ ਸਾਮਾਨ ਦੀਆਂ ਸੇਲਾਂ ਤਾਂ ਅਕਸਰ ਲੱਗਦੀਆਂ ਰਹਿੰਦੀਆਂ ਹਨ, ਪਰ ਕੋਰੋਨਾ ਮਹਾਂਮਾਰੀ ਕਰਕੇ ਤਾਂ ਲੋਕਾਂ ਦਾ ਜਿਸ ਤਰਾਂ ਨਾਲ ਕਾਰੋਬਾਰ ਦਾ ਨੁਕਸਾਨ ਹੋਇਆ ਹੈ ਤੇ ਇਸ ਨਾਲ ਤਾਂ ਇਸ ਵਾਰ ਰਾਵਣ ਦੇ ਪੁਤਲੇ ਵੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ 'ਚ ਆਨਲਾਈਨ ਅੰਤਰ ਸਦਨ ਡਾਂਸ ਮੁਕਾਬਲੇ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਆਨਲਾਈਨ ਅੰਤਰ ਸਦਨ ਡਾਂਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਦੋ ਭਾਗਾਂ ਵਿਚ ਵੰਡੇ ਗਏ¢ ਜਿਸ ਵਿਚ ਤੀਜੀ ਤੋਂ ਅੱਠਵੀਂ ਜਮਾਤ ਦੇ ਦੋ-ਦੋ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਪਟਾਕਿਆਂ ਸਬੰਧੀ ਡੀ.ਸੀ. ਵਲੋਂ ਨਵੀਆਂ ਹਦਾਇਤਾਂ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਤਿਉਹਾਰੀ ਸੀਜ਼ਨ ਦੌਰਾਨ ਪਟਾਕਿਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਾਰੀ ਹੁਕਮਾਂ 'ਚ ਉਨ੍ਹਾਂ ਕਿਹਾ ਕਿ ਕਿਸੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਬਿਨਾਂ ਕੋਈ ...

ਪੂਰੀ ਖ਼ਬਰ »

ਕੇ.ਐਮ.ਵੀ. ਦੇ ਸਾਇੰਸ ਵਿਭਾਗ ਦੀ ਭਾਰਤ ਸਰਕਾਰ ਨੇ ਕੀਤੀ ਸ਼ਲਾਘਾ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਵਲੋਂ ਡਿਪਾਰਟਮੈਂਟ ਆਫ਼ ਬਾਇਓਟੈਕਨੋਲਜੀ ਮਨਿਸਟਰੀ ਆਫ਼ ਹਿਊਮਨ ਰਿਸੋਰਸ ਐਾਡ ਡਿਵੈਲਪਮੈਂਟ ਸਟਾਰ ਸਟੇਟਸ ਦੇ ਅੰਤਰਗਤ ਸਾਲਾਨਾ ਮੈਂਟਰਿੰਗ ...

ਪੂਰੀ ਖ਼ਬਰ »

ਔਰਤ ਤੋਂ ਲੁਟੇਰੇ ਪਰਸ ਲੁੱਟ ਕੇ ਫਰਾਰ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ) ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਖੇ ਵੀਰਵਾਰ ਨੂੰ ਮੋਟਰਸਾਈਕਲ ਸਵਾਰ 2 ਲੁਟੇਰੇ ਰਾਹ ਜਾਂਦੀ ਇਕ ਔਰਤ ਤੋਂ ਇਕ ਪਰਸ ਲੁੱਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਇੰਦਰਾਪੁਰਮ 'ਚ 250 ਫਲੈਟਾਂ 'ਤੇ ਕਬਜ਼ਾ

ਜਲੰਧਰ, 22 ਅਕਤੂਬਰ (ਸ਼ਿਵ)- ਇੰਦਰਾ ਪੁਰਮ ਮਾਸਟਰ ਗੁਰਬੰਤਾ ਸਿੰਘ ਇਨਕਲੇਵ ਵਿਚ 250 ਤੋਂ ਜ਼ਿਆਦਾ ਫਲੈਟਾਂ 'ਤੇ ਕਬਜ਼ਾ ਹੋਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਹਟਾਉਣ ਦੀ ਕਾਰਵਾਈ ਨਹੀਂ ਕੀਤੀ ਗਈ ਹੈ | ਕਾਲੋਨੀ ਦੀ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕੁਮਾਰ, ...

ਪੂਰੀ ਖ਼ਬਰ »

ਸਨਸ਼ਾਈਨ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਮੈਂਬਰਾਂ ਦੀ ਗਿਣਤੀ ਵਧਾਈ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਨਸ਼ਾਈਨ ਐਵੇਨਿਊ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਸੁਸਾਇਟੀ ਦੇ ਉੱਪ ਪ੍ਰਧਾਨ ਸੰਦੀਪ ਕੁਮਾਰ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ) ਸਥਾਨਕ ਮੁਹੱਲਾ ਚੁਗਿੱਟੀ ਤੇ ਨਾਲ ਲਗਦੇ ਖੇਤਰ ਦੇ ਵਸਨੀਕਾਂ ਵਲੋਂ ਮੁਫ਼ਤ ਜਾਂਚ ਕੈਂਪ ਲਗਾਉਣ ਦੀ ਅਰਜੋਈ ਸਿਵਲ ਹਸਪਤਾਲ ਦੇ ਡਾਕਟਰਾਂ ਤੋਂ ਕੀਤੀ ਗਈ ਹੈ | ਪ੍ਰਮੋਦ ਕੁਮਾਰ, ਸੁਨੀਤਾ ਦੇਵੀ, ਰਸ਼ਮੀ ਕੁਮਾਰੀ, ...

ਪੂਰੀ ਖ਼ਬਰ »

ਤਹਿਬਾਜ਼ਾਰੀ ਵਿਭਾਗ ਵਲੋਂ ਸਾਮਾਨ ਬਾਹਰ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ

ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਨੇ ਕਾਰਵਾਈ ਕਰਦੇ ਹੋਏ ਮਾਡਲ ਟਾਊਨ, ਮਿੱਠਾਪੁਰ ਤੇ ਗੋਲ ਮਾਰਕੀਟ ਦੀਆਂ ਦੁਕਾਨਾਂ ਬਾਹਰ ਪਿਆ ਸਾਮਾਨ ਚੁੱਕ ਲਿਆ | ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਦੱਸਿਆ ਕਿ ਇਨ੍ਹਾਂ ਦੁਕਾਨਾਂ ਬਾਹਰ ...

ਪੂਰੀ ਖ਼ਬਰ »

ਡੇਂਗੂ ਬਾਰੇ ਨਿਗਮ ਤੇ ਸਿਹਤ ਵਿਭਾਗ ਦੀਆਂ ਟੀਮਾਂ ਕਰਨਗੀਆਂ ਜਾਗਰੂਕ

ਜਲੰਧਰ, 22 ਅਕਤੂਬਰ (ਸ਼ਿਵ)- ਸ਼ਹਿਰ ਵਿਚ ਡੇਂਗੂ ਦੇ ਲਗਾਤਾਰ ਵਧ ਰਹੇ ਕੇਸਾਂ ਤੋਂ ਨਿਗਮ ਅਤੇ ਸਿਹਤ ਵਿਭਾਗ ਪ੍ਰਸ਼ਾਸਨ ਨੇ ਚੌਕਸ ਹੋ ਗਿਆ ਹੈ ਤੇ ਫ਼ੈਸਲਾ ਕੀਤਾ ਹੈ ਕਿ ਦੋਵੇਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਤੇ ਜੇਕਰ ...

ਪੂਰੀ ਖ਼ਬਰ »

ਝਗੜਾ ਨਿਪਟਾਊ ਕਮੇਟੀ ਮੀਟਿੰਗ 'ਚ ਬਿਜਲੀ ਦੇ 21 ਕੇਸਾਂ ਦਾ ਕੀਤਾ ਨਿਪਟਾਰਾ

ਜਲੰਧਰ, 22 ਅਕਤੂਬਰ (ਸ਼ਿਵ)- ਪਾਵਰਕਾਮ ਦੀ ਉੱਤਰੀ ਜ਼ੋਨ ਦੀ ਝਗੜਾ ਨਿਪਟਾਊ ਕਮੇਟੀ ਵਿਚ 27 ਕੇਸਾਂ 'ਚੋਂ 21 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ | ਇਨ੍ਹਾਂ ਕੇਸਾਂ ਵਿਚ ਬਿਜਲੀ ਦੇ ਮਾਮਲਿਆਂ ਨਾਲ ਸਬੰਧਿਤ ਅਲੱਗ-ਅਲੱਗ ਕੇਸ ਸਨ | ਇਨ੍ਹਾਂ ਵਿਚ ਦੋ ਰਿਫੰਡ ਦੇ ਵੀ ਕੇਸ ਸਨ, ...

ਪੂਰੀ ਖ਼ਬਰ »

ਰੈਲੀ ਦੌਰਾਨ ਮੋਬਾਈਲ ਚੋਰੀ ਕਰਦੇ ਵਿਅਕਤੀ ਨੂੰ ਕਾਬੂ ਕਰ ਕੇ ਚਾੜਿ੍ਹਆ ਕੁਟਾਪਾ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ) ਥਾਣਾ ਰਾਮਾ ਮੰਡੀ ਅਧੀਨ ਆਉਂਦੇ ਸੂਰੀਆ ਇਨਕਲੇਵ ਵਿਖੇ ਅੱਜ ਹੋ ਰਹੀ ਭਾਜਪਾਈਆਂ ਦੀ ਰੈਲੀ ਦੌਰਾਨ ਭੀੜ 'ਚ 1 ਵਿਅਕਤੀ ਉਸ ਸਮੇਂ ਲੋਕਾਂ ਦੀ ਨਿਗ੍ਹਾ ਚੜ੍ਹ ਗਿਆ, ਜਦੋਂ ਉਹ ਕਿਸੇ ਭਾਜਪਾ ਵਰਕਰ ਦੀ ਜੇਬ 'ਚੋਂ ਮੋਬਾਈਲ ...

ਪੂਰੀ ਖ਼ਬਰ »

ਆਦਮਪੁਰ ਵਿਖੇ ਦੁਸਹਿਰਾ ਨਹੀਂ ਮਨਾਇਆ ਜਾਵੇਗਾ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ)- ਦੁਸਹਿਰਾ ਕਮੇਟੀ ਆਦਮਪੁਰ ਦੀ ਮੀਟਿੰਗ ਦੁਸਹਿਰਾ ਕਮੇਟੀ ਦੇ ਕਰਨਲ ਮੋਹਨ ਲਾਲ ਸ਼ਾਰਧਾ ਤੇ ਪ੍ਰਧਾਨ ਰਕੇਸ਼ ਅਗਰਵਾਲ ਦੀ ਅਗਵਾਈ ਹੇਠ ਸ੍ਰੀ ਹਨੂੰਮਾਨ ਮੰਦਰ ਆਦਮਪੁਰ ਵਿਖੇ ਕੀਤੀ ਗਈ, ਜਿਸ ਦੌਰਾਨ ਕਮੇਟੀ ਚੇਅਰਮੈਂਨ ਰਾਜ ਕੁਮਾਰ ...

ਪੂਰੀ ਖ਼ਬਰ »

ਲੋਹੀਆਂ 'ਚ ਡੀ.ਟੀ.ਐੱਫ. ਨੇ ਸਰਕਾਰ ਦੀ ਅਰਥੀ ਫੂਕੀ ਤੇ ਸਰਕੂਲਰ ਦੀਆਂ ਕਾਪੀਆਂ ਸਾੜੀਆਂ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ ਸਰਕਾਰ ਵਲੋਂ ਨਵੀਂ ਭਰਤੀ ਲਈ ਕੇਂਦਰੀ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਸਬੰਧੀ ਕੱਢੇ ਸਰਕੂਲਰ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੱਦੇ 'ਤੇ ਜਿਲ੍ਹਾ ਜਲੰਧਰ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁੁਲਿਸ ਅਧਿਕਾਰੀਆਂ ਦੇ ਤਬਾਦਲੇ

ਜਲੰਧਰ, 22 ਅਕਤੂਬਰ (ਸ਼ੈਲੀ)- ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸ ਦੌਰਾਨ ਜਲੰਧਰ ਪੁਲਿਸ ਵਿਚ ਵੀ ਕੁਝ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਜਿਸ ਤਹਿਤ ਤਰਨ ਤਾਰਨ ਤੋਂ ਡੀ.ਐਸ.ਪੀ. ਬਰਜਿੰਦਰ ਸਿੰਘ ਨੂੰ ਜਲੰਧਰ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਦਾ ਰਖਵਾਲਾ ਕੈਪਟਨ ਅਮਰਿੰਦਰ ਸਿੰਘ-ਡਾ: ਸੇਠੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਤੇ ਵਾਰਡ-20 ਦੀ ਕੌਾਸਲਰ ਡਾ: ਜਸਲੀਨ ਸੇਠੀ ਨੇ ਕਿਸਾਨਾਂ ਦੀ ਰਾਖੀ ਲਈ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿੱਲਾਂ ਦਾ ਸਵਾਗਤ ਕਰਦੇ ਹੋਏ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨੀ ਬਚਾ ਕੇ ਕੈਪਟਨ ਨੇ ਦੂਜੀ ਵਾਰ ਰਚਿਆ ਇਤਿਹਾਸ-ਅਵਤਾਰ ਹੈਨਰੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਵਿਧਾਨ ਸਭਾ 'ਚ ਕੇਂਦਰ ਦੇ ਖੇਤੀ ਸਬੰਧੀ ਕਾਨੂੰਨ ਨੂੰ ਰੱਦ ਕਰਕੇ ਕਿਸਾਨ ਪੱਖੀ ਪਾਸ ਕੀਤੇ ਗਏ ਬਿੱਲਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬੇ ਦੇ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦੇ ਮਸੀਹਾ ਵਜੋਂ ਉੱਭਰੇ-ਲੱਕੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਮੱਧਮ ਉਦਯੋਗ ਤੇ ਵਿਕਾਸ ਬੋਰਡ ਦੇ ਡਾਇਰੈਕਟਰ ਮਲਵਿੰਦਰਵੰਤ ਸਿੰਘ ਲੱਕੀ ਨੇ ਵਿਧਾਨ ਸਭਾ ਵਲੋਂ ਕਿਸਾਨਾਂ ਪੱਖੀ ਬਿੱਲ ਪਾਸ ਕਰਨ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਤੇ ਏ. ਐਸ. ਐਸ. ਓ. ਸੀ.ਐਚ.ਏ.ਐਮ. 'ਚ ਕਰਾਰ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਇੰਸਟੀਚਿਊਟ ਆਫ਼ ਆਰਕੀਟੈਕਚਰ ਐਾਡ ਪਲੈਨਿੰਗ ਸਾਉਂਥ ਕੈਂਪਸ ਸ਼ਾਹਪੁਰ ਤੇ ਭਾਰਤ ਦੇ ਸਭ ਤੋਂ ਪੁਰਾਣੇ ਅਪੈਕਸ ਚੈਂਬਰ ਏ. ਐਸ. ਐਸ. ਓ. ਸੀ. ਐੱਚ. ਏ. ਐਮ. 'ਚ ਕਰਾਰ ਹੋਇਆ | ਏ. ਐਸ. ਐਸ. ਓ. ਸੀ. ਐੱਚ. ਏ. ਐਮ. 1920 ਤੋਂ ਭਾਰਤ ਦਾ ਸਭ ਤੋਂ ...

ਪੂਰੀ ਖ਼ਬਰ »

ਦੋ ਭਰਾਵਾਂ ਦੇ ਡੇਰੇ 'ਚੋਂ 6 ਮੱਝਾਂ ਤੇ 3 ਕਟੜੂ ਚੋਰੀ

ਗੁਰਾਇਆ, 22 ਅਕਤੂਬਰ (ਚਰਨਜੀਤ ਸਿੰਘ ਦੁਸਾਂਝ, ਗੁਰਵਿੰਦਰ ਸਿੰਘ ਗੁਰਾਇਆ)- ਚੋਰਾਂ ਨੇ ਬੜਾਪਿੰਡ ਅੱਟੀ ਸੰਪਰਕ ਸੜਕ 'ਤੇ ਸਥਿਤ ਮੱਖਣ ਸਿੰਘ ਪੁੱਤਰ ਰਤਨ ਸਿੰਘ ਤੇ ਬਲਜਿੰਦਰ ਸਿੰਘ ਪੁੱਤਰ ਰਤਨ ਸਿੰਘ ਦੇ ਡੇਰੇ 'ਚੋਂ ਬੀਤੀ ਰਾਤ 6 ਮੱਝਾਂ ਤੇ 3 ਕਟੜੂ ਚੋਰੀ ਕਰ ਲਏ, ਜਦਕਿ 2 ...

ਪੂਰੀ ਖ਼ਬਰ »

ਸ਼ਹੀਦ ਹੋਏ ਪੁਲਿਸ ਅਧਿਕਾਰੀ/ਕਰਮਚਾਰੀਆਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)- ਅੱਤਵਾਦ ਦੌਰਾਨ ਜ਼ਿਲ੍ਹਾ ਜਲੰਧਰ ਦੇ ਸ਼ਹੀਦ ਹੋਏ ਪੁਲਿਸ ਅਧਿਕਾਰੀ/ਕਰਮਚਾਰੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਧਰਨਾ

ਨਕੋਦਰ, 22 ਅਕਤੂਬਰ (ਗੁਰਵਿੰਦਰ ਸਿੰਘ)- ਨਕੋਦਰ-ਜਲੰਧਰ ਬਾਈਪਾਸ ਨਹਿਰ ਦੇ ਨਾਲ ਸੀਵਰੇਜ ਪਾਉਣ ਉਪਰੰਤ ਪਿਛਲੇ ਕਰੀਬ ਦੋ ਸਾਲਾਂ ਤੋਂ ਸੜਕ ਨੂੰ ਨਾ ਬਣਾਏ ਜਾਣ ਕਾਰਨ ਪ੍ਰੇਸ਼ਾਨ ਦੁਕਾਨਦਾਰਾਂ ਨੇ ਵੀਰਵਾਰ ਨੂੰ ਨਕੋਦਰ ਬਾਈਪਾਸ 'ਤੇ ਧਰਨਾ ਦੇ ਕੇ ਚੱਕਾ ਜਾਮ ਕਰ ਦਿੱਤਾ ...

ਪੂਰੀ ਖ਼ਬਰ »

ਸੀਵਰੇਜ ਦੀ ਖਰਾਬੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਕੌ ਾਸਲਰ ਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰ: 58 ਅਧੀਨ ਆਉਂਦੇ ਬਾਵਾ ਜੀ ਮੁਹੱਲਾ, ਨੇੜੇ ਲੰਮਾ ਪਿੰਡ ਦੇ ਵਸਨੀਕ ਮੰਗਲਵਾਰ ਨੂੰ ਉਸ ਸਮੇਂ ਇਲਾਕੇ ਦੇ ਕੌ ਾਸਲਰ ਤੇ ਨਗਰ ਨਿਗਮ ਦੇ ਅਫ਼ਸਰਾਂ ਖਿਲਾਫ਼ ਭੜਕ ਉੱਠੇ ਜਦੋਂ ਲੰਬੇ ਸਮੇਂ ਤੋਂ ਖਰਾਬ ਸੀਵਰੇਜ ਤੇ ...

ਪੂਰੀ ਖ਼ਬਰ »

ਸਮੇਂ ਦੇ ਹਾਣੀ ਨਾਟਕਾਂ ਦੀ ਗੂੰਜ ਪਾਏਗਾ 29ਵਾਂ ਮੇਲਾ ਗ਼ਦਰੀ ਬਾਬਿਆਂ ਦਾ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਗਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੀ 150ਵੀਂ ਜਨਮ ਵਰੇ੍ਹਗੰਢ ਨੂੰ ਸਮਰਪਿਤ 29ਵਾਂ ਮੇਲਾ ਗ਼ਦਰੀ ਬਾਬਿਆਂ ਦਾ ਵਕਤ ਦੀ ਵੰਗਾਰ ਨੂੰ ਸੰਬੋਧਿਤ ਸਮੇਂ ਦੇ ਹਾਣੀ ਨਾਟਕਾਂ ਤੇ ਗੀਤਾਂ ਦੀ ਗੂੰਜ ਪਾਏਗਾ | ਦੇਸ਼ ਭਗਤ ...

ਪੂਰੀ ਖ਼ਬਰ »

ਪਾਵਰਕਾਮ ਨੇ ਕੱਟੇ 660 ਬਿਜਲੀ ਕੁਨੈਕਸ਼ਨ, 1.39 ਕਰੋੜ ਦੀ ਕੀਤੀ ਵਸੂਲੀ

ਜਲੰਧਰ, 22 ਅਕਤੂਬਰ (ਸ਼ਿਵ)- ਪਾਵਰਕਾਮ ਨੇ ਪਹਿਲੀ ਵਾਰ ਬਿਜਲੀ ਡਿਫਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 660 ਡਿਫਾਲਟਰਾਂ ਦੇ ਕੁਨੈਕਸ਼ਨ ਕੱਟ ਕੇ ਰਿਕਾਰਡ ਬਣਾਇਆ ਹੈ ਤੇ ਇਸ ਦੇ ਨਾਲ ਹੀ 1.39 ਕਰੋੜ ਦੀ ਵਸੂਲੀ ਕੀਤੀ ਗਈ ਹੈ | ਪਾਵਰਕਾਮ ਦੇ ਸੀ. ਐਮ. ਡੀ. ਏ. ਵੇਣੂਪ੍ਰਸਾਦ ...

ਪੂਰੀ ਖ਼ਬਰ »

ਕਰੋਲ ਬਾਗ ਡਿਵੈੱਲਪਮੈਂਟ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵੱਖ-ਵੱਖ ਦਰਪੇਸ਼ ਮੁਸ਼ਕਿਲਾਂ ਤੋਂ ਪ੍ਰੇਸ਼ਾਨ ਕਰੋਲ ਬਾਗ ਡਿਵੈਲਪਮੈਂਟ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਤੇ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਕਰੋਲ ਬਾਗ ਖੇਤਰ 'ਚ ਇਕ ਬੈਠਕ ਕੀਤੀ ਗਈ | ਇਸ ਮੌਕੇ ਇਕੱਠ ਨੂੰ ...

ਪੂਰੀ ਖ਼ਬਰ »

ਬਿ੍ਗੇ: ਸਤਿੰਦਰ ਸਿੰਘ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵਿਜ਼ੀਟਰ ਰੂਮ ਦਾ ਉਦਘਾਟਨ

ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਬਿ੍ਗੇਡੀਅਰ ਸਤਿੰਦਰ ਸਿੰਘ (ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਨੇ ਦਫ਼ਤਰ 'ਚ ਆਉਣ ...

ਪੂਰੀ ਖ਼ਬਰ »

ਮੈਡੀਕਲ ਦੁਕਾਨ ਦੇ ਸੀ.ਸੀ.ਟੀ.ਵੀ. ਕੈਮਰੇ ਤੋੜੇ

ਜਲੰਧਰ, 22 ਅਕਤੂਬਰ (ਸ਼ੈਲੀ)- ਜਲੰਧਰ ਦੇ ਅਵਤਾਰ ਨਗਰ ਰੋੜ ਤੇ ਅਨੇਜਾ ਮੈਡੀਕਲ ਸਟੋਰ 'ਤੇ ਬੁੱਧਵਾਰ ਦੀ ਰਾਤ ਕਿਸੇ ਨੇ ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ | ਦੁਕਾਨ ਦੇ ਮਾਲਕ ਨਰੇਸ਼ ਅਨੇਜਾ ਨੇ ਚੋਰੀ ਦੀ ਵਾਰਦਾਤ ਕਰਨ ਦਾ ਸ਼ੱਕ ਜਤਾਇਆ ਹੈ | ਜਾਣਕਾਰੀ ਦਿੰਦੇ ਹੋਏ ਮੈਡੀਕਲ ...

ਪੂਰੀ ਖ਼ਬਰ »

ਭਾਜਪਾ ਦਾ ਦਲਿਤ ਇਨਸਾਫ਼ ਮਾਰਚ ਸਿਆਸੀ ਡਰਾਮਾ-ਡਾ: ਸੁਖਬੀਰ ਸਲਾਰਪੁਰ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਡਾ. ਸੁਖਬੀਰ ਸਲਾਰਪੁਰ ਨੇ ਭਾਰਤੀ ਜਨਤਾ ਪਾਰਟੀ ਵਲੋਂ ਕੱਢੇ ਗਏ ਦਲਿਤ ਇਨਸਾਫ਼ ਮਾਰਚ ਦੀ ਜ਼ੋਰਦਾਰ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਇਸ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ | ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਜਿਮਖਾਨਾ ਕਲੱਬ 'ਚ ਇਸ ਵਾਰ ਨਹੀਂ ਮਨਾਈ ਜਾਵੇਗੀ ਦਿਵਾਲੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ 'ਚ ਇਸ ਵਾਰ ਕੋਵਿਡ-19 ਨੂੰ ਦੇਖਦੇ ਹੋਏ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਅੱਜ ਐਗਜ਼ੈਕਟਿਵ ਕਮੇਟੀ ਦੀ ਕਲੱਬ ਦੇ ਪ੍ਰਧਾਨ-ਕਮ-ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਜਲੰਧਰ ਡੀਪੂ-2 ਦੇ ਮੈਨੇਜਰ ਦੀ ਅਸਾਮੀ ਖਾਲੀ, ਕੰਮਕਾਜ ਪ੍ਰਭਾਵਿਤ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼ ਜਲੰਧਰ ਡੀਪੂ-2 ਦੇ ਜਨਰਲ ਮੈਨੇਜਰ ਬਲਵਿੰਦਰ ਸਿੰਘ ਵਲੋਂ ਸਵੈ-ਇਛੁੱਕ ਸੇਵਾ ਮੁਕਤੀ ਸਕੀਮ ਤਹਿਤ ਰਿਟਾਇਰਮੈਂਟ ਲੈਣ ਤੋਂ ਬਾਅਦ ਖ਼ਾਲੀ ਹੋਈ ਆਸਾਮੀ 'ਤੇ ਅੱਜ ਤੱਕ ਪੰਜਾਬ ਸਰਕਾਰ ਜਾਂ ਟਰਾਂਸਪੋਰਟ ਵਿਭਾਗ ...

ਪੂਰੀ ਖ਼ਬਰ »

'ਆਪ' ਦੀ ਨਵੀਂ ਬਣੀ ਜ਼ਿਲ੍ਹਾ ਪ੍ਰਧਾਨ ਨੇ ਲਿਆ ਅਸ਼ੀਰਵਾਦ

ਜਲੰਧਰ 22 ਅਕਤੂਬਰ (ਮੇਜਰ ਸਿੰਘ)- ਪਾਰਟੀ ਹਾਈਕਮਾਂਡ ਨੇ ਰਾਜਵਿੰਦਰ ਕੌਰ ਨੂੰ ਜ਼ਿਲ੍ਹਾ ਜਲੰਧਰ ਸ਼ਹਿਰੀ ਦਾ ਪ੍ਰਧਾਨ ਅਤੇ ਸੁਭਾਸ਼ ਸ਼ਰਮਾ ਸਕੱਤਰ ਜਲੰਧਰ ਸ਼ਹਿਰੀ ਨਿਯੁਕਤ ਕੀਤੇ ਜਾਣ ਦੇ ਸਬੰਧ 'ਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਿੰਘ ਜੀ.ਟੀ.ਬੀ. ਨਗਰ ...

ਪੂਰੀ ਖ਼ਬਰ »

ਜਿਮਖਾਨਾ ਕਲੱਬ 'ਚ ਇਸ ਵਾਰ ਨਹੀਂ ਮਨਾਈ ਜਾਵੇਗੀ ਦਿਵਾਲੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ 'ਚ ਇਸ ਵਾਰ ਕੋਵਿਡ-19 ਨੂੰ ਦੇਖਦੇ ਹੋਏ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਅੱਜ ਐਗਜ਼ੈਕਟਿਵ ਕਮੇਟੀ ਦੀ ਕਲੱਬ ਦੇ ਪ੍ਰਧਾਨ-ਕਮ-ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਕਲੱਬ ਦੈ ਸੈਕਟਰੀ ਤੁਰਣ ਸਿੱਕਾ, ਖਜ਼ਾਨਚੀ ਅਮਿਤ ਕੁਕਰੇਜਾ, ਜੂਨੀਅਰ ਮੀਤ ਪ੍ਰਧਾਨ ਐਸ.ਪੀ.ਐਸ. ਰਾਜੂ ਵਿਰਕ ਤੇ ਜੁਆਇੰਟ ਸੈਕਟਰੀ ਸੌਰਭ ਖੁੱਲਰ ਤੋਂ ਇਲਾਵਾ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰ ਵੀ ਹਾਜ਼ਰ ਸਨ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਸੈਕਟਰੀ ਤੁਰਣ ਸਿੱਕਾ ਨੇ ਦੱਸਿਆ ਕਿ ਕਲੱਬ 'ਚ ਹਰ ਸਾਲ ਦੀਵਾਲੀ ਕਾਫ਼ੀ ਧੂਮ-ਧਾਮ ਨਾਲ ਮਨਾਈ ਜਾਂਦੀ ਰਹੀ ਹੈ, ਪਰ ਇਸ ਵਾਰ ਕੋਵਿਡ-19 ਨੂੰ ਧਿਆਨ 'ਚ ਰੱਖਦੇ ਹੋਏ ਇਸ ਵਾਰ ਦੀਵਾਲੀ ਦਾ ਸਮਾਗਮ ਨਾ ਕਰਵਾਏ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਕ੍ਰਿਕਟ ਪ੍ਰੇਮੀਆਂ ਨੂੰ ਇਕ ਚੰਗੀ ਖਬਰ ਦਿੰਦੇ ਹੋਏ ਦੱਸਿਆ ਕਿ ਜੇਕਰ ਕੋਵਿਡ ਦਾ ਪ੍ਰਭਾਵ ਹੋਰ ਜ਼ਿਆਦਾ ਨਾ ਵਧਿਆ ਤੇ ਸਭ ਕੁਝ ਠੀਕ-ਠਾਕ ਰਿਹਾ ਤਾਂ ਨਵੰਬਰ ਮਹੀਨੇ ਜੀ.ਪੀ.ਐੱਲ. (ਜਿਮਖਾਨਾ ਪ੍ਰੀਮੀਅਰ ਲੀਗ) ਕਰਵਾਈ ਕਰਵਾਈ ਜਾ ਸਕਦੀ ਹੈ | ਮੀਟਿੰਗ 'ਚ ਤੰਬੋਲਾ ਨੂੰ ਲੈ ਕੇ ਵੀ ਕੋਈ ਫ਼ੈਸਲਾ ਨਹੀਂ ਹੋ ਸਕਿਆ ਤੇ ਕਮੇਟੀ ਵਲੋਂ ਇਸ 'ਤੇ ਵਿਚਾਰ ਅੱਗੇ ਪਾ ਦਿੱਤਾ ਗਿਆ ਤੇ ਕਿਹਾ ਗਿਆ ਕਿ ਕੋਵਿਡ ਦੀ ਸਥਿਤੀ ਨੂੰ ਦੇਖ ਕੇ ਹੀ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ | ਇਸ ਮੌਕੇ ਕਲੱਬ ਕਮੇਟੀ ਨੇ ਪਿਛਲੇ ਕੁਝ ਸਮੇਂ ਤੋਂ ਜਿਮਖਾਨਾ ਕਲੱਬ ਦੀ ਕੈਟਰਿੰਗ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਵੀ ਖਤਮ ਕਰਦੇ ਹੋਏ ਐਗਜ਼ੈਕਟਿਵ ਕਮੇਟੀ ਵਲੋਂ ਰੈਸਟੋਰੈਂਟ ਦੀ ਸਮੁੱਚੀ ਕੈਟਰਿੰਗ ਦਾ ਠੇਕਾ ਪੁਰਾਣੇ ਠੇਕੇਦਾਰ ਨੂੰ ਹੀ ਦੇਣ ਦਾ ਫ਼ੈਸਲਾ ਲਿਆ ਗਿਆ | ਸੈਕਟਰੀ ਤਰੁਣ ਸਿੱਕਾ ਨੇ ਦੱਸਿਆ ਕਿ ਜਿਮਖਾਨਾ ਕਲੱਬ ਆਪਣੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ ਇਸ ਕੰਮ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪ੍ਰਵਾਸੀ ਭਾਰਤੀਆਂ ਦੀ ਜ਼ਮੀਨ ਧੋਖੇ ਨਾਲ ਵੇਚਣ ਦੀ ਕੋਸ਼ਿਸ਼ ਹੇਠ ਦੋ ਵਿਰੁੱਧ ਮੁਕੱਦਮਾ ਦਰਜ

ਨੂਰਮਹਿਲ, 22 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਪ੍ਰਵਾਸੀ ਭਾਰਤੀਆਂ ਦੀ ਜ਼ਮੀਨ ਧੋਖੇ ਨਾਲ ਵੇਚਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀਆਂ ਦੀ ...

ਪੂਰੀ ਖ਼ਬਰ »

ਸੰਤ ਬਾਬਾ ਗੁਰਬਖਸ਼ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਮਨਾਈ

ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਸੰਤ ਬਾਬਾ ਗੁਰਬਖਸ਼ ਸਿੰਘ ਹਰਖੋਵਾਲ ਵਾਲਿਆਂ ਦੀ 18ਵੀਂ ਬਰਸੀ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ ਮਨਾਈ ਗਈ, ਜਿਸ ਦੌਰਾਨ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਮੌਜੂਦਾ ਸਮਾਂ ਤਕੜੇ ਹੋ ਕੇ ਸੰਘਰਸ਼ ਕਰਨ ਦਾ, ਨਾ ਕਿ ਲੱਡੂ ਵੰਡਣ ਦਾ-ਖਹਿਰਾ

ਗੁਰਾਇਆ, 22 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)- ਵਿਧਾਨ ਸਭਾ ਦੇ 115 ਵਿਧਾਇਕਾਂ ਵਲੋਂ ਸਾਂਝੇ ਤੌਰ 'ਤੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਮਤੇ ਪਾਸ ਕਰਨਾ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਦੀ ਸ਼ੁਰੂਆਤ ਹੈ, ਪਰ ਹਲਕਾ ...

ਪੂਰੀ ਖ਼ਬਰ »

ਪੁਤਲੇ ਫੂਕਣ ਦੀ ਥਾਂ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ-ਡਾ: ਸ਼ਰਮਾ

ਫਿਲੌਰ, 22 ਅਕਤੂਬਰ (ਸਤਿੰਦਰ ਸ਼ਰਮਾ)- ਸਥਾਨਕ ਦੁਸਹਿਰਾ ਗਰਾਊਾਡ ਵਿਖੇ ਨਵਯੁਵਕ ਦੁਸਹਿਰਾ ਕਮੇਟੀ ਫਿਲੌਰ ਦੀ ਮੀਟਿੰਗ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਨੇ ਕੀਤੀ | ਮੀਟਿੰਗ ਵਿਚ ਕਮੇਟੀ ਦੇ ਅਹੁਦੇਦਾਰ ਪ੍ਰਮੋਦ ਕੁਮਾਰ ਵਸੰਧਰਾਏ, ਰਵੀਕਾਂਤ ...

ਪੂਰੀ ਖ਼ਬਰ »

ਮੋਦੀ ਸਰਕਾਰ ਤੇ ਕੈਪਟਨ ਸਰਕਾਰ ਕਿਸਾਨਾਂ ਨੂੰ ਧੋਖੇ 'ਚ ਰੱਖਣਗੀਆਂ-ਅਕਾਲੀ ਆਗੂ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਨੋ ਹੀ ਖੇਤੀ ਬਿੱਲਾਂ ਨੂੰ ਲੈ ਕੇ 'ਰਲੀਆਂ ਚੁਗ ਰਹੀਆਂ' ਹਨ, ਜੋ ਕਿਸਾਨਾਂ ਨੂੰ ਧੋਖੇ 'ਚ ਰੱਖਣਗੀਆਂ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਲੋਹੀਆਂ ਦੇ ...

ਪੂਰੀ ਖ਼ਬਰ »

ਕਿਸਾਨ ਮੁਆਵਜ਼ੇ ਸਬੰਧੀ ਸੰਘਰਸ਼ ਤਾਂ ਤਿੱਖਾ ਕਰ ਲੈਣ, ਪਰਾਲੀ ਨਾ ਸਾੜਨ-ਬੁੱਧੀਜੀਵੀ ਵਰਗ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਖੇਤ ਵਹਾਈ ਲਈ ਹੁੰਦੇ ਵੱਧ ਖਰਚੇ ਦੇ ਬਦਲ ਵਜੋਂ ਕੇਂਦਰ ਸਰਕਾਰ ਤੇ ਪੰਜਾਬ ਦੀਆਂ ਸਰਕਾਰਾਂ ਪਾਸੋਂ ਮੁਆਵਜ਼ੇ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਪਲਾਸਟਿਕ ਨਾ ਵਰਤਣ ਦੇ ਸੁਨੇਹੇ ਹਿਤ ਕਾਗਜ਼ ਦੇ ਲਿਫ਼ਾਫ਼ੇ ਵੰਡੇ

ਮਹਿਤਪੁਰ, 22 ਅਕਤੂਬਰ (ਮਿਹਰ ਸਿੰਘ ਰੰਧਾਵਾ)- ਨਗਰ ਪੰਚਾਇਤ ਮਹਿਤਪੁਰ ਦੇ ਕਾਰਜ ਸਾਧਕ ਅਫ਼ਸਰ ਦੇਸ ਰਾਜ ਦੇ ਨਿਰਦੇਸ਼ਾਂ ਤਹਿਤ ਕਸਬਾ ਵਾਸੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਲਗਾਤਾਰ ਜਾਗਰੂਕ ਕਰਨ ਦੀ ਅਗਲੀ ਲੜੀ ਵਜੋਂ ਅੱਜ ਨਗਰ ...

ਪੂਰੀ ਖ਼ਬਰ »

ਕਾਰਵਾਈ ਪੂਰੀ ਕਰ ਕੇ ਸਰੂਪ ਹਰ ਸਿੱਖ ਨੂੰ ਮਿਲਣੇ ਚਾਹੀਦੇ ਹਨ-ਸਿੱਖ ਤਾਲਮੇਲ ਕਮੇਟੀ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਿੱਖ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਨੀਟੂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਣ ਸਬੰਧੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰਕ ਬੀਬੀ ਤਿਰਲੋਚਣ ਕੌਰ ਨੂੰ ਬੇਨਤੀ ਕੀਤੀ ਗਈ ਸੀ, ਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX