ਤਾਜਾ ਖ਼ਬਰਾਂ


ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  13 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  42 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  51 minutes ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 2 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਫਿਰੋਜ਼ਪੁਰ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਿੰਡ ਫੇਰੋਕੇ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਜ਼ੀਰਾ, 24 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਵਾਉਣ ਲਈ ਦਿੱਤੀ ਜਾ ਰਹੀਆਂ ਗਰਾਂਟਾਂ ਦੀ ਪਿੰਡਾਂ ਦੇ ਸਰਪੰਚ ਸਹੀ ਢੰਗ ਨਾਲ ਵਰਤੋਂ ਕਰਕੇ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ਦੀ ਨੁਹਾਰ ਬਦਲਣ ਅਤੇ ਵਿਕਾਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨੀਅਨ ਨੇ ਮੱਲਾਂਵਾਲਾ ਵਿਖੇ ਕੀਤਾ ਰੋਸ ਪ੍ਰਦਰਸ਼ਨ

ਮੱਲਾਂਵਾਲ, 24 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਾਬਕਾ ਸੈਨਿਕ ਯੂਨੀਅਨ ਮੱਲਾਂਵਾਲਾ ਮਖੂ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਮੱਲਾਂਵਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ | ਸਾਬਕਾ ਸੈਨਿਕ ਯੂਨੀਅਨ ਦੇ ਪ੍ਰਧਾਨ ਬੋਹੜ ...

ਪੂਰੀ ਖ਼ਬਰ »

ਭਾਜਪਾ ਵਲੋਂ ਕਿਸਾਨਾਂ ਨੂੰ ਦਬਾਉਣ ਲਈ ਸੱਤਾ ਦੀ ਕੀਤੀ ਜਾ ਰਹੀ ਨਾਜਾਇਜ਼ ਵਰਤੋਂ- ਬੱਬੀ ਫ਼ਿਰੋਜ਼ਸ਼ਾਹ

ਤਲਵੰਡੀ ਭਾਈ, 24 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਦਾ ਹਰ ਯਤਨ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ 26 ਅਤੇ 27 ਨਵੰਬਰ ਨੂੰ ਕਿਸਾਨਾਂ ...

ਪੂਰੀ ਖ਼ਬਰ »

ਬੀ. ਐੱਸ. ਐਨ. ਐਲ. ਆਫ਼ੀਸਰ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਬੀ.ਐੱਸ.ਐਨ.ਐਲ. ਆਫ਼ੀਸਰ ਐਸੋਸੀਏਸ਼ਨ ਏ.ਆਈ.ਜੀ.ਈ.ਟੀ.ਓ.ਏ. ਅਤੇ ਐਨ. ਐਫ.ਟੀ.ਈ. ਬੀ.ਐੱਸ.ਐਨ. ਐਲ. ਯੂਨੀਅਨ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਵਲੋਂ ਡੀ.ਏ. ਅਤੇ ਆਈ.ਡੀ.ਏ. ਫਰੀਜ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਬੀ. ਐੱਸ.ਐਨ.ਐਲ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਅਫ਼ੀਮ ਬਰਾਮਦ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਬਗੀਚੀ ਵਿਚੋਂ ਅਫ਼ੀਮ ਵਰਗੀ ਵਸਤੂ ਮਿਲਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ 'ਤੇ ਨਾਮਾਲੂਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਪੁਲਿਸ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 4 ਹੋਰ ਮਰੀਜ਼

ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 4 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਜ 504 ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜੇਲ੍ਹ 'ਚੋਂ ਕੈਦੀਆਂ ਕੋਲੋਂ ਫਿਰ ਮਿਲੇ ਮੋਬਾਈਲ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਜੇਲ੍ਹ ਅਧਿਕਾਰੀਆਂ ਦੇ ਦਾਅਵਿਆਂ ਦੇ ਬਾਵਜੂਦ ਸਥਾਨਕ ਕੇਂਦਰੀ ਜੇਲ੍ਹ ਵਿਚੋਂ ਕੈਦੀਆਂ ਕੋਲੋਂ ਮੋਬਾਈਲਾਂ ਦਾ ਮਿਲਣਾ ਨਿਰੰਤਰ ਜਾਰੀ ਹੈ | ਬੀਤੇ ਕੱਲ੍ਹ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਕੈਦੀਆਂ ਕੋਲੋਂ ਮੋਬਾਈਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਦਿੱਲੀ ਧਰਨੇ ਸਬੰਧੀ ਪਿੰਡਾਂ 'ਚ ਨੁੱਕੜ ਮੀਟਿੰਗਾਂ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨਾਂ ਦਾ ਗ਼ੁੱਸਾ ਦਿਨੋਂ ਦਿਨ ਉਬਾਲੇ ਖਾ ਰਿਹਾ ਅਤੇ ਹੁਣ ਉਹ 26-27 ਨਵੰਬਰ ਨੂੰ ਦਿੱਲੀ ਪਹੁੰਚ ਆਰ-ਪਾਰ ਦੀ ਲੜਾਈ ਦਾ ਮਨ ਬਣਾਈ ਬੈਠੇ ਹਨ | ਭਾਰਤੀ ...

ਪੂਰੀ ਖ਼ਬਰ »

ਸਰਪੰਚ ਸੁਖਦੀਪ ਸਿੰਘ ਉਗੋਕੇ ਨੂੰ ਪਾਰਟੀ ਪ੍ਰਧਾਨ ਨੇ ਦਿੱਤਾ ਥਾਪੜਾ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਉਗੋਕੇ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਧਾਲੀਵਾਲ ਜੋ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਗਰਮੀਆਂ 'ਚ ਮੋਹਰੀ ਰੋਲ ਨਿਭਾ ਰਹੇ ਹਨ, ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖ ਸਾਬਕਾ ਵਿਧਾਇਕ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਗੁਰੂਹਰਸਹਾਏ ਦੀਆਂ ਵੱਖ-ਵੱਖ ਪੰਚਾਇਤਾਂ ਨੂੰ ਗਰਾਂਟਾਂ ਤਕਸੀਮ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਤੇ ਲੋਕ ਸਹੂਲਤਾਂ ਦੇਣ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਕੱਢਿਆ ਸ਼ਾਂਤਮਈ ਰੋਸ ਮਾਰਚ

ਮਖੂ, 24 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸਾਬਕਾ ਸੈਨਿਕਾਂ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਦੀਆਂ ਸਹੂਲਤਾਂ ਪੂਰੀਆਂ ਨਾ ਮਿਲਣ ਕਰਕੇ ਰਿਟਾਇਰਡ ਕਰਨਲ ਕਸ਼ਮੀਰ ਸਿੰਘ ਢਿੱਲੋਂ ਮਖੂ ਦੀ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਅਦ ਵੀ ਨਹੀਂ ਮਿਲਿਆ ਗੁਰਦੁਆਰਾ ਨਾਨਕ ਨਿਵਾਸ ਨੂੰ ਇਕ ਕਰੋੜ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਤਕਰੀਬਨ ਇਕ ਸਾਲ ਪਹਿਲਾਂ ਸਥਾਨਕ ਗੁਰਦੁਆਰਾ ਨਾਨਕ ਨਿਵਾਸ (ਚਰਨ ਛੋਹ ਪ੍ਰਾਪਤ) ਮਮਦੋਟ ਨੂੰ ਨਵਿਆਉਣ ਅਤੇ ਰੱਖ-ਰਖਾਅ ਵਾਸਤੇ ਕੇਂਦਰ ਸਰਕਾਰ ਦੇ ਵਿਭਾਗ ਵਲੋਂ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ ਜਾਣ ਦੀ ਗੱਲ ਸਾਹਮਣੇ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਗੱਡੀ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੋਟਰਸਾਈਕਲ ਵਿਚ ਗੱਡੀ ਮਾਰਨ ਦੇ ਦੋਸ਼ ਤਹਿਤ ਖੂਈਖੇੜਾ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗ਼ੌਰੀ ਸ਼ੰਕਰ ਪੁੱਤਰ ਦੁਲੀ ਚੰਦ ਵਾਸੀ ਘੱਲੂ ਨੇ ਦੱਸਿਆ ਕਿ 19 ਨਵੰਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਦਾ ਫ਼ੈਸਲਾ ਵਾਪਸ ਲਏ ਜਾਣ ਦੀ ਮੰਗ

ਮੰਡੀ ਲਾਧੂਕਾ, 24 ਨਵੰਬਰ (ਰਾਕੇਸ਼ ਛਾਬੜਾ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡ ਕੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਨੂੰ ਆਸਾਨ ਕਰਨ ਤੇ ਮਾਪਿਆਂ ਦਾ ਆਰਥਿਕ ਬੋਝ ਘਟਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁੱਦਕੀ ਵਲੋਂ ਦੁਕਾਨਦਾਰਾਂ ਨੂੰ ਆਪਣੀ ਹਦੂਦ ਅੰਦਰ ਸਾਮਾਨ ਰੱਖਣ ਦੀ ਨਸੀਹਤ

ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦੇ ਇੰਚਾਰਜ ਕੁਲਵੰਤ ਰਾਏ ਕਟਾਰੀਆ ਵਲੋਂ ਮੁੱਦਕੀ ਦੇ ਮੇਨ ਰੋਡ 'ਤੇ ਸਥਿਤ ਸਮੂਹ ਦੁਕਾਨਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਵਿਚ ਪਾਰਕਿੰਗ ਦੀ ਸੁਵਿਧਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

-ਮਾਮਲਾ ਗੈਸ ਏਜੰਸੀ ਦੇ ਵਿਵਾਦ ਦਾ- ਪਿਤਾ-ਪੁੱਤਰ ਖ਼ਿਲਾਫ਼ ਲੁੱਟਮਾਰ ਕਰਨ 'ਤੇ ਐੱਸ. ਸੀ. ਐੱਸ. ਟੀ ਐਕਟ ਦਾ ਮੁਕੱਦਮਾ ਦਰਜ

ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਰਾਮਸਰਾ ਵਿਖੇ ਬਣੀ ਇਕ ਗੈਸ ਏਜੰਸੀ ਦਾ ਵਿਵਾਦ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ | ਇਸ ਮਾਮਲੇ ਵਿਚ ਸੁਰਿੰਦਰ ਕੁਮਾਰ ਦੇ ਬਿਆਨਾਂ 'ਤੇ ਪਿਤਾ ਪੁੱਤਰ ਸਮੇਤ ਤਿੰਨ ਜਣਿਆਂ ਦੇ ਖ਼ਿਲਾਫ਼ ਲੁੱਟ ਕਰਨ ਅਤੇ ਐੱਸ.ਸੀ ਐੱਸ.ਟੀ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਮੈਮੋਰੀਅਲ ਵਾਰਡ ਪੱਧਰੀ ਕਿ੍ਕਟ ਟੂਰਨਾਮੈਂਟ ਜਾਰੀ

ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਨਹਿਰੂ ਸਟੇਡੀਅਮ ਵਿਚ ਕਰਵਾਏ ਜਾ ਰਹੇ ਸੁਰਿੰਦਰ ਜਾਖੜ ਮੈਮੋਰੀਅਲ ਵਾਰਡ ਪੱਧਰੀ ਕਿ੍ਕਟ ...

ਪੂਰੀ ਖ਼ਬਰ »

ਪਿੰਡ ਵਿਚ ਮੋਬਾਈਲ ਟਾਵਰ ਲਗਾਉਣ ਦਾ ਲੋਕਾਂ ਨੇ ਕੀਤਾ ਵਿਰੋਧ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਕਰੀਬ ਤਿੰਨ ਕਿੱਲੋਮੀਟਰ ਦੂਰ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਰਿਹਾਇਸ਼ੀ ਇਲਾਕੇ ਵਿਚ ਨਿੱਜੀ ਕੰਪਨੀ ਵਲੋਂ ਦੂਸਰਾ ਮੋਬਾਈਲ ਟਾਵਰ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਜ਼ਿਲੇ੍ਹ ਦੇ ਉੱਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਨੇ ਮੁੱਖ ਮੰਤਰੀ ਹਰਿਆਣਾ ਖੱਟੜ ਦਾ ਪੁਤਲਾ ਫੂਕਿਆ

ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਸਾਰੇ ਪੰਜਾਬ ਵਿਚ ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਦੇ ਪੁਤਲੇ ਫੂਕੇ ਗਏ, ਜਿਸ ਦੇ ਤਹਿਤ ਅੱਜ ਯੂਨੀਅਨ ਆਗੂਆਂ ਵਲੋਂ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਮੁੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਿੰਟੂ ਸਾਂਘਾ ਨੇ ਵੰਡੇ ਸਰਪੰਚਾਂ ਨੂੰ ਸਮਾਰਟ ਰਾਸ਼ਨ ਕਾਰਡ

ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਤੋਂ ਮਿਲਦਾ ਰਾਸ਼ਨ ਮੁਹੱਈਆ ਕਰਵਾਉਣ ਲਈ ਤੇ ਪਾਰਦਰਸ਼ਤਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਹਰੇਕ ਲਾਭਪਾਤਰੀ ਨੂੰ ਸਮਾਰਟ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਸਕੂਲੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਰਕਰਾਂ 'ਚ ਜੋਸ਼ ਭਰਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ 'ਤੇ ਵੱਡੀ ਗਿਣਤੀ 'ਚ ਪੁੱਜਣ ਦਾ ਸੱਦਾ ਦੇਣ ਲਈ ਗਰੀਨ ਰਿਜ਼ੋਰਟਸ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਮੁੱਦਕੀ 'ਚ ਇੰਟਰਲਾਕਿੰਗ ਟਾਈਲਾਂ ਲਾ ਕੇ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ-ਮਨਚੰਦਾ ਸਾਥੀ

ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਯਤਨਾਂ ਸਦਕਾ ਕਸਬਾ ਮੁੱਦਕੀ ਨੂੰ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਰੋਸ਼ਨ ਲਾਲ ਮਨਚੰਦਾ ਐਮ.ਸੀ. ਅਤੇ ਰਜਿੰਦਰ ...

ਪੂਰੀ ਖ਼ਬਰ »

ਬੀ. ਪੀ. ਐਲ. ਪਰਿਵਾਰਾਂ ਲਈ ਬਿਜਲੀ ਬੋਰਡ ਵਲੋਂ ਐਲ. ਈ. ਡੀ. ਬੱਲਬ ਦੀ ਸਕੀਮ ਸ਼ੁਰੂ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਪੀ.ਐੱਸ.ਪੀ. ਸੀ.ਐਲ. ਵਲੋਂ ਬੀ.ਪੀ.ਐਲ. ਪਰਿਵਾਰ ਅਤੇ ਐੱਸ.ਸੀ., ਬੀ.ਸੀ. ਪਰਿਵਾਰਾਂ ਲਈ ਇਕ ਕਿੱਲੋ ਵਾਟ ਤੋਂ ਘੱਟ ਲੋਡ ਵਾਲੇ ਸਬਸਿਡੀ ਲੈ ਰਹੇ ਖਪਤਕਾਰਾਂ ਲਈ ਕੇ.ਐਲ.ਬੀ.ਵਾਈ. ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਇੰਜੀ ਰਾਮੇਸ਼ ਚੰਦਰ ਮੱਕੜ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਅਰਬਨ, ਸਬ ਡਵੀਜ਼ਨ ਗੁਰੂਹਰਸਹਾਏ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਚੱਲਦੇ ਕੁਨੈਕਸ਼ਨ 'ਤੇ 2 ਐਲ.ਈ.ਡੀ. ਬਲਬ 140 ਦੀ ਜਗ੍ਹਾ 'ਤੇ 30 ਰੁਪਏ ਵਿਚ ਦਿੱਤੇ ਜਾਣਗੇ | ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਿਜਲੀ ਦਫ਼ਤਰ ਵਿਚ ਮੌਜੂਦਾ ਬਿਜਲੀ ਦੀ ਕਾਪੀ, ਸ਼ਨਾਖ਼ਤੀ ਕਾਰਡ, ਸਵੈ ਘੋਸ਼ਣਾ ਫਾਰਮ ਜਮ੍ਹਾਂ ਕਰ ਕੇ 2 ਐਲ.ਈ.ਡੀ. ਬਲਬ 30 ਰੁਪਏ ਵਿਚ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ 80/90 ਫੀਸਦੀ ਬਿਜਲੀ ਦੀ ਬੱਚਤ, ਵਾਤਾਵਰਨ ਅਨੂਕੁਲ ਰਹੇਗਾ ਤੇ ਖਪਤਕਾਰ ਨੂੰ ਭਾਰੀ ਲਾਭ ਪੁੱਜੇਗਾ |

ਖ਼ਬਰ ਸ਼ੇਅਰ ਕਰੋ

 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 26 ਦੀ ਹੜਤਾਲ ਦਾ ਸਮਰਥਨ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਵਿਚ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਵਿਧਾਇਕ ਆਵਲਾ ਅੱਜ ਕਰਨਗੇ ਅਰਨੀਵਾਲਾ ਦੇ ਪਿੰਡਾਂ ਦਾ ਦੌਰਾ -ਮਲਹੋਤਰਾ, ਆਵਲਾ

ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਵਲੋਂ ਅਰਨੀਵਾਲਾ ਜ਼ੈਲ ਦੇ ਵੱਖ-ਵੱਖ ਪਿੰਡਾਂ ਦਾ 25 ਨਵੰਬਰ ਨੂੰ ਦੌਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਅਤੇ ਬੱਬੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਾਉਣ- ਖ਼ਾਲਸਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ 16 ਬਲਾਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਾਉਣ- ਖ਼ਾਲਸਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ 16 ਬਲਾਕ ...

ਪੂਰੀ ਖ਼ਬਰ »

ਸੁਸਾਇਟੀ ਦੇ ਕੈਂਪ 'ਚ 144 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 24 ਨਵੰਬਰ(ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਵਲ਼ੋਂ ਸਿਵਲ ਹਸਪਤਾਲ ਵਿਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨੌਜਵਾਨਾਂ ਨੇ 144 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਕੀਤੀ ਮਹੀਨਾਵਾਰ ਸਮੀਖਿਆ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੈਡੀਕਲ ਮਾਹਿਰਾਂ ਵਲੋਂ ਕੋਵਿਡ ਵਿਚ ਵਾਧੇ ਅਤੇ ਇਸ ਬਿਮਾਰੀ ਦੀ ਦੂਜੀ ਸੰਭਾਵਿਤ ਲਹਿਰ ਦੇ ਟਾਕਰੇ ਲਈ ਜ਼ਿਆਦਾ ਤੋਂ ਜ਼ਿਆਦਾ ਸੈਂਪਿਲੰਗ ਕੀਤੀ ਜਾਵੇ | ਇਹ ਗੱਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਿਹਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਬੱਲੂਆਣਾ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਚੋਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਤੇ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਫਾਟਕਾਂ ਦੇ ਨਾਲ ਉੜਾਂਗ ਪੈਲੇਸ ਦੇ ਨੇੜੇ ਸੰਗਤਾਂ ਵਲ਼ੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਅਤੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ 150 ਸਾਲਾ ...

ਪੂਰੀ ਖ਼ਬਰ »

ਸੁੰਨ੍ਹੇ ਘਰ 'ਚੋਂ ਸੋਨੇ ਦੇ ਗਹਿਣੇ, ਨਕਦੀ ਤੇ ਅਸਲ੍ਹਾ ਚੋਰੀ

ਫ਼ਾਜ਼ਿਲਕਾ, 24 ਨਵੰਬਰ (ਅਮਰਜੀਤ ਸ਼ਰਮਾ)-ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਅਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਆਰਾਮ ਨਾਲ ਨਿਕਲ ਜਾਂਦੇ ਹਨ | ਸ਼ਹਿਰ ਅੰਦਰ ਹੋਈਆਂ ਕਾਫ਼ੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣਗੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਿਆਉਣ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਹੋਵੇਗਾ ਆਨਲਾਈਨ ਕੁਇਜ਼ ਮੁਕਾਬਲਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ ਨੂੰ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਵਣਜ ਵਿਚ ਸੌਖ ਲਈ ਉਦਯੋਗਪਤੀ ਸਰਕਾਰ ਦੇ ਆਨਲਾਈਨ ਪੋਰਟਲ ਦੀਆਂ ਸੇਵਾਵਾਂ ਦਾ ਲਾਭ ਲੈਣ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰ ਦੀ ਵਣਜ ਕਰਨ ਵਿਚ ਸੌਖ ਦੀ ਨੀਤੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲ੍ਹੇ ਦੇ ਉਦਯੋਗਪਤੀਆਂ ਨਾਲ ਇਕ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤਾਂ ਜੋ ...

ਪੂਰੀ ਖ਼ਬਰ »

ਕਿਸਾਨ ਪਰਿਵਾਰਾਂ ਨੇ ਰੋਸ ਮਾਰਚ ਕਰ ਕੇ ਦਿੱਲੀ ਚੱਲਣ ਦੀ ਕੀਤੀ ਤਿਆਰੀ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਕੇਂਦਰ ਵਲ਼ੋਂ ਲਿਆਉਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨ ਯੂਨੀਅਨਾਂ ਵਲ਼ੋਂ ਦਿੱਲੀ ਚੱਲੋ ਦੇ ਸੱਦੇ ਅਨੁਸਾਰ ਅੱਜ ਪਿੰਡ ਚੱਕ ਲਮੋਚੜ ਮੁਰਕ ਵਾਲਾ ਵਿਖੇ ਕਿਸਾਨਾਂ ਵਲ਼ੋਂ ਆਪਣੇ ਪਰਿਵਾਰਾਂ ਤੇ ...

ਪੂਰੀ ਖ਼ਬਰ »

ਤਿੰਨ ਵਾਹਨਾਂ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਖੂਈਆਂ ਸਰਵਰ, 24 ਨਵੰਬਰ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਗਿੱਦੜਾਂ ਵਾਲੀ ਦੇ ਨਜ਼ਦੀਕ ਅੱਜ ਇਕ ਟਰੱਕ, ਟਰਾਲੇ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਸਰਕਾਰੀ ...

ਪੂਰੀ ਖ਼ਬਰ »

ਪਾਵਰਕਾਮ ਸੀ. ਐੱਚ. ਬੀ ਠੇਕਾ ਕਾਮਿਆਂ ਵਲੋਂ ਰੋਸ ਵਿਖਾਵੇ ਦਾ ਐਲਾਨ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਫ਼ਾਜ਼ਿਲਕਾ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਅਜੇ ਕੁਮਾਰ ਅਤੇ ਮੀਤ ਪ੍ਰਧਾਨ ਦਰਸ਼ਨ ਸਿੰਘ ਨੇ ਕੀਤੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ 'ਚ ਕੈਂਸਰ ਨਾਲ ਇਕ ਹੋਰ ਮੌਤ

ਮੰਡੀ ਰੋੜਾਂਵਾਲੀ, 24 ਨਵੰਬਰ (ਮਨਜੀਤ ਸਿੰਘ ਬਰਾੜ)-ਮੰਡੀ ਰੋੜਾਂਵਾਲੀ ਨਿਵਾਸੀ ਆੜ੍ਹਤੀ ਸਤੀਸ਼ ਕੁਮਾਰ ਪਾਹਵਾ ਦੇ ਛੋਟੇ ਭਰਾ ਪਵਨ ਕੁਮਾਰ ਪਾਹਵਾ ਦੀ ਅੱਜ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ | ਉਹ ਕਰੀਬ 50 ਵਰਿ੍ਹਆਂ ਦੇ ਸਨ 'ਤੇ ਪਿਛਲੇ ਕਾਫ਼ੀ ਸਮੇਂ ਤੋਂ ਇਸ ...

ਪੂਰੀ ਖ਼ਬਰ »

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਦਿੱਲੀ ਵਾਲੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ-ਖ਼ਾਲਸਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲੋਕ ਇਸ ਵਾਰ ਰਿਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਦਿੱਲੀ ਵਾਂਗ ਪੰਜਾਬੀਆਂ ਨੂੰ ਘਰ ਬੈਠਿਆਂ ਸੁੱਖ ਸਹੂਲਤਾਂ ਪ੍ਰਦਾਨ ਹੋਣਗੀਆਂ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਐਨ. ਸੀ. ਸੀਚ ਦਾ ਸਥਾਪਨਾ ਦਿਹਾੜਾ ਮਨਾਇਆ

ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਐਨ.ਸੀ.ਸੀ ਦਾ 72ਵਾਂ ਸਥਾਪਨਾ ਦਿਵਸ ਐਨ.ਸੀ.ਸੀ ਸਥਾਪਨਾ ਹਫ਼ਤੇ ਵਜੋਂ ਮਨਾਇਆ ਗਿਆ | ਸ੍ਰੀ ਰਾਜੇਸ਼ ਭਠੇਜਾ ਦੀ ਅਗਵਾਈ ਵਿਚ ਮਨਾਏ ਗਏ ਇਸ ਹਫ਼ਤੇ ਦੌਰਾਨ ਐਨ.ਸੀ.ਸੀ ਕੈਡਟਾਂ ਨੇ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਨੇ ਬੱਲੂਆਣਾ ਵਿਕਾਸ ਦੇ ਕੰਮਾਂ ਨੂੰ ਲੈ ਕੇ ਕਰਮਚਾਰੀਆਂ ਨਾਲ ਕੀਤੀ ਬੈਠਕ

ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਅੱਜ ਅਬੋਹਰ ਬਲਾਕ ਦੇ ਮਨਰੇਗਾ ਕਰਮਚਾਰੀਆਂ ਤੇ ਅਧਿਕਾਰੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕਰਕੇ ਹਲਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਨੇ ਬੱਲੂਆਣਾ ਵਿਕਾਸ ਦੇ ਕੰਮਾਂ ਨੂੰ ਲੈ ਕੇ ਕਰਮਚਾਰੀਆਂ ਨਾਲ ਕੀਤੀ ਬੈਠਕ

ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਅੱਜ ਅਬੋਹਰ ਬਲਾਕ ਦੇ ਮਨਰੇਗਾ ਕਰਮਚਾਰੀਆਂ ਤੇ ਅਧਿਕਾਰੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕਰਕੇ ਹਲਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ...

ਪੂਰੀ ਖ਼ਬਰ »

ਅਕਸਰ ਖੇਤੀ ਤੋਂ ਕੰਨੀ ਕਤਰਾਉਣ ਵਾਲੀ ਨੌਜਵਾਨ ਪੀੜ੍ਹੀ ਕਿਸਾਨੀ ਸੰਘਰਸ਼ 'ਚ ਪਾ ਰਹੀ ਹੈ ਅਹਿਮ ਯੋਗਦਾਨ

ਮੰਡੀ ਅਰਨੀਵਾਲਾ, 24ਨਵੰਬਰ (ਨਿਸ਼ਾਨ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਵੀ ਹਲੂਣਿਆ ਹੈ | ਪਹਿਲੇ ਨਜ਼ਰ ਸਾਧਾਰਨ ਦਿੱਖਣ ਵਾਲੇ ਨੌਜਵਾਨ ਹੁਣ ਕਿਸਾਨ ਸੰਘਰਸ਼ ਵਿਚ ਕਿਸਾਨੀ ਦੇ ਮੁੱਦਿਆਂ ਨੂੰ ਲੈ ਕੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਤੰਗ ਗਲੀਆਂ 'ਚੋਂ ਕੂੜਾ ਚੁੱਕਣ ਲਈ ਗੱਡੀਆਂ ਨੂੰ ਵਿਧਾਇਕ ਆਵਲਾ ਨੇ ਕੀਤਾ ਰਵਾਨਾ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਸਵੱਛ ਭਾਰਤ ਅਭਿਆਨ ਦੇ ਤਹਿਤ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸ਼ਹਿਰ ਦੀਆਂ ਤੰਗ ਗਲੀਆਂ 'ਚ ਕੂੜਾ ਚੁੱਕਣ ਲਈ ਨਗਰ ਕੌਾਸਲ ਵਲੋਂ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਸਥਾਨਕ ਨਗਰ ਕੌਾਸਲ ਦਫ਼ਤਰ 'ਚ 20 ਲੱਖ ਰੁਪਏ ਦੀ ...

ਪੂਰੀ ਖ਼ਬਰ »

ਕਿੰਨੂ ਦਾ ਭਾਅ ਘੱਟ ਮਿਲਣ 'ਤੇ ਕਿਸਾਨਾਂ ਨੇ ਰੇਲਵੇ ਪੁਲ 'ਤੇ ਜਾਮ ਲਗਾਇਆ

ਅਬੋਹਰ, 24 ਨਵੰਬਰ (ਕੁਲਦੀਪ ਸਿੰਘ ਸੰਧੂ)-ਆੜ੍ਹਤੀਆਂ ਤੇ ਵਪਾਰੀਆਂ ਦੀ ਮਿਲੀ-ਭੁਗਤ ਕਰਕੇ ਅਬੋਹਰ ਦੀ ਕਿੰਨੂ ਮੰਡੀ ਵਿਚ ਕਿਸਾਨਾਂ ਨੂੰ ਕਿੰਨੂ ਦਾ ਭਾਅ ਘੱਟ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਗਾਇਆਂ ਜਾ ਰਿਹਾ ਧਰਨਾ ਅੱਜ ਵੀ ਜਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX