ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  59 minutes ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  about 1 hour ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  about 1 hour ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  about 2 hours ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 2 hours ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  about 2 hours ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  about 3 hours ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 4 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 4 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 5 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 5 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 6 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 6 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 7 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 8 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 8 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 8 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 9 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 9 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 9 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 9 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਪੰਜਾਬ / ਜਨਰਲ

ਮਾਲ ਗੱਡੀਆਂ ਬੰਦ ਕਰਨਾ ਰਾਜ ਨੂੰ ਅਲੱਗ-ਥਲੱਗ ਕਰਨ ਦੀ ਫਿਰਕੂ ਨੀਤੀ-ਕਿਸਾਨ ਸੰਗਠਨ

ਜਲੰਧਰ, 26 ਅਕਤੂਬਰ (ਮੇਜਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ 'ਚ ਸਭ ਪਟੜੀਆਂ ਖੋਲ੍ਹ ਦੇਣ ਦੇੇ ਬਾਵਜੂਦ ਮਾਲ ਗੱਡੀਆਂ ਚਲਣੋਂ ਰੋਕ ਦੇਣ ਦੇ ਫ਼ੈਸਲੇ ਨਾਲ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਨੀਤੀ ਦਾ ਹੀ ਪਰਦਾਫਾਸ਼ ਹੋਇਆ ਹੈ | ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਦੇਵੀਦਾਸਪੁਰਾ 'ਚ 33 ਦਿਨਾਂ ਤੋਂ ਚੱਲ ਰਿਹਾ ਪੱਕਾ ਮੋਰਚਾ ਹੁਣ ਮੌਸਮ 'ਚ ਠੰਢ ਕਾਰਨ ਜੰਡਿਆਲਾ ਰੇਲਵੇ ਸਟੇਸ਼ਨ ਉੱਪਰ ਤਬਦੀਲ ਕਰ ਦਿੱਤਾ ਹੈ ਪਰ ਮਾਲ ਗੱਡੀਆਂ ਦੇ ਲੰਘਣ ਲਈ ਪਟੜੀ ਖ਼ਾਲੀ ਛੱਡੀ ਹੋਈ ਹੈ | ਇਸ ਤੋਂ ਇਲਾਵਾ ਅੰਮਿ੍ਤਸਰ-ਬਠਿੰਡਾ ਹਾਈਵੇ ਉਪਰਲੇ ਸ਼ੇਰੋਂ ਟੋਲ ਪਲਾਜ਼ਾ ਤੇ ਕਪੂਰਥਲਾ ਦੇ ਰਿਲਾਇੰਸ ਸ਼ਾਪਿੰਗ ਮਾਲ ਅੱਗੇ ਵੀ ਧਰਨੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਰੋਕਣਾ ਤੇ ਪੰਜਾਬ ਦਾ ਜੀ.ਐੱਸ.ਟੀ. ਦਾ ਹਿੱਸਾ ਜਾਰੀ ਨਾ ਕਰਨਾ ਇਹੀ ਸੰਕੇਤ ਦਿੰਦਾ ਹੈ ਕਿ ਮੋਦੀ ਸਰਕਾਰ ਘੇਰਾਬੰਦੀ ਕਰਕੇ ਪੰਜਾਬ ਨੂੰ ਸਬਕ ਸਿਖਾਉਣ ਦੇ ਰਾਹ ਤੁਰ ਪਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫਿਰਕੂ ਤੇ ਦਲਿਤ ਪੱਤਾ ਖੇਡਣ ਦੇ ਨਾਲ ਜ਼ਰੂਰੀ ਵਸਤਾਂ ਕੋਲਾ, ਖਾਦਾਂ ਆਦਿ ਦੀ ਖੇਪ ਰੋਕ ਕੇ ਪੰਜਾਬ ਵਿਚ ਗੜਬੜ ਕਰਾਉਣਾ ਚਾਹੁੰਦੀ ਹੈ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਰੇ ਵਰਗ ਤੇ ਜਨਤਾ ਕੇਂਦਰ ਤੇ ਪੰਜਾਬ ਸਰਕਾਰ ਦੇ ਮਨਸੂਬੇ ਕਿਸੇ ਵੀ ਕੀਮਤ ਉੱਤੇ ਕਾਮਯਾਬ ਨਹੀਂ ਹੋਣ ਦੇਣਗੇ ਤੇ ਕਿਸਾਨ ਅੰਦੋਲਨ ਹੋਰ ਨਵੀਆਂ ਬੁਲੰਦੀਆਂ ਛੂੰਹਦਾ ਹੋਇਆ, ਕੇਂਦਰ ਸਰਕਾਰ ਨੂੰ ਉਕਤ ਤਿੰਨੇ ਕਾਨੂੰਨ ਵਾਪਸ ਲੈਣ ਨੂੰ ਮਜਬੂਰ ਕਰ ਦੇਵੇਗਾ ਤੇ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਕਿਸਾਨਾਂ ਨੂੰ ਵਿਚੋਲੀਆ ਦੱਸਣ ਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਰੋਕਣ ਦੇ ਫ਼ੈਸਲੇ ਘਬਰਾਹਟ ਦੀ ਨਿਸ਼ਾਨੀ ਹੈ ਤੇ ਇਸ ਤੋਂ ਸਾਫ਼ ਦਿਸਦਾ ਹੈ ਕਿ ਮੋਦੀ ਸਰਕਾਰ ਅੰਦਰੋਂ ਹਿੱਲ ਗਈ ਹੈ | ਕਿਸਾਨ ਆਗੂਆਂ ਨੇ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਕਾਨੂੰਨ ਰੱਦ ਕੀਤੇ ਜਾਣ, ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੀਆਂ ਉਕਤ ਖੇਤੀ ਕਾਨੂੰਨ ਦੀਆਂ ਤਰਮੀਮਾਂ ਰੱਦ ਕੀਤੀਆਂ ਜਾਣ |

ਖ਼ਬਰ ਸ਼ੇਅਰ ਕਰੋ

 

ਗੈਂਗਸਟਰ ਘੁੱਦਾ ਸਮੇਤ ਤਿੰਨ ਗਿ੍ਫ਼ਤਾਰ

ਅੰਮਿ੍ਤਸਰ/ਦੋਰਾਂਗਲਾ, 26 ਅਕਤੂਬਰ (ਰੇਸ਼ਮ ਸਿੰਘ, ਚੱਕਰਾਜਾ)-ਅੰਤਰ ਜ਼ਿਲ੍ਹਾ ਗੈਂਗਸਟਰ ਸੁਖਦੀਪ ਸਿੰਘ ਘੁੱਦਾ ਤੇ ਉਸ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 2 ਕਾਰਾਂ, ਤਿੰਨ ਪਿਸਤੌਲ ਸਮੇਤ ...

ਪੂਰੀ ਖ਼ਬਰ »

ਐਸ.ਪੀ. ਪੱਧਰ ਦੇ 9 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਪੁਲਿਸ ਦੇ ਐਸ.ਪੀ. ਪੱਧਰ ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਰਜਿੰਦਰ ਸਿੰਘ ਨੂੰ ਡੀ.ਸੀ.ਪੀ. ਸੁਰੱਖਿਆ ਅਤੇ ਅਪਰੇਸ਼ਨ ਲੁਧਿਆਣਾ ਦੇ ਨਾਲ ਡੀ.ਸੀ.ਪੀ. ਪੀ.ਬੀ.ਆਈ. ਦਾ ਵਾਧੂ ...

ਪੂਰੀ ਖ਼ਬਰ »

ਖਾੜਕੂ ਮਾਨ ਸਿੰਘ ਨਿਹੰਗ ਸਮੇਤ 7 ਸਿੱਖ ਨੌਜਵਾਨ ਯੂ.ਏ.ਪੀ.ਏ. ਐਕਟ ਤੋਂ ਬਰੀ

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)- ਅੰਮਿ੍ਤਸਰ ਪੁਲਿਸ ਵਲੋਂ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਚਰਚਿਤ ਮਾਮਲੇ 'ਚ ਗਿ੍ਫ਼ਤਾਰ ਕੀਤੇ ਮਾਨ ਸਿੰਘ ਨਿਹੰਗ ਸਮੇਤ 7 ਸਿੱਖ ਨੌਜਵਾਨਾਂ ਨੂੰ ਯੂ.ਏ.ਪੀ.ਏ. ਐਕਟ ਦੇ ਦੋਸ਼ਾਂ ਤੋਂ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਸ਼ਤਾਬਦੀ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌ ਾਗੋਵਾਲ

ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਬੈਠਕ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਕਮੇਟੀ ਦੇ ਅੰਮਿ੍ਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ, ਜਿਸ 'ਚ ਬੀਤੇ ਦਿਨ ਹੋਏ ਹਮਲੇ ...

ਪੂਰੀ ਖ਼ਬਰ »

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ :

ਜਥੇਦਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਦੋਸ਼ੀਆਂ ਵਿਰੁੱਧ ਕੇਸ ਲੜਨ ਦੀ ਹਦਾਇਤ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- 328 ਲਾਪਤਾ ਪਾਵਨ ਸਰੂਪ ਮਾਮਲੇ 'ਚ ਡਾ: ਈਸ਼ਰ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ ਸਜ਼ਾਵਾਂ ਦੇਣ ਦਾ ਮਾਮਲਾ ਇਕ ਵਾਰ ਫਿਰ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧੇ, ਪਰ ਸਿੱਖਿਆ ਪ੍ਰਬੰਧਕੀ ਢਾਂਚੇ 'ਚ ਨਹੀਂ ਕੋਈ ਸੁਧਾਰ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਾਅਵਿਆਂ ਮੁਤਾਬਿਕ ਕੋਰੋਨਾ ਕਾਲ ਦੌਰਾਨ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਦਾਖ਼ਲਿਆਂ 'ਚ 15 ਤੋਂ 20 ਪ੍ਰਤੀਸ਼ਤ ਤੱਕ ਦਾ ਵਾਧਾ ਹੋਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਲਿਆ ਫਾਹਾ

ਬਿਲਗਾ, 26 ਅਕਤੂਬਰ (ਮਨਜਿੰਦਰ ਸਿੰਘ ਜੌਹਲ)- ਇੱਥੋਂ ਨਜ਼ਦੀਕੀ ਪਿੰਡ ਮੋ ਸਾਹਿਬ ਦੇ ਇਕ 40 ਸਾਲਾ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਗਾਡਰ ਨਾਲ ਫਾਹਾ ਲੈ ਲਿਆ | ਥਾਣਾ ਬਿਲਗਾ ਦੇ ਐਸ.ਐੱਚ.ਓ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ...

ਪੂਰੀ ਖ਼ਬਰ »

ਬੱਚਿਆਂ ਨੂੰ ਅਗਵਾ ਕਰਕੇ ਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਗਰੋਹ ਦਾ ਮੁਖੀ ਗਿ੍ਫ਼ਤਾਰ, ਦੋ ਬੱਚੇ ਬਰਾਮਦ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਬੱਚੇ ਅਗਵਾ ਕਰਨ ਉਪਰੰਤ ਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਮੁਖੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਅਗਵਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਕਿਸਾਨ ਧਰਨਿਆਂ 'ਚ ਸ਼ਾਮਿਲ ਗਾਇਕਾਂ ਤੇ ਕਲਾਕਾਰਾਂ 'ਤੇ ਬਾਜ਼ ਅੱਖ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਤੇ ਖ਼ਾਸਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਿਸਾਨਾਂ ਧਰਨਿਆਂ 'ਚ ਹਿੱਸਾ ਲੈ ਕੇ ਬੋਲਣ ਵਾਲੇ ਗਾਇਕਾਂ ਤੇ ਕਲਾਕਾਰਾਂ 'ਤੇ ਕੇਂਦਰ ਨੇ ਆਪਣੀ ਬਾਜ਼ ਅੱਖ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਨੇ ਕੀਤੀ ਆਤਮ ਹੱਤਿਆ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸਵੇਰੇ ਬਾਬਾ ਬਕਾਲਾ ਸਾਹਿਬ ਵਿਖੇ ਘਰੋਂ ਭੱਜ ਕੇ ਆਏ ਇਕ ਪ੍ਰੇਮੀ ਜੋੜੇ ਵਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਪਰਿਵਾਰਕ ਮੈਂਬਰਾਂ ਵਲੋਂ ਹਮਲਾ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰ ਕੇ ਦੋਸ਼ੀ ਨੂੰ ਪੁਲਿਸ ਪਾਸੋਂ ਛੁਡਾ ਕੇ ਫ਼ਰਾਰ ਕਰਨ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਦੇ ਦੋਸ਼ੀ ਪਿਸਤੌਲਾਂ, ਦੇਸੀ ਕੱਟੇ, ਕਾਰਤੂਸਾਂ, ਕਾਰਾਂ ਅਤੇ ਮੋਟਰਸਾਈਕਲਾਂ ਸਮੇਤ ਕਾਬੂ

ਬਠਿੰਡਾ, 26 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਵੱਖ-ਵੱਖ ਗਰੋਹਾਂ ਦੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਵੱਡੀ ਗਿਣਤੀ 'ਚ ਅਸਲਾ, ਦੋ ਕਾਰਾਂ ਤੇ ਮੋਟਰ ਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਪਤੀ ਵਲੋਂ ਗਲਾ ਘੁੱਟ ਕੇ ਪਤਨੀ ਦੀ ਹੱਤਿਆ

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਦੇਰ ਰਾਤ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਨ ਉਪਰੰਤ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ | ਥਾਣਾ ਮੁਖੀ ਜਸਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸ਼ੁਰੂ

ਐੱਸ.ਏ.ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਕਤੂਬਰ 2020 ਪ੍ਰੀਖਿਆਵਾਂ ਅੱਜ ਅਮਨ-ਅਮਾਨ ਨਾਲ ਆਰੰਭ ਹੋ ਗਈਆਂ ਹਨ | ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ 10ਵੀਂ ਸ਼੍ਰੇਣੀ ਦੇ ...

ਪੂਰੀ ਖ਼ਬਰ »

ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਕੈਪਟਨ ਸਰਕਾਰ-ਚੁੱਘ

ਚੰਡੀਗੜ੍ਹ, 26 ਅਕਤੂਬਰ (ਅ.ਬ.)- ਪੰਜਾਬ 'ਚ ਕੁਝ ਥਾਵਾਂ 'ਤੇ ਦੁਸਹਿਰੇ ਵਾਲੇ ਦਿਨ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣ 'ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਅਜਿਹਾ ਕਰ ਕੇ ਪੰਜਾਬ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰਨਾ ...

ਪੂਰੀ ਖ਼ਬਰ »

ਤੀਜੇ ਮੈਗਾ ਫੂਡ ਪਾਰਕ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਮਿਲੇਗਾ ਲਾਭ-ਹਰਸਿਮਰਤ

ਚੰਡੀਗੜ੍ਹ, 26 ਅਕਤੂਬਰ (ਅ.ਬ.)- ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ 'ਚ ਤੀਜੇ ਮੈਗਾ ਫੂਡ ਪਾਰਕ ਦਾ ਕੰਮਕਾਜ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ ਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ | ...

ਪੂਰੀ ਖ਼ਬਰ »

ਕੈਪਟਨ ਨੇ ਪੰਜਾਬੀਆਂ ਨੂੰ ਧੋਖਾ ਦਿੱਤਾ-ਮਜੀਠੀਆ

ਚੰਡੀਗੜ੍ਹ, 26 ਅਕਤੂਬਰ (ਅ.ਬ.)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ 'ਚ ਲਏ ਆਪਣੇ ਸਟੈਂਡ ਤੋਂ ਪਿੱਛੇ ਹਟ ਗਿਆ ਹੈ ਅਤੇ ...

ਪੂਰੀ ਖ਼ਬਰ »

ਖ਼ਾਲਸਾ ਪੰਥ ਵਲੋਂ 28 ਨੂੰ ਸੰਕੇਤਿਕ ਰੋਸ ਧਰਨਾ ਦਿੱਤਾ ਜਾਵੇਗਾ-ਭਾਈ ਮੋਹਕਮ ਸਿੰਘ

ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਧਾਰਮਿਕ ਬੁਲਾਰੇ ਭਾਈ ਮੋਹਕਮ ਸਿੰਘ ਨੇ ਸਮੁੱਚੇ ਖ਼ਾਲਸਾ ਪੰਥ ਵਲੋਂ ਸ਼੍ਰੋਮਣੀ ਕਮੇਟੀ ਵਲੋਂ 328 ਪਾਵਨ ਪਾਵਨ ਸਰੂਪਾਂ ਦੇ ਸਬੰਧ 'ਚ ਸ਼ਾਂਤਮਈ ਰੋਸ ਧਰਨੇ 'ਤੇ ਬੈਠੇ ਸਤਿਕਾਰ ਕਮੇਟੀ ...

ਪੂਰੀ ਖ਼ਬਰ »

ਪਾਕਿ 'ਚ ਖੁੱਲ੍ਹੇਆਮ ਉ ੱਠੀ ਆਜ਼ਾਦ ਬਲੋਚਿਸਤਾਨ ਦੀ ਮੰਗ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਨੂੰ ਸੱਤਾ 'ਚੋਂ ਹਟਾਉਣ ਦੇ ਇਰਾਦੇ ਨਾਲ ਹੋਂਦ 'ਚ ਆਈ ਪਾਕਿਸਤਾਨ ਡੈਮੋਕਰੈਟਿਕ ਮੂਵਮੈਂਟ ਪਾਰਟੀ ਵਲੋਂ ਬਲੋਚਿਸਤਾਨ 'ਚ ਆਯੋਜਿਤ ਤੀਜੀ ਰੈਲੀ 'ਚ ਜਮੀਅਤ ਉਲੇਮਾ-ਏ-ਪਾਕਿਸਤਾਨ ਦੇ ਨੇਤਾ ...

ਪੂਰੀ ਖ਼ਬਰ »

ਸ਼ਰੀਫ਼ ਨੇ ਪਾਕਿ ਸੈਨਾ, ਆਈ.ਐੱਸ.ਆਈ. ਮੁਖੀ ਨੂੰ ਬਣਾਇਆ ਨਿਸ਼ਾਨਾ

ਸੁਰਿੰਦਰ ਕੋਛੜ ਅੰਮਿ੍ਤਸਰ, 26 ਅਕਤੂਬਰ -ਪਾਕਿਸਤਾਨ ਦੇ ਬੇਦਖ਼ਲ ਹੋਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਵਿਰੋਧੀ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਕੀਤੀ ਤੀਜੀ ਵਿਸ਼ਾਲ ਸਾਂਝੀ ਰੈਲੀ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਦਾ ਫ਼ੈਸਲਾ ਮੰਦਭਾਗਾ–ਦਸੂਹਾ

ਟਾਂਡਾ ਉੜਮੁੜ, 26 ਅਕਤੂਬਰ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ (ਡੀ) ਦੀ ਮੀਟਿੰਗ ਅੱਜ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਵਿਖੇ ਸੂਬਾਈ ਆਗੂ ਸ. ਮਨਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਨਾਲ ਸਬੰਧਿਤ ਕਈ ਸੀਨੀਅਰ ਆਗੂ ਮੌਜੂਦ ਰਹੇ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਸ਼ੋ੍ਰਮਣੀ ਸਾਹਿਤਕਾਰ ਤੇ ਪੰਜਾਬੀ ਸਾਹਿਤ ਰਤਨ ਪੁਰਸਕਾਰ ਦੇਣ ਤੋਂ ਵੱਟਿਆ ਪਾਸਾ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਸਾਹਿਤਕਾਰਾਂ ਅਤੇ ਵੱਖ-ਵੱਖ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤੇ ਜਾਂਦੇ ਸ਼ੋ੍ਰਮਣੀ ਸਾਹਿਤਕਾਰ ਅਤੇ ਪੰਜਾਬੀ ਸਾਹਿਤ ਰਤਨ ਪੁਰਸਕਾਰਾਂ ਤੋਂ ...

ਪੂਰੀ ਖ਼ਬਰ »

ਜੇ ਕੇਂਦਰ ਸਰਕਾਰ ਖੇਤੀ ਖੇਤਰ ਨੂੰ ਕਾਰਪੋਰੇਟਾਂ ਲਈ ਖੋਲ੍ਹਣ ਸਦਕਾ ਮੁੱਖ ਦੋਸ਼ੀ ਹੈ ਤਾਂ ਪੰਜਾਬ ਸਰਕਾਰ ਵੀ ਕਿਸਾਨਾਂ ਅੱਗੇ ਜੁਆਬਦੇਹ ਹੈ-ਬੀ.ਕੇ.ਯੂ. (ਏਕਤਾ ਉਗਰਾਹਾਂ)

ਚੰਡੀਗੜ੍ਹ 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਕਿ ਹੁਣ ਕਿਸਾਨ ਘੋਲ ਨੂੰ ...

ਪੂਰੀ ਖ਼ਬਰ »

'ਇਸਲਾਮੀ ਮੁਲਕ ਪਾਕਿਸਤਾਨ 'ਚ ਸਿੱਖ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ' ਵਿਸ਼ੇ 'ਤੇ ਕੌਮਾਂਤਰੀ ਵੈਬੀਨਾਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਅੱਜ 'ਇਸਲਾਮੀ ਮੁਲਕ ਪਾਕਿਸਤਾਨ 'ਚ ਸਿੱਖ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ' ਵਿਸ਼ੇ 'ਤੇ ਕੌਮਾਂਤਰੀ ਵੈੱਬੀਨਾਰ ਕਰਵਾਇਆ ਗਿਆ | ਵੈੱਬੀਨਾਰ ਦਾ ਆਗਾਜ਼ ...

ਪੂਰੀ ਖ਼ਬਰ »

ਪਾਕਿ ਜੇਲ੍ਹ 'ਚ ਕੈਦ ਕੱਟ ਰਹੇ 5 ਭਾਰਤੀ ਨਾਗਰਿਕ ਰਿਹਾਅ

ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)- ਪਾਕਿਸਤਾਨ ਜੇਲ੍ਹ 'ਚ ਕੈਦ ਦੀ ਸਜ਼ਾ ਕੱਟ ਰਹੇ ਭਾਰਤੀ ਨਾਗਰਿਕ ਸਤੀਸ਼ ਭੋਗ ਸਪੁੱਤਰ ਨਵਰਿਤੀ ਭੋਗ, ਕਾਡੀਬਲ ਆਂਦਰਾ ਪ੍ਰਦੇਸ਼, ਬਿਗਆਨ ਕੁਮਾਰ ਸਪੁੱਤਰ ਗਨਸ਼ਾਮ ਕੁਮਾਰ, ਰਾਏਪੁਰ ਛੱਤੀਸਗੜ੍ਹ, ਬਿਰਜੂ ਸਪੁੱਤਰ ...

ਪੂਰੀ ਖ਼ਬਰ »

ਪਾਕਿ ਸਿੱਖ ਐਮ.ਪੀ.ਏ. ਦੇ ਭਰਾ ਨੂੰ ਧੋਖਾਧੜੀ ਦੇ ਮਾਮਲੇ 'ਚ ਜੇਲ੍ਹ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਪਾਰਲੀਮਾਨੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਦੇ ਭਰਾ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਵੇਲ ਸਿੰਘ ਦੇ ਵੱਡੇ ਪੁੱਤਰ ਅਮਰਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 336 ਨਵੇਂ ਮਾਮਲੇ, 8 ਮੌਤਾਂ

ਚੰਡੀਗੜ੍ਹ, 26 ਅਕਤੂਬਰ (ਬਿਊਰੋ ਚੀਫ਼)-ਪੰਜਾਬ ਵਿਚ ਅੱਜ ਕੋਰੋਨਾ ਦੇ 336 ਨਵੇਂ ਮਾਮਲੇ ਸਾਹਮਣੇ ਆਏੇ ਅਤੇ ਸਭ ਤੋਂ ਵੱਧ 58 ਜਲੰਧਰ ਤੇ 55 ਐਸ.ਏ.ਐਸ. ਨਗਰ ਮੋਹਾਲੀ ਵਿਖੇ ਨਵੇਂ ਕੇਸ ਆਏ, ਜਦੋਂ ਕਿ ਕਪੂਰਥਲਾ ਵਿਚ 31, ਬਠਿੰਡਾ 'ਚ 28, ਲੁਧਿਆਣਾ 'ਚ 24, ਗੁਰਦਾਸਪੁਰ ਤੇ ਹੁਸ਼ਿਆਰਪੁਰ 'ਚ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ 7ਵੀਂ ਵਾਰ ਰੱਦ

ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਇਕ ਅਦਾਲਤ ਨੇ ਭਾਰਤ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਨੂੰ ਸੱਤਵੀਂ ਵਾਰ ਰੱਦ ਕਰ ਦਿੱਤਾ ਹੈ | ਨੀਰਵ ਮੋਦੀ 'ਤੇ ਭਾਰਤ 'ਚ ਪੰਜਾਬ ਨੈਸ਼ਨਲ ਬੈਂਕ ਨਾਲ 14,000 ਕਰੋੜ ਰੁਪਏ ਤੋਂ ਵੱਧ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਰਮੇਸ਼ ਪੋਖਰਿਆਲ ਖ਼ਿਲਾਫ਼ ਕਰਵਾਈ 'ਤੇ ਰੋਕ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਨੇ ਸਰਕਾਰੀ ਬੰਗਲਿਆਂ ਲਈ ਸਾਬਕਾ ਮੁੱਖ ਮੰਤਰੀਆਂ ਵਲੋਂ ਕਥਿਤ ਤੌਰ 'ਤੇ ਕਿਰਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ 'ਚ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਖ਼ਿਲਾਫ਼ ਉੱਤਰਾਖੰਡ ਹਾਈ ਕੋਰਟ ਦੀ ਮਾਣਹਾਨੀ ਦੀ ਕਾਰਵਾਈ 'ਤੇ ...

ਪੂਰੀ ਖ਼ਬਰ »

ਸੈਨਾ ਦੇ ਕਮਾਂਡਰਾਂ ਦੀ 4 ਰੋਜ਼ਾ ਕਾਨਫ਼ਰੰਸ ਸ਼ੁਰੂ

ਦਿੱਲੀ, 26 ਅਕਤੂਬਰ (ਪੀ.ਟੀ.ਆਈ.)-ਸੈਨਾ ਦੇ ਉੱਚ ਕਮਾਂਡਰਾਂ ਨੇ ਇੱਥੇ ਸ਼ੁਰੂ ਹੋਈ ਚਾਰ ਰੋਜ਼ਾ ਕਾਨਫਰੰਸ ਦੇ ਪਹਿਲੇ ਦਿਨ 13 ਲੱਖ ਦੀ ਤਦਾਦ ਵਾਲੀ ਸ਼ਕਤਸ਼ਾਲੀ ਸੈਨਾ ਨਾਲ ਸਬੰਧਿਤ ਮਨੁੱਖੀ ਸੋ੍ਰਤ ਪ੍ਰਬੰਧਨ ਸਮੇਤ ਕਈ ਮੁੱਦਿਆਂ 'ਤੇ ਵਿਆਪਕ ਚਰਚਾ ਕੀਤੀ | ਮੰਗਲਵਾਰ ਨੂੰ ...

ਪੂਰੀ ਖ਼ਬਰ »

ਮੋੋਦੀ ਸਰਕਾਰ ਪੰਜਾਬ ਨਾਲ ਤਾਨਾਸ਼ਾਹੀ ਰਵੱਈਆ ਛੱਡੇ- ਡਾ: ਅਮਰ ਸਿੰਘ

ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਖੇਤੀ ਬਿੱਲਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਲੋਂ ਪੰਜਾਬ ਨੂੰ ਆਉਣ ਵਾਲੀਆਂ ਮਾਲ ਗੱਡੀਆਂ ਰੋਕਣ ਦੇ ਜੁਬਾਨੀ ਲਏ ਫ਼ੈਸਲੇ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ...

ਪੂਰੀ ਖ਼ਬਰ »

ਦਲਿਤ ਹਿਤਾਂ ਲਈ ਸਮਾਜਿਕ ਤਬਦੀਲੀ ਲਈ ਲਹਿਰ ਚਲਾਉਣ 'ਤੇ ਜ਼ੋਰ

ਜਲੰਧਰ, 26 ਅਕਤੂਬਰ (ਮੇਜਰ ਸਿੰਘ)-ਦਲਿਤ ਸਰੋਕਾਰ ਵਿਸ਼ੇ ਉੱਪਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਵੇਲੇ ਲੋੜ ਡਾ: ਅੰਬੇਡਕਰ ਤੇ ਕਾਸ਼ੀ ਰਾਮ ਦੀਆਂ ...

ਪੂਰੀ ਖ਼ਬਰ »

ਵਿਸ਼ਵ ਦੀ ਊਰਜਾ ਮੰਗ ਨੂੰ ਭਾਰਤ ਦੇਵੇਗਾ ਰਫ਼ਤਾਰ-ਮੋਦੀ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਊਰਜਾ ਖੇਤਰ 'ਚ ਹਾਲ ਹੀ ਵਿਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਭਾਰਤ ਵਿਸ਼ਵ ਦੀ ਊਰਜਾ ਮੰਗ ਨੂੰ ਰਫ਼ਤਾਰ ਦੇਵੇਗਾ | 'ਸੇਰਾ ਵੀਕ' ਦੇ ਭਾਰਤ ਊਰਜਾ ਮੰਚ ਨੂੰ ਸੰਬੋਧਨ ...

ਪੂਰੀ ਖ਼ਬਰ »

ਰਾਜ ਸਭਾ ਲਈ ਭਾਜਪਾ ਨੇ ਹਰਦੀਪ ਸਿੰਘ ਪੁਰੀ ਸਮੇਤ 9 ਉਮੀਦਵਾਰ ਐਲਾਨੇ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਭਾਜਪਾ ਨੇ ਯੂ. ਪੀ. ਤੋਂ 8 ਅਤੇ ਉੱਤਰਾਖੰਡ ਤੋਂ ਆਪਣੇ ਇਕ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਇਸ ਮਹੀਨੇ ...

ਪੂਰੀ ਖ਼ਬਰ »

ਕਮਲ ਨਾਥ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ-ਚੋਣ ਕਮਿਸ਼ਨ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਕਮਲਨਾਥ ਨੇ ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਮਹਿਲਾ ਉਮੀਦਵਾਰ ਲਈ 'ਆਈਟਮ' ਸ਼ਬਦ ਵਰਤ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ | ...

ਪੂਰੀ ਖ਼ਬਰ »

ਹੁਣ 6 ਬੈਂਡ 'ਤੇ ਵੀ ਜਾ ਸਕਦੇ ਹੋ ਆਸਟ੍ਰੇਲੀਆ ਆਪਣੇ ਸਪਾਊਸ ਨਾਲ- ਪੈਰਾਗੋਨ ਗਰੁੱਪ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਵੀਜ਼ਾ ਗਾਈਡੈਂਸ ਦੇ ਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੇ ਲਈ ਸੰਗਰੂਰ, ਮੁਹਾਲੀ ਵਿਖੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਪੈਰਾਗੋਨ ਗਰੁੱਪ ਨੇ ਇਕ ਹੋਰ ਯੂ.ਕੇ. ਦਾ ਸਟੱਡੀ ਵੀਜ਼ਾ ਹਾਸਲ ਕਰਵਾਉਣ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX