ਤਾਜਾ ਖ਼ਬਰਾਂ


ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  20 minutes ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  23 minutes ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  31 minutes ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  42 minutes ago
ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  51 minutes ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  46 minutes ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  46 minutes ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 1 hour ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 1 hour ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 1 hour ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 2 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 2 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 2 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  about 2 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . .  about 3 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ - ਮਨੋਜ ਕੁਮਾਰ ਝਾਅ (ਆਰ.ਜੇ.ਡੀ. ਸੰਸਦ ਮੈਂਬਰ)
. . .  about 3 hours ago
ਨਵੀਂ ਦਿੱਲੀ, 8 ਅਗਸਤ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਕਿਹਾ ਕਿ ਅਸੀਂ ਬਿਹਾਰ ਵਿਚ ਸਭ ਤੋਂ ਵੱਡੀ ਪਾਰਟੀ ਹਾਂ ਤੇ ਅਸੀ ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ। ਬਿਹਾਰ ਫ਼ੈਸਲਾ ਕਰੇਗਾ ਕਿ ਇਸ ਲਈ ਸਭ ਤੋਂ ਵਧੀਆ...
ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਅਣਮਿਥੇ ਸਮੇਂ ਲਈ ਰੋਸ ਧਰਨਾ
. . .  about 3 hours ago
ਅਮਲੋਹ, 8 ਅਗਸਤ - (ਕੇਵਲ ਸਿੰਘ) - ਅੱਜ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਅਮਲੋਹ ਅੱਗੇ ਆਪਣੀਆਂ ਮੰਗਾਂ ਸੰਬੰਧੀ ਅਣਮਿਥੇ ਸਮੇਂ ਲਈ ਰੋਸ ਧਰਨੇ ਦੀ ਸ਼ੁਰੂਆਤ ਕੀਤੀ...
ਪਾਵਰਕਾਮ ਤਪਾ ਇਕ ਅਤੇ ਦੋ ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ) - ਸਬ ਡਿਵੀਜ਼ਨ ਤਪਾ ਵਿਖੇ ਸਮੂਹ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਇਆਂ ਪਾਵਰਕਾਮ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਨੇ ਜ਼ੋਰਦਾਰ ਗੇਟ ਰੈਲੀ ਕਰ ਕੇ ਕੇਂਦਰ ਸਰਕਾਰ...
ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਜੋਂ 2 ਘੰਟੇ ਕੰਮ ਬੰਦ ਕਰ ਕੇ ਗੇਟ ਰੈਲੀ
. . .  about 4 hours ago
ਢਿਲਵਾਂ, 8 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ (ਕਪੂਰਥਲਾ) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਹਰਜਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ...
ਰਾਜ ਸਭਾ ਤੋਂ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਰਾਜ ਸਭਾ ਤੋਂ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਬੋਲਦਿਆਂ...
ਰਾਜਸਥਾਨ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ - ਅਰਜੁਨ ਮੇਘਵਾਲ
. . .  about 4 hours ago
ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਉੱਪਰ ਰਾਜਸਥਾਨ 'ਚ ਮਾਈਨਿੰਗ ਮਾਫ਼ੀਆ ਦੇ ਕਥਿਤ ਹਮਲੇ 'ਤੇ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੇ ਕਿਹਾ ਕਿ ਰਾਜਸਥਾਨ 'ਚ ਅਰਾਜਕਤਾ, ਮਾਈਨਿੰਗ ਮਾਫ਼ੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ (ਮਾਈਨਿੰਗ ਮਾਫ਼ੀਆ) 'ਚ ਸਾਡੀ...
ਅੰਮਿ੍ਤਸਰ ਤੋਂ ਰਵਾਨਾ ਹੋਏ ਯਾਤਰੀਆਂ ਨੂੰ ਦਿੱਲੀ ਹੋਣਾ ਪਿਆ ਖੱਜਲ ਖੁਆਰ
. . .  about 4 hours ago
ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ) - ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੈਨਕੂਵਰ ਲਈ ਰਵਾਨਾ ਹੋਏ 45 ਯਾਤਰੀ ਐਤਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ 'ਤੇ ਫਸ ਗਏ।ਸ਼ੋਸਲ ਮੀਡੀਆ ਰਾਹੀਂ ਯਾਤਰੀਆਂ ਨੇ ਦੱਸਿਆ ਕਿ ਦਰਅਸਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਵਲੋਂ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸਮਾਲਸਰ ਨਜ਼ਦੀਕ ਹੋਏ ਸੜਕ ਹਾਦਸੇ 'ਚ 2 ਕਾਰ ਸਵਾਰਾਂ ਦੀ ਮੌਤ-3 ਜ਼ਖ਼ਮੀ

ਸਮਾਲਸਰ, 28 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਕੋਟਕਪੂਰਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਕਰੀਬ 5.30 ਵਜੇ ਕਸਬਾ ਸਮਾਲਸਰ ਦੇ ਨੇੜਲੇ ਪਿੰਡ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਬਰਾੜ ਦੇ ਘਰ ਸਾਹਮਣੇ ਮਾਰੂਤੀ ਕਾਰ ਅਤੇ ਲੱਕੜਾਂ ਦੀ ਭਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਹੁਣ ਕਿਸਾਨ ਦਿੱਲੀ ਵਿਚ ਆਪਣੇ ਧਰਨੇ ਜਮਾ ਰਿਹਾ ਹੈ ਉੱਥੇ ਕਿਸਾਨਾਂ ਵਲੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਘਰਾਂ ਦੀ ਵੀ ਘੇਰਾਬੰਦੀ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ ਦਾ ਧਰਨਾ ਜਾਰੀ ਹੈ ਤੇ ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਡਗਰੂ ਵਿਖੇ ਅਡਾਨੀ ਦੇ ਸਾਇਲੋ ਪਲਾਂਟ ਅੱਗੇ ਵੀ ਧਰਨਾ ਲਗਾਤਾਰ ਜਾਰੀ ਹੈ | ਆਗੂਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਬਿਲਕੁਲ ਹੀ ਸੰਜੀਦਾ ਨਹੀਂ ਤੇ ਨਾ ਹੀ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਹਨ | ਜੇਕਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਮੁਖ਼ਤਿਆਰ ਸਿੰਘ ਫ਼ੌਜੀ, ਮਾਸਟਰ ਦਰਸ਼ਨ ਸਿੰਘ ਬੁੱਟਰ, ਗੁਰਮੇਲ ਕੌਰ ਰਾਮੂੰਵਾਲਾ, ਮਾਸਟਰ ਹਜ਼ੂਰਾ ਸਿੰਘ ਘੱਲ ਕਲਾਂ, ਗਿਆਨੀ ਗੁਰਮੇਲ ਸਿੰਘ ਮੋਗਾ, ਗੁਰਤੇਜ ਸਿੰਘ ਚੜਿੱਕ, ਜਗਤਾਰ ਸਿੰਘ ਸੱਦਾ ਸਿੰਘ ਵਾਲਾ, ਮਾਸਟਰ ਪਰਮਜੀਤ ਸਿੰਘ ਡਾਲਾ, ਹਰਚਰਨ ਸਿੰਘ ਝੰਡੇਆਣਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਯੂਨੀਅਨ ਦਾ ਰਿਲਾਇੰਸ ਪੰਪ ਉੱਪਰ ਦੋ ਮਹੀਨੇ ਤੋਂ ਚੱਲ ਰਿਹਾ ਧਰਨਾ ਜਾਰੀ

ਬਾਘਾ ਪੁਰਾਣਾ, 28 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੰਪ ਉੱਪਰ ਲਗਾਤਾਰ ਦੋ ਮਹੀਨਿਆਂ ਤੋਂ ਚੱਲ ਰਿਹਾ ਧਰਨਾ ਜਾਰੀ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ, ਤਾਰਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ-ਪੱਤਰ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਾਲਤੀ ਥਾਪਰ ਤੇ ਉਨ੍ਹਾਂ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਅਨੁਸਾਰ ਡਾ. ਮਾਲਤੀ ਥਾਪਰ ਨੇ ਰੇਲਵੇ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਰਿਪੋਰਟਾਂ 'ਚ ਦੋ ਹੋਰ ਜਾਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 2611 ਤੇ 57 ਐਕਟਿਵ ਕੇਸ ਹਨ, ਜਦਕਿ ਸਿਹਤ ਵਿਭਾਗ ਦੀ ਦੇਖ-ਰੇਖ ਹੇਠ 1466 ਵਿਅਕਤੀ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ 'ਤੇ ਸੰਤ ਆਸ਼ਰਮ ਲੋਪੋ ਵਿਖੇ 20 ਸ੍ਰੀ ਅਖੰਡ ਪਾਠ ਆਰੰਭ

ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 20 ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਨਾਮਦੇਵ ਭਵਨ ਪ੍ਰਬੰਧਕੀ ਕਮੇਟੀ ਨੇ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬੀਬੀ ਕਾਹਨ ਕੌਰ ਸਾਹਿਬ ਤੋਂ ਆਰੰਭ ਹੋ ਕੇ, ਵੱਖ-ਵੱਖ ਪੜਾਅ ਤੈਅ ਕਰਦਾ ਹੋਇਆ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਪਹੁੰਚਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ ਤੋਂ 31 ਜਨਵਰੀ 2021 ਤੱਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਭਲਕੇ ਸ਼ਰਧਾ ਨਾਲ ਮਨਾਇਆ ਜਾਵੇਗਾ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ 30 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਪਿ੍ੰਸੀਪਲ ਜੋਗਿੰਦਰ ਸਿੰਘ ਲੁਹਾਮ ਮੁੱਖ ...

ਪੂਰੀ ਖ਼ਬਰ »

ਨਕਦੀ ਤੇ ਹੋਰ ਸਾਮਾਨ ਖੋਹਣ ਨੂੰ ਲੈ ਕੇ ਦੋ 'ਤੇ ਮਾਮਲਾ ਦਰਜ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਹਾਈਗਰੋ ਚਿਕਨ ਪਲਾਂਟ ਗੜਵਾਸੂ ਕੈਂਪ ਲੁਧਿਆਣਾ ਵਿਖੇ ਡਰਾਈਵਰ ਦੀ ਨੌਕਰੀ ਕਰਨ ਵਾਲੇ ਤੋਂ ਉਸ ਵਕਤ ਨਕਦੀ ਅਤੇ ਹੋਰ ਸਮਾਨ ਖੋਹ ਲਿਆ ਗਿਆ ਸੀ ਜਦੋਂ ਉਹ ਬਾਘਾ ਪੁਰਾਣਾ ਤੋਂ ਬਠਿੰਡਾ ਸਾਈਡ ਨੂੰ ਚਿਕਨ ਸਪਲਾਈ ਕਰਨ ਲਈ ਜਾ ਰਿਹਾ ਸੀ | ...

ਪੂਰੀ ਖ਼ਬਰ »

ਬ੍ਰਹਮਲੀਨ ਸਵਾਮੀ ਸਹਿਜ ਪ੍ਰਕਾਸ਼ ਦਾ ਸ਼ਰਧਾਂਜਲੀ ਸਮਾਗਮ ਤੇ ਭੰਡਾਰਾ ਅੱਜ-ਤਿਆਗੀ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੀਤਾ ਭਵਨ ਮੋਗਾ ਤੇ ਪਾਵਨ ਧਾਮ ਸ੍ਰੀ ਹਰਿਦੁਆਰ ਦੇ ਮੁੱਖ ਸੰਚਾਲਕ ਤੇ ਲੱਖਾਂ ਸ਼ਰਧਾਲੂਆਂ ਦੇ ਦਿਲਾਂ 'ਚ ਵੱਸਣ ਵਾਲੇ ਸਵਾਮੀ ਸਹਿਜ ਪ੍ਰਕਾਸ਼ ਬੀਤੇ ਦਿਨੀਂ ਬ੍ਰਹਮਲੀਨ ਹੋ ਗਏ ਸਨ ਤੇ ਉਨ੍ਹਾਂ ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ ਨੇ ਲੋੜਵੰਦ ਬੱਚਿਆਂ ਨਾਲ ਮਿਲ ਕੇ ਮਨਾਇਆ ਪ੍ਰਕਾਸ਼ ਪੁਰਬ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮੋਗਾ ਜ਼ਿਲ੍ਹਾ ਦੇ ਲੋੜਵੰਦ ਬੱਚਿਆਂ ਨਾਲ ਮਿਲ ਕੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਪ੍ਰਧਾਨ ਇੰਦਰਜੀਤ ਗਰਗ ਜੌਲੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ, ਮਰਹੂਮ ਕਾਮਰੇਡ ਅਮੀ ਚੰਦ ਧੂੜਕੋਟ ਵਾਲਿਆਂ ਦੀ ਧਰਮ ਪਤਨੀ ਅਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ ਅਤੇ ਐਕਸੀਅਨ ਦਵਿੰਦਰ ...

ਪੂਰੀ ਖ਼ਬਰ »

ਦੇਸ਼ ਦੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ-ਸਾਫੂਵਾਲਾ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫਾਈਨਾਂਸਰਜ਼ ਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ੀਰਾ ਰੋਡ ਮੋਗਾ ਵਿਖੇ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਨੇ ਪਿਛਲੇ ਸਾਲ ਦਾ ਸਾਰਾ ...

ਪੂਰੀ ਖ਼ਬਰ »

ਪਾਥਵੇਅਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਸਿੱਖ ਪੰਥ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਦੇ ਪਿ੍ੰਸੀਪਲ ਪੀ. ਕੁਮਾਰ ਠਾਕਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਕਿਸਾਨ ਯੂਨੀਅਨ ਨੂੰ ਸਹਿਯੋਗ ਲਈ ਨਕਦ ਰਾਸ਼ੀ ਕੀਤੀ ਭੇਟ

ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਅੱਜ ਅਨੇਕਾਂ ਵਰਗਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਮਾਲਵਾ ਖ਼ਿੱਤੇ 'ਚ ਆਪਣਾ ਅਹਿਮ ਸਥਾਨ ਰੱਖਣ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਨੇ ਦੁਹਰਾਇਆ ਅਕਾਦਮਿਕ ਇਤਿਹਾਸ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਐੱਮ.ਏ. ਭਾਗ-1 ਦਸੰਬਰ 2019 ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪਹਿਲਾਂ ਅਤੇ ਚੌਥਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਧਰਮ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ-ਜਥੇ: ਨਵਤੇਜ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ ਹੈ ਅਤੇ ਇਸ ਵਿਚ ਹੋਰ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ | ਇਹ ਵਿਚਾਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਚੁਣੇ ਗਏ ...

ਪੂਰੀ ਖ਼ਬਰ »

'ਪਿੰਡ ਬਚਾਓ, ਪੰਜਾਬ ਬਚਾਓ' ਕਾਫ਼ਲੇ ਨੇ ਸਰਕਾਰਾਂ ਦੀਆਂ ਮਾਰੂ ਚਾਲਾਂ ਤੋਂ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਸੂਬਿਆਂ ਦੀਆਂ ਤਾਕਤਾਂ ਨੂੰ ਆਪਣੇ ਕਬਜ਼ੇ ਹੇਠ ਕਰਨ ਤੋਂ ਲੈ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰੀ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਗੂੰਜਣ ਲੱਗਾ ਗੀਤ 'ਕਾਲੇ ਬਿੱਲ'

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਉੱਘੇ ਸਾਹਿਤਕਾਰ ਡਾ. ਰਾਜਵਿੰਦਰ ਸਿੰਘ ਰੌਾਤਾ ਦਾ ਨਵਾਂ ਗੀਤ 'ਕਾਲੇ ਬਿੱਲ' ਜਿਸ ਦੇ ਬੋਲ ਹਨ 'ਬਚ ਕੇ ਨੀ ਸੁੱਕੀ ਜਾਂਦੀ ਦਿੱਲੀਏ ਨੀ ਹੱਥ ਪਾ ਕੇ ਸਾਡੀ ਪੱਗ ਨੂੰ' ਦਿੱਲੀ ਵੱਲ ਜਾਂਦੇ ਕਿਸਾਨਾਂ ਦੇ ...

ਪੂਰੀ ਖ਼ਬਰ »

ਮੌਜੂਦਾ ਸੰਘਰਸ਼ ਦੀ ਹਮਾਇਤ ਕਰਨਾ ਸਾਡਾ ਇਖ਼ਲਾਕੀ ਫ਼ਰਜ਼-ਪਿ੍ੰ. ਢਿੱਲੋਂ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੌਜੂਦਾ ਕਿਸਾਨ ਸੰਘਰਸ਼ ਦੀ ਹਮਾਇਤ ਕਰਨਾ ਸਾਡਾ ਇਖ਼ਲਾਕੀ ਫ਼ਰਜ਼ ਹੈ ਕਿਉਂਕਿ ਇਹ ਸਾਡੀ ਹੋਂਦ ਨਾਲ ਜੁੜਿਆ ਸਵਾਲ ਹੈ¢ ਅਸੀਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਖੇਤੀ ਸੋਧ ਬਿੱਲਾਂ ਦਾ ਡਟਵਾਂ ਵਿਰੋਧ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਲਈ 51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜਸੇਵੀ ਸ਼ਖ਼ਸੀਅਤ ਤੇ ਮਾਲਵਾ ਬ੍ਰਦਰਜ਼ ਆਰਗੀਨੇਜ਼ਰ ਯੁੂ.ਐਸ.ਏ. ਦੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਪਿੰਡ ਸੈਦੋਕੇ ਦੇ ਧਾਰਮਿਕ ਅਸਥਾਨ ਡੇਰਾ ਹਾਕਮ ਪੁਰੀ ਵਿਖੇ ...

ਪੂਰੀ ਖ਼ਬਰ »

ਲੇਖਕ ਨਰਿੰਦਰ ਸ਼ਰਮਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਕਾਉਂਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਭਾ ਦੇ ਸੀਨੀਅਰ ਮੈਂਬਰ ਲੇਖਕ ਨਰਿੰਦਰ ਸ਼ਰਮਾ ਸਦੀਵੀ ਵਿਛੋੜਾ ਦੇ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵਲੋਂ ਦਿੱਲੀ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਸਮੂਹ ਵਿਦਿਆਰਥੀਆਂ, ਪ੍ਰਬੰਧਕਾਂ ਤੇ ਸਟਾਫ਼ ਵਲੋਂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅਥਾਹ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਸਮੂਹ ਵਿਦਿਆਰਥੀਆਂ, ਪ੍ਰਬੰਧਕਾਂ ਤੇ ਸਟਾਫ਼ ਵਲੋਂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅਥਾਹ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ-ਪ੍ਰਧਾਨ ਮੋਹਨ ਲਾਲ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸ਼ਾਂਤਮਈ ਤਰੀਕੇ ਨਾਲ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਉਬਪਰ ਹਰਿਆਣਾ ਸਰਕਾਰ ਵਲੋਂ ਕੀਤੇ ਗਏ ਤਸ਼ੱਦਦ ਅਤੇ ਦੁਰਵਿਹਾਰ ਦੇ ਵਿਰੋਧ 'ਚ ਕੋਟ ਈਸੇ ਖਾਂ ਦੀ ਦਾਣਾ ਮੰਡੀ ਦੋ ਦਿਨ ਬੰਦ ਰਹੇਗੀ¢ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦਾ ਤਸ਼ੱਦਦ ਕਿਸਾਨਾਂ ਦੇ ਹੌਸਲੇ ਨਹੀਂ ਤੋੜ ਸਕਦਾ-ਅਕਾਲੀ ਆਗੂ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਪੰਜਾਬ 'ਚ ਸੰਘਰਸ਼ ਕਰ ਰਹੇ ਅਤੇ ਹੁਣ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ ਕਰਨ ਮੌਕੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ...

ਪੂਰੀ ਖ਼ਬਰ »

ਇਕ ਪਹਿਲ ਇਕ ਕਦਮ ਵਲੋਂ ਇੰਦਰਜੀਤ ਸਿੰਘ ਸਿੰਘਾਂਵਾਲਾ ਮੁੱਖ ਸਲਾਹਕਾਰ ਨਿਯੁਕਤ

ਮੋਗਾ, 28 ਨਵੰਬਰ (ਗੁਰਤੇਜ ਸਿੰਘ ਬੱਬੀ)-ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਇਕ ਪਹਿਲ ਇਕ ਕਦਮ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਮੰਗਤ ਰਾਏ ਗੋਇਲ ਤੇ ਅੰਕੁਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਸਥਾ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ ਸ਼ਬਦ ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਕੋਰੋਨਾ ਸਬੰਧੀ ਕੀਤਾ ਜਾਗਰੂਕ

ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ, ਮਾਸ ਮੀਡੀਆ ਅਫ਼ਸਰ ਮੈਡਮ ਕਿ੍ਸ਼ਨਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 9 ਬੈਂਡ

ਬਾਘਾ ਪੁਰਾਣਾ, 28 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਗਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਆਲਮ ...

ਪੂਰੀ ਖ਼ਬਰ »

ਮਾਸੂਮ ਬੱਚੇ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਿਸ ਵਲੋਂ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਰੁਪਾਣਾ ਵਿਖੇ ਬੀਤੇ ਸਾਲ ਸਤੰਬਰ ਮਹੀਨੇ ਵਿਚ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਅੱਜ ਪ੍ਰੈੱਸ ...

ਪੂਰੀ ਖ਼ਬਰ »

ਭਗਵਾਨਪੁਰਾ ਸਕੂਲ ਦੇ ਤਰਨਵੀਰ ਨੇ ਬਲਾਕ ਪੱਧਰ 'ਤੇ ਪਹਿਲਾ ਸਥਾਨ ਕੀਤਾ ਹਾਸਿਲ

ਮਲੋਟ, 28 ਨਵੰਬਰ (ਪਾਟਿਲ)-ਸਰਕਾਰੀ ਹਾਈ ਸਕੂਲ ਭਗਵਾਨਪੁਰਾ ਦੇ 9ਵੀਂ ਕਲਾਸ ਦੇ ਵਿਦਿਆਰਥੀ ਤਰਨਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੜ੍ਹੋ ਪੰਜਾਬ ਪ੍ਰੋਗਰਾਮ ਤਹਿਤ ਆਨਲਾਈਨ ਕਰਵਾਏ ...

ਪੂਰੀ ਖ਼ਬਰ »

ਟਰੱਸਟ ਨੇ 48ਵਾਂ ਮੁਫ਼ਤ ਕਟਾਈ-ਸਿਲਾਈ ਸੈਂਟਰ ਖੋਲਿ੍ਹਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ 48ਵਾਂ ਮੁਫ਼ਤ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ ਵਿਚ ਹਰ ਇਕ ਦਾ ਹੱਕ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਤ ਹੁੰਦਾ ਹੈ ਕਿ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ ਦੇ ਸ਼ੁਰੂ ਹੋਣ ਨਾਲ ਬਰਦਾਨੇ ਦੀ ਨਹੀਂ ਆਵੇਗੀ ਕੋਈ ਕਮੀ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੇਲਵੇ ਵਿਭਾਗ ਵਲੋਂ ਪੰਜਾਬ ਵਿਚ ਮੁੜ ਆਵਾਜਾਈ ਅਤੇ ਢੋਆ-ਢੁਆਈ ਲਈ ਸੇਵਾ ਸ਼ੁਰੂ ਕਰਨ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ

ਮਲੋਟ, 28 ਨਵੰਬਰ (ਪਾਟਿਲ)-ਪੰਚਾਇਤੀ ਧਰਮਸ਼ਾਲਾ ਮਲੋਟ ਵਿਖੇ ਮੈਡੀਕਲ ਜਾਂਚ ਕੈਂਪ, ਕੋਵਿਡ-19 ਟੈੱਸਟਿੰਗ ਅਤੇ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਾਇਆ ਗਿਆ | ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡੇ-ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ...

ਪੂਰੀ ਖ਼ਬਰ »

ਰਣਬੀਰ ਸਿੰਘ ਜੁੱਗੀ ਚੱਕ ਸ਼ੇਰੇਵਾਲਾ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਮੰਡੀ ਲੱਖੇਵਾਲੀ, 28 ਨਵੰਬਰ (ਮਿਲਖ ਰਾਜ)-ਪਿੰਡ ਚੱਕ ਸ਼ੇਰੇਵਾਲਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਸਰਕਾਰੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ | ਇਸ ਚੋਣ ਵਿਚ ਪਿੰਡ ਚੱਕ ਸ਼ੇਰੇਵਾਲਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 28 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਇਹ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX