ਤਾਜਾ ਖ਼ਬਰਾਂ


ਅਮਰੀਕਾ : ਤਰਨਜੀਤ ਸਿੰਘ ਸੰਧੂ [ ਅਮਰੀਕਾ ਵਿਚ ਭਾਰਤੀ ਰਾਜਦੂਤ] ਨੇ ਵਾਸ਼ਿੰਗਟਨ ਡੀ.ਸੀ. ਵਿਚ ਇੰਡੀਆ ਹਾਊਸ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
. . .  1 day ago
ਜੰਮੂ-ਕਸ਼ਮੀਰ: ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਸੁੱਟਿਆ ਗ੍ਰਨੇਡ , ਇਕ ਨਾਗਰਿਕ ਜ਼ਖਮੀ
. . .  1 day ago
ਅਕਾਲੀ ਦਲ ਸੰਯੁਕਤ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ
. . .  1 day ago
ਲੌਂਗੋਵਾਲ, 15 ਅਗਸਤ (ਵਿਨੋਦ, ਖੰਨਾ) - ਸਾ. ਕੇੰਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ...
ਮਨਾਲੀ 'ਚ ਪੁਲ ਪਾਰ ਕਰਦੇ ਸਮੇਂ 2 ਲੋਕ ਡਰੇਨ 'ਚ ਡੁੱਬ ਗਏ
. . .  1 day ago
ਮਲੇਰਕੋਟਲਾ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਾਲੇਰਕੋਟਲਾ ਦੇ ਸਕੂਲਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਡਾਕਟਰ ਜ਼ਾਕਿਰ ਹੁਸੈਨ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  1 day ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  1 day ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  1 day ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  1 day ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  1 day ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  1 day ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  1 day ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  1 day ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  1 day ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  1 day ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  1 day ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਗੁਲਸ਼ਨ ਕੁਮਾਰ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਕੂਟਰੀ ਤੋਂ ਡਿਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਖ਼ਸ਼ੋ (80) ਪਤਨੀ ਭਜਨ ਸਿੰਘ ਰਾਏਪੁਰ ਡੱਬਾ ਹਾਲ ਵਾਸੀ ਮੱਲ੍ਹਾ ਸੋਢੀਆਂ ਜੋ ਆਪਣੀ ਦੋਹਤੀ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਦੇ ਸਕੈਨ ਸੈਂਟਰ 'ਚ ਪੰਚਕੂਲਾ ਤੋਂ ਆਈ ਟੀਮ ਵਲੋਂ ਮਾਰੇ ਅਚਨਚੇਤ ਛਾਪੇ ਨਾਲ ਮਚੀ ਖਲਬਲੀ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ 'ਚ ਚੱਲ ਰਹੇ ਇਕ ਨਾਮੀ ਨਿੱਜੀ ਹਸਪਤਾਲ ਤੇ ਸਕੈਨ ਸੈਂਟਰ ਵਿਚ ਸਹਾਇਕ ਸਿਵਲ ਸਰਜਨ ਪੰਚਕੂਲਾ ਵਿਕਾਸ ਗੁਪਤਾ ਤੇ ਉਨ੍ਹਾਂ ਦੀ ਟੀਮ ਵਲੋਂ ਇਕ ਸਟਿੰਗ ਅਪਰੇਸ਼ਨ ਤਹਿਤ ਕੀਤੀ ਛਾਪੇਮਾਰੀ ਨਾਲ ਸਕੈਨ ਸੈਂਟਰ ਅਤੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ, ਐਡਵੋਕੇਟ ਧਾਮੀ ਤੇ ਸੰਤ ਜੱਸੋਵਾਲ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਆਗੂਆਂ 'ਚ ਖ਼ੁਸ਼ੀ ਦੀ ਲਹਿਰ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਬੀਬੀ ਜਗੀਰ ਕੌਰ ਦੇ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਨਰੇਰੀ ਮੁੱਖ ਸਕੱਤਰ ਅਤੇ ਸੰਤ ਚਰਨਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ 'ਤੇ ਅੱਥਰੂ ਗੈਸ ਰਾਹੀਂ ਉਹ ਕੈਮੀਕਲ ਹਥਿਆਰ ਵਰਤ ਰਹੀ ਹੈ ਜਿਸ ਦੀ ਯੁੱਧਾਂ 'ਚ ਵਰਤਣ ਦੀ ਵੀ ਮਨਾਹੀ-ਆਗੂ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਇੱਥੇ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਲੋਂ ਦਿੱਲੀ ਵਲ ਕੂਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਲਧਾਣਾ ਉੱਚਾ 'ਚ ਨਗਰ ਕੀਰਤਨ

ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਮਸੀਤਵਾਲਾ ਲਧਾਣਾ ਉੱਚਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਜਗਤ ਗੁਰੂ ਬਾਬਾ ਨਾਨਕ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਬੰਗਾ 'ਚ 1, ਬਲਾਕ ਸੱੁਜੋਂ 'ਚ 2, ਬਲਾਕ ਮੁਜੱਫਰਪੁਰ 'ਚ 1, ਬਲਾਕ ਮੁਕੰਦਪੁਰ 'ਚ 3, ਬਲਾਕ ਬਲਾਚੌਰ 'ਚ 3, ਕੱੁਲ 11 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਭਾਟੀਆ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2135 ਹੋ ਗਈ ਹੈ ਜਿਨ੍ਹਾਂ 'ਚੋਂ 1977 ਮਰੀਜ਼ ਬਿਲਕੁਲ ਸਿਹਤਯਾਬ ਹੋ ਚੁੱਕੇ ਹਨ | ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 73 ਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 58215 ਲੋਕਾਂ ਦੇ ਕੋਰੋਨਾ ਟੈੱਸਟ ਕੀਤੇ ਜਾ ਚੁੱਕੇ ਹਨ ਅਤੇ 50 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ | ਇਨ੍ਹਾਂ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਸ਼ੱਕੀ 26 ਲੋਕਾਂ ਨੰੂ ਉਨ੍ਹਾਂ ਦੇ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ | ਜਦ ਕਿ ਜ਼ਿਲ੍ਹੇ 'ਚ 71 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੰੂ ਉਨ੍ਹਾਂ ਦੇ ਘਰਾਂ 'ਚ ਆਈਸੋਲੇਟ ਕੀਤਾ ਗਿਆ ਹੈ | ਇਸ ਸਮੇਂ ਜ਼ਿਲ੍ਹੇ 'ਚ ਕੋਰੋਨਾ ਨਾਲ ਸਬੰਧਤ 89 ਮਾਮਲੇ ਐਕਟਿਵ ਹਨ, ਜਿਨ੍ਹਾਂ 'ਚ ਜ਼ਿਲ੍ਹੇ ਦੇ 85 ਅਤੇ ਬਾਹਰਲੇ ਜ਼ਿਲਿਆਂ ਦੇ 4 ਮਰੀਜ਼ ਹਨ ਅਤੇ ਜਦ ਕਿ ਅੱਜ ਕੱੁਲ 722 ਲੋਕਾਂ ਦੇ ਸੈਂਪਲ ਲਏ ਗਏ |

ਖ਼ਬਰ ਸ਼ੇਅਰ ਕਰੋ

 

ਗੁ. ਚਰਨ ਕੰਵਲ ਵਿਖੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕੱਲ੍ਹ

ਬੰਗਾ, 28 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਦਿਨ ਸੋਮਵਾਰ ਨੂੰ ਕਰਾਇਆ ਜਾਵੇਗਾ | ਸਮੂਹ ਇਲਾਕਾ ਨਿਵਾਸੀ ...

ਪੂਰੀ ਖ਼ਬਰ »

ਮੁਕੰਦਪੁਰ ਦੇ ਹਸਪਤਾਲ ਵਿਖੇ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਅਪੀਲ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿਹਤ ਵਿਭਾਗ ਮੁਕੰਦਪੁਰ ਵਿਖੇ ਮਿਸ਼ਨ ਫਤਹਿ ਤਹਿਤ ਐਸ. ਐਮ. ਓ ਡਾ. ਰਵਿੰਦਰ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ -19 ਟੈਸਟ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਉਦੋਂ ਹੀ ਪਤਾ ਲਗ ਪਾਊਗਾ, ...

ਪੂਰੀ ਖ਼ਬਰ »

ਉੜਾਪੜ ਤੋਂ ਕਿਸਾਨਾਂ ਦਾ ਦੂਜਾ ਵੱਡਾ ਜੱਥਾ ਦਿੱਲੀ ਲਈ ਰਵਾਨਾ

ਉੜਾਪੜ/ਲਸਾੜਾ, 28 ਨਵੰਬਰ (ਲਖਵੀਰ ਸਿੰਘ ਖੁਰਦ)- ਖੇਤੀਬਾੜੀ ਕਾਨੂੰਨਾਂ ਵਿਰੁੱਧ ਆਰ-ਪਾਰ ਦੀ ਲੜਾਈ ਲੜਣ ਲਈ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ ਦੇ ਦਿੱਤੇ ਗਏ ਸੱਦੇ 'ਤੇ ਪਿੰਡ ਉੜਾਪੜ ਤੋਂ ਕਿਸਾਨਾਂ ਦਾ ਦੂਜਾ ਵੱਡਾ ਜੱਥਾ ਦੁਆਬਾ ...

ਪੂਰੀ ਖ਼ਬਰ »

ਨੌਰਾ ਵਿਖੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕੱਲ੍ਹ

ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਦਿਨ ਸੋਮਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ 'ਚ ਐੱਨ. ਆਰ. ਆਈ ਵੀਰਾਂ ਦਾ ਵੱਡਾ ਯੋਗਦਾਨ- ਪ੍ਰ. ਮਨਜੀਤ ਸਿੰਘ

ਬਹਿਰਾਮ, 28 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ)- ਐੱਨ. ਆਰ. ਆਈ ਵੀਰ ਆਪਣੇ ਘਰਾਂ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਰਹਿ ਕੇ ਵੀ ਆਪਣੀ ਮਿੱਟੀ ਅਤੇ ਵਿਰਸੇ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਦਿਨ ਰਾਤ ਸਖ਼ਤ ਮਿਹਨਤ ਨਾਲ ਕੀਤੀ ਕਮਾਈ 'ਚੋਂ ਦਸਵੰਧ ਕੱਢ ਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ- ਡਾ. ਸੁੱਖੀ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਮੁੜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ...

ਪੂਰੀ ਖ਼ਬਰ »

ਮਕਸੂਦਪੁਰ- ਜੰਡਿਆਲਾ ਟੁੱਟੀ ਸੜਕ ਤੋਂ ਰਾਹਗੀਰ ਡਾਢੇ ਦੁਖੀ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)- ਮਕਸੂਦਪੁਰ ਵਾਇਆ ਗਦਾਣੀ ਤੋਂ ਜੰਡਿਆਲਾ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਜਿਆਦਾ ਵਿਗੜ ਚੁੱਕੀ ਹੈ ਤੇ ਰਾਹਗੀਰਾਂ ਦਾ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ ਹੁੰਦਾ ਹੈ | ਰਾਹਗੀਰਾਂ ਨੇ ਕਿਹਾ ਕਿ ਸੜਕ ਦੇ ਬਰਮ ਕਈ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਲਗਾਇਆ ਸੈਮੀਨਾਰ

ਰੱਤੇਵਾਲ, 28 ਨਵੰਬਰ (ਜੋਨੀ ਭਾਟੀਆ)- ਅੱਜ ਬੱਸ ਅੱਡਾ ਰੱਤੇਵਾਲ ਵਿਖੇ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਨੂੰ ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੂਰੇ ਭਾਰਤ ...

ਪੂਰੀ ਖ਼ਬਰ »

ਵੀਰ ਫਾਈਟਰ ਕਲੱਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ 'ਵੀਰ ਫਾਈਟਰ ਕਰਾਟੇ ਕਲੱਬ' ਬੰਗਾ ਵਲੋਂ ਕਰਵਾਈ 5ਵੀਂ ਸਟੇਟ ਕਰਾਟੇ ਚੈਂਪੀਅਨਸ਼ਿਪ ਜਿਸ ਵਿਚ 'ਵੀਰ ਫਾਈਟਰ ਕਰਾਟੇ ਕਲੱਬ ਬੰਗਾ ਰਜਿ. ਦੇ ਕਰਾਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਟੋਲ ਟੈਕਸ ਧਰਨੇ 'ਤੇ ਬੈਠੇ ਬਜ਼ੁਰਗ ਕਿਸਾਨ ਲੈ ਰਹੇ ਨੇ ਦਿੱਲੀ ਦੀ ਪਲ ਪਲ ਦੀ ਖ਼ਬਰ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਿਥੇ ਸਮੇਂ 'ਤੇ ਦਿੱਲੀ ਨੂੰ ਗਏ ਪੰਜਾਬ ਦੇ ਕਿਸਾਨਾਂ ਨੂੰ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਘਟੀਆ ਹੱਥ ਕੰਡੇ ਵਰਤ ਕੇ ਰੋਕਣ ...

ਪੂਰੀ ਖ਼ਬਰ »

ਸੈਂਟਰਲ ਕੋਆਪ੍ਰੇਟਿਵ ਬੈਂਕ ਰਾਏਪੁਰ ਡੱਬਾ 'ਚ ਵਿੱਤੀ ਸਾਖ਼ਰਤਾ ਪ੍ਰੋਗਰਾਮ

ਬੰਗਾ, 28 ਨਵੰਬਰ (ਕਰਮ ਲਧਾਣਾ) - ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਪਿੰਡ ਰਾਏਪੁਰ ਡੱਬਾ ਵਿਖੇ ਨਬਾਰਡ ਦੇ ਸਹਿਯੋਗ ਨਾਲ ਤੇ ਜਗੀਰੀ ਰਾਮ ਬ੍ਰਾਂਚ ਮੈਨੇਜਰ ਦੀ ਅਗਵਾਈ 'ਚ ਵਿੱਤੀ ਸਾਖਰਤਾ ਪ੍ਰੋਗਰਾਮ ਕਰਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਐਲ.ਐਚ.ਵੀ. ਨਰਿੰਦਰ ਕੌਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਰੈਲਮਾਜਰਾ, 28 ਨਵੰਬਰ (ਰਾਕੇਸ਼ ਰੋਮੀ)- ਸਬ ਸੈਂਟਰ ਰੈਲਮਾਜਰਾ ਵਿਖੇ ਸਿਹਤ ਵਿਭਾਗ ਵਿਚ ਬਤੌਰ ਐਲ.ਐਚ.ਵੀ. 28 ਸਾਲ ਸੇਵਾ ਦੇਣ ਮਗਰੋਂ ਬੇਦਾਗ਼ ਸੇਵਾ ਮੁਕਤ ਹੋਣ 'ਤੇ ਐਲ.ਐਚ.ਵੀ. ਨਰਿੰਦਰ ਕੌਰ ਨੂੰ ਸਮੂਹ ਏ.ਐਨ.ਐਮ. ਸਮੂਹ ਆਸ਼ਾ ਵਰਕਰਾਂ ਡਾ: ਚਰਨਦੀਪ ਅਤੇ ਡਾ: ਪੁਸ਼ਪਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪੋਜੇਵਾਲ ਵਿਖੇ ਸੈਮੀਨਾਰ

ਪੋਜੇਵਾਲ ਸਰਾਂ, 28 ਨਵੰਬਰ (ਰਮਨ ਭਾਟੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਤੇ ਸਾਂਝ ਕੇਂਦਰ ਪੋਜੇਵਾਲ ਵਲੋਂ ਪਿੰਡ ਪੋਜੇਵਾਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸਥਿਤ ਸੋਨੂੰ ਮੋਟਰ ਗੈਰਿਜ ਤੇ ਏ.ਐੱਸ.ਆਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 28 ਨਵੰਬਰ (ਬਲਕਾਰ ਸਿੰਘ ਭੂਤਾਂ)- ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਾਕ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਾਮ ਵੇਲੇ ਬਹੁਤ ਹੀ ਸਧਾਰਨ ...

ਪੂਰੀ ਖ਼ਬਰ »

ਵਿਦਿਆਰਥੀ ਹੁਣ ਕਿਸੇ ਵੀ ਕਾਲਜ 'ਚ 7 ਤੱਕ ਲੈ ਸਕਦੇ ਹਨ ਦਾਖਲਾ-ਸੀਕਰੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਦਾਖ਼ਲਿਆਂ ਦੀ ਤਾਰੀਖ਼ 'ਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੇ ਦੱਸਿਆ ਕਿ ਗ੍ਰੈਜੂਏਟ ਅਤੇ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਵਿਖੇ ਕਿਸਾਨਾਂ ਦਾ ਧਰਨਾ 48ਵੇਂ ਦਿਨ ਵੀ ਜਾਰੀ

ਚੱਬੇਵਾਲ, 28 ਨਵੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਸੰਘਰਸ਼ 51ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 50ਵੇਂ ਦਿਨ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਲਾਚੋਵਾਲ ਟੋਲ ਪਲਾਜ਼ੇ 'ਤੇ ਰੋਸ ਧਰਨਾ 49ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲਾਚੋਵਾਲ ਟੋਲ ਪਲਾਜ਼ੇ 'ਤੇ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 1 ਨੂੰ ਦਿੱਲੀ ਤੇ ਚੰਡੀਗੜ੍ਹ 'ਚ ਧਰਨੇ ਦਾ ਐਲਾਨ

ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਏਡਜ਼ ਕੰਟਰੋਲ ਵਿਭਾਗ 'ਚ ਕੰਮ ਕਰਦੇ ਦੇਸ਼ ਭਰ ਦੇ ਸਮੂਹ ਠੇਕਾ ਮੁਲਾਜ਼ਮ 1 ਦਸੰਬਰ ਨੂੰ ਵਿਸ਼ਵ ਏਡਜ਼ ਕੰਟਰੋਲ ਦਿਵਸ ਮੌਕੇ ਚੰਡੀਗੜ੍ਹ ਅਤੇ ਦਿੱਲੀ ਵਿਖੇ ਧਰਨੇ ਲਗਾ ਕੇ ਕਾਲਾ ਦਿਵਸ ਮਨਾਉਣਗੇ | ਇਸ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਕਟਾਰੀਆਂ, 28 ਨਵੰਬਰ (ਨਵਜੋਤ ਸਿੰਘ ਜੱਖੂ)-ਦੀ-ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ਕਟਾਰੀਆਂ ਵਿਖੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਖਹਿਰਾ ਤੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਾਬਾਰਡ ਵਲੋਂ ਵਿੱਤੀ ਸਾਖਰਤਾ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਗੁਰਮੁੱਖ ਸਿੰਘ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਥਾਣਾ ਮੁਖੀ ਵਜੋਂ ਗੁਰਮੁੱਖ ਸਿੰਘ ਨੇ ਆਹੁਦਾ ਸੰਭਾਲਦੇ ਹੋਏ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...

ਪੂਰੀ ਖ਼ਬਰ »

ਮੈਡਮ ਮਿਨਾਕਸ਼ੀ ਭੱਲਾ ਨੇ ਸਕੂਲ ਮੁਖੀ ਦਾ ਅਹੁਦਾ ਸੰਭਾਲਿਆ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਮੈਡਮ ਮਿਨਾਕਸ਼ੀ ਭੱਲਾ ਨੇ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਬਤੌਰ ਮੁੱਖ ਅਧਿਆਪਕਾ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਹਾਈ ਸਕੂਲ ਸਿੰਬਲੀ (ਗੜ੍ਹਸ਼ੰਕਰ) ਵਿਖੇ ਬਤੌਰ ਮੁੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨਾਲ ਹੀ ਨਸ਼ਿਆਂ ਦਾ ਖ਼ਾਤਮਾ ਹੋ ਸਕਦੈ-ਖੁਸ਼ੀ ਦੁੱਗਾਂ ਵਾਲਾ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਸ਼ਿਆਂ ਦੇ ਨਾਂਅ 'ਤੇ ਨੌਜਵਾਨਾਂ ਨੂੰ ਭੰਡਣ ਦੀ ਬਜਾਏ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਬਹੁਤ ਜਰੂਰੀ ਹੈ ਕਿਉਂਕਿ ਜਦੋਂ ਨੌਜਵਾਨ ਕੰਮਾਂ ਕਾਰਾਂ ਵਿਚ ਰੁੱਝ ਜਾਂਦੇ ਹਨ ਤਾਂ ਉਹ ਸਮਾਜ ਦੇ ਜ਼ਿੰਮੇਵਾਰ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਕਿਸਾਨ ਜਾਗਰੂਕਤਾ ਕੈਂਪ

ਭੱਦੀ/ਕਾਠਗੜ੍ਹ, 28 ਨਵੰਬਰ (ਨਰੇਸ਼ ਧੌਲ, ਬਲਦੇਵ ਸਿੰਘ ਪਨੇਸਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਗ੍ਰਾਮੀਣ ਕਿ੍ਸ਼ੀ ਮੌਸਮ ਸੇਵਾ ਯੋਜਨਾ ਅਧੀਨ ਡਾ: ਮਨਮੋਹਨਜੀਤ ਸਿੰਘ ਨਿਰਦੇਸ਼ਕ ਦੀ ਅਗਵਾਈ ਹੇਠ ਪਿੰਡ ਕਲਾਰ ਵਿਖੇ ...

ਪੂਰੀ ਖ਼ਬਰ »

ਉਦਯੋਗ ਤੇ ਕਾਮਰਸ ਵਿਭਾਗ ਵਲੋਂ ਸੈਮੀਨਾਰ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਦਯੋਗ ਤੇ ਕਾਮਰਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਈਜ਼ ਆਫ਼ ਡੂਇੰਗ ਬਿਜ਼ਨਸ' ਸਬੰਧੀ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ- ਭੋਗਲ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ)-ਸੂੰਢ-ਮਕਸੂਦਪੁਰ ਵਿਖੇ ਹਰ ਸਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਉਣ ਦੀ ਸੇਵਾ ਕਰਨ ਵਾਲੇ ਭੋਗਲ ਦਾਰਾ ਚੈਰੀਟੇਬਲ ਟਰੱਸਟ ਦੇ ਉਪ ਚੇਅਰਮੈਨ ਤਰਸੇਮ ਸਿੰਘ ਭੋਗਲ, ਉੱਘੇ ਸਮਾਜ ਸੇਵਕ ਮਾ. ਗੁਰਵਿੰਦਰ ਸਿੰਘ ਭੋਗਲ ਤੇ ਸਮਾਜ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਸੰਵਿਧਾਨ ਦਿਵਸ ਮਨਾਇਆ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵਲੋਂ ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਬਲਾਚੌਰ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਸਸਕਾਰ ਲਈ ਲਗਾਈ ਗੈਸ ਭੱਠੀ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)-ਪਿੰਡ ਬਘੌਰਾਂ ਵਿਖੇ ਐਨ.ਆਰ.ਆਈਜ਼ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰਨ ਲਈ ਗੈੱਸ ਭੱਠੀ ਲਗਾਈ ਗਈ ਤੇ ਸ਼ਮਸ਼ਾਨਘਾਟ ਨੂੰ ਰੰਗ ਵੀ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਮੀਟਿੰਗ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਪਿ੍ੰਸੀਪਲ ਭੁਪਿੰਦਰ

ਮੁਕੰਦਪੁਰ, 28 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦਾ ਮੁੜ ਪ੍ਰਧਾਨ ਬਣਨਾ ਉਨ੍ਹਾਂ ਦੀ ਵੱਡੀ ਮਹਾਨਤਾ ਉਜਾਗਰ ਕਰਦੈ-ਬੀਬੀ ਸੁਨੀਤਾ ਚੌਧਰੀ

ਭੱਦੀ, 28 ਨਵੰਬਰ (ਨਰੇਸ਼ ਧੌਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੰਜਾਬ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨ ਅਤੇ ਮੁੜ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਵੱਡੀ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਲਈ ਕਾਲਜ ਅਤੇ ਪੜ੍ਹਾਈ ਦੀ ਚੋਣ ਵੇਲੇ ਚੇਤੰਨ ਹੋਣਾ ਜ਼ਰੂਰੀ-ਕੌਸ਼ਲ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਦਾਖ਼ਲੇ ਦੀ ...

ਪੂਰੀ ਖ਼ਬਰ »

ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣਾ ਲੋਕਤੰਤਰੀ ਪ੍ਰਣਾਲੀ ਦਾ ਘਾਣ-ਜਥੇ : ਸਵਰਨਜੀਤ ਸਿੰਘ

ਬੰਗਾ, 28 ਨਵੰਬਰ (ਕਰਮ ਲਧਾਣਾ) - ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇ. ਸਵਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਦੇ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਬਲ ਪੂਰਵਕ ਰੋਕਿਆ ਜਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਚਰਨ ਕੰਵਲ ਬੰਗਾ ਅਤੇ ਗੁਰਦੁਆਰਾ ਸਿੰਘ ਸਭਾਵਾਂ, ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਢਾਹਾਂ ਕਲੇਰਾਂ ਹਸਪਤਾਲ 'ਚ ਓ. ਪੀ. ਡੀ ਸੇਵਾ ਮੁਫ਼ਤ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਦਸੰਬਰ ਦਿਨ ਵੀਰਵਾਰ ਨੂੰ ਮੁਫ਼ਤ ਓ. ਪੀ. ਡੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਬਿਮਲ ਕੁਮਾਰ ਬਣੇ ਮਨੁੱਖੀ ਅਧਿਕਾਰ ਮੰਚ ਬਲਾਕ ਬੰਗਾ ਦੇ ਉਪ ਪ੍ਰਧਾਨ

ਬੰਗਾ, 28 ਨਵੰਬਰ (ਕਰਮ ਲਧਾਣਾ)- ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਸ: ਗੁਰਬਚਨ ਸਿੰਘ ਸੈਣੀ ਚੇਅਰਮੈਨ ਪੰਜਾਬ ਦੀ ਅਗਵਾਈ ਵਿਚ ਹੋਈ | ਜਿਸ ਵਿਚ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਅਤੇ ਸਰਪ੍ਰਸਤ ਰਾਮ ਜੀ ਲਾਲ ਨੇ ਖ਼ਾਸ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਦੀ ਸ਼ੂਗਰ ਮਿਲ ਬਰਾਂਚ ਨੇ ਮਨਾਇਆ ਵਿੱਤੀ ਸਾਖਰਤਾ ਦਿਵਸ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ੂਗਰ ਮਿੱਲ ਬਰਾਂਚ ਵਲੋਂ ਵਿੱਤੀ ਸਾਖਰਤਾ ਦਿਵਸ ਜ਼ਿਲ੍ਹਾ ਮੈਨੇਜਰ ਸੰਜੀਵ ਗੋੜ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਮੈਨੇਜਰ ਗੁਰਬਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX