ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਜ਼ਿਲ੍ਹੇ 'ਚ ਲਗਾਏ ਧਰਨਿਆਂ ਦੇ 2 ਮਹੀਨੇ ਹੋਏ ਪੂਰੇ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ। ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਲੁਟੇਰਾ ਗਰੋਹ ਨੂੰ ਕਾਬੂ ਕਰ ਕੇ ਵੱਡੀ ਮਾਤਰਾ 'ਚ ਹਥਿਆਰ ਫੜੇ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ ਲੁਟੇਰਾ ਗਰੋਹ ਨੂੰ ਕਾਬੂ ਕਰ ਕੇ ਵੱਡੀ ਮਾਤਰਾ 'ਚ ਹਥਿਆਰਾਂ ਤੋਂ ਇਲਾਵਾ 4 ਮੋਟਰਸਾਈਕਲ, 8 ਮੋਬਾਈਲ ਫ਼ੋਨ ਤੇ 8100 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਸਥਾਨਕ ਬੱਚਤ ਭਵਨ ਵਿਖੇ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਪੇਂਟਿੰਗ ਤੇ ਭਾਸ਼ਣ ਮੁਕਾਬਲਿਆਂ 'ਚ ਨਵਦੀਪ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਮਾਰੀ ਬਾਜ਼ੀ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਯੂਥ ਕਲੱਬ ਹੀਰੋ ਕਲਾਂ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੰਤ ਬਾਬਾ ਬੱਗਾ ਸਿੰਘ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਮਦਦ

ਮਾਨਸਾ, 28 ਨਵੰਬਰ (ਸ. ਰਿ.)- ਸਿੱਖੀ ਅਵੇਅਰਨੈੱਸ ਫਾਊਾਡੇਸ਼ਨ ਇੰਟਰਨੈਸ਼ਨਲ ਵਲੋਂ ਸ. ਹਰਜਿੰਦਰ ਸਿੰਘ ਅਤੇ ਸ. ਅਮਰ ਸਿੰਘ ਲੁਧਿਆਣਾ ਵਲੋਂ ਪਿੰਡ ਖ਼ਿਆਲੀ ਚਹਿਲਾਂਵਾਲੀ ਵਿਖੇ ਪਹੁੰਚ ਕੇ ਦਿੱਲੀ ਕਿਸਾਨ ਰੈਲੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਭਾਈ ਧੰਨਾ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਮਾ. ਮਿੱਠੂ ਸਿੰਘ ਕਾਹਨੇਕੇ ਦੀ ਚੋਣ ਦਾ ਸਵਾਗਤ

ਭੀਖੀ, 28 ਨਵੰਬਰ (ਨਿ. ਪ. ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ 'ਚ ਮਾ. ਮਿੱਠੂ ਸਿੰਘ ਕਾਹਨੇਕੇ ਨੰੂ ਕਾਰਜਕਾਰੀ ਮੈਂਬਰ ਬਣਾਉਣ 'ਤੇ ਪਾਰਟੀ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਵਰਕਰਾਂ ਨੇ ਇਕੱਠੇ ਹੋ ...

ਪੂਰੀ ਖ਼ਬਰ »

ਖੁਸ਼ਪ੍ਰੀਤ ਕੌਰ ਭੀਖੀ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਭੀਖੀ, 28 ਨਵੰਬਰ (ਗੁਰਿੰਦਰ ਸਿੰਘ ਔਲਖ)-ਦੀਸ਼ਾ ਇਮੀਗ੍ਰੇਸ਼ਨ ਸਰਵਿਸਜ ਤੇ ਆਈਲੈਟਸ ਸੈਂਟਰ ਭੀਖੀ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਭੀਖੀ ਨੇ 6.5 ਬੈਂਡ ਹਾਸਲ ਕਰ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਸਬੰਧੀ ਰਾਜਨੀਤਕ ਪਾਰਟੀਆਂ ਹੋਈਆਂ ਸਰਗਰਮ

ਸੁਨੀਲ ਮਨਚੰਦਾ
ਬੁਢਲਾਡਾ, 28 ਨਵੰਬਰ- ਬੀਤੇ ਦਿਨੀਂ ਚੋਣ ਕਮਿਸ਼ਨ ਪੰਜਾਬ ਨੂੰ 13 ਫਰਵਰੀ 2021 ਤੋਂ ਪਹਿਲਾਂ 9 ਨਗਰ ਨਿਗਮਾਂ ਅਤੇ 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਸੂਬੇ 'ਚ ਚੋਣਾਂ ਦਾ ਕੰਮ ਮੁਕੰਮਲ ਕਰਨ ਲਈ ਅਰਧ ਸੂਚਨਾ ਜਾਰੀ ਕਰ ਦਿੱਤੀ, ਜਿਸ ਕਾਰਨ ਸ਼ਹਿਰ ਦੇ ਵਾਰਡਾਂ 'ਚ ਸੰਭਾਵੀ ਉਮੀਦਵਾਰਾਂ ਵਲੋਂ ਸਿਆਸੀ ਸਰਗਰਮੀਆਂ ਆਰੰਭ ਦਿੱਤੀਆਂ ਹਨ | ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਕਾਰਜ ਕਾਲ ਪੂਰਾ ਹੋਏ 6 ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਾ ਹੈ | ਸੂਤਰਾਂ ਅਨੁਸਾਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਦੀਆਂ ਨਜ਼ਰਾਂ ਹੁਣ ਵਾਰਡਾਂ 'ਚ ਮਜ਼ਬੂਤ ਉਮੀਦਵਾਰਾਂ ਨੂੰ ਲੱਭਣ ਵਿਚ ਲੱਗੀਆਂ ਹੋਈਆਂ ਹਨ ਤਾਂ ਜੋ ਨਗਰ ਕੌਾਸਲ ਵਿਚ ਪੂਰੀ ਤਰ੍ਹਾਂ ਬਹੁਮਤ ਪ੍ਰਾਪਤ ਕਰ ਸਕਣ | ਨਗਰ ਕੌਾਸਲ ਚੋਣਾਂ ਵਿਚ ਇਸ ਵਾਰ ਜਿੱਥੇ ਰਾਜਨੀਤਕ ਪਾਰਟੀਆਂ ਸਰਗਰਮ ਹਨ, ਉੱਥੇ ਪਿਛਲੇ ਕੁਝ ਅਰਸੇ ਪਹਿਲਾਂ ਹੋਂਦ ਵਿਚ ਆਈ ਸਮਾਜ ਸੇਵੀ ਸੰਸਥਾ ਵੀ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਆਪਣੇ ਖਾਸਮ-ਖਾਸ ਸੂਤਰਾਂ ਨੂੰ ਲੋਕ ਰਾਏ ਜਾਣਨ ਲਈ ਵੱਖ-ਵੱਖ ਵਾਰਡਾਂ 'ਚ ਭੇਜ ਰਹੇ ਹਨ ਤਾਂ ਜੋ ਲੋਕਾਂ ਦੀ ਰਾਏ ਤੋਂ ਬਾਅਦ ਉਮੀਦਵਾਰ ਉਤਾਰੇ ਜਾ ਸਕਣ | ਸੱਤਾਧਾਰੀ ਪਾਰਟੀ ਸੂਬੇ ਅੰਦਰ ਔਰਤਾਂ ਨੂੰ ਨਗਰ ਕੌਸਲ ਚੋਣਾਂ ਸਮੇਂ 50 ਫ਼ੀਸਦੀ ਰਾਖਵਾਂ ਕਰਨ ਲਈ 2017 ਵਿਚ ਲਏ ਫ਼ੈਸਲੇ ਅਨੁਸਾਰ ਬੁਢਲਾਡਾ ਸ਼ਹਿਰ 'ਚ 19 ਵਾਰਡਾਂ ਵਿਚੋਂ 10 ਵਾਰਡ ਔਰਤਾਂ ਲਈ ਰਾਖਵੇਂ ਕੀਤੇ ਜਾਣਗੇ |
ਰਾਜਨੀਤਕ ਪਾਰਟੀਆਂ ਹੋਈਆਂ ਸਰਗਰਮ
ਸ਼ਹਿਰ ਅੰਦਰ ਕੁੱਲ 19 ਵਾਰਡ ਹਨ, ਜਿਸ 'ਚ ਹੁਣ ਅਕਾਲੀ ਦਲ ਅਤੇ ਭਾਜਪਾ ਅਲੱਗ-ਅਲੱਗ ਚੋਣ ਲੜਨ ਲਈ ਤਿਆਰ ਬਰ ਤਿਆਰ ਨਜ਼ਰ ਆ ਰਹੇ ਹਨ | ਉੱਧਰ ਹਲਕਾ ਵਿਧਾਇਕ ਵੀ ਆਮ ਆਦਮੀ ਪਾਰਟੀ ਦਾ ਝੰਡਾ ਸ਼ਹਿਰ ਵਿਚ ਬੁਲੰਦ ਕਰਨ ਲਈ ਬੂਥ ਪੱਧਰ 'ਤੇ ਕਮੇਟੀਆਂ ਬਣਾ ਕੇ ਲੋਕਾਂ ਦੀ ਰਾਏ ਜਾਣਨ ਵਿਚ ਲੱਗੇ ਹੋਏ ਹਨ | ਸੱਤਾਧਾਰੀ ਧਿਰ ਵਲੋਂ ਵੀ ਆਪਣੀ ਜਿੱਤ ਪੱਕੀ ਕਰਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ |
ਨਗਰ ਸੁਧਾਰ ਸਭਾ ਵੀ ਕਰ ਸਕਦੀ ਹੈ ਇਸ ਵਾਰ ਕਮਾਲ
ਇਸ ਵਾਰ ਨਗਰ ਕੌਾਸਲ ਚੋਣਾਂ ਤੋਂ ਪਹਿਲਾਂ ਸ਼ਹਿਰ ਅੰਦਰ ਨਗਰ ਸੁਧਾਰ ਸਭਾ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਕਿਉਂਕਿ ਪਿਛਲੇ ਲੰਬੇ ਸਮੇਂ ਤਾੋ ਸ਼ਹਿਰ ਵਾਸੀਆਂ ਨੂੰ ਕੌਾਸਲ ਵਲੋਂ ਦਿੱਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ ਬੰਦ ਕੀਤੀਆਂ ਹੋਈਆਂ ਸਨ, ਜਿਸ ਨੂੰ ਦੁਬਾਰਾ ਲਾਗੂ ਕਰਵਾਉਣ ਲਈ ਨਗਰ ਸੁਧਾਰ ਸਭਾ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਈ ਸੰਘਰਸ਼ ਵਿੱਢੇ ਅਤੇ ਮੰਗਾਂ ਲਾਗੂ ਕਰਵਾਈਆਂ | ਇਸ ਕਰ ਕੇ ਸਭਾ ਦੇ ਨੌਜਵਾਨ ਆਗੂ ਵੀ ਵਾਰਡਾਂ ਅੰਦਰ ਲੋਕ ਸੰਪਰਕ ਮੁਹਿੰਮ ਵਿਚ ਆ ਚੁੱਕੇ ਹਨ, ਜਿਸ ਦਾ ਸਿੱਧਾ ਅਸਰ ਰਾਜਨੀਤਕ ਪਾਰਟੀਆਂ ਨੂੰ ਵੀ ਝੱਲਣਾ ਪੈ ਸਕਦਾ ਹੈ |
ਲੋਕ ਇਸ ਵਾਰ ਪੂਰੇ ਚੌਕਸ
ਨਗਰ ਕੌਾਸਲ ਚੋਣਾਂ ਸਬੰਧੀ ਜਦ ਸ਼ਹਿਰ ਦੇ ਬੁੱਧੀਜੀਵੀ ਵਰਗ ਦੇ ਕੁਝ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਲੰਬੇ ਸਮੇਂ ਤੋਂ ਸ਼ਹਿਰ 'ਚ ਵਿਕਾਸ ਕਾਰਜ ਨਾ ਹੋਣ ਕਾਰਨ ਸੰਘਰਸ਼ਾਂ ਦੇ ਦੌਰ ਵਿਚੋਂ ਲੰਘ ਰਹੇ ਹਨ ਅਤੇ ਹੁਣ ਇਕ ਅਫ਼ਸਰ ਦੇ ਨਾਦਰਸ਼ਾਹੀ ਫ਼ਰਮਾਨਾਂ ਕਾਰਨ ਸ਼ਹਿਰ ਵਿਚ ਦੁਬਾਰਾ ਵਪਾਰ ਵਿਚ ਖੜੋਤ ਨਜ਼ਰ ਆ ਰਹੀ ਹੈ ਪਰ ਇਸ ਵਾਰ ਸ਼ਹਿਰ ਦੇ ਲੋਕ ਚੋਣਾਂ ਮੌਕੇ ਪੂਰੀ ਤਰ੍ਹਾਂ ਚੌਕਸ ਹਨ ਅਤੇ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਕਰਨ ਵਾਲੇ ਯੋਗ ਉਮੀਦਵਾਰਾਂ ਦੀ ਚੋਣ ਕਰਨਗੇ |
ਠੇਕੇਦਾਰ ਨੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ
ਉਪਰੋਕਤ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ਹਿਰ ਦੇ ਉੱਘੇ ਸਮਾਜ ਸੇਵੀ ਵਪਾਰੀ ਠੇਕੇਦਾਰ ਗੁਰਪਾਲ ਸਿੰਘ ਵਲੋਂ ਸਿਆਸੀ ਪਾਰਟੀ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਰਾਏ ਅਨੁਸਾਰ ਉਮੀਦਵਾਰਾਂ ਦੀ ਚੋਣ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕੋਰ ਕਮੇਟੀ ਸ਼ਹਿਰ 'ਚ ਵਿਕਾਸ ਕਾਰਜਾਂ, ਸਾਂਝੇ ਕੰਮਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮਾਜਿਕ ਪਲੇਟਫ਼ਾਰਮ 'ਤੇ ਕੰਮ ਕਰਨ ਲਈ ਬਣਾਈ ਗਈ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਤੇ ਖੱਟਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਜ਼ਿਲ੍ਹੇ 'ਚ ਲਗਾਏ ਧਰਨਿਆਂ ਦੇ 2 ਮਹੀਨੇ ਹੋਏ ਪੂਰੇ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ...

ਪੂਰੀ ਖ਼ਬਰ »

ਕੇਂਦਰ ਤੇ ਖੱਟਰ ਸਰਕਾਰ ਦੀਆਂ ਅਰਥੀਆਂ ਫੂਕੀਆਂ

ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ 10ਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਫਰਵਰੀ 2021 'ਚ ਲਿਆ ਜਾਵੇਗਾ ਦਾਖ਼ਲਾ ਟੈਸਟ

ਲਹਿਰਾ ਮੁਹੱਬਤ, 28 ਨਵੰਬਰ (ਭੀਮ ਸੈਨ ਹਦਵਾਰੀਆ)-ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਲ 2021-23 ਦੇ ਵਿੱਦਿਅਕ ਸੈਸ਼ਨ ਦੀ 11ਵੀਂ ਜਮਾਤ ਦੇ ਮੈਡੀਕਲ/ਨਾਨ-ਮੈਡੀਕਲ ਵਿਸ਼ਿਆਂ ਦੀਆਂ ਜਮਾਤਾਂ 'ਚ ਦਾਖ਼ਲੇ ਹਿੱਤ ਪ੍ਰੀਖਿਆ ਫਰਵਰੀ 2021 ਦੇ ਪਹਿਲੇ ...

ਪੂਰੀ ਖ਼ਬਰ »

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਮਾਰਚ

ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਦੋ ਰੋਜ਼ਾ ਧਰਨੇ ਉਪਰੰਤ ਪਿੰਡ 'ਚ ਰੋਸ ਮਾਰਚ ਕਰਕੇ ਆਪਣੀਆਂ ਮੰਗਾਂ ਸਬੰਧੀ ਬ੍ਰਹਮ ਮਹਿੰਦਰਾ ਮੰਤਰੀ ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਸਮਿਤੀ ਨੇ ਠੰਢ 'ਚ ਸੁੱਤੇ ਪਏ ਲੋਕਾਂ 'ਤੇ ਗਰਮ ਕੰਬਲ ਪਾਏ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀ ਦਾਨਵੀਰਾਂ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸਮਿਤੀ ਨੂੰ ਦਾਨ ਦਿੱਤੇ ਗਏ ਗਰਮ ਕੰਬਲ ਸਮਿਤੀ ਦੇ ਅਹੁਦੇਦਾਰਾਂ ਵਲੋਂ ਰਾਤ ਸਮੇਂ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਹੋਰ ਜਨਤਕ ਥਾਵਾਂ 'ਤੇ ਠੰਢ 'ਚ ਸੁੱਤੇ ਪਏ ...

ਪੂਰੀ ਖ਼ਬਰ »

ਬੀਬੀ ਖ਼ਾਲਸਾ ਤੇ ਬੀਬੀ ਢਿੱਲੋਂ ਇਸਤਰੀ ਅਕਾਲੀ ਦਲ ਪੰਜਾਬ ਦੀਆਂ ਜਥੇਬੰਦਕ ਸਕੱਤਰ ਨਿਯੁਕਤ

ਬਠਿੰਡਾ, 28 ਨਵੰਬਰ (ਸ. ਰਿ.)- ਇਸਤਰੀ ਅਕਾਲੀ ਦਲ ਪੰਜਾਬ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਵਿੰਗ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ, ਜਿਸ 'ਚੋਂ ਬਠਿੰਡਾ ਜ਼ਿਲ੍ਹੇ ਨੂੰ ਨੁਮਾਇੰਦਗੀ ਦਿੰਦਿਆਂ ਹਲਕਾ ਬਠਿੰਡਾ ਸ਼ਹਿਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)- ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਸਥਾਨਕ ਪੁਰਾਣੇ ਬੱਸ ਅੱਡੇ ਕੋਲ ਬਾਠ ਪਿੰਡ ਵੱਲ ਮੁੜ ਰਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ...

ਪੂਰੀ ਖ਼ਬਰ »

ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਨੇ ਦੁਕਾਨਦਾਰਾਂ ਨੂੰ ਦਾਨ ਪਾਤਰ ਵੰਡੇ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਇਲਾਕੇ ਦੀ ਨਾਮੀ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਕੰਮਾਂ 'ਚ ਵਪਾਰੀਆਂ ਦਾ ਯੋਗਦਾਨ ਪਾਉਣ ਲਈ ਵਪਾਰੀਆਂ ਦੀ ਮੰਗ 'ਤੇ ਡੇਲੀ ਦਾਨ ਸਕੀਮ ਦੇ ਤਹਿਤ ਡੋਰ ਟੂ ਡੋਰ ਦੁਕਾਨਦਾਰਾਂ ਨੂੰ ਦਾਨ ਪਾਤਰ ਵੰਡੇ ਗਏ | ਇਸ ...

ਪੂਰੀ ਖ਼ਬਰ »

ਐਡਵੋਕੇਟ ਜਿਉਂਦ ਲੋਕ ਗਾਇਕ ਕਲਾ ਮੰਚ ਪੰਜਾਬ ਦੇ ਕਾਨੂੰਨੀ ਸਲਾਹਕਾਰ ਨਿਯੁਕਤ

ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਨੌਜਵਾਨ ਆਗੂ ਐਡਵੋਕੇਟ ਕਰਮਜੀਤ ਸਿੰਘ ਸਿੱਧੂ ਜਿਉਂਦ ਨੂੰ ਲੋਕ ਗਾਇਕ ਕਲਾ ਮੰਚ ਪੰਜਾਬ ਦਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਿਯੁਕਤੀ ਲੋਕ ਗਾਇਕ ਕਲਾ ਮੰਚ ਪੰਜਾਬ ...

ਪੂਰੀ ਖ਼ਬਰ »

ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 28 ਨਵੰਬਰ (ਸ. ਰਿ.)- ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ਵਲੋਂ ਐਲਾਨੇ ਗਏ ਜੀ.ਐੱਨ.ਐੱਮ. ਭਾਗ ਦੂਜੇ ਦੇ ਨਤੀਜੇ 'ਚ ਡਾ. ਨਾਗਪਾਲ ਪੰਜਾਬ ਕਾਲਜ ਆਫ਼ ਨਰਸਿੰਗ ਕਟਾਰ ਸਿੰਘ ਵਾਲਾ ਮਾਨਸਾ ਰੋਡ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਚਾਰ ਪੁਜ਼ੀਸ਼ਨਾਂ 'ਤੇ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਜ਼ਿਲ੍ਹਾ ਬਠਿੰਡਾ ਦੀ ਇਕਾਈ ਗੋਨਿਆਣਾ ਦੀ ਮੀਟਿੰਗ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)- ਯੂਨਾਈਟਿਡ ਹਿਊਮਨ ਰਾਈਟਸ ਜ਼ਿਲ੍ਹਾ ਬਠਿੰਡਾ ਦੀ ਇਕਾਈ ਗੋਨਿਆਣਾ ਦੀ ਮੀਟਿੰਗ ਲਖਵੰਤ ਸਿੰਘ ਗੰਗਾਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਕਤ ਨੇ ਕਿਹਾ ਕਿ ਕਿਸਾਨਾਂ ਦੇ ਬਣਦੇ ਹੱਕ ਖੋਹਣ ਲਈ ਦੇਸ਼ ਦੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ 'ਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ-ਅਕਾਲੀ ਆਗੂ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਆਉਣ ਵਾਲੀਆਂ ਨਗਰ ਕੌਾਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਲਵੇਲ ਸਿੰਘ ਸਿੱਧੂ, ਰਾਜਵਿੰਦਰ ਰਾਜੂ ਸਾਬਕਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਨੇ ਰਾਮਪੁਰਾ ਫੂਲ ਦਾ ਰੇਲ ਮੋਰਚਾ ਮਘਾਇਆ

ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਹਜ਼ਾਰਾਂ ਕਿਸਾਨ ਦਿੱਲੀ ਜਾਣ ਦੇ ਬਾਵਜੂਦ ਰਾਮਪੁਰਾ ਫੂਲ ਦਾ ਰੇਲ ਮੋਰਚਾ ਪਹਿਲਾਂ ਨਾਲੋਂ ਵੀ ਮਘਣ ਲੱਗਾ ਹੈ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਕੀਤੀ ਜਾ ਰਹੀ ਹੈ | ਇਕੱਠ ਨੇ ਜੋਸ਼ੀਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਮੈਰਾਥਾਨ ਦੌੜ ਕਰਵਾਈ

ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਬੱਲ੍ਹੋ ਵਿਖੇ ਚੱਲ ਰਹੇ ਫ਼ਿਜਿਕਲ ਟ੍ਰੇਨਿੰਗ ਕੈਂਪ ਦੌਰਾਨ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ¢ ਫ਼ਿਜੀਕਲ ਐਜ਼ੂਕੇਸ਼ਨ ਵਿਭਾਗ ਦੇ ਮੁਖੀ ਅਸਿ. ...

ਪੂਰੀ ਖ਼ਬਰ »

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ

ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX