ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  2 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  17 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  24 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  53 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  1 minute ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ | ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਬਾਹਰੀ ਵਸੀਲਿਆਂ ਨੂੰ ਉਤਸ਼ਾਹਿਤ ਕਰਕੇ ਮੋਦੀ ਸਰਕਾਰ ਕਰ ਰਹੀ ਹੈ ਰੇਲਵੇ ਦੇ ਨਿੱਜੀਕਰਨ ਦੀ ਤਿਆਰੀ-ਕਾ: ਬਖ਼ਤੂਪੁਰ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਮੋਦੀ ਸਰਕਾਰ ਵਿਸ਼ਵ ਬੈਂਕ, ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ) ਤੇ ਵਿਸ਼ਵ ਵਪਾਰ ਸੰਗਠਨ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਤੇ ਅਧਿਕਾਰਾਂ 'ਤੇ ਹਮਲੇ ਤੇਜ਼ ਕਰਦਿਆਂ ਰੇਲਵੇ ਸਮੇਤ ਬਹੁਤ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਗੱਡੀ ਸੜੀ

ਪਾਂਸ਼ਟਾ, 25 ਨਵੰਬਰ (ਸਤਵੰਤ ਸਿੰਘ)- ਪਾਂਸ਼ਟਾ ਦੇ ਮੁਹੱਲਾ ਪੱਤੀ ਭਾਗ ਸਿੰਘ 'ਚ, ਚਾਰ-ਦੀਵਾਰੀ ਅੰਦਰ ਬਣੀ ਸ਼ੈੱਡ 'ਚ ਖੜ੍ਹੀ ਇਕ ਇਨੋਵਾ ਗੱਡੀ ਬੀਤੀ ਰਾਤ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਸੜ ਗਈ | ਗੱਡੀ ਦੇ ਮਾਲਕ ਨੰਬਰਦਾਰ ਸਰਜਿੰਦਰ ਸਿੰਘ ਅਨੁਸਾਰ ਇਹ ਅੱਗ ਰਾਤ 9 ਵਜੇ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵਲੋਂ ਨਡਾਲਾ 'ਚ ਲਗਾਇਆ ਖ਼ੂਨਦਾਨ ਕੈਂਪ

ਨਡਾਲਾ, 25 ਨਵੰਬਰ (ਮਾਨ)-ਇਥੇ ਨਡਾਲਾ ਵਿਖੇ ਲਾਇਨਜ਼ ਕਲੱਬ ਵਿਸ਼ਵਾਸ ਭੁਲੱਥ ਵਲੋਂ ਪ੍ਰਧਾਨ ਰਾਧੇ ਸ਼ਾਮ ਵਲੋਂ ਪਹਿਲਕਦਮੀ ਕਰਦਿਆਂ ਆਪਣੇ ਮਾਤਾ ਪਿਤਾ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਕੈਂਪ ਦਾ ਉਦਘਾਟਨੀ ਸਮਾਗਮ ਦੌਰਾਨ ਕਲੱਬ ਦੇ ਗਵਰਨਰ ਲਾਇਨ ਹਰਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਇਬਰਾਹੀਮਵਾਲ 'ਚ ਨਵਜਨਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ

ਨਡਾਲਾ, 25 ਨਵੰਬਰ (ਮਾਨ)- ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ ਨਡਾਲਾ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਰਕਲ ਇਬਰਾਹੀਮਵਾਲ ਅਧੀਨ ਪਿੰਡਾਂ ਦੀਆਂ ਨਵਜਨਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਪਰਮਿੰਦਰ ਸਿੰਘ ਸਨੀ

ਖਲਵਾੜਾ, 25 ਨਵੰਬਰ (ਮਨਦੀਪ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਪਿੰਡ ਸਾਹਨੀ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਮਾਇਤ ਦੇਣ ਸਬੰਧੀ ਇਕ ਮੀਟਿੰਗ ਬਹਾਦਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਬ੍ਰਾਂਚ ਮੈਨੇਜਰ ਕਰਜ਼ੇ ਦੀ 100 ਪ੍ਰਤੀਸ਼ਤ ਵਸੂਲੀ ਯਕੀਨੀ ਬਣਾਉਣ-ਬਾਜਵਾ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਬ੍ਰਾਂਚ ਮੈਨੇਜਰ ਵੱਖ-ਵੱਖ ਸਕੀਮਾਂ ਤਹਿਤ ਲੋਕਾਂ ਨੂੰ ਦਿੱਤੇ ਗਏ ਕਰਜ਼ੇ ਦੀ 100 ਪ੍ਰਤੀਸ਼ਤ ਵਸੂਲੀ ਯਕੀਨੀ ਬਣਾਉਣ | ਇਹ ਗੱਲ ਸਰਬਜੀਤ ਸਿੰਘ ਬਾਜਵਾ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸਥਾਨਕ ਪ੍ਰੈੱਸ ਕਲੱਬ ਵਿਚ ...

ਪੂਰੀ ਖ਼ਬਰ »

ਸੰਤ ਪ੍ਰੀਤਮ ਦਾਸ ਨੇ ਲੱਖਪੁਰ ਸਕੂਲ ਦੇ ਵਿਕਾਸ ਲਈ ਭੇਟ ਕੀਤੀ 21 ਹਜ਼ਾਰ ਰੁਪਏ ਦੀ ਰਾਸ਼ੀ

ਖਲਵਾੜਾ, 25 ਨਵੰਬਰ (ਮਨਦੀਪ ਸੰਧੂ)- ਡੇਰਾ ਬਾਬਾ ਸ਼ਾਹ ਫ਼ਤਿਹ ਅਲੀ ਪਿੰਡ ਬੇਗਮਪੁਰ/ਸੰਗਤਪੁਰ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸੰਤ ਪ੍ਰੀਤਮ ਦਾਸ ਨੇ ਭਗਤ ਜਵਾਲਾ ਦਾਸ ਸਕੂਲ ਡਿਵੈਲਪਮੈਂਟ ਕਮੇਟੀ ਦੀ ਦੇਖ ਰੇਖ ਹੇਠ ਪਿੰਡ ਲੱਖਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬੋਰਡ ਵਲੋਂ ਪ੍ਰੀਖਿਆ ਫੀਸਾਂ 'ਚ ਕੀਤੇ ਵਾਧੇ ਦਾ ਡੀ.ਟੀ.ਐਫ. ਵਲੋਂ ਸਖ਼ਤ ਵਿਰੋਧ

ਕਪੂਰਥਲਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਵੀਡਿਓ ਕਾਨਫਰੰਸ ਜ਼ਰੀਏ ਹੋਈ | ਮੀਟਿੰਗ 'ਚ ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਪੁਲਿਸ ਕਿਸਾਨਾਂ ਦੀਆਂ ਹੋ ਰਹੀਆਂ ਚੋਰੀਆਂ ਤੇ ਚੋਰਾਂ ਖ਼ਿਲਾਫ਼ ਸ਼ਿਕੰਜਾ ਕੱਸੇ-ਕਿਸਾਨ ਆਗੂ ਸੁਰਜੀਤ ਸਿੰਘ

ਭੁਲੱਥ, 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕਿਸਾਨ ਆਗੂ ਸੁਰਜੀਤ ਸਿੰਘ ਬਾਗਵਾਨਪੁਰ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕਰਦੇ ਹੋਏ ਕਿਹਾ ਕਿ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਹੋ ਰਹੀਆਂ ਚੋਰੀਆਂ ਤੋਂ ਲੋਕ ਡਾਹਢੇ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ 26 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਵਿਰੋਧ ਤੇ ਰੈਗੂਲਰ ਭਰਤੀ ਦੀ ਬਜਾਏ ਠੇਕੇ 'ਤੇ ਭਰਤੀ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਦੀਆਂ ਸਮੂਹ ਟਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜ੍ਹਤਾਲ ਦਾ ਡੈਮੋਕਰੈਟਿਕ ਟੀਚਰ ਫਰੰਟ ਦੀ ਪੰਜਾਬ ਇਕਾਈ ਨੇ ਜ਼ੋਰਦਾਰ ਸਮਰਥਨ ਕੀਤਾ | ਫਰੰਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਔਜਲਾ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ, ਜ਼ਿਲ੍ਹਾ ਸਕੱਤਰ ਜੋਤੀ ਮਹਿੰਦਰੂ ਨੇ ਸਮੂਹ ਕਿਰਤੀਆਂ ਨੂੰ ਦੇਸ਼ ਵਿਆਪੀ ਹੜ੍ਹਤਾਲ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ੍ਹ ਵਿਚ ਆਰਥਿਕ ਸੁਧਾਰਾਂ ਦੇ ਨਾਂਅ 'ਤੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦਾ ਭੋਗ ਪਾ ਕੇ ਕਾਰਪੋਰੇਟ ਘਰਾਣਿਆਂ ਨੂੰ ਮਾਲਾ ਮਾਲ ਕਰਨ 'ਤੇ ਤੁਲੀਆਂ ਹੋਈਆਂ ਹਨ, ਜੇਕਰ ਅੱਜ ਇਨ੍ਹਾਂ ਦਾ ਵਿਰੋਧ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਅਨਿਲ ਸ਼ਰਮਾ, ਰੋਸ਼ਨ ਲਾਲ ਬੇਗੋਵਾਲ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ ਮਸੀਤਾਂ, ਬੀਰ ਲਾਲ ਸਿੱਧੂ, ਪਲਵਿੰਦਰ ਸਿੰਘ ਕਲਸੀ, ਜਸਪਿੰਦਰ ਸਿੰਘ ਚੀਮਾ, ਅਮਨਪ੍ਰੀਤ ਸਿੰਘ, ਪ੍ਰਦੀਪ ਚੌਹਾਨ, ਗੁਲਸ਼ਨ ਕੁਮਾਰ ਜਾਤੀਕੇ, ਪ੍ਰੀਤਮ ਸਿੰਘ ਘੁੰਮਣ, ਠਾਕਰ ਸਿੰਘ, ਸੁਖਵਿੰਦਰ ਸਿੰਘ ਫਗਵਾੜਾ, ਸੰਜੀਵ ਕੁਮਾਰ, ਵਿਕਰਮ ਕੁਮਾਰ, ਰਾਜਵੀਰ ਸਿੰਘ, ਦਵਿੰਦਰ ਸਿੰਘ ਵਾਲੀਆ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਭੰਡਾਲ, ਦਲਜੀਤ ਸਿੰਘ ਧਾਲੀਵਾਲ, ਬਿੰਦਰ ਸਿੰਘ ਬੱਲ, ਅਮਰਜੀਤ ਸਿੰਘ ਭੁੱਲਰ, ਸੁਰਿੰਦਰ ਸਿੰਘ ਵਡਾਲਾ ਕਲਾਂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਇੰਦਰਜੀਤ ਸਿੰਘ ਸਿੱਧੂ ਦੇ ਪਿਤਾ ਦਾ ਦਿਹਾਂਤ

ਕਪੂਰਥਲਾ, 25 ਨਵੰਬਰ (ਵਿ.ਪ੍ਰ.)- ਲਾਰਡ ਕ੍ਰਿਸ਼ਨਾ ਐਜੂਕੇਸ਼ਨ ਸੁਸਾਇਟੀ ਦੇ ਫਾਉਂਡਰ ਪ੍ਰਧਾਨ ਤੇ ਅਕਾਲੀ ਆਗੂ ਇੰਦਰਜੀਤ ਸਿੰਘ ਸਿੱਧੂ ਦੇ ਪਿਤਾ ਹਰਬੰਸ ਸਿੰਘ (93) ਦਾ ਅੱਜ ਦੁਪਹਿਰ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਦੀ ਸਜਾਵਟ ਦਾ ਕਾਰਜ ਜਾਰੀ

ਸੁਲਤਾਨਪੁਰ ਲੋਧੀ, 25 ਨਵੰਬਰ (ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਹਾਨ ਨਗਰ ਕੀਰਤਨ 28 ਨੂੰ -ਜਥੇ: ਡੋਗਰਾਂਵਾਲਾ

ਕਪੂਰਥਲਾ, 25 ਨਵੰਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅਤੇ ਸਮਾਗਮਾਂ ਨੂੰ ਅੰਤਿਮ ਰੂਪ ਰੇਖਾ ਦੇਣ ਲਈ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ ਸ਼ਾਮ ਦੇ ਸਮੇਂ ਹੋਈ | ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ 'ਤੇ ਸਰਕਾਰ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ ਜ਼ਿਲ੍ਹੇ ਦੀ ਪਾਇਲਟ ਪ੍ਰੋਜੈਕਟ ਵਜੋਂ ਚੋਣ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)- ਜ਼ਿਲ੍ਹੇ 'ਚ ਛੱਪੜਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ 'ਤੇ ਜ਼ਿਲ੍ਹੇ ਦੀ ਪਾਇਲਟ ਪ੍ਰੋਜੈਕਟ ਵਜੋਂ ਚੋਣ ਕੀਤੀ ਹੈ | ਇਸ ਪ੍ਰੋਜੈਕਟ ਤਹਿਤ ਪੰਜਾਬ ਦੇ ਵਿੱਤ ਵਿਭਾਗ ...

ਪੂਰੀ ਖ਼ਬਰ »

ਕੇਂਦਰ ਦੇ ਬਦਲਾਲਊ ਰਵੱਈਏ ਦਾ ਟਾਕਰਾ ਕਰੇਗਾ ਕਿਸਾਨ- ਭੁੰਗਰਨੀ

ਫਗਵਾੜਾ, 25 ਨਵੰਬਰ (ਟੀ.ਡੀ. ਚਾਵਲਾ)- ਸੀਨੀਅਰ ਅਕਾਲੀ ਆਗੂ ਭਗਤ ਸਿੰਘ ਭੁੰਗਰਨੀ ਨੇ ਜਾਰੀ ਬਿਆਨ ਵਿਚ ਕੇਂਦਰ ਸਰਕਾਰ ਦੇ ਬਦਲਾ ਲਊ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦਿਆਂ ਨਾਲ ਵੋਟਾਂ ਲੈ ਕੇ ਕਿਸਾਨਾਂ ਦੇ ...

ਪੂਰੀ ਖ਼ਬਰ »

ਆਈ. ਜੀ. ਖੱਟੜਾ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਰੋਹ ਦੇ ਸਮਾਪਤੀ ਸਮਾਰੋਹ ਮੌਕੇ 28 ਤੋਂ 30 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਸੰਗਤ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਸੁਰੱਖਿਆ ਸਬੰਧੀ ਤਿਆਰੀਆਂ ਬਾਰੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਤੜਕਸਾਰ ਤੋਂ ਸ੍ਰੀ ਸੁਖਮਣੀ ਸਾਹਿਬ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਨਹੀਂ ਆਉਣ ਦਿੱਤੀ ਜਾਵੇਗੀ ਗ੍ਰਾਂਟਾਂ ਦੀ ਕਮੀ-ਅਨੀਤਾ ਸੋਮ ਪ੍ਰਕਾਸ਼

ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਆਪਣੇ ਐਮ.ਪੀ ਲੈਡ ਫ਼ੰਡ 'ਚੋਂ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਚਾਚੋਕੀ ਵਾਰਡ ਨੰਬਰ-32 ਵਿਖੇ ਧਰਮਸ਼ਾਲਾ ਲਈ 2 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਇਸ ਸਬੰਧੀ ਅਨੀਤਾ ਸੋਮ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਸਭਾ ਭੁਲੱਥ 'ਤੇ ਸ਼ੋ੍ਰਮਣੀ ਅਕਾਲੀ ਦਲ ਦਾ ਕਬਜ਼ਾ

ਭੁਲੱਥ 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕੇਂਦਰੀ ਸਹਿਕਾਰੀ ਸਭਾ ਭੁਲੱਥ ਦੀ ਚੋਣ ਸਰਬਸੰਮਤੀ ਨਾਲ ਹੋਈ | ਅੱਜ ਰਿਟਰਨਿੰਗ ਅਫ਼ਸਰ ਮਨਮੀਤ ਸਿੰਘ, ਚੋਣ ਮੈਨੇਜਰ ਅਤਿੰਦਰਪਾਲ ਸਿੰਘ ਅਤੇ ਸੈਕਟਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਕੇਂਦਰੀ ਸਹਿਕਾਰੀ ਸਭਾ ਦੀ ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਦਇਆ ਸਿੰਘ ਵਲੋਂ ਆਰੰਭੇ ਕਾਰਜ ਪੂਰੇ ਕੀਤੇ ਜਾਣਗੇ- ਸੰਤ ਲੀਡਰ ਸਿੰਘ

ਕਾਲਾ ਸੰਘਿਆਂ, 25 ਨਵੰਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਦੀ ਦਾਣਾ ਮੰਡੀ ਵਿਖੇ 35 ਸਕੇਅਰ ਫੁੱਟ ਦਾ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਵਲੋਂ ਰੱਖਿਆ ਗਿਆ | ਸੰਤ ਬਾਬਾ ਲੀਡਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਵੈਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਅੱਜ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਬਾਬਾ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ 26 ਨਵੰਬਰ ਨੂੰ ਮੀਖੋਵਾਲ ਪਾਰਕ ਬੇਗੋਵਾਲ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਸੁਸਾਇਟੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਰਪੋਰੇਸ਼ਨ ਤੇ ਨਿਗਮ ਚੋਣਾਂ ਲਈ ਬੂਥ ਨੂੰ ਮਜ਼ਬੂਤ ਕਰਨ ਵਰਕਰ- ਸੇਠੀ

ਕਪੂਰਥਲਾ, 25 ਨਵੰਬਰ (ਦੀਪਕ ਬਜਾਜ)-ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਭਾਜਪਾ ਦੀ ਇਕ ਮੀਟਿੰਗ ਆਈ. ਟੀ. ਤੇ ਸੋਸ਼ਲ ਮੀਡੀਆ ਕਨਵੀਨਰ ਸੰਦੀਪ ਵਾਲੀਆ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਇੰਚਾਰਜ ਮੋਹਣ ਲਾਲ ਸੇਠੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੀ ...

ਪੂਰੀ ਖ਼ਬਰ »

ਪਿੰਡ ਖੱਸਣ 'ਚ ਨਿਰਪੱਖ ਵਿਕਾਸ ਕਰਵਾਇਆ ਜਾ ਰਿਹੈ-ਸਰਪੰਚ ਸ਼ੇਰਗਿੱਲ

ਭੁਲੱਥ, 25 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਖੱਸਣ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਸਮੁੱਚੇ ਪਿੰਡ ਦਾ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਲਾਇਨਜ਼ ਕਲੱਬ ਸੇਵਾ ਵਲੋਂ ਪ੍ਰੇਮਸਰ ਆਸ਼ਰਮ 'ਚ ਮਨਾਇਆ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸ਼੍ਰੋਮਣੀ ਭਗਤ, ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ਦੇ ਨਡਾਲੀ ਰੋਡ ਤੇ ਸਥਿਤ ਪ੍ਰੇਮਸਰ ਆਸ਼ਰਮ 'ਚ ਮਨਾਇਆ | ਇਸ ...

ਪੂਰੀ ਖ਼ਬਰ »

ਪਿੰਡ ਠੱਕਰਕੀ ਵਿਖੇ ਲੋਕ ਸਾਂਝੇਦਾਰੀ ਕਮਿਊਨਿਟੀ ਉਨਰਸ਼ਿਪ ਮੀਟਿੰਗ

ਫਗਵਾੜਾ, 25 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਪਾਂਸ਼ਟ ਡਾ. ਕਾਂਤਾ ਦੇਵੀ ਦੀ ਅਗਵਾਈ ਹੇਠ ਸਬ ਸੈਂਟਰੀ ਠੱਕਰਕੀ ਵਿਖੇ ਸਿਹਤ ਵਿਭਾਗ ਵੱਲੋਂ ਲੋਕ ਸਾਂਝੇਦਾਰੀ ਕਮਿਊਨਿਟੀ ...

ਪੂਰੀ ਖ਼ਬਰ »

ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 25 ਨਵੰਬਰ (ਹੈਪੀ, ਥਿੰਦ)- ਪੰਜਾਬ ਪੁਲਿਸ ਦੇ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਨਵ ਨਿਯੁਕਤ ਐਸ.ਐਸ.ਪੀ. ਕਪੂਰਥਲਾ ਕੰਨਵਰਦੀਪ ਕੌਰ ਤੇ ਹੋਰ ਪੁਲਿਸ ਅਧਿਕਾਰੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ, ਜਿਨ੍ਹਾਂ ਦਾ ਗੁਰਦੁਆਰਾ ਬੇਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX