ਤਾਜਾ ਖ਼ਬਰਾਂ


ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 minute ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  57 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 1 hour ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 1 hour ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 2 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 4 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 5 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 5 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  56 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 6 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 7 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਤਰਨਤਾਰਨ

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ. ਡੇਹਰਾ ਸਾਹਿਬ ਲੁਹਾਰ ਤੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਸ੍ਰੀ ਸੁਲਤਾਨਪੁਰ ਲੋਧੀ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ...

ਪੂਰੀ ਖ਼ਬਰ »

ਸ਼ਰਾਬ ਦੀ ਤਸਕਰੀ ਦੀ ਨਿਰਪੱਖ ਜਾਂਚ ਕਰ ਕੇ ਵਿਧਾਇਕ ਗਿੱਲ 'ਤੇ ਮੁਕੱਦਮਾ ਅਤੇ ਹਰਮਨ ਨੂੰ ਗਿ੍ਫ਼ਤਾਰ ਕੀਤਾ ਜਾਵੇ-ਰੁਮਾਣਾ

ਪੱਟੀ, 28 ਨਵੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਸ਼ਰਾਬ ਤਸਕਰਾਂ ਅਤੇ ਵਿਧਾਇਕ ਗਿੱਲ ਦੀ ਇਸ ਕੇਸ 'ਚ ਸ਼ਮੂਲੀਅਤ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾ ਕੇ ਕਾਰਵਾਈ ਕੀਤੀ ਜਾਵੇ ਤਾਂ ਕਿ ਨਕਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਠੱਲ ਪਾਈ ਜਾ ਸਕੇ | ਉਪਰੋਕਤ ਸਬਦਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕੱਲ੍ਹ

ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਿਕ ਡੇਰਾ ਸ੍ਰੀ ਨਿਰੰਕਾਰਪੁਰ ਸਾਹਿਬ ਨੇੜੇ ਬਿਜਲੀ ਘਰ ਵਿਖੇ ਜਥੇਦਾਰ ਬਲਕਾਰ ਸਿੰਘ ਯੂ.ਐੱਸ.ਏ. ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਪੀੜਤ 2 ਵਿਅਕਤੀਆਂ ਦੀ ਮੌਤ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵੱਖ-ਵੱਖ ਹਸਪਤਾਲਾਂ ਵਿਚ ਦਾਖਲ 2 ਵਿਅਕਤੀਆਂ ਦੀ ਮੌਤ ਹੋ ਗਈ | ਕੋਵਿਡ-19 ਤੋਂ ਪੀੜਤ ਮਾਰੇ ਗਏ ਇਨ੍ਹਾਂ ਦੋਵੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਐਕਟਿਵਾ ਸਕੂਟਰੀ ਚੋਰੀ

ਸੁਰ ਸਿੰਘ, 28 ਨਵੰਬਰ (ਧਰਮਜੀਤ ਸਿੰਘ)-ਕਸਬਾ ਸੁਰ ਸਿੰਘ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਸਥਾਨਿਕ ਮੇਨ ਬਾਜ਼ਾਰ ਵਾਸੀ ਪ੍ਰਦੀਪ ਕੁਮਾਰ ਸੋਨੂੰ ਪੁੱਤਰ ਰੌਸ਼ਨ ਲਾਲ ਦੀ ਐਕਟਿਵਾ ਸਕੂਟਰੀ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਰੇਤ ਚੋਰੀ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੇਤ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੁੰਡਾ ਦੇ ਛੱਪੜ ਵਿਚੋਂ ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਦਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਮੁੰਡਾ ਪਿੰਡ ਰੇਤ ਦੀ ਨਾਜਾਇਜ਼ ਮਾਈਨਿੰਗ ਕਰ ਕੇ ਰੇਤ ਚੋਰੀ ਕਰਦੇ ਹਨ ਤਾਂ ਉਨ੍ਹਾਂ ਤਰੁੰਤ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਦੌਰਾਨ ਜਾਂਚ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਚੈਕਿੰਗ 'ਤੇ ਗਈ ਬਿਜਲੀ ਵਿਭਾਗ ਦੀ ਟੀਮ ਨੂੰ ਗਾਲੀ–ਗਲੋਚ ਕਰਦਿਆਂ ਕੀਤੀ ਪੱਥਰਬਾਜ਼ੀ

ਖਾਲੜਾ, 28 ਨਵੰਬਰ (ਜੱਜਪਾਲ ਸਿੰਘ ਜੱਜ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਪਿੰਡ ਮਾੜੀ ਉਧੋਕੇ ਵਿਖੇ ਚੈਕਿੰਗ 'ਤੇ ਗਈ ਬਿਜਲੀ ਵਿਭਾਗ ਦੀ ਟੀਮ 'ਤੇ ਖਪਤਕਾਰਾਂ ਵਲੋਂ ਪੱਥਰਬਾਜੀ 'ਤੇ ਗਾਲੀ ਗਲੋਚ ਕਰਦਿਆਂ ਮੋਬਾਈਲ ਫੋਨ 'ਤੇ ਪਲਾਸ ਖੋਹ ਲੈਣ ਦੀ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਸਮੇਤ ਕਾਰ ਚਾਲਕ ਕਾਬੂ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਸੀ.ਆਈ.ਏ. ਸਟਾਫ਼-2 ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਅਲਟੋ ਕਾਰ ਚਾਲਕ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਕਿਲੋ ਅਫ਼ੀਮ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ...

ਪੂਰੀ ਖ਼ਬਰ »

ਸਿਟੀਜਨ ਕੌ ਾਸਲ ਵਲੋਂ ਕੀਤੇ ਜਾ ਰਹੇ ਸਮਾਜਿਕ ਕਾਰਜ ਸਮਾਜ ਲਈ ਚਾਨਣ ਮੁਨਾਰੇ ਸਮਾਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਪਿਛਲੇ ਲਗਪਗ 28 ਸਾਲਾਂ ਤੋਂ ਕੀਤੇ ਜਾ ਰਹੇ ਸਮਾਜਿਕ ਕਾਰਜ ਜਿਥੇ ਚੰਗੇਰੇ ਸਮਾਜ ਦੀ ਸਿਰਜਨਾ ਕਰਨ ਲਈ ਵਧੀਆ ਉਪਰਾਲਾ ਹੈ ਉਥੇ ਇਹ ਸੰਸਥਾ ਆਮ ਲੋਕਾਂ ਲਈ ਚਾਨਣ ਮੁਨਾਰੇ ਸਮਾਨ ਵੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »

ਕੈਂਪ ਦੌਰਾਨ ਜੀ. ਓ. ਜੀਜ਼. ਨੇ ਵੰਡੇ ਮਾਸਕ

ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਅੰਗਹੀਣ ਵਿਅਕਤੀਆਂ ਦੇ ਯੂ.ਡੀ. ਆਈ. ਡੀ. ਕਾਰਡ ਬਣਵਾਉਣ ਲਈ ਲਗਾਏ ਕੈਂਪ ਦੌਰਾਨ ਜੀ.ਓ.ਜੀ. ਤਹਿਸੀਲ ਹੈੱਡ ਕੈਪਟਨ ਬਿਕਰਮਜੀਤ ਸਿੰਘ, ਸੁਪਰਵਾਈਜ਼ਰ ਕੈਪਟਨ ਗੁਲਜਾਰ ਸਿੰਘ ਤੇ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਸਬੰਧੀ ਲਗਾਏ ਕੈਂਪ ਦਾ ਡੀ. ਸੀ. ਨੇ ਲਿਆ ਜਾਇਜ਼ਾ

ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ ਖਡੂਰ ਸਾਹਿਬ ਰੋਹਿਤ ਗੁਪਤਾ ਦੀ ਅਗਵਾਈ ਹੇਠ ਲਗਾਏ ਵਿਸ਼ੇਸ਼ ਕੈਂਪ ਦਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਸੰਬੰਧੀ ਡਾ. ਸੰਦੀਪ ਅਗਨੀਹੋਤਰੀ ਨੇ ਆਗੂਆਂ ਅਤੇ ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਰਵਰੀ 2021 ਵਿਚ ਨਗਰ ਕੌਾਸਲ ਚੋਣਾਂ ਕਰਵਾਉਣ ਸੰਬੰਧੀ ਚੋਣ ਕਮਿਸ਼ਨ ਨੂੰ ਲਿਖਣ ਤੋਂ ਬਾਅਦ ਨਗਰ ਕੌਾਸਲ ਚੋਣਾਂ ਸੰਬੰਧੀ ਵੱਖ-ਵੱਖ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਤਹਿਤ ...

ਪੂਰੀ ਖ਼ਬਰ »

ਰੁਪਿੰਦਰ ਬ੍ਰਹਮਪੁਰਾ ਵਲੋਂ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਇਜ਼ਹਾਰ

ਫਤਿਆਬਾਦ, 28 ਨਵੰਬਰ ( ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਫਿਰ ਤੋਂ ਪ੍ਰਧਾਨ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਧਾਈ ਦਿੰਦੇ ...

ਪੂਰੀ ਖ਼ਬਰ »

ਗਦਰੀ ਬਾਬਿਆਂ ਦਾ ਮੇਲਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋਵੇਗਾ-ਬਲਵਿੰਦਰ ਦਦੇਹਰ

ਸਰਹਾਲੀ ਕਲਾਂ, 28 ਨਵੰਬਰ (ਅਜੇ ਸਿੰਘ ਹੁੰਦਲ)-ਪਿੰਡ ਦਦੇਹਰ ਸਾਹਿਬ ਵਿਖੇ 6 ਦਸੰਬਰ ਨੂੰ ਦੇਸ਼ ਭਗਤ ਬਾਬਾ ਵਿਸਾਖਾ ਸਿੰਘ ਤੇ ਬਾਕੀ ਗਦਰੀਆਂ ਦੀ ਯਾਦ ਵਿਚ ਵਿਸ਼ਾਲ ਸਿਆਸੀ ਕਾਨਫ਼ਰੰਸ ਅਤੇ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕੀਤਾ ਜਾਵੇਗਾ | ਕਾਨਫ਼ਰੰਸ ਦੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਅੱਜ

ਫਤਿਆਬਾਦ, 28 ਨਵੰਬਰ (ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ.ਡੇਹਰਾ ਸਾਹਿਬ ਲੁਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 29 ਨਵੰਬਰ ਰਾਤ ਨੂੰ ਗੁਰਮਤਿ ਸਮਾਗਮ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਨਾਲ ਸਿੱਖੀ ਦਾ ਪ੍ਰਚਾਰ ਵਧੇਰੇ ਹੋਵੇਗਾ-ਠੱਠਾ

ਝਬਾਲ, 28 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਨਿਯੁਕਤੀ ਨਾਲ ਸਿੱਖੀ ਦਾ ਪ੍ਰਚਾਰ ਵਧੇਰੇ ਹੋਵੇਗਾ ਅਤੇ ਨੌਜਵਾਨ ਪੀੜ੍ਹੀ ਸਿੱਖੀ ਨਾਲ ਜੁੜਨ ਲਈ ਪ੍ਰਭਾਵਿਤ ਹੋਵੇਗੀ | ਇਹ ਵਿਚਾਰ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਕੱਲ੍ਹ

ਸ਼ਾਹਬਾਜ਼ਪੁਰ, 28 ਨਵੰਬਰ (ਬੇਗੇਪੁਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੁੱਗਾ ਵਿਖੇ 30 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਦਿੱਲੀ ਰਵਾਨਾ

ਸ਼ਾਹਬਾਜ਼ਪੁਰ, 28 ਨਵੰਬਰ (ਪਰਦੀਪ ਬੇਗੇਪੁਰ)-ਸਥਾਨਕ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਸੁਰਜਨ ਜੀ ਦਾ ਜਥਾ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਨਿਸ਼ਾਨ ਸਿੰਘ ਕੁਹਾੜਕਾ, ਦਿਲਬਾਗ ਸਿੰਘ ਗੁਲਾਲੀਪੁਰ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਦਰਜਨਾ ਪਰਿਵਾਰ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਖਡੂਰ ਸਾਹਿਬ, 28 ਨਵੰਬਰ ( ਰਸ਼ਪਾਲ ਸਿੰਘ ਕੁਲਾਰ)-ਸਾਬਕਾ ਸੰਸਦੀ ਸਕੱਤਰ ਤੇ ਹਲਕਾ ਇੰਚਾਰਜ਼ ਮਨਜੀਤ ਸਿੰਘ ਮੰਨਾ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਜਬਰਦਸਤ ਝਟਕਾ ਦਿੰਦੇ ਹੋਏ ਪਿੰਡ ਗਗੜੇਵਾਲ ਦੇ 20 ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ. ...

ਪੂਰੀ ਖ਼ਬਰ »

ਇਲਾਕਾ ਝਬਾਲ 'ਚ ਨਸ਼ਿਆਂ ਤੇ ਚੋਰੀਆਂ ਦੀ ਭਰਮਾਰ ਕਾਰਨ ਲੋਕਾਂ 'ਚ ਸਹਿਮ

ਝਬਾਲ, 28 ਨਵੰਬਰ (ਸਰਬਜੀਤ ਸਿੰਘ)-ਝਬਾਲ ਇਲਾਕੇ 'ਚ ਨਸ਼ਿਆਂ ਦੇ ਵੱਧਦੇ ਜਾ ਰਹੇ ਰੁਝਾਨ ਦੇ ਨਾਲ ਦਿਨੋ ਦਿਨ ਵਧ ਰਹੀਆਂ ਚੋਰੀਆਂ, ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ ਜਦੋਂਕਿ ਪੁਲਿਸ ਪ੍ਰਸ਼ਾਸਨ ਅਜੇ ਤੱਕ ਨਸ਼ਿਆਂ ਤੇ ...

ਪੂਰੀ ਖ਼ਬਰ »

ਝਬਾਲ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਗਿਆਨ ਪਰਖ ਮੁਕਾਬਲੇ 'ਚ ਮਾਰੀਆਂ ਮੱਲਾਂ

ਝਬਾਲ, 28 ਨਵੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਹਕਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ (ਚੀ.ਖਾ.ਦੀ.ਚੈ.ਸੁ) ਅੰਮਿ੍ਤਸਰ ਦੇ ਅੰਤਰਗਤ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋ ਾਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਬੀਬੀ ਜਹਾਂਗੀਰ ਵਲੋਂ ਵਧਾਈ

ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੀ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਬੀਬੀ ਕੁਲਦੀਪ ਕੌਰ ਜਹਾਂਗੀਰ ਮੀਤ ਪ੍ਰਧਾਨ ਅਕਾਲੀ ਦਲ (ਇਸਤਰੀ ਵਿੰਗ) ਨੇ ਵਧਾਈ ਦਿੰਦੇ ਹੋਏ ਕਿਹਾ ਕਿ ਬੀਬੀ ਜਗੀਰ ਕੌਰ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਬ ਜੇਲ੍ਹ ਪੱਟੀ ਨੂੰ ਭੇਜਿਆ ਸੁੱਕਾ ਰਾਸ਼ਨ

ਪੱਟੀ, 28 ਨਵੰਬਰ (ਖਹਿਰਾ, ਕਾਲੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸਵਿੰਦਰ ਸਿੰਘ ਭਾਟੀਆ ਦੇ ਉਦਮਾ ਸਦਕਾ ਸੁੱਕਾ ਰਾਸ਼ਨ ਜਿਸ ਵਿਚ ਖੰਡ, ਦੇਸੀ ਘਿਓ, ...

ਪੂਰੀ ਖ਼ਬਰ »

ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ ਵਿਸ਼ੇਸ਼ ਜਾਂਚ ਕੈਂਪ ਪਹਿਲੀ ਨੂੰ

ਲੁਧਿਆਣਾ, 28 ਨਵੰਬਰ (ਸਲੇਮਪੁਰੀ) - ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਗੋਇੰਦਵਾਲ ਸਥਿਤ ਗੁਰੂ ਅਮਰਦਾਸ ਹਸਪਤਾਲ ਮਿਸ਼ਨ ਟਰੱਸਟ, ਤਰਨਤਾਰਨ ਰੋਡ, ਨੇੜੇ ਕੈਨੇਡੀਅਨ ਸਕੂਲ ਵਿਖੇ ਪਹਿਲੀ ਦਸੰਬਰ ਨੂੰ ਮੈਕਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ, ਮਜ਼ਦੂਰ ਅਤੇ ਘੱਟ ਗਿਣਤੀਆਂ ਨਾਲ ਦੁਸ਼ਮਣੀ ਕਮਾ ਰਹੀ ਹੈ-ਐੱਡ. ਰੰਧਾਵਾ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਵੇਂ ਕਿ ਮੰਨੂੰਵਾਦੀਆ 'ਤੇ ਉਨ੍ਹਾਂ ਦੇ ਜੋਟੀਦਾਰਾਂ ਨੇ ਪੰਜਾਬ ਦੀ ਜਵਾਨੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੱਟੀ, 28 ਨਵੰਬਰ (ਕਾਲੇਕੇ, ਖਹਿਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚਲੇ 'ਚੇਤਨਾ ਸਦਨ' (ਸ਼੍ਰੀ ਗੁਰੂ ਨਾਨਕ ਦੇਵ ਜੀ) ਨਾਲ ਸੰਬੰਧਿਤ ਅਧਿਆਪਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਘਰ-ਘਰ ਲਗਾਈਆਂ ਵਿਗਿਆਨ ਪ੍ਰਦਰਸ਼ਨੀਆਂ-ਬਾਠ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਦੇਖ-ਰੇਖ 'ਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀਆਂ ਕਿਸਾਨੀ ਹੱਕ 'ਚ ਮੁਜ਼ਾਹਰਾ ਕਰਨਗੀਆਂ-ਮਾੜੀਮੇਘਾ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਪੰਜਾਬ ਦੀਆਂ ਅੱਠ ਕਮਿਊਨਿਸਟ ਪਾਰਟੀਆਂ ਦੇ ਆਧਾਰਿਤ ਬਣੇ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਅੱਜ ਜਲੰਧਰ ਵਿਖੇ ਰੋਹ ਭਰਪੂਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਅੰਦਲੋਨ 'ਚ ਚਟਾਨ ਵਾਂਗ ਖੜ੍ਹਾ ਹੈ-ਹਰਮੀਤ ਸੰਧੂ

ਝਬਾਲ, 28 ਨਵੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ 'ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਢਾਹੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ 'ਤੇ ਸਟਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ

ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਹਲਾ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ 10 ਦਿਨ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਜਿਸ ਵਿਚ ਭਾਈ ਗੁਰਮੁਖ ਸਿੰਘ ...

ਪੂਰੀ ਖ਼ਬਰ »

2 ਲੜਕੀਆਂ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ 2 ਲੜਕੀਆਂ ਨੂੰ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਅਧੀਨ ਪੈਂਦੇ ਵਾਰਡ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਟ੍ਰੇਨਿੰਗ ਕੈਂਪ ਸ਼ੁਰੂ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲੈਫਟੀਨੈਂਟ ਕਰਨਲ ਸਤਬੀਰ ਸਿੰਘ ਵੜੈਚ (ਸੇਵਾਮੁਕਤ) ਨੇ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ.ਪੀ, ਸੀ.ਆਰ.ਪੀ.ਐੱਫ.., ...

ਪੂਰੀ ਖ਼ਬਰ »

ਕਿਸਾਨਾਂ 'ਤੇ ਅੰਨਾ ਤਸ਼ੱਦਦ ਮੋਦੀ ਸਰਕਾਰ ਦੀ ਬੁਖਲਾਹਟ-ਡਾ. ਲੌਹੁਕਾ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਧਾਨ ਖਪਤਕਾਰ ਫੋਰਮ ਅਤੇ ਕੌਾਸਲਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਕਿਹਾ ਕਿ ਕਿਸਾਨ ਸੰਘਰਸ਼ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿਚ ਸਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਜਿਸ ਵਿਚ ਕਿਸਾਨਾਂ ਦੀਆਂ 31 ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡ ਭੂਰਾ ਕੋਹਨਾਂ ਦੇ ਵਿਦਿਆਰਥੀਆਂ ਨੂੰ ਰਾਸ਼ਨ ਵੰਡਿਆ

ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)-ਸਰਕਾਰੀ ਹਾਈ ਸਕੂਲ ਪਿੰਡ ਭੂਰਾ ਕੋਹਨਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਤਰਫੋਂ ਰਾਸ਼ਨ ਵੰਡਿਆ ਗਿਆ | ਇਹ ਰਾਸ਼ਨ ਵੰਡਦਿਆਂ ਪਿੰਡ ਦੇ ਸਰਪੰਚ ਸ਼ੇਰ ਸਿੰਘ ਮੋਦਾ ਨੇ ਸਮੂਹ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਦੇ ਪ੍ਰਚਾਰ ਅਤੇ ਵਿਸਥਾਰ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ਸਦਕਾ ਸਰਕਾਰੀ ...

ਪੂਰੀ ਖ਼ਬਰ »

ਐੱਸ.ਆਈ. ਜਸਵੰਤ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲਿਆ

ਖਾਲੜਾ, 28 ਨਵੰਬਰ (ਜੱਜਪਾਲ ਸਿੰਘ)¸ਥਾਣਾ ਸਿਟੀ ਤਰਨ ਤਾਰਨ ਤੋਂ ਬਦਲ ਕੇ ਆਏ ਐੱਸ.ਆਈ. ਜਸਵੰਤ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲ ਲਿਆ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਕਾਨੂੰਨ ਦਾ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਗੱਡੀਆਂ 'ਤੇ ਕਾਲੇ ਸ਼ੀਸ਼ੇ ਲਗਾਉਣ ਵਾਲਿਆਂ ਦੇ ਕੱਟੇ ਚਲਾਨ

ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਟੈ੍ਰਫ਼ਿਕ ਪੁਲਿਸ ਵਲੋਂ ਜਗ੍ਹਾ ਜਗ੍ਹਾ ਵਿਸ਼ੇਸ਼ ਨਾਕਾਬੰਦੀ ਕਰ ਕੇ ਗੱਡੀਆਂ 'ਤੇ ਕਾਲੇ ਸ਼ੀਸੇ ਲਗਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਅਤੇ ਉਨ੍ਹਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸ਼ਹੀਦ ਸੁਖਬੀਰ ਸਿੰਘ ਨੂੰ ਗਾਰਡ ਆਫ਼ ਆਨਰ ਨਾ ਦੇਣ 'ਤੇ ਕੀਤਾ ਰੋਸ ਪ੍ਰਗਟ

ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)—ਬੀਤੇ ਕੱਲ੍ਹ ਜੰਮੂ-ਕਸ਼ਮੀਰ ਦੇ ਰਾਜੌਰੀ ਬਾਰਡਰ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਫ਼ਾਇਰਿੰਗ ਨਾਲ ਸ਼ਹੀਦ ਹੋਏ ਭਾਰਤੀ ਫੌਜ ਦੇ ਰਾਈਫਲ ਮੈਨ ਸੁਖਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਦਾ ਉਸ ਦੇ ਜੱਦੀ ਪਿੰਡ ਖੁਵਾਸਪੁਰ ਦੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਭਿੱਟੇਵਿੰਡ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ

ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਹੋਈ ਚੋਣ 'ਚ ਸੁਰਜੀਤ ਸਿੰਘ ਭਿੱਟੇਵਿੰਡ ਨੂੰ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਵਧਾਈ ਦਿਦਿੰਆ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਪ੍ਰਮਜੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ ਦੌਰਾਨ 20 ਯੋਗ ਉਮੀਦਵਾਰਾਂ ਦੀ ਕੰਪਨੀਆਂ ਵਲੋਂ ਕੀਤੀ ਗਈ ਚੋਣ-ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ...

ਪੂਰੀ ਖ਼ਬਰ »

ਖੇਮਕਰਨ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)¸ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਸਰਗਰਮ ਵਰਕਰਾਂ ਦੀ ਮੀਟਿੰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਪ੍ਰਮਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਭਾਰੀ ਗਿਣਤੀ 'ਚ ਵਰਕਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX