ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  19 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  55 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  1 minute ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸੰਪਾਦਕੀ

ਕੇਂਦਰ ਪਹਿਲ ਕਰੇ

ਲਗਪਗ ਮਹੀਨੇ ਭਰ ਤੋਂ ਕਿਸਾਨ ਸੜਕਾਂ ਅਤੇ ਰੇਲ ਪਟੜੀਆਂ 'ਤੇ ਆ ਕੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ 24 ਸਤੰਬਰ ਨੂੰ ਜਥੇਬੰਦੀਆਂ ਵਲੋਂ ਕੁਝ ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ ਸਨ ਪਰ ਅਕਤੂਬਰ ਤੋਂ ਕਰੀਬ ...

ਪੂਰੀ ਖ਼ਬਰ »

ਅੰਦੋਲਨ ਨੂੰ ਸ਼ਾਂਤਮਈ ਰੱਖਣਾ ਬੇਹੱਦ ਜ਼ਰੂਰੀ

ਪਿਆਰੇ ਪੰਜਾਬੀਓ,
ਗੁਰੂ ਫ਼ਤਹਿ।

ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਸਬੰਧੀ ਕਾਨੂੰਨਾਂ ਨੇ ਸਾਰੇ ਪੰਜਾਬੀਆਂ ਨੂੰ ਇਕ ਲੜੀ ਵਿਚ ਪ੍ਰੋਅ ਦਿੱਤਾ ਹੈ। ਪੰਜਾਬ ਦਾ ਹਰ ਸ਼ਹਿਰੀ ਅਤੇ ਪੇਂਡੂ ਸਪੱਸ਼ਟ ਤੌਰ 'ਤੇ ਸਮਝਣ ਲੱਗਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕੇਵਲ ਖੇਤੀ ਕਰਨ ਵਾਲੇ ਕਿਸਾਨ ਹੀ ਨਹੀਂ ਡੁੱਬਣਗੇ ਸਗੋਂ ਇਸ ਨਾਲ ਬੇਰੁਜ਼ਗਾਰੀ ਵੀ ਵਧੇਗੀ। ਕਿਸਾਨ ਤਾਂ ਡੁੱਬਣਗੇ ਹੀ, ਲਗਪਗ ਮੰਡੀਆਂ ਵਿਚ ਕੰਮ ਕਰਦੇ ਚਾਰ ਲੱਖ ਮਜ਼ਦੂਰ, ਆੜ੍ਹਤੀਏ, ਉਨ੍ਹਾਂ ਦੇ ਮੁਨੀਮ, ਮੰਡੀਆਂ ਅਤੇ ਮੰਡੀ ਬੋਰਡ ਦੇ ਕਰਮਚਾਰੀ ਸਾਰੇ ਬੇਰੁਜ਼ਗਾਰ ਹੋ ਜਾਣਗੇ। ਜਿਸ ਤਰ੍ਹਾਂ ਦੀ ਮੰਡੀ ਵਿਵਸਥਾ ਬਣਾਈ ਜਾ ਰਹੀ ਹੈ, ਉਸ ਨਾਲ ਸਾਰਾ ਪੁਰਾਣਾ ਅਰਬਾਂ ਰੁਪਏ ਖਰਚ ਕੇ ਬਣਾਇਆ ਦੁਨੀਆ ਦਾ ਬਿਹਤਰੀਨ ਮੰਡੀਆਂ ਦਾ ਢਾਂਚਾ ਖ਼ਤਮ ਹੋ ਜਾਵੇਗਾ ਅਤੇ ਕੇਂਦਰ ਵਲੋਂ ਬਣਾਈਆਂ ਮੰਡੀਆਂ ਕਾਰਪੋਰੇਟ ਘਰਾਣਿਆਂ ਦੇ ਹੱਥ ਹੋਣਗੀਆਂ।
ਜਦੋਂ ਸਾਲ ਦੋ ਸਾਲ ਬਾਅਦ ਸਰਕਾਰ ਨੇ ਖੇਤੀ ਜਿਣਸਾਂ ਦੀ ਖ਼ਰੀਦ ਵਿਚੋਂ ਹੱਥ ਖਿੱਚ ਲਿਆ ਤਾਂ ਸਾਰਾ ਖੇਤੀ ਅਰਥਚਾਰਾ ਕਾਰਪੋਰੇਟ ਘਰਾਣਿਆਂ ਦੇ ਹੱਥ ਆ ਜਾਵੇਗਾ। ਇਹ ਘਰਾਣੇ ਜਦੋਂ ਮਨਮਾਨੀਆਂ ਕਰਨਗੇ ਤਾਂ ਪੰਜਾਬ ਦੀ 130 ਲੱਖ ਟਨ ਕਣਕ ਅਤੇ 180 ਲੱਖ ਟਨ ਝੋਨਾ ਲੁੱਟ ਦੇ ਭਾਅ ਵਿਕੇਗਾ। ਇਸ ਦੇ ਅਸਰ ਵਜੋਂ ਕਿਸਾਨ ਤਾਂ ਆਰਥਿਕ ਮੌਤ ਮਰਨਗੇ ਹੀ ਸਗੋਂ ਸਮੁੱਚਾ ਬਾਜ਼ਾਰ ਵੀ ਡਗਮਗਾ ਜਾਵੇਗਾ। ਇਹ ਗੱਲ ਹਰ ਪੰਜਾਬੀ ਨੂੰ ਸਮਝ ਆ ਗਈ ਹੈ ਕਿ ਮੋਦੀ ਸਰਕਾਰ ਦੀ ਸਾਜਿਸ਼ ਪਿੱਛੇ ਸਮੁੱਚਾ ਖੇਤੀ ਖੇਤਰ ਅੰਬਾਨੀਆਂ ਤੇ ਅਡਾਨੀਆਂ ਦੇ ਹਵਾਲੇ ਕਰਨ ਦੀ ਗੰਦੀ ਮਨਸ਼ਾ ਹੈ। ਅੱਜ ਪੰਜਾਬ ਦਾ ਹਰ ਅਰਥ ਸ਼ਾਸਤਰੀ, ਬੁੱਧੀਜੀਵੀ ਅਤੇ ਆਮ ਆਦਮੀ ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੇਵਲ ਪੰਜਾਬ ਦਾ ਇਕ ਹੀ ਅਰਥ ਸ਼ਾਸਤਰੀ ਆਪਣੇ ਹਿਤਾਂ ਲਈ ਮੋਦੀ ਦੇ ਇਨ੍ਹਾਂ ਕਾਨੂੰਨਾਂ ਦਾ ਗੁਣ ਗਾਣ ਕਰਨ ਲਈ ਮਜਬੂਰ ਦਿਖਾਈ ਦੇ ਰਿਹਾ ਹੈ।
ਪਿਆਰੇ ਪੰਜਾਬੀਓ, ਭਾਵੇਂ ਇਨ੍ਹਾਂ ਕਾਨੂੰਨਾਂ ਸਬੰਧੀ ਆਰਡੀਨੈਂਸ 5 ਜੂਨ, 2020 ਨੂੰ ਹੀ ਜਾਰੀ ਹੋਏ ਪਰ ਸਾਨੂੰ ਸਰਕਾਰ ਦੀ ਮਨਸ਼ਾ ਉੱਤੇ 3 ਸਾਲ ਪਹਿਲਾਂ ਹੀ ਸ਼ੱਕ ਹੋ ਗਿਆ ਸੀ। ਮੋਦੀ ਸਰਕਾਰ ਸ਼ੁਰੂ ਤੋਂ ਹੀ ਇਸ ਕੰਮ ਲਈ ਆਧਾਰ ਤਿਆਰ ਕਰਨ ਵਾਸਤੇ ਜੁਟੀ ਹੋਈ ਸੀ। ਮੋਦੀ ਜੀ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੇ ਛੇ ਸਾਲਾਂ ਦੇ ਕਾਰਜਕਾਲ ਨੇ ਉਨ੍ਹਾਂ ਦੀ ਕਾਰਪੋਰੇਟ ਘਰਾਣਿਆਂ ਨਾਲ ਹਮਦਰਦੀ ਜੱਗ ਜ਼ਾਹਰ ਕਰ ਦਿੱਤੀ ਹੈ। ਦੇਸ਼ ਦੇ ਇਕ-ਇਕ ਕਰਕੇ ਵਧੀਆ ਅਦਾਰੇ ਸਰਮਾਏਦਾਰਾਂ ਦੇ ਹਵਾਲੇ ਕਰ ਦਿੱਤੇ ਗਏ ਹਨ। ਹੁਣ ਤੱਕ ਤੇਲ ਖੇਤਰ, ਸੰਚਾਰ ਅਤੇੇ ਡਿਫੈਂਸ ਖੇਤਰ ਵਿਚ ਅੰਬਾਨੀਆਂ ਦੀ ਸਰਦਾਰੀ ਕਾਇਮ ਕਰ ਦਿੱਤੀ ਗਈ ਹੈ। ਕੋਲਾ ਖੇਤਰ, ਹਵਾਈ ਅੱਡੇ, ਰੇਲਵੇ ਅਤੇ ਦੇਸ਼ ਦੇ ਵਧੀਆ ਸਰਕਾਰੀ ਅਦਾਰੇ ਅਡਾਨੀਆਂ ਕੋਲ ਚਲੇ ਗਏ ਹਨ। ਇਸ ਵੇਲੇ ਦੇ ਖੇਤੀ ਕਾਨੂੰਨਾਂ ਨਾਲ ਵੀ ਅਡਾਨੀ ਖੇਤੀ ਖੇਤਰ ਦੇ ਹੌਲੀ-ਹੌਲੀ ਮਾਲਕ ਬਣ ਜਾਣਗੇ। ਜਿਸ ਰਫ਼ਤਾਰ ਨਾਲ ਦੇਸ਼ ਦੇ ਅਦਾਰੇ ਪ੍ਰਾਈਵੇਟ ਅਮੀਰ ਘਰਾਣਿਆਂ ਨੂੰ ਲੁਟਾਏ ਜਾ ਰਹੇ ਹਨ, ਉਸ ਵਿਚੋਂ ਦੇਸ਼ ਨੂੰ ਗੁਲਾਮੀ ਵੱਲ ਧੱਕਣ ਦੀ ਬੂਅ ਆਉਣ ਲੱਗੀ ਹੈ। ਮੋਦੀ ਸਰਕਾਰ ਵਲੋਂ ਛੇ ਸਾਲ ਪਹਿਲਾਂ ਬਣਾਈ ਸ਼ਾਂਤਾ ਕੁਮਾਰ ਕਮੇਟੀ ਨੇ ਆਪਣੀਆਂ ਸਿਫ਼ਾਰਸ਼ਾਂ ਵਿਚ ਕਿਹਾ ਸੀ ਕਿ ਐਫ.ਸੀ.ਆਈ. ਇਕ ਭ੍ਰਿਸ਼ਟ ਹਾਥੀ ਹੈ। ਸਰਕਾਰ ਨੂੰ ਇਸ ਨੂੰ ਤੋੜ ਦੇਣਾ ਚਾਹੀਦਾ ਹੈ। ਉਸ ਨੇ ਇਹ ਵੀ ਸਿਫ਼ਾਰਸ਼ ਕੀਤੀ ਕਿ ਸਰਕਾਰ ਨੂੰ ਖੇਤੀ ਜਿਣਸਾਂ ਦੀ ਖ਼ਰੀਦ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਗ਼ਰੀਬਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਅਨਾਜ ਦੇਣ ਦੀ ਥਾਂ ਨਗਦ ਪੈਸੇ ਦੇ ਕੇ ਹੀ ਮਦਦ ਕਰਨੀ ਚਾਹੀਦੀ ਹੈ। ਉਸ ਨੇ ਇਹ ਵੀ ਕਿਹਾ ਕਿ ਐਮ.ਐਸ.ਪੀ. ਉੱਤੇ ਸਰਕਾਰੀ ਖ਼ਰੀਦ ਦਾ ਲਾਭ ਕੇਵਲ ਛੇ ਪ੍ਰਤੀਸ਼ਤ ਕਿਸਾਨਾਂ ਨੂੰ ਹੀ ਹੁੰਦਾ ਹੈ ਜੋ ਪੰਜਾਬ ਅਤੇ ਹਰਿਆਣੇ ਦੇ ਹੀ ਕਿਸਾਨ ਹਨ, ਜਿੱਥੇ ਦੁਨੀਆ ਦਾ ਬਿਹਤਰੀਨ ਮੰਡੀਕਰਨ ਦਾ ਢਾਂਚਾ ਵਿਕਸਤ ਕੀਤਾ ਹੋਇਆ ਹੈ ਅਤੇ ਦੇਸ਼ ਦੇ ਹੋਰ ਕਿਸੇ ਵੀ ਰਾਜ ਨੇ ਇਸ ਤਰ੍ਹਾਂ ਦਾ ਮੰਡੀਕਰਨ ਦਾ ਪ੍ਰਬੰਧ ਨਹੀਂ ਕੀਤਾ।
ਕੇਂਦਰ ਸਰਕਾਰ ਆਪਣੇ ਇਸ ਮਨਸੂਬੇ ਲਈ ਪਿਛਲੇ ਦੋ ਸਾਲ ਤੋਂ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਤੋਂ ਵੀ ਅਜਿਹੀਆਂ ਹੀ ਰਿਪੋਰਟਾਂ ਤਿਆਰ ਕਰਵਾਉਂਦੀ ਰਹੀ ਹੈ। ਇਸ ਕਮਿਸ਼ਨ ਨੇ ਵਾਰ-ਵਾਰ ਕਿਹਾ ਕਿ ਭਾਰਤ ਸਰਕਾਰ ਨੂੰ ਕਣਕ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦੇਣੀ ਚਾਹੀਦੀ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਪੰਜਾਬ ਵਿਚ 8.5 ਪ੍ਰਤੀਸ਼ਤ ਅਤੇ ਹਰਿਆਣੇ ਵਿਚ 6.5 ਪ੍ਰਤੀਸ਼ਤ ਟੈਕਸਾਂ ਤੋਂ ਇਲਾਵਾ, ਇਨ੍ਹਾਂ ਫ਼ਸਲਾਂ ਦੀ ਸਾਂਭ-ਸੰਭਾਲ ਗੁਦਾਮਾਂ ਅਤੇ ਆਵਾਜਾਈ ਦੇ ਭਾਰੀ ਖਰਚੇ ਕਰਨੇ ਪੈਂਦੇ ਹਨ ਅਤੇ ਖ਼ਰੀਦ ਲਈ ਵੀ ਵੱਡੀ ਰਕਮ ਖਰਚਣ ਦਾ ਪ੍ਰਬੰਧ ਕਰਨਾ ਪੈਦਾ ਹੈ। ਕਮਿਸ਼ਨ ਨੇ ਸਾਫ਼-ਸਾਫ਼ ਸਿਫ਼ਾਰਸ਼ ਕੀਤੀ ਕਿ ਪੰਜਾਬ ਅਤੇ ਹਰਿਆਣੇ ਵਿਚੋਂ ਤਾਂ ਸਰਕਾਰ ਨੂੰ ਇਸ ਕੰਮ ਵਿਚੋਂ ਜ਼ਰੂਰ ਹਟ ਜਾਣਾ ਚਾਹੀਦਾ ਹੈ। ਇਹੋ ਨਹੀਂ ਇਸ ਸਾਲ ਜਨਵਰੀ ਮਹੀਨੇ ਪ੍ਰਧਾਨ ਮੰਤਰੀ ਦਫ਼ਤਰ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਵੀ ਇਹ ਲਿਖ ਕੇ ਪੁੱਛਿਆ ਕਿ ਜੇਕਰ ਭਾਰਤ ਸਰਕਾਰ ਜਿਣਸਾਂ ਦੀ ਖ਼ਰੀਦ ਬੰਦ ਕਰ ਦੇਵੇ ਜਾਂ ਕੇਵਲ ਆਪਣੀ ਲੋੜ ਅਨੁਸਾਰ ਖ਼ਰੀਦੇ ਤਾਂ ਮੁੱਖ ਮੰਤਰੀ ਦਫ਼ਤਰ ਦਾ ਕੀ ਮਤ ਹੈ? ਸਰਕਾਰ ਦੀ ਮਨਸ਼ਾ ਸਾਫ਼ ਹੋ ਗਈ।
ਅਸੀਂ 17 ਫਰਵਰੀ, 2020 ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸਾਰੇ ਦਸਤਾਵੇਜ਼ ਦੇ ਕੇ ਇਕ ਸੈਮੀਨਾਰ ਵਿਚ ਚਰਚਾ ਲਈ ਬੁਲਾਇਆ। ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਮਤ ਸੀ ਕਿ ਐਮ.ਐਸ.ਪੀ. ਗਈ ਕਿ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇ ਅਸੀਂ ਸਾਰੇ ਇਕੱਠੇ ਹੋ ਕੇ ਲੜੇ ਤਾਂ ਬਚਾਅ ਹੋ ਜਾਊ ਨਹੀਂ ਤਾਂ ਪੰਜਾਬ ਡੁੱਬ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਇਕ ਐਮ.ਪੀ. ਅਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਮੋਹਰੀ ਹੋ ਕੇ ਲੜਨ ਲਈ ਤਿਆਰ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਇਕ ਭਾਜਪਾ ਆਗੂ ਨੇ ਵੀ ਸਹਿਮਤੀ ਜਤਾਈ। ਪਰ ਜਦੋਂ ਇਕ ਹਫ਼ਤਾ ਬਾਅਦ ਹੀ ਅਸੀਂ ਇਸ ਮੁੱਦੇ ਉੱਤੇ ਚੰਡੀਗੜ੍ਹ ਰੋਸ ਰੈਲੀ ਦਾ ਆਯੋਜਨ ਕੀਤਾ ਤਾਂ 24 ਫਰਵਰੀ ਸਵੇਰੇ ਹੀ ਸਰਕਾਰ ਨੇ ਇਸ ਉੱਤੇ ਪਾਬੰਦੀ ਲਗਾ ਦਿੱਤੀ। ਚੰਡੀਗੜ੍ਹ, ਮੁਹਾਲੀ ਅਤੇ ਦੂਰ ਦੁਰਾਡੇ ਤੱਕ ਜਾਮ ਲੱਗ ਗਏ ਅਤੇ ਰੋਕਾਂ ਤੋੜ ਕੇ ਫਿਰ ਵੀ 20 ਹਜ਼ਾਰ ਕਿਸਾਨ, 10-10 ਕਿਲੋਮੀਟਰ ਪੈਦਲ ਚੱਲ ਕੇ ਰੈਲੀ ਗਰਾਊਂਡ ਵਿਚ ਪੁੱਜ ਗਏ। ਜੁਲਾਈ ਮਹੀਨੇ ਸਾਰੇ ਪੰਜਾਬ ਦੇ ਕਿਸਾਨ ਟਰੈਕਟਰਾਂ ਸਮੇਤ ਸੜਕਾਂ ਉੱਤੇ ਆ ਗਏ। ਕਿਸਾਨ, ਆੜ੍ਹਤੀ, ਮੁਨੀਮ ਅਤੇ ਮਜ਼ਦੂਰ ਇਕੱਠੇ ਹੋ ਗਏ। ਅੰਦੋਲਨ ਦਾ ਮੁੱਢ ਬੱਝ ਗਿਆ।
ਭਰਾਵੋ; ਤੁਹਾਡੀ ਮੰਗ ਸੀ ਕਿ ਸਾਰੀਆਂ ਕਿਸਾਨ ਜਥੇਬਦੀਆਂ ਇਕਮੁੱਠ ਹੋਣ। ਉਪਰਾਲੇ ਕੀਤੇ ਗਏ ਅਤੇ ਇਸ ਪਾਸੇ ਵੀ ਸਫਲਤਾ ਮਿਲੀ। ਤਾਲਮੇਲ ਕਰਕੇ ਅੰਦੋਲਨ ਦਾ ਘੇਰਾ ਵਧਾ ਕੇ ਹਰਿਆਣਾ, ਪੱਛਮੀ ਯੂ.ਪੀ. ਅਤੇ ਰਾਜਸਥਾਨ ਦੇ ਕਿਸਾਨ ਆਗੂਆਂ ਨੂੰ ਵੀ ਸ਼ਾਮਿਲ ਕੀਤਾ। ਜਦੋਂ ਅੰਦੋਲਨ ਜ਼ੋਰ ਫੜ ਗਿਆ ਤਾਂ ਸਰਕਾਰ ਨੇ 5 ਜੂਨ ਨੂੰ ਜਾਰੀ ਕੀਤੇ ਆਰਡੀਨੈਂਸਾਂ ਸਬੰਧੀ ਪਾਰਲੀਮੈਂਟ ਵਿਚ ਤਿੰਨ ਬਿੱਲ ਲਿਆ ਕੇ ਕਾਹਲੀ-ਕਾਹਲੀ ਵਿਚ ਇਹ ਕਾਨੂੰਨ ਪਾਸ ਕਰਵਾ ਲਏ। ਉਦੋਂ ਤੱਕ ਆਮ ਪੰਜਾਬੀਆਂ ਨੂੰ ਮੋਦੀ ਸਰਕਾਰ ਦੇ ਇਨ੍ਹਾਂ ਮਾੜੇ ਮਨਸੂਬਿਆਂ ਦੀ ਸਮਝ ਪੈ ਗਈ ਸੀ। ਇਹੋ ਕਾਰਨ ਹੈ ਕਿ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਵਿਚ ਸਾਰਾ ਪੰਜਾਬ ਕੁੱਦ ਪਿਆ ਅਤੇ ਇਹ ਬੇਮਿਸਾਲ ਰਿਹਾ। ਇਹੋ ਹੀ ਨਹੀਂ ਉਸ ਦਿਨ ਦੇਸ਼ ਦੇ 14 ਰਾਜਾਂ ਵਿਚ ਵੀ ਬੰਦ ਦਾ ਅਸਰ ਦਿਖਣ ਲੱਗਾ। ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕਰਕੇ ਰੇਲ ਪਟੜੀਆਂ ਉੱਤੇ ਡੇਰੇ ਲਗਾ ਦਿੱਤੇ। ਇਸ ਵਿਚ ਪੰਜਾਬ ਦੇ ਹਰ ਵਰਗ ਅਤੇ ਬੀਬੀਆਂ ਦੀ ਸ਼ਮੂਲੀਅਤ ਕਾਰਨ ਇਸ ਅੰਦੋਲਨ ਦੀ ਚਰਚਾ ਸਾਰੀ ਦੁਨੀਆ ਵਿਚ ਛੇੜ ਦਿੱਤੀ। ਦੁਨੀਆ ਦੇ ਹਰ ਦੇਸ਼ ਵਿਚ ਬੈਠੇ ਪੰਜਾਬੀਆਂ ਨੇ ਇਕਜੁੱਟ ਹੋ ਕੇ ਥਾਂ-ਥਾਂ ਭਾਰਤ ਸਰਕਾਰ ਨੂੰ ਅੰਦੋਲਨ ਦੇ ਹੱਕ ਵਿਚ ਮੁਜ਼ਾਹਰੇ ਕਰਕੇ, ਕਾਂਸਲੇਟਾਂ ਰਾਹੀਂ ਮੈਮੋਰੰਡਮ ਦਿੱਤੇ। ਯੂ.ਐਨ.ਓ. ਸਾਹਮਣੇ ਵੀ ਹਰ ਰੋਜ਼ ਰੋਸ ਮੁਜ਼ਾਹਰੇ ਹੋਣ ਲੱਗੇ। ਦੁਨੀਆ ਭਰ ਵਿਚੋਂ ਪੰਜਾਬੀਆਂ ਨੇ ਸੜਕਾਂ 'ਤੇ ਨਿਕਲ ਕੇ ਮੋਦੀ ਸਰਕਾਰ ਨੂੰ ਕੰਬਣੀ ਛੇੜ ਦਿੱਤੀ। ਇਸ ਵੇਲੇ ਪੰਜਾਬ ਵਿਚ ਥਾਂ-ਥਾਂ ਲੋਕ ਟੋਲ ਪਲਾਜ਼ੇ, ਅੰਬਾਨੀਆਂ ਦੇ ਮਾਲ, ਪੈਟਰੋਲ ਪੰਪਾਂ ਅਤੇ ਅਡਾਨੀਆਂ ਦੇ ਸਾਈਲੋਜ਼ ਅੱਗੇ ਕਿਸਾਨ ਦਿਨ ਰਾਤ ਧਰਨਿਆਂ ਉੱਤੇ ਡਟੇ ਹੋਏ ਹਨ।
ਪੰਜਾਬੀਓ, ਤੁਹਾਡੇ ਪਿਆਰ, ਤਿਆਗ ਅਤੇ ਮਿਹਨਤ ਸਦਕਾ ਅੱਜ ਮੋਦੀ ਸਰਕਾਰ ਉਖੜ ਗਈ ਹੈ। ਭਾਜਪਾ ਦੇ ਵੱਡੇ ਆਗੂਆਂ ਦੇ ਘਿਰਾਓ ਅਤੇ ਘਰਾਂ ਅੱਗੇ ਧਰਨਿਆਂ ਨੇ ਭਾਜਪਾਈਆਂ ਅਤੇ ਮੋਦੀ ਸਰਕਾਰ ਨੂੰ ਕੰਬਣੀ ਛੇੜ ਦਿੱਤੀ ਹੈ। ਬੌਖਲਾਹਟ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਉਸ ਦੇ ਸਾਥੀਆਂ ਅਤੇ ਪਾਰਟੀ ਆਗੂਆਂ ਦੀ ਜ਼ਬਾਨ ਥਿੜਕ ਰਹੀ ਹੈ। ਘਬਰਾਹਟ ਵਿਚ ਹੀ ਇਹ ਆਗੂ ਊਲ ਜਲੂਲ ਭੜਕਾਊ ਬਿਆਨ ਦੇ ਰਹੇ ਹਨ। ਦੁਸਹਿਰੇ ਵਾਲੇ ਦਿਨ ਪੰਜਾਬ ਅਤੇ ਹਰਿਆਣੇ ਵਿਚ ਅਨੇਕਾਂ ਸ਼ਹਿਰਾਂ ਵਿਚ ਹੀ ਨਹੀਂ, ਪਿੰਡਾਂ ਵਿਚ ਵੀ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੇ ਜੋੜੀਦਾਰਾਂ ਅੰਬਾਨੀ, ਅਡਾਨੀਆਂ ਨੂੰ ਮਾਡਰਨ ਰਾਵਣ ਕਹਿ ਕੇ ਪੁਤਲੇ ਫੂਕੇ ਹਨ। ਇਸ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਦੂਜੇ ਭਾਜਪਾਈ ਆਗੂ ਹੋਰ ਵਧੇਰੇ ਮੰਦੀ ਭਾਸ਼ਾ ਬੋਲਣ ਲੱਗੇ ਹਨ। ਇਸ ਤਰ੍ਹਾਂ ਦੀ ਅਣਮਨੁੱਖੀ ਉਕਸਾਊ ਭਾਸ਼ਾ ਦੇ ਬਾਵਜੂਦ ਕਿਸਾਨ ਕਿਤੇ ਵੀ ਭੜਕਾਹਟ ਵਿਚ ਨਹੀਂ ਆਏ। ਭਾਜਪਾ ਖ਼ੁਦ ਜੋ ਮਰਜ਼ੀ ਡਰਾਮੇ ਕਰੇ ਪਰ ਕਿਸਾਨ ਅੰਦੋਲਨ ਬੇਮਿਸਾਲ ਸ਼ਾਂਤੀ ਨਾਲ ਅੱਗੇ ਵਧ ਰਿਹਾ ਹੈ।
ਅਜਿਹੇ ਮੌਕੇ ਮੇਰੀ ਸਾਰੇ ਪੰਜਾਬੀ ਕਿਸਾਨਾਂ, ਮਜ਼ਦੂਰਾਂ, ਬੁੱਧੀਜੀਵੀਆਂ, ਬੀਬੀਆਂ ਅਤੇ ਹਰ ਸ਼ਹਿਰੀ ਨੂੰ ਇਕੋ-ਇਕ ਸਨਿਮਰ ਬੇਨਤੀ ਹੈ ਕਿ ਭਰਾਵੋ ਅੰਦੋਲਨ ਵਿਚ ਕੋਈ ਕੁਝ ਵੀ ਆਖੇ, ਸ਼ਾਂਤੀ ਕਿਤੇ ਵੀ ਭੰਗ ਨਹੀਂ ਹੋਣੀ ਚਾਹੀਦੀ। ਇਹੋ ਅੰਦੋਲਨ ਦੀ ਸਭ ਤੋਂ ਵੱਡੀ ਤਾਕਤ ਹੈ। ਸਰਕਾਰ ਅਤੇ ਉਸ ਦੀਆਂ ਏਜੰਸੀਆਂ ਪੱਬਾਂ ਭਾਰ ਹਨ। ਤੁਹਾਨੂੰ ਭੜਕਾ ਕੇ ਅੰਦੋਲਨ ਨੂੰ ਲੀਹੋਂ ਲਾਹੁੁਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ। ਪਰ ਤੁਸੀਂ ਸਰਕਾਰ ਦੀਆਂ ਚਾਲਾਂ ਵਿਚ ਨਹੀਂ ਫਸਣਾ। ਅੰਦੋਲਨ ਨੂੰ ਸ਼ਾਂਤਮਈ ਬਣਾ ਕੇ ਰੱਖਣਾ ਹਰ ਕੀਮਤ ਉੱਤੇ ਜ਼ਰੂਰੀ ਹੈ। ਬਹੁਤ ਛੇਤੀ ਇਹ ਅੰਦੋਲਨ ਸਾਰੇ ਦੇਸ਼ ਵਿਚ ਫੈਲ ਰਿਹਾ ਹੈ। ਸਰਕਾਰ ਦੇ ਕਿਸੇ ਵੀ ਕੂੜ ਪ੍ਰਚਾਰ ਅਤੇ ਭੜਕਾਊ ਕਾਰਵਾਈ ਵਿਚ ਨਹੀਂ ਫਸਣਾ। ਇਸ ਅੰਦੋਲਨ ਨਾਲ ਸਾਰੀ ਦੁਨੀਆ ਵਿਚ ਬੈਠੇ ਲੋਕਾਂ ਦੀਆਂ ਭਾਵਨਾਵਾਂ ਅਤੇ ਚਿੰਤਾਵਾਂ ਜੁੜੀਆਂ ਹੋਈਆਂ ਹਨ। ਲੜਾਈ ਬਹੁਤ ਲੰਬੀ ਅਤੇ ਵੱਡੀ ਹੈ। ਠਰੰਮੇ ਅਤੇ ਦਮ ਨਾਲ ਆਪੋ ਆਪਣਾ ਯੋਗਦਾਨ ਪਾਈ ਜਾਓ ਅਤੇ ਹਰ ਪਾਸੇ ਬਾਜ਼ ਅੱਖ ਵੀ ਰੱਖੋ। ਤੁਹਾਡੇ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਨ ਲਈ ਮੇਰੇ ਕੋਲ ਸ਼ਬਦ ਨਹੀਂ। ਸਾਰੇ ਕਿਸਾਨ ਆਗੂ ਤੁਹਾਡੇ ਕਰਜ਼ਦਾਰ ਹਨ। ਸਭ ਨੂੰ ਆਪੋ ਆਪਣੀ ਜ਼ਿੰਮੇਵਾਰੀ ਦਾ ਪੂਰਾ ਅਹਿਸਾਸ ਹੈ। ਇਹ ਅੰਦੋਲਨ ਪੰਜਾਬ ਪੰਜਾਬੀਆਂ ਖਾਸਕਰ ਕਿਸਾਨਾਂ, ਕਾਮਿਆਂ ਦਾ ਭਵਿੱਖ ਤੈਅ ਕਰੇਗਾ। ਸ਼ਾਂਤੀ ਨਾਲ ਜ਼ਿੰਮੇਵਾਰੀਆਂ ਨਿਭਾਓ। ਸ਼ਾਂਤਮਈ ਅੰਦੋਲਨ ਵਿਚ ਦੇਰ ਲੱਗ ਸਕਦੀ ਹੈ। ਪਰ ਲੋਕਾਂ ਦੇ ਜ਼ਜ਼ਬੇ ਸਾਹਮਣੇ ਸਰਕਾਰ ਭਾਵੇਂ ਕੋਈ ਵੀ ਹੋਵੇ, ਟਿਕ ਨਹੀਂ ਸਕਦੀ।

ਤੁਹਾਡੀ ਸਭ ਦੀ ਚੜ੍ਹਦੀ ਕਲਾ ਲਈ ਸ਼ੁੱਭਕਾਮਨਾਵਾਂ

ਤੁਹਾਡਾ ਆਪਣਾ
-ਪ੍ਰਧਾਨ ਭਾਰਤੀ ਕਿਸਾਨ ਯੂਨੀਅਨ
ਭਗਵਾਨਪੁਰਾ ਰੋਡ ਸਮਰਾਲਾ।
ਮੋ: 98142-28005

ਖ਼ਬਰ ਸ਼ੇਅਰ ਕਰੋ

 

ਸਭ ਲਈ ਵਕਾਰ ਦਾ ਸਵਾਲ ਬਣ ਗਈ ਹੈ ਬਰੋਦਾ ਉਪ ਚੋਣ

ਅਗਲੇ ਹਫ਼ਤੇ ਹੋਣ ਜਾ ਰਹੀ ਬਰੋਦਾ ਉਪ ਚੋਣ ਹਰਿਆਣਾ ਦੇ ਸਾਰੇ ਸਿਆਸੀ ਦਲਾਂ ਲਈ ਵਕਾਰ ਦਾ ਸਵਾਲ ਬਣ ਗਈ ਹੈ। ਭਾਜਪਾ, ਜਜਪਾ, ਕਾਂਗਰਸ ਅਤੇ ਇਨੈਲੋ ਸਣੇ ਸਾਰੀਆਂ ਪਾਰਟੀਆਂ ਨੇ ਆਪੋ-ਆਪਣੀਆਂ ਪਾਰਟੀਆਂ ਦੇ ਤਮਾਮ ਦਿੱਗਜਾਂ ਨੂੰ ਚੋਣ ਪ੍ਰਚਾਰ ਲਈ ਉਤਾਰ ਦਿੱਤਾ ਹੈ। ਪੂਰੇ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਅਜੇ ਤੱਕ ਨਹੀਂ ਬਣੀ ਕੋਈ ਸਪੱਸ਼ਟ ਨੀਤੀ

ਦੁਨੀਆ ਵਿਚ 60 ਕੁ ਸਾਲਾਂ ਪਹਿਲਾਂ ਵਾਤਾਵਰਨ ਦੀ ਰਾਜਨੀਤੀ ਸ਼ੁਰੂ ਹੋਈ ਪਰ ਪੰਜਾਬ ਵਿਚ ਇਹ ਰਾਜਨੀਤੀ ਪਰਾਲੀ ਦੇ ਧੂੰਏਂ ਨਾਲ ਹੀ ਮਸ਼ਹੂਰ ਹੋਈ। ਧੂੰਏਂ ਦੀ ਰਾਜਨੀਤੀ ਕਰਨ ਵਾਲੇ ਪਰਾਲੀ ਦਾ ਵਣਜ ਵੀ ਕਰ ਸਕਦੇ ਸਨ ਅਤੇ ਹਨ ਪਰ ਏਦਾਂ ਕਿਉਂ ਨਹੀਂ ਹੋਇਆ ਅਤੇ ਕਿਉਂ ਨਹੀਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX