ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  4 minutes ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  7 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  11 minutes ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  15 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  17 minutes ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  19 minutes ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  25 minutes ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  28 minutes ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  35 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਭਾਰਤ ਬੰਦ ਦੀ ਕਾਲ ਦਾ ਮਿਲ ਰਿਹਾ ਭਰਵਾਂ ਹੁੰਗਾਰਾ
. . .  37 minutes ago
ਲੋਪੋਕੇ,ਲਾਧੂਕਾ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ,ਮਨਪ੍ਰੀਤ ਸਿੰਘ ਸੈਣੀ ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਕਸਬਾ ਲੋਪੋਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਸੁਨਾਮ 'ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
. . .  43 minutes ago
ਸੁਨਾਮ ਊਧਮ ਸਿੰਘ ਵਾਲਾ,27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਤੇ ਗਏ ਭਾਰਤ ਬੰਦ ਨੂੰ ਅੱਜ ਸੁਨਾਮ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ। ...
ਜਲੰਧਰ ਵਿਚ ਬਜ਼ੁਰਗ ਔਰਤ ਦਾ ਕਤਲ
. . .  49 minutes ago
ਜਲੰਧਰ,27 ਸਤੰਬਰ - ਸੰਤ ਵਿਹਾਰ ਕਲੋਨੀ ਵਿਚ ਇਕ ਬਜ਼ੁਰਗ ਔਰਤ ਦਾ ਕਤਲ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ...
ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ, ਬੰਦ ਦਾ ਪੂਰੇ ਪੰਜਾਬ ਵਿਚ ਅਸਰ
. . .  52 minutes ago
ਲੱਖੋਕੇ ਬਹਿਰਾਮ,ਢਿਲਵਾਂ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖੀਜਾ ਪ੍ਰਵੀਨ ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਕਿਸਾਨਾਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ ਕੀਤਾ ਗਿਆ...
ਗੁਰੂ ਹਰ ਸਹਾਏ : ਵਕੀਲ ਭਾਈਚਾਰੇ ਨੇ ਦਿੱਤਾ ਬੰਦ ਨੂੰ ਸਮਰਥਨ
. . .  59 minutes ago
ਗੁਰੂ ਹਰ ਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ ) - ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਸਮੂਹ ਵਕੀਲ ਭਾਈਚਾਰੇ ਨੇ ਕਿਸਾਨੀ ਝੰਢਾ ਲਹਿਰਾਇਆ ਅਤੇ ਭਾਰਤ ਬੰਦ...
ਖੋਸਾ ਦਲ ਸਿੰਘ ਵਿਖੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  about 1 hour ago
ਖੋਸਾ ਦਲ ਸਿੰਘ , 27 ਸਤੰਬਰ(ਮਨਪ੍ਰੀਤ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਦਿੱਤੀ ਭਾਰਤ ਬੰਦ ਦੀ ਕਾਲ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ...
ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ
. . .  about 1 hour ago
ਟੱਲੇਵਾਲ, ਸਹਿਣਾ - 27 ਸਤੰਬਰ (ਸੋਨੀ ਚੀਮਾ ,ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ ਤੇ ਔਰਤਾਂ ਵਲੋਂ ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ ਹੈ ...
ਗੜ੍ਹਸ਼ੰਕਰ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅਬੋਹਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  about 1 hour ago
ਅਬੋਹਰ, 27 ਸਤੰਬਰ (ਕੁਲਦੀਪ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਅੱਜ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਥਾਨਕ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ । ਕਿਸਾਨ ਜਥੇਬੰਦੀਆਂ ਵਲੋਂ ਅਬੋਹਰ -ਮਲੋਟ ਮੁੱਖ ਮਾਰਗ 'ਤੇ...
ਹੁਸ਼ਿਆਰਪੁਰ ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
. . .  about 1 hour ago
ਬੱਚੀਵਿੰਡ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
. . .  about 1 hour ago
ਭਾਰਤ ਬੰਦ ਨੂੰ ਸਰਹੱਦੀ ਖੇਤਰ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿਚ ਰਿਹਾ ਮੁਕੰਮਲ ਬੰਦ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ ਐੱਸ ਨਿੱਕੂਵਾਲ ਕਰਨੈਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ...
ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ 'ਤੇ ਆਵਾਜਾਈ ਠੱਪ
. . .  about 1 hour ago
ਸਠਿਆਲਾ, 27 ਸਤੰਬਰ (ਸਫਰੀ) - ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਅਤੇ ਸਠਿਆਲਾ ਦੇ ਬਾਜ਼ਾਰ...
ਚੋਗਾਵਾਂ ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਰੋਸ ਮੁਜ਼ਾਹਰਾ
. . .  about 1 hour ago
ਚਮਕੌਰ ਸਾਹਿਬ ਖੇਤਰ ਮੁਕੰਮਲ ਬੰਦ
. . .  about 1 hour ago
ਸ੍ਰੀ ਚਮਕੌਰ ਸਾਹਿਬ, 27 ਸਤੰਬਰ(ਜਗਮੋਹਨ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਅੱਜ ਮੁਕੰਮਲ ਬੰਦ ਹੈ। ਬੈਂਕ ਤੇ ਪੈਟਰੋਲ ਪੰਪ ਖੁੱਲ੍ਹੇ ਸਨ, ਪਰ ਕਿਸਾਨਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਪਿੜਾਈ ਸੀਜ਼ਨ ਦੀ ਰਸਮੀ ਸ਼ੁਰੂਆਤ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਵੱਲੋਂ ਅੱਜ ਆਪਣਾ 53ਵਾਂ ਪਿੜਾਈ ਸੀਜ਼ਨ 2020-21 ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸ਼ੁਰੂ ਕਰ ਲਿਆ ਗਿਆ | ਪਿੜਾਈ ਸੀਜ਼ਨ ਦੀ ਰਸਮੀ ਤੌਰ 'ਤੇ ਸ਼ੁਰੂਆਤ ਵਿਧਾਇਕ ਅੰਗਦ ਸਿੰਘ ਵਲੋਂ ਬਟਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਥਾਣਾ ਸਦਰ ਬਲਾਚੌਰ ਦੀ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਬਲਾਚੌਰ ਦੇ ਏ.ਐੱਸ.ਆਈ. ਸੁਰਿੰਦਰ ਪਾਲ ਸਮੇਤ ਪੁਲਿਸ ਪਾਰਟੀ ਟੋਲ ਪਲਾਜ਼ਾ ਮਜਾਰੀ ਨੇੜੇ ਗਸ਼ਤ 'ਤੇ ਸਨ | ਖਾਸ ...

ਪੂਰੀ ਖ਼ਬਰ »

ਨਵਾਂਸ਼ਹਿਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 5 ਹੋਰ ਮਾਮਲੇ ਆਏ ਸਾਹਮਣੇ- ਦੋ ਮੌਤਾਂ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲੇ੍ਹ 'ਚ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦ ਕਿ ਬਲਾਕ ਮੁਕੰਦਪੁਰ ਦੇ ਇੱਕ 48 ਸਾਲਾ ਅਤੇ ਬਲਾਕ ਸੜੋਆ ਦੇ ਇੱਕ 80 ਸਾਲਾ ਵਿਅਕਤੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਜੋ ਕਿ ਵੱਖ-ਵੱਖ ...

ਪੂਰੀ ਖ਼ਬਰ »

ਸਮਾਰਟ ਸਕੂਲ ਮੁਕੰਦਪੁਰ ਦੀ ਵਿਦਿਆਰਥਣ ਵਿੱਦਿਅਕ ਮੁਕਾਬਲਿਆਂ 'ਚੋਂ ਰਹੀ ਅੱਵਲ

ਮੁਕੰਦਪੁਰ, 24 ਨਵੰਬਰ (ਸੁਖਜਿੰਦਰ ਸਿੰਘ ਬਖਲੌਰ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਤੇ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ 'ਚੋਂ ਪਹਿਲੇ ਤਿੰਨ ਸਥਾਨਾਂ 'ਤੇ ਕਾਬਜ਼

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚੋਂ ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਡੀ. ਸੀ. ਐਮ. ਦੀ ਪ੍ਰੀਖਿਆ ਵਿਚੋਂ 79.25 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੇ ਲਏ ਕੋਰੋਨਾ ਟੈੱਸਟ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਡਾ: ਮਨਪ੍ਰੀਤ ਦੀ ਅਗਵਾਈ ਵਿਚ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਟੀਮ ਵਲੋਂ ਤਹਿਸੀਲ ਕੰਪਲੈਕਸ ਤੋਂ 44 ਸੈਂਪਲ, ਮਾਰਕਫੈੱਡ ਦਫ਼ਤਰ ਤੋਂ 18 ਸੈਂਪਲ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ-ਅਦਿੱਤਿਆ ਉੱਪਲ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ | ਇਹ ਹਦਾਇਤ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਦਾਖ਼ਲਾ ਟੈੱਸਟ ਲਈ 15 ਦਸੰਬਰ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਪੋਜੇਵਾਲ, 24 ਨਵੰਬਰ (ਨਵਾਂਗਰਾਈਾ, ਰਮਨ ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਸਾਲ 2021 ਲਈ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਹੋਣ ਵਾਲੇ ਟੈੱਸਟ ਲਈ ਆਨਲਾਈਨ ਰਜਿਸਟ੍ਰੇਸ਼ਨ 15 ਦਸੰਬਰ ਤੱਕ ਪੋਰਟਲ ਅਤੇ ਵੈੱਬਸਾਈਟ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਐਨ ਪੀ.ਐੱਸ.ਈ.ਯੂ. ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ.ਪੀ.ਐੱਸ.ਈ.ਯੂ. ਦੇ ਝੰਡੇ ਥੱਲੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਾਲੇ ਕਾਨੰੂਨਾਂ ਵਿਰੁੱਧ ਦੇਸ਼ ਵਿਆਪੀ ਹੜਤਾਲ ਸਬੰਧੀ ਲਾਮਬੰਦ ਕੀਤਾ

ਭੱਦੀ, 24 ਨਵੰਬਰ (ਨਰੇਸ਼ ਧੌਲ)- ਭਾਰਤ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ 'ਤੇ 26 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ ਦੇ ਸਨਅਤੀ ਅਦਾਰੇ, ਸਮੂਹ ਕਾਰਖ਼ਾਨੇ, ਸਰਕਾਰੀ ਅਦਾਰੇ ਪੰਜਾਬ ਰੋਡਵੇਜ਼ ਅਤੇ ਪਨਬਸ, ਪ੍ਰਾਈਵੇਟ ਬੱਸਾਂ, ਟਰੱਕ, ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਮਾਲੇਵਾਲ ਦੀ ਵਿਦਿਆਰਥਣ ਕੋਮਲ ਜ਼ਿਲ੍ਹਾ ਪੱਧਰੀ ਅੰਗਰੇਜ਼ੀ ਸਪੀਕਿੰਗ ਮੁਕਾਬਲਿਆਂ 'ਚੋਂ ਅੱਵਲ ਰਹੀ

ਪੋਜੇਵਾਲ ਸਰਾਂ, 24 ਨਵੰਬਰ (ਰਮਨ ਭਾਟੀਆ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਉਤਸਵ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਆਨ ਲਾਈਨ ਮੁਕਾਬਲਿਆਂ ਦੀ ਲੜੀ ਦੌਰਾਨ 9 ਤੋਂ 12 ਜਮਾਤ ਦੇ ਕਰਵਾਏ ਗਏ ਅੰਗਰੇਜ਼ੀ ਸਪੀਕਿੰਗ ਜ਼ਿਲ੍ਹਾ ਪੱਧਰੀ ਮੁਕਾਬਲਿਆਂ ...

ਪੂਰੀ ਖ਼ਬਰ »

ਦਿੱਲੀ ਧਰਨੇ ਸਬੰਧੀ ਕਿਸਾਨਾਂ ਦੀ ਮੀਟਿੰਗ

ਸਾਹਲੋਂ, 24 ਨਵੰਬਰ (ਨਿੱਘ੍ਹਾ)- ਕੇਂਦਰ ਸਰਕਾਰ ਵਲੋਂ ਕਿਸਾਨੀ ਖਿਲਾਫ਼ ਪਾਸ ਕੀਤੇ ਕਾਲੇ ਕਾਨੰੂਨਾਂ ਦੇ ਵਿਰੋਧ ਨੂੰ ਲੈ ਕੇ ਦਿੱਲੀ ਵਿਖੇ ਧਰਨੇ ਸਬੰਧੀ ਪਿੰਡ ਧਰਮਕੋਟ ਵਿਖੇ ਕਿਸਾਨਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ...

ਪੂਰੀ ਖ਼ਬਰ »

ਆਟੋ ਵਰਕਰਜ਼ ਯੂਨੀਅਨ ਵਲੋਂ ਕੱਲ੍ਹ ਮੁਕੰਮਲ ਹੜਤਾਲ ਦਾ ਐਲਾਨ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਿਊ ਆਟੋ ਵਰਕਰਜ਼ ਯੂਨੀਅਨ (ਇਫਟੂ) ਵਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਆਮ ਹੜਤਾਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਅੱਜ ਆਟੋ ਸਟੈਂਡ ਨਵਾਂਸ਼ਹਿਰ ਵਿਖੇ ਯੂਨੀਅਨ ਦੀ ਹੋਈ ਮੀਟਿੰਗ ਵਿਚ ਕੀਤਾ ਗਿਆ | ...

ਪੂਰੀ ਖ਼ਬਰ »

ਮੁਕੰਦਪੁਰ ਕੋਆਪਰੇਟਿਵ ਬੈਂਕ ਵਿਖੇ ਕਰਵਾਈ ਗਾਹਕ ਮਿਲਣੀ

ਮੁਕੰਦਪੁਰ, 24 ਨਵੰਬਰ (ਸੁਖਜਿੰਦਰ ਸਿੰਘ ਬਖਲੌਰ) - ਐੱਮ. ਡੀ ਮਨਬੀਰ ਸਿੰਘ ਖਹਿਰਾ ਅਤੇ ਡੀ. ਐੱਮ ਸੰਜੀਵ ਕੁਮਾਰ ਗੌੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ' ਦੀ ਬ੍ਰਾਂਚ ਮੁਕੰਦਪੁਰ ਵਿਚ ਗਾਹਕ ਮਿਲਣੀ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦੀਆਂ 4 ਸ਼ਖ਼ਸੀਅਤਾਂ 'ਵੀਰ ਗੁੱਜਰ ਰਤਨ' ਐਵਾਰਡ ਨਾਲ ਸਨਮਾਨਿਤ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਐਡਵੋਕੇਟ ਚੌਧਰੀ ਆਰ.ਪੀ.ਸਿੰਘ ਦੇ ਬਲਾਚੌਰ ਸਥਿਤ ਫਾਰਮ ਹਾਊਸ ਵਿਖੇ ਹਲਕੇ ਦੀਆਂ ਗੁੱਜਰ ਬਰਾਦਰੀ ਨਾਲ ਸਬੰਧਤ 4 ਸ਼ਖ਼ਸੀਅਤਾਂ ਦਾ ਅਖਿਲ ਭਾਰਤੀ ਵੀਰ ਗੁੱਜਰ ਮਹਾਂਸਭਾ ਵਲੋਂ ਸਨਮਾਨ ਕੀਤਾ ਗਿਆ | ਸਨਮਾਨ ਸਮਾਗਮ ਵਿਚ ਅਧਿਆਪਕ ...

ਪੂਰੀ ਖ਼ਬਰ »

ਯਾਦਗਾਰੀ ਪਾਰਕ ਲਈ ਦਿੱਤਾ ਆਰਥਿਕ ਯੋਗਦਾਨ

ਬੰਗਾ, 24 ਨਵੰਬਰ (ਲਧਾਣਾ) - ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ 'ਚ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਸਾਰੇ ਜਾ ਰਹੇ ਸੰਤ ਬਾਬਾ ਘਨੱਯਾ ਸਿੰਘ ਯਾਦਗਾਰੀ ਆਧੁਨਿਕ ਪਾਰਕ ਦੀ ਉਸਾਰੀ ਲਈ ਪਠਲਾਵਾ ਨਿਵਾਸੀ ਸੇਵਾ ਮੁਕਤ ਕਾਨੂੰਗੋ ਸਵ. ...

ਪੂਰੀ ਖ਼ਬਰ »

ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੀਤ ਪ੍ਰਧਾਨ ਦੀ ਮੌਤ 'ਤੇ ਸ਼ੋਕ ਮੀਟਿੰਗ

ਜਾਡਲਾ, 24 ਨਵੰਬਰ (ਬੱਲੀ)- ਪਿੰਡ ਮੀਰਪੁਰ ਜੱਟਾਂ ਵਿਖੇ ਸਵ. ਮਹਿੰਦਰ ਰਾਮ ਚੁੰਬਰ ਦੇ ਗ੍ਰਹਿ ਨਿਵਾਸ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: 4698 ਦੇ ਉਪ ਪ੍ਰਧਾਨ ਚੇਤ ਰਾਮ ਤੱਖੀ ਦੀ ਬੇਵਕਤੀ ਮੌਤ ਨੂੰ ਲੈ ਕੇ ਸ਼ੋਕ ਮੀਟਿੰਗ ਐਡਵੋਕੇਟ ਵਿਜੈ ਕੁਮਾਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ ਵਲੋਂ ਆਨਲਾਈਨ ਕੁਇਜ਼ ਮੁਕਾਬਲਾ ਅੱਜ-ਕੋਈ ਵੀ ਨਾਗਰਿਕ ਕਰ ਸਕਦਾ ਹੈ ਸ਼ਮੂਲੀਅਤ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਹਿਤ ਭਾਰਤੀ ਚੋਣ ਕਮਿਸ਼ਨ ਵਲੋਂ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ 'ਤੇ ਲਗਾਤਾਰ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਕੜੀ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਰਾਹੀਂ ਦੂਸ਼ਿਤ ਹੋ ਰਿਹਾ ਹੈ ਸ਼ਹਿਰ ਦਾ ਵਾਤਾਵਰਨ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਮੌਜੂਦਾ ਸਮੇਂ ਸ਼ਹਿਰ ਅੰਦਰ ਤੜਕਸਾਰ ਵੱਖ-ਵੱਖ ਧਾਰਮਿਕ ਸੰਸਥਾਨਾਂ ਰਾਹੀਂ, ਅਤੇ ਦੇਰ ਰਾਤ ਤਕ ਮੈਰਿਜ ਪੈਲੇਸਾਂ ਵਿਚ ਵਜਾਏ ਜਾ ਰਹੇ ਡੀ.ਜੇ. ਰਾਹੀਂ ਆਵਾਜ਼ ਪ੍ਰਦੂਸ਼ਣ ਨਾਲ ਵਾਤਾਵਰਨ ਗੰਧਲਾ ਹੋ ਰਿਹਾ ਹੈ | ਡਿਪਟੀ ਕਮਿਸ਼ਨਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਹੁਕਮ ਅਦੂਲੀ ਸ਼ਰ੍ਹੇਆਮ ਬਲਾਚੌਰ ਸ਼ਹਿਰ ਦੀ ਹਦੂਦ ਅੰਦਰ ਹੋ ਰਹੀ ਹੈ ਅਤੇ ਆਵਾਜ਼ ਪ੍ਰਦੂਸ਼ਣ ਮੌਜੂਦਾ ਸਮੇਂ ਮਨੁੱਖ ਲਈ ਅਤਿ ਘਾਤਕ ਸਾਬਤ ਹੋ ਰਿਹਾ ਹੈ | ਪ੍ਰਸ਼ਾਸਨ ਸਥਿਤੀ 'ਤੇ ਨਜ਼ਰਸਾਨੀ ਕਰ ਰਿਹਾ ਨਜ਼ਰ ਨਹੀਂ ਆ ਰਿਹਾ | ਮੌਜੂਦਾ ਸਮੇਂ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਰਮ ਦੇ ਨਾਲ ਜੁੜੇ ਹੋਏ ਇਸ ਮਾਮਲੇ ਵੱਲ ਰਾਜ ਸਰਕਾਰਾਂ ਅਧੀਨ ਕੰਮ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਉੱਕਾ ਹੀ ਧਿਆਨ ਨਹੀਂ ਦੇ ਰਹੇ ਜਿਸ ਦਾ ਖ਼ਮਿਆਜ਼ਾ ਆਮ ਲੋਕ ਜਾਂ ਉਹ ਮਾਪੇ ਭੁਗਤ ਰਹੇ ਹਨ ਜੋ ਹੱਡ ਭੰਨਵੀਂ ਮਿਹਨਤ ਨਾਲ ਰੁਪਿਆ ਕਮਾ ਕੇ ਜਾਂ ਬੈਂਕਾਂ ਤੋਂ ਕਰਜ਼ਾ ਚੁੱਕ ਕੇ ਆਪਣੇ ਬੱਚਿਆਂ ਦੀ ਪੜ੍ਹਾਈ 'ਤੇ ਸਾਲ ਭਰ ਵਿਚ ਲੱਖਾਂ ਰੁਪਏ ਖ਼ਰਚ ਇਸ ਕਰਕੇ ਕਰਦੇ ਹਨ ਕਿ ਉਨ੍ਹਾਂ ਦਾ ਪੁੱਤਰ ਜਾਂ ਪੁੱਤਰੀ ਕਿਸੇ ਚੰਗੇ ਅਹੁਦੇ 'ਤੇ ਬਿਰਾਜਮਾਨ ਹੋ ਕੇ ਉਨ੍ਹਾਂ ਦੇ ਘਰ ਦੀ ਕਾਇਆ ਕਲਪ ਕਰ ਸਕੇ | ਆਵਾਜ਼ ਪ੍ਰਦੂਸ਼ਣ ਰਾਹੀਂ ਕੀਤੀਆਂ ਜਾ ਰਹੀਆਂ ਤੇਜ਼ ਤਰੰਗਾਂ ਦੇ ਕਾਰਨ ਕੰਨਾਂ ਦੇ ਸੁਣਨ ਦੀ ਸ਼ਕਤੀ ਘੱਟ ਹੋ ਜਾਂਦੀ ਹੈ, ਮਨੁੱਖੀ ਦਿਲ ਦੀ ਧੜਕਣ ਘਟ ਜਾਂਦੀ ਹੈ, ਬਲੱਡ ਪ੍ਰੈਸ਼ਰ ਘਟਣਾ ਵਧਣਾ ਸ਼ੁਰੂ ਹੋ ਜਾਂਦਾ ਹੈ, ਸਿਹਤ ਨਾਲ ਸਬੰਧਿਤ ਖੋਜ ਮਾਹਿਰਾਂ ਅਨੁਸਾਰ ਮਨੁੱਖੀ ਸਰੀਰ ਅੰਦਰ ਪਾਏ ਜਾਣ ਵਾਲੇ ਖ਼ੂਨ ਦਾ ਜਮਾਓ ਅਤੇ ਉਸ ਦੇ ਗਾੜ੍ਹਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜੋ ਕੁਝ ਅਰਸੇ ਬਾਅਦ ਦਿਲ ਦੀ ਬਿਮਾਰੀ ਦਾ ਕਾਰਨ ਬਣ ਜਾਂਦਾ ਹੈ | ਵਿੱਦਿਅਕ ਮਾਹਿਰਾਂ ਅਨੁਸਾਰ ਤੜਕਸਾਰ ਦਾ ਸਮਾਂ ਹੀ ਇਮਤਿਹਾਨਾਂ ਦੀ ਤਿਆਰੀ ਲਈ ਅਤਿ ਲਾਹੇਵੰਦ ਹੈ, ਜਦੋਂ ਇਕਾਗਰ ਚਿੱਤ ਹੋ ਕੇ ਵਿਦਿਆਰਥੀ ਆਪਣੇ ਸਮੈਸਟਰ ਵਾਈਜ਼ ਜਾਂ ਸਾਲਾਨਾ ਇਮਤਿਹਾਨ ਦੀ ਤਿਆਰੀ ਕਰਦਾ ਹੈ ਪਰੰਤੂ ਅਣਚਾਹੀਆਂ ਆਵਾਜ਼ਾਂ ਉਸ ਨੂੰ ਆਪਣੇ ਇਮਤਿਹਾਨ ਦੀ ਤਿਆਰੀ ਕਰਨ ਵਿਚ ਰੁਕਾਵਟਾਂ ਖੜ੍ਹੀਆਂ ਕਰਦੀਆਂ ਹਨ | ਜੇ ਕਰ ਸਥਾਨਕ ਨਗਰ ਕੌਾਸਲ ਦੀ ਹਦੂਦ ਆਉਂਦੇ ਧਾਰਮਿਕ ਸਥਾਨਾਂ ਦੀ ਗੱਲ ਕਰੀਏ ਤਾਂ ਛੱਬੀ ਦੇ ਕਰੀਬ ਅਜਿਹੇ ਧਾਰਮਿਕ ਸਥਾਨ ਬਲਾਚੌਰ ਨਗਰ ਕੌਾਸਲ ਦੇ ਅਧੀਨ ਆਉਂਦੇ ਹਨ ਜਿਨ੍ਹਾਂ ਵਿਚ ਬੇ ਰੋਕ ਲਾਊਡ ਸਪੀਕਰਾਂ ਦੀ ਵਰਤੋਂ ਮੌਜੂਦਾ ਸਮੇਂ ਹੋ ਰਹੀ ਹੈ! ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਦਰਪੇਸ਼ ਇਸ ਸਮੱਸਿਆ ਦੇ ਢੁਕਵੇਂ ਹੱਲ ਵਾਸਤੇ ਕੋਈ ਪਹਿਲਕਦਮੀ ਕਰਕੇ, ਵਿਦਿਆਰਥੀਆਂ, ਛੋਟੇ-ਛੋਟੇ ਬੱਚਿਆਂ, ਵਡੇਰੀ ਉਮਰ ਦੇ ਲੋਕਾਂ ਲਈ ਜੋ ਕਿਸੇ ਨਾ ਕਿਸੇ ਖ਼ਤਰਨਾਕ ਬਿਮਾਰੀ ਤੋਂ ਪੀੜਤ ਹਨ, ਕੋਈ ਸੁਖਾਵਾਂ ਹਾਲਾਤ ਪੈਦਾ ਕਰ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਬਾਬੇ ਨੂਰੇ ਦੇ ਵਸਾਏ ਪਿੰਡ ਨੂਰਪੁਰ ਨੇ ਬਣਾਈ ਵੱਖਰੀ ਪਹਿਚਾਣ

ਜਸਬੀਰ ਸਿੰਘ ਨੂਰਪੁਰ 98157-09234 ਬੰਗਾ-ਬੀੜ ਅੱਲੜਵਾਲ ਕਲੇਰਾਂ ਤੋਂ ਆ ਕੇ ਬਾਬਾ ਨੂਰਾ ਨੇ ਪਿੰਡ ਦੀ ਮੋਹੜੀ ਗੱਡੀ ਉਨ੍ਹਾਂ ਨਾਲ ਬਾਬਾ ਕਾਲੂ, ਬਾਬਾ ਭੀਲਾ, ਬਾਬਾ ਅਮਰੀ ਵੀ ਸਨ | ਇਹ ਬਾਬਾ ਨੂਰਾ ਸੰਧੂ ਖ਼ਾਨਦਾਨ ਦਾ ਦੱਸਿਆ ਜਾਂਦਾ ਹੈ | ਇਸ ਦੇ ਖ਼ਾਨਦਾਨੀ ਕਲੇਰਾਂ ਤੋਂ ਆਉਣ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਉੱਪ ਪੁਲਿਸ ਕਪਤਾਨ (ਸਥਾਨਿਕ) ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਮਿਸ ਦੀਪਿਕਾ ਸਿੰਘ ਪੀ.ਪੀ.ਐੱਸ., ਦਵਿੰਦਰ ਸਿੰਘ ਡੀ.ਐੱਸ.ਪੀ. ਸਬ-ਡਵੀਜ਼ਨ ਬਲਾਚੌਰ ਦੀਆਂ ਹਦਾਇਤਾਂ ਮੁਤਾਬਿਕ ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟਰੈਫ਼ਿਕ ...

ਪੂਰੀ ਖ਼ਬਰ »

ਆਬਾਦੀ ਨੂੰ ਠੱਲ੍ਹ ਪਾਉਣ ਲਈ ਪਰਿਵਾਰ ਨਿਯੋਜਨ ਜ਼ਰੂਰੀ-ਡਾ: ਸ਼ਰਮਾ

ਉਸਮਾਨਪੁਰ, 24 ਨਵੰਬਰ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਐੱਸ.ਐਮ.ਓ. ਡਾ: ਨਰਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਨਸਬੰਦੀ ਪੰਦ੍ਹਰਵਾੜਾ 21 ਨਵੰਬਰ ਤੋਂ 4 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ-ਵੱਡੇ ਕਾਫ਼ਲੇ 'ਚ ਜਾਣਗੇ ਕਿਸਾਨ

ਰਾਹੋਂ, 24 ਨਵੰਬਰ (ਬਲਬੀਰ ਸਿੰਘ ਰੂਬੀ)- ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਜਾਣ ਦੇ ਪੋ੍ਰਗਰਾਮ ਨੂੰ ਪੁਖ਼ਤਾ ਕਰਦਿਆਂ ਗੁਰਦੁਆਰਾ ਸਿੰਘ ਸਭਾ ਲਾਰੀਆਂ ਵਿਖੇ ਇਕ ਮੀਟਿੰਗ ਕੀਤੀ | ਇਸ ਮੀਟਿੰਗ ਦੀ ਪ੍ਰਧਾਨਗੀ ਜਥੇਦਾਰ ਬਹਾਦਰ ਸਿੰਘ ਭਾਰਟਾ ਨੇ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ 'ਚ ਨਵੇਂ ਕਾਰਡੀਓਲੋਜਿਸਟ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 24 ਨਵੰਬਰ (ਬਲਕਾਰ ਸਿੰਘ ਭੂਤਾਂ)- ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਿਖੇ ਦਿਲ ਦੀਆਂ ਬਿਮਾਰੀਆਂ ਨਾਲ ਸਬੰਧਿਤ ਨਵੇਂ ਡਾਕਟਰ ਸਿੱਧੂ ਬਾਲੀ(ਐਮ.ਬੀ.ਬੀ ਐਸ, ਐਮ.ਡੀ, ਡੀ.ਐਨ.ਬੀ ਕਾਰਡੀਓਲੋਜਿਸਟ ਵਿਜਯਾ ਹਸਪਤਾਲ ਚੇਨਈ) ਨੇ ਅਹੁਦਾ ਸੰਭਾਲਿਆ | ਇਸ ਮੌਕੇ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ. ਦੇ ਸਾਰੇ ਇੰਜੀਨੀਅਰ ਕੱਲ੍ਹ ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਜ਼ਾਹਰ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਕਲ ਇੰਜੀਨੀਅਰ ਐਾਡ ਇੰਪਲਾਈਜ਼ ਦੇ ਫ਼ੈਸਲੇ ਅਨੁਸਾਰ ਪੀ. ਐਸ. ਪੀ. ਸੀ. ਐਲ / ਪੀ. ਐਸ. ਟੀ. ਸੀ. ਐਲ. ਦੇ ਸਾਰੇ ਇੰਜੀਨੀਅਰ ਬਿਜਲੀ ਐਕਟ 2020 ਦੇ ਵਿਰੋਧ ਵਿਚ 26 ਨਵੰਬਰ 2020 ਨੂੰ ਕਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸਿੱਖ ਕੌਮ ਦੀ ਸਰਬਉੱਚ ਸੰਸਥਾ-ਹਰਬੰਸ ਚੌਧਰੀ

ਸੜੋਆ, 24 ਨਵੰਬਰ (ਨਾਨੋਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਜਿਸ ਨੂੰ ਇੱਕ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਜ਼ਰੂਰਤ ਹੈ | ਇਹ ਵਿਚਾਰ ਸ: ਹਰਬੰਸ ਸਿੰਘ ਚੌਧਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ(ਮਾਨ) ...

ਪੂਰੀ ਖ਼ਬਰ »

ਸਹਿਕਾਰੀ ਬੈਂਕ 'ਚ ਲੱਗਾ ਸਾਖਰਤਾ ਕੈਂਪ

ਬੰਗਾ, 24 ਨਵੰਬਰ (ਕਰਮ ਲਧਾਣਾ) - ਸੈਂਟਰਲ ਕੋ-ਆਪ੍ਰੇਟਿਵ ਬੈਂਕ ਬ੍ਰਾਂਚ ਪਿੰਡ ਮਾਹਿਲ ਗਹਿਲਾ ਵਿਖੇ ਵਿੱਤੀ ਸਾਖਰਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਨਾਬਾਰਡ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਅਗਵਾਈ ਬੈਂਕ ਦੇ ਮੈਨੇਜਰ ਸਤਨਾਮ ਸਿੰਘ ਝਿੱਕਾ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਵੱਲੋਂ ਸਿਵਲ ਹਸਪਤਾਲ ਨੇੜੇ ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਿਕੰਦਰ ਪਾਲ ਨੇ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ...

ਪੂਰੀ ਖ਼ਬਰ »

ਚੇਅਰਮੈਨ ਗੌਰਵ ਵਿੱਕੀ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਪੋਜੇਵਾਲ ਸਰਾਂ, 24 ਨਵੰਬਰ (ਰਮਨ ਭਾਟੀਆ)- ਬਲਾਕ ਸੜੋਆ ਦੇ ਪਿੰਡ ਖਰੌੜ ਵਿਖੇ ਗਰਾਮ ਪੰਚਾਇਤ ਵਲੋਂ ਪਿੰਡ ਵਿਖੇ ਨਵੇਂ ਤਿਆਰ ਕਰਵਾਏ ਗਏ ਸਮਾਰਟ ਸਕੂਲ, ਨਵੀਆਂ ਬਣੀਆਂ ਗਲੀਆਂ, ਸ਼ਮਸ਼ਾਨਘਾਟ ਦੀ ਸੜਕ 'ਤੇ ਸ਼ੈੱਡ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਬਲਾਕ ਸੰਮਤੀ ...

ਪੂਰੀ ਖ਼ਬਰ »

ਸੈਂਟਰਲ ਕੋਆਪ੍ਰੇਟਿਵ ਬੈਂਕ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ)-ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਸੰਧਵਾਂ ਵਿਖੇ ਮੈਨੇਜਿੰਗ ਡਾਇਰੈਕਟਰ ਮਨਵੀਰ ਸਿੰਘ ਖਹਿਰਾ ਤੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੌੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਬਾਰਡ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਵਿਦਿਆਰਥੀਆਂ ਨਾਲ ਕੀਤੀ ਚਰਚਾ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਦੋਆਬਾ ਆਰੀਆ ਸੀਨੀ.ਸੈ.ਸਕੂਲ ਵਿਖੇ ਕੋਵਿਡ 19 ਸਬੰਧੀ ਚਰਚਾ ਕੀਤੀ ਗਈ ਕਿ ਕਿਵੇਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ | ਇਸ ਸਬੰਧੀ ਸ੍ਰੀਮਤੀ ਹਰਵਿੰਦਰ ਕੌਰ ਸਮਰਾ ਜੋ ਅਮਰੀਕਾ ਵਿਚ ਸੀਨੀਅਰ ਮੈਡੀਕਲ ਅਫ਼ਸਰ ਹਨ ਉਨ੍ਹਾਂ ...

ਪੂਰੀ ਖ਼ਬਰ »

ਸੰਪਰਕ ਸੜਕ ਵਿਚ ਖੜ੍ਹਦੇ ਗੰਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ

ਭੱਦੀ, 24 ਨਵੰਬਰ (ਨਰੇਸ਼ ਧੌਲ)- ਪਿੰਡ ਧੌਲ ਅਤੇ ਥੋਪੀਆ ਮੋੜ ਦੇ ਵਿਚਕਾਰ ਤੋਂ ਨੋਗੱਜਾ ਪੀਰ, ਮੰਢਿਆਣੀ ਨੂੰ ਜਾਂਦੀ ਲਿੰਕ ਸੜਕ 'ਤੇ ਫ਼ੈਕਟਰੀਆਂ ਦੇ ਨਿਕਾਸੀ ਵਾਲੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਮੁੱਚੇ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਪਿੰਡ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਮੁਹਿੰਮ

ਉੜਾਪੜ/ਲਸਾੜਾ, 24 ਨਵੰਬਰ (ਲਖਵੀਰ ਸਿੰਘ ਖੁਰਦ) - ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਨਹਿਰੂ ਯੁਵਾ ਕੇਂਦਰ ਦੇ ਯੂਥ ਕੋਆਰਡੀਨੇਟਰ ਮੈਡਮ ਵੰਦਨਾ ਦੀ ਅਗਵਾਈ ਹੇਠ ਗੁਰੂ ਨਾਨਕ ਸਪੋਰਟਸ ਐਾਡ ਵੈਲਫੇਅਰ ਕਲੱਬ ਨੰਗਲ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਜਾਗਰੂਕਤਾ ਕੈਂਪ

ਭੱਦੀ, 24 ਨਵੰਬਰ (ਨਰੇਸ਼ ਧੌਲ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਨਵਾਂ ਪਿੰਡ ਟੱਪਰੀਆਂ (ਬਲਾਚੌਰ) ਵਿਖੇ ਲੇਖ ਰਾਜ ਸਰਪੰਚ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਸਵਿੰਦਰ ਬੰਗਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 24 ਨਵੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮਾਂਗਟ ਦੇ ਉੱਘੇ ਸਮਾਜ ਸੇਵਕ ਹੰਣਸ ਰਾਜ ਬੰਗਾ ਦੇ ਛੋਟੇ ਭਰਾ ਜਸਵਿੰਦਰ ਬੰਗਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਸੰਤ ਮਹਿੰਦਰ ਪਾਲ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੀ ਬੀ.ਸੀ.ਏ. ਕੋਰਸ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਮੁਕੰਦਪੁਰ, 24 ਨਵੰਬਰ (ਸੁਖਜਿੰਦਰ ਸਿੰਘ ਬਖਲੌਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ. ਸੀ. ਏ. ਸਮੈਸਟਰ ਛੇਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿੰ੍ਰਸੀਪਲ ਡਾ. ਗੁਰਜੰਟ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਸੇਵਾ ਦਾਸ ਦੀ ਬਰਸੀ 1 ਦਸੰਬਰ ਨੂੰ

ਨਸਰਾਲਾ, 24 ਨਵੰਬਰ (ਸਤਵੰਤ ਸਿੰਘ ਥਿਆੜਾ)-ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਸੇਵਾ ਦਾਸ ਦੀ 11ਵੀਂ ਬਰਸੀ ਗੱਦੀ ਨਸ਼ੀਨ ਬਾਬਾ ਬਲਵੀਰ ਦਾਸ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਦਸੰਬਰ ਦਿਨ ਮੰਗਲਵਾਰ ਨੂੰ ਮਨਾਈ ਜਾ ਰਹੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਵਲੋਂ ਦਿੱਲੀ ਵਿਖੇ ਕਿਸਾਨਾਂ ਲਈ ਲੰਗਰ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਟਿੰਮੀ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰਲੀਆਂ ਕਤਾਰਾਂ ਵਿਚ ਖੜ੍ਹੇ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ | ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਪਹਿਲਾਂ ਪੰਜਾਬ ਦੇ ...

ਪੂਰੀ ਖ਼ਬਰ »

'ਸ੍ਰੀ ਗੁਰੂ ਤੇਗ਼ ਬਹਾਦਰ ਜੀ' ਦੇ ਜੀਵਨ ਨਾਲ ਸਬੰਧਿਤ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿੱਚ ਪਿ੍ੰਸੀਪਲ ਵੀ.ਕੇ ਸਿੰਘ ਅਤੇ ਵਾਈਸ ਪਿ੍ੰਸੀਪਲ ਜੋਗੇਸ਼ ਦੀ ਅਗਵਾਈ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਆਨਲਾਈਨ ਵੈਬੀਨਾਰ, ...

ਪੂਰੀ ਖ਼ਬਰ »

ਐੱਸ.ਐੱਸ.ਪੀ. ਦਫ਼ਤਰ, ਤਹਿਸੀਲ ਦਫ਼ਤਰ ਤੇ ਰੋਡਵੇਜ਼ ਡੀਪੂ 'ਚ ਮੁਲਾਜ਼ਮਾਂ ਦੇ ਕੀਤੇ ਕੋਰੋਨਾ ਟੈੱਸਟ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਤੇ ਤਹਿਸੀਲ ਦਫ਼ਤਰ ਦੇ ਸਟਾਫ ਦੇ ਸਹਿਯੋਗ ਨਾਲ ਤੇ ਡਾ: ਮਨਪ੍ਰੀਤ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਤੋਂ 54 ਸੈਂਪਲ ਤੇ ਐੱਸ.ਐੱਸ.ਪੀ. ਦਫ਼ਤਰ ਤੋਂ 100 ਸੈਂਪਲ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ 'ਚ ਵਿੱਤੀ ਸਾਖਰਤਾ ਪੋ੍ਰਗਰਾਮ ਕਰਵਾਇਆ

ਸਾਹਲੋਂ, 24 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਦੀ ਕੋਆਪ੍ਰੇਟਿਵ ਬੈਂਕ ਘਟਾਰੋਂ ਵਿਖੇ ਨਾਬਾਰਡ ਤਹਿਤ ਬੈਂਕ ਦੀਆਂ ਸਕੀਮਾਂ ਸਬੰਧੀ ਵਿੱਤੀ ਸਾਖਰਤਾ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਨਾਬਾਰਡ ਦੇ ਮੁਲਾਜ਼ਮਾਂ ਅਤੇ ਬੈਂਕ ਮੈਨੇਜਰ ਬਲਬੀਰ ਸਿੰਘ ਨੇ ਬੈਂਕ ਦੀਆਂ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ 3 ਥਾਵਾਂ 'ਤੋਂ ਡੇਂਗੂ ਦਾ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਟੀਮ ਵਲੋਂ ਡੇਂਗੂ ਦੇ ਪਾਜ਼ੀਟਿਵ ਮਰੀਜ਼ ਨਿਕਲਣ ਤੇ ਬੰਗਾ ਰੋਡ, ਗੁਰੂ ਤੇਗ ਬਹਾਦਰ ਨਗਰ ਨਵਾਂਸ਼ਹਿਰ ਤੋਂ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ 3 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਕੱਲ੍ਹ ਤੋਂ

ਨਵਾਂਸ਼ਹਿਰ, 24 ਨਵੰਬਰ (ਮਹੇ, ਨਵਾਂਗਰਾਈਾ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 26 ਤੋਂ 28 ਨਵੰਬਰ ਤੱਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਕਿਸਾਨ ਚੁਕੰਨੇ ਹੋਣ-ਪੰਮਾ

ਬੰਗਾ, 24 ਨਵੰਬਰ (ਕਰਮ ਲਧਾਣਾ) - ਕੇਂਦਰ ਦੀ ਮੋਦੀ ਸਰਕਾਰ ਖ਼ਤਰਨਾਕ ਨੀਤੀਆਂ ਘੜਨ ਤੇ ਲੱਗੀ ਹੋਈ ਹੈ | ਜਿਨ੍ਹਾਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਚੁਕੰਨੇ ਰਹਿਣ ਦੀ ਲੋੜ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਮੰਚ ਵਲੋਂ ਸ਼ੋਕ ਮੀਟਿੰਗ

ਦਸੂਹਾ, 24 ਨਵੰਬਰ (ਕੌਸ਼ਲ)- ਲੋਕ ਜਾਗਰੂਕਤਾ ਮੰਚ ਦੀ ਇਕ ਵਿਸ਼ੇਸ਼ ਸ਼ੋਕ ਮੀਟਿੰਗ ਚੇਅਰਮੈਨ ਪ੍ਰਸ਼ੋਤਮ ਸਿੰਘ ਦੇਵੀਦਾਸ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੰਚ ਦੇ ਮੈਂਬਰ ਜਗਪ੍ਰੀਤ ਸਿੰਘ ਸਾਹੀ ਦੇ ਭਰਾ ਹਰਪ੍ਰੀਤ ਸਿੰਘ ਸਾਹੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਸੈਮੀਨਾਰ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪੁਲਿਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਦੇ ਇੰਚਾਰਜ ਏ.ਐੱਸ.ਆਈ. ਹੁਸਨ ਲਾਲ ਵਲੋਂ ਅੱਡਾ ਚਣਕੋਆ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਧਰਨੇ 'ਚ ਰੁੜਕੀ ਕਲਾਂ ਦੇ ਕਿਸਾਨਾਂ ਦਾ ਜਥਾ ਪੁਜਾ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਸਬਾ ਮਜਾਰੀ ਦੇ ਟੋਲ ਟੈਕਸ ਨੇੜੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਪਿੰਡ ਰੁੜਕੀ ਕਲਾਂ ਤੋਂ ਕਿਸਾਨਾਂ ਦਾ ਜਥਾ ...

ਪੂਰੀ ਖ਼ਬਰ »

ਸਾਬਕਾ ਪਿ੍ੰ. ਮਨੋਹਰ ਲਾਲ ਵਲੋਂ ਫਰਾਲਾ ਸਕੂਲ ਦੇ ਵਿਕਾਸ ਕਾਰਜਾਂ ਲਈ ਸਹਾਇਤਾ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮੈਡਮ ਸਤਵਿੰਦਰ ਕੌਰ ਮੁਹਾਲੀ ਤੇ ਇੰਚਾਰਜ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਦੀ ਅਗਵਾਈ 'ਚ ਪਿਛਲੇ ਕਈ ਮਹੀਨਿਆਂ ਤੋਂ ਸਕੂਲ ਦੇ ਵਿਕਾਸ ਕਾਰਜ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਬੰਗਾ, 24 ਨਵੰਬਰ (ਕਰਮ ਲਧਾਣਾ) - ਸ਼ਹਿਰ ਦੀਆਂ ਸਮਾਜ ਸੇਵੀ ਸਖਸ਼ੀਅਤਾਂ ਵਲੋਂ ਸਾਂਝੇ ਯਤਨ ਕਰਦਿਆਂ ਸ਼ਹਿਰ ਦੇ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਰਾਸ਼ਨ ਵੰਡਿਆ ਗਿਆ | ਜੀਤ ਸਿੰਘ ਭਾਟੀਆ ਸਾਬਕਾ ਐਮ. ਸੀ ਬੰਗਾ ਦੀ ਅਗਵਾਈ ਵਿਚ ਮਹੀਨਾਵਾਰ ਚਲਾਈ ਜਾ ਰਹੀ ਇਸ ਸੇਵਾ ...

ਪੂਰੀ ਖ਼ਬਰ »

ਸਤਿਗੁਰਾਂ ਦੇ ਓਟ ਆਸਰੇ ਨਾਲ ਸ਼ੁਰੂ ਕੀਤੇ ਕਾਰਜ ਪੂਰੀ ਤਰ੍ਹਾਂ ਸਫਲ ਹੁੰਦੇ-ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 24 ਨਵੰਬਰ (ਨਰੇਸ਼ ਧੌਲ)- ਜਿਹੜੇ ਮਨੁੱਖ ਸਤਿਗੁਰਾਂ ਦੇ ਓਟ ਆਸਰੇ ਨਾਲ ਆਪਣੇ ਕਾਰਜਾਂ ਨੂੰ ਤਰਜੀਹ ਦਿੰਦੇ ਹਨ, ਦੇ ਹਰ ਕਾਰਜ ਪੂਰੀ ਤਰ੍ਹਾਂ ਸਫਲ ਹੁੰਦੇ ਹਨ | ਇਹ ਪ੍ਰਵਚਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਨੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਪ੍ਰਤੀ ਅਥਾਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX