ਤਾਜਾ ਖ਼ਬਰਾਂ


26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  2 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  9 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  18 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਗੜ੍ਹਸ਼ੰਕਰ ਨੇੜੇ ਸੜਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ
. . .  20 minutes ago
ਗੜ੍ਹਸ਼ੰਕਰ, 22 ਸਤੰਬਰ - ਮੰਗਲਵਾਰ ਦੀ ਦੇਰ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਨੇ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  37 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  1 minute ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਪਹਿਲਾ ਸਫ਼ਾ

ਭਾਰਤ ਤੇ ਅਮਰੀਕਾ ਵਲੋਂ ਇਤਿਹਾਸਕ 'ਬੇਕਾ' ਸਮੇਤ 5 ਸਮਝੌਤੇ ਸਹੀਬੱਧ

2+2 ਮੰਤਰੀ ਪੱਧਰੀ ਗੱਲਬਾਤ ਵਿਚ ਚੀਨ ਤੇ ਪਾਕਿਸਤਾਨ ਬਾਰੇ ਚਰਚਾ ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਭਾਰਤ ਤੇ ਅਮਰੀਕਾ ਨੇ ਆਪਣੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਅੱਜ ਇਤਿਹਾਸਕ ਰੱਖਿਆ ਸਮਝੌਤੇ 'ਬੇਕਾ (ਬੀ.ਈ.ਸੀ.ਏ.)' ਸਮੇਤ 5 ਵੱਡੇ ਸਮਝੌਤਿਆਂ 'ਤੇ ਹਸਤਾਖਰ ...

ਪੂਰੀ ਖ਼ਬਰ »

ਅੱਤਵਾਦੀ ਸਰਗਰਮੀਆਂ ਲਈ ਆਪਣੀ ਜ਼ਮੀਨ ਵਰਤਣ ਨਾ ਦੇਵੇ ਪਾਕਿ-ਭਾਰਤ ਤੇ ਅਮਰੀਕਾ ਵਲੋਂ ਦੋ ਟੁਕ

ਭਾਰਤ ਤੇ ਅਮਰੀਕਾ ਨੇ ਸਰਹੱਦ ਪਾਰੋਂ ਅੱਤਵਾਦ ਦੇ ਸਾਰੇ ਸਰੂਪਾਂ ਦੀ ਸਖ਼ਤੀ ਨਾਲ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਇਹ ਯਕੀਨੀ ਬਣਾਉਣ ਲਈ ਤੁਰੰਤ ਨਿਰੰਤਰ ਅਤੇ ਅਟੱਲ ਕਦਮ ਚੁੱਕੇ ਕਿ ਉਸ ਦੇ ਕੰਟਰੋਲ ਅਧੀਨ ਪੈਂਦੇ ਇਲਾਕਿਆਂ ਦੀ ਅੱਤਵਾਦੀ ਹਮਲੇ ਕਰਨ ਲਈ ਵਰਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 5 ਨੂੰ ਦੇਸ਼ ਭਰ 'ਚ ਚੱਕਾ ਜਾਮ ਦਾ ਐਲਾਨ

• ਸੰਘਰਸ਼ ਚਲਾਉਣ ਲਈ 5 ਮੈਂਬਰੀ ਕਮੇਟੀ ਗਠਿਤ • 26 ਅਤੇ 27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਕਰਨਗੇ ਦਿੱਲੀ ਕੂਚ
ਹਰਜਿੰਦਰ ਸਿੰਘ ਲਾਲ

ਖੰਨਾ, 27 ਅਕਤੂਬਰ -ਅੱਜ ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ਦਾ ਅੰਦੋਲਨ ਉਸ ਵੇਲੇ ਨਵਾਂ ਮੋੜ ਲੈ ਗਿਆ, ਜਦੋਂ ਦਿੱਲੀ ਵਿਚ ਦੇਸ਼ ਭਰ ਦੀਆਂ 260 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਨੇ ਸਰਬ ਸੰਮਤੀ ਨਾਲ ਇਨ੍ਹਾਂ 3 ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਕਰਨ ਦਾ ਫ਼ੈਸਲਾ ਲੈ ਲਿਆ | ਮੀਟਿੰਗ ਵਿਚ 5 ਨਵੰਬਰ ਨੰੂ ਸਵੇਰੇ 12 ਵਜੇ ਤੋਂ 4 ਵਜੇ ਸ਼ਾਮ ਤੱਕ ਦੇਸ਼ ਭਰ ਵਿਚ ਸੜਕੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਅਤੇ 26 ਅਤੇ 27 ਨਵੰਬਰ ਨੂੰ ਕੇਂਦਰ ਸਰਕਾਰ ਨੂੰ ਤਿੰਨੇ ਕਾਨੂੰਨ ਅਤੇ ਬਿਜਲੀ ਬਿੱਲ ਵਾਪਸ ਲੈਣ ਲਈ ਮਜਬੂਰ ਕਰਨ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ | ਇਸ ਪ੍ਰੋਗਰਾਮ ਨੂੰ 'ਦਿੱਲੀ ਕੂਚ' ਦਾ ਨਾਂਅ ਦਿੱਤਾ ਗਿਆ ਹੈ | ਕਿਸਾਨ ਜਥੇਬੰਦੀਆਂ ਨੇ ਲੰਮੀ ਬਹਿਸ ਤੋਂ ਬਾਅਦ ਸਰਬ ਸੰਮਤੀ ਨਾਲ ਇਸ ਪੋ੍ਰਗਰਾਮ ਨੂੰ ਸਿਰੇ ਚੜ੍ਹਾਉਣ ਅਤੇ ਕਿਸਾਨ ਸੰਘਰਸ਼ ਦੀ ਜਿੱਤ ਯਕੀਨੀ ਬਣਾਉਣ ਲਈ 5 ਮੈਂਬਰੀ ਕੇਂਦਰੀ ਤਾਲਮੇਲ ਕਮੇਟੀ ਬਣਾਉਣ ਦਾ ਫ਼ੈਸਲਾ ਵੀ ਲਿਆ | ਇਸ ਤਾਲਮੇਲ ਕਮੇਟੀ ਵਿਚ ਬਲਵੀਰ ਸਿੰਘ ਰਾਜੇਵਾਲ ਪੰਜਾਬ, ਗੁਰਨਾਮ ਸਿੰਘ ਚੜੂਕੀ ਹਰਿਆਣਾ, ਵੀ. ਐਸ. ਸਿੰਘ ਉੱਤਰ ਪ੍ਰਦੇਸ਼, ਰਾਜੂ ਸ਼ੈਟੀ ਸਾਬਕਾ ਐਮ. ਪੀ. ਮਹਾਰਾਸ਼ਟਰ ਅਤੇ ਯੋਗਿੰਦਰ ਯਾਦਵ ਦਿੱਲੀ ਨੂੰ ਸ਼ਾਮਿਲ ਕੀਤਾ ਗਿਆ ਹੈ | ਅੱਜ ਦੀ ਮੀਟਿੰਗ ਵਿਚ ਮੁੱਖ ਤੌਰ 'ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਕੇਰਲ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਮੁੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਤੀਨਿਧ ਵੀ ਸ਼ਾਮਿਲ ਸਨ | ਇਸੇ ਦੌਰਾਨ ਮੀਟਿੰਗ ਵਿਚ ਪੰਜਾਬ ਨੂੰ ਕਿਸਾਨ ਅੰਦੋਲਨ ਲਈ ਨਵਾਂ 'ਰਾਹ ਦਸੇਰਾ' ਦੱਸਿਆ ਗਿਆ ਅਤੇ ਉਨ੍ਹਾਂ ਦੀ 31 ਜਥੇਬੰਦੀਆਂ ਦੀ ਏਕਤਾ ਕਰਨ ਅਤੇ ਭਾਜਪਾ ਨੇਤਾਵਾਂ ਵਲੋਂ ਉਕਸਾਉਣ ਦੇ ਬਾਵਜੂਦ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਸ਼ਲਾਘਾ ਕੀਤੀ | ਇਸ ਮੌਕੇ ਇਕ ਮਤਾ ਪਾਸ ਕਰਕੇ ਵਿਸ਼ਵ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਧੰਨਵਾਦ ਵੀ ਕੀਤਾ ਗਿਆ ਕਿ ਉਨ੍ਹਾਂ ਨੇ ਇਸ ਅੰਦੋਲਨ ਦੇ ਹੱਕ ਵਿਚ ਥਾਂ-ਥਾਂ ਭਾਰਤੀ ਦੂਤ ਘਰਾਂ ਅਤੇ ਯੂ. ਐਨ. ਓ. ਸਾਹਮਣੇ ਮੁਜ਼ਾਹਰੇ ਕੀਤੇ ਅਤੇ ਮੰਗ ਪੱਤਰ ਦਿੱਤੇ, ਜਿਸ ਨਾਲ ਭਾਰਤ ਸਰਕਾਰ 'ਤੇ ਅੰਦੋਲਨ ਦਾ ਦਬਾਅ ਬਣ ਰਿਹਾ ਹੈ |
ਕੇਂਦਰ ਦੀ ਨਿੰਦਾ
ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਰੇਲ ਲਾਈਨਾਂ ਖਾਲੀ ਕਰਕੇ ਮਾਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੇ ਜਾਣ ਤੋਂ ਬਾਅਦ ਵੀ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਰੋਕੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਖੇਡ ਕਰਾਰ ਦਿੱਤਾ ਗਿਆ |
ਪੰਜਾਬ ਦੇ ਕਿਸਾਨਾਂ ਨੂੰ ਵਧਾਈ
ਇਸ ਦਰਮਿਆਨ ਦੇਸ਼ ਪੱਧਰੀ 5 ਮੈਂਬਰੀ ਤਾਲਮੇਲ ਕਮੇਟੀ ਵਿਚ ਸ਼ਾਮਿਲ ਮੈਂਬਰ ਬਲਵੀਰ ਸਿੰਘ ਰਾਜੇਵਾਲ ਨੇ ਪੰਜਾਬ ਦੀਆਂ ਸਾਰੀਆਂ 31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਕਿ ਹੁਣ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ ਰਿਹਾ, ਸਗੋਂ ਦੇਸ਼-ਵਿਆਪੀ ਹੋ ਗਿਆ ਹੈ, ਜਿਸ ਕਰਕੇ ਕੇਂਦਰ ਨੂੰ ਆਪਣੇ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਕੁਰਬਾਨੀ ਰੰਗ ਲਿਆ ਰਹੀ ਹੈ |
ਇਸ ਮੌਕੇ ਪੰਜਾਬ 'ਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ, ਜਿਨ੍ਹਾਂ ਵਿਚ ਮੇਧਾ ਪਾਟੇਕਰ, ਡਾ: ਦਰਸ਼ਨ ਪਾਲ, ਰੂਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ, ਬੋਘ ਸਿੰਘ ਮਾਨਸਾ, ਜਗਮੋਹਨ ਸਿੰਘ, ਕੁਲਵੰਤ ਸਿੰਘ ਸੰਧੂ, ਬਲਦੇਵ ਸਿੰਘ ਸਿਰਸਾ, ਸਤਨਾਮ ਸਿੰਘ ਬਹਿਰੂ, ਕਾਕਾ ਸਿੰਘ ਕੋਰੜਾ, ਕੁਲਵੰਤ ਸਿੰਘ ਬ੍ਰਹਮਕੇ, ਕਾਮਰੇਡ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ ਸੇਖੋਂ, ਨਿਰਭੈ ਸਿੰਘ ਢੁੱਡੀਕੇ, ਸੂਰਤ ਸਿੰਘ ਮੋਗਾ, ਗੁਲਜ਼ਾਰ ਸਿੰਘ, ਉਂਕਾਰ ਸਿੰਘ ਅਗੋਲ ਅਤੇ ਹੋਰ ਕਈ ਕਿਸਾਨ ਨੇਤਾ ਵੀ ਮੀਟਿੰਗ ਵਿਚ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਦੇ ਕਿਸਾਨਾਂ ਵਲੋਂ ਵੀ ਟੋਲ ਪਲਾਜ਼ਿਆਂ 'ਤੇ ਧਰਨੇ ਦੇਣ ਦੀ ਚਿਤਾਵਨੀ

— ਪਰਦੀਪ ਸਚਦੇਵਾ — ਸਿਰਸਾ, 27 ਅਕਤੂਬਰ-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਪੱਕਾ ਮੋਰਚੇ 'ਤੇ ...

ਪੂਰੀ ਖ਼ਬਰ »

ਈ.ਡੀ. ਦਫ਼ਤਰ ਪੇਸ਼ ਨਹੀਂ ਹੋਏ ਰਣਇੰਦਰ ਸਿੰਘ-6 ਲਈ ਮੁੜ ਸੰਮਨ

ਸ਼ਿਵ ਸ਼ਰਮਾ ਜਲੰਧਰ, 27 ਅਕਤੂਬਰ- ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਕੂਲ ਰੋਡ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫ਼ਤਰ 'ਚ ਪੇਸ਼ ਨਹੀਂ ਹੋਏ, ਜਿਸ 'ਤੇ ਇਨਫੋਰਸਮੈਂਟ ...

ਪੂਰੀ ਖ਼ਬਰ »

ਆਰ.ਬੀ.ਆਈ. ਨੇ ਵਿਆਜ 'ਤੇ ਵਿਆਜ ਮੁਆਫ਼ੀ ਯੋਜਨਾ 5 ਤੱਕ ਲਾਗੂ ਕਰਨ ਲਈ ਕਿਹਾ

ਮੁੰਬਈ, 27 ਅਕਤੂਬਰ (ਏਜੰਸੀ)-ਆਰ.ਬੀ.ਆਈ. ਨੇ ਸਾਰੀਆਂ ਕਰਜ਼ਦਾਤਾ ਸੰਸਥਾਵਾਂ, ਜਿਨ੍ਹਾਂ 'ਚ ਗ਼ੈਰ-ਬੈਂਕਿੰਗ ਵਿੱਤੀ ਕੰਪਨੀਆਂ ਵੀ ਸ਼ਾਮਿਲ ਹਨ, ਨੂੰ ਦੋ ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਲਈ ਹਾਲ ਹੀ ਵਿਚ ਐਲਾਨੀ ਵਿਆਜ 'ਤੇ ਵਿਆਜ ਮੁਆਫ਼ੀ ਯੋਜਨਾ ਨੂੰ 5 ਨਵੰਬਰ ਤੱਕ ਲਾਗੂ ...

ਪੂਰੀ ਖ਼ਬਰ »

ਪਿਸ਼ਾਵਰ ਦੇ ਮਦਰੱਸੇ 'ਚ ਜ਼ਬਰਦਸਤ ਧਮਾਕਾ 8 ਬੱਚਿਆਂ ਦੀ ਮੌਤ-120 ਤੋਂ ਵੱਧ ਜ਼ਖ਼ਮੀ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਇਕ ਮਦਰੱਸੇ 'ਚ ਹੋਏ ਧਮਾਕੇ 'ਚ 8 ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ 120 ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ 2 ਅਧਿਆਪਕ ਅਤੇ ਵੱਡੀ ਗਿਣਤੀ 'ਚ ਮਦਰੱਸੇ ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਹੋਰ ਰਾਜਾਂ 'ਚ ਹਵਾਲਾ ਕਾਰੋਬਾਰੀਆਂ 'ਤੇ ਛਾਪੇ

ਨਵੀਂ ਦਿੱਲੀ, 27 ਅਕਤੂਬਰ (ਆਈ.ਏ.ਐਨ.ਐਸ.)-ਆਮਦਨ ਕਰ ਵਿਭਾਗ ਨੇ ਕਈ ਹਵਾਲਾ ਅਪਰੇਟਰਾਂ ਅਤੇ ਨਕਲੀ ਬਿੱਲ ਬਣਾਉਣ ਵਾਲੇ ਬਹੁਤ ਸਾਰੇ ਲੋਕਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ ਤੇ 5.26 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਬਰਾਮਦ ਕੀਤੀ | ਕੇਂਦਰੀ ਸਿੱਧੇ ਕਰ ਬੋਰਡ (ਸੀ.ਬੀ.ਡੀ.ਟੀ.) ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਹੁਣ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ

ਸ੍ਰੀਨਗਰ, 27 ਅਕਤੂਬਰ (ਏਜੰਸੀਆਂ)-ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਨਾਗਰਿਕ ਅਕਸਰ ਸੋਚ ਦੇ ਹਨ ਕਿ ਕਾਸ਼ ਸਵਰਗ ਵਰਗੇ ਖ਼ੂਬਸੂਰਤ ਕਸ਼ਮੀਰ 'ਚ ਉਨ੍ਹਾਂ ਦਾ ਵੀ ਆਪਣਾ ਘਰ ਹੁੰਦਾ | ਉਨ੍ਹਾਂ ਦਾ ਇਹ ਸੁਪਨਾ ਹੁਣ ਸੱਚ ਹੋਣ ਦਾ ਸਮਾਂ ਆ ਚੁੱਕਾ ਹੈ | ਉਹ ਹੁਣ ਜਦੋਂ ...

ਪੂਰੀ ਖ਼ਬਰ »

ਬੱਲਭਗੜ੍ਹ 'ਚ ਪ੍ਰੀਖਿਆ ਦੇ ਕੇ ਬਾਹਰ ਆਈ ਵਿਦਿਆਰਥਣ ਨੂੰ ਸ਼ਰ੍ਹੇਆਮ ਮਾਰੀ ਗੋਲੀ

ਫਰੀਦਾਬਾਦ, 27 ਅਕਤੂਬਰ (ਏਜੰਸੀਆਂ)-ਬੀਤੇ ਦਿਨ ਫਰੀਦਾਬਾਦ 'ਚ ਬੱਲਭਗੜ੍ਹ ਥਾਣਾ ਖੇਤਰ 'ਚ ਇਕ ਲੜਕੇ ਨੇ ਇਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਹ ਮਾਮਲਾ ਇਕਤਰਫ਼ਾ ਪਿਆਰ ਦਾ ਦੱਸਿਆ ਜਾ ਰਿਹਾ ਹੈ | ਨੌਜਵਾਨ ਨੇ ਅਗਰਵਾਲ ਕਾਲਜ ਦੇ ਨੇੜੇ ਇਸ ਘਟਨਾ ਨੂੰ ਅੰਜ਼ਾਮ ...

ਪੂਰੀ ਖ਼ਬਰ »

ਪੋਂਪੀਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਚੀਨ ਨਾਲ ਜਾਰੀ ਤਣਾਅ ਦਰਮਿਆਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ 2+2 ਗੱਲਬਾਤ ਤੋਂ ਬਾਅਦ ਕਿਹਾ ਕਿ ਅਮਰੀਕਾ ਭਾਰਤ ਵਲੋਂ ਆਪਣੀ ਪ੍ਰਭੂਸੱਤਾ ਤੇ ਆਜ਼ਾਦੀ ਬਚਾਉਣ ਲਈ ਕੀਤੀਆਂ ਕੋਸ਼ਿਸ਼ਾਂ ਨਾਲ ਖੜ੍ਹਾ ਹੈ | ਇਸ ਤੋਂ ਪਹਿਲਾਂ ਉਨ੍ਹਾਂ ਗਲਵਾਨ ਘਾਟੀ 'ਚ ...

ਪੂਰੀ ਖ਼ਬਰ »

ਸਬਜ਼ੀਆਂ ਦਾ ਘੱਟੋ-ਘੱਟ ਮੁੱਲ ਤੈਅ ਕਰਨ ਵਾਲਾ ਕੇਰਲਾ ਬਣਿਆ ਪਹਿਲਾ ਸੂਬਾ

ਤਿਰੂਵਨੰਤਪੁਰਮ, 27 ਅਕਤੂਬਰ (ਏਜੰਸੀਆਂ)-ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਅੱਜ ਦੱਸਿਆ ਕਿ ਕੇਰਲਾ ਕਿਸਾਨਾਂ ਨੂੰ ਸਬਜ਼ੀਆਂ ਦਾ ਘੱਟੋ-ਘੱਟ ਭਾਅ ਦੇਣ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ | ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਫ਼ੀਸਦੀ ਵੱਧ ਹੋਵੇਗਾ | ...

ਪੂਰੀ ਖ਼ਬਰ »

ਬਿਹਾਰ ਵਿਧਾਨ ਸਭਾ ਚੋਣਾਂ: ਪਹਿਲੇ ਪੜਾਅ 'ਚ ਅੱਜ 71 ਸੀਟਾਂ 'ਤੇ ਪੈਣਗੀਆਂ ਵੋਟਾਂ

ਪਟਨਾ, 27 ਅਕਤੂਬਰ (ਏਜੰਸੀ)- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 71 ਵਿਧਾਨ ਸਭਾ ਸੀਟਾਂ 'ਤੇ ਬੁੱਧਵਾਰ 28 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ 1,066 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ | ਚੋਣ ਕਮਿਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦਰਮਿਆਨ ਹੋ ...

ਪੂਰੀ ਖ਼ਬਰ »

ਸੱਯਦ ਸਲਾਹੂਦੀਨ ਤੇ ਭਟਕਲ ਭਰਾਵਾਂ ਸਮੇਤ ਪਾਕਿ 'ਚ ਬੈਠੇ 18 ਅਪਰਾਧੀ ਅੱਤਵਾਦੀ ਐਲਾਨੇ

ਭਾਰਤ ਸਰਕਾਰ ਵਲੋਂ ਅੱਤਵਾਦੀਆਂ ਖ਼ਿਲਾਫ਼ ਵੱਡਾ ਫ਼ੈਸਲਾ ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਕੇਂਦਰ ਸਰਕਾਰ ਨੇ ਅੱਜ ਪਾਕਿਸਤਾਨ 'ਚ ਬੈਠੇ ਭਗੌੜੇ ਅੱਤਵਾਦੀਆਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਨੂੰ ਅੱਤਵਾਦੀ ਐਲਾਨ ਦਿੱਤਾ ਹੈ | ਪਾਬੰਦੀਸ਼ੁਦਾ ਸੰਗਠਨ ਹਿਜ਼ਬੁਲ ...

ਪੂਰੀ ਖ਼ਬਰ »

ਰੈਲੀਗੇਅਰ ਦੇ ਸਾਬਕਾ ਸੀ.ਈ.ਓ. ਮਨਿੰਦਰ ਸਿੰਘ ਸਮੇਤ 2 ਗਿ੍ਫ਼ਤਾਰ

ਈ. ਓ. ਡਬਲਿਊ. ਨੇ ਕੀਤੀ ਕਾਰਵਾਈ ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਰੈਲੀਗੇਅਰ ਦੇ ਸਾਬਕਾ ਸੀ.ਈ.ਓ. ਮਨਿੰਦਰ ਸਿੰਘ ਨੂੰ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਨਾਲ ਆਰਕ ਫਾਈਨਾਂਸ ਲਿਮਟਿਡ ਦੇ ਨਰੇਂਦਰ ਕੁਮਾਰ ਗੌਸ਼ਾਲ ਨੂੰ ਵੀ ...

ਪੂਰੀ ਖ਼ਬਰ »

30 ਨਵੰਬਰ ਤੱਕ ਲਾਗੂ ਰਹਿਣਗੇ ਕੋਰੋਨਾ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼

ਕੰਟੇਨਮੈਂਟ ਜ਼ੋਨਾਂ 'ਚ ਪਾਬੰਦੀਆਂ ਬਰਕਰਾਰ ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਕੇਂਦਰ ਨੇ ਕਿਹਾ ਕਿ ਸਿਨੇਮਾ ਘਰਾਂ, ਥੀਏਟਰਾਂ ਅਤੇ ਮਲਟੀਪਲੈਕਸਾਂ ਨੂੰ 50 ਫ਼ੀਸਦੀ ਬੈਠਣ ਦੀ ਸਮਰੱਥਾ ਨਾਲ ਖੋਲ੍ਹਣ ਸਮੇਤ ਕੋਰੋਨਾ ਸਬੰਧੀ ਮੌਜੂਦਾ ਦਿਸ਼ਾ- ਨਿਰਦੇਸ਼ (ਗਾਈਡਲਾਈਨਜ਼) ...

ਪੂਰੀ ਖ਼ਬਰ »

ਤਿਉਹਾਰਾਂ ਦੌਰਾਨ 5 ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਦੇ ਮਾਮਲੇ ਜ਼ਿਆਦਾ ਵਧੇ- ਸਿਹਤ ਮੰਤਰਾਲਾ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਤਿਉਹਾਰ ਦੇ ਸ਼ੀਜਨ ਦੌਰਾਨ ਕੇਰਲ, ਪੱਛਮੀ ਬੰਗਾਲ, ਮਹਾਰਾਸ਼ਟਰ, ਕਰਨਾਟਕ ਤੇ ਦਿੱਲੀ 'ਚ ਕੋਵਿਡ-19 ਦੇ ਮਾਮਲਿਆਂ 'ਚ ਵਧੇਰੇ ਵਾਧਾ ਹੋਇਆ ਹੈ | ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX