ਤਾਜਾ ਖ਼ਬਰਾਂ


ਅਨਿਰੁੱਧ ਤਿਵਾਰੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  5 minutes ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾਰੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  8 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  42 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 1 hour ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 3 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 3 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਰੂਪਨਗਰ

ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਗੇਟ ਰੈਲੀ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਡਿਪੂ ਦੇ ਗੇਟ 'ਤੇ ਰੈਲੀ ਕੀਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਵਿਚ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਗਰਾਂਟਾਂ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਠੱਪ ਹੋਏ-ਡਾ. ਚੀਮਾ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਅਕਬਰਪੁਰ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਰੱਖੀ ਗਈ | ਇਸ ਮੌਕੇ ਡਾ. ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਇਲਾਕੇ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਕਾਰਨ ਵਿਦਿਆਰਥੀਆਂ 'ਚ ਸਹਿਮ

ਨੰਗਲ, 25 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਕੋਰੋਨਾ ਦੇ ਮਾਮਲੇ ਵਧਣ ਕਾਰਨ ਆਮ ਲੋਕਾਂ ਅਤੇ ਵਿਦਿਆਰਥੀ ਵਰਗ 'ਚ ਸਹਿਮ ਹੈ | ਆਈ.ਟੀ.ਆਈ. ਨੰਗਲ (ਲੜਕੀਆਂ) ਦੀ ਇੱਕ ਮਹਿਲਾ ਟੀਚਰ (38) ਅਤੇ ਇੱਕ ਵਿਦਿਆਰਥਣ (18) ਪਿੰਡ ਸਵਾਮੀਪੁਰ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਹੈ | ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟ ਕੇ ਭੱਜੇ ਦੋ ਝਪਟਮਾਰ

ਰੂਪਨਗਰ, 25 ਨਵੰਬਰ (ਸੱਤੀ)-ਅੱਜ ਸਵੇਰੇ ਦਿਨ ਦਿਹਾੜੇ ਸਾਢੇ 11 ਵਜੇ ਸਾਬਕਾ ਕੌਾਸਲਰ ਅਮਰਜੀਤ ਸਿੰਘ ਜੌਲੀ ਦੀ ਸੁਪਤਨੀ ਹਰਪ੍ਰੀਤ ਕੌਰ ਤੋਂ ਦੋ ਝਪਟਮਾਰ ਪਰਸ ਖੋਹ ਕੇ ਭੱਜ ਗਏ | ਪਰਸ ਵਿਚ 5 ਹਜ਼ਾਰ ਦੇ ਕਰੀਬ ਨਗਦੀ, ਬੈਂਕ ਦੇ ਲਾਕਰ ਅਤੇ ਘਰ ਦੀਆਂ ਚਾਬੀਆਂ ਸਮੇਤ ਕੁਝ ...

ਪੂਰੀ ਖ਼ਬਰ »

ਜੰਗਲਾਤ ਮੰਤਰੀ ਵਲੋਂ ਵਣ ਗਾਰਡ ਵਿਰੁੱਧ ਹਫ਼ਤੇ 'ਚ ਜਾਂਚ ਕਰਕੇ ਰਿਪੋਰਟ ਕਰਨ ਦੇ ਹੁਕਮ

ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਵਣ ਵਿਭਾਗ ਦੇ ਬੇਲਾ ਅਤੇ ਕਮਾਲਪੁਰ ਬੀਟ ਦੇ ਵਣ ਗਾਰਡ ਜੋ ਕਿ ਇਸ ਸਮੇਂ ਬਰਦਾਰ ਬੀਟ ਡਿਊਟੀ 'ਤੇ ਹਨ ਆਪਣੇ ਕਾਰਕਾਲ ਦੌਰਾਨ ਖੈਰ, ਟਾਹਲੀ, ਕਿੱਕਰ ਅਤੇ ਹੋਰ ਕੀਮਤੀ ਰੁੱਖ ਰਾਤ ਸਮੇਂ ਆਪਣੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 48ਵੇਂ ਸਾਲਾਨਾ ਕੇਂਦਰੀ ਸਮਾਗਮ ਸਮਾਪਤ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੰਜ ਰੋਜ਼ਾ ਸਾਲਾਨਾ ਕੇਂਦਰੀ ਸਮਾਗਮ ਦੇ ਪੰਜਵੇਂ ਅਤੇ ਅਖੀਰਲੇ ਦਿਨ 48ਵੀਂ ਸਾਲਾਨਾ ਰਿਪੋਰਟ ਜਾਰੀ ਕੀਤੀ ਗਈ | ਕੇਂਦਰੀ ਆਗੂਆਂ ਦੀ ਹਾਜ਼ਰੀ ਵਿਚ ਜਾਰੀ ਹੋਈ ਇਸ ਰਿਪੋਰਟ ਸਬੰਧੀ ...

ਪੂਰੀ ਖ਼ਬਰ »

ਡੇਢ ਵਰ੍ਹੇ ਤੋਂ ਲਾਪਤਾ ਲੜਕੀ ਬਰਾਮਦ

ਭਰਤਗੜ੍ਹ, 25 ਨਵੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਵਿੱੱਢੀ ਵਿਸ਼ੇਸ਼ ਮੁਹਿੰਮ ਤਹਿਤ ਭਰਤਗੜ੍ਹ ਪਲਿਸ ਨੇ ਅੱਜ ਬਾਅਦ ਦੁਪਹਿਰ ਦਭੋਟਾ-ਭਰਤਗੜ੍ਹ ਮਾਰਗ 'ਤੇ ਹਿੰਮਤਪੁਰਾ ਦੀ ਡੇਢ ਵਰ੍ਹੇ ਤੋਂ ਲਾਪਤਾ ਹੋਈ ਲਾਪਤਾ ਲੜਕੀ ਨੂੰ ਇਕ ...

ਪੂਰੀ ਖ਼ਬਰ »

ਚੋਰੀ ਦਰੱਖਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀ ਗਿ੍ਫ਼ਤਾਰ

ਬੇਲ, 25 ਨਵੰਬਰ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਪਰੋਜਪੁਰ ਵਿਖੇ ਚੋਰੀ ਦਰਖ਼ਤ ਵੱਢਣ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪੁਲਿਸ ਚੌਕੀ ਬੇਲਾ ਦੇ ਇੰਚਾਰਜ ਸ਼ਿੰਦਰਪਾਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਜੀਤ ਸਿੰਘ ਪੁੱਤਰ ਸੰਤੋਖ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਵਲੋਂ ਮਿਲਕਫੈੱਡ ਦੇ ਉੱਚ-ਅਧਿਕਾਰੀਆਂ ਨਾਲ ਇਕੱਤਰਤਾ

ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਗਰਲੇ ਦਿਨੀਂ ਮਿਲਕ ਪਲਾਂਟ ਮੋਹਾਲੀ ਦੇ ਅੱਗੇ ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਦੇ ਦੁੱਧ ਉਤਪਾਦਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਸੀ, 'ਤੇ ...

ਪੂਰੀ ਖ਼ਬਰ »

ਠੇਕਾ ਖੁੱਲ੍ਹਣ 'ਤੋਂ ਗੁੱਸੇ 'ਚ ਆਏ ਲੋਕਾਂ ਨੇ ਖੋਖਾ ਤੋੜਿਆ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਹਿਆਤਪੁਰ ਵਿਖੇ ਰਾਤ ਸਮੇਂ ਠੇਕੇਦਾਰਾਂ ਵਲੋਂ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੀ ਭਿਣਕ ਲੱਗਣ 'ਤੇ ਗ਼ੁੱਸੇ 'ਚ ਆਈਆਂ ਪਿੰਡ ਦੀਆਂ ਔਰਤਾਂ ਤੇ ਲੋਕਾਂ ਨੇ ਮਿਲ ਕੇ ਮੌਕੇ 'ਤੇ ਤਿਆਰ ਕੀਤਾ ਗਿਆ ਖੋਖਾ ਤੋੜਾ ...

ਪੂਰੀ ਖ਼ਬਰ »

ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਇਲਾਕੇ ਦੇ ਪਿੰਡ ਚਬਰੇਵਾਲ ਵਿਖੇ ਗ਼ੈਰਕਾਨੰੂਨੀ ਮਾਈਨਿੰਗ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਮਾਮਲਾ ਬਲਾਕ ...

ਪੂਰੀ ਖ਼ਬਰ »

ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਲਗਾਇਆ

ਪੁਰਖਾਲੀ, 25 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਗੁ: ਬੀਬੀ ਮੁਮਤਾਜ਼ ਗੜ ਸਾਹਿਬ ਬੜੀ ਵਿਖੇ ਚਾਰ ਰੋਜ਼ਾ ਸਿਮਰਨ ਅਭਿਆਸ ਕੈਂਪ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਲੋਂ ਸ਼੍ਰੋ: ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਸਹਿਯੋਗ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸੰਵਿਧਾਨ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਪਿੰ੍ਰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਸੰਵਿਧਾਨ ਦਿਵਸ ਨੂੰ ਸਮਰਪਿਤ ਵੇਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਮੋਰਿੰਡਾ, 25 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੋ ਹਰ ਸਾਲ ਦੀ ਤਰ੍ਹਾਂ ਪ੍ਰਭਾਤਫੇਰੀ ਵਾਰਡ ਨੰਬਰ 4 ਮੁਹੱਲਾ ਵਿਖੇ ਪਹੁੰਚੀ ਜਿੱਥੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਦੁੱਧ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ, ਐਸ. ਏ. ਐਸ ਨਗਰ (ਮੋਹਾਲੀ), ਲੁਧਿਆਣਾ ਅਤੇ ਮੋਗਾ ਦੇ ਜਿਹੜੇ ਉਮੀਦਵਾਰਾਂ ਵਲੋਂ ਆਰਮੀ ਭਰਤੀ ਰੈਲੀ ਲਈ ਆਪਣੇ ਨਾਮ ਦਰਜ ਕਰਵਾਏ ਗਏ ਹਨ, ਲਈ ਏ.ਐਸ ਕਾਲਜ, ਕਲਾਲ ਮਾਜਰਾ, ਖੰਨਾ ਵਿਖੇ 7 ਦਸੰਬਰ 2020 ਤੋਂ 22 ਦਸੰਬਰ 2020 ਤੱਕ ਏ.ਆਰ.ਓ ...

ਪੂਰੀ ਖ਼ਬਰ »

ਆਪ ਆਗੂਆਂ ਵਲੋਂ ਕਿਸਾਨਾਂ ਦੇ ਹੱਕਾਂ 'ਚ ਪੋਸਟਰ ਮੁਹਿੰਮ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਕਿਸਾਨਾਂ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਦਰਜਨਾਂ ਪਿੰਡਾਂ ਵਿਚ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਹੋਣ ਦਾ ਪ੍ਰਮਾਣ ਪੱਤਰ ਨਾ ਮਿਲਣ ਕਾਰਨ ਨੌਜਵਾਨ ਭਾਰਤੀ ਫ਼ੌਜ 'ਚ ਭਰਤੀ ਹੋਣ ਤੋਂ ਹੋਏ ਵਾਂਝੇ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ)-ਇੱਕ ਪਾਸੇ ਨੌਜਵਾਨਾਂ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਰੁਜ਼ਗਾਰ ਪ੍ਰਾਪਤੀ ਦੇ ਮੌਕੇ ਦਿਨ ਪ੍ਰਤੀ ਦਿਨ ਘਟਦੇ ਜਾ ਰਹੇ ਹਨ ਦੂਜੇ ਪਾਸੇ ਭਾਰਤੀ ਫ਼ੌਜ 'ਚ ਭਰਤੀ ਹੋਣ ਦੇ ਇੱਛਕ ਨੌਜਵਾਨਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

26-27 ਦੇ ਦਿੱਲੀ ਘਿਰਾਓ ਨੂੰ ਲੈ ਕੇ ਮੀਟਿੰਗਾਂ ਕੀਤੀਆਂ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਤੇ 27 ਨਵੰਬਰ ਨੂੰ ਦਿੱਲੀ ਕੂਚ ਦੇ ਐਲਾਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਿੰਡਾਂ 'ਚ ਕਿਸਾਨ ਸੰਗਠਨਾਂ ਵੱਲੋਂ ਕਿਸਾਨ ਪਰਿਵਾਰਾਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ | ਇਸ ਤਹਿਤ ਕਿਸਾਨ ਆਗੂਆਂ ਵਲੋਂ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਬੈਠਕਾਂ ਕੀਤੀਆਂ ਗਈਆਂ | ਕਿਸਾਨ ਆਗੂ ਮਾ. ਗੁਰਨੈਬ ਸਿੰਘ ਜੇਤੇਵਾਲ ਨੇ ਦੱਸਿਆ ਕਿ ਦਿੱਲੀ ਦੇ ਘਿਰਾਓ ਦੇ ਪ੍ਰੋਗਰਾਮ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖੇਤਰ ਦੇ ਸਿੰਬਲਮਾਜਰਾ, ਭੈਣੀ, ਸਸਕੌਰ, ਬੇਈਾਹਾਰਾ, ਸੈਦਪੁਰ ਤੇ ਸੈਣੀਮਾਜਰਾ ਆਦਿ ਅੱਧਾ ਦਰਜਨ ਪਿੰਡਾਂ 'ਚ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਗਈਆਂ ਤੇ ਉਨ੍ਹਾਂ ਨੂੰ ਦਿੱਲੀ ਜਾਣ ਲਈ ਲਾਮਬੱਧ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲੜੇਗਾ ਜਿਸ ਦੇ ਨਤੀਜੇ ਭੁਗਤਣ ਲਈ ਕੇਂਦਰ ਸਰਕਾਰ ਹੁਣ ਤਿਆਰ ਰਹੇ | ਇਸ ਮੌਕੇ ਇਕੱਠੇ ਹੋਏ ਪਿੰਡਾਂ ਦੇ ਲੋਕਾਂ ਨੇ ਪਰਿਵਾਰਾਂ ਸਹਿਤ ਦਿੱਲੀ ਦੇ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ | ਇਨ੍ਹਾਂ ਬੈਠਕਾਂ 'ਚ ਜਮਹੂਰੀ ਕਿਸਾਨ ਸਭਾ ਦੇ ਆਗੂ ਮਾ. ਚਰਨ ਸਿੰਘ, ਬਾਬਾ ਚੰਨਣ ਸਿੰਘ, ਸ਼ੀਤਲ ਸਿੰਘ, ਕੰਬੀ ਸੇਠ, ਅਮਰ ਸਿੰਘ, ਮਹਿੰਦਰ ਸਿੰਘ, ਰੇਸ਼ਮ ਸਿੰਘ, ਕੇਸਰ ਸਿੰਘ, ਮਾ. ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਨਰਾਇਣ ਸਿੰਘ ਭੱਠਲ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੇਵਾਮੁਕਤ ਅਧਿਆਪਕ ਵਲੋਂ ਆਪਣੀ ਵਰ੍ਹੇਗੰਢ 'ਤੇ ਸਕੂਲ ਨੂੰ ਐੱਲ.ਈ.ਡੀ. ਭੇਟ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)- ਸਰਕਾਰੀ ਸਕੂਲ ਘਨੌਲਾ ਤੋਂ ਪਿਛਲੇ ਸਾਲ ਸੇਵਾਮੁਕਤ ਹੋਏ ਅਧਿਆਪਕ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਨੇ ਆਪਣੇ ਵਿਆਹ ਦੀ 38ਵੀਂ ਵਰ੍ਹੇਗੰਢ ਵੱਖਰੇ ਢੰਗ ਨਾਲ ਮਨਾਉਂਦਿਆਂ ਅਤੇ ਆਪਣੇ ਪੋਤਰੇ ਜੈਤੇਗ ਸਿੰਘ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਸਬੰਧੀ ਮੀਟਿੰਗ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ (ਬਸਾਲੀ) ਵਿਖੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਗਈ | ਜਿਸ ਵਿਚ ਇਸ ਅਸਥਾਨ ਨੂੰ ਵਿਕਸਤ ਕਰਨ ਲਈ ਰੂਪਰੇਖਾ ਤੈਅ ਕੀਤੀ ਗਈ | ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਜੀ.ਆਈ.ਐਸ. ਗਰਿੱਡ ਲਈ 20 ਕਰੋੜ ਖ਼ਰਚਣ ਦੇ ਬਾਵਜੂਦ ਬਲਟਾਣਾ ਗਰਿੱਡ ਲਈ ਜ਼ਮੀਨ ਦੇਣ ਨੂੰ ਤਿਆਰ ਨਹੀਂ ਪ੍ਰਸ਼ਾਸਨ

28 ਨੂੰ ਮੁੱਖ ਮੰਤਰੀ ਕਰਨਗੇ ਰਾਮਗੜ੍ਹ ਭੁੱਡਾ ਗਰਿੱਡ ਦਾ ਵਰਚੁਅਲ ਉਦਘਾਟਨ-ਪਾਵਰਕਾਮ ਦੇ ਸੀਨੀਅਰ ਕਾਰਜਕਾਰੀ ਇੰਜ. ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਲੋਹਗੜ੍ਹ ਅਤੇ ਵੀ. ਆਈ. ਪੀ. ਰੋਡ 'ਤੇ ਵਸੀਆਂ ਸੁਸਾਇਟੀਆਂ ਦੇ ਬਿਜਲੀ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਤੇ ਸਵੱਛਤਾ ਪ੍ਰਤੀ ਨੁੱਕੜ ਨਾਟਕ ਕਰਵਾਇਆ

ਭਰਤਗੜ੍ਹ, 25 ਨਵੰਬਰ (ਬਾਵਾ)- ਨਹਿਰੂ ਯੁਵਾ ਕੇਂਦਰ, ਰੂਪਨਗਰ ਦੀ ਅਗਵਾਈ 'ਚ ਮੈਨਟੋਰ ਯੂਥ ਸਪੋਰਟਸ ਕਲੱਬ ਦੇ ਨੁਮਾਇੰਦਿਆਂ ਨੇ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਦਰਮਿਆਨ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਸਵੱਛਤਾ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐਸ. ਨਿੱਕੂਵਾਲ)-ਸਾਈਕਲਿੰਗ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 551 ਕਿੱਲੋਮੀਟਰ ਸਾਈਕਲ ਯਾਤਰਾ ਕੀਤੀ ਗਈ | ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਅੱਜ ਕਰਨਗੀਆਂ ਦਿੱਲੀ ਵੱਲ ਕੂਚ

ਰੂਪਨਗਰ, 25 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਸੱਦੇ ਤਹਿਤ ਸਵੇਰੇ 9 ਵਜੇ ਟੋਲ ਪਲਾਜ਼ਾ ਸੋਲਖੀਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਰਵਾਨਾ ਹੋਣਗੇ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਫ਼ੀਸ ਮੁਆਫ਼ ਕਰਕੇ ਮਾਪਿਆਂ ਨੂੰ ਰਾਹਤ ਦੇਵੇ-ਜਥੇਬੰਦੀਆਂ

ਨੂਰਪੁਰ ਬੇਦੀ, 25 ਨਵੰਬਰ (ਢੀਂਡਸਾ)-ਪੰਜਾਬ ਸਰਕਾਰ ਕੋਰੋਨਾ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਵਿਚ ਪੜ੍ਹਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਪੂਰੀ ਪ੍ਰੀਖਿਆ ਫ਼ੀਸ ਮਾਫ਼ ਕਰੇ | ਇਸ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 23 ਨਵੇਂ ਕੇਸ, 14 ਨੂੰ ਮਿਲੀ ਛੁੱਟੀ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 23 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 14 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ 43ਵੇਂ ਦਿਨ ਵੀ ਜਾਰੀ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਚੱਲ ਰਹੇ ਕਿਸਾਨਾਂ ਦਾ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ | ਸ੍ਰੀ ਚਮਕੌਰ ਸਾਹਿਬ ਰੂਪਨਗਰ ਮਾਰਗ 'ਤੇ ਪਿੰਡ ਕਮਾਲਪੁਰ ਟੋਲ ਪਲਾਜੇ 'ਤੇ ਇਸੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀ ਪ੍ਰਭਾਤ ਫੇਰੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਦਿੱਲੀ ਨੂੰ ਘੇਰਨ ਚੱਲਿਆ ਦੇਸ਼ ਦਾ ਅੰਨਦਾਤਾ-5 ਜ਼ਿਲਿ੍ਹਆਂ ਦੇ ਕਿਸਾਨ ਕੌਮੀ ਮਾਰਗ-72 ਰਾਹੀਂ ਜਾਣਗੇ ਦਿੱਲੀ

ਜ਼ੀਰਕਪੁਰ/ਲਾਲੜੂ, 25 ਨਵੰਬਰ (ਹੈਪੀ ਪੰਡਵਾਲਾ, ਰਾਜਬੀਰ)-ਪਿਛਲੇ ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਬੇਘਰਿਆਂ ਲਈ ਸਵਾ ਕਰੋੜ 'ਚ ਉਸਰਨਗੀਆਂ 'ਅਸਥਾਈ ਪਨਾਹਗਾਹਾਂ'

ਚੰਡੀਗੜ੍ਹ, 25 ਨਵੰਬਰ (ਲਿਬਰੇਟ)-ਨਗਰ ਨਿਗਮ ਸਰਦੀ ਦੇ ਮੱਦੇਨਜ਼ਰ 100 ਦਿਨਾਂ ਵਾਸਤੇ ਬੇਘਰਿਆਂ ਲਈ 1 ਕਰੋੜ 18 ਲੱਖ ਰੁਪਏ ਖ਼ਰਚ ਕਰੇਗਾ, ਇਸ ਦਾ ਟੈਂਡਰ ਅਲਾਟ ਕਰ ਦਿੱਤਾ ਹੈ | ਪਿਛਲੇ ਸਾਲ ਵੀ ਨਗਰ ਨਿਗਮ ਨੇ ਅਸਥਾਈ ਸ਼ੈਲਟਰਾਂ 'ਤੇ 1.37 ਕਰੋੜ ਰੁਪਏ ਖ਼ਰਚ ਕੀਤੇ ਸਨ | ਇਸ ਵਾਰ ...

ਪੂਰੀ ਖ਼ਬਰ »

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ 12 ਸਿੰਡੀਕੇਟ ਮੈਂਬਰਾਂ ਨੇ ਚਾਂਸਲਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਨਵੰਬਰ (ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਲਈ 12 ਸਿੰਡੀਕੇਟ ਮੈਂਬਰਾਂ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ | ਸਿੰਡੀਕੇਟ ...

ਪੂਰੀ ਖ਼ਬਰ »

ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ :ਲੋੜੀਂਦੀਆਂ ਸਾਈਟਾਂ 'ਤੇ ਪਾਣੀ ਦੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਦੀ ਕਿਸੇ ਕੰਪਨੀ ਦੀ 'ਨਹੀਂ ਦਿਲਚਸਪੀ'

ਚੰਡੀਗੜ੍ਹ, 25 ਨਵੰਬਰ (ਆਰ. ਐਸ. ਲਿਬਰੇਟ)- ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ ਤਹਿਤ ਸ਼ਹਿਰ ਵਿਚ ਵੱਖ-ਵੱਖ ਲੋੜੀਂਦੀਆਂ ਸਾਈਟਾਂ 'ਤੇ ਪੀਣ ਦੇ ਪਾਣੀ ਵਾਲੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਲਈ ਕਿਸੇ ਕੰਪਨੀ ਨੇ ਦਿਲਚਸਪੀ ਨਹੀਂ ਦਿਖਾਈ | ਜ਼ਿਕਰਯੋਗ ਹੈ ਕਿ ਏ.ਟੀ.ਐਮ. ...

ਪੂਰੀ ਖ਼ਬਰ »

ਉਦਯੋਗ ਵਿਭਾਗ ਵਲੋਂ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਾਟਰਪ੍ਰੀਨਿਓਰਸ਼ਿਪ (ਜੀ.ਏ.ਐਮ.ਏ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਜਪਾਲ ਆਰਿਆ ਨੇ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੰੂ ਇਕ ਸੰਪੂਰਨ ਪ੍ਰਭੂਤਵ ਸੰਪੰਨ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਅੱਜ ਮਨਾਇਆ ਜਾਵੇਗਾ

ਚੰਡੀਗੜ੍ਹ, 25 ਨਵੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਾਬਲ) ਨੰੂ ਪੜਿ੍ਹਆ ਜਾਵੇਗਾ |ਇਸ ...

ਪੂਰੀ ਖ਼ਬਰ »

ਐੱਸ.ਬੀ.ਆਈ. ਦਾ ਚੀਫ਼ ਮੈਨੇਜਰ ਕੋਰੋਨਾ ਪਾਜ਼ੀਟਿਵ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਨੂਰਪੁਰ ਬੇਦੀ-ਗੜ ਸ਼ੰਕਰ ਮੁੱਖ ਮਾਰਗ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਚੀਫ਼ ਮੈਨੇਜਰ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ | ਇਸ ਦੇ ਚੱਲਦਿਆਂ ਅੱਜ ਉਕਤ ਰਿਪੋਰਟ ਦਾ ਪਤਾ ਚੱਲਣ 'ਤੇ ਬੈਂਕ ਵਲੋਂ ...

ਪੂਰੀ ਖ਼ਬਰ »

ਢਾਬਾ ਮਾਲਕਾਂ ਨੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਬੰਧੀ ਕੀਤੀ ਮੀਟਿੰਗ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਕੁਰਾਲੀ ਤੋਂ ਲੈ ਕੇ ਦੈਹਣੀ ਮੱਸੇਵਾਲ ਤੱਕ ਨੈਸ਼ਨਲ ਹਾਈਵੇਅ ਦੇ ਕਿਨਾਰੇ ਸਥਿਤ ਢਾਬਾ ਮਾਲਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ | ਅੱਜ ਬਾਅਦ ਦੁਪਹਿਰੇ ਇਕੱਤਰ ਹੋਏ ਢਾਬਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਲੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ

ਮੋਰਿੰਡਾ, 25 ਨਵੰਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜੇਵਾਲ ਅਤੇ ਸਿੱਧੂਪੁਰ ਦੀ ਸਾਂਝੀ ਇਕੱਤਰਤਾ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਹੋਈ | ਜਿਸ ਵਿਚ 26-27 ਨੂੰ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

'ਭੂਤ ਅੰਕਲ ਤੁਸੀਂ ਗ੍ਰੇਟ ਹੋ' ਦੀ ਸ਼ੂਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਸਿਆਸਤਦਾਨ ਰਾਜ ਬੱਬਰ, ਜੈ ਪ੍ਰਦਾ ਅਤੇ ਪੰਜਾਬੀ ਫ਼ਿਲਮਾਂ ਦੀ ਕਲਾਕਾਰ ਏਆਨਾ ਖ਼ਾਨ ਅਤੇ ਸਰਦਾਰ ਸੋਹੀ ਆਧਾਰਿਤ ਫ਼ਿਲਮ 'ਭੂਤ ਅੰਕਲ ਤੁਸੀਂ ਗ੍ਰੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX