ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  2 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  10 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  31 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸੰਪਾਦਕੀ

ਕੇਂਦਰ ਪਹਿਲ ਕਰੇ

ਲਗਪਗ ਮਹੀਨੇ ਭਰ ਤੋਂ ਕਿਸਾਨ ਸੜਕਾਂ ਅਤੇ ਰੇਲ ਪਟੜੀਆਂ 'ਤੇ ਆ ਕੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ 24 ਸਤੰਬਰ ਨੂੰ ਜਥੇਬੰਦੀਆਂ ਵਲੋਂ ਕੁਝ ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ ਸਨ ਪਰ ਅਕਤੂਬਰ ਤੋਂ ਕਰੀਬ ...

ਪੂਰੀ ਖ਼ਬਰ »

ਅੰਦੋਲਨ ਨੂੰ ਸ਼ਾਂਤਮਈ ਰੱਖਣਾ ਬੇਹੱਦ ਜ਼ਰੂਰੀ

ਪਿਆਰੇ ਪੰਜਾਬੀਓ, ਗੁਰੂ ਫ਼ਤਹਿ। ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਸਬੰਧੀ ਕਾਨੂੰਨਾਂ ਨੇ ਸਾਰੇ ਪੰਜਾਬੀਆਂ ਨੂੰ ਇਕ ਲੜੀ ਵਿਚ ਪ੍ਰੋਅ ਦਿੱਤਾ ਹੈ। ਪੰਜਾਬ ਦਾ ਹਰ ਸ਼ਹਿਰੀ ਅਤੇ ਪੇਂਡੂ ਸਪੱਸ਼ਟ ਤੌਰ 'ਤੇ ਸਮਝਣ ਲੱਗਾ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਸਭ ਲਈ ਵਕਾਰ ਦਾ ਸਵਾਲ ਬਣ ਗਈ ਹੈ ਬਰੋਦਾ ਉਪ ਚੋਣ

ਅਗਲੇ ਹਫ਼ਤੇ ਹੋਣ ਜਾ ਰਹੀ ਬਰੋਦਾ ਉਪ ਚੋਣ ਹਰਿਆਣਾ ਦੇ ਸਾਰੇ ਸਿਆਸੀ ਦਲਾਂ ਲਈ ਵਕਾਰ ਦਾ ਸਵਾਲ ਬਣ ਗਈ ਹੈ। ਭਾਜਪਾ, ਜਜਪਾ, ਕਾਂਗਰਸ ਅਤੇ ਇਨੈਲੋ ਸਣੇ ਸਾਰੀਆਂ ਪਾਰਟੀਆਂ ਨੇ ਆਪੋ-ਆਪਣੀਆਂ ਪਾਰਟੀਆਂ ਦੇ ਤਮਾਮ ਦਿੱਗਜਾਂ ਨੂੰ ਚੋਣ ਪ੍ਰਚਾਰ ਲਈ ਉਤਾਰ ਦਿੱਤਾ ਹੈ। ਪੂਰੇ ਸੂਬੇ ਦੀਆਂ ਨਜ਼ਰਾਂ ਇਸ ਚੋਣ ਦੇ ਨਤੀਜੇ 'ਤੇ ਟਿਕੀਆਂ ਹੋਈਆਂ ਹਨ। ਕਾਂਗਰਸ ਦੇ ਵਿਧਾਇਕ ਰਹੇ ਸ੍ਰੀ ਕ੍ਰਿਸ਼ਨ ਹੁੱਡਾ ਦੇ ਦਿਹਾਂਤ ਨਾਲ ਖਾਲੀ ਹੋਈ ਇਸ ਸੀਟ 'ਤੇ ਤਿੰਨ ਨਵੰਬਰ ਨੂੰ ਵੋਟਾਂ ਪੈਣਗੀਆਂ। ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਦੀਪੇਂਦਰ ਸਿੰਘ ਹੁੱਡਾ ਤੋਂ ਲੈ ਕੇ ਕਾਂਗਰਸ ਦੇ ਸਾਰੇ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਬਰੋਦਾ ਤੋਂ ਕਾਂਗਰਸੀ ਉਮੀਦਵਾਰ ਇੰਦੁਰਾਜ ਨਰਵਾਲ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਬਰੋਦਾ ਭੁਪਿੰਦਰ ਸਿੰਘ ਹੁੱਡਾ ਦੇ ਪ੍ਰਭਾਵ ਵਾਲਾ ਖੇਤਰ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਕਾਂਗਰਸ ਉਮੀਦਵਾਰ ਦੀ ਹਾਰ ਜਿੱਤ ਦਾ ਸਿੱਧਾ ਅਸਰ ਹੁੱਡਾ ਦੀ ਨਿੱਜੀ ਸਾਖ਼ 'ਤੇ ਪਵੇਗਾ। ਕੁਮਾਰੀ ਸ਼ੈਲਜਾ ਦੇ ਕਾਰਜਕਾਲ ਵਿਚ ਇਹ ਪਹਿਲੀ ਉਪ ਚੋਣ ਹੋਣ ਜਾ ਰਹੀ ਹੈ। ਇਸੇ ਦੇ ਚਲਦਿਆਂ ਸ਼ੈਲਜਾ ਵੀ ਗੋਹਾਣਾ ਹਲਕੇ ਵਿਚ ਦਿਨ ਰਾਤ ਮਿਹਨਤ ਕਰ ਰਹੀ ਹੈ। ਸ੍ਰੀ ਕ੍ਰਿਸ਼ਨ ਹੁੱਡਾ ਦੇ ਦਿਹਾਂਤ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਦੀ ਗਿਣਤੀ 31 ਤੋਂ ਘਟ ਕੇ 30 ਹੋ ਗਈ ਹੈ। ਕਾਂਗਰਸ ਹਰ ਹਾਲ ਵਿਚ ਬਰੋਦਾ ਉਪ ਚੋਣ ਜਿੱਤਣਾ ਚਾਹੁੰਦੀ ਹੈ। ਕਾਂਗਰਸ ਨੂੰ ਇਹ ਵੀ ਪਤਾ ਹੈ ਕਿ ਜੇਕਰ ਉਹ ਬਰੋਦਾ ਉਪ ਚੋਣ ਜਿੱਤ ਨਾ ਸਕੀ ਤਾਂ ਅਗਲੀਆਂ ਚੋਣਾਂ ਵਿਚ ਕਾਂਗਰਸੀ ਸੀਟਾਂ ਦੀ ਗਿਣਤੀ ਫਿਰ ਹੇਠਾਂ ਡਿਗ ਸਕਦੀ ਹੈ।
ਗੱਠਜੋੜ ਸਰਕਾਰ ਦਾ ਵਕਾਰ ਵੀ ਦਾਅ 'ਤੇ
ਉਪ ਚੋਣ ਵਿਚ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੋਂ ਲੈ ਕੇ ਪ੍ਰਦੇਸ਼ ਸਰਕਾਰ ਦੇ ਸਾਰੇ ਮੰਤਰੀ, ਚੇਅਰਮੈਨ, ਵਿਧਾਇਕ, ਪਾਰਟੀ ਦੇ ਹਰ ਛੋਟੇ ਵੱਡੇ ਨੇਤਾ ਗੋਹਾਣਾ ਵਿਚ ਭਾਜਪਾ-ਜਜਪਾ ਗੱਠਜੋੜ ਦੇ ਉਮੀਦਵਾਰ ਅੰਤਰਰਾਸ਼ਟਰੀ ਭਲਵਾਨ ਯੋਗੇਸ਼ਵਰ ਦੱਤ ਨੂੰ ਜਿਤਾਉਣ ਲਈ ਮੈਦਾਨ ਵਿਚ ਸਰਗਰਮ ਹਨ। ਭਾਜਪਾ ਨੇ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਕਰਨ ਲਈ ਪਿੰਡ-ਪਿੰਡ ਮੰਤਰੀ ਅਤੇ ਵਿਧਾਇਕ ਬਿਠਾ ਦਿੱਤੇ ਹਨ। ਏਨਾ ਹੀ ਨਹੀਂ ਸਗੋਂ ਵੋਟਰਾਂ ਨੂੰ ਨਾਲ ਜੋੜਨ ਲਈ ਹੋਰਾਂ ਹਲਕਿਆਂ ਵਿਚ ਰਹਿਣ ਵਾਲੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਬਰੋਦਾ ਲਿਆਂਦਾ ਜਾ ਰਿਹਾ ਹੈ ਤਾਂ ਕਿ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਚੋਣ ਮੁਹਿੰਮ ਦੇ ਆਖਰੀ ਦੌਰ ਵਿਚ ਜਜਪਾ ਦੇ ਰਾਸ਼ਟਰੀ ਪ੍ਰਧਾਨ ਡਾ: ਅਜੈ ਚੌਟਾਲਾ ਤੋਂ ਲੈ ਕੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਰਾਜ ਮੰਤਰੀ ਅਨੂਪ ਧਾਨਕ ਅਤੇ ਜਜਪਾ ਵਿਧਾਇਕਾਂ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰੋਗਰਾਮ ਤੈਅ ਕੀਤੇ ਗਏ ਹਨ। ਭਾਜਪਾ ਬਰੋਦਾ ਉਪ ਚੋਣ ਜਿੱਤ ਕੇ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਪ੍ਰਦੇਸ਼ ਦੀ ਜਨਤਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੈ ਅਤੇ ਬਰੋਦਾ ਚੋਣ ਜਿੱਤਣ ਨਾਲ ਭਾਜਪਾ ਵਿਧਾਇਕਾਂ ਦੀ ਗਿਣਤੀ ਵੀ 40 ਤੋਂ 41 ਹੋ ਜਾਵੇਗੀ। ਭਾਜਪਾ ਅੱਜ ਤੱਕ ਬਰੋਦਾ ਸੀਟ ਜਿੱਤ ਨਹੀਂ ਸਕੀ। ਬਰੋਦਾ ਸੀਟ ਸੋਨੀਪਤ ਲੋਕ ਸਭਾ ਖੇਤਰ ਵਿਚ ਪੈਂਦੀ ਹੈ, ਜਿੱਥੋਂ ਪਿਛਲੇ ਸਾਲ ਭਾਜਪਾ ਉਮੀਦਵਾਰ ਸੰਸਦ ਮੈਂਬਰ ਚੁਣੇ ਗਏ ਸਨ ਪਰ ਇਸ ਦੇ ਬਾਵਜੂਦ ਭਾਜਪਾ ਉਮੀਦਵਾਰ ਨੂੰ ਬਰੋਦਾ ਹਲਕੇ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ।
ਖੇਤੀ ਕਾਨੂੰਨਾਂ 'ਤੇ ਮੋਹਰ ਹੋਣਗੇ ਨਤੀਜੇ
ਇਨ੍ਹੀਂ ਦਿਨੀਂ ਦੇਸ਼ ਭਰ ਵਿਚ, ਖ਼ਾਸ ਤੌਰ 'ਤੇ ਪੰਜਾਬ ਅਤੇ ਹਰਿਆਣੇ ਵਿਚ ਕਿਸਾਨ ਨਵੇਂ ਖੇਤੀ ਕਾਨੂੰਨਾਂ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਪੰਜਾਬ ਦੇ ਮੁਕਾਬਲੇ ਹਰਿਆਣੇ ਵਿਚ ਵਿਰੋਧ ਭਾਵੇਂ ਓਨਾ ਤੇਜ਼ ਨਹੀਂ ਦਿਖਾਈ ਦੇ ਰਿਹਾ ਪਰ ਖੇਤੀ ਕਾਨੂੰਨਾਂ ਦਾ ਮੁੱਦਾ ਸੁਰਖੀਆਂ ਬਣਿਆ ਹੋਇਆ ਹੈ। ਭਾਜਪਾ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿਚ ਦੱਸਦੀ ਹੈ ਜਦੋਂਕਿ ਕਾਂਗਰਸ ਅਤੇ ਇਨੈਲੋ ਇਨ੍ਹਾਂ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਖੁੱਲ੍ਹ ਕੇ ਇਨ੍ਹਾਂ ਦੇ ਖਿਲਾਫ਼ ਹਨ। ਕਾਂਗਰਸ ਅਤੇ ਇਨੈਲੋ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਣਗੇ। ਦੋਵੇਂ ਪਾਰਟੀਆਂ ਬਰੋਦਾ ਹਲਕੇ ਦੇ ਵੋਟਰਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਖਿਲਾਫ਼ ਭੁਗਤਣ ਦੀ ਅਪੀਲ ਕਰ ਰਹੀਆਂ ਹਨ। ਉੱਥੇ ਭਾਜਪਾ ਭਰੋਸਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਸੂਬੇ ਵਿਚ ਮੰਡੀਆਂ ਉਸੇ ਤਰ੍ਹਾਂ ਬਣੀਆਂ ਰਹਿਣਗੀਆਂ ਅਤੇ ਘੱਟੋ-ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ। ਇਕ ਗੱਲ ਸਾਫ਼ ਹੈ ਕਿ ਜੇਕਰ ਬਰੋਦਾ ਤੋਂ ਭਾਜਪਾ ਉਮੀਦਵਾਰ ਚੋਣ ਹਾਰ ਗਏ ਤਾਂ ਪੂਰੇ ਦੇਸ਼ ਵਿਚ ਇਹ ਸੰਦੇਸ਼ ਜਾਵੇਗਾ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਵੋਟ ਪਾ ਕੇ ਭਾਜਪਾ ਨੂੰ ਹਰਾਇਆ ਹੈ। ਜੇਕਰ ਭਾਜਪਾ ਇਹ ਚੋਣ ਜਿੱਤ ਗਈ ਤਾਂ ਉਹ ਪੂਰੇ ਦੇਸ਼ ਵਿਚ ਇਹ ਪ੍ਰਚਾਰ ਕਰਨ ਵਿਚ ਸਫਲ ਰਹੇਗੀ ਕਿ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦੇ ਪੱਖ ਵਿਚ ਫਤਵਾ ਦਿੱਤਾ ਹੈ।
ਢੇਸੀ ਬਣੇ ਰਹਿਣਗੇ ਮੁੱਖ ਪ੍ਰਧਾਨ ਸਕੱਤਰ
ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਡੀ.ਐਸ. ਢੇਸੀ ਨੂੰ ਮੁੱਖ ਮੰਤਰੀ ਦਾ ਮੁੱਖ ਪ੍ਰਧਾਨ ਸਕੱਤਰ ਲਗਾਇਆ ਗਿਆ ਹੈ। ਡੀ.ਐਸ. ਢੇਸੀ ਮੁੱਖ ਸਕੱਤਰ ਅਹੁਦੇ ਤੋਂ ਸੇਵਾ-ਮੁਕਤ ਹੋਣ ਤੋਂ ਬਾਅਦ ਹਰਿਆਣਾ ਬਿਜਲੀ ਨਿਯਮਿਕ ਕਮਿਸ਼ਨ ਦੇ ਚੈਅਰਮੈਨ ਬਣ ਗਏ ਸਨ। ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਦੀ ਵਿਸ਼ਵ ਬੈਂਕ ਵਿਚ ਨਿਯੁਕਤੀ ਹੋਣ ਦੇ ਚਲਦਿਆਂ ਢੇਸੀ ਨੂੰ ਚੇਅਰਮੈਨੀ ਤੋਂ ਅਸਤੀਫ਼ਾ ਦਿਵਾ ਕੇ ਵਾਪਸ ਸਰਕਾਰ ਵਿਚ ਲਿਆਂਦਾ ਗਿਆ ਹੈ ਅਤੇ ਸੂਬੇ ਵਿਚ ਪਹਿਲੀ ਵਾਰ ਸੇਵਾ-ਮੁਕਤ ਆਈ.ਏ.ਐਸ. ਅਧਿਕਾਰੀ ਨੂੰ ਮੁੱਖ ਮੰਤਰੀ ਦਾ ਮੁੱਖ ਪ੍ਰਧਾਨ ਸਕੱਤਰ ਬਣਾਇਆ ਗਿਆ ਹੈ। ਉਂਜ ਪੰਜਾਬ ਵਿਚ ਤਾਂ ਪਹਿਲਾਂ ਹੀ ਇਸ ਅਹੁਦੇ 'ਤੇ ਸੁਰੇਸ਼ ਕੁਮਾਰ ਲੱਗੇ ਹੋਏ ਹਨ। ਡੀ.ਐਸ. ਢੇਸੀ ਇਕ ਸੁਲਝੇ ਅਤੇ ਨਿਮਰ ਅਧਿਕਾਰੀ ਹੋਣ ਦੇ ਨਾਲ ਨਾਲ ਹਮੇਸ਼ਾ ਨਿਰਵਿਵਾਦ ਅਧਿਕਾਰੀ ਰਹੇ ਹਨ। ਬੰਸੀ ਲਾਲ ਅਤੇ ਓਮ ਪ੍ਰਕਾਸ਼ ਚੌਟਾਲਾ ਦੀ ਸਰਕਾਰ ਦੇ ਸਮੇਂ ਵੀ ਉਹ ਮੁੱਖ ਮੰਤਰੀ ਸਕੱਤਰੇਤ ਵਿਚ ਤਾਇਨਾਤ ਸਨ। ਹੁਣ ਇਕ ਵਾਰ ਫਿਰ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਤੋਂ ਇਲਾਵਾ ਵੀ. ਓਮਾਸ਼ੰਕਰ ਨੂੰ ਵੀ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਦਾ ਦਰਜਾ ਦਿੱਤਾ ਗਿਆ ਹੈ। ਭਾਵ ਪੂਰੀ ਸਰਕਾਰ ਦੀ ਵਾਗਡੋਰ ਹੁਣ ਡੀ.ਐਸ. ਢੇਸੀ ਅਤੇ ਵੀ. ਓਮਾਸ਼ੰਕਰ ਦੇ ਹੱਥਾਂ ਵਿਚ ਰਹੇਗੀ।

-ਵਿਸ਼ੇਸ਼ ਪ੍ਰਤੀਨਿਧੀ ਅਜੀਤ ਸਮਾਚਾਰ
ਮੋ: 98554-65946

ਖ਼ਬਰ ਸ਼ੇਅਰ ਕਰੋ

 

ਪਰਾਲੀ ਦੇ ਨਿਪਟਾਰੇ ਲਈ ਅਜੇ ਤੱਕ ਨਹੀਂ ਬਣੀ ਕੋਈ ਸਪੱਸ਼ਟ ਨੀਤੀ

ਦੁਨੀਆ ਵਿਚ 60 ਕੁ ਸਾਲਾਂ ਪਹਿਲਾਂ ਵਾਤਾਵਰਨ ਦੀ ਰਾਜਨੀਤੀ ਸ਼ੁਰੂ ਹੋਈ ਪਰ ਪੰਜਾਬ ਵਿਚ ਇਹ ਰਾਜਨੀਤੀ ਪਰਾਲੀ ਦੇ ਧੂੰਏਂ ਨਾਲ ਹੀ ਮਸ਼ਹੂਰ ਹੋਈ। ਧੂੰਏਂ ਦੀ ਰਾਜਨੀਤੀ ਕਰਨ ਵਾਲੇ ਪਰਾਲੀ ਦਾ ਵਣਜ ਵੀ ਕਰ ਸਕਦੇ ਸਨ ਅਤੇ ਹਨ ਪਰ ਏਦਾਂ ਕਿਉਂ ਨਹੀਂ ਹੋਇਆ ਅਤੇ ਕਿਉਂ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX