ਤਾਜਾ ਖ਼ਬਰਾਂ


ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
. . .  7 minutes ago
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ) - ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਵਜੋ ਪਹੁੰਚੇ ਐੱਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਵਲੋਂ ਕੌਮੀ ਝੰਡਾ ਲਹਿਰਾਇਆ...
ਸਰਕਾਰੀ ਹਾਈ ਸਕੂਲ ਕੁਹਾੜਾ 'ਚ ਲਹਿਰਾਇਆ ਤਿਰੰਗਾ ਝੰਡਾ
. . .  10 minutes ago
ਕੁਹਾੜਾ 15 ਅਗਸਤ (ਸੰਦੀਪ ਸਿੰਘ ਕੁਹਾੜਾ) - ਆਜ਼ਾਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਰਪੰਚ ਸਤਵੰਤ ਸਿੰਘ ਗਰਚਾ ਅਤੇ ਸਕੂਲ...
ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਝੰਡਾ
. . .  1 minute ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ...
ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
. . .  24 minutes ago
ਚੰਡੀਗੜ੍ਹ, 15 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ।ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ...
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
. . .  31 minutes ago
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਲੁਧਿਆਣਾ 'ਚ ਸਖ਼ਤ ਸੁਰੱਖਿਆ ਪ੍ਰਬੰਧ
. . .  37 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਾਸ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਸੂਬਾ ਪੱਧਰੀ ਸਮਾਗਮ ਹੋ ਰਿਹਾ ਹੈ, ਇੱਥੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।ਗੁਰੂ ਨਾਨਕ...
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
. . .  50 minutes ago
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
ਗੜ੍ਹਸ਼ੰਕਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਐਰੀ ਨੇ ਲਹਿਰਾਇਆ ਤਿਰੰਗਾ ਝੰਡਾ
. . .  1 minute ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ) - ਨਗਰ ਕੌਂਸਲ ਦਫ਼ਤਰ ਗੜ੍ਹਸ਼ੰਕਰ ਵਿਖੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤਿਰੰਬਕ ਦੱਤ ਐਰੀ ਵਲੋਂ ਕੌਂਸਲਰਾਂ ਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੌਮੀ ਤਿਰੰਗਾ ਝੰਡਾ ਲਹਿਰਾਇਆ...
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
. . .  58 minutes ago
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ
. . .  about 1 hour ago
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹਾ ਤੋਂ ਆਪਣੇ ਸੰਬੋਧਨ ਵਿਚ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਹਰ ਬਲੀਦਾਨੀ ਨੂੰ ਨਮਨ ਕਰਨ...
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹਾ 'ਤੇ 9ਵੀਂ ਵਾਰ ਤਿਰੰਗਾ ਝੰਡਾ...
ਪ੍ਰਧਾਨ ਮੰਤਰੀ ਵਲੋਂ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ
. . .  about 1 hour ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ...
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ...
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
. . .  about 2 hours ago
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਲੁਧਿਆਣਾ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਮਗਨ ਪੁਰਬ ਨੂੰ ਸਮਰਪਿਤ 28 ਤੋਂ 30 ਨਵੰਬਰ ਸਨਿਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ

ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 132 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲੁਧਿਆਣਾ ਨਾਲ ਸਬੰਧਿਤ 100 ਮਰੀਜ਼, ਜਦਕਿ ਲੁਧਿਆਣਾ ਤੋਂ ਬਾਹਰਲੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਕਿਸਾਨਾਂ ਨਾਲ ਸੀ, ਹੈ ਤੇ ਭਵਿੱਖ 'ਚ ਵੀ ਰਹੇਗੀ-ਬੈਂਸ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਰਕਰਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਆਈ.ਈ.ਸੀ. ਵੈਨ ਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਾ ਨੌਜਵਾਨ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਧਰਮਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਤਿੰਨ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਮਲਜੀਤ ਕੌਰ ਵਾਸੀ ...

ਪੂਰੀ ਖ਼ਬਰ »

ਸਲੇਮ ਟਾਬਰੀ ਥਾਣੇ ਨੇੜੇ ਗੁੰਡਾਗਰਦੀ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਬਿਲਕੁਲ ਨੇੜੇ ਸਥਿਤ ਪੈਟਰੋਲ ਪੰਪ 'ਤੇ ਅੱਜ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹੋਏ ਦਿਨ ਦਿਹਾੜੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪੈਟਰੋਲ ਪੰਪ ਦੇ ਤਿੰਨ ਕਰਿੰਦੇ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕੱਲ੍ਹ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਓਲੀ ਸਾਹਿਬ (ਸੋਢੀਵਾਲ) ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ ਦਿਨ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਹੋਇਆ ਰਵਾਨਾ

ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)- ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਜ਼ਬਰੀ ਥੋਪਿਆ ਜਾ ਰਿਹਾ ਖੇਤੀ ਸੋਧ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਦੇ ਸੱਦੇ 'ਤੇ ਪਿੰਡ ਆਲਮਗੀਰ ਮਹਿਮੂਦਪੁਰਾ ਡੰਗੋਰਾ ਰਣੀਆ ਜਰਖੜ ਜੱਸੋਵਾਲ ਗਿੱਲ ਬੁਲਾਰਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਯੂਥ ਆਗੂ ਸਿੱਖ ਧਰਮ ਦੇ ਪ੍ਰਚਾਰ ਲਈ ਦਿਨ ਰਾਤ ਮਿਹਨਤ ਕਰਨਗੇ-ਕਾਉਂਕੇ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਨੇ ਦਿੱਲੀ ਧਰਨੇ 'ਚ ਸ਼ਾਮਲ ਹੋਣ ਲਈ ਪਾਏ ਚਾਲੇ

ਇਯਾਲੀ/ਥਰੀਕੇ, 28 ਨਵੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਧਰਨੇ 'ਚ ਕਾਫਲਿਆਂ ਦੇ ਰੂਪ ਵਿਚ ਵਹੀਰਾਂ ਘੱਤ ਕੇ ਸ਼ਾਮਲ ਹੋਣ ਲਈ ਪੰਜਾਬ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੇ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ

ਲੁਧਿਆਣਾ, 28 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿੱਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਹਨਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਦਫ਼ਤਰ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਕੇ ਮਨਾਇਆ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਵਿਚ ਭਾਜਪਾ ਦੇ ਘੰਟਾ ਘਰ ਸਥਿਤ ਦਫ਼ਤਰ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਭਾਜਪਾ ਆਗੂਆਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ...

ਪੂਰੀ ਖ਼ਬਰ »

ਅਣਅਧਿਕਾਰਤ ਇਸ਼ਤਿਹਾਰਬਾਜ਼ੀ ਬੋਰਡਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਸਿਆਸੀ ਦਖਲ ਕਾਰਨ ਹੋਈ ਠੱਪ

ਲੁਧਿਆਣਾ, 28 ਨਵੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਆਊਟਡੋਰ ਇਸ਼ਤਿਹਾਰਬਾਜ਼ੀ ਨੀਤੀ ਦੀ ਉਲੰਘਣਾ ਕਰਕੇ ਦੁਕਾਨਾਂ, ਸ਼ੋਅਰੂਮਾਂ ਤੇ ਨਿੱਜੀ ਇਮਾਰਤਾਂ 'ਤੇ ਲਗਾਏ ਇਸ਼ਤਿਹਾਰੀ ਬੋਰਡਾਂ ਵਿਰੁੱਧ ਨਗਰ ਨਿਗਮ ਇਸ਼ਤਿਹਾਰਬਾਜ਼ੀ ਸ਼ਾਖਾ ਵਲੋਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅੰਗਦ ਰਾਏ ਵਾਸੀ ਕੈਲਾਸ਼ ਨਗਰ ਨੂੰ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ

ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਕਿਸੇ ਵੀ ਦੇਸ਼ ਦਾ ਸ਼ਾਸਕ ਜਦੋਂ ਹੰਕਾਰੀ ਤੇ ਜਬਰ ਜ਼ੁਲਮ ਅਤੇ ਨਿਆਂ ਅਨਿ੍ਹਆਂ ਵਿਚਲਾ ਫ਼ਰਕ ਭੁੱਲ ਜਾਵੇ ਤਾਂ ਉਸ ਸ਼ਾਸਕ ਅਤੇ ਦੇਸ਼ ਦਾ ਪਤਨ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਠੀਕ ਐਸੀ ਹੀ ਤਰਜ਼ 'ਤੇ ਭਾਜਪਾ ਦੀ ਅਗਵਾਈ ਹੇਠਲੀ ...

ਪੂਰੀ ਖ਼ਬਰ »

ਨੌਜਵਾਨ ਵਕੀਲ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ ਵਿਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਕੀਲ ਵਲੋਂ ਖ਼ੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਗੌਰਵ ਸੈਣੀ ਵਜੋਂ ਕੀਤੀ ਗਈ, ...

ਪੂਰੀ ਖ਼ਬਰ »

ਮੋਦੀ ਅਤੇ ਖੱਟਰ ਦੇਸ਼ ਦੇ ਕਿਸਾਨਾਂ ਦੇ ਵੱਡੇ ਦੁਸ਼ਮਣ ਹਨ-ਸਾਬਕਾ ਮੰਤਰੀ ਦਾਖਾ

ਹੰਬੜਾਂ, 28 ਨਵੰਬਰ (ਜਗਦੀਸ਼ ਸਿੰਘ ਗਿੱਲ)-ਮੋਦੀ ਸਰਕਾਰ ਵਲੋਂ ਕਾਲੇ ਕਨੂੰਨ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਖੱਟਰ ਸਰਕਾਰ ਨੇ ਮੋਦੀ ਦੀ ਸ਼ਹਿ 'ਤੇ ਲੋਕਤੰਤਰ ਦਾ ਘਾਣ ਕੀਤਾ | ਮੋਦੀ ਅਤੇ ਖੱਟਰ ...

ਪੂਰੀ ਖ਼ਬਰ »

ਆਟੋ ਵਿਚ ਬੈਠੀਆਂ ਔਰਤਾਂ ਨੇ ਮੋਬਾਇਲ ਖੋਹਿਆ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਚੌਕ ਵਿਚ ਆਟੋ ਵਿਚ ਬੈਠੀਆਂ ਔਰਤਾਂ ਵਲੋਂ ਇਕ ਔਰਤ ਦਾ ਮੋਬਾਇਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਗੋਕਲ ਵਿਹਾਰ ਕਾਲੋਨੀ ਦੀ ਰਹਿਣ ਵਾਲੀ ਸੁਦਰਸ਼ਨ ਬਜਾਜ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਾਬਕਾ ਉੱਪ ਕੁਲਪਤੀ ਤੇ ਹੋਰ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਦੇ ਅੰਦੋਲਨ ਦੀ ਡੱਟਵੀਂ ਹਮਾਇਤ ਦਾ ਐਲਾਨ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਅੰਤਰ ਰਾਸ਼ਟਰੀ ਵੈਬੀਨਾਰ ਵਿਚ ਮਿਲਿਆ ਪੁਰਸਕਾਰ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਪਸ਼ੂ ਆਹਾਰ ਵਿਭਾਗ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗੀ ਪ੍ਰੋਫੈਸਰ ਡਾ. ਜੈਸਮੀਨ ਕੌਰ ਨੇ ਅੰਤਰਰਾਸ਼ਟਰੀ ਵੈਬੀਨਾਰ ਵਿਚ ਹਿੱਸਾ ਲਿਆ¢ ਇਹ ਵੈਬੀਨਾਰ ਤਾਮਿਲਨਾਡੂ ਵੈਟਰਨਰੀ ...

ਪੂਰੀ ਖ਼ਬਰ »

ਸਾਹੋਵਾਲੀਏ ਪਰਿਵਾਰ ਦੇ ਅਜਮੇਰ ਕੌਰ ਸਿੱਧੂ ਬਾਣੀਏਵਾਲ ਦਾ ਦਿਹਾਂਤ

ਹੰਬੜਾਂ, 28 ਨਵੰਬਰ (ਜਗਦੀਸ਼ ਸਿੰਘ ਗਿੱਲ)- ਬੇਟ ਇਲਾਕੇ ਦੇ ਉੱਘੇ ਸਾਹੋਵਾਲੀਏ ਪਰਿਵਾਰ ਦੇ ਸਰਦਾਰਨੀ ਅਜਮੇਰ ਕੌਰ ਸਿੱਧੂ (69) ਧਰਮਪਤਨੀ ਗੁਰਦੇਵ ਸਿੰਘ ਸਿੱਧੂ ਦੀ ਸੰਖੇਪ ਜਿਹੀ ਬਿਮਾਰੀ ਨਾਲ ਮੌਤ ਹੋ ਗਈ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਣੀਏਵਾਲ ਦੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕ ਵਲੋਂ ਲੜਕੀ ਨੂੰ ਅਗਵਾ ਕਰਨ ਉਪਰੰਤ ਜਬਰ ਜਨਾਹ, ਮਾਮਲਾ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੇਤਾ ਜੀ ਨਗਰ 'ਚ ਰਹਿੰਦੀ ਇਕ ਨੌਜਵਾਨ ਲੜਕੀ ਨੂੰ ਆਟੋ ਰਿਕਸ਼ਾ ਚਾਲਕ ਵਲੋਂ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪੀੜਤ ਲੜਕੀ ਦੇ ਭਰਾ ਦੇ ਬਿਆਨਾਂ 'ਤੇ ਅਣਪਛਾਤੇ ਆਟੋ ਰਿਕਸ਼ਾ ਚਾਲਕ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕੁਝ ਸਾਲ ਪਹਿਲਾਂ ਦਰੇਸੀ ਨੇੜੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੋਇਆ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਪਤੀ ਉਸਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਦੀ ਭੈਣ ਉਸ ਦੇ ਘਰ ਹੀ ਰਹਿ ਰਹੀ ਸੀ | ਉਸ ਦੱਸਿਆ ਕਿ ਬੀਤੇ ਦਿਨ ਉਸ ਦੀ ਭੈਣ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਗਈ ਪਰ ਵਾਪਸ ਨਹੀਂ ਆਈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਫਿਲੌਰ ਦੇ ਪਿੰਡ ਗੰਨਾ ਤੋਂ ਇਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਉਸ ਦੀ ਭੈਣ ਦੇ ਪਿੰਡ ਗੰਨਾ ਵਿਚ ਹੋਣ ਬਾਰੇ ਦੱਸਿਆ | ਉਸ ਦੱਸਿਆ ਕਿ ਜਦੋਂ ਉਹ ਪਿੰਡ ਗੰਨਾ ਪਹੁੰਚੇ ਤਾਂ ਉਸ ਦੀ ਭੈਣ ਦੀ ਹਾਲਤ ਖ਼ਰਾਬ ਸੀ | ਉਸ ਦੀ ਭੈਣ ਨੇ ਦੱਸਿਆ ਕਿ ਜਦੋਂ ਉਹ ਘਰ ਵਾਪਸ ਆ ਰਹੀ ਸੀ ਤਾਂ ਚਾਂਦ ਸਿਨੇਮਾ ਨੇੜੇ ਉਸਨੂੰ ਇਕ ਆਟੋ ਰਿਕਸ਼ਾ ਚਾਲਕ ਨੇ ਸਲੇਮ ਟਾਬਰੀ ਤੱਕ ਛੱਡਣ ਦਾ ਕਹਿ ਕੇ ਆਟੋ ਵਿਚ ਬਿਠਾ ਲਿਆ ਪਰ ਆਟੋ ਰਿਕਸ਼ਾ ਚਾਲਕ ਉਸਨੂੰ ਸੁੰਨਸਾਨ ਥਾਂ 'ਤੇ ਲੈ ਗਿਆ, ਜਿਥੇ ਉਸ ਨਾਲ ਜਬਰ ਜਨਾਹ ਕੀਤਾ | ਪੀੜਤ ਲੜਕੀ ਦੇ ਭਰਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਅਣਪਛਾਤੇ ਆਟੋ ਰਿਕਸ਼ਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਸਰਕਾਰ ਤੇ ਦਿੱਲੀ ਪੁਲਿਸ ਵਲੋਂ ਲਗਾਈਆਂ ਰੋਕਾਂ ਕਿਸਾਨਾਂ ਦੇ ਹੌਸਲੇ ਨੂੰ ਢਾਹ ਨਹੀਂ ਸਕੀਆਂ-ਚੰਨੀ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਸੰਘਰਸ਼ ਕਰਨ ਲਈ ਦਿੱਲੀ ਜਾਣ ਦੇ ...

ਪੂਰੀ ਖ਼ਬਰ »

ਸ਼ੰਭੂ ਬਾਰਡਰ 'ਤੇ ਕਿਸਾਨਾਂ ਉੱਪਰ ਤਸ਼ੱਦਦ ਕਰ ਹਰਿਆਣਾ ਸਰਕਾਰ ਨੇ ਬੇਸ਼ਰਮੀਆਂ ਦੀਆਂ ਹੱਦਾਂ ਪਾਰ ਕੀਤੀਆਂ-ਢਿੱਲੋਂ

ਸਾਹਨੇਵਾਲ, 28 ਨਵੰਬਰ (ਅਮਰਜੀਤ ਸਿੰਘ ਮੰਗਲੀ) - ਵਿਧਾਨ ਸਭਾ 'ਚ ਸ਼੍ਰੋਮਣੀ ਅਕਾਲੀ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ...

ਪੂਰੀ ਖ਼ਬਰ »

ਕੌਾਸਲਰ ਸੀਮਾ ਕਪੂਰ ਨੇ ਕੀਤਾ ਜਿੰਮ ਦਾ ਉਦਘਾਟਨ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਭਗਤ ਪੂਰਨ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਗੁਰੂ ਨਗਰ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰਭਾਤ ਫੇਰੀਆਂ ਦੌਰਾਨ ਭਗਤ ਪੂਰਨ ਸਿੰਘ ਪਾਰਕ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦਾ ਵੱਡਾ ਉਪਰਾਲਾ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਨੋ ਯੂਅਰ ਕੇਸ ਸਕੀਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿਚ ਪੁਲਿਸ ਵਲੋਂ ਅੱਜ 2320 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਹੈ ਜਿਨ੍ਹਾਂ ਵਿਚ ਦਾਜ ਸਬੰਧੀ 162 ਮਾਮਲੇ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX