ਤਾਜਾ ਖ਼ਬਰਾਂ


ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  2 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  15 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  11 minutes ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  30 minutes ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  36 minutes ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  45 minutes ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  52 minutes ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 1 hour ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 1 hour ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 2 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 2 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 3 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  about 4 hours ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  about 4 hours ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  about 4 hours ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 5 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 5 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 6 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਆਖਰ ਟਰੰਪ ਮੰਨਿਆ- ਜੋ ਬਾਈਡਨ ਲਈ ਸੱਤਾ ਤਬਦੀਲੀ ਦਾ ਰਾਹ ਕੀਤਾ ਪੱਧਰਾ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 24 ਨਵੰਬਰ (ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)—ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਿਸ਼ੀਗਨ ਸੂਬੇ ਵਲੋਂ 3 ਨਵੰਬਰ ਦੀ ਰਾਸ਼ਟਰਪਤੀ ਚੋਣ 'ਚ ਡੈਮੋਕ੍ਰੇਟਿਕ ਨੇਤਾ ਦੀ ਜਿੱਤ ਤਸਦੀਕ ਕਰਨ ਤੋਂ ਬਾਅਦ ਆਖਰਕਾਰ ਰਾਸ਼ਟਰਪਤੀ ਚੁਣੇ ਗਏ ਜੋ ਬਾਈਡਨ ਲਈ ਤਬਦੀਲੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ, ਇਸ ਦੇ ਨਾਲ ਹੀ ਹਫਤਿਆਂ ਤੱਕ ਚੱਲੀ ਕਸ਼-ਮਕਸ਼ ਤੋਂ ਬਾਅਦ ਸੱਤਾ ਤਬਦੀਲੀ ਦਾ ਰਾਹ ਪੱਧਰਾ ਹੋ ਗਿਆ ਹੈ | ਹਾਲਾਂਕਿ ਟਰੰਪ ਨੇ ਇਹ ਕਹਿੰਦਿਆਂ ਬਾਈਡਨ ਦੀ ਚੋਣ ਨੂੰ ਰਸਮੀ ਤੌਰ 'ਤੇ ਪ੍ਰਵਾਨ ਨਹੀਂ ਕੀਤਾ ਕਿ ਉਹ ਆਪਣੀ ਲੜਾਈ ਜਾਰੀ ਰੱਖਣਗੇ | ਉਨ੍ਹਾਂ ਕਈ ਪ੍ਰਮੁੱਖ ਸੂਬਿਆਂ 'ਚ ਮੁਕੱਦਮੇ ਦਾਇਰ ਕੀਤੇ ਹਨ, ਪਰ ਚੋਣ ਧੋਖਾਧੜੀ ਦੇ ਆਪਣੇ ਦਾਅਵਿਆਂ ਸਬੰਧੀ ਕੋਈ ਸਬੂਤ ਮੁਹੱਈਆ ਨਹੀਂ ਕਰਵਾਏ | ਉਨ੍ਹਾਂ ਦੇ ਮੁਕੱਦਮਿਆਂ ਦੇ ਕਈ ਮਾਮਲਿਆਂ ਨੂੰ ਅਦਾਲਤਾਂ ਵਲੋਂ ਖਾਰਜ ਕਰ ਦਿੱਤਾ ਗਿਆ ਹੈ | ਟਰੰਪ ਪ੍ਰਸ਼ਾਸਨ ਦੀ ਪ੍ਰਮੁੱਖ ਅਧਿਕਾਰੀ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਚੁਣੇ ਗਏ ਜੋ ਬਾਈਡੇਨ ਲਈ ਸਰਕਾਰੀ ਤੌਰ 'ਤੇ ਸੱਤਾ ਤਬਦੀਲੀ ਲਈ ਤਿਆਰ ਹਨ ¢ ਇਸ ਐਲਾਨ ਤੋਂ ਬਾਅਦ ਬਾਈਡਨ ਦੀ ਟੀਮ ਸੱਤਾ ਤਬਦੀਲੀ ਲਈ ਲੋੜੀਂਦੀਆਂ ਸੇਵਾਵਾਂ ਦੀ ਵਰਤੋਂ ਕਰ ਸਕੇਗੀ ¢ ਇਹ ਟੀਮ ਸਰਕਾਰੀ ਸੂਚਨਾਵਾਂ ਬਾਰੇ ਜਾਣਕਾਰੀ ਸਾਂਝੀ ਕਰ ਸਕੇਗੀ, ਕੰਪਿਊਟਰ ਸੁਰੱਖਿਅਤ ਕਰ ਸਕੇਗੀ ਤੇ ਦਫ਼ਤਰ ਦੀ ਜਗ੍ਹਾ ਆਦਿ ਸਬੰਧੀ ਜਾਇਜ਼ਾ ਲੈ ਸਕੇਗੀ ¢ ਇਸ ਤਰ੍ਹਾਂ ਟਰੰਪ ਪ੍ਰਸ਼ਾਸਨ ਨੇ ਡੈਮੋਕਰੇਟਿਕ ਉਮੀਦਵਾਰ ਬਾਈਡਨ ਦੀ 3 ਨਵੰਬਰ ਦੀਆਂ ਚੋਣਾਂ ਵਿਚ ਜਿੱਤ ਨੂੰ ਪ੍ਰਵਾਨ ਕਰ ਲਿਆ ਹੈ ਹਾਲਾਂਕਿ ਡੋਨਾਲਡ ਟਰੰਪ ਅਜੇ ਵੀ ਹਾਰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ ਤੇ ਉਹ ਨਿਰੰਤਰ ਚੋਣਾਂ ਵਿਚ ਧਾਂਦਲੀਆਂ ਹੋਣ ਦੇ ਬੇਬੁਨਿਆਦ ਦੋਸ਼ ਲਾ ਰਹੇ ਹਨ ¢ ਐਮਿਲੀ ਮਰਫੀ ਜਿਨ੍ਹਾਂ ਕੋਲ ਟਰੰਪ ਪ੍ਰਸ਼ਾਸਨ ਵਿਚ ਫੰਡਾਂ ਦੀ ਤਬਦੀਲੀ ਤੇ ਹੋਰ ਗਤੀਵਿਧੀਆਂ ਦੀ ਚਾਬੀ ਹੈ, ਨੇ ਹਾਲਾਂ ਕਿ ਰਾਸ਼ਟਰਪਤੀ ਟਰੰਪ ਦੇ ਦਬਾਅ ਕਾਰਨ ਬਾਈਡਨ ਦੀ ਜਿੱਤ ਦੀ ਸਰਕਾਰੀ ਤੌਰ 'ਤੇ ਪੁਸ਼ਟੀ ਕਰਨ ਵਿਚ ਦੇਰੀ ਜ਼ਰੂਰ ਕੀਤੀ ਹੈ ਪਰ ਆਖਿਰਕਾਰ ਉਸ ਨੇ ਸੱਤਾ ਤਬਦੀਲੀ ਲਈ ਰਾਹ ਪੱਧਰਾ ਕਰ ਦਿੱਤਾ ਹੈ ¢ ਮਿਸ਼ੀਗਨ ਦੇ 4 ਮੈਂਬਰੀ ਚੋਣ ਬੋਰਡ ਵਲੋਂ ਬਾਈਡਨ ਦੀ 1,54,187 ਵੋਟਾਂ ਨਾਲ ਜਿੱਤ ਦੀ ਪੁਸ਼ਟੀ ਕਰਨ ਉਪਰੰਤ ਮਰਫੀ ਵੱਲੋਂ ਬਾਈਡਨ ਨੂੰ ਸੱਤਾ ਤਬਦੀਲੀ ਸਬੰਧੀ ਪੱਤਰ ਭੇਜਿਆ ਗਿਆ ਹੈ ¢ ਇਸੇ ਦੌਰਾਨ ਟਰੰਪ ਨੇ ਟਵੀਟ ਵਿਚ ਕਿਹਾ ਹੈ ਕਿ ਸੱਤਾ ਤਬਦੀਲੀ ਲਈ ਉਸ ਨੇ ਹਰੀ ਝੰਡੀ ਦਿੱਤੀ ਹੈ ਕਿਉਂਕਿ ਅਜਿਹਾ ਕਰਨਾ ਹੀ ਦੇਸ਼ ਦੇ ਹਿੱਤ ਵਿਚ ਹੈ ਪਰ ਉਹ ਨਤੀਜਿਆਂ ਨੂੰ ਚੁਣੌਤੀ ਦੇਣਾ ਜਾਰੀ ਰਖਣਗੇ ¢ ਮਰਫੀ ਨੇ ਕਿਹਾ ਹੈ ਕਿ ਉਸ ਉਪਰ ਟਰੰਪ ਨੇ ਕਿਸੇ ਕਿਸਮ ਦਾ ਦਬਾਅ ਨਹੀਂ ਪਾਇਆ ¢ ਬਾਈਡਨ ਨੂੰ ਲਿਖੇ ਪੱਤਰ ਵਿਚ ਮਰਫੀ ਨੇ ਕਿਹਾ ਹੈ ਕਿ ਮੇਰੇ ਉਪਰ ਕਦੀ ਵੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਕਿਸੇ ਵਲੋਂ ਦਬਾਅ ਨਹੀਂ ਪਾਇਆ ਗਿਆ ਤੇ ਉਸ ਵਲੋਂ ਲਿਆ ਗਿਆ ਫੈਸਲਾ ਕਾਨੂੰਨ ਤੇ ਮੌਜੂਦ ਤੱਥਾਂ ਉਪਰ ਆਧਾਰਿਤ ਹੈ ¢ ਇਸ ਦੇ ਨਾਲ ਹੀ ਮਰਫੀ ਨੇ ਧਮਕੀਆਂ ਮਿਲਣ ਦੀ ਗੱਲ ਸਵੀਕਾਰ ਕਰਦਿਆਂ ਕਿਹਾ ਕਿ ਉਸ ਨੂੰ ਆਨਲਾਈਨ, ਫੋਨ ਦੁਆਰਾ ਤੇ ਮੇਲ ਦੁਆਰਾ ਧਮਕਾਇਆ ਜ਼ਰੂਰ ਗਿਆ ਸੀ ¢ ਰਾਸ਼ਟਰਪਤੀ ਚੁਣੇ ਗਏ ਬਾਈਡਨ ਨੇ ਆਪਣੀ ਟੀਮ ਦੇ ਮੈਂਬਰਾਂ ਦੀ ਨਿਯੁਕਤੀ ਲਈ ਨਾਮਕਰਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿਚ ਭਰੋਸੇਯੋਗ ਸਹਾਇਤਾ ਪ੍ਰਾਪਤ ਐਾਟਨੀ ਬਲਿੰਕੇਨ ਨੂੰ ਵਿੱਤ ਵਿਭਾਗ ਦੀ ਅਗਵਾਈ ਕਰਨ ਲਈ ਸ਼ਾਮਿਲ ਕੀਤੇ ਜਾਣ ਦੀ ਚਰਚਾ ਹੈ | ਟਰੰਪ ਨੇ ਟਵੀਟ ਕਰਦਿਆਂ ਕਿਹਾ ਕਿ ਕਿ ਉਨ੍ਹਾਂ ਨੇ ਜੀ.ਐੱਸ.ਏ. ਦੁਆਰਾ ਪ੍ਰਵਾਨਿਤ ਤਬਦੀਲੀ ਲਈ ਸਹਿਯੋਗੀਆਂ ਨੂੰ ਨਿਰਦੇਸ਼ ਦਿੱਤੇ ਹਨ ਪਰ ਉਹ ਆਪਣੀ ਗੱਲ 'ਤੇ ਅਜੇ ਵੀ ਅੜੇ ਹੋਏ ਹਨ ਤੇ ਚੋਣ ਨਤੀਜੇ ਨੂੰ ਉਲਟਾਉਣ ਲਈ ਆਪਣੀਆਂ ਕਾਨੂੰਨੀ ਕੋਸ਼ਿਸ਼ਾਂ ਜਾਰੀ ਰੱਖਣ |
ਟਰੰਪ ਕੌਣ ਹੁੰਦੈ ਮੇਰੀ ਤਾਜਪੋਸ਼ੀ ਦਾ ਫੈਸਲਾ ਕਰਨ ਵਾਲਾ- ਜੋ ਬਾਈਡਨ
ਸਾਨ ਫਰਾਂਸਿਸਕੋ, (ਐੱਸ.ਅਸ਼ੋਕ ਭੌਰਾ)- ਟਰੰਪ ਦੇ ਟਵੀਟ 'ਤੇ ਪ੍ਰਤੀਕਿਰਿਆ ਦਿੰਦਿਆਂ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਕਿ 'ਟਰੰਪ ਕੌਣ ਹੁੰਦਾ ਹੈ ਮੇਰੀ ਤਾਜਪੋਸ਼ੀ ਦਾ ਫੈਸਲਾ ਕਰਨ ਵਾਲਾ'? ਉਨ੍ਹ•ਾਂ ਕਿਹਾ ਕਿ ਜਦੋਂ ਸਰਕਾਰ ਦੇ ਹੋਰ ਹਿੱਸਿਆਂ ਜਿਵੇਂ ਕਿ ਕਾਂਗਰਸ, ਅਦਾਲਤਾਂ ਅਤੇ ਸੈਨਾ ਨੇ ਇਹ ਮੰਨ ਲਿਆ ਹੈ ਕਿ ਉਹ ਚੋਣ ਨਤੀਜਿਆਂ ਦਾ ਸਨਮਾਨ ਕਰਦੇ ਹਨ ਤਾਂ ਟਰੰਪ ਨੂੰ ਵ•ਾਈਟ ਹਾਊਸ ਛੱਡਣਾ ਹੀ ਪਵੇਗਾ | ਟਰੰਪ ਨੂੰ ਆਪਣੇ ਤੋਂ ਪਹਿਲੇ ਰਾਸ਼ਟਰਪਤੀਆਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਤੇ ਜ਼ਿਦ ਕਰਕੇ ਅਮਰੀਕੀ ਲੋਕਤੰਤਰ ਦਾ ਜਨਾਜ਼ਾ ਨਹੀਂ ਕੱਢਣਾ ਚਾਹੀਦਾ |

ਖ਼ਬਰ ਸ਼ੇਅਰ ਕਰੋ

 

ਨਿਊਯਾਰਕ ਦੇ ਸਿੱਖ ਕਲਚਰਲ ਸੁਸਾਇਟੀ ਗੁਰੂ ਘਰ ਵਾਲੀ ਸੜਕ ਦਾ ਨਾਂਅ 'ਗੁਰਦੁਆਰਾ ਵੇਅ' ਰੱਖਿਆ ਜਾਵੇਗਾ

ਸਿਆਟਲ, 24 ਨਵੰਬਰ (ਹਰਮਨਪ੍ਰੀਤ ਸਿੰਘ)-ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਅਤੇ ਸਮੂਹ ਪੰਜਾਬੀ ਭਾਈਚਾਰੇ ਵਲੋਂ ਮਿਲ ਕੇ ਕੀਤੇ ਯਤਨਾਂ ਨਾਲ ਅਤੇ ਨਿਊਯਾਰਕ ਸਿਟੀ ਕੌਾਸਲ ਮੈਂਬਰ ਐਡਰੀਨ ਅਡਮਸ ਦੀ ਮਿਹਨਤ ਸਦਕਾ 30 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਗਲਾਸਗੋ ਦੇ ਗੋਦਾਮ 'ਚੋਂ 40 ਕਰੋੜ ਮੁੱਲ ਦੀਆਂ ਨਾਜਾਇਜ਼ ਸਿਗਰਟਾਂ ਜ਼ਬਤ

ਗਲਾਸਗੋ, 24 ਨਵੰਬਰ (ਹਰਜੀਤ ਸਿੰਘ ਦੁਸਾਂਝ)- ਯੂ.ਕੇ. ਦੇ ਐੱਚ.ਐੱਮ. ਰੈਵਨਿਉ ਐਾਡ ਕਸਟਮ ਵਿਭਾਗ ਦੇ ਅਧਿਕਾਰੀ ਨੇ ਛਾਪੇਮਾਰੀ ਕਰਕੇ ਗਲਾਸਗੋ ਦੇ ਪਾਸ ਹਮਿਲਟਨ ਵਿਚ ਇਕ ਤੰਬਾਕੂ ਫ਼ੈਕਟਰੀ ਵਿਚੋਂ ਲਗਪਗ 40 ਕਰੋੜ ਰੁਪਏ ਦੇ ਮੁੱਲ ਦੀਆਂ ਨਾਜਾਇਜ਼ ਸਿਗਰਟਾਂ ਅਤੇ 20,000 ਪੌਾਡ ...

ਪੂਰੀ ਖ਼ਬਰ »

'ਸਸੁਰਾਲ ਸਿਮਰ ਕਾ' ਦੇ ਅਦਾਕਾਰ ਅਸ਼ੀਸ਼ ਰਾਏ ਨਹੀਂ ਰਹੇ

ਨਵੀਂ ਦਿੱਲੀ, 24 ਨਵੰਬਰ (ਏਜੰਸੀ)- 'ਸਸੁਰਾਲ ਸਿਮਰ ਕਾ' ਦੇ ਅਦਾਕਾਰ ਅਸ਼ੀਸ਼ ਰਾਏ (55) ਦਾ ਉਨ੍ਹਾਂ ਦੇ ਮੁੰਬਈ ਸਥਿਤ ਨਿਵਾਸ 'ਚ ਦਿਹਾਂਤ ਹੋ ਗਿਆ | ਉਹ ਕਾਫੀ ਦਿਨਾਂ ਤੋਂ ਗੁਰਦਿਆਂ ਦੀ ਸਮੱਸਿਆ ਨਾਲ ਜੂਝ ਰਹੇ ਸਨ | ਉਨ੍ਹਾਂ ਦੇ ਦਿਹਾਂਤ ਨੂੰ ਲੈ ਕੇ 'ਸਸੁਰਾਲ ਸਿਮਰ ਕਾ' 'ਚ ...

ਪੂਰੀ ਖ਼ਬਰ »

ਸ਼ੇਫਾਲੀ ਸ਼ਾਹ ਦੀ 'ਦਿੱਲੀ ਕ੍ਰਾਈਮ' ਨੇ ਜਿੱਤਿਆ 'ਇੰਟਰਨੈਸ਼ਨਲ ਐਮੀ ਐਵਾਰਡ'

ਮੁੰਬਈ, 24 ਨਵੰਬਰ (ਏਜੰਸੀ)- 48ਵੇਂ ਇੰਟਰਨੈਸ਼ਨਲ ਐਮੀ ਅਵਾਰਡਜ਼ 'ਚ ਹਿੰਦੀ ਦੀ ਵੈਬ ਲੜੀ 'ਦਿੱਲੀ ਕ੍ਰਾਈਮ' ਨੇ ਬੈਸਟ ਡਰਾਮਾ ਲੜੀ ਦਾ ਪੁਰਸਕਾਰ ਆਪਣੇ ਨਾਂਅ ਕਰ ਲਿਆ ਹੈ | ਇਹ ਹੁਣ ਤੱਕ ਦਾ ਪਹਿਲਾ ਭਾਰਤੀ ਸ਼ੋਅ ਹੈ, ਜਿਸ ਨੇ ਇੰਟਰਨੈਸ਼ਨਲ ਐਮੀ ਅਵਾਰਡਜ਼ ਆਪਣੇ ਨਾਂਅ ਕੀਤਾ ...

ਪੂਰੀ ਖ਼ਬਰ »

ਕੈਨੇਡਾ 'ਚ ਤਾਸ਼ ਦੀ ਬਾਜ਼ੀ ਲਾਉਣੀ ਪਈ ਮਹਿੰਗੀ

ਐਬਟਸਫੋਰਡ 24 ਨਵੰਬਰ (ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕੈਮਲੂਪਸ ਦੇ ਨਿਵਾਸੀ 37 ਸਾਲਾ ਨੌਜਵਾਨ ਨੂੰ ਆਪਣੇ ਘਰ ਤਾਸ਼ ਦੀ ਬਾਜ਼ੀ ਲਵਾਉਣੀ ਕਾਫੀ ਮਹਿੰਗੀ ਪਈ ਹੈ | ਕੈਮਲੂਪਸ ਪੁਲਿਸ ਦੇ ਬੁਲਾਰੇ ਡੈਰਨ ਮਾਈਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁੰਬਈ ਪੁਲਿਸ ਵਲੋਂ ਫਰਜ਼ੀ ਟੀ.ਆਰ.ਪੀ. ਘੁਟਾਲੇ 'ਚ ਚਾਰਜਸ਼ੀਟ ਦਾਖ਼ਲ

ਮੁੰਬਈ, 24 ਨਵੰਬਰ (ਏਜੰਸੀ)- ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ 24 ਨਵੰਬਰ ਨੂੰ ਇਕ ਮੈਜਿਸਟ੍ਰੇਟ ਅਦਾਲਤ 'ਚ ਫਰਜ਼ੀ ਟੀ.ਆਰ.ਪੀ. ਮਾਮਲੇ 'ਚ ਚਾਰਜਸ਼ੀਟ ਦਾਖਲ ਕੀਤੀ | ਇਸ ਪਹਿਲੀ ਚਾਰਜਸ਼ੀਟ 'ਚ ਪੁਲਸ ਨੇ 140 ਲੋਕਾਂ ਨੂੰ ਗਵਾਹ ਵਜੋਂ ਦੱਸਿਆ ਹੈ | ਇਨ੍ਹਾਂ ਗਵਾਹਾਂ 'ਚ ...

ਪੂਰੀ ਖ਼ਬਰ »

ਕੋਵਿਡ ਕਾਰਨ ਯੂ.ਕੇ. ਦੀਆਂ 2 ਸਿੱਖ ਸ਼ਖ਼ਸੀਅਤਾਂ ਦੀ ਮੌਤ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਮਹਾਂਮਾਰੀ ਕਾਰਨ ਦੋ ਸਿੱਖ ਸ਼ਖ਼ਸੀਅਤਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ¢ ਡਰਬੀ ਦੇ ਰਹਿਣ ਵਾਲੇ ਸਿੱਖ ਫੈਡਰੇਸ਼ਨ ਯੂ.ਕੇ. ਦੇ ਪੰਥਕ ਆਗੂ ਜਗੀਰ ਸਿੰਘ ਦਾ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ, ਉਹ 71 ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਕੰਗਨਾ ਦੀ ਗਿ੍ਫ਼ਤਾਰੀ 'ਤੇ ਰੋਕ

ਮੁੰਬਈ, 24 ਨਵੰਬਰ (ਏਜੰਸੀ)- ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ 'ਚ ਦਰਜ ਐਫ.ਆਈ.ਆਰ. ਦੇ ਖਿਲਾਫ਼ ਅਦਾਕਾਰਾ ਕੰਗਨਾ ਰਨੌਤ ਦੀ ਪਟੀਸ਼ਨ 'ਤੇ ਬੰਬੇ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ | ਅਦਾਲਤ ਨੇ ਅਦਾਕਾਰਾ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ ਗਿ੍ਫਤਾਰੀ ਤੋਂ ਅੰਤਰਿਮ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਨਾਈ ਦੀਵਾਲੀ

ਬਿ੍ਸਬੇਨ, 24 ਨਵੰਬਰ (ਮਹਿੰਦਪਾਲ ਸਿੰਘ ਕਾਹਲੋਂ)-ਭਾਰਤੀ ਸੰਸਥਾਵਾਂ ਦੇ ਸੰਘ ਫੈੱਡਰੇਸ਼ਨ ਆਫ਼ ਇੰਡੀਅਨ ਕਮਿਊਨਿਟੀ ਆਫ਼ ਕੁਈਜ਼ਲੈਂਡ ਵਿਚ 22 ਨਵੰਬਰ ਨੂੰ ਦੀਵਾਲੀ ਦਾ ਤਿਉਹਾਰ ਬਿ੍ਸਬੇਨ ਸ਼ਹਿਰ ਦੇ ਖੂਬਸੂਰਤ ਹਾਲ ਵਿਚ ਮਨਾਇਆ ਗਿਆ | ਕੋਵਿਡ ਨਿਯਮਾਂ ਦਾ ਪੂਰੀ ...

ਪੂਰੀ ਖ਼ਬਰ »

ਫਰਾਂਸ 'ਚ ਤਾਲਾਬੰਦੀ ਦੇ ਚੱਲਦਿਆਂ ਕੋਰੋਨਾ ਦਾ ਕਹਿਰ ਜਾਰੀ

ਪੈਰਿਸ, 24 ਨਵੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਕੋਰੋਨਾ ਦੀ ਦੂਜੀ ਲਹਿਰ ਦੇ ਚਲਦਿਆਂ 1 ਮਹੀਨੇ ਦੀ ਲਗਾਈ ਤਾਲਾਬੰਦੀ ਲਾਗੂ ਹੈ ਪਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਹੁਣ ਤੱਕ 49,232 ਲੋਕਾਂ ਨੂੰ ਕੋਰੋਨਾ ਦਾ ਦੈਂਤ ਨਿਗਲ ਚੁੱਕਾ ਹੈ | ਹੁਣ ਤੱਕ 1,94,2836 ਇਸ ...

ਪੂਰੀ ਖ਼ਬਰ »

2 ਦਸੰਬਰ ਤੋਂ ਬਾਅਦ ਗੁਰਦੁਆਰਿਆਂ 'ਚ ਹੋ ਸਕਣਗੇ ਵਿਆਹ ਸਮਾਗਮ- ਮੱਲ੍ਹੀ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 2 ਦਸੰਬਰ ਨੂੰ ਰਾਸ਼ਟਰੀ ਤਾਲਾਬੰਦੀ ਖ਼ਤਮ ਹੋਣ ਉਪਰੰਤ ਧਾਰਮਿਕ ਅਸਥਾਨਾਂ ਨੂੰ ਵੀ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇਗਾ | ਗੁਰੂ ਘਰਾਂ ਵਿਚ ਵਿਆਹ ਸਮਾਗਮ ਵੀ ਹੋ ਸਕਿਆ ਕਰਨਗੇ ਅਤੇ ਸੰਗਤਾਂ ਨਤਮਸਤਕ ਹੋਣ ਲਈ ਆ ...

ਪੂਰੀ ਖ਼ਬਰ »

ਸਿਆਟਲ ਦੇ ਰੀਅਲ ਅਸਟੇਟਰ ਗਗਨ ਚੌਹਾਨ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਸਿਆਟਲ, 24 ਨਵੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੰਨੇ-ਪ੍ਰਮੰਨੇ ਰੀਅਲ ਅਸਟੇਟਰ ਗਗਨ ਚੌਹਾਨ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਸਨਮਾਨਿਤ ਅਤੇ ਗਗਨ ਚੌਹਾਨ ਦੇ ਸਹੁਰਾ ਮੱਖਣ ਸਿੰਘ (60 ਸਾਲ) ਦਾ ਅਚਾਨਕ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਨਹੀਂ ਹੋਵੇਗਾ ਬਰਤਾਨੀਆ ਦੇ ਸੰਸਦ ਮੈਂਬਰਾਂ ਦੀ ਤਨਖਾਹ 'ਚ ਵਾਧਾ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਖਜ਼ਾਨਾ ਮੰਤਰੀ ਰਿਸ਼ੀ ਸੁਨਾਕ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ 'ਤੇ ਰੋਕ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਯੂ.ਕੇ. ਦੇ ਸੰਸਦ ਮੈਂਬਰਾਂ ...

ਪੂਰੀ ਖ਼ਬਰ »

2 ਦਸੰਬਰ ਤੋਂ ਬਾਅਦ ਖ਼ਤਮ ਹੋ ਜਾਵੇਗੀ ਰਾਸ਼ਟਰੀ ਤਾਲਾਬੰਦੀ– ਬੌਰਿਸ ਜੌਹਨਸਨ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੀ ਦੂਜੀ ਤਾਲਾਬੰਦੀ ਅਗਲੇ ਹਫਤੇ ਖ਼ਤਮ ਹੋਣ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਪੜਾਅ ਦਰ ਪੜਾਅ ਤਾਲਾਬੰਦੀ ਹੋਵੇਗੀ | ਜਿਸ ਬਾਰੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਇਟਲੀ 'ਚ 10 ਔਰਤਾਂ 'ਚੋਂ 9 ਨੂੰ ਘਰੇਲੂ ਅੱਤਿਆਚਾਰ ਜਾਂ ਹਿੰਸਾ ਦਾ ਖ਼ਤਰਾ

ਮਿਲਾਨ (ਇਟਲੀ), 24 ਨਵੰਬਰ ( ਇੰਦਰਜੀਤ ਸਿੰਘ ਲੁਗਾਣਾ)-ਇਟਲੀ ਬੇਸ਼ੱਕ ਮਹਿਲਾ ਪ੍ਰਧਾਨ ਦੇਸ਼ ਹੈ ਪਰ ਇੱਥੇ ਵੀ ਔਰਤਾਂ ਨਾਲ ਹਿੰਸਾ ਵਾਲੀਆਂ ਘਟਨਾਵਾਂ ਹੋਣਾ ਆਮ ਜਿਹਾ ਬਣਦਾ ਜਾ ਰਿਹਾ ਹੈ ¢ 25 ਨਵੰਬਰ ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਲੋਕ ਰੰਗ ਦੀ ਟੀਮ ਕੋਰੋਨਾ ਪ੍ਰਕੋਪ ਤੋਂ ਬਾਅਦ ਫਿਰ ਖੇਡੇਗੀ ਨਾਟਕ 'ਮਿਟੀ ਧੁੰਧ ਜਗ ਚਾਨਣ ਹੋਆ'

ਸਾਨ ਫਰਾਂਸਿਸਕੋ, 24 ਨਵੰਬਰ (ਐੱਸ.ਅਸ਼ੋਕ ਭੌਰਾ) - ਅਮਰੀਕਾ ਵਿਚ ਪਿਛਲੇ ਕਰੀਬ ਡੇਢ ਦਹਾਕੇ ਤੋਂ ਪੰਜਾਬੀ ਰੰਗ ਮੰਚ ਦਾ ਇਤਿਹਾਸ ਸਿਰਜਣ ਵਾਲੇ ਪੰਜਾਬ ਲੋਕ ਰੰਗ ਦੇ ਮੁੱਖ ਸੰਚਾਲਕ ਸੁਰਿੰਦਰ ਧਨੋਆ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਦੀ ਟੀਮ ਇਕ ਨਿਵੇਕਲਾ ਨਾਟਕ ਲੈ ਕੇ ...

ਪੂਰੀ ਖ਼ਬਰ »

ਐਲਬਰਟਾ 'ਚ ਵਧ ਰਹੇ ਕੋਰੋਨਾ ਬਾਰੇ ਚੀਫ ਮੈਡੀਕਲ ਅਫਸਰ ਵਲੋਂ ਨਵੀਆਂ ਹਦਾਇਤਾਂ

ਕੈਲਗਰੀ, 24 ਨਵੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਚੀਫ਼ ਮੈਡੀਕਲ ਅਫਸਰ ਹੈਲਥ ਡਾ. ਡੀਨਾ ਹਿਨਸ਼ੌਅ ਨੇ ਸੂਬੇ ਵਿਚ ਕੋਰੋਨਾ ਵਾਇਰਸ ਦੇ ਵਧਦੇ ਜਾ ਰਹੇ ਮਾਮਲਿਆਂ ਨੂੰ ਵੇਖਦਿਆਂ ਐਲਬਰਟਾ ਸਰਕਾਰ ਨੂੰ ਆਪਣੀ ਨਵੀਆਂ ਸਿਫਾਰਿਸ਼ਾਂ ਦੇਣ ਦਾ ਐਲਾਨ ਕੀਤਾ ਹੈ । ਐਲਬਰਟਾ ਦੀ ...

ਪੂਰੀ ਖ਼ਬਰ »

ਕੁਝ ਸੈਨੀਟਾਈਜ਼ਰ ਅੱਗ ਲੱਗਣ ਦਾ ਕਾਰਨ ਬਣ ਸਕਦੇ ਹਨ- ਕੈਲਗਰੀ ਫਾਇਰ ਡਿਪਾਰਟਮੈਂਟ

ਕੈਲਗਰੀ, 24 ਨਵੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਫਾਇਰ ਡਿਪਾਰਟਮੈਂਟ ਨੇ ਸ਼ਹਿਰ ਵਾਸੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕ੍ਰਾਇਸਿਸ ਗ੍ਰੇਡ ਹੈਂਡ ਸੈਨੀਟਾਈਜ਼ਰ ਰੀਫਿਲਜ਼ ਨੂੰ ਲੈ ਕੇ ਖ਼ਤਰਾ ਪੈਦਾ ਹੋ ਰਿਹਾ ਹੈ ਤੇ ਜਿਹੜੇ ਐਲੂਮੀਨੀਅਮ ਪੈਕੇਜ ਕੁਝ ਲੋਕਲ ...

ਪੂਰੀ ਖ਼ਬਰ »

60 ਫੀਸਦੀ ਲੋਕ ਐਲਬਰਟਾ 'ਚ ਤਾਲਾਬੰਦੀ ਦੇ ਹਮਾਇਤੀ-ਸਰਵੇਖਣ ਰਿਪੋਰਟ

ਕੈਲਗਰੀ, 24 ਨਵੰਬਰ (ਹਰਭਜਨ ਸਿੰਘ ਢਿੱਲੋਂ)- ਥਿੰਕ ਐਚ.ਕਿਊ. ਵਲੋਂ ਕਰਵਾਏ ਗਏ ਇਕ ਸਰਵੇਖਣ ਵਿਚ ਸਾਹਮਣੇ ਆਇਆ ਹੈ ਕਿ 60% ਐਲਬਰਟਾ ਵਾਸੀ ਕੋਵਿਡ-19 ਦੇ ਸਰਕਟ ਬ੍ਰੇਕਰ ਵਜੋਂ ਤਾਲਾਬੰਦੀ ਦੇ ਹਿਮਾਇਤੀ ਹਨ ਤੇ 80% ਤੋਂ ਜ਼ਿਆਦਾ ਨੇ ਮਾਸਕ ਪਹਿਣਨਾ ਲਾਜ਼ਮੀ ਕੀਤੇ ਜਾਣ ਨੂੰ ਠੀਕ ...

ਪੂਰੀ ਖ਼ਬਰ »

ਰੱਬੀ ਆਦੇਸ਼ ਕਾਰਨ ਕੀਤਾ ਸੀ ਆਪਣੇ ਪਿਤਾ ਦਾ ਕਤਲ- ਅਦਾਲਤ 'ਚ ਬਿਆਨ

ਕੈਲਗਰੀ, 24 ਨਵੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਅਦਾਲਤ ਵਿਚ ਚੱਲ ਰਹੇ ਕਤਲ ਦੇ ਇਕ ਮੁਕੱਦਮੇ ਵਿਚ ਅਦਾਲਤ ਨੂੰ ਦੱਸਿਆ ਗਿਆ ਕਿ ਕਥਿਤ ਕਾਤਲ ਜ਼ੈਨੇਦੀਨ ਅਲ ਆਲਾਕ ਨੂੰ ਰੱਬ ਨੇ ਹੁਕਮ ਦਿੱਤਾ ਸੀ ਕਿ ਉਹ ਉਸ ਦੇ ਆਪਣੇ ਪਿਤਾ ਦੇ ਭੇਸ ਵਿਚ ਆਏ ਵਿਅਕਤੀ ਦਾ ਕਤਲ ਕਰ ਦੇਵੇ । ...

ਪੂਰੀ ਖ਼ਬਰ »

ਗਲਤ ਤਰੀਕੇ ਨਾਲ ਹਾਸਲ ਕੀਤੀ ਸਰਕਾਰੀ ਸਹਾਇਤਾ ਕਰਨੀ ਪਵੇਗੀ ਵਾਪਸ- ਕੈਨੇਡਾ ਰੈਵੇਨਿਉ ਏਜੰਸੀ

ਕੈਲਗਰੀ, 24 ਨਵੰਬਰ (ਹਰਭਜਨ ਸਿੰਘ ਢਿੱਲੋਂ)-ਕੈਨੇਡਾ ਰੈਵੇਨਿਉ ਏਜੰਸੀ ਨੇ ਦੇਸ਼ ਦੇ 2 ਲੱਖ 13 ਹਜ਼ਾਰ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਕੈਨੇਡਾ ਐਮਰਜੰਸੀ ਰੈਸਪੌਂਸ ਬੈਨੇਫਿਟ ਤਹਿਤ ਵਸੂਲੀ ਗਈ ਰਕਮ ਵਾਪਸ ਕਰਨੀ ਪੈ ਸਕਦੀ ਹੈ । ਸੀ.ਆਰ.ਏ. ਵਲੋਂ ਇਹ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ 'ਕਲਮੀ ਰਮਜ਼ਾਂ-3' ਕਿਤਾਬ ਲੋਕ ਅਰਪਣ

ਸਿਆਟਲ 24 ਨਵੰਬਰ (ਗੁਰਚਰਨ ਸਿੰਘ ਢਿੱਲੋਂ)- ਗੁਰਦੁਆਰਾ ਸੱਚਾ ਮਾਰਗ ਤੇ ਗੁਰਮਤਿ ਤੇ ਗੁਰਮੁਖੀ ਸਕੂਲ ਵਿਚ ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ 'ਕਲਮੀ ਰਮਜਾਂ-3' ਕਿਤਾਬ ਲੋਕ ਅਰਪਨ ਕੀਤੀ ਗਈ। ਇਹ ਕਿਤਾਬ ਲੇਖ, ਕਹਾਣੀਆਂ, ਕਵਿਤਾਵਾਂ ਤੇ ਹਾਸ ਵਿਅੰਗ ਦਾ ਸਮੂਹ ਹੈ, ਜਿਸ ...

ਪੂਰੀ ਖ਼ਬਰ »

ਯੂ.ਕੇ. 'ਚ ਦਿਸਿਆ ਤਾਲਾਬੰਦੀ ਦਾ ਅਸਰ

**ਨਵੇਂ ਮਾਮਲੇ 30 ਫੀਸਦੀ ਘਟੇ ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੀ ਤਾਲਾਬੰਦੀ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ । ਯੂ. ਕੇ. ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਭਗ 30 ਫ਼ੀਸਦੀ ਦੀ ਗਿਰਾਵਟ ...

ਪੂਰੀ ਖ਼ਬਰ »

ਦੇਸ਼ ਦਾ ਹਰ ਵਰਗ ਕਿਸਾਨਾਂ ਨਾਲ ਤੁਰੇ ਡਾ: ਸਰਘੇੜੀ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਦੇ ਕਿਸਾਨਾਂ ਵਲੋਂ ਦਿੱਲੀ ਸਰਕਾਰ ਨੂੰ ਖੇਤੀਬਾੜੀ ਬਿੱਲ ਵਾਪਸ ਲੈਣ ਲਈ ਆਰੰਭੇ ਸੰਘਰਸ਼ ਵਿਚ ਹਰ ਵਰਗ ਦੇ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ। ਇਹ ਵਿਚਾਰ ਇੰਟਰਨੈਸ਼ਨਲ ਸੁਪਰੀਮ ਕੌਂਸਲ ਆਫ ਸਿੱਖਸ ਯੂ.ਕੇ. ਡਾ: ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲਿਖਾਰੀ ਸਭਾ ਯੂ.ਕੇ. ਵਲੋਂ ਲਹਿੰਦੇ ਪੰਜਾਬ 'ਚ ਪੰਜਾਬੀ ਬੋਲੀ ਪੜ੍ਹਾਉਣ ਦੇ ਸੰਘਰਸ਼ ਦੀ ਹਮਾਇਤ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲਿਖਾਰੀ ਸਭਾ ਯੂ ਕੇ ਦੀ ਕੇਂਦਰੀ ਕਮੇਟੀ ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਸਭਾ ਦੇ ਸਮੂਹ ਮੈਂਬਰ ਲਹਿੰਦੇ ਪੰਜਾਬ ਦੇ ਉਨ੍ਹਾਂ ਸਾਰੇ ਦਾਨਸ਼ਵਰਾਂ, ਵਿਦਿਆਰਥੀਆਂ, ਅਧਿਆਪਕਾਂ, ਖਵਾਤੀਨਾਂ, ...

ਪੂਰੀ ਖ਼ਬਰ »

ਟੋਰਾਂਟੋ ਤੇ ਆਸ-ਪਾਸ ਦੇ ਖੇਤਰਾਂ 'ਚ ਭਾਰੀ ਬਰਫਬਾਰੀ

ਟੋਰਾਂਟੋ, 24 ਨਵੰਬਰ (ਹਰਜੀਤ ਸਿੰਘ ਬਾਜਵਾ)- ਇਸ ਸੀਜਨ ਦੀ ਪਹਿਲੀ ਅਤੇ ਭਾਰੀ ਬਰਫਬਾਰੀ ਨੇ ਇਥੇ ਟੋਰਾਂਟੋ ਅਤੇ ਆਸ-ਪਾਸ ਦੇ ਖੇਤਰਾਂ ਵਿਚ ਆਪਣਾ ਖਾਤਾ ਖੋਲ÷ ੍ਹ ਲਿਆ ਹੈ । ਕੱਲ÷ ੍ਹ ਲਗਪਗ ਸਵੇਰ ਤੋਂ ਹੀ ਸ਼ੁਰੂ ਹੋਈ ਬਰਫਬਾਰੀ ਅੱਧੀ ਰਾਤ ਤੱਕ ਹੁੰਦੀ ਰਹੀ ਅਤੇ ਕਈ ...

ਪੂਰੀ ਖ਼ਬਰ »

ਬਰੈਂਪਟਨ 'ਚ ਤਾਲਾਬੰਦੀ ਜਾਰੀ

* ਵਿਆਹਾਂ ਤੇ ਸਸਕਾਰ ਸਮੇਂ 10 ਤੋਂ ਵੱਧ ਵਿਅਕਤੀ ਨਹੀਂ ਹੋ ਸਕਦੇ ਸ਼ਾਮਿਲ ਟੋਰਾਂਟੋ, 24 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ ਵਿਚ ਬੀਤੇ ਦਿਨਾਂ ਤੋਂ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਕਰਕੇ ਉਂਟਾਰੀਓ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX