ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 5 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਅਦਿੱਤਿਆ ਉੱਪਲ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ 1 ਜਨਵਰੀ 2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ 16 ਨਵੰਬਰ 2020 ਤੋਂ 15 ...

ਪੂਰੀ ਖ਼ਬਰ »

ਪਿੰਡ ਹੀਉਂ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ

ਬੰਗਾ, 27 ਅਕਤੂਬਰ (ਕਰਮ ਲਧਾਣਾ)- ਪਿੰਡ ਹੀਉਂ 'ਚ ਕਿਸਾਨਾਂ ਵਲੋਂ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਗਏ | ਇਸ ਮੌਕੇ 'ਤੇ ਸਾਬਕਾ ਸਰਪੰਚ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਭੋਲਾ ਅਤੇ ਗੁਰਨੇਕ ਸਿੰਘ ਨੇਕੀ ਆਦਿ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਖੇਤੀਬਾੜੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਵੀ ਪੀੜਤ ਨਾ ਆਉਣਾ ਵੱਡੀ ਰਾਹਤ- ਸਿਵਲ ਸਰਜਨ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲ੍ਹੇ ਅੰਦਰ ਕਿਸੇ ਵੀ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਾ ਆਉਣਾ ਜ਼ਿਲ੍ਹੇ ਲਈ ਵੱਡੀ ਰਾਹਤ ਅਤੇ ਖ਼ੁਸ਼ੀ ਵਾਲੀ ਗੱਲ ਹੈ | ਇਹ ਜਾਣਕਾਰੀ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਸੁਆਮੀ ਸ਼ੰਕਰਾ ਨੰਦ ਭੂਰੀ ਵਾਲੇ 29 ਨੂੰ ਕਰਨਗੇ ਅੱਖਾਂ ਦੇ ਹਸਪਤਾਲ ਦਾ ਉਦਘਾਟਨ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਸੁਆਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਸੇਵਾ ਸੰਮਤੀ ਮਾਛੀਵਾੜਾ ਸਾਹਿਬ ਦੇ ਪ੍ਰਮੁੱਖ ਅਹੁਦੇਦਾਰ ਚਰਨਜੀਤ ਸਿੰਘ ਥੋਪੀਆ ਅਤੇ ਡਾ: ਦੀਪਕ ਪਾਂਡੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੇਵਾ ਸੰਮਤੀ ਵਲੋਂ ਕਪਿਲ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨਾ ਮੰਦਭਾਗਾ - ਠੇਕੇਦਾਰ ਰਜਿੰਦਰ ਸਿੰਘ

ਕਟਾਰੀਆਂ, 27 ਅਕਤੂਬਰ (ਨਵਜੋਤ ਸਿੰਘ ਜੱਖੂ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਵਿਚ ਸਭ ਪੱਟੜੀਆਂ ਖੋਲ੍ਹ ਦੇਣ ਦੇ ਬਾਵਜੂਦ ਮਾਲ ਗੱਡੀਆਂ ਨੂੰ ਚਲਣੋਂ ਰੋਕ ਦੇਣ ਦੇ ਫੈਸਲੇ ਨਾਲ ਕੇਂਦਰ ਦੀ ਮੋਦੀ ਸਰਕਾਰ ਦਾ ਪੰਜਾਬ ਪ੍ਰਤੀ ਤਾਨਾਸ਼ਾਹੀ ਰਵੱਈਆ ਸਾਹਮਣੇ ...

ਪੂਰੀ ਖ਼ਬਰ »

6 ਸਾਲਾ ਬੱਚੀ ਦੇ ਹਤਿਆਰਿਆਂ ਨੂੰ ਫਾਂਸੀ ਦਿੱਤੀ ਜਾਵੇ-ਲੋਹਟੀਆ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਲੋਹਟੀਆ ਪੈਲਿਸ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਿਹਾਰ ਲੋਹਟੀਆ ਨੇ ਕਿਹਾ ਕਿ ਟਾਂਡਾ ਸ਼ਹਿਰ ਵਿਖੇ 6 ਸਾਲਾ ਬੱਚੀ ਨਾਲ ਵਾਪਰੀ ਸ਼ਰਮਨਾਕ ਘਟਨਾ ਦੇ ...

ਪੂਰੀ ਖ਼ਬਰ »

'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਰੈੱਡ ਕਰਾਸ ਟੀਮ ਨੇ ਕਰਵਾਇਆ ਸੈਮੀਨਾਰ

ਬਲਾਚੌਰ, 27 ਅਕਤੂਬਰ (ਸ਼ਾਮ ਸੁੰਦਰ ਮੀਲੂ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਮੁਹਿੰਮ ਤਹਿਤ ਪਿੰਡ ਖੁਰਦਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਰੋਸ ਵਜੋਂ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਸੜੋਆ, 27 ਅਕਤੂਬਰ (ਨਾਨੋਵਾਲੀਆ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਅੰਦਰ ਦਿਨ ਪ੍ਰਤੀ ਦਿਨ ਰੋਸ ਵਧਦਾ ਜਾ ਰਿਹਾ ਹੈ, ਜਿਸ ਬਾਰੇ ਕੇਂਦਰ ਸਰਕਾਰ ਨੂੰ ਗੰਭੀਰ ਹੋਣ ਦੀ ਜ਼ਰੂਰਤ ਹੈ | ਪਿੰਡ ਪੈਲੀ ਵਿਖੇ ਜਥੇਦਾਰ ਹਜ਼ੂਰਾ ਸਿੰਘ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਮੁਲਤਵੀ

ਪੱਲੀ ਝਿੱਕੀ, 27 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਦੇਹਰਾ ਬਾਬਾ ਗੁਲਾਬ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ 20ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਮੁਲਤਵੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸ. ਚੈਨ ਸਿੰਘ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਜੁਆਇੰਟ ਡਾਇਰੈਕਟਰ ਵਲੋਂ ਕੰਮਾਂ ਦਾ ਜ਼ਾਇਜਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਗੁਣਾਚੌਰ ਵਿਖੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਮਨਰੇਗਾ ਅਧੀਨ ਚੱਲ ਰਹੇ ਮਾਡਲ ਛੱਪੜ ਦੇ ਨਵੀਨੀਕਰਨ ਦੇ ਕੰਮਾਂ ਦਾ ਜਾਇਜਾ ਲਿਆ ਅਤੇ ਛੱਪੜ ਦੇ ਕੰਮਾਂ ਦਾ ਮੌਕਾ ਦੇਖਿਆ | ਰਾਜੇਸ਼ ਚੱਢਾ ਬਲਾਕ ਵਿਕਾਸ ਪੰਚਾਇਤ ਅਫ਼ਸਰ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ਼ ਸਕੀਮ ਤਹਿਤ ਗ੍ਰਾਂਟਾ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪਿੰਡਾਂ ਵਿਚ ਮਾਡਰਨ ਸਟੇਡੀਅਮ, ਜਿੰਮ, ਖੇਡ ਮੈਦਾਨ, ਪਾਰਕ ਅਤੇ ਇੰਟਰਲਾਕ ਰਸਤੇ ਬਣਾਏ ਜਾ ਰਹੇ ਹਨ ਅਤੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪੰਚਾਇਤ ਸਕੱਤਰ ਜਸਵੰਤ ਸਿੰਘ, ਰਾਕੇਸ਼ ਕੁਮਾਰ, ਸਰਪੰਚ ਕਮਲੇਸ਼ ਕੌਰ, ਲਖਵੀਰ ਮੱਲ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਸਾਬਤ ਹੋਈ- ਜਥੇ: ਝਿੰਗੜ

ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਕਿਸਾਨ ਵਿਰੋਧੀ ਸਾਬਤ ਹੋਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨੇ ਪਿੰਡ ਝਿੰਗੜਾਂ ਵਿਖੇ ...

ਪੂਰੀ ਖ਼ਬਰ »

ਮਾਲੇਵਾਲ ਸਕੂਲ ਵਿਖੇ ਬਿੱਟੂ ਸ਼ਰਮਾ ਵਲੋਂ ਬੱਚਿਆਂ ਨੂੰ ਵੰਡੇ ਮਾਸਕ

ਪੋਜੇਵਾਲ ਸਰਾਂ, 27 ਅਕਤੂਬਰ (ਨਵਾਂਗਰਾਈਾ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਗੋਪਾਲ ਕਿ੍ਸ਼ਨ ਬਿੱਟੂ ਸ਼ਰਮਾ ਮੈਡੀਕਲ ਸਟੋਰ ਪੋਜੇਵਾਲ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਮਾਸਕ ਦਿੱਤੇ ...

ਪੂਰੀ ਖ਼ਬਰ »

ਰਾਜਨੀਤਿਕ ਲੋਕ ਕਿਸਾਨੀ ਧਰਨਿਆਂ 'ਤੇ ਜਾ ਕੇ ਆਪਣੀਆਂ ਸਿਆਸੀ ਰੋਟੀਆਂ ਨਾ ਸੇਕਣ- ਰਾਏ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਭਰ 'ਚ ਧਰਨੇ ਦਿੱਤੇ ਹੋਏ ਹਨ, ਪਰ ਕਈ ਰਾਜਨੀਤਿਕ ਲੋਕ ਇਨ੍ਹਾਂ ਧਰਨਿਆਂ 'ਤੇ ਜਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ | ਇਨ੍ਹਾਂ ਧਰਨਿਆਂ 'ਚ ਜੇ ਕਿਸੇ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ. ਮੁਕੰਦਪੁਰ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਸਰਕਾਰੀ ...

ਪੂਰੀ ਖ਼ਬਰ »

ਮਾਸੂਮ ਬੱਚੀਆਂ ਨਾਲ ਜਬਰ ਜਨਾਹ ਦੀਆਂ ਵਾਪਰਦੀਆਂ ਘਟਨਾਵਾਂ ਚਿੰਤਾਜਨਕ-ਸੰਧੂ ਸੰਧਵਾਂ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ)-ਸਮਾਜ ਸੇਵੀ ਨਿਰਮਲ ਸਿੰਘ ਸੰਧੂ ਜਨਰਲ ਸਕੱਤਰ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ. ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਮਾਸੂਮ ਬਾਲੜੀਆਂ ਨਾਲ ਜਬਰ-ਜਨਾਹ ਦੀਆਂ ਵਾਪਰਦੀਆਂ ਘਟਨਾਵਾਂ ਅਤਿ ਚਿੰਤਾਜਨਕ ਹਨ | ਉਨ੍ਹਾਂ ...

ਪੂਰੀ ਖ਼ਬਰ »

ਅਗਲੇ ਸੈਸ਼ਨ ਤੋਂ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਬਿਲਡਿੰਗ 'ਚ ਲੱਗਣਗੀਆਂ ਕਲਾਸਾਂ- ਮਨੀਸ਼ ਤਿਵਾੜੀ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)- ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਮੇਤ ਸਰਕਾਰੀ ਕਾਲਜ ਜਾਡਲਾ ਦੀ ...

ਪੂਰੀ ਖ਼ਬਰ »

ਕਾਂਗਰਸ ਦੇ ਐਸ.ਸੀ. ਵਿਭਾਗ ਵਲੋਂ ਕੈਪਟਨ ਦਾ ਸਨਮਾਨ ਲੱਖਾਂ ਨੌਜਵਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ - ਪ੍ਰਵੀਨ ਬੰਗਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਐਸ. ਸੀ ਵਿਭਾਗ ਦੇ ਪ੍ਰਧਾਨ ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੰਜਾਬ ...

ਪੂਰੀ ਖ਼ਬਰ »

ਭਾਜਪਾ ਹੁਣ ਦਲਿਤਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ - ਡੋਗਰ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਅੰਬੇਡਕਰ ਸੈਨਾ ਮੂਲ ਨਿਵਾਸੀ ਦੀ ਵਿਸ਼ੇਸ਼ ਮੀਟਿੰਗ ਡੋਗਰ ਰਾਮ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਦਲਿਤਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਜਿੰਨਾ ...

ਪੂਰੀ ਖ਼ਬਰ »

ਕਾਜਵਿਆਂ 'ਤੇ ਲਗਾਏ ਸੇਫ਼ਟੀ ਐਾਗਲ ਚੋਰਾਂ ਵਲੋਂ ਕੱਟਣ ਕਾਰਨ ਵਾਹਨ ਚਾਲਕ ਹੁੰਦੇ ਹਨ ਖੱਜਲ ਖ਼ੁਆਰ

ਭੱਦੀ, 27 ਅਕਤੂਬਰ (ਨਰੇਸ਼ ਧੌਲ)- ਇਲਾਕੇ ਅੰਦਰ ਕੁੱਝ ਲਿੰਕ ਸੜਕਾਂ 'ਤੇ ਪਹਿਲੇ ਸਮੇਂ ਦੌਰਾਨ ਬਣਾਏ ਗਏ ਕਾਜਵਿਆਂ ਦੇ ਦੋਨੋਂ ਪਾਸੇ ਸੇਫ਼ਟੀ ਐਾਗਲ ਲਗਾਏ ਗਏ ਸਨ, ਪ੍ਰੰਤੂ ਹੁਣ ਲੰਬੇ ਸਮੇਂ ਤੋਂ ਉਨ੍ਹਾਂ ਐਾਗਲਾਂ ਨੰੂ ਚੋਰਾਂ ਵਲੋਂ ਥੱਲੇ ਤੋਂ 2-3 ਇੰਚ ਛੱਡ ਕੇ ਕੱਟ ਦਿੱਤਾ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਕੇਨਰਾ ਬੈਂਕ ਵਲੋਂ ਸਮਾਰਟ ਸਕੂਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਟ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ 'ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਕਸਬਾ ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਲਾਇਬ੍ਰੇਰੀ ਨੂੰ ਕੇਨਰਾ ਬੈਂਕ ਮੁਕੰਦਪੁਰ ਦੇ ਮੈਨੇਜਰ ਸੰਜੀਵ ਕੁਮਾਰ ਅਵਸਥੀ ਨੇ ...

ਪੂਰੀ ਖ਼ਬਰ »

ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ 'ਚ ਸੰਖੇਪ ਸਮਾਗਮ ਕਰਵਾਇਆ

ਬੰਗਾ, 27 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸੁੱਜੋਂ ਵਿਖੇ ਉਨ੍ਹਾਂ ਦੀ ਪਵਿੱਤਰ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਾਵਾਇਆ ਗਿਆ | ਕੋਵਿਡ-19 ਦੇ ਪ੍ਰਕੋਪ ਕਰਕੇ ਸੰਖੇਪ, ਪਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਸਮਾਗਮ ਦੀ ਆਰੰਭਤਾ 'ਚ ਤਿੰਨ ...

ਪੂਰੀ ਖ਼ਬਰ »

ਟੋਲ ਪਲਾਜਾ 'ਤੇ ਕਿਸਾਨਾਂ ਦਾ ਧਰਨਾ ਜਾਰੀ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਲਿਆਂਦੇ ਕਾਨੂੰਨਾਂ ਦੇ ਵਿਰੋਧ ਵਿਚ ਕਸਬਾ ਮਜਾਰੀ ਲਾਗੇ ਟੋਲ ਟੈਕਸ ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ | ਇਸ ਧਰਨੇ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਰਾਹੋਂ, 27 ਅਕਤੂਬਰ (ਬਲਬੀਰ ਸਿੰਘ ਰੂਬੀ)- ਖੇਤੀਬਾੜੀ ਅਫ਼ਸਰ ਡਾ: ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਰਾਹੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਲਗਾਇਆ ਗਿਆ | ਇਸ ਮੌਕੇ ਡਾ: ਨਰੇਸ਼ ਕਟਾਰੀਆ, ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਨੇ ਕਿਸਾਨਾਂ ...

ਪੂਰੀ ਖ਼ਬਰ »

ਗੰਦਗੀ ਕਰਕੇ ਭਿਆਨਕ ਬਿਮਾਰੀਆਂ ਫੈਲਣ ਦਾ ਬਣਿਆ ਖ਼ਤਰਾ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ)- ਕੋਰੋਨਾ ਤੋਂ ਬਾਅਦ ਡੇਂਗੂ-ਮਲੇਰੀਏ ਵਰਗੀਆਂ ਬਿਮਾਰੀਆਂ ਜਨਮ ਲੈ ਰਹੀਆਂ ਹਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ 'ਚ ਕੈਂਪ ਲਗਾ ਕੇ ਲੋਕਾਂ ਨੂੰ ਫਰਿੱਜਾਂ ਦੀਆਂ ਟਰੇਆਂ, ਕੋਠਿਆਂ 'ਤੇ ਪਈ ਟੁੱਟ-ਭੱਜ ਅਤੇ ਪਾਣੀ ...

ਪੂਰੀ ਖ਼ਬਰ »

ਇਫਟੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਭਲਕੇ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰੇ ਕਰਵਾਉਣ ਲਈ ਇਫਟੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਹਲਕਾ ਬਲਾਚੌਰ ਦੇ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਘਰ ਅੱਗੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਥਾਣਾ ਮੁਖੀ

ਪੋਜੇਵਾਲ ਸਰਾਂ, 27 ਅਕਤੂਬਰ (ਰਮਨ ਭਾਟੀਆ)- ਕਿਸਾਨ ਭਰਾਵਾਂ ਨੂੰ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਜੇਕਰ ਕੋਈ ਵੀ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾਲ ਸਾੜਦਾ ਪਾਇਆ ਗਿਆ ਤਾਂ ਪੁਲਿਸ ...

ਪੂਰੀ ਖ਼ਬਰ »

ਬਾਬਾ ਕਾਲਾ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਾਬਾ ਕਾਲਾ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਭਗਤ ਭਜਨ ਰਾਮ ਗਹਿਲ ਮਜਾਰੀ ਵਲੋਂ ਸਮੂਹ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ | ਉਨ੍ਹਾਂ ਦੀ ਭਜਨ ਮੰਡਲੀ ਨੇ ਗੁੱਗਾ ਜਾਹਰ ...

ਪੂਰੀ ਖ਼ਬਰ »

ਭਾਜਪਾ ਕਿਸਾਨਾਂ ਦੇ ਵਿਦਰੋਹ ਨੂੰ ਠੱਲ੍ਹ ਪਾਉਣ ਲਈ ਸਾਜਿਸ਼ਾਂ ਘੜ ਰਹੀ-ਚੱਢਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਬੰਗਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਕਿਹਾ ਕਿ ਭਾਜਪਾ ਨੇ ਧਰਮ ਤੇ ਜਾਤ-ਪਾਤ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਭੜਕਾਇਆ | ਹੁਣ ਜਦੋਂ ਦੇਸ਼ 'ਚ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਨਾਮ ਦੇ ਰਿਲਾਇੰਸ ਪੰਪ 'ਤੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ

ਸਮੁੰਦੜਾ, 27 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੱੁਖ ਸੜਕ ਤੇ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਅੱਜ ਤੋਂ ਦਿਨ-ਰਾਤ ਦਾ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ | ਅੱਜ ਦੇ ...

ਪੂਰੀ ਖ਼ਬਰ »

2 ਨਵੰਬਰ ਤੱਕ ਚੱਲਣ ਵਾਲੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਨਵਾਂਸ਼ਹਿਰ, 27 ਅਕਤੂਬਰ (ਬਲਕਾਰ ਸਿੰਘ ਭੂਤਾਂ)- ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵਲੋਂ 27 ਅਕਤੂਬਰ ਤੋਂ 2 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਪੀਰ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੇ ਦਰਬਾਰ 'ਤੇ ਪਹਿਲੇ ਮੂਰਤੀ ਸਥਾਪਨਾ ਦਿਵਸ ਮੌਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਮਹਿੰਦਰ ਪਾਲ ਜੰਜੂਆ ਤੇ ਭਗਤ ਰਾਮ ਲੁਭਾਇਆ ਦੀ ਸਰਪ੍ਰਸਤੀ ਹੇਠ ਇਕ ਧਾਰਮਿਕ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਚੌਕਸੀ ਜਾਗਰੂਕਤਾ ਹਫ਼ਤੇ ਦੀ ਕੀਤੀ ਆਰੰਭਤਾ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਨੈਸ਼ਨਲ ਬੈਂਕ ਬਲਾਚੌਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਸੀਨੀਅਰ ਮੈਨੇਜਰ/ਬਰਾਂਚ ਮੁਖੀ ਨਰਿੰਦਰ ਕੁਮਾਰ ਸ਼ਰਮਾ ਨੇ ਕਰਵਾਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX