ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  34 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  47 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਪਹਿਲਾ ਸਫ਼ਾ

ਹਰਿਆਣਾ ਪੁਲਿਸ ਨਾਲ ਝੜਪਾਂ-ਬੈਰੀਕੇਡ ਤੋੜ ਦਿੱਲੀ ਵੱਲ ਵਧੇ ਕਿਸਾਨ

• ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ, ਹਰਿਆਣਾ ਜਾਣ ਲਈ ਸਭ ਰਸਤੇ ਸੀਲ • ਰੈਪਿਡ ਐਕਸ਼ਨ ਫੋਰਸ ਦੀਆਂ 5 ਤੇ ਪੁਲਿਸ ਦੀਆਂ 14 ਵਾਧੂ ਕੰਪਨੀਆਂ ਪੰਜਾਬ ਤੇ ਦਿੱਲੀ ਸਰਹੱਦ 'ਤੇ ਤਾਇਨਾਤ — ਰਾਮ ਸਿੰਘ ਬਰਾੜ — ਚੰਡੀਗੜ੍ਹ, 25 ਨਵੰਬਰ - ਦਿੱਲੀ ਕੂਚ ਕਰਨ ਲਈ ਕਿਸਾਨ ਸੰਗਠਨਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵੀ ਹੋਰ ਹੱਲ ਮਨਜ਼ੂਰ ਨਹੀਂ-ਸੰਯੁਕਤ ਕਿਸਾਨ ਸੰਗਠਨ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਦੇਸ਼ ਦੇ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਵੀ ਹੋਰ ਪ੍ਰਸਤਾਵਤ ਹੱਲ ਮਨਜ਼ੂਰ ਨਹੀਂ ਹੋਵੇਗਾ | ਇਹ ਹੋਕਾ ਦਿੱਤਾ ਦਿੱਲੀ ਵੱਲ ਕੂਚ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਹੋਏ ਗੱਠਜੋੜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੋਰਚੇ ਦੇ ਆਗੂਆਂ ਮੁਤਾਬਿਕ ਕੇਂਦਰ ਸਰਕਾਰ ਵਲੋਂ ਸੰਸਦ 'ਚ ਪਿਛਲੇ ਇਜਲਾਸ 'ਚ ਲਿਆਂਦੇ ਗਏ 3 ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ 'ਦਿੱਲੀ ਚਲੋ' ਪ੍ਰੋਗਰਾਮ ਤਹਿਤ ਰਾਜਧਾਨੀ ਦੇ ਨਾਲ ਲੱਗਦੇ ਪੰਜ ਰਾਜਾਂ-ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਦੇ ਕਿਸਾਨ ਆਗੂ ਦਿੱਲੀ 'ਚ ਆਪਣੇ ਅੰਦੋਲਨ ਨੂੰ ਭਖਾਉਣ ਦੀ ਕਵਾਇਦ ਵਜੋਂ ਰਾਜਧਾਨੀ ਦਾ ਰੁਖ਼ ਕਰ ਰਹੇ ਹਨ ਜਦਕਿ ਦੇਸ਼ ਦੇ ਬਾਕੀ 20 ਰਾਜਾਂ 'ਚ ਕਿਸਾਨ ਜਥੇਬੰਦੀਆਂ ਆਪੋ-ਆਪਣੇ ਰਾਜਾਂ 'ਚ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਅੰਦੋਲਨ ਨੂੰ ਗਤੀ ਦੇਣਗੀਆਂ | ਇਹ ਕਹਿਣਾ ਹੈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਗੱਠਜੋੜ ਸੰਯੁਕਤ ਕਿਸਾਨ ਮੋਰਚੇ ਦਾ, ਜਿਸ 'ਚ ਆਲ ਇੰਡੀਆ ਕਿਸਾਨ ਸੰਘਰਸ਼ ਗੱਠਜੋੜ ਕਮੇਟੀ, ਰਾਸ਼ਟਰੀ ਕਿਸਾਨ ਮਹਾਂਸੰਘ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਜਥੇਬੰਦੀਆਂ ਸ਼ਾਮਿਲ ਹਨ | ਕਿਸਾਨ ਆਗੂ ਅਤੇ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਕਿਸਾਨ ਅੰਦੋਲਨ ਨੂੰ ਪੰਜਾਬ ਅੰਦੋਲਨ ਦੀ ਥਾਂ 'ਤੇ ਰਾਸ਼ਟਰੀ ਪੱਧਰੀ ਅੰਦੋਲਨ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਦਬਾਉਣ ਲਈ ਦੇਸ਼ ਨੂੰ ਇਹ ਕਹਿ ਕੇ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਅੰਦੋਲਨ ਸਿਰਫ਼ ਪੰਜਾਬ ਤੱਕ ਸੀਮਤ ਹਨ ਪਰ ਇਸ ਅੰਦੋਲਨ 'ਚ ਪੰਜਾਬ ਅਗਲੇਰੀ ਭੂਮਿਕਾ ਨਿਭਾਅ ਰਿਹਾ ਹੈ ਕਿਉਂਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਸ ਮੁੱਦੇ 'ਤੇ ਸ਼ੁਰੂ ਤੋਂ ਹੀ ਇਕਜੁੱਟ ਹੋ ਕੇ ਲਾਮਬੰਦ ਹੋਈਆਂ ਹਨ ਜਦਕਿ ਉੱਤਰ ਪ੍ਰਦੇਸ਼, ਹਰਿਆਣਾ ਤੇ ਉੱਤਰਾਖੰਡ ਦੀਆਂ ਕਿਸਾਨ ਜਥੇਬੰਦੀਆਂ ਉਨ੍ਹੀਆਂ ਵਿਵਸਥਿਤ ਨਹੀਂ ਹਨ ਅਤੇ ਰਾਜਸਥਾਨ 'ਚ ਪੰਤਾਇਤ ਚੋਣਾਂ ਹੋਣ ਕਾਰਨ ਉੱਥੋਂ ਦੇ ਕਿਸਾਨ ਵੱਡੇ ਪੱਧਰ 'ਤੇ ਹਿੱਸੇਦਾਰੀ ਨਹੀਂ ਪਾ ਰਹੇ | ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਸਾਰੇ ਕਿਸਾਨਾਂ ਲਈ ਮਾਰੂ ਹਨ | ਇਸ ਲਈ ਇਹ ਅੰਦੋਲਨ ਵੀ ਕਿਸੇ ਇਕ ਸੂਬੇ ਤੱਕ ਨਹੀਂ ਸਗੋਂ ਸਮੁੱਚੇ ਦੇਸ਼ 'ਚ ਚੱਲ ਰਿਹਾ ਹੈ | ਰਾਜਧਾਨੀ ਦੇ ਨਾਲ ਲੱਗਦੇ ਸੂਬੇ ਇੱਥੇ ਪਹੁੰਚ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ ਜਦਕਿ ਬਾਕੀ 20 ਰਾਜਾਂ ਆਪੋ-ਆਪਣੇ ਰਾਜਾਂ 'ਚ ਸੰਘਰਸ਼ ਕਰਨਗੇ |
ਹਰਿਆਣਾ 'ਚ ਦੂਜੇ ਦਿਨ ਵੀ ਜਾਰੀ ਰਿਹਾ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਦਾ ਸਿਲਸਿਲਾ
ਮੰਗਲਵਾਰ ਤੜਕੇ ਤੋਂ ਹਰਿਆਣਾ 'ਚ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਦਾ ਸਿਲਸਿਲਾ ਬੁੱਧਵਾਰ ਨੂੰ ਵੀ ਜਾਰੀ ਰਿਹਾ | ਹਰਿਆਣਾ ਦੇ ਰਿਵਾੜੀ ਦੇ ਇਕ ਪਿੰਡ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਯੋਗੇਂਦਰ ਯਾਦਵ ਨੇ ਕਿਹਾ ਕਿ ਹਾਸਲ ਹੋਈ ਜਾਣਕਾਰੀ ਮੁਤਾਬਿਕ ਤਕਰੀਬਨ 100 ਕਿਸਾਨ ਆਗੂਆਂ ਨੂੰ ਹਰਿਆਣਾ ਸਰਕਾਰ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਿੰਨ੍ਹਾਂ 'ਚ ਔਰਤ ਆਗੂ ਵੀ ਸ਼ਾਮਿਲ ਹਨ |
5 ਥਾਵਾਂ 'ਤੇ ਇਕੱਠੇ ਹੋਣਗੇ ਕਿਸਾਨ ਆਗੂ
ਦਿੱਲੀ ਕੂਚ ਕਰ ਰਹੇ ਕਿਸਾਨ ਆਗੂਆਂ ਨੇ 5 ਥਾਵਾਂ ਨਿਸਚਿਤ ਕੀਤੀਆਂ ਹਨ ਜਿੱਥੇ ਉਹ ਇਕੱਠੇ ਹੋ ਕੇ ਰਾਜਧਾਨੀ ਵੱਲ ਵਧਣਗੇ, ਇਨ੍ਹਾਂ 'ਚ ਰਾਸ਼ਟਰੀ ਸ਼ਾਹਰਾਹ ਕੁੰਡਲੀ ਬਾਰਡਰ, ਰੋਹਤਕ ਦਿੱਲੀ ਸੜਕ 'ਤੇ ਸਥਿਤ ਸਾਂਪਲ, ਬਿਲਾਸਪੁਰ ਫ਼ਰੀਦਾਬਾਦ ਸੈਕਟਰ 12 ਅਤੇ ਹਾਪੁੜ ਸ਼ਾਮਿਲ ਹਨ |
ਨਾਅਰਿਆਂ ਦੇ ਨਾਲ ਅੱਗੇ ਵਧ ਰਹੇ ਕਿਸਾਨ ਆਗੂ
ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਮਨ ਬਣਾਏ ਬੈਠੇ ਕਿਸਾਨ ਆਗੂ ਕਈ ਕ੍ਰਾਂਤੀਕਾਰੀ ਨਾਅਰਿਆਂ ਰਾਹੀਂ ਵੀ ਅੰਦੋਲਨ ਭਖਾ ਰਹੇ ਹਨ | ਮਹਾਰਾਸ਼ਟਰ ਤੋਂ ਸੜਕ ਰਾਹੀਂ ਦਿੱਲੀ ਵੱਲ ਆ ਰਹੀ ਸੜਕ ਰਾਹੀਂ ਕਿਸਾਨ ਆਗੂ ਪ੍ਰਤਿਭਾ ਸ਼ਿੰਦੇ ਨੇ ਰਾਹ 'ਚ ਵੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਿਸਾਨ ਤਿਆਰ ਹਨ |
ਇਕ ਪਾਂਵ ਰੇਲ ਮੇਂ,
ਇਕ ਪਾਂਵ ਜੇਲ੍ਹ ਮੇਂ |
ਜੇਲ੍ਹ ਜਾਣ ਤੱਕ ਦੀ ਤਿਆਰੀ ਕਰੀ ਬੈਠੇ ਕਿਸਾਨ ਆਗੂਆਂ ਨੇ ਇਹ ਵੀ ਨਾਅਰਾ ਲਾਇਆ
ਜਬ ਤੱਕ ਖੇਤ ਮੇਂ ਚਨਾ ਰਹੇਗਾ,
ਆਣਾ-ਜਾਣਾ ਬਨਾ ਰਹੇਗਾ |
ਜੰਤਰ-ਮੰਤਰ 'ਤੇ ਇਕੱਠੀਆਂ ਹੋਣਗੀਆਂ ਕਿਸਾਨ ਜਥੇਬੰਦੀਆਂ
ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਗਏ ਪ੍ਰੋਗਰਾਮ ਮੁਤਾਬਿਕ 26 ਨਵੰਬਰ ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਉਹ ਪ੍ਰਦਰਸ਼ਨ ਕਰਨਗੇ ਹਾਲਾਂਕਿ ਪ੍ਰਦਰਸ਼ਨ ਸਬੰਧੀ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਤਲਾਹ ਕਰਨ ਸਬੰਧੀ ਕਿਸਾਨ ਆਗੂਆਂ ਅਤੇ ਦਿੱਲੀ ਪੁਲਿਸ ਦੇ ਦਾਅਵਿਆਂ 'ਚ ਕੋਈ ਇਕਸੁਰਤਾ ਨਹੀਂ ਹੈ | ਦਿੱਲੀ ਪੁਲਿਸ ਵਲੋਂ ਬੁੱਧਵਾਰ ਨੂੰ ਮੁੜ ਪਾਏ ਟਵੀਟ 'ਚ ਕਿਹਾ ਗਿਆ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਹੈ | ਇਸ ਲਈ ਜੋ ਵੀ ਆਗੂ ਪ੍ਰਦਰਸ਼ਨ ਲਈ ਆਵੇਗਾ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਕਿਸਾਨ ਆਗੂ ਹਨਨ ਮੱੁਲ੍ਹਾ ਨੇ ਦਾਅਵਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਇਕ ਮਹੀਨੇ ਤੋਂ ਇਸ ਬਾਰੇ 'ਚ ਗੱਲਬਾਤ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਰਾਮਲੀਲ੍ਹਾ ਮੈਦਾਨ 'ਚ ਪ੍ਰਦਰਸ਼ਨ ਬਾਰੇ ਗੱਲਬਾਤ ਹੋ ਰਹੀ ਸੀ ਪਰ ਫਿਰ ਜੰਤਰ-ਮੰਤਰ ਬਾਰੇ ਪੁਲਿਸ ਵਲੋਂ ਸਹਿਮਤੀ ਪ੍ਰਗਟਾਈ |
ਕੇਂਦਰ ਸਰਕਾਰ ਨੇ ਆਪ ਹੀ 2 ਦਸੰਬਰ ਤੱਕ ਪ੍ਰਦਰਸ਼ਨ ਕਰਨ ਨੂੰ ਕੀਤਾ ਮਜਬੂਰ-ਡਾ: ਦਰਸ਼ਨ ਪਾਲ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੁਖੀ ਡਾ: ਦਰਸ਼ਨ ਪਾਲ ਨੇ ਸਰਕਾਰ ਵਲੋਂ ਗੱਲਬਾਤ ਦਾ ਸੱਦਾ 3 ਦਸੰਬਰ ਨੂੰ ਦਿੱਤੇ ਜਾਣ 'ਤੇ ਨਿਰਾਸ਼ਾ ਪ੍ਰਗਟਾਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਹ ਪ੍ਰਦਰਸ਼ਨ ਘੱਟੋ-ਘੱਟ 2 ਦਸੰਬਰ ਤੱਕ ਜਾਰੀ ਰੱਖਣ ਲਈ ਆਪ ਹੀ ਮਜਬੂਰ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਨਹੀਂ ਰਹੇ ਕਾਂਗਰਸ ਦੇ ਸੰਕਟਮੋਚਕ ਅਹਿਮਦ ਪਟੇਲ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪਾਰਟੀ ਦੇ ਸੰਕਟਮੋਚਕ ਅਤੇ ਪਰਦੇ ਦੇ ਪਿੱਛੇ ਰਹਿ ਕੇ ਕਿੰਗਮੇਕਰ ਦੀ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਸਵੇਰੇ ਤਕਰੀਬਨ ਸਾਢੇ 3 ਵਜੇ ਦਿਹਾਂਤ ਹੋ ਗਿਆ | 71 ਸਾਲਾ ਪਟੇਲ ਨੇ ਗੁੜਗਾਓਾ ...

ਪੂਰੀ ਖ਼ਬਰ »

ਪੰਜਾਬ 'ਚ 1 ਦਸੰਬਰ ਤੋਂ ਰਾਤ ਦਾ ਕਰਫ਼ਿਊ

ਕੋਰੋਨਾ ਦੇ ਫੈਲਾਅ ਨੂੰ ਵੇਖਦਿਆਂ ਨਵੀਆਂ ਪਾਬੰਦੀਆਂ ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਖ਼ਦਸ਼ਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿਚ ਨਵੀਆਂ ਪਾਬੰਦੀਆਂ ਲਾਉਣ ਦਾ ...

ਪੂਰੀ ਖ਼ਬਰ »

— ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ —

ਲਕਸ਼ਮੀ ਵਿਲਾਸ ਬੈਂਕ ਦੇ ਡੀ.ਬੀ.ਐੱਸ., ਬੈਂਕ ਇੰਡੀਆ ਨਾਲ ਰਲੇਵੇਂ ਨੂੰ ਮਨਜ਼ੂਰੀ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਲਕਸ਼ਮੀ ਵਿਲਾਸ ਬੈਂਕ ਦੇ ਤਕਰੀਬਨ 20 ਲੱਖ ਜਮ੍ਹਾਂਕਰਤਾਵਾਂ ਅਤੇ 4000 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਨੇ ਲਕਸ਼ਮੀ ਵਿਲਾਸ ਬੈਂਕ ਦੇ ਡੀ.ਬੀ.ਐੱਸ. ਬੈਂਕ ਇੰਡੀਆ ਲਿਮਟਿਡ ਦੇ ਨਾਲ ਰਲੇਵੇਂ ਦੇ ...

ਪੂਰੀ ਖ਼ਬਰ »

ਮਹਾਨ ਫੁੱਟਬਾਲਰ ਮਾਰਾਡੋਨਾ ਦਾ ਦਿਹਾਂਤ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਅਰਜਨਟਾਈਨਾ ਦੇ ਮਹਾਨ ਫੁੱਟਬਾਲ ਖਿਡਾਰੀ ਡੀਏਗੋ ਅਰਮਾਂਡੋ ਮਾਰਾਡੋਨਾ (60) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਅਰਜਨਟਾਈਨਾ ਦੇ ਸਥਾਨਕ ਮੀਡੀਆ ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਮਾਰਾਡੋਨਾ ਨੂੰ ਕੁਝ ਹਫ਼ਤੇ ਪਹਿਲਾਂ ...

ਪੂਰੀ ਖ਼ਬਰ »

ਬੇਅਦਬੀ ਮਾਮਲਾ-ਸੁਪਰੀਮ ਕੋਰਟ ਵਲੋਂ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਡੇਰਾ ਸਿਰਸਾ ਦੇ ਮੈਂਬਰਾਂ ਵਲੋਂ ਦਾਇਰ ...

ਪੂਰੀ ਖ਼ਬਰ »

ਕੈਪਟਨ, ਜਾਖੜ ਤੇ ਭੱਠਲ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 25 ਨਵੰਬਰ (ਮਾਨ)-ਅਹਿਮਦ ਪਟੇਲ ਦੇ ਦਿਹਾਂਤ 'ਤੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ ਕਿ ਸੀਨੀਅਰ ਕਾਂਗਰਸੀ ਨੇਤਾ ਅਤੇ ਚੰਗੇ ਮਿੱਤਰ ਅਹਿਮਦ ਪਟੇਲ ਦੇ ਬੇਵਕਤ ਵਿਛੋੜੇ ਬਾਰੇ ਜਾਣ ਕੇ ਜਿੱਥੇ ਉਹ ਹੈਰਾਨ ਹਨ ਉੱਥੇ ਇਹ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ 'ਚ ਹੋਈ ਖਾਣੇ 'ਤੇ ਲੰਬੀ ਗੱਲਬਾਤ

ਕੈਬਨਿਟ ਮੰਤਰੀ ਰਾਣਾ ਸੋਢੀ ਵੀ ਸਨ ਹਾਜ਼ਰ -ਹਰਕਵਲਜੀਤ ਸਿੰਘ- ਚੰਡੀਗੜ੍ਹ, 25 ਨਵੰਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੰਤਰੀ ਮੰਡਲ ਦੇ ਸਾਬਕਾ ਮੈਂਬਰ ਸ. ਨਵਜੋਤ ਸਿੰਘ ਸਿੱਧੂ ਨਾਲ ਆਪਣੇ ਫਾਰਮ ਹਾਊਸ 'ਤੇ ਅੱਜ ਦੁਪਹਿਰ ਦੇ ਖਾਣੇ 'ਤੇ ਤਕਰੀਬਨ ਡੇਢ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ ਕਿਸਾਨਾਂ ਦੀ 26-27 ਨਵੰਬਰ ਨੂੰ ਸ਼ਹਿਰ 'ਚ ਮਾਰਚ ਦੀ ਬੇਨਤੀ ਠੁਕਰਾਈ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਹੈ ਕਿ ਉਨ੍ਹਾਂ 26-27 ਨਵੰਬਰ ਨੂੰ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ 'ਚ ਪ੍ਰਦਰਸ਼ਨ ਕਰਨ ਲਈ ਆਉਣ ਵਾਲੇ ਵੱਖ-ਵੱਖ ਕਿਸਾਨ ਸੰਗਠਨਾਂ ਦੀਆਂ ਸ਼ਹਿਰ 'ਚ ਮਾਰਚ ਕਰਨ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਾਅ ਰੋਕਣ ਲਈ ਹਾਲਾਤ ਮੁਤਾਬਿਕ ਫ਼ੈਸਲਾ ਲੈ ਸਕਦੇ ਹਨ ਸੂਬੇ-ਕੇਂਦਰ

ਨਵੀਂ ਦਿੱਲੀ, 25 ਨਵੰਬਰ (ਏਜੰਸੀ)- ਕਈ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬੁੱਧਵਾਰ ਨੂੰ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਤਾਜ਼ਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ 1 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX