ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 5 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਕਪੂਰਥਲਾ / ਫਗਵਾੜਾ

ਸਾਬਕਾ ਐਸ.ਡੀ.ਓ ਨੂੰ ਬੰਦੀ ਬਣਾ ਕੇ ਲੁੱਟ-ਖੋਹ ਕਰਨ ਵਾਲੇ 4 ਨੌਜਵਾਨ ਗਿ੍ਫ਼ਤਾਰ

ਫਗਵਾੜਾ, 22 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਗ੍ਰੀਨ ਪਾਰਕ ਇਲਾਕੇ ਵਿਚ ਇੱਕ ਸਾਬਕਾ ਐਸ.ਡੀ.ਓ ਨੂੰ ਬੰਦੀ ਬਣਾ ਕੇ ਲੁੱਟ-ਖੋਹ ਕਰਨ ਵਾਲੇ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟੇ ਹੋਏ ਗਹਿਣੇ ਆਦਿ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਨਵੇਂ ਤਨਖ਼ਾਹ ਸਕੇਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ

 ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਟੀਚਰ ਫ਼ਰੰਟ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਫ਼ਰੰਟ ਦੇ ਆਗੂਆਂ ਨੇ ਸਥਾਨਕ ਸ਼ਾਲੀਮਾਰ ਬਾਗ 'ਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ 'ਤੇ ਤਨਖ਼ਾਹ ਦੇਣ ਸਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ | ਰੋਹ 'ਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਡੀ.ਟੀ.ਐਫ. ਦੇ ਜ਼ਿਲ੍ਹੇ ਦੇ ਆਗੂਆਂ ਜੈਮਲ ਸਿੰਘ, ਸੁਖਚੈਨ ਸਿੰਘ, ਗੁਰਿੰਦਰਜੀਤ ਸਿੰਘ, ਤਜਿੰਦਰ ਸਿੰਘ, ਬਲਵਿੰਦਰ ਭੰਡਾਲ, ਪਵਨ ਕੁਮਾਰ ਤੇ ਮਲਕੀਤ ਸਿੰਘ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦਸੰਬਰ 2011 'ਚ ਸੋਧੇ ਤਨਖ਼ਾਹ ਸਕੇਲਾਂ ਨੂੰ ਆਧਾਰ ਮੰਨ ਕੇ ਜਾਰੀ ਕੀਤੀ ਜਾਵੇ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਜਨਵਰੀ 2006 ਤੋਂ ਲਾਗੂ ਹੋਣੀ ਸੀ, ਪਰ ਪਿਛਲੀ ਸਰਕਾਰ ਦੀ ਬਦਨੀਤੀ ਕਾਰਨ ਇਸ ਵਿਚ ਦੇਰੀ ਹੋਈ | ਡੀ.ਟੀ.ਐਫ. ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਸੜਕਾਂ 'ਤੇ ਆ ਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਪਰਦਾਫਾਸ਼ ਕਰੇਗੀ ਤੇ 9 ਨਵੰਬਰ ਨੂੰ ਸਿੱਖਿਆ ਸਕੱਤਰ ਦੇ ਚੰਡੀਗੜ੍ਹ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ | ਰੋਸ ਵਿਖਾਵੇ ਮੌਕੇ ਬਲਜੀਤ ਬੱਬਾ, ਬਲਵੀਰ ਸਿੰਘ, ਪਰਮਿੰਦਰਜੀਤ ਸਿੰਘ, ਕੰਵਰਦੀਪ ਸਿੰਘ, ਅਜੈ ਸ਼ਰਮਾ, ਨਰਿੰਦਰ ਔਜਲਾ, ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ, ਹਰਭਜਨ ਸਿੰਘ, ਰਾਜੂ ਬੂਲਪੁਰੀ, ਰੋਹਿਤ ਸ਼ਰਮਾ, ਬਲਵਿੰਦਰ ਫਜ਼ਲਾਬਾਦ, ਰਾਣੀ, ਸੀਮਾ, ਦਰਸ਼ਨ ਕੌਰ, ਰਜਿੰਦਰ ਕੌਰ, ਬਲਵਿੰਦਰ ਕੌਰ, ਸਿਮਰਨਜੀਤ ਕੌਰ, ਪਰਮਜੀਤ ਲਾਲ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਕੱਤਰ ਵਲੋਂ ਵਪਾਰਕ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅੱਜ ਸਵੱਛ ਭਾਰਤ ਮਿਸ਼ਨ 2021 ਦੇ ਸਬੰਧੀ ਸੋਲਿਡ ਵੇਸਟ ਮੈਨੇਜਮੈਂਟ ਰੂਲ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਵਨ ਟਾਈਮ ਯੂਜੇਜ ਡਿਸਪੋਜ਼ਲ ਤੇ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ/ਵੇਚਣ ਤੇ ਵਰਤਣ 'ਤੇ ਮੁਕੰਮਲ ਤੌਰ 'ਤੇ ਰੋਕ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਨਵੇਂ ਤਨਖ਼ਾਹ ਸਕੇਲ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਵਿਭਾਗ ਵਿਚ ਨਵੀਂ ਭਰਤੀ ਲਈ ਲਾਗੂ ਕੀਤੇ ਤਨਖ਼ਾਹ ਸਕੇਲਾਂ ਸਬੰਧੀ ਸਰਕਾਰ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਰੋਸ ਵਿਖਾਵਾ ਕੀਤਾ, ਜਥੇਬੰਦੀ ਦੇ ਸੂਬਾ ਸਕੱਤਰ ਸੰਦੀਪ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਕਪੂਰਥਲਾ, 22 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਸਬ ਇੰਸਪੈਕਟਰ ਅਮਨਦੀਪ ਕੁਮਾਰ ਤੇ ਏ.ਐਸ.ਆਈ. ਬਲਬੀਰ ਸਿੰਘ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਵਰਕਰਜ਼ ਯੂਨੀਅਨ ਇਫਟੂ ਵਲੋਂ ਮੰਗਾਂ ਦੇ ਹੱਲ ਲਈ ਭੁੱਖ ਹੜਤਾਲ ਸ਼ੁਰੂ

ਸੁਭਾਨਪੁਰ, 22 ਅਕਤੂਬਰ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕ੍ਰੇਟਿਕ ਵਰਕਰਜ਼ ਯੂਨੀਅਨ ਇਫ਼ਟੂ ਦੀ ਅਗਵਾਈ ਹੇਠ ਵਰਕਰਾਂ ਦੀਆਂ ਮੰਗਾਂ-ਮਸਲੇ ਦੇ ਹੱਲ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਯੂਨੀਅਨ ਦੇ ਆਗੂ ਨਰਾਇਣ ਸਿੰਘ ਹਮੀਰਾ ਤੇ ਅਵਤਾਰ ਸਿੰਘ ਹਮੀਰਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਧਰਨੇ ਪਿੱਛੋਂ ਆੜ੍ਹਤੀਆਂ ਤੇ ਕਿਸਾਨਾਂ ਦਾ ਵਿਵਾਦ ਖ਼ਤਮ

ਨਡਾਲਾ, 22 ਅਕਤੂਬਰ (ਮਾਨ)-ਬੀਤੀ ਰਾਤ ਨਡਾਲਾ ਮੰਡੀ 'ਚ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ, ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੰਡੀ ਦੇ ਇਕ ਆੜ੍ਹਤੀ ਤੇ ਕਿਸਾਨ ਨਾਲ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਮੰਡੀ ਵਿਚ ਹੀ ਰੋਸ ਧਰਨਾ ਲਾ ਦਿੱਤਾ ਤੇ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 16 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 22 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ 16 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਅੱਜ 1304 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਏ ਮਾਮਲਿਆਂ ਵਿਚ ਇੰਡਸਟਰੀਅਲ ਏਰੀਆ ਫਗਵਾੜਾ, ਸਤਨਾਮਪੁਰਾ ਫਗਵਾੜਾ, ਬੇਗੋਵਾਲ ਤੇ ...

ਪੂਰੀ ਖ਼ਬਰ »

ਲੜਾਈ ਦੇ ਦੋਸ਼ ਤਹਿਤ 9 ਵਿਰੁੱਧ ਕੇਸ ਦਰਜ

ਕਪੂਰਥਲਾ, 22 ਅਕਤੂਬਰ (ਸਡਾਨਾ)-ਲੜਾਈ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ 9 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਦਲਬੀਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ...

ਪੂਰੀ ਖ਼ਬਰ »

ਟਰੈਕਟਰ ਦੀ ਬੈਟਰੀ ਚੋਰੀ

ਨਡਾਲਾ, 22 ਅਕਤੂਬਰ (ਮਾਨ)-ਨਡਾਲਾ ਵਿਖੇ ਨਗਰ ਪੰਚਾਇਤ ਨਡਾਲਾ ਦੇ ਟਰੈਕਟਰ 'ਚੋਂ ਚੋਰਾਂ ਵਲੋਂ ਬੈਟਰੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਦੇ ਕਰਮਚਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਨਗਰ ਦੀ ਸਫ਼ਾਈ ਕੰਮਾਂ ਦੀ ...

ਪੂਰੀ ਖ਼ਬਰ »

ਸੂਬੇ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ- ਮਹਾਜਨ

ਕਪੂਰਥਲਾ, 22 ਅਕਤੂਬਰ (ਦੀਪਕ ਬਜਾਜ)-ਭਾਜਪਾ ਦੇ ਸ਼ਹਿਰੀ ਪ੍ਰਧਾਨ ਧਰਮਪਾਲ ਮਹਾਜਨ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਬੀਤੇ ਦਿਨੀਂ ਹੋਏ ਜਾਨ ਲੇਵਾ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਕਾਂਗਰਸੀ ਸਾਂਸਦ ਤੇ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਥੰਮ ਸਾਹਿਬ ਡੁਮੇਲੀ ਵਿਖੇ ਬੀਤੇ ਦਿਨੀਂ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਰਸ਼ਪਾਲ ...

ਪੂਰੀ ਖ਼ਬਰ »

ਦਲਿਤਾਂ ਨਾਲ ਹਮਦਰਦੀ ਦੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਪੰਜਾਬ ਭਾਜਪਾ-ਹਰਭਜਨ ਸੁਮਨ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਵਲੋਂ ਕੈਪਟਨ ਰਾਜ 'ਚ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰ ਨੂੰ ਮੁੱਦਾ ਬਣਾ ਕੇ ਜਲੰਧਰ ਤੋਂ ਚੰਡੀਗੜ੍ਹ ਤੱਕ ਕੱਢੀ ਯਾਤਰਾ ਪ੍ਰਤੀ ਟਿੱਪਣੀ ਕਰਦੇ ਹੋਏ ਅੰਬੇਡਕਰ ਸੈਨਾ ਮੂਲ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸਪੈੱਲ ਬੀ ਮੁਕਾਬਲੇ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੇ ਜੀ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਵਾਈਟ ਡੇ ਤੇ ਸਪੈੱਲ ਬੀ ਮੁਕਾਬਲੇ ਕਰਵਾਏ ਗਏ | ਜਿਸ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਕੋਰੋਨਾ ਦੇ ਕੇਸਾਂ 'ਚ ਕਮੀ ਆਈ ਪਰ ਬਚਾਅ ਜ਼ਰੂਰੀ -ਡਾ: ਜਸਵਿੰਦਰ ਕੁਮਾਰੀ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਹੁਣ ਕੋਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਪਰ ਕੋਰੋਨਾ ਤੋਂ ਬਚਾਅ ਬਹੁਤ ਜ਼ਰੂਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਵਾਧਾ

ਸੁਲਤਾਨਪੁਰ ਲੋਧੀ, 22 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਆਮ ਤੇ ਦਿਨ ਰਾਤ ਸ਼ਰੇਆਮ ਹੋ ਰਹੀਆਂ ਹਨ | ਰੋਜ਼ਾਨਾ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈਆਂ ਸੰਗਤਾਂ ...

ਪੂਰੀ ਖ਼ਬਰ »

1ਓ ਮੂਲ ਮੰਤਰ ਉਚਾਰਨ ਅਸਥਾਨ ਦੀ ਤੀਸਰੀ ਮੰਜ਼ਿਲ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 22 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਵਿਖੇ ਬਣਾਏ ਜਾ ਰਹੇ 1ਓ ਮੂਲ ਮੰਤਰ ਉਚਾਰਨ ਅਸਥਾਨ ਦੀ ਤੀਸਰੀ ਮੰਜ਼ਿਲ ਦੇ ਅੱਜ ਲੈਂਟਰ ਪਾਏ ਗਏ | ਇਸ ਤੋਂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ ਨਵੇਂ ਸਕੇਲਾਂ ਦਾ ਵਿਰੋਧ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਜਸਟਿਸ ਆਹਲੂਵਾਲੀਆ ਦੀਆਂ ਮੁਲਾਜ਼ਮ ਮਾਰੂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਨਵੀਂ ਭਰਤੀ ਹੋਣ ਵਾਲੇ ਮੁਲਾਜ਼ਮਾਂ 'ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ 'ਤੇ ਅਧਿਆਪਕ ਦਲ ...

ਪੂਰੀ ਖ਼ਬਰ »

ਇਕ-ਇਕ ਵੋਟਰ ਦੇ ਵਿਸ਼ਵਾਸ 'ਤੇ ਖਰਾ ਉਤਰਾਂਗਾ-ਧਾਲੀਵਾਲ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਜਿੱਤ ਦਾ ਇੱਕ ਵਰਾ ਪੂਰਾ ਹੋਣ ਦੀ ਖ਼ੁਸ਼ੀ ਵਿਚ ਫਗਵਾੜਾ ਦੇ ਸੀਨੀਅਰ ਕਾਂਗਰਸੀ ਆਗੂ ਤੇਜਿੰਦਰ ਬਾਵਾ ਨੇ ਇੱਕ ਸਮਾਗਮ ਕਰਵਾਇਆ ਤੇ ਵਿਧਾਇਕ ਧਾਲੀਵਾਲ ਅਤੇ ਸਾਰੇ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ 28 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ

ਕਪੂਰਥਲਾ, 22 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦੀਪਕ ਸ਼ਰਮਾ ਦੀ ਅਗਵਾਈ ਵਿਚ ਸਬ ਇੰਸਪੈਕਟਰ ਅਮਨਦੀਪ ਕੁਮਾਰ ਨੇ ਭਾਰੀ ਮਾਤਰਾ 'ਚ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਹਨ, ਪਰ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਕਮੇਟੀ ਦਾ ਗਠਨ

ਫੱਤੂਢੀਂਗਾ, 22 ਅਕਤੂਬਰ (ਬਲਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਪਾਸ ਕੀਤੇ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨ ਲੰਬੀ ਲੜਾਈ ਲੜਨ ਲਈ ਤਿਆਰ ਹਨ ਤੇ ਇਸ ਸਬੰਧੀ ਪਿੰਡ ਪੱਧਰ 'ਤੇ ਲਾਮਬੰਦ ਹੋ ਰਹੇ ਹਨ ਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਮਹਿਤਾਬਗੜ੍ਹ ਸਕੂਲ 'ਚ ਦੂਜੀ ਵਾਰ ਚੋਰੀ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸਰਕਾਰੀ ਹਾਈ ਸਕੂਲ ਮਹਿਤਾਬਗੜ੍ਹ 'ਚ ਇਕ ਮਹੀਨੇ ਵਿਚ ਦੋ ਵਾਰ ਚੋਰੀ ਹੋਣ ਦੇ ਬਾਵਜੂਦ ਥਾਣਾ ਸਿਟੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਜਿਸ ਕਾਰਨ ਚੋਰ ਆਏ ਦਿਨ ਨਵੀਂ ਘਟਨਾ ਨੂੰ ਅੰਜਾਮ ਦਿੰਦੇ ਹਨ | ਸਕੂਲ ਮੁਖੀ ਅਨੀਤਾ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦੇ ਮਸੀਹਾ ਬਣੇ-ਬੱਚਾਜੀਵੀ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਬਣੇ ਨੇ, ਉਨ੍ਹਾਂ ਨੇ ਪੰਜਾਬ ਦੇ ਹਿਤਾਂ ਲਈ ਇਤਿਹਾਸਕ ਬਿਲ ਪਾਸ ਕਰਕੇ ਪੰਜਾਬ ਪੰਜਾਬੀਅਤ ਦੇ ਰਾਖੇ ਹੋਣ ਦਾ ਸਬੂਤ ਦਿੱਤਾ ਹੈ | ਇਹ ਗੱਲ ...

ਪੂਰੀ ਖ਼ਬਰ »

ਕਿਸਾਨੀ ਦੇ ਹਿੱਤਾਂ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਜੋ ਹਾਅ ਦਾ ਨਾਅਰਾ ਮਾਰਿਆ ਉਹ ਸ਼ਲਾਘਾਯੋਗ ਹੈ-ਜਥੇਦਾਰ ਕੁਲਾਰ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਲਈ ਜੋ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਕੱਠੇ ਹੋ ਕੇ ਹਾ ਦਾ ...

ਪੂਰੀ ਖ਼ਬਰ »

ਕੈਪਟਨ ਰਾਜ 'ਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਹਾਲਤ ਹੋਈ ਖਸਤਾ-ਬਿੱਟੂ ਖਲਵਾੜਾ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਬੀਤੇ ਦਿਨੀਂ ਜਲਾਲਾਬਾਦ ਨੇੜੇ ਪਿੰਡ ਚੱਕ ਜਾਨਿਸਾਰ ਢੀਬਿਆਂ ਵਾਲਾ ਵਿਖੇ ਦਲਿਤ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਬਰਦਸਤੀ ਪਿਸ਼ਾਬ ਪਿਲਾਉਣ ਦੀ ਸਾਹਮਣੇ ਆਈ ਘਟਨਾ ਨੂੰ ਸ਼ਰਮਨਾਕ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ (ਬ) ...

ਪੂਰੀ ਖ਼ਬਰ »

ਥਿੰਦ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਬਲਵਿੰਦਰ ਸਿੰਘ ਥਿੰਦ ਪੁੱਤਰ ਦਲੀਪ ਸਿੰਘ ਥਿੰਦ ਪਿੰਡ ਖੱਸਣ ਜੋ ਕਿ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਨਿਧੜਕ ਮੈਂਬਰ ਸੀ, ਦੀ ਬੀਤੇ ਦਿਨ ਮੌਤ ਹੋ ਗਈ ਸੀ,ਜਿਸ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਦੇ ਸ਼ਮਸ਼ਾਨ ਘਾਟ ਵਿਚ ...

ਪੂਰੀ ਖ਼ਬਰ »

ਪਿੰਡ ਢੱਡੇ ਦੀ ਪੰਚਾਇਤ ਵਲੋਂ ਵਿਧਾਇਕ ਧਾਲੀਵਾਲ ਨੂੰ ਮੰਗ ਪੱਤਰ

ਖਲਵਾੜਾ, 22 ਅਕਤੂਬਰ (ਮਨਦੀਪ ਸਿੰਘ ਸੰਧੂ)-ਗ੍ਰਾਮ ਪੰਚਾਇਤ ਢੱਡੇ ਵਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਇਕ ਮੰਗ ਪੱਤਰ ਸਰਪੰਚ ਖੇਮਰਾਜ ਦੀ ਅਗਵਾਈ ਹੇਠ ਦਿੱਤਾ ਗਿਆ ਜਿਸ ਵਿਚ ਪਿੰਡ ਦੇ ਵਿਕਾਸ ਸਬੰਧੀ ਮੰਗਾਂ ਰੱਖੀਆਂ ਗਈਆਂ | ਸਰਪੰਚ ਖੇਮਰਾਜ ਨੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਏ ਫ਼ੈਸਲਿਆਂ ਦਾ ਵਿਦੇਸ਼ੀ ਪੰਜਾਬੀਆਂ ਨੇ ਕੀਤਾ ਸਵਾਗਤ-ਬਲਜਿੰਦਰ ਜੈਨਪੁਰ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ) ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਲਏ ਗਏ ਲੋਕ ਪੱਖੀ ਫ਼ੈਸਲਿਆਂ ਦਾ ਵਿਦੇਸ਼ਾਂ ਵਿਚ ਵੱਸਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਨੇ 5 ਲੱਖ ਤੋਂ ਵੱਧ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ-ਦੀਪਤੀ ਉੱਪਲ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ 5 ਲੱਖ 19 ਹਜ਼ਾਰ 481 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਤੇ ਖ਼ਰੀਦੇ ਗਏ ਝੋਨੇ ਵਿਚੋਂ ਸਰਕਾਰ ਵਲੋਂ ਕਿਸਾਨਾਂ ਨੂੰ 729.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਖ਼ਰੀਦੇ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਫ਼ਤਹਿ ਵਲੋਂ ਰਾਮ ਵਿਆਹ ਮੌਕੇ ਲੰਗਰ ਲਗਾਇਆ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਲਾਇਨਜ਼ ਕਲੱਬ ਫ਼ਤਿਹ ਵਲੋਂ ਭਗਵਾਨ ਸ਼੍ਰੀ ਰਾਮ ਜੀ ਜੀਵਨੀ ਦੇ ਆਧਾਰਿਤ ਕੱਢੀ ਜਾ ਰਹੀ ਰਾਮ ਵਿਆਹ ਸਬੰਧੀ ਝਾਕੀ ਮੌਕੇ ਲਾਇਨ ਕਲੱਬ ਬੇਗੋਵਾਲ ਫ਼ਤਿਹ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਭਦਾਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਂਗ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ-ਹਰਜਿੰਦਰ ਸਿੰਘ

ਸੁਲਤਾਨਪੁਰ ਲੋਧੀ, 22 ਅਕਤੂਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਂਗ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ-ਚੇਅਰਮੈਨ ਹਰਜਿੰਦਰ ਸਿੰਘ ਨੇ ਸਮਾਰਟ ਵਿਲੇਜ ਸਕੀਮ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡ ਸਾਹਨੀ ਵਿਖੇ ਪੰਜਾਬ ਸਰਕਾਰ ਦੀ 'ਸਮਾਰਟ ਵਿਲੇਜ' ਯੋਜਨਾ ਅਧੀਨ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਦੀਪਤੀ ਉੱਪਲ ਵਲੋਂ ਡਾ: ਸੰਦੀਪ ਧਵਨ ਦਾ ਸਨਮਾਨ

ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਅੱਖਾਂ ਦੇ ਮਾਹਿਰ ਡਾ: ਸੰਦੀਪ ਧਵਨ ਵਲੋਂ ਸਿਹਤ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਸੀਨੀਅਰ ਸਿਟੀਜ਼ਨ ਫੋਰਮ ਵਲੋਂ ਕਰਵਾਏ ਇਕ ਸੰਖੇਪ ਜਿਹੇ ਸਮਾਗਮ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਐਮਪੀ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸੱਭਰਵਾਲ ਦੀ ਅਗਵਾਈ 'ਚ ਹੋਈ ਜਿਸ ਵਿਚ ਸੈਨਾ ਦੇ ਸੂਬਾਈ ਪ੍ਰਧਾਨ ਸਰਵਣ ਗਿੱਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਮਨਪ੍ਰੀਤ ਸਿੰਘ ਐਮਪੀ ਦੀਆਂ ਸ਼ਾਨਦਾਰ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨੀ ਬਚਾਉਣ ਲਈ 16 ਸਾਲ ਬਾਅਦ ਦੁਹਰਾਇਆ ਇਤਿਹਾਸ -ਚੀਮਾ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਵਲੋਂ ਪਾਸ ਕੀਤੇ 3 ਬਿੱਲਾਂ ਨੂੰ ਕਿਸਾਨੀ ਤੇ ਮਜ਼ਦੂਰ ਦੇ ਹੱਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਲੋਂ ਆਨਲਾਈਨ ਅੰਗਰੇਜ਼ੀ ਕਵਿਤਾ ਮੁਕਾਬਲੇ

ਸੁਲਤਾਨਪੁਰ ਲੋਧੀ, 22ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਗਰੀਨ ਦੀਵਾਲੀ ਮਨਾਉਣ ਸਬੰਧੀ ਵਿਸ਼ੇ 'ਤੇ ਆਨਲਾਈਨ ਅੰਗਰੇਜ਼ੀ ਕਵਿਤਾ ਮੁਕਾਬਲਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਨੇ ਰਾਸ਼ਨ ਵੰਡਿਆ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਫਗਵਾੜਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰੀ ਵੀ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਤਨਖਾਹ ਪੈਟਰਨ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਫਿਲੌਰ, 22 ਅਕਤੂਬਰ (ਸਤਿੰਦਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ 'ਤੇ ਕੇਂਦਰੀ ਤਨਖਾਹ ਪੈਟਰਨ ਦਾ ਪੱਤਰ ਜਾਰੀ ਕਰਨ ਵਿਰੁੱਧ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਪਹਿਲੀ ਕੜੀ ਦੇ ਤੌਰ 'ਤੇ 22 ਅਕਤੂਬਰ ਤੋਂ 28 ...

ਪੂਰੀ ਖ਼ਬਰ »

ਮੌਜੂਦਾ ਸਮਾਂ ਤਕੜੇ ਹੋ ਕੇ ਸੰਘਰਸ਼ ਕਰਨ ਦਾ, ਨਾ ਕਿ ਲੱਡੂ ਵੰਡਣ ਦਾ-ਖਹਿਰਾ

ਗੁਰਾਇਆ, 22 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)- ਵਿਧਾਨ ਸਭਾ ਦੇ 115 ਵਿਧਾਇਕਾਂ ਵਲੋਂ ਸਾਂਝੇ ਤੌਰ 'ਤੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਮਤੇ ਪਾਸ ਕਰਨਾ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਦੀ ਸ਼ੁਰੂਆਤ ਹੈ, ਪਰ ਹਲਕਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ-ਹੇਅਰ

ਮੱਲੀਆਂ ਕਲਾਂ, 22 ਅਕਤੂਬਰ (ਮਨਜਿੰਦਰ ਸਿੰਘ ਸੰਧੂ)- 2004 ਵਿਚ ਕਾਂਗਰਸ ਸਰਕਾਰ ਸਮੇਂ ਪੰਜਾਬ ਦੇ ਪਾਣੀਆਂ ਦੇ ਹੱਕਾਂ ਵਿਚ ਸਖ਼ਤ ਸਟੈਂਡ ਲੈਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਸਬੰਧੀ ਕਾਲੇ ਕਨੂਨਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੀ ਜ਼ਮੀਨ ਧੋਖੇ ਨਾਲ ਵੇਚਣ ਦੀ ਕੋਸ਼ਿਸ਼ ਹੇਠ ਦੋ ਵਿਰੁੱਧ ਮੁਕੱਦਮਾ ਦਰਜ

ਨੂਰਮਹਿਲ, 22 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਪ੍ਰਵਾਸੀ ਭਾਰਤੀਆਂ ਦੀ ਜ਼ਮੀਨ ਧੋਖੇ ਨਾਲ ਵੇਚਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀਆਂ ਦੀ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਾਸਟਰ ਸਲੀਮ ਮਸੀਹ ਤੇ ਕ੍ਰਿਸਚੀਅਨ ਮੂਵਮੈਂਟ ਦੇ ਪ੍ਰਧਾਨ ਡੈਨੀਅਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਤਰਨ ਤਾਰਨ 'ਚ ਪੁਲਿਸ ਵਲੋਂ ਪਾਸਟਰ ਸੋਖਾ ਮਸੀਹ ਦੀ ...

ਪੂਰੀ ਖ਼ਬਰ »

ਮਾਨ ਨੇ ਮੁੱਖ ਮੰਤਰੀ ਵਲੋਂ ਕਮਜ਼ੋਰ ਵਰਗਾਂ ਦੇ ਹਿਤ 'ਚ ਕਾਨੂੰਨ ਬਣਾਉਣ ਲਈ ਕੀਤੀ ਸ਼ਲਾਘਾ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਣਾਏ ਗਏ ...

ਪੂਰੀ ਖ਼ਬਰ »

ਦੇਸ਼ ਦੇ ਲੋਕ ਮੋਦੀ ਹੱਥ ਸੱਤਾ ਸੌਾਪ ਕੇ ਪਛਤਾ ਰਹੇ ਹਨ-ਜਗਜੀਵਨ ਲਾਲ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਪੰਜਾਬ ਵਿਧਾਨ ਸਭਾ 'ਚ ਕਿਸਾਨੀ ਬਚਾਉਣ ਲਈ ਪਾਸ ਕੀਤੇ ਗਏ ਬਿੱਲਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਫਗਵਾੜਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਜਗਜੀਵਨ ...

ਪੂਰੀ ਖ਼ਬਰ »

ਭਿ੍ਸ਼ਟਾਚਾਰ, ਅੱਤਵਾਦ ਤੇ ਦਹੇਜ ਰੂਪੀ ਰਾਵਣ ਦਾ ਪੁਤਲਾ ਸਾੜ ਕੇ ਮਨਾਇਆ ਜਾਵੇਗਾ ਦੁਸਹਿਰਾ-ਨਰੇਸ਼ ਪੰਡਿਤ

ਕਪੂਰਥਲਾ, 22 ਅਕਤੂਬਰ (ਦੀਪਕ ਬਜਾਜ)-ਦੁਸਹਿਰੇ ਮੌਕੇ ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਅੱਤਵਾਦ ਤੇ ਭਿ੍ਸ਼ਟਾਚਾਰ ਰੂਪੀ ਰਾਵਣ ਦਾ ਪੁਤਲਾ ਫੂਕਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਦੇ ਆਗੂ ਨਰੇਸ਼ ਪੰਡਿਤ ਨੇ ਦੱਸਿਆ ਕਿ ਸਮਾਜ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਕਰਵਾਇਆ

ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ)-ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 23ਵਾਂ ਸਾਲਾਨਾ ਜਾਗਰਣ ਪਿੰਡ ਮਾਂਗੇਵਾਲ ਦੇ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਸ਼ਰਧਾਪੂਰਵਕ ਕਰਵਾਇਆ ...

ਪੂਰੀ ਖ਼ਬਰ »

ਸੰਦਲੀ ਕਲਾ ਕੇਂਦਰ ਸਿਲਾਈ ਸੈਂਟਰ ਦੀ ਸ਼ੁਰੂਆਤ 26 ਨੂੰ

ਨਡਾਲਾ, 22 ਅਕਤੂਬਰ (ਮਾਨ)-ਸੰਦਲੀ ਲੇਡੀਜ਼ ਕਲੱਬ ਨਡਾਲਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਸੰਦਲੀ ਕਲਾ ਕੇਂਦਰ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਜਿਸ ਦੀ ਆਰੰਭਤਾ 26 ਅਕਤੂਬਰ ਦਿਨ ਸੋਮਵਾਰ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਗਗਨ ਯੂਥ ਕਾਂਗਰਸ ਬੇਗੋਵਾਲ ਦੇ ਵਾਰਡ ਨੰਬਰ 10 ਦਾ ਪ੍ਰਧਾਨ ਨਿਯੁਕਤ

ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਦੀ ਅਗਵਾਈ ਹੇਠ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਵਲੋਂ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਗਗਨ ਬੇਗੋਵਾਲ ਨੂੰ ...

ਪੂਰੀ ਖ਼ਬਰ »

20 ਵਰਿ੍ਹਆਂ ਬਾਅਦ ਨਿਹਾਲਗੜ੍ਹ ਨੂੰ ਜਾਂਦੇ ਕੱਚੇ ਰਸਤੇ ਦਾ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ

ਨਡਾਲਾ, 22 ਅਕਤੂਬਰ (ਮਾਨ)-ਦੇਸ਼ ਦੀ ਆਜ਼ਾਦੀ ਦੇ 73 ਸਾਲ ਬਾਅਦ ਨਡਾਲਾ ਤੋਂ ਨਿਹਾਲਗੜ੍ਹ ਨੂੰ ਜਾਂਦੇ ਕੱਚੇ ਰਸਤੇ ਵਿਚ ਡੇਰਿਆਂ 'ਤੇ ਰਹਿੰਦੇ ਕਿਸਾਨ ਪਰਿਵਾਰਾਂ ਦੀ ਆਖ਼ਰ ਸੁਣੀ ਗਈ | ਇਸ ਸਬੰਧੀ ਕਰੀਬ 20 ਸਾਲ ਪਹਿਲਾਂ 2001 ਵਿਚ ਉਸ ਵੇਲੇ ਦੇ ਵਿਧਾਇਕ ਬੀਬੀ ਜਗੀਰ ਕੌਰ ਵਲੋਂ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਨਾਂਅ 'ਤੇ ਅਖੌਤੀ ਪਾਰਟੀਆਂ ਬਣਾ ਕੇ ਭੜਕਾਉਂ ਬਿਆਨਬਾਜ਼ੀ ਬੰਦ ਕੀਤੀ ਜਾਵੇ-ਪਿਆਰਾ ਲਾਲ

ਕਪੂਰਥਲਾ, 22 ਅਕਤੂਬਰ (ਦੀਪਕ ਬਜਾਜ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਜਲੋਖਾਨਾ ਚੌਾਕ ਦਫ਼ਤਰ ਵਿਖੇ ਇਕ ਮੀਟਿੰਗ ਹੋਈ | ਜਿਸ ਵਿਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਬਾਲ ਠਾਕਰੇ ਦੇਸ਼ ਦੀ ਇਕੋ ਇਕ ਰਜਿਸਟਰਡ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲੈਣ ਲਈ ਸੇਵਾ ਕੇਂਦਰਾਂ 'ਚ ਬਿਨੈ ਪੱਤਰ ਦਿੱਤੇ ਜਾਣ-ਡੀ.ਸੀ.

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ 100 ਰੁਪਏ ਜਮ੍ਹਾਂ ਕਰਵਾ ਕੇ ਸੇਵਾ ਕੇਂਦਰ ਵਿਚ ਆਰਜ਼ੀ ਲਾਇਸੈਂਸ ਲੈਣ ਲਈ ਬਿਨੈ ਪੱਤਰ ਦੇ ਸਕਦੇ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਾਇਕ੍ਰੋਸਾਫ਼ਟ ਕਰਵਾਏਗੀ ਵਿਦਿਆਰਥੀਆਂ ਨੂੰ ਆਨਲਾਈਨ ਕੋਰਸ-ਨੀਲਮ ਮਹੇ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਅੰਤਰਰਾਸ਼ਟਰੀ ਕੰਪਨੀ ਮਾਇਕ੍ਰੋਸਾਫ਼ਟ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਨੋਰਥ ਨਾਲ ਆਰਟੀਫੀਸ਼ਲ ਇੰਟੈਲੀਜੈਂਸ ਵਿਚ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ | ਇਹ ਕੋਰਸ 3 ਦਿਨ ਦਾ ਹੋਵੇਗਾ ਤੇ 24 ਅਕਤੂਬਰ ਤੱਕ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨੀ ਦੇ ਹੱਕ 'ਚ ਮਤੇ ਪਾਸ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਰਾਣਾ

ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ)-'ਕੈਪਟਨ ਨੇ ਕਿਸਾਨੀ ਦੇ ਹੱਕ 'ਚ ਮਤੇ ਪਾਸ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਪੱਤਰਕਾਰ ਨਾਲ ਕੀਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀ ਕਾਨੂੰਨ ਬਣਾਉਣ ਸਮੇਂ ਕੇਂਦਰ ਨੇ ਕਿਸਾਨਾਂ ਨੂੰ ਭਰੋਸੇ 'ਚ ਨਹੀਂ ਲਿਆ-ਭੁੰਗਰਨੀ

ਫਗਵਾੜਾ, 22 ਅਕਤੂਬਰ (ਟੀ.ਡੀ. ਚਾਵਲਾ)-ਸੀਨੀਅਰ ਅਕਾਲੀ ਆਗੂ ਭਗਤ ਸਿੰਘ ਭੁੰਗਰਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਤੇ ਸਬੰਧਿਤ ਸਰਕਾਰ ਨੂੰ ਭਰੋਸੇ 'ਚ ਲਏ ਬਗੈਰ ਜੋ ਤਿੰਨ ਕਾਨੂੰਨ ਪਾਸ ਕੀਤੇ ਹਨ, ਇਹ ਲੋਕਾਂ ਨਾਲ ਧੋਖਾ ਵੀ ਹੈ ਤੇ ਸਰਕਾਰ ਦੇ ...

ਪੂਰੀ ਖ਼ਬਰ »

ਪਾਣੀਆਂ ਦੇ ਰਾਖੇ ਕੈਪਟਨ ਹੁਣ ਕਿਸਾਨਾਂ ਦੇ ਮਸੀਹਾ ਬਣੇ-ਮੋਮੀ, ਬਾਜਵਾ

ਭੰਡਾਲ ਬੇਟ, 22 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2003 ਵਿਚ ਦਰਿਆਈ ਪਾਣੀਆਂ ਦੇ ਮਸਲੇ ਨੂੰ ਸਦਾ ਲਈ ਮੁਕਾ ਕੇ ਪਾਣੀਆਂ ਦਾ ਰਾਖੇ ਸਾਬਿਤ ਹੋਏ ਸਨ ਤੇ ਹੁਣ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਆਪਣੀ ਸਰਕਾਰ ਦੀ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ 'ਚ ਦਾਖ਼ਲਾ ਸ਼ੁਰੂ

ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)-ਪਿ੍ੰਸੀਪਲ ਰਜੇਸ਼ ਨਰਵਾਲ ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ (ਕਪੂਰਥਲਾ) ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ ਵਿਖੇ ਛੇਵੀਂ ਜਮਾਤ 'ਚ ਦਾਖ਼ਲਾ ਲੈਣ ਲਈ ਜ਼ਿਲ੍ਹੇ ਭਰ ਦੇ ਸਮੂਹ ਬਲਾਕਾਂ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ

ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)-ਡਿਪਟੀ ਕਮਿਸ਼ਨਰ ਕਪੂਰਥਲਾ ਕਮ ਚੋਣ ਅਫ਼ਸਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਵੀਪ ਕੁਆਰਡੀਨੇਟਰ ਉਪਮੰਡਲ ਮਜਿਸਟਰੇਟ ਕਪੂਰਥਲਾ ਤੇ ਉਪਮੰਡਲ ਮਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਪਿੰਡ ਮਿਰਜ਼ਾਪੁਰ 'ਚ ਜਾਗਰੂਕਤਾ ਕੈਂਪ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਜ਼ਿਲ੍ਹਾ ਸਵੀਪ ਕੋਆਰਡੀਨੇਟਰ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਤੇ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਦੀ ਰਹਿਨੁਮਾਈ ਹੇਠ ਰਾਜੀਵ ਢਾਡਾ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸ਼ਾਨਦਾਰ ਕਬੱਡੀ ਟੂਰਨਾਮੈਂਟ

ਸੁਲਤਾਨਪੁਰ ਲੋਧੀ, 22 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਬੱਡੀ ਦਾ ਇਕ ਵਿਸ਼ਵ ਪੱਧਰੀ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ ਜਿਸ ਵਿਚ ਨਾਮੀ ਅੰਤਰਰਾਸ਼ਟਰੀ ਕਲੱਬਾਂ ਵਲੋਂ ਭਾਗ ਲਿਆ ਜਾਵੇਗਾ | ਇਸ ...

ਪੂਰੀ ਖ਼ਬਰ »

ਨੋਟੀਫਾਈਡ ਏਰੀਏ ਤੋਂ ਬਾਹਰ ਘੱਟ ਰੇਟ 'ਤੇ ਝੋਨਾ ਖ਼ਰੀਦ ਕੇ ਸਰਕਾਰੀ ਚੂਨਾ ਲਾਉਣ ਦੇ ਮਾਮਲੇ 'ਚ ਆੜ੍ਹਤੀ ਸਮੇਤ 3 'ਤੇ ਮਾਮਲਾ ਦਰਜ

ਸੁਲਤਾਨਪੁਰ ਲੋਧੀ, 22 ਅਕਤੂਬਰ (ਪ.ਪ ਰਾਹੀਂ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਨੋਟੀਫਾਈਡ ਮਾਰਕੀਟ ਕਮੇਟੀ ਏਰੀਆ ਤੋਂ ਬਾਹਰ ਲਿਆਂਦੇ 1 ਟਰੱਕ ਝੋਨੇ ਨੂੰ ਵੱਧ ਰੇਟ 'ਤੇ ਵੇਚ ਕੇ ਚੂਨਾ ਲਗਾਉਣ ਦੇ ਮਾਮਲੇ ਵਿਚ ਆੜ੍ਹਤੀ ਸਮੇਤ 3 ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਪੀਂਦੇ ਦੋ ਨੌਜਵਾਨ ਕਾਬੂ

ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲਾ ਪਦਾਰਥ ਪੀਂਦੇ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਢਿਲਵਾਂ ਪੁਲਿਸ ਵਲੋਂ ਏ.ਐਸ.ਆਈ.ਬਲਬੀਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗ਼ਸ਼ਤ ਦੇ ਸਬੰਧ 'ਚ ਅੱਡਾ ਮਿਆਣੀ ਬਾਕਰਪੁਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸ਼ਾਨਦਾਰ ਕਬੱਡੀ ਟੂਰਨਾਮੈਂਟ

ਸੁਲਤਾਨਪੁਰ ਲੋਧੀ, 22 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਬੱਡੀ ਦਾ ਇਕ ਵਿਸ਼ਵ ਪੱਧਰੀ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ ਜਿਸ ਵਿਚ ਨਾਮੀ ਅੰਤਰਰਾਸ਼ਟਰੀ ਕਲੱਬਾਂ ਵਲੋਂ ਭਾਗ ਲਿਆ ਜਾਵੇਗਾ | ਇਸ ...

ਪੂਰੀ ਖ਼ਬਰ »

ਕਿਸਾਨ ਮੁਆਵਜ਼ੇ ਸਬੰਧੀ ਸੰਘਰਸ਼ ਤਾਂ ਤਿੱਖਾ ਕਰ ਲੈਣ, ਪਰਾਲੀ ਨਾ ਸਾੜਨ-ਬੁੱਧੀਜੀਵੀ ਵਰਗ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਖੇਤ ਵਹਾਈ ਲਈ ਹੁੰਦੇ ਵੱਧ ਖਰਚੇ ਦੇ ਬਦਲ ਵਜੋਂ ਕੇਂਦਰ ਸਰਕਾਰ ਤੇ ਪੰਜਾਬ ਦੀਆਂ ਸਰਕਾਰਾਂ ਪਾਸੋਂ ਮੁਆਵਜ਼ੇ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਐਕਟ ਪਾਸ ਹੋਣ ਨਾਲ ਆਲੂ ਉਤਪਾਦਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ-ਚੇਅ: ਨੀਟੂ

ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਪਾਸ ਕੀਤੇ ਬਿੱਲ 'ਪੰਜਾਬ ਟਿਸ਼ੂ ਕਲਚਰ ਬੇਸਡ ਐਕਟ-2020' ਨਾਲ ਆਲੂ ਉਤਪਾਦਕ ਜ਼ਿੰਮੀਦਾਰਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ, ਜਿਸ ਨਾਲ ਜ਼ਿੰਮੀਦਾਰਾਂ ਦੀ ਆਮਦਨ ਵਧੇਗੀ ਤੇ ਖੱਜਲ-ਖੁਆਰੀ ...

ਪੂਰੀ ਖ਼ਬਰ »

ਦੋ ਭਰਾਵਾਂ ਦੇ ਡੇਰੇ 'ਚੋਂ 6 ਮੱਝਾਂ ਤੇ 3 ਕੱਟੜੂ ਚੋਰੀ

ਗੁਰਾਇਆ, 22 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)- ਚੋਰਾਂ ਨੇ ਬੜਾਪਿੰਡ ਅੱਟੀ ਸੰਪਰਕ ਸੜਕ 'ਤੇ ਸਥਿਤ ਮੱਖਣ ਸਿੰਘ ਪੁੱਤਰ ਰਤਨ ਸਿੰਘ ਤੇ ਬਲਜਿੰਦਰ ਸਿੰਘ ਪੁੱਤਰ ਰਤਨ ਸਿੰਘ ਦੇ ਡੇਰੇ 'ਚੋਂ ਬੀਤੀ ਰਾਤ 6 ਮੱਝਾਂ ਤੇ 3 ਕਟੜੂ ਚੋਰੀ ਕਰ ਲਏ, ਜਦਕਿ 2 ਪਸ਼ੂ ਛੱਪੜ 'ਚ ਡਿਗ ਗਏ, ...

ਪੂਰੀ ਖ਼ਬਰ »

ਸੰਤ ਬਾਬਾ ਗੁਰਬਖਸ਼ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਮਨਾਈ

ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਸੰਤ ਬਾਬਾ ਗੁਰਬਖਸ਼ ਸਿੰਘ ਹਰਖੋਵਾਲ ਵਾਲਿਆਂ ਦੀ 18ਵੀਂ ਬਰਸੀ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ ਮਨਾਈ ਗਈ, ਜਿਸ ਦੌਰਾਨ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਨੂਰਮਹਿਲ 'ਚ ਬਿਨਾਂ ਮਿਤੀ ਦੇ ਤੋਲੀਆਂ ਜਾ ਰਹੀਆਂ ਮਠਿਆਈਆਂ

ਨੂਰਮਹਿਲ, 22 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਵਿਚ ਸਥਿਤ ਹਲਵਾਈ ਦੀਆਂ ਦੁਕਾਨਾਂ 'ਤੇ ਹਲਵਾਈਆਂ ਵਲੋਂ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਤਾਂ ਕੀਤਾ ਹੀ ਜਾ ਰਿਹਾ ਹੈ, ਨਾਲ-ਨਾਲ ਲੋਕਾਂ ਨੂੰ ਵੱਡੀ ਪੱਧਰ 'ਤੇ ਚੂਨਾ ਵੀ ਲਾਇਆ ਜਾ ਰਿਹਾ ਹੈ | ਇਕ ਤਾਂ ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX