ਤਾਜਾ ਖ਼ਬਰਾਂ


ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  3 minutes ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  5 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  11 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  22 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  43 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਪਹਿਲਾ ਸਫ਼ਾ

ਭਾਰਤ ਤੇ ਅਮਰੀਕਾ ਵਲੋਂ ਇਤਿਹਾਸਕ 'ਬੇਕਾ' ਸਮੇਤ 5 ਸਮਝੌਤੇ ਸਹੀਬੱਧ

2+2 ਮੰਤਰੀ ਪੱਧਰੀ ਗੱਲਬਾਤ ਵਿਚ ਚੀਨ ਤੇ ਪਾਕਿਸਤਾਨ ਬਾਰੇ ਚਰਚਾ
ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਭਾਰਤ ਤੇ ਅਮਰੀਕਾ ਨੇ ਆਪਣੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਅੱਜ ਇਤਿਹਾਸਕ ਰੱਖਿਆ ਸਮਝੌਤੇ 'ਬੇਕਾ (ਬੀ.ਈ.ਸੀ.ਏ.)' ਸਮੇਤ 5 ਵੱਡੇ ਸਮਝੌਤਿਆਂ 'ਤੇ ਹਸਤਾਖਰ ਕੀਤੇ | ਤੀਸਰੀ 2+2 ਮੰਤਰੀ ਪੱਧਰੀ ਬੈਠਕ ਲਈ ਭਾਰਤ ਆਏ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤੇ ਰੱਖਿਆ ਮਤਰੀ ਮਾਰਕ ਟੀ. ਐਸਪਰ ਨਾਲ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਤੇ ਰਾਜਨਾਥ ਸਿੰਘ ਨੇ ਮੁਲਾਕਾਤ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ 'ਚ ਇਸ ਅਹਿਮ ਕਦਮ ਦਾ ਐਲਾਨ ਕੀਤਾ | 2+2 ਗੱਲਬਾਤ, ਜੋ ਕਿ ਪੂਰੀ ਤਰ੍ਹਾਂ ਚੀਨ ਦੇ ਹਮਲਾਵਰ ਰੱਖ ਨਾਲ ਨਜਿੱਠਣ 'ਤੇ ਆਧਾਰਿਤ ਸੀ, ਨੂੰ ਭਾਰਤ-ਚੀਨ ਦਰਮਿਆਨ ਜਾਰੀ ਤਣਾਅ ਦੇ ਸੰਦਰਭ 'ਚ ਰਣਨੀਤਿਕ ਤੌਰ 'ਤੇ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ | 2+2 ਗੱਲਬਾਤ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਨੇ ਕਿਹਾ ਕਿ ਅਸੀਂ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਹੈ | ਅਮਰੀਕਾ ਨਾਲ 'ਬੇਕਾ' ਸਮਝੌਤਾ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਨੇ ਹਿੰਦ-ਪ੍ਰਸ਼ਾਂਤ ਖੇਤਰ 'ਚ ਸ਼ਾਂਤੀ ਤੇ ਸੁਰੱਖਿਆ ਲਈ ਫਿਰ ਤੋਂ ਆਪਣੀ ਪ੍ਰਤੀਬੱਧਤਾ ਜਤਾਈ ਹੈ | ਭਾਰਤ ਤੇ ਚੀਨ ਵਿਚਾਲੇ ਅਸਲ ਕੰਟਰੋਲ ਰੇਖਾ (ਐਲ.ਏ.ਸੀ.) 'ਤੇ ਮਹੀਨਿਆਂ ਤੋਂ ਜਾਰੀ ਤਣਾਅ ਦਰਮਿਆਨ ਅਮਰੀਕਾ ਨਾਲ ਇਸ ਸਮਝੌਤੇ ਨੂੰ ਭਾਰਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ | ਦੁਵੱਲੇ ਰੱਖਿਆ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲਈ ਲੰਬੇ ਸਮੇਂ ਤੋਂ ਲਟਕ ਰਹੇ 'ਬੇਕਾ' ਸਮਝੌਤੇ ਨੂੰ ਅੰਤਿਮ ਰੂਪ ਮਿਲਣ ਨਾਲ ਦੋਵੇਂ ਦੇਸ਼ ਅਤਿ-ਆਧੁਨਿਕ ਫੌਜੀ ਤਕਨੀਕ, ਸਾਜੋ ਸਾਮਾਨ ਤੇ ਭੂ-ਸਥਾਨਕ ਨਕਸ਼ੇ (ਜੀਓ-ਸਪੇਸ਼ੀਅਲ ਮੈਪਸ) ਸਾਂਝੇ ਕਰ ਸਕਣਗੇ | 'ਬੇਕਾ' ਭਾਰਤ ਤੇ ਅਮਰੀਕਾ ਵਿਚਾਲੇ ਚਾਰ ਮੌਲਿਕ ਸਮਝੌਤਿਆਂ 'ਚੋਂ ਇਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਾਜੋ-ਸਾਮਾਨ ਤੇ ਫੌਜੀ ਸਹਿਯੋਗ ਵਧੇਗਾ | ਇਨ੍ਹਾਂ 'ਚੋਂ ਪਹਿਲਾ ਸਮਝੌਤਾ 2002 'ਚ ਹੋਇਆ ਸੀ, ਜੋ ਫੌਜੀ ਸੂਚਨਾ ਦੀ ਸੁਰੱਖਿਆ ਨਾਲ ਸਬੰਧਿਤ ਸੀ | ਦੋ ਹੋਰ ਸਮਝੌਤੇ 2016 ਤੇ 2018 'ਚ ਹੋਏ, ਜੋ ਸਾਜੋ-ਸਾਮਾਨ ਤੇ ਸੁਰੱਖਿਅਤ ਸੰਚਾਰ ਨਾਲ ਸਬੰਧਿਤ ਸਨ | 'ਬੇਕਾ' ਸਮਝੌਤਾ ਭਾਰਤ ਤੇ ਅਮਰੀਕਾ ਦੇ ਰਿਸ਼ਤਿਆਂ ਲਈ ਮੀਲ ਪੱਥਰ ਮੰਨਿਆ ਜਾ ਰਿਹਾ ਹੈ | ਇਸ ਸਮਝੌਤੇ ਕਾਰਨ ਹੁਣ ਭਾਰਤ ਤੇ ਅਮਰੀਕਾ ਜੀਓ-ਸਪੇਸ਼ੀਅਲ ਨਕਸ਼ਿਆਂ ਦਾ ਇਸਤੇਮਾਲ ਕਰ ਸਕਣਗੇ, ਜਿਸ ਨਾਲ ਆਟੋਮੇਟਡ ਹਾਰਡਵੇਅਰ ਸਿਸਟਮਸ ਤੇ ਕਰੂਜ਼ ਬੈਲਿਸਟਕ ਮਿਜ਼ਾਈਲਾਂ ਸਮੇਤ ਹਥਿਆਰਾਂ ਦੀ ਤਾਕਤ ਵਧੇਗੀ | ਇਹ ਭਾਰਤ ਵਲੋਂ ਅਮਰੀਕਾ ਤੋਂ ਹਥਿਆਰਾਂ ਨਾਲ ਲੈਸ ਮਨੁੱਖ ਰਹਿਤ ਜਹਾਜ਼ਾਂ ਦੀ ਖਰੀਦ ਲਈ ਵੀ ਆਧਾਰ ਦਾ ਕੰਮ ਕਰੇਗਾ | ਇਹ ਸਮਝੌਤਾ ਅਜਿਹੇ ਸਮੇਂ ਹੋਇਆ ਹੈ ਜਦੋਂ ਭਾਰਤ-ਅਮਰੀਕਾ ਕੋਲੋਂ 30 ਜਨਰਲ ਅਟੋਮਿਕ ਐਮ ਕਿਊ-9 ਗਾਰਜੀਅਨ ਡਰੋਨ ਖਰੀਦਣ 'ਤੇ ਵਿਚਾਰ ਕਰ ਰਿਹਾ ਹੈ |
ਪੋਂਪੀਓ ਤੇ ਐਸਪਰ ਵਲੋਂ ਮੋਦੀ ਨਾਲ ਮੁਲਾਕਾਤ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਮੋਦੀ ਨਾਲ ਬੈਠਕ ਦੌਰਾਨ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਅਮਰੀਕੀ ਰਾਜਦੂਤ ਕੈਨਥ ਜਸਟਰ ਵੀ ਮੌਜੂਦ ਸਨ |
ਸਾਡੇ ਤੇ ਖੇਤਰੀ ਦੇਸ਼ਾਂ 'ਚ ਮਤਭੇਦ ਪੈਦਾ ਨਾ ਕਰਨ ਪੋਂਪੀਓ-ਚੀਨ
ਬੀਜਿੰਗ, (ਏਜੰਸੀ)-2+2 ਗੱਲਬਾਤ ਲਈ ਭਾਰਤ ਆਏ ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਦੇ ਦੌਰੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਨ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਬੀਜਿੰਗ ਤੇ ਖੇਤਰ ਦੇ ਹੋਰ ਦੇਸ਼ਾਂ ਦੇ ਨਾਲ-ਨਾਲ ਖੇਤਰੀ ਸ਼ਾਂਤੀ ਤੇ ਸਥਿਰਤਾ 'ਚ ਮਤਭੇਦ ਪੈਦਾ ਨਾ ਕਰਨ | ਪੋਂਪੀਓ ਵਲੋਂ ਭਾਰਤ ਤੇ ਹੋਰ ਦੱਖਣੀ ਏਸ਼ੀਆਈ ਦੇਸ਼ਾਂ ਦੇ ਕੀਤੇ ਜਾ ਰਹੇ ਦੌਰੇ, ਜਿਸ 'ਚ ਅਮਰੀਕੀ ਕੂਟਨੀਤਕ ਦਾ ਧਿਆਨ ਮੁੱਖ ਤੌਰ 'ਤੇ ਚੀਨ ਵਲੋਂ ਖੜ੍ਹੇ ਕੀਤੇ ਜਾ ਰਹੇ ਖ਼ਤਰੇ 'ਤੇ ਹੀ ਰਹੇਗਾ, ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੈਨਬਿਨ ਨੇ ਪੱਤਰਕਾਰਾਂ ਨਾ ਗੱਲਬਾਤ ਕਰਦਿਆਂ ਕਿਹਾ ਕਿ ਪੋਂਪੀਓ ਵਲੋਂ ਚੀਨ ਖ਼ਿਲਾਫ਼ ਕੀਤੇ ਜਾ ਰਹੇ ਹਮਲੇ ਤੇ ਹੋਰ ਦੋਸ਼ ਲਗਾਉਣਾ ਕੋਈ ਨਵੀਂ ਗੱਲ ਨਹੀਂ ਹੈ | ਇਹ ਆਧਾਰਹੀਣ ਦੋਸ਼ ਸਾਬਿਤ ਕਰਦੇ ਹਨ ਕਿ ਉਹ ਸੀਤ ਯੁੱਧ ਦੀ ਮਾਨਸਿਕਤਾ ਤੇ ਵਿਚਾਰਕ ਪੱਖਪਾਤ ਨਾਲ ਜੂਝ ਰਹੇ ਹਨ | ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸੀਤ ਯੁੱਧ ਦਾ ਵਿਚਾਰ ਮਨ 'ਚੋਂ ਕੱਢ ਦੇਣ ਤੇ ਚੀਨ ਤੇ ਖੇਤਰੀ ਦੇਸ਼ਾਂ ਵਿਚਾਲੇ ਮਤਭੇਦ ਪੈਦਾ ਨਾ ਕਰਨ |

ਖ਼ਬਰ ਸ਼ੇਅਰ ਕਰੋ

 

ਅੱਤਵਾਦੀ ਸਰਗਰਮੀਆਂ ਲਈ ਆਪਣੀ ਜ਼ਮੀਨ ਵਰਤਣ ਨਾ ਦੇਵੇ ਪਾਕਿ-ਭਾਰਤ ਤੇ ਅਮਰੀਕਾ ਵਲੋਂ ਦੋ ਟੁਕ

ਭਾਰਤ ਤੇ ਅਮਰੀਕਾ ਨੇ ਸਰਹੱਦ ਪਾਰੋਂ ਅੱਤਵਾਦ ਦੇ ਸਾਰੇ ਸਰੂਪਾਂ ਦੀ ਸਖ਼ਤੀ ਨਾਲ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਇਹ ਯਕੀਨੀ ਬਣਾਉਣ ਲਈ ਤੁਰੰਤ ਨਿਰੰਤਰ ਅਤੇ ਅਟੱਲ ਕਦਮ ਚੁੱਕੇ ਕਿ ਉਸ ਦੇ ਕੰਟਰੋਲ ਅਧੀਨ ਪੈਂਦੇ ਇਲਾਕਿਆਂ ਦੀ ਅੱਤਵਾਦੀ ਹਮਲੇ ਕਰਨ ਲਈ ਵਰਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 5 ਨੂੰ ਦੇਸ਼ ਭਰ 'ਚ ਚੱਕਾ ਜਾਮ ਦਾ ਐਲਾਨ

• ਸੰਘਰਸ਼ ਚਲਾਉਣ ਲਈ 5 ਮੈਂਬਰੀ ਕਮੇਟੀ ਗਠਿਤ • 26 ਅਤੇ 27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਕਰਨਗੇ ਦਿੱਲੀ ਕੂਚ ਹਰਜਿੰਦਰ ਸਿੰਘ ਲਾਲ ਖੰਨਾ, 27 ਅਕਤੂਬਰ -ਅੱਜ ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ਦਾ ਅੰਦੋਲਨ ਉਸ ਵੇਲੇ ਨਵਾਂ ਮੋੜ ਲੈ ਗਿਆ, ਜਦੋਂ ...

ਪੂਰੀ ਖ਼ਬਰ »

ਹਰਿਆਣਾ ਦੇ ਕਿਸਾਨਾਂ ਵਲੋਂ ਵੀ ਟੋਲ ਪਲਾਜ਼ਿਆਂ 'ਤੇ ਧਰਨੇ ਦੇਣ ਦੀ ਚਿਤਾਵਨੀ

— ਪਰਦੀਪ ਸਚਦੇਵਾ — ਸਿਰਸਾ, 27 ਅਕਤੂਬਰ-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਪੱਕਾ ਮੋਰਚੇ 'ਤੇ ...

ਪੂਰੀ ਖ਼ਬਰ »

ਈ.ਡੀ. ਦਫ਼ਤਰ ਪੇਸ਼ ਨਹੀਂ ਹੋਏ ਰਣਇੰਦਰ ਸਿੰਘ-6 ਲਈ ਮੁੜ ਸੰਮਨ

ਸ਼ਿਵ ਸ਼ਰਮਾ ਜਲੰਧਰ, 27 ਅਕਤੂਬਰ- ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਕੂਲ ਰੋਡ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫ਼ਤਰ 'ਚ ਪੇਸ਼ ਨਹੀਂ ਹੋਏ, ਜਿਸ 'ਤੇ ਇਨਫੋਰਸਮੈਂਟ ...

ਪੂਰੀ ਖ਼ਬਰ »

ਆਰ.ਬੀ.ਆਈ. ਨੇ ਵਿਆਜ 'ਤੇ ਵਿਆਜ ਮੁਆਫ਼ੀ ਯੋਜਨਾ 5 ਤੱਕ ਲਾਗੂ ਕਰਨ ਲਈ ਕਿਹਾ

ਮੁੰਬਈ, 27 ਅਕਤੂਬਰ (ਏਜੰਸੀ)-ਆਰ.ਬੀ.ਆਈ. ਨੇ ਸਾਰੀਆਂ ਕਰਜ਼ਦਾਤਾ ਸੰਸਥਾਵਾਂ, ਜਿਨ੍ਹਾਂ 'ਚ ਗ਼ੈਰ-ਬੈਂਕਿੰਗ ਵਿੱਤੀ ਕੰਪਨੀਆਂ ਵੀ ਸ਼ਾਮਿਲ ਹਨ, ਨੂੰ ਦੋ ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਲਈ ਹਾਲ ਹੀ ਵਿਚ ਐਲਾਨੀ ਵਿਆਜ 'ਤੇ ਵਿਆਜ ਮੁਆਫ਼ੀ ਯੋਜਨਾ ਨੂੰ 5 ਨਵੰਬਰ ਤੱਕ ਲਾਗੂ ...

ਪੂਰੀ ਖ਼ਬਰ »

ਪਿਸ਼ਾਵਰ ਦੇ ਮਦਰੱਸੇ 'ਚ ਜ਼ਬਰਦਸਤ ਧਮਾਕਾ 8 ਬੱਚਿਆਂ ਦੀ ਮੌਤ-120 ਤੋਂ ਵੱਧ ਜ਼ਖ਼ਮੀ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਇਕ ਮਦਰੱਸੇ 'ਚ ਹੋਏ ਧਮਾਕੇ 'ਚ 8 ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ 120 ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ 2 ਅਧਿਆਪਕ ਅਤੇ ਵੱਡੀ ਗਿਣਤੀ 'ਚ ਮਦਰੱਸੇ ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਹੋਰ ਰਾਜਾਂ 'ਚ ਹਵਾਲਾ ਕਾਰੋਬਾਰੀਆਂ 'ਤੇ ਛਾਪੇ

ਨਵੀਂ ਦਿੱਲੀ, 27 ਅਕਤੂਬਰ (ਆਈ.ਏ.ਐਨ.ਐਸ.)-ਆਮਦਨ ਕਰ ਵਿਭਾਗ ਨੇ ਕਈ ਹਵਾਲਾ ਅਪਰੇਟਰਾਂ ਅਤੇ ਨਕਲੀ ਬਿੱਲ ਬਣਾਉਣ ਵਾਲੇ ਬਹੁਤ ਸਾਰੇ ਲੋਕਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ ਤੇ 5.26 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਬਰਾਮਦ ਕੀਤੀ | ਕੇਂਦਰੀ ਸਿੱਧੇ ਕਰ ਬੋਰਡ (ਸੀ.ਬੀ.ਡੀ.ਟੀ.) ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਹੁਣ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ

ਸ੍ਰੀਨਗਰ, 27 ਅਕਤੂਬਰ (ਏਜੰਸੀਆਂ)-ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਨਾਗਰਿਕ ਅਕਸਰ ਸੋਚ ਦੇ ਹਨ ਕਿ ਕਾਸ਼ ਸਵਰਗ ਵਰਗੇ ਖ਼ੂਬਸੂਰਤ ਕਸ਼ਮੀਰ 'ਚ ਉਨ੍ਹਾਂ ਦਾ ਵੀ ਆਪਣਾ ਘਰ ਹੁੰਦਾ | ਉਨ੍ਹਾਂ ਦਾ ਇਹ ਸੁਪਨਾ ਹੁਣ ਸੱਚ ਹੋਣ ਦਾ ਸਮਾਂ ਆ ਚੁੱਕਾ ਹੈ | ਉਹ ਹੁਣ ਜਦੋਂ ...

ਪੂਰੀ ਖ਼ਬਰ »

ਬੱਲਭਗੜ੍ਹ 'ਚ ਪ੍ਰੀਖਿਆ ਦੇ ਕੇ ਬਾਹਰ ਆਈ ਵਿਦਿਆਰਥਣ ਨੂੰ ਸ਼ਰ੍ਹੇਆਮ ਮਾਰੀ ਗੋਲੀ

ਫਰੀਦਾਬਾਦ, 27 ਅਕਤੂਬਰ (ਏਜੰਸੀਆਂ)-ਬੀਤੇ ਦਿਨ ਫਰੀਦਾਬਾਦ 'ਚ ਬੱਲਭਗੜ੍ਹ ਥਾਣਾ ਖੇਤਰ 'ਚ ਇਕ ਲੜਕੇ ਨੇ ਇਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਹ ਮਾਮਲਾ ਇਕਤਰਫ਼ਾ ਪਿਆਰ ਦਾ ਦੱਸਿਆ ਜਾ ਰਿਹਾ ਹੈ | ਨੌਜਵਾਨ ਨੇ ਅਗਰਵਾਲ ਕਾਲਜ ਦੇ ਨੇੜੇ ਇਸ ਘਟਨਾ ਨੂੰ ਅੰਜ਼ਾਮ ...

ਪੂਰੀ ਖ਼ਬਰ »

ਪੋਂਪੀਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਚੀਨ ਨਾਲ ਜਾਰੀ ਤਣਾਅ ਦਰਮਿਆਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ 2+2 ਗੱਲਬਾਤ ਤੋਂ ਬਾਅਦ ਕਿਹਾ ਕਿ ਅਮਰੀਕਾ ਭਾਰਤ ਵਲੋਂ ਆਪਣੀ ਪ੍ਰਭੂਸੱਤਾ ਤੇ ਆਜ਼ਾਦੀ ਬਚਾਉਣ ਲਈ ਕੀਤੀਆਂ ਕੋਸ਼ਿਸ਼ਾਂ ਨਾਲ ਖੜ੍ਹਾ ਹੈ | ਇਸ ਤੋਂ ਪਹਿਲਾਂ ਉਨ੍ਹਾਂ ਗਲਵਾਨ ਘਾਟੀ 'ਚ ...

ਪੂਰੀ ਖ਼ਬਰ »

ਸਬਜ਼ੀਆਂ ਦਾ ਘੱਟੋ-ਘੱਟ ਮੁੱਲ ਤੈਅ ਕਰਨ ਵਾਲਾ ਕੇਰਲਾ ਬਣਿਆ ਪਹਿਲਾ ਸੂਬਾ

ਤਿਰੂਵਨੰਤਪੁਰਮ, 27 ਅਕਤੂਬਰ (ਏਜੰਸੀਆਂ)-ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਅੱਜ ਦੱਸਿਆ ਕਿ ਕੇਰਲਾ ਕਿਸਾਨਾਂ ਨੂੰ ਸਬਜ਼ੀਆਂ ਦਾ ਘੱਟੋ-ਘੱਟ ਭਾਅ ਦੇਣ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ | ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਫ਼ੀਸਦੀ ਵੱਧ ਹੋਵੇਗਾ | ...

ਪੂਰੀ ਖ਼ਬਰ »

ਬਿਹਾਰ ਵਿਧਾਨ ਸਭਾ ਚੋਣਾਂ: ਪਹਿਲੇ ਪੜਾਅ 'ਚ ਅੱਜ 71 ਸੀਟਾਂ 'ਤੇ ਪੈਣਗੀਆਂ ਵੋਟਾਂ

ਪਟਨਾ, 27 ਅਕਤੂਬਰ (ਏਜੰਸੀ)- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 71 ਵਿਧਾਨ ਸਭਾ ਸੀਟਾਂ 'ਤੇ ਬੁੱਧਵਾਰ 28 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ 1,066 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ | ਚੋਣ ਕਮਿਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦਰਮਿਆਨ ਹੋ ...

ਪੂਰੀ ਖ਼ਬਰ »

ਸੱਯਦ ਸਲਾਹੂਦੀਨ ਤੇ ਭਟਕਲ ਭਰਾਵਾਂ ਸਮੇਤ ਪਾਕਿ 'ਚ ਬੈਠੇ 18 ਅਪਰਾਧੀ ਅੱਤਵਾਦੀ ਐਲਾਨੇ

ਭਾਰਤ ਸਰਕਾਰ ਵਲੋਂ ਅੱਤਵਾਦੀਆਂ ਖ਼ਿਲਾਫ਼ ਵੱਡਾ ਫ਼ੈਸਲਾ ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਕੇਂਦਰ ਸਰਕਾਰ ਨੇ ਅੱਜ ਪਾਕਿਸਤਾਨ 'ਚ ਬੈਠੇ ਭਗੌੜੇ ਅੱਤਵਾਦੀਆਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਨੂੰ ਅੱਤਵਾਦੀ ਐਲਾਨ ਦਿੱਤਾ ਹੈ | ਪਾਬੰਦੀਸ਼ੁਦਾ ਸੰਗਠਨ ਹਿਜ਼ਬੁਲ ...

ਪੂਰੀ ਖ਼ਬਰ »

ਰੈਲੀਗੇਅਰ ਦੇ ਸਾਬਕਾ ਸੀ.ਈ.ਓ. ਮਨਿੰਦਰ ਸਿੰਘ ਸਮੇਤ 2 ਗਿ੍ਫ਼ਤਾਰ

ਈ. ਓ. ਡਬਲਿਊ. ਨੇ ਕੀਤੀ ਕਾਰਵਾਈ ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਰੈਲੀਗੇਅਰ ਦੇ ਸਾਬਕਾ ਸੀ.ਈ.ਓ. ਮਨਿੰਦਰ ਸਿੰਘ ਨੂੰ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਨਾਲ ਆਰਕ ਫਾਈਨਾਂਸ ਲਿਮਟਿਡ ਦੇ ਨਰੇਂਦਰ ਕੁਮਾਰ ਗੌਸ਼ਾਲ ਨੂੰ ਵੀ ...

ਪੂਰੀ ਖ਼ਬਰ »

30 ਨਵੰਬਰ ਤੱਕ ਲਾਗੂ ਰਹਿਣਗੇ ਕੋਰੋਨਾ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼

ਕੰਟੇਨਮੈਂਟ ਜ਼ੋਨਾਂ 'ਚ ਪਾਬੰਦੀਆਂ ਬਰਕਰਾਰ ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਕੇਂਦਰ ਨੇ ਕਿਹਾ ਕਿ ਸਿਨੇਮਾ ਘਰਾਂ, ਥੀਏਟਰਾਂ ਅਤੇ ਮਲਟੀਪਲੈਕਸਾਂ ਨੂੰ 50 ਫ਼ੀਸਦੀ ਬੈਠਣ ਦੀ ਸਮਰੱਥਾ ਨਾਲ ਖੋਲ੍ਹਣ ਸਮੇਤ ਕੋਰੋਨਾ ਸਬੰਧੀ ਮੌਜੂਦਾ ਦਿਸ਼ਾ- ਨਿਰਦੇਸ਼ (ਗਾਈਡਲਾਈਨਜ਼) ...

ਪੂਰੀ ਖ਼ਬਰ »

ਤਿਉਹਾਰਾਂ ਦੌਰਾਨ 5 ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਦੇ ਮਾਮਲੇ ਜ਼ਿਆਦਾ ਵਧੇ- ਸਿਹਤ ਮੰਤਰਾਲਾ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਤਿਉਹਾਰ ਦੇ ਸ਼ੀਜਨ ਦੌਰਾਨ ਕੇਰਲ, ਪੱਛਮੀ ਬੰਗਾਲ, ਮਹਾਰਾਸ਼ਟਰ, ਕਰਨਾਟਕ ਤੇ ਦਿੱਲੀ 'ਚ ਕੋਵਿਡ-19 ਦੇ ਮਾਮਲਿਆਂ 'ਚ ਵਧੇਰੇ ਵਾਧਾ ਹੋਇਆ ਹੈ | ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX