ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਰਨਾਲਾ

ਸਾਂਝਾ ਕਿਸਾਨੀ ਸੰਘਰਸ਼ 59ਵੇਂ ਦਿਨ ਵੀ ਜਾਰੀ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ ਸ਼ੁਰੂ ਕੀਤਾ ਸੰਘਰਸ਼ ਦੇ 59ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਅਣਪਛਾਤੀ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-ਔਰਤ ਦੀ ਮੌਤ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਇਕ ਮੈਰਿਜ ਪੈਲਿਸ ਨਜ਼ਦੀਕ ਇਕ ਤੇਜ਼ ਰਫ਼ਤਾਰ ਅਣਪਛਾਤੀ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ | ਹਾਦਸੇ 'ਚ ਮੋਟਰਸਾਈਕਲ ਪਿੱਛੇ ਬੈਠੀ ਔਰਤ ਦੀ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਰਨਾਲਾ, 28 ਨਵੰਬਰ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਤੇ ਲਾਠੀਚਾਰਜ ਕਰ ਕੇ ਜ਼ਖ਼ਮੀ ਕਰਨ ਦੇ ਰੋਸ ...

ਪੂਰੀ ਖ਼ਬਰ »

ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ 'ਚ ਪਿੰਡ ਬਦਰਾ ਦੇ ਨੌਜਵਾਨਾਂ 'ਤੇ ਮਾਮਲਾ ਦਰਜ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ. ਆਈ. ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ 'ਚ ਪਿੰਡ ਬਦਰਾ ਦੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਤੇ ਜਨਰਲ ਸਕੱਤਰ ਸੰਦੀਪ ਅਰੋੜਾ ਦੀ ਅਗਵਾਈ 'ਚ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ: ਚਰਨਜੀਤ ਸਿੰਘ ਨੂੰ ਮਿਲਿਆ | ਇਸ ਸਬੰਧੀ ...

ਪੂਰੀ ਖ਼ਬਰ »

8 ਮਹੀਨੇ ਬਾਅਦ ਸਵਾਰੀ ਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ

ਬਰਨਾਲਾ , 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਰੀਬ 8 ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਤੇ ਬਾਅਦ 'ਚ ਕਿਸਾਨ ਸੰਘਰਸ਼ ਦੇ ਕਾਰਨ ਰੇਲ ਸੇਵਾ ਬੰਦ ਹੋਣ ਵਲੋਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹੁਣ ਲੋਕਾਂ ਨੂੰ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਪਹੁੰਚ ਕੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਪੇਸ਼ ਕੀਤਾ ਸਬੂਤ-ਅਕਾਲੀ ਆਗੂ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਜਾ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ 'ਚ ਦਿੱਲੀ ਪਹੁੰਚ ਕੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸੱਚੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਸ਼ੰਭੂ ਬਾਰਡਰ 'ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ 1 ਲੱਖ ਦੀ ਰਾਸ਼ੀ ਭੇਟ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਜਥੇਦਾਰ ਰਣਜੀਤ ਸਿੰਘ ਐਬਸਫੋਰਡ ਕੈਨੇਡਾ ਦੇ ਸਹਿਯੋਗ ਸਦਕਾ ਸ਼ੰਭੂ ਬਾਰਡਰ 'ਤੇ ਚੱਲ ਦੇ ਕਿਸਾਨੀ ਸੰਘਰਸ਼ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ | ਜਾਣਕਾਰੀ ਦਿੰਦਿਆਂ ਭਾਈ ਜਗਸੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 2 ਨਵੇਂ ਕੇਸ, 4 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਕੇਸ ਸਾਹਮਣੇ ਆਏ ਹਨ ਤੇ 4 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਦੋਵੇਂ ...

ਪੂਰੀ ਖ਼ਬਰ »

ਸਾਂਝਾ ਮੋਰਚਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਪਹਿਲੀ ਨੂੰ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873) ਤੇ ਆਰਟ ਐੱਡ ਕਰਾਫ਼ਟ ਯੂਨੀਅਨ ਦੁਆਰਾ ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਦਾ ਗਠਨ ਕਰ ਕੇ 1 ਦਸੰਬਰ ਨੂੰ ਪਟਿਆਲੇ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਆਗੂਆਂ ਵਲੋਂ ਜਥੇਦਾਰ ਚੂੰਘਾ ਦਾ ਸਨਮਾਨ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਦੌਰਾਨ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੂੰ ਅੰਤਿੰ੍ਰਗ ਕਮੇਟੀ ਦਾ ਮੈਂਬਰ ਚੁਣੇ ਜਾਣ ਉਪਰੰਤ ਹਲਕੇ ਦੇ ਪਹੁੰਚਣ 'ਤੇ ਪਿੰਡ ਗਹਿਲ ਦੇ ਸੁਰਜੀਤ ਸਿੰਘ ਸਿੱਧੂ, ਨਿਸ਼ਾਨ ਸਿੰਘ ਭੋਲਾ ਗਹਿਲ, ਜਗਦੇਵ ਸਿੰਘ ਸੰਧੂ, ਜਗਜੀਤ ਸਿੰਘ ਨੰਬਰਦਾਰ, ਜਸਦੇਵ ਸਿੰਘ ਧਾਲੀਵਾਲ ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਸਵਾਗਤ ਸਿਰੋਪਾਓ ਪਾ ਕੇ ਕੀਤਾ ਗਿਆ | ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾ ਵਲੋਂ ਸਿੱਖ ਕੌਮ ਦੀ ਸਿਰਮੌਰ ਸੰਸਥਾ 'ਚ ਰਹਿ ਕੇ ਜਿਥੇ ਸ਼ੋ੍ਰਮਣੀ ਕਮੇਟੀ ਵਲੋਂ ਚਲਾਈਆਂ ਵਿੱਦਿਅਕ ਸੰਸਥਾਵਾਂ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਹਲਕੇ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਵੀ ਉਚੇਚੇ ਯਤਨ ਕੀਤੇ ਜਾ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਹਰੀ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਗ੍ਰਾਮ ਪੰਚਾਇਤ ਮਹਿਲ ਖ਼ੁਰਦ ਦੇ ਮੈਂਬਰ ਬੇਅੰਤ ਸਿੰਘ ਹਰੀ ਨੂੰ ਉਸ ਸਮੇਂ ਗਹਿਰ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਗਿਆਨ ਸਿੰਘ ਹਰੀ (55) ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ...

ਪੂਰੀ ਖ਼ਬਰ »

ਸਾਬਕਾ ਸੰਮਤੀ ਮੈਂਬਰ ਨੇ ਪੰਚਾਇਤ ਨੂੰ ਵਿਕਾਸ ਲਈ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਦਾਨੀ ਸੱਜਣਾਂ ਤੋਂ ਫ਼ੰਡ ਇਕੱਤਰ ਕਰ ਕੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਸਾਬਕਾ ਸੰਮਤੀ ਮੈਂਬਰ ਜ਼ਿਲੇ੍ਹਦਾਰ ਸੁਰਜੀਤ ਸਿੰਘ ਨੇ ਸੁਖਵਿੰਦਰ ਸਿੰਘ ਕਲਕੱਤਾ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਪਾਸੋਂ ਅੰਦੋਲਨ ਕਰਨ ਦਾ ਸੰਵਿਧਾਨਕ ਹੱਕ ਵੀ ਖੋਹ ਰਹੀ-ਬਾਬਾ ਟੇਕ ਸਿੰਘ ਧਨੌਲਾ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਅੰਦੋਲਨ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਕੇ ਉਨ੍ਹਾਂ 'ਤੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਉਸਾਰੇ ਜਾ ਰਹੇ ਦਰਬਾਰ ਸਾਹਿਬ ਦੀ ਨੀਂਹ ਰੱਖੀ

ਮਹਿਲ ਕਲਾਂ, 28 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਚੁਹਾਣਕੇ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਸ਼ੇਦਾ ਪੱਤੀ 'ਚ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾ ਰਹੇ ਦਰਬਾਰ ਸਾਹਿਬ ਦੀ ਨੀਂਹ ਬਾਬਾ ਗੁਰਦਿਆਲ ਸਿੰਘ ਟਾਂਡਾ ...

ਪੂਰੀ ਖ਼ਬਰ »

ਬਾਬਾ ਗੁਲਾਬ ਸਿੰਘ ਨੇ ਛੰਨ ਬਣਾ ਕੇ ਪਿੰਡ ਛੰਨਾਂ ਗੁਲਾਬ ਸਿੰਘ ਦਾ ਬੰਨਿ੍ਹਆ ਸੀ ਮੁੱਢ

ਵਿਨੋਦ ਕਲਸੀ 94631-67521 ਭਦੌੜ—ਜ਼ਿਲ੍ਹਾ ਬਰਨਾਲਾ ਦੀ ਹੱਦ 'ਤੇ ਵਸੇ ਪਿੰਡ ਛੰਨਾ ਗੁਲਾਬ ਸਿੰਘ ਦਾ ਮੁੱਢ ਫੂਲਕਾ ਮਿਸਲ ਦੇ ਵਾਰਸ ਗੁਲਾਬ ਸਿੰਘ ਨੇ ਬੰਨਿ੍ਹਆ ਸੀ | ਬਾਬਾ ਗੁਲਾਬ ਸਿੰਘ ਨੇ ਭਦੌੜ ਤੋਂ ਆ ਕੇ ਇਥੇ ਛੰਨ ਬਣਾ ਕੇ ਰਹਿਣਾ ਸ਼ੁਰੂ ਕੀਤਾ ਸੀ ਜਿਸ ਕਾਰਨ ਇਸ ਪਿੰਡ ...

ਪੂਰੀ ਖ਼ਬਰ »

ਪਾਵਰਕਾਮ ਨੇ ਕਨ੍ਹੱਈਆ ਪੋਲਟਰੀ ਫਾਰਮ ਦਾ ਕੱਟਿਆ ਬਿਜਲੀ ਦਾ ਕੁਨੈਕਸ਼ਨ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਚੁਹਾਣਕੇ ਖ਼ੁਰਦ-ਠੀਕਰੀਵਾਲ ਰੋਡ 'ਤੇ ਸਥਿਤ ਪੋਲਟਰੀ ਫਾਰਮ 'ਚੋਂ ਆਉਂਦੀ ਬਦਬੂ ਤੇ ਮੱਖੀਆਂ ਤੋਂ ਪ੍ਰੇਸ਼ਾਨ ਪਿੰਡ ਠੀਕਰੀਵਾਲਾ ਵਾਸੀਆਂ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜਗ ਸਿੱਧੂ ਯੂ. ਐਸ. ਏ. ਤੇ ਦਵਿੰਦਰ ਬੀਹਲਾ ਵਲੋਂ ਜਥੇਦਾਰ ਚੂੰਘਾ ਦਾ ਸਨਮਾਨ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ 'ਚ ਸ਼ੋ੍ਰਮਣੀ ਕਮੇਟੀ ਦੀ ਹੋਈ ਚੋਣ 'ਚ 11 ਮੈਂਬਰੀ ਅੰਤਿ੍ੰਗ ਕਮੇਟੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੂੰ ਲਏ ਜਾਣ ਉਪਰੰਤ ਉਨ੍ਹਾਂ ਦਾ ...

ਪੂਰੀ ਖ਼ਬਰ »

ਪੂਰਾ ਦੇਸ਼ ਕਿਸਾਨਾਂ ਦੇ ਨਾਲ-ਹਰੀ ਸਿੰਘ

ਧੂਰੀ, 28 ਨਵੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰ ...

ਪੂਰੀ ਖ਼ਬਰ »

ਬਾਗ਼ ਕਾਹਨੇਕੇ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਵਲੋਂ ਦੌਰਾ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਏਸ਼ੀਆ ਦੀ ਪ੍ਰਸਿੱਧ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਦੇ ਆਧੁਨਿਕ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਡਾ: ਕਰਾਂਤੀ ਪਾਲ ਵਲੋਂ ਵਿਸ਼ੇਸ਼ ਤੌਰ 'ਤੇ ਬਾਗ਼ ਕਾਹਨੇਕੇ ਦਾ ਦੌਰਾ ਕੀਤਾ ਗਿਆ | ਗੱਲਬਾਤ ਕਰਦਿਆਂ ਡਾ: ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਗੁਰਮਤਿ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਤੇ ਕਮੇਟੀ ਨੇ ਪੁੱਤਰੀ ਪਾਠਸ਼ਾਲਾ ਸਕੂਲ ਵਿਖੇ ਨੀਂਹ ਰੱਖੀ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਪੰਚਾਇਤ ਤੇ ਪ੍ਰਬੰਧਕੀ ਕਮੇਟੀ ਨੇ 26 ਲੱਖ ਰੁਪਏ ਨਾਲ ਹੋਣ ਵਾਲੇ ਕਾਰਜਾਂ ਦੀ ਨੀਂਹ ਰੱਖੀ | ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ 'ਤੇ ਸਥਿਤ ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਵਿਖੇ ਡੇਰਾ ਸੰਚਾਲਕ ਮਹੰਤ ਵਿਵੇਕ ਮੁਨੀ ਦੀ ਦੇਖ-ਰੇਖ ਹੇਠ ਨਗਰ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਰੂੜੇਕੇ ਖ਼ੁਰਦ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ 'ਤੇ ਧਰਨਾ ਜਾਰੀ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰੂੜੇਕੇ ਖ਼ੁਰਦ ਵਿਖੇ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX