ਤਾਜਾ ਖ਼ਬਰਾਂ


ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  20 minutes ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  52 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  about 1 hour ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 2 hours ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 3 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 4 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 4 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 4 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 5 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 5 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 7 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 7 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 7 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 7 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 8 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 8 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 9 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 9 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 8 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 4 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਪੰਜਾਬ / ਜਨਰਲ

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਸ਼ਰਧਾ ਸਹਿਤ ਸਜਾਇਆ ਨਗਰ ਕੀਰਤਨ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਗੁਰ ਪੁਰਬ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

- ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ -

ਸਾਰੇ ਰੁਝੇਵੇਂ ਛੱਡ ਕੇ ਕੌਮੀ ਤਰਜੀਹ 'ਤੇ ਕਿਸਾਨ ਮਸਲੇ ਹੱਲ ਕਰਨ ਮੋਦੀ- ਸੁਖਬੀਰ

ਕਿਸਾਨਾਂ ਲਈ ਸਮਰਥਨ ਜੁਟਾਉਣ ਲਈ ਕੌਮੀ ਤੇ ਖੇਤਰੀ ਪਾਰਟੀਆਂ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਇਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੁਖਬੀਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸਾਰੇ ਰੁਝੇਵੇਂ ਛੱਡ ਕੇ ਨਿੱਜੀ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਮਨ ਜਾਰੀ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)- ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ 'ਚ ਇਕ ਵਕੀਲ ਵਲੋਂ ਦਾਅਵਾ ਕਰਨ 'ਤੇ ਬਹੁਚਰਚਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਤੇ ਹੋਰਨਾਂ ਨੂੰ ਸੰਮਨ ਜਾਰੀ ਕਰਦਿਆਂ 11 ਦਸੰਬਰ ਨੂੰ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਕਿਸਤਾਨ ਵਲੋਂ ਰੁੜ ਕੇ ਆਈ ਹੈਰੋਇਨ ਬਰਾਮਦ

ਗੱਗੋਮਾਹਲ, ਅਜਨਾਲਾ 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐੱਸ.ਐੱਫ. 73 ਬਟਾਲੀਅਨ ਵਲੋਂ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਐਨ ਨਾਲ ਵਗਦੇ ਰਾਵੀ ਦਰਿਆ 'ਚ ਪਾਕਿਸਤਾਨ ਵਾਲੇ ਪਾਸੇ ਤੋਂ ਰੁੜ੍ਹ ਕੇ ਆ ਰਹੀ ਹੈਰੋਇਨ ਬਰਾਮਦ ਕੀਤੀ ਗਈ ...

ਪੂਰੀ ਖ਼ਬਰ »

ਸ਼ਹੀਦ ਸੁਖਬੀਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਜੰਮੂ-ਕਸ਼ਮੀਰ ਦੀ ਰਾਜੌਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਨਾਲ 27 ਨਵੰਬਰ ਨੂੰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਰਾਈਫਲ ਮੈਨ ਸੁਖਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਦਾ ਉਸ ਦੇ ਜੱਦੀ ਪਿੰਡ ਖੁਵਾਸਪੁਰ ਦੇ ...

ਪੂਰੀ ਖ਼ਬਰ »

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਓ ਦਾ ਸਵਾਗਤ- ਬੀਬੀ ਜਗੀਰ ਕੌਰ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਇਕ ਸਦੀ ਤੋਂ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸੇਵਾਵਾਂ ਨਿਭਾਅ ਰਹੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਸ਼ਾਨਾਮੱਤੇ ਇਤਿਹਾਸ ਦੀ ਰੌਸ਼ਨੀ 'ਚ ਭਵਿੱਖ 'ਚ ਵੀ ਕਾਰਜਸ਼ੀਲ ਰਹੇਗੀ ਤੇ ...

ਪੂਰੀ ਖ਼ਬਰ »

ਪਤਨੀ ਵਲੋਂ ਲੜਕੇ ਤੇ ਦੋਹਤੇ ਨਾਲ ਮਿਲ ਕੇ ਪਤੀ ਦੀ ਹੱਤਿਆ

ਪੱਟੀ, 28 ਨਵੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਬੱਸ ਅੱਡਾ ਪੱਟੀ ਦੇ ਨਜ਼ਦੀਕ ਮੀਟ ਦੀ ਦੁਕਾਨ ਕਰਦੇ ਇਕ ਵਿਅਕਤੀ ਦੀ ਬੀਤੀ ਰਾਤ ਉਸ ਦੀ ਪਤਨੀ, ਲੜਕੇ ਤੇ ਦੋਹਤੇ ਵਲੋਂ ਸਾਹ ਘੁੱਟ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ...

ਪੂਰੀ ਖ਼ਬਰ »

ਦਰਾਮਦ ਡਿਊਟੀ ਘਟਣ 'ਤੇ ਵੀ ਖਾਣ ਵਾਲੇ ਤੇਲਾਂ ਦੀ ਕੀਮਤ 'ਚ ਤੇਜ਼ੀ ਜਾਰੀ

ਦੋ ਮਹੀਨੇ 'ਚ 40 ਰੁਪਏ ਕਿੱਲੋ ਮਹਿੰਗੇ ਹੋ ਗਏ ਖਾਣ ਵਾਲੇ ਤੇਲ

ਸ਼ਿਵ ਸ਼ਰਮਾ ਜਲੰਧਰ, 28 ਨਵੰਬਰ- ਮੰਦੇ ਦੇ ਸੀਜ਼ਨ 'ਚ ਵੀ ਖਾਣ ਵਾਲੇ ਤੇਲਾਂ 'ਚ ਜਾਰੀ ਤੇਜ਼ੀ ਨਾਲ ਲੋਕਾਂ ਦੀ ਰਸੋਈ ਦਾ ਬਜਟ ਤਾਂ ਹਿੱਲਿਆ ਹੀ ਹੈ, ਸਗੋਂ ਇਸ ਦੇ ਨਾਲ ਤਲਾਈ ਵਾਲੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਗਈਆਂ ਹਨ | ਤੇਲ ਕਾਰੋਬਾਰ ਦੀ ਮੰਨੀਏ ਤਾਂ ਕੇਂਦਰ ਵਲੋਂ ਕਦਮ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਮੁਲਾਜਮਾਂ ਦੇ ਪੁਨਰ ਗਠਨ ਦੇ ਨਾਂਅ ਹੇਠ ਸਟਾਫ਼ ਦੀ ਭਰਤੀ ਦੀ ਪੜਤਾਲ ਤੇ ਸਮੀਖਿਆ ਦਾ ਕੰਮ ਜ਼ੋਰਾਂ 'ਤੇ

* ਆਊਟਸੋਰਸ ਨੂੰ ਤਰਜੀਹ ਦੇ ਕੇ ਕਾਡਰ ਖਤਮ ਕਰਨ ਬਾਰੇ ਵਿਚਾਰਾਂ ਜਾਰੀ * ਕਲੈਰੀਕਲ ਤੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਰੱਕੀਆਂ 'ਤੇ ਲਗਾਈ ਰੋਕ

ਰਾਮਪੁਰਾ ਫੂਲ, 28 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਪਾਵਰ ਕਾਰਪੋਰੇਸਨ ਵਲੋਂ ਮੁਲਾਜ਼ਮਾਂ ਦੇ ਪੁਨਰਗਠਨ ਦੇ ਨਾਂਅ ਹੇਠ ਸਟਾਫ਼ ਦੀ ਭਰਤੀ ਦੀ ਪੜ੍ਹਤਾਲ ਤੇ ਸਮੀਖਿਆ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਾਵਰਕਾਮ ਵਲੋਂ ਆਊਟਸੋਰਸ ਨੂੰ ਤਰਜੀਹ ਦੇ ਕੇ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਦਲ ਸੰਪਰਦਾਇ ਤੇ ਤਰਨਾ ਦਲ ਨਿਹੰਗ ਸਿੰਘਾਂ ਵਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)- ਬਾਬਾ ਬਿਧੀ ਚੰਦ ਦਲ ਸੰਪਰਦਾਇ ਸੁਰਸਿੰਘ ਵਾਲੇ ਤੇ ਅਤੇ ਤਰਨਾ ਦਲ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਆਪਣੇ ਹੱਕਾਂ ਤੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਦਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਸੰਬੰਧ 'ਚ ਪਾਕਿ ਨੇ ਜਾਰੀ ਕੀਤਾ ਇਕ ਨਵਾਂ ਗੀਤ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਦੁਨੀਆ ਭਰ 'ਚ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਦੇ ਸੰਘੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ 'ਏ ਵਾਕ ਵਿਦ ਪੂਨਮ ਕੌਰ 2020' ਸਿਰਲੇਖ ਹੇਠ ਇਕ ਨਵਾਂ ਗੀਤ ਜਾਰੀ ਕੀਤਾ ਹੈ | ਇਸ ਗੀਤ ਨੂੰ ਜ਼ਿਲ੍ਹਾ ਨਾਰੋਵਾਲ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਸ਼ਰਾਬ ਦੀ ਦੁਕਾਨ 'ਤੇ ਕੰਮ ਕਰਦੇ ਕਰਿੰਦੇ ਦੀ ਹੱਤਿਆ

ਸ਼ਰਾਬ ਤੇ ਨਕਦੀ ਲੁੱਟੀ

ਨਦਾਮਪੁਰ, ਚੰਨੋਂ, 28 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਤੋਂ ਕਾਦਰਾਬਾਦ ਨੂੰ ਜਾਂਦੀ ਸੜਕ ਉਪਰ ਸਥਿਤ ਇਕ ਸ਼ਰਾਬ ਦੀ ਦੁਕਾਨ ਉੱਪਰ ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵਲੋਂ ਕਰਿੰਦੇ ਦੀ ਹੱਤਿਆ ਕਰਨ ਤੋਂ ਬਾਅਦ ਦੁਕਾਨ ਤੋਂ ਸ਼ਰਾਬ ਤੇ ਨਗਦੀ ਲੈ ...

ਪੂਰੀ ਖ਼ਬਰ »

ਪਾਕਿ ਸਰਕਾਰ ਘੱਟ-ਗਿਣਤੀਆਂ ਲਈ ਗੰਭੀਰ- ਇਜਾਜ਼ ਸ਼ਾਹ

ਕਿਹਾ ਬਾਬਾ ਗੁਰੂ ਨਾਨਕ ਯੂਨੀਵਰਸਿਟੀ 'ਤੇ 14.80 ਕਰੋੜ ਹੋਰ ਖਰਚੇ ਜਾਣਗੇ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸੰਘੀ ਮੰਤਰੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਾਬਕਾ ਉਪ ਕੁਲਪਤੀ ਤੇ ਹੋਰ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਦੀ ਹਮਾਇਤ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਦੇ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ...

ਪੂਰੀ ਖ਼ਬਰ »

ਅਮਰੀਕਾ ਵਲੋਂ ਮੁੰਬਈ ਹਮਲੇ ਦੇ ਦੋਸ਼ੀ ਸਾਜਿਦ 'ਤੇ 50 ਲੱਖ ਡਾਲਰ ਦੇ ਇਨਾਮ ਦਾ ਐਲਾਨ

ਵਾਸ਼ਿੰਗਟਨ/ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਅਮਰੀਕਾ ਨੇ 2008 ਦੇ ਮੁੰਬਈ ਹਮਲੇ ਦੇ ਦੋਸ਼ੀ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਸਾਜਿਦ ਮੀਰ ਦੇ ਬਾਰੇ ਸੂਚਨਾ ਦੇਣ 'ਤੇ 50 ਲੱਖ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ | ਯੂ.ਐਸ. ਰਿਵਾਈਜ਼ ਫਾਰ ਜਸਟਿਸ ਪ੍ਰੋਗਰਾਮ ਵਲੋਂ ਜਾਰੀ ਬਿਆਨ ...

ਪੂਰੀ ਖ਼ਬਰ »

ਪਾਕਿ ਮੁੰਬਈ ਹਮਲਿਆਂ ਦੇ 12 ਸਾਲਾਂ ਬਾਅਦ ਵੀ ਲਸ਼ਕਰ ਦੇ 19 ਲੋੜੀਂਦੇ ਅੱਤਵਾਦੀਆਂ ਨੂੰ ਫੜਨ 'ਚ ਅਸਫਲ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਮੁੰਬਈ 'ਚ ਹੋਏ 26/11 ਦੇ ਹਮਲਿਆਂ ਤੋਂ 12 ਸਾਲ ਬਾਅਦ ਪਾਕਿਸਤਾਨ ਸਰਕਾਰ ਨੇ ਭਾਵੇਂ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਾਕਿ ਆਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 19 ਅੱਤਵਾਦੀਆਂ ਨੂੰ ਲੋੜੀਂਦੇ (ਮੋਸਟ ਵਾਂਟੇਡ) ...

ਪੂਰੀ ਖ਼ਬਰ »

ਬਿਲਾਵਲ ਭੁੱਟੋ ਨੂੰ ਵੀ ਹੋਇਆ ਕੋਰੋਨਾ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਵਿਰੋਧੀ ਧਿਰ ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਕੋਵਿਡ-19 ਸੰਕ੍ਰਮਿਤ ਹਨ | ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਕੋਰੋਨਾ ਵਾਇਰਸ ਲਈ ...

ਪੂਰੀ ਖ਼ਬਰ »

ਓ.ਆਈ.ਸੀ. 'ਚ ਨਹੀਂ ਹੋਈ ਕਸ਼ਮੀਰ ਬਾਰੇ ਚਰਚਾ, ਪਾਕਿ ਨੂੰ ਝਟਕਾ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਕੌਮਾਂਤਰੀ ਮੰਚ 'ਤੇ ਭਾਰਤ ਖ਼ਿਲਾਫ਼ ਮਾਹੌਲ ਬਣਾਉਣ ਦੀ ਕੋਸ਼ਿਸ਼ 'ਚ ਜੁਟੇ ਪਾਕਿਸਤਾਨ ਨੂੰ ਇਕ ਵਾਰ ਫਿਰ ਤੋਂ ਝਟਕਾ ਲੱਗਾ ਹੈ | ਪਤਾ ਲੱਗਾ ਹੈ ਕਿ ਕਸ਼ਮੀਰ ਦੇ ਮੁੱਦੇ ਨੂੰ ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪਰੇਸ਼ਨ (ਓ. ਆਈ. ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਪੀ.ਏ.ਯੂ. ਵਲੋਂ ਉਦਯੋਗਿਕ ਇਕਾਈ ਨਾਲ ਸਮਝੌਤਾ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਈ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਪਰਾਲੀ ਦੀ ਸੰਭਾਲ ਲਈ ਪੀ.ਏ.ਯੂ. ਵਲੋਂ ਦੋਰਾਹਾ ਦੀ ...

ਪੂਰੀ ਖ਼ਬਰ »

ਸਿੱਖ ਰੈਜੀਮੈਂਟ ਨੇ ਸੰਭਾਲਿਆ ਰਾਸ਼ਟਰਪਤੀ ਭਵਨ ਦੇ ਗਾਰਡ ਦਾ ਚਾਰਜ

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਸਿੱਖ ਰੈਜੀਮੈਂਟ ਦੀ 6ਵੀਂ ਬਟਾਲੀਅਨ ਨੇ ਰਾਸ਼ਟਰਪਤੀ ਭਵਨ ਦੇ ਗਾਰਡ ਦਾ ਚਾਰਜ ਸੰਭਾਲ ਲਿਆ ਹੈ | ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਨਿਚਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਤਾਇਨਾਤ ਆਰਮੀ ਗਾਰਡ ਬਦਲਾਅ ਸਮਾਗਮ ਨੂੰ ਵੇਖਿਆ | ਇਹ ...

ਪੂਰੀ ਖ਼ਬਰ »

ਮੋਦੀ ਵਲੋਂ ਦੇਸ਼ 'ਚ ਬਣ ਰਹੀ ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਹਿਮਦਾਬਾਦ/ਹੈਦਰਾਬਾਦ/ਪੂਣੇ, 28 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ 'ਚ ਬਣ ਰਹੇ ਕੋਰੋਨਾ ਟੀਕਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਤਿੰਨ ਸ਼ਹਿਰਾਂ (ਅਹਿਮਦਾਬਾਦ, ਹੈਦਰਾਬਾਦ ਅਤੇ ਪੂਣੇ) ਦਾ ਦੌਰਾ ਕੀਤਾ | ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਵਜ਼ੀਰ ਸਿੰਘ ਲਾਲੀ ਨੂੰ ਉਪ ਚੇਅਰਮੈਨ ਪੰਜਾਬ ਵਜੋਂ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)- ਸਥਾਨਕ ਬਲਾਕ ਸੰਮਤੀ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਲਿਮ: ਦਾ ਉਪ ਚੇਅਰਮੈਨ ਪੰਜਾਬ ਬਣਾਉਣ ਸਬੰਧੀ ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਕਿਸਾਨਾਂ ਦੀ ਹਮਾਇਤ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਦੇ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਅਕਾਲੀ ਦਲ ਬੀਬੀਆਂ ਦੀ ਪ੍ਰਧਾਨ ਵੀ ਰਹੇਗੀ- ਸੁਖਬੀਰ

ਚੰਡੀਗੜ੍ਹ, 28 ਨਵੰਬਰ (ਐਨ.ਐਸ. ਪਰਵਾਨਾ)- ਬੀਬੀ ਜਗੀਰ ਕੌਰ, ਜਿਨ੍ਹਾਂ ਨੂੰ ਕੱਲ੍ਹ ਅੰਮਿ੍ਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ, ਨਾਲ-ਨਾਲ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਣੀ ਰਹੇਗੀ | ਇਹ ਭਰੋਸਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਕਿ ਉਹ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਵੀ ਬਣੇ ਰਹਿਣਗੇ | ਬੀਬੀ ਜਗੀਰ ਕੌਰ ਨੇ ਇਥੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੱਜ ਪਹਿਲੀ ਵਾਰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ, ਮੈਨੂੰ ਦੋ ਮਹੱਤਵਪੂਰਨ ਅਹੁਦਿਆਂ 'ਤੇ ਲਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਮੈਨੂੰ ਬਹੁਤ ਵੱਡਾ ਸਤਿਕਾਰ ਦਿੱਤਾ ਹੈ |

ਖ਼ਬਰ ਸ਼ੇਅਰ ਕਰੋ

 

ਕਿਸਾਨ ਅੰਦੋਲਨ ਨੂੰ ਲੈ ਕੇ ਕਮੇਟੀ ਭਾਜਪਾ ਆਗੂ ਵੀ ਦਿੱਲੀ ਡਟੇ

ਜਲੰਧਰ, 28 ਨਵੰਬਰ (ਸ਼ਿਵ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਤੋਂ ਬਾਅਦ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਦਾ ਸੰਕੇਤ ਦਿੱਤਾ ਹੈ | ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਅੰਦੋਲਨ ਦੇ ...

ਪੂਰੀ ਖ਼ਬਰ »

ਸ਼ਰੀਫ਼ ਦੀ ਮਾਂ ਬੇਗ਼ਮ ਸ਼ਮੀਮ ਦੀ ਮਿ੍ਤਕ ਦੇਹ ਪਹੁੰਚੀ ਲਾਹੌਰ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਦੀ ਮਾਂ ਬੇਗ਼ਮ ਸ਼ਮੀਮ ਅਖ਼ਤਰ (90) ਦੀ ਮਿ੍ਤਕ ਦੇਹ ਅੱਜ ...

ਪੂਰੀ ਖ਼ਬਰ »

ਬਾਬਾ ਜਾਨ 9 ਸਾਲ ਬਾਅਦ ਪਾਕਿ ਦੀ ਜੇਲ੍ਹ ਤੋਂ ਰਿਹਾ

ਕਿਹਾ, ਗਿਲਗਿਤ-ਬਾਲਟਿਸਤਾਨ ਨਹੀਂ ਹੈ ਪਾਕਿ ਦਾ ਹਿੱਸਾ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਗਿਲਗਿਤ-ਬਾਲਟਿਸਤਾਨ ਨੂੰ ਪਾਕਿਸਤਾਨ ਦਾ ਹਿੱਸਾ ਨਾ ਮੰਨਣ ਵਾਲੇ ਤੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਬਾਬਾ ਜਾਨ ਨੂੰ ਆਖ਼ਰਕਾਰ 9 ਸਾਲਾਂ ਬਾਅਦ ਜੇਲ੍ਹ ਤੋਂ ਰਿਹਾਈ ਮਿਲ ਗਈ ਹੈ | ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 745 ਨਵੇਂ ਮਾਮਲੇ, 28 ਹੋਰ ਮੌਤਾਂ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਕੋਰੋਨਾ ਵਾਇਰਸ ਨਾਲ ਅੱਜ ਜਿਥੇ 28 ਹੋਰ ਮੌਤਾਂ ਹੋ ਗਈਆਂ, ਉਥੇ 745 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ 2 ਜਲੰਧਰ, 5 ਲੁਧਿਆਣਾ, 3 ਹਿੁਸ਼ਆਰਪੁਰ, 3 ਅੰਮਿ੍ਤਸਰ, 1 ਸੰਗਰੂਰ, 3 ਤਰਨਤਾਰਨ, 6 ਬਠਿੰਡਾ, ...

ਪੂਰੀ ਖ਼ਬਰ »

ਪਹਿਲੀ ਵਾਰ ਭਾਰਤ ਦੀ ਮੇਜ਼ਬਾਨੀ 'ਚ ਹੋਵੇਗਾ ਐਸ.ਸੀ.ਓ. ਸੰਮੇਲਨ

ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਰੂਸ, ਚੀਨ, ਕਜਾਕਿਸਤਾਨ, ਕਿਰਗਿਸਤਾਨ, ਤਾਜਿਕਿਸਤਾਨ ਅਤੇ ਉਜਬੇਕਿਸਤਾਨ ਦੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਮੈਂਬਰ ਦੇਸ਼ਾਂ ਦੇ ਪ੍ਰਧਾਨ ਮੰਤਰੀ 30 ਨਵੰਬਰ ਨੂੰ ਐਸ.ਸੀ.ਓ. ਸੰਮੇਲਨ 'ਚ ਹਿੱਸਾ ਲੈਣਗੇ | ਵਿਦੇਸ਼ ਮਾਮਲਿਆਂ ਲਈ ...

ਪੂਰੀ ਖ਼ਬਰ »

ਮੁਖੀਆਂ ਤੋਂ ਬਗ਼ੈਰ ਹੀ ਕੰਮ ਕਰ ਰਹੇ ਹਨ 4 ਕੇਂਦਰੀ ਪੁਲਿਸ ਸੰਗਠਨ

ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਕੇਂਦਰੀ ਪੁਲਿਸ ਦੇ ਚਾਰ ਸੰਗਠਨ ਪਿਛਲੇ ਲੰਬੇ ਸਮੇਂ ਤੋਂ ਪੱਕੇ ਮੁਖੀਆਂ ਤੋਂ ਬਿਨਾਂ ਹੀ ਕੰਮ ਕਰ ਰਹੇ ਹਨ, ਕਿਉਂਕਿ ਸਰਕਾਰ ਨੇ ਉਨ੍ਹਾਂ ਦੇ ਪੂਰੇ ਸਮੇਂ ਦੇ ਮੁਖੀਆਂ ਦੀ ਨਿਯੁਕਤੀ ਹੀ ਨਹੀਂ ਕੀਤੀ ਹੈ | ਇਸ ਸਬੰਧੀ ਤਾਜ਼ਾ ਮਾਮਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX