ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  27 minutes ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  49 minutes ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  about 1 hour ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 minute ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  about 2 hours ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 2 hours ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 3 hours ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 3 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 2 hours ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 4 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 4 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 5 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 5 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 6 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 6 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 6 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 7 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 7 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੋ ਟਰੱਕਾਂ ਦੀ ਭਿਆਨਕ ਟੱਕਰ 'ਚ ਦੋਵੇਂ ਚਾਲਕਾਂ ਦੀ ਮੌਤ-ਕਲੀਨਰ ਜ਼ਖਮੀ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ/ਮਮਦੋਟ, 27 ਅਕਤੂਬਰ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਾਈ ਫੇਮੇ ਕੀ ਨਜ਼ਦੀਕ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ...

ਪੂਰੀ ਖ਼ਬਰ »

'ਚੇਤੰਨ ਭਾਰਤ,ਬਖ਼ਤਾਵਰ ਭਾਰਤ' ਤਹਿਤ ਚੇਤਨਤਾ ਜਾਗਰੂਕਤਾ ਹਫਤੇ ਦੀ ਕੀਤੀ ਸ਼ੁਰੂਆਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਮੰਡਲ ਰੇਲ ਪ੍ਰਬੰਧਕ ਦਫ਼ਤਰ ਫ਼ਿਰੋਜ਼ਪੁਰ ਵਿਖੇ“ਚੇਤਨਤਾ ਜਾਗਰੂਕਤਾ ਹਫ਼ਤੇ-2020 ਦੀ ਸ਼ੁਰੂਆਤ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਵਲੋਂ ਸਤਿਅਨਿਸ਼ਠ ਦਾਅਵਾ ਦੀ ਸਹੁੰ ਲੈ ਕੇ ਕੀਤੀ ਗਈ ਜੋ 2 ਨਵੰਬਰ ਤੱਕ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ 5 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ- 79 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਮੰਗਲਵਾਰ ਨੂੰ 79 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕੁਲ 3972 ਵਿਅਕਤੀ ਇਸ ਵਾਇਰਸ ਤੋਂ ਤੰਦਰੁਸਤ ਹੋਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦਿੰਦਿਆਂ ਦੱਸਿਆ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਮਾਮਲਾ 50 ਗ੍ਰਾਮ ਹੈਰੋਇਨ ਬਰਾਮਦਗੀ ਦਾ ਹੈਰੋਇਨ ਰੱਖਣ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਮਿਤੀ 17 ਸਤੰਬਰ ਨੂੰ ਦਰਜ ਮਾਮਲੇ ਵਿਚ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਇਲਾਕੇ ਦਾ ਵਿਕਾਸ ਕਰਵਾ ਕੇ ਹਲਕਾ ਜ਼ੀਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੱਖ-ਵੱਖ ਵਾਰਡਾਂ ਵਿਚ ਕਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪੁਲਿਸ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਢੀਂਡਸਾ ਜੀ.ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਧੰਨਾ ਪੁੱਤਰ ਦਿਲਾਵਰ ਵਾਸੀ ਸੋਢੀ ਨਗਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ...

ਪੂਰੀ ਖ਼ਬਰ »

ਮਾਮਲਾ : 21800 ਕਿੱਲੋ ਲਾਹਣ ਬਰਾਮਦਗੀ ਦਾ ਲਾਹਣ ਦਾ ਜ਼ਖ਼ੀਰਾ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਿਚੋਂ ਥਾਣਾ ਸਦਰ ਪੁਲਿਸ ਨੂੰ ਅਦਾਲਤੀ ਝਟਕਾ ਮਿਲਿਆ ਹੈ, 21 ਹਜ਼ਾਰ 800 ਕਿੱਲੋ ਲਾਹਣ ਦੇ ਜ਼ਖੀਰੇ ਵਿਚ 21 ਮਹੀਨੇ ਤੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਕੋਰਟ ਨੇ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪਿੰਡ ਮਲਸੀਆਂ ਕਲਾਂ ਨਜ਼ਦੀਕ ਐਕਟਿਵਾ ਸਵਾਰ ਵਿਅਕਤੀ ਨੂੰ ਕਾਰ ਚਾਲਕ ਵਲੋਂ ਪਿੱਛੋਂ ਟੱਕਰ ਮਾਰ ਦੇਣ ਦੀ ਸੂਚਨਾ ਹੈ, ਜਿਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥੋਮਸ ਪੁੱਤਰ ਅਬਦੁਲ ਮਸੀਹ ਵਾਸੀ ...

ਪੂਰੀ ਖ਼ਬਰ »

ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਖ਼ਿਲਾਫ਼ ਬੀ.ਪੀ.ਈ.ਓ. ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ. ਬਲਾਕ ਘੱਲ ਖੁਰਦ-2 ਵਲੋਂ ਗੁਰਮੀਤ ਸਿੰਘ ਅਤੇ ਦੀਦਾਰ ਸਿੰਘ ਮੁੱਦਕੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਲਿਆਂਦੀ ਗਰਾਂਟ ਨੇ ਫ਼ਿਰੋਜ਼ਪੁਰ ਛਾਉਣੀ ਦੀ ਨੁਹਾਰ ਬਦਲੀ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਵਿਕਾਸ ਪ੍ਰਤੀ ਸਮਰਪਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਦੇ ਅਣਥੱਕ ਯਤਨਾਂ ਨਾਲ ਪਿਛਲੇ ਕੁਝ ਸਮੇਂ ਵਿਚ ਫ਼ਿਰੋਜ਼ਪੁਰ ਛਾਉਣੀ ਦੇ ਸਮੁੱਚੇ ਵਿਕਾਸ ਲਈ 12 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿਰਫ਼ ਫ਼ਿਰੋਜ਼ਪੁਰ ਛਾਉਣੀ ਦੇ ਕੰਮਾਂ ਲਈ ਲਿਆਂਦੀ ਗਈ ਹੈ | ਦੱਸਣਯੋਗ ਹੈ ਕਿ ਅੱਜ ਤੋਂ ਪਹਿਲਾਂ ਕੰਟੋਨਮੈਂਟ ਬੋਰਡ ਏਰੀਏ ਲਈ ਕਿਸੇ ਨੇ ਵੀ ਏਨੀ ਵੱਡੀ ਗਰਾਂਟ ਨਹੀਂ ਲਿਆਂਦੀ ਸੀ | ਇਹ ਜਾਣਕਾਰੀ ਕੰਟਨੋਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸੀ.ਈ.ਓ. ਦਮਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਆਏ ਹੋਏ ਫ਼ੰਡ ਕਰਕੇ ਫ਼ਿਰੋਜ਼ਪੁਰ ਛਾਉਣੀ ਵਾਸੀਆਂ ਲਈ ਸੜਕਾਂ, ਗਲੀਆਂ ਤੇ ਬਾਜ਼ਾਰਾਂ ਨੂੰ ਚੌੜਾ ਕਰਵਾਉਣ ਦਾ ਕੰਮ ਹੋ ਸਕਿਆ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਪਿੰਕੀ ਦੀ ਮਿਹਨਤ ਸਦਕਾ ਹੀ ਫ਼ਿਰੋਜ਼ਪੁਰ ਕੰਟੋਨਮੈਂਟ ਬੋਰਡ ਨੂੰ ਪੱਕੇ ਤੌਰ 'ਤੇ ਹਰ ਸਾਲ ਪੰਜਾਬ ਸਰਕਾਰ ਦੀ ਤਰਫ਼ੋਂ 6 ਕਰੋੜ ਦੀ ਗਰਾਂਟ ਜਾਰੀ ਹੋਣੀ ਨਿਸ਼ਚਿਤ ਹੋਈ ਹੈ | ਉਨ੍ਹਾਂ ਦੱਸਿਆ ਕਿ ਛਾਉਣੀ ਵਾਸਤੇ ਪਹਿਲਾਂ 4 ਕਰੋੜ ਫਿਰ 4.8 ਕਰੋੜ, 2.69 ਕਰੋੜ ਤੇ ਫਿਰ 70 ਲੱਖ ਰੁਪਏ ਦੀ ਗਰਾਂਟ ਲਿਆਂਦੀ ਗਈ ਸੀ | ਵਿਧਾਇਕ ਪਿੰਕੀ ਵਲੋਂ ਛਾਉਣੀ ਵਾਸੀਆਂ ਦੀ ਸਹੂਲਤ ਲਈ ਡੀ.ਸੀ ਦਫ਼ਤਰ ਦੇ ਸਾਹਮਣੇ ਵਾਲੀ ਥਾਂ ਜਿੱਥੇ ਕੂੜੇ ਦੇ ਢੇਰ ਲੱਗੇ ਹੁੰਦੇ ਸਨ, ਨੂੰ ਪਾਰਕ ਵਿਚ ਤਬਦੀਲ ਕਰਕੇ ਉਥੇ ਐਲ.ਈ.ਡੀ ਸਕਰੀਨ ਲਗਾਈ ਗਈ ਹੈ | ਇਸ ਸਬੰਧੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੰੁਚੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਦੇ ਲੋਕਾਂ ਨੂੰ ਚੰਗਾ ਵਾਤਾਵਰਨ ਪ੍ਰਦਾਨ ਕਰਨ ਦੇ ਮਕਸਦ ਨਾਲ ਡੀ.ਸੀ. ਦਫ਼ਤਰ ਸਾਹਮਣੇ ਪਾਰਕ ਦਾ ਨਿਰਮਾਣ ਕਰਵਾ ਕੇ ਐਲ.ਈ.ਡੀ. ਸਕਰੀਨ ਲਗਵਾਈ ਗਈ ਹੈ, ਜਿਸ ਉੱਪਰ ਸਵੇਰੇ ਤੇ ਸ਼ਾਮ ਸ੍ਰੀ ਹਰਮਿੰਦਰ ਸਾਹਿਬ ਤੋਂ ਲਾਈਵ ਪ੍ਰਸਾਰਨ ਚਲਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫ਼ਿਰੋਜ਼ਪੁਰ ਸ਼ਹਿਰ ਨਗਰ ਕੌਾਸਲ ਤੇ ਬਾਗੀ ਪਾਰਕ ਵਿਚ ਐਲ.ਈ.ਡੀ. ਸਕਰੀਨ ਲਗਵਾਈ ਗਈ ਹੈ ਤੇ ਇਕ ਐਲ.ਈ.ਡੀ. ਸ਼ਹੀਦ ਭਗਤ ਸਿੰਘ ਪਾਰਕ ਵਿਚ ਵੀ ਲਗਾਈ ਜਾਵੇਗੀ | ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਕਿਸੇ ਵੀ ਵਿਕਾਸ ਕਾਰਜ ਲਈ ਜੇਕਰ ਹੋਰ ਵੀ ਫ਼ੰਡ ਦੀ ਲੋੜ ਪਈ ਤਾਂ ਉਹ ਲੋਕਾਂ ਦੀਆਂ ਆਸਾਂ 'ਤੇ ਪੂਰਾ ਉੱਤਰਨਗੇ | ਇਸ ਮੌਕੇ ਹਰਿੰਦਰ ਸਿੰਘ ਖੋਸਾ, ਧਰਮਜੀਤ ਸਿੰਘ ਗਿਆਨ ਹਾਂਡਾ, ਅਮਰਜੀਤ ਸਿੰਘ ਭੋਗਲ, ਸਤਿੰਦਰ ਜੀਤ ਸਿੰਘ ਪ੍ਰਧਾਨ ਖਾਲਸਾ ਗੁਰਦੁਆਰਾ, ਤਰਲੋਕ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ, ਸੰਜੀਵ ਅਰੋੜਾ, ਸੁਰਜੀਤ ਸੇਠੀ, ਸੁਖਜੀਤ ਸਿੰਘ ਚੱਡਾ, ਸੰਜੇ ਗੁਪਤਾ, ਅਜੇ ਜੋਸ਼ੀ, ਰੂਪ ਨਰਾਇਣ, ਰਾਹੁਲ ਅਗਰਵਾਲ, ਸਪਨਾ ਤਾਇਲ, ਰੀਨਾ ਮੋਂਗਾ, ਹੈਪੀ, ਆਯੂਸ਼ ਅਗਰਵਾਲ, ਵਿਸ਼ਾਲ ਸਿੱਕਾ, ਵਿਕਾਸ ਮਿੱਤਲ, ਰਾਜੇਸ਼ ਗੁਪਤਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਾਹਿਤ ਸਭਾ ਜ਼ੀਰਾ ਨੇ ਲੈਕਚਰਾਰ ਨਰਿੰਦਰ ਸਿੰਘ ਦੀ ਪਲੇਠੀ ਕਿਤਾਬ 'ਚਾਨਣ ਕਣੀਆਂ' ਕੀਤੀ ਲੋਕ ਅਰਪਿਤ

ਜ਼ੀਰਾ, 27 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਵਲੋਂ ਬੀਤੇ ਕੱਲ੍ਹ ਸਥਾਨਕ ਜੀਵਨ ਮੱਲ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਲੈਕਚਰਾਰ ਨਰਿੰਦਰ ਸਿੰਘ ਵਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਲਿਖੀ ਗਈ ਪਲੇਠੀ ਕਿਤਾਬ 'ਚਾਨਣ ਕਣੀਆਂ' ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਔਰਤ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਾਣੀ ਦੀ ਵਾਰੀ ਨੂੰ ਲੈ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਵੀਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਚੋਰਾਂ ਨੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਇੱਛੇ ਵਾਲਾ ਰੋਡ ਸਥਿਤ ਸਿਟੀ ਇਨਕਲੇਵ 'ਚ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਲਈ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੀਤ ਕੁਮਾਰ ਪੁੱਤਰ ਬਿਸ਼ਨ ਲਾਲ ਵਾਸੀ 41, ...

ਪੂਰੀ ਖ਼ਬਰ »

ਸਵ. ਕਮਲ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸਵ: ਕਮਲ ਸ਼ਰਮਾ ਦੀ ਪਹਿਲੀ ਬਰਸੀ ਅੱਜ ਉਨ੍ਹਾਂ ਦੇ ਗ੍ਰਹਿ ਪ੍ਰੀਤ ਨਗਰ ਵਿਖੇ ਮਨਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਸੁਣੀਆਂ ਮੁੱਦਕੀ ਦੇ ਲੋਕਾਂ ਦੀਆਂ ਮੁਸ਼ਕਿਲਾਂ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸ. ਲਾਡੀ ਗਹਿਰੀ ਨੇ ਨਗਰ ...

ਪੂਰੀ ਖ਼ਬਰ »

ਕੇਂਦਰ ਵਲੋਂ ਮਾਲ ਗੱਡੀਆਂ ਰੋਕਣਾ ਮੰਦਭਾਗਾ- ਕਟਾਰੀਆ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਨਾ ਚਲਾਉਣ ਦਾ ਫ਼ੈਸਲਾ ਮੰਦਭਾਗਾ ਹੈ, ਜੋ ਸੂਬੇ ਦੇ ਅਰਥਚਾਰੇ ਨੂੰ ਤਬਾਹ ਕਰ ਸਕਦਾ ਹੈ, ਜਿਸ ਨਾਲ ਵਪਾਰ ਅਤੇ ਪੂਰੇ ਉਦਯੋਗ ਜਗਤ ਨੂੰ ਸੱਟ ਲੱਗੇਗੀ ਅਤੇ ਖੇਤੀਬਾੜੀ ਵੀ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸਟਾਫ਼ ਨੇ ਭਿ੍ਸ਼ਟਾਚਾਰ ਨਾ ਕਰਨ ਸਬੰਧੀ ਲਿਆ ਪ੍ਰਣ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਾਕ ਵਿਭਾਗ ਆਰ.ਐਮ.ਐੱਸ. ਫ਼ਿਰੋਜ਼ਪੁਰ ਦੇ ਸਟਾਫ਼ ...

ਪੂਰੀ ਖ਼ਬਰ »

ਸਿੱਖ ਕੌਮ 'ਚ ਛਿੜੀ ਭਰਾ ਮਾਰੂ ਜੰਗ ਕੌਮ ਦੇ ਹਿੱਤ 'ਚ ਨਹੀਂ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪਾਵਨ ਸਰੂਪਾਂ ਦੇ ਗੁੰਮ ਹੋਣ 'ਤੇ ਪੈਦਾ ਹੋਈ ਸਥਿਤੀ 'ਤੇ ਕੁਝ ਧਾਰਮਿਕ ਜਥੇਬੰਦੀਆਂ ਵਲੋਂ ਅੰਦੋਲਨ ਦਾ ਰਾਹ ਅਖ਼ਤਿਆਰ ਕਰਨ ਤੇ ਉਸ ਰੋਹ ਨੂੰ ਦਬਾਉਣ ਹਿੱਤ ਵਰਤੀ ਸਖ਼ਤੀ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਜਿੱਥੇ ਇਸ ਗੱਲ ...

ਪੂਰੀ ਖ਼ਬਰ »

ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਕਾਲੀ ਦੀਵਾਲੀ ਮਨਾਉਣਗੇ ਜਲ ਸਪਲਾਈ ਕਾਮੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਵਲੋਂ ਵਰਕਰਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਇੱਥੇ ਮੀਤ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

...ਤੇ ਜਦੋਂ ਸਟੋਰ ਗਰੇਜ ਈਵਿੰਗ 'ਚ ਵਿਦਿਆਰਥੀਆਂ ਨੇ ਸੋਲਰ ਸਿਸਟਮ ਤੇ ਹਾਈਟੈੱਕ ਦੂਰਬੀਨ ਰਾਹੀਂ ਪੁਲਾੜ ਦੇ ਗ੍ਰਹਿ ਵੇਖੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਵਿਗਿਆਨੀਆਂ ਦੀ ਸਹਾਇਤਾ ਨਾਲ ਸੌਰ ਮੰਡਲ ਅਤੇ ਪੁਲਾੜ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਬੀਤੇ ਦਿਨੀਂ ਸਟੋਰ ਗਰੇਜ ਈਵਿੰਗ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ: ਦਰਬਾਰਾ ਸਿੰਘ ਭੁੱਲਰ ਨੇ ਸੰਭਾਲਿਆ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦਾ ਕਾਰਜ ਭਾਰ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਜੋਂ ਡਾ: ਦਰਬਾਰਾ ਸਿੰਘ ਭੁੱਲਰ ਨੇ ਅੱਜ ਕਾਰਜ ਭਾਰ ਸੰਭਾਲ ਲਿਆ ਹੈ, ਜਿਨ੍ਹਾਂ ਦਾ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਸਾਥੀ ਡਾਕਟਰਾਂ ...

ਪੂਰੀ ਖ਼ਬਰ »

ਆਨਲਾਈਨ ਕੁਇਜ ਮੁਕਾਬਲੇ ਕਰਵਾਏ ਗਏ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਅਤੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਾਂਧੀ ਜਯੰਤੀ ਮੌਕੇ ਮੁਲਤਵੀ ਕੀਤੇ ਗਏ ਆਨਲਾਈਨ ਕੁਇਜ਼ ਮੁਕਾਬਲੇ ਪੰਜਾਬ ਭਰ ਵਿਚ ਕਰਵਾਏ ਗਏ | ਤਹਿਸੀਲਦਾਰ ਚੋਣਾਂ ...

ਪੂਰੀ ਖ਼ਬਰ »

ਗਾਇਕ ਕਮਲ ਦ੍ਰਾਵਿੜ ਦੇ ਭਜਨ 'ਦੁੱਖ ਕੱਟ ਜਾਤੇ' ਦਾ ਪੋਸਟਰ ਲਾਡੀ ਗਹਿਰੀ ਨੇ ਕੀਤਾ ਰਿਲੀਜ਼

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਨੌਜਵਾਨ ਗਾਇਕ ਕਮਲ ਦ੍ਰਾਵਿੜ ਵਲੋਂ ਸ਼ਿ੍ਸ਼ਟੀਕਰਤਾ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ 'ਚ ਕੱਢੇ ਗਏ ਭਜਨ 'ਦੱੁਖ ਕੱਟ ਜਾਤੇ' ਦਾ ਪੋਸਟਰ ਅੱਜ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ-ਤੰਦਰੁਸਤ ਹੋਏ 79 ਮਰੀਜ਼ਾਂ ਨੂੰ ਮਿਲੀ ਛੁੱਟੀ

ਫ਼ਿਰੋਜਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਸ਼ੱਕੀ ਵਿਅਕਤੀਆਂ ਦੇ ਲਏ ਜਾ ਰਹੇ ਟੈੱਸਟਾਂ ਦੌਰਾਨ ਅੱਜ ਹੋਰ 5 ਜਣਿਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਉਜਾੜਨ ਵੱਲ ਭਾਜਪਾ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ-ਅਕਾਲੀ ਆਗੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੀ ਖ਼ੁਸ਼ਹਾਲੀ ਨੂੰ ਵੇਖ ਦਿੱਲੀ ਬੈਠੇ ਭਾਜਪਾ ਆਗੂਆਂ ਦੀ ਮਾਨਸਿਕਤਾ ਪੰਜਾਬ ਨੂੰ ਉਜਾੜਨ ਵੱਲ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ, ਜਿਸ ਦਾ ਜਵਾਬ ਪੰਜਾਬੀ ਹਿੱਕ ਡਾਹ ਕੇ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਲੈ ਕੇ ਸੇਖੋਂ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਗੋਲੂ ਕਾ ਮੋੜ/ਗੁਰੂਹਰਸਹਾਏ, 27 ਅਕਤੂਬਰ (ਪੁਪਨੇਜਾ, ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਗੌਰਵਮਈ ਇਤਿਹਾਸ ਨੂੰ ਮਨਾਉਣ ਲਈ ਨਵੰਬਰ-ਦਸੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX