ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  7 minutes ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  45 minutes ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  50 minutes ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 2 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 2 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 2 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 2 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 2 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 2 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 3 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 3 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 3 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 4 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 4 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 5 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 5 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 6 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  about 6 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਅੱਡਾ ਸ੍ਰੀ ਗਰਨਾ ਸਾਹਿਬ ਨਜ਼ਦੀਕ ਸੈਲਾਨੀ ਬੱਸ ਹਾਦਸਾਗ੍ਰਸਤ 2 ਦੀ ਮੌਤ, 8 ਜ਼ਖ਼ਮੀ

ਦਸੂਹਾ, 27 ਅਕਤੂਬਰ (ਭੁੱਲਰ)- ਬੀਤੀ ਰਾਤ ਲਗਪਗ 12 ਵਜੇ ਰਾਸ਼ਟਰੀ ਰਾਜ ਮਾਰਗ 'ਤੇ ਅੱਡਾ ਸ੍ਰੀ ਗਰਨਾ ਸਾਹਿਬ ਵਿਖੇ ਟੂਰਿਸਟ ਬੱਸ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਬੱਸ ਵਿਚ ਸਵਾਰ 1 ਔਰਤ ਤੇ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਵਿਅਕਤੀ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਦਾਣਾ ਮੰਡੀ ਬੁੱਢਾਬੜ 'ਚ 49 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ

ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)- ਦਾਣਾ ਮੰਡੀ ਬੁੱਢਾਬੜ ਵਿਖੇ 49 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੱਤਰ ਮਾਰਕੀਟ ਕਮੇਟੀ ਮੁਕੇਰੀਆਂ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਖ਼ਰੀਦ ਏਜੰਸੀ ਵੇਅਰ ਹਾਊਸ ਨੇ 28 ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ 16 ਤੋਂ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੇ ਮੱਦੇਨਜ਼ਰ ਡੇਅਰੀ ਵਿਕਾਸ ਵਿਭਾਗ ਵਲੋਂ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਦੀ ਪਾਲਣਾ ਕਰਦਿਆ ਆਨਲਾਈਨ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

-ਮਾਮਲਾ ਮਾਸੂਮ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਜ਼ਿੰਦਾ ਜਲਾ ਕੇ ਕਤਲ ਕਰਨ ਦਾ-

ਪੁਲਿਸ ਨੇ ਦੋਸ਼ੀਆਂ ਦਾ ਇਕ ਦਿਨਾਂ ਹੋਰ ਰਿਮਾਂਡ ਲਿਆ

ਟਾਂਡਾ ਉੜਮੁੜ, 27 ਅਕਤੂਬਰ (ਦੀਪਕ ਬਹਿਲ)- ਟਾਂਡਾ ਦੇ ਪਿੰਡ ਜਲਾਲਪੁਰ ਵਿਖੇ 21 ਅਕਤੂਬਰ ਨੂੰ ਦੁਸ਼ਕਰਮ ਤੋਂ ਬਾਅਦ ਜਿੰਦਾ ਜਲਾ ਕੇ ਕਤਲ ਕੀਤੀ 6 ਸਾਲਾ ਬੱਚੀ ਦੇ ਦੋ ਦੋਸ਼ੀ ਦਾਦਾ-ਪੋਤੇ ਦਾ ਅੱਜ ਟਾਂਡਾ ਪੁਲਿਸ ਨੇ ਮਾਨਯੋਗ ਅਦਾਲਤ ਦਸੂਹਾ ਤੋਂ ਇਕ ਦਿਨ ਦਾ ਹੋਰ ਪੁਲਿਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ 60 ਹਜ਼ਾਰ ਠੱਗੇ, 3 ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 60 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਦੋਸ਼ੀ ਨੂੰ ਨਾਮਜ਼ਦ ਕਰਕੇ 3 ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਖਾਦ ਪਦਾਰਥਾਂ ਦੇ 10 ਸੈਂਪਲ ਲਏ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ, ਫੂਡ ਸੇਫ਼ਟੀ ਅਫ਼ਸਰ ਪੁਨੀਤ ਸ਼ਰਮਾ ਅਤੇ ਹਰਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋ ਹੁਸ਼ਿਆਰਪੁਰ ਸ਼ਹਿਰ ਦੀਆਂ ਵੱਖ-ਵੱਖ ਖੇਤਰਾਂ 'ਚ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਮਾਮਲੇ 'ਚ ਨਾਬਾਲਗ ਗਿ੍ਫ਼ਤਾਰ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਨਾਬਾਲਗ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੀ ਸੰਪੂਰਨਤਾ ਮੌਕੇ ਸਵੇਰੇ 10 ਵਜੇ ਸਜਾਏ ਜਾਣਗੇ ਵਿਸ਼ਾਲ ਗੁਰਮਤਿ ਸਮਾਗਮ – ਸੰਤ ਗੁਰਦਿਆਲ ਸਿੰਘ

ਟਾਂਡਾ ਉੜਮੁੜ, 27 ਅਕਤੂਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਸੰਪੂਰਨਤਾ ਪੜਾਅ 'ਚ ਪਹੁੰਚਦਿਆਂ ਜਿਥੇ ਸੰਗਤਾਂ ਦਾ ਉਤਸ਼ਾਹ ਪੂਰੇ ਸਿਖਰਾਂ 'ਤੇ ਪਹੁੰਚ ਚੁੱਕਾ ਹੈ ਉਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 31 ਅਕਤੂਬਰ ਨੂੰ ਇਕ ...

ਪੂਰੀ ਖ਼ਬਰ »

ਮਾਨਾ 'ਚ ਭਾਜਪਾ ਤੇ ਕਾਂਗਰਸ ਨੂੰ ਝਟਕਾ, ਅਕਾਲੀ ਦਲ ਨੂੰ ਮਿਲੀ ਮਜ਼ਬੂਤੀ

ਮੁਕੇਰੀਆਂ, 27 ਅਕਤੂਬਰ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਅਕਾਲੀ ਦਲ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਤੇ ਇਸੇ ਕੜੀ ਤਹਿਤ ਅੱਜ ਹਲਕੇ ਦੇ ਪਿੰਡ ਮਾਨਾ ਦੇ ਕਈ ਭਾਜਪਾ ਤੇ ਕਾਂਗਰਸ ਨਾਲ ਸਬੰਧਿਤ ਪਿੰਡ ਵਾਸੀਆਂ ਵਲੋਂ ਭਾਜਪਾ ਆਗੂ ਠਾਕੁਰ ਰਣਵੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਇਨ੍ਹਾਂ ਹੁਕਮਾਂ 'ਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ...

ਪੂਰੀ ਖ਼ਬਰ »

ਮਾਲ ਗੱਡੀਆਂ ਰੋਕ ਕੇ ਮੋਦੀ ਸਰਕਾਰ ਸੂਬਾ ਵਾਸੀਆਂ ਨਾਲ ਕਰ ਰਹੀ ਧੱਕੇਸ਼ਾਹੀ-ਆਗੂ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ ਸਟਿਆਣਾ, ਦਵਿੰਦਰ ਸਿੰਘ ਕੱਕੋਂ, ...

ਪੂਰੀ ਖ਼ਬਰ »

42 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 1 ਮੌਤ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 42 ਹੋਰ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6076 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 207 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਭਰਾਵਾਂ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਿਆਣੀ, 27 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਪਰਿਵਾਰਕ ਝਗੜੇ ਦੀ ਰੰਜਸ਼ ਨੂੰ ਲੈ ਕੇ ਪਿੰਡ ਗਿਲਜੀਆਂ ਵਿਖੇ ਆਪਣੇ ਭਰਾ ਦੇ ਘਰ 'ਚ ਜਬਰੀ ਦਾਖਲ ਹੋ ਕੇ ਤੇਜ਼ ਹਥਿਆਰ ਨਾਲ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰ ਦਿੱਤਾ | ਟਾਂਡਾ ਪੁਲਿਸ ਦੀ ਟੀਮ ਨੇ ਕੁੱਟਮਾਰ ਦਾ ਸ਼ਿਕਾਰ ...

ਪੂਰੀ ਖ਼ਬਰ »

ਰਿਲਾਇੰਸ ਪੰਪ 'ਤੇ 7ਵੇਂ ਦਿਨ ਪੰਚਾਇਤਾਂ ਨੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਮਾਹਿਲਪੁਰ, 27 ਅਕਤੂਬਰ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਰਿਲਾਇੰਸ ਪੰਪ ਬਾਹੋਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਦਰ ਦੀ ਅਗਵਾਈ ਵਿਚ ਦਿੱਤੇ ਜਾ ਰਹੇ ਧਰਨੇ ਦੇ ਅੱਜ ...

ਪੂਰੀ ਖ਼ਬਰ »

ਦਸੰਬਰ ਮਹੀਨੇ 'ਚ ਨੌਜਵਾਨਾਂ ਲਈ ਲਗਾਏ ਜਾਣਗੇ ਸਵੈ ਰੋਜ਼ਗਾਰ ਮੇਲੇ -ਅਪਨੀਤ ਰਿਆਤ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਦਸੰਬਰ ਮਹੀਨੇ ...

ਪੂਰੀ ਖ਼ਬਰ »

6ਵੀਂ ਜਮਾਤ 'ਚ ਦਾਖ਼ਲੇ ਲਈ ਵਿਦਿਆਰਥੀ ਭਰ ਸਕਦੇ ਹਨ ਆਨਲਾਈਨ ਫਾਰਮ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 6ਵੀਂ ਜਮਾਤ ਲਈ 10 ਅਪ੍ਰੈਲ 2021 ਨੂੰ ਚੋਣ ਪ੍ਰੀਖਿਆ-2021 ਹੋਵੇਗੀ | ਉਨ੍ਹਾਂ ਦੱਸਿਆ ਕਿ ਜੋ ਵਿਦਿਆਰਥੀ ਇਸ ਸਮੇਂ 5ਵੀਂ ਜਮਾਤ 'ਚ ਪੜ੍ਹ ...

ਪੂਰੀ ਖ਼ਬਰ »

ਹਲਕੇ ਦੇ ਪ੍ਰਵਾਸੀ ਭਾਰਤੀਆਂ ਵਲੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ 'ਤੇ ਭਾਰੀ ਰੋਸ

ਸ਼ਾਮਚੁਰਾਸੀ, 27 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)- ਵਿਦੇਸ਼ਾਂ 'ਚ ਵੱਸਦੇ ਹਲਕਾ ਸ਼ਾਮਚੁਰਾਸੀ ਨਾਲ ਸਬੰਧਿਤ ਕਿਸਾਨਾਂ ਨੇ ਹਾਲ ਹੀ 'ਚ ਭਾਰਤ ਸਰਕਾਰ ਵਲਾੋ ਸਮੁੱਚੀ ਕਿਸਾਨੀ ਤਬਾਹੀ ਦੇ ਬਿੱਲ ਪਾਸ ਕਰਕੇ ਬਣਾਏ ਕਾਨੂੰਨਾਂ ਦੀ ਨਿੰਦਾ ਕੀਤੀ ਹੈ ਤੇ ਇਨ੍ਹਾਂ ਦੇ ...

ਪੂਰੀ ਖ਼ਬਰ »

ਐਡ. ਘੁੰਮਣ ਵਲੋਂ ਪੰਜਾਬ ਪ੍ਰਧਾਨ ਮੀਤ ਹੇਅਰ ਅਤੇ ਸਾਥੀਆਂ ਦਾ ਸਨਮਾਨ

ਦਸੂਹਾ, 27 ਅਕਤੂਬਰ (ਕੌਸ਼ਲ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੂਬਾ ਮੀਤ ਪ੍ਰਧਾਨ ਹਰਮਿੰਦਰ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਸ਼ੈਰੀ ਕਲਸੀ, ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ ਦਾ ਸਨਮਾਨ ਆਮ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪਾਵਰਕਾਮ ਦੇ ਮੰਡਲ ਦਫ਼ਤਰਾਂ ਸਾਹਮਣੇ ਰੋਸ ਧਰਨੇ 3 ਨਵੰਬਰ ਨੂੰ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਟਰਾਂਸਮਿਸ਼ਨ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 3 ਨਵੰਬਰ ਤੋਂ ਮੈਨੇਜਮੈਂਟ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ 3 ਨਵੰਬਰ ਨੂੰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦਸੂਹਾ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਦਸੂਹਾ, 27 ਅਕਤੂਬਰ (ਕੌਸ਼ਲ)- ਬਾਰ ਐਸੋਸੀਏਸ਼ਨ ਦਸੂਹਾ ਵਿਖੇ ਸਾਲਾਨਾ ਚੋਣਾਂ 'ਚ ਵਕੀਲ ਭਾਈਚਾਰੇ ਨੇ ਸਰਬਸੰਮਤੀ ਨਾਲ ਐਡਵੋਕੇਟ ਬਲਵੀਰ ਸਿੰਘ ਗਿੱਲ ਨੂੰ ਪ੍ਰਧਾਨ, ਐਡ. ਰਘਵੀਰ ਕੁਮਾਰ ਨੂੰ ਮੀਤ-ਪ੍ਰਧਾਨ ਅਤੇ ਤਜਿੰਦਰਪਾਲ ਸਿੰਘ ਚੀਮਾ ਨੂੰ ਨਿਰ-ਵਿਰੋਧ ਸਕੱਤਰ ...

ਪੂਰੀ ਖ਼ਬਰ »

ਨੰਗਲ ਖੁਰਦ 'ਚ ਲਗਾਇਆ ਖ਼ੂਨਦਾਨ ਕੈਪ

ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)- ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨਪੁਰੀ ਸਿੰਘ ਪਿੰਡ ਨੰਗਲ ਖੁਰਦ ਵਿਖੇ ਸੰਤ ਬਿਕਰਮਜੀਤ ਸਿੰਘ ਦੀ ਦੇਖ ਰੇਖ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਪ ਲਗਾਇਆ ਗਿਆ | ਇਸ ਮੌਕੇ ਭਾਈ ਘਨ੍ਹਈਆ ਚੈਰੀਟੇਬਲ ਬਲੱਡ ਬੈਂਕ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ

ਘੁਮਾਣ-ਸੰਸਾਰ ਵਿਚ ਅਨੇਕਾਂ ਪਰਉਪਕਾਰੀ ਅਤੇ ਨਾਮ ਰਸੀਏ ਮਹਾਂਪੁਰਖ, ਪੂਰਨ ਬ੍ਰਹਮ ਗਿਆਨੀ ਹੋਏ ਹਨ, ਜਿਨ੍ਹਾਂ ਨੇ ਆਪ ਨਾਮ ਦੀ ਕਮਾਈ ਕੀਤੀ ਅਤੇ ਅਨੇਕਾਂ ਪ੍ਰਾਣੀਆਂ ਨੂੰ ਗੁਰਸਿੱਖੀ ਨਾਲ ਜੋੜਿਆ | ਇਨ੍ਹਾਂ ਵਿਚੋਂ ਹੀ ਇਕ ਸਨ ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ (ਨੇੜੇ ...

ਪੂਰੀ ਖ਼ਬਰ »

ਸਕੂਲ ਨੂੰ ਵਧੀਆ ਸੇਵਾਵਾਂ ਦੇਣ ਕਰਕੇ ਜਗਦੇਵ ਸਿੰਘ ਸਨਮਾਨਿਤ

ਪੱਸੀ ਕੰਢੀ, 27 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫ਼ਰ ਦੇ ਪਿ੍ੰਸੀਪਲ ਮੈਡਮ ਰਸ਼ਪਾਲ ਕੌਰ ਅਤੇ ਸਮੂਹ ਸਟਾਫ਼ ਵਲੋਂ ਦਰਜਾ-4 ਕਰਮਚਾਰੀ ਜਗਦੇਵ ਸਿੰਘ ਨੂੰ ਲਾਕਡਾਊਨ 'ਚ ਵਧੀਆ ਸੇਵਾਵਾਂ ਦੇਣ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ

ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਸਾਰੇ ਅਹੁਦਿਆਂ ਲਈ ਸਿੱਧਾ ਮੁਕਾਬਲਾ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ 6 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਪ੍ਰਧਾਨਗੀ ਦੇ ਅਹੁਦੇ ਲਈ ਐਡਵੋਕੇਟ ਪੀ.ਐਸ. ਘੁੰਮਣ ਅਤੇ ਐਡਵੋਕੇਟ ਆਰ.ਪੀ. ਧੀਰ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਸਹਾਈ ਸਾਬਤ ਹੋ ਰਿਹੈ ਜ਼ਿਲ੍ਹਾ ਰੋਜ਼ਗਾਰ ਬਿਊਰੋ- ਡੀ.ਸੀ.

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨੇ ਪੂਰੀ ਦੁਨੀਆਂ 'ਚ ਜਿਥੇ ਅਸਥਿਰਤਾ ਪੈਦਾ ਕੀਤੀ ਹੋਈ ਹੈ ਉਥੇ ਰੋਜ਼ਗਾਰ ਦੀ ਸਥਿਤੀ ਵੀ ਬਹੁਤ ਨਾਜ਼ੁਕ ਬਣੀ ਹੋਈ ਹੈ | ਇਹੀ ਕਾਰਨ ਹੈ ਕਿ ਸਾਡੇ ਬਹੁਤ ਸਾਰੇ ਨੌਜਵਾਨ ਪੜ੍ਹੇ-ਲਿਖੇ ਹੋਣ ਦੇ ਕਾਰਨ ਵੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ | ਇਸ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿੱਥੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਉੱਥੇ ਨੌਜਵਾਨਾਂ ਨੂੰ ਘਰ ਬੈਠੇ ਹੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਉਪਲਬੱਧ ਕਰਵਾਉਣ ਲਈ ਹੈਲਪ ਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵਿਭਾਗ ਦੇ ਹੈਲਪ ਲਾਈਨ ਨੰਬਰ ਅਤੇ ਫੇਸਬੁੱਕ ਪੇਜ ਨੂੰ ਫੋਲੋ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਦੇ ਇਸ ਦੌਰਾਨ ਵਿੱਚ ਉਹ ਘਰ ਬੈਠੇ ਹੀ ਸਰਕਾਰ ਵਲੋਂ ਦਿੱਤੀ ਗਈ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੋਰਟਲ ਘਰ-ਘਰ ਰੋਜ਼ਗਾਰ 'ਤੇ ਵੀ ਰਜਿਸਟ੍ਰੇਸ਼ਨ ਕਰਵਾ ਕੇ ਬੇਰੁਜ਼ਗਾਰ ਪ੍ਰਾਰਥੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਕੇ ਇਸ ਦਾ ਲਾਭ ਲੈ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਆਤਮਾ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ

ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ 'ਚ ਪਿਛਲੇ 8-9 ਸਾਲਾਂ ਤੋਂ ਕੰਟਰੈਕਟ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਸੰਯੁਕਤ ਸਕੱਤਰ ਖੇਤੀਬਾੜੀ, ਪੰਜਾਬ ਰਾਹੁਲ ਗੁਪਤਾ ਆਈ.ਏ.ਐਸ ਨੂੰ ਆਪਣੀਆਂ ਹੱਕੀ ਮੰਗਾਂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇਹਰੀਵਾਲ ਨੇ ਕੁਇਜ਼ ਮੁਕਾਬਲਿਆਂ 'ਚੋਂ ਦੂਸਰਾ ਸਥਾਨ ਮੱਲਿਆ

ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ ਹੋਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦੌਰਾਨ ਦੂਸਰਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਸੁਣੀਆਂ ਹਵਾਲਾਤੀਆਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਚੇਤਾ ਅਸ਼ੀਸ਼ ਦੇਵ ਨੇ ਵੀਡੀਓ ਕਾਨਫ਼ਰੰਸ ਰਾਹੀਂ ਹਵਾਲਾਤੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਸਾਬਕਾ ਸਰਪੰਚ ਸਤਪਾਲ ਸਿੰਘ

ਦਸੂਹਾ, 27 ਅਕਤੂਬਰ (ਕੌਸ਼ਲ)- ਸਰਦਾਰ ਸਤਪਾਲ ਸਿੰਘ ਸਾਬਕਾ ਸਰਪੰਚ ਟੇਰਕਿਆਣਾ ਦਾ ਜਨਮ ਮਾਤਾ ਕਰਮ ਕੌਰ ਦੀ ਕੁੱਖੋਂ ਪਿਤਾ ਸਰਦਾਰ ਉਜਾਗਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਟੇਰਕਿਆਣਾ ਵਿਖੇ ਹੋਇਆ | ਆਪ ਨੇ ਮੈਟਿ੍ਕ ਤੱਕ ਦੀ ਵਿੱਦਿਆ ਪਿੰਡ ਦੇ ਸਰਕਾਰੀ ਸਕੂਲ ਤੋਂ ਹਾਸਲ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸ਼ਿਵਕਰਨ ਚੇਚੀ ਨੂੰ ਕੀਤਾ ਸਨਮਾਨਿਤ

ਬਲਾਚੌਰ, 27 ਅਕਤੂਬਰ (ਸ਼ਾਮ ਸੁੰਦਰ ਮੀਲੂ)-ਆਮ ਆਦਮੀ ਪਾਰਟੀ ਬਲਾਚੌਰ ਇਕਾਈ ਵਲੋਂ ਸ਼ਿਵ ਕਰਨ ਚੇਚੀ ਨੂੰ ਮੁੜ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਦਾ ਲੱਡੂਆਂ ਨਾਲ ਮੂੰਹ ਮਿੱਠਾ ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਅਧਿਆਪਕ ਏਕਤਾ ਕਨਵੈੱਨਸ਼ਨ 'ਚ ਕੀਤੀਆਂ ਅਹਿਮ ਵਿਚਾਰਾਂ

ਨਵਾਂਸ਼ਹਿਰ, 25 ਅਕਤੂਬਰ, (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)- ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲਗਾਤਾਰ ਨਿਘਾਰ ਵੱਲ ਜਾ ਰਹੇ ਦੇਸ਼ ਦੇ ਹਾਲਾਤਾਂ ਤੇ ਨੀਤੀਆਂ ਨੂੰ ਟੱਕਰ ਦੇਣ 'ਚ ਮੁਲਾਜ਼ਮ ਵਰਗ ਦੀ ਭੂਮਿਕਾ ਤੇ ਚਰਚਾ ਕਰਨ ਲਈ ਡੈਮੋਕਰੈਟਿਕ ...

ਪੂਰੀ ਖ਼ਬਰ »

ਬੀ. ਐਸ. ਸੀ. ਐਗਰੀਕਲਚਰ ਸਮੈਸਟਰ ਅੱਠਵਾਂ ਦਾ ਨਤੀਜਾ ਸ਼ਾਨਦਾਰ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)- ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ ਬੀ.ਐਸ.ਸੀ. ਐਗਰੀਕਲਚਰ ਸਮੈਸਟਰ ਅੱਠਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਕਾਲਜ ਦੀ ...

ਪੂਰੀ ਖ਼ਬਰ »

ਲੋੜਵੰਦ ਖਪਤਕਾਰਾਂ ਨੂੰ ਦਿੱਤੇ ਜਾਣਗੇ ਐਲ.ਈ.ਡੀ. ਬੱਲਬ- ਇੰਜ. ਹਾਕਮ ਸਿੰਘ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਇੰਜ. ਹਾਕਮ ਸਿੰਘ ਏ.ਈ.ਈ. ਉਪ ਮੰਡਲ ਦਿਹਾਤੀ ਪਾਵਰਕਾਮ ਨੇ ਦੱਸਿਆ ਕਿ ਉਪ ਮੰਡਲ ਅਧੀਨ ਆਉਂਦੇ ਲੋੜਵੰਦ ਅਨੁਸੂਚਿਤ ਜਾਤੀ, ਪੱਛੜੀ ਜਾਤੀ ਅਤੇ ਬੀ.ਪੀ.ਐਲ. ਨਾਲ ਸਬੰਧਿਤ ਖਪਤਕਾਰਾਂ ਲਈ ਵਿਭਾਗ ਵਲੋਂ ਕਿਫ਼ਾਇਤੀ ਦਰ 'ਤੇ ਐਲ.ਈ.ਡੀ. ਬੱਲਬ ...

ਪੂਰੀ ਖ਼ਬਰ »

ਜਦੋਂ ਪਿਆਸੇ ਹਾਥੀ ਤੋਂ ਪਾਣੀ ਵਾਲੀ ਟੂਟੀ ਵੇਖ ਰਿਹਾ ਨਾ ਗਿਆ...

ਬੀਤੇ ਦਿਨੀਂ ਹਾਥੀ ਦੀ ਸਮਝਦਾਰੀ ਦੇਖ ਕੇ ਬਹੁਤ ਹੈਰਾਨੀ ਹੋਈ ਕਿ ਪਿਆਸਾ ਹਾਥੀ ਕਸਬਾ ਐਮਾਂ ਮਾਂਗਟ ਤੋਂ ਮੁਕੇਰੀਆਂ ਨੂੰ ਚੱਲਦਾ ਆ ਰਿਹਾ ਸੀ ਕਿ ਰਸਤੇ 'ਚ ਪਾਣੀ ਵਾਲੀ ਟੂਟੀ ਦੇਖ ਕੇ ਹਾਥੀ ਉਥੇ ਹੀ ਰੁਕ ਗਿਆ | ਲੰਬਾ ਪੈਂਡਾਂ ਚੱਲਣ 'ਤੇ ਹਾਥੀ ਨੂੰ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ.ਏ. ਬੀ.ਐਡ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐਡ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ 'ਚ ਵਿਦਿਆਰਥਣ ਪ੍ਰੀਆ ਨੇ 86.23 ਫੀਸਦੀ ਅੰਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਟਕਰਾਅ ਵਾਲੀ ਸਥਿਤੀ ਛੱਡ ਕੇ ਕਿਸਾਨ ਮਾਰੂ ਬਿਲ ਰੱਦ ਕਰੇ-ਗੇਰਾ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਦਰ-ਦਰ ਦੀਆਂ ਠੋਕਰਾਂ ਖ਼ਾ ਰਿਹਾ ਕਿਸਾਨ ਇਸ ਸਮੇਂ ਰੇਲ-ਪਟੜੀਆਂ, ਟੋਲ ਪਲਾਜ਼ਿਆਂ 'ਤੇ ਧਰਨੇ ਲਗਾ ਕੇ ਰੋਸ ...

ਪੂਰੀ ਖ਼ਬਰ »

ਲਵ ਕਮਾਰ ਗੋਲਡੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)- ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪੋ੍ਰਗਰਾਮ ਤਹਿਤ ਨਗਰ ਪੰਚਾਇਤ ਮਾਹਿਲਪੁਰ ਵਲੋਂ ਵੱਖ-ਵੱਖ ਵਾਰਡਾਂ ਦੀਆਂ ਨਵੀਆਂ ਬਣਨ ਵਾਲੀਆਂ ਗਲੀਆਂ ਦੇ ਉਦਘਾਟਨ ਈ.ਓ. ਰਾਮ ਪ੍ਰਕਾਸ਼ ਦੀ ਦੇਖ ਰੇਖ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਐੈਸ.ਸੀ.ਬੀ.ਸੀ. ਫੈਡਰੇਸ਼ਨ ਦਾ ਵਫ਼ਦ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਪੱਸੀ ਕੰਢੀ, 27 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)- ਗਜ਼ਟਿਡ/ਨਾਨ ਗਜ਼ਟਿਡ ਐਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਆਫ਼ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਇਲਾਕੇ ਅੰਦਰ ਖਾਦ ਪਦਾਰਥਾਂ 'ਚ ਮਿਲਾਵਟ ਦਾ ਕੰਮ ਜ਼ੋਰਾਂ 'ਤੇ

ਐਮਾਂ ਮਾਂਗਟ, 27 ਅਕਤੂਬਰ (ਭੰਮਰਾ)-ਤਿਉਹਾਰਾਂ ਦੇ ਦਿਨਾਂ ਵਿਚ ਦੁੱਧ, ਪਨੀਰ ਅਤੇ ਖੋਏ ਦੀ ਵਧਦੀ ਮੰਗ ਕਾਰਨ ਆਮ ਨਾਲੋਂ ਜ਼ਿਆਦਾ ਦੁੱਧ ਦੀ ਲੋੜ ਪੈਂਦੀ ਹੈ, ਜਿਸ ਕਰਕੇ ਅੱਜ ਤੱਕ ਮਾਰਕੀਟ ਵਿਚ ਨਕਲੀ ਦੁੱਧ, ਪਨੀਰ ਤੇ ਖੋਏ ਦਾ ਵਪਾਰ ਜ਼ੋਰਾਂ ਨਾਲ ਇਲਾਕੇ ਵਿਚ ਮਠਿਆਈਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX